Chandigarh
ਵਿਜੀਲੈਂਸ ਬਿਊਰੋ ਵਲੋਂ ਗਰੀਬ ਪਰਿਵਾਰਾਂ ਲਈ ਚੌਲਾਂ ਦੀ ਵੰਡ ਵਿੱਚ ਹੋਏ 1.55 ਕਰੋੜ ਰੁਪਏ ਦੇ ਗ਼ਬਨ ਦਾ ਪਰਦਾਫਾਸ਼
1138 ਬੋਰੀਆਂ ਨਾਲ ਲੱਦੇ ਦੋ ਟਰੱਕ ਜ਼ਬਤ ਕੀਤੇ, ਤਿੰਨ ਵਿਅਕਤੀ ਗ੍ਰਿਫਤਾਰ
ਚੰਡੀਗੜ੍ਹ, 21 ਜੂਨ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਗੋਦਾਮ ਤੇ ਛਾਪੇਮਾਰੀ ਕਰਕੇ 1.55 ਕਰੋੜ ਰੁਪਏ ਦੇ ਵੱਡੇ ਗ਼ਬਨ ਦਾ ਪਰਦਾਫਾਸ਼ ਕਰਦਿਆਂ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਜ਼ਬਤ ਕੀਤੇ ਹਨ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਸ਼ਿਵ ਸ਼ਕਤੀ ਰਾਈਸ ਮਿੱਲ, ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਮਾਲਕ ਗੋਪਾਲ ਗੋਇਲ ਸਣੇ ਦੋ ਟਰੱਕ ਡਰਾਈਵਰਾਂ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਜੈ ਜੈਨੇਂਦਰ ਫਰਮ ਦੇ ਠੇਕੇਦਾਰ ਹਰੀਸ਼ ਦਲਾਲ, ਸ਼ਿਵ ਸ਼ਕਤੀ ਰਾਈਸ ਮਿੱਲ ਗੜ੍ਹਸ਼ੰਕਰ ਹੁਸ਼ਿਆਰਪੁਰ ਦੇ ਮਾਲਕ ਗੋਪਾਲ ਗੋਇਲ, ਅੰਜਨੀ ਰਾਈਸ ਮਿੱਲ ਕੁੱਤੀਵਾਲ ਕਲਾਂ, ਮੌੜ ਮੰਡੀ, ਬਠਿੰਡਾ ਦੇ ਮਾਲਕ, ਟਰੱਕ ਡਰਾਈਵਰਾਂ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਭਾਰਤੀ ਖੁਰਾਕ ਨਿਗਮ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਗਲੋਬਲ ਵੇਅਰ ਹਾਊਸ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਨਿਗਰਾਨਾਂ ਦੀ ਭੂਮਿਕਾ ਵੀ ਵਿਚਾਰੀ ਜਾਵੇਗੀ।
ਬੁਲਾਰੇ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ‘ਭਾਰਤ ਬ੍ਰਾਂਡ’ ਸਕੀਮ ਤਹਿਤ ਰਾਸ਼ਟਰੀ ਸਹਿਕਾਰੀ ਖ਼ਪਤਕਾਰ ਫੈਡਰੇਸ਼ਨ ਆਫ ਇੰਡੀਆ ਵੱਲੋਂ ਬਠਿੰਡਾ, ਭੁੱਚੋ, ਮੌੜ, ਰਾਮਪੁਰਾ ਫੂਲ ਅਤੇ ਬੁਢਲਾਡਾ ਦੇ ਗਰੀਬ ਪਰਿਵਾਰਾਂ ਨੂੰ ਲਗਭਗ 70,000 ਮੀਟ੍ਰਿਕ ਟਨ ਚੌਲ ਵੰਡੇ ਜਾਣੇੇ ਸਨ, ਜਿੰਨ੍ਹਾਂ ਦੀ ਕੀਮਤ ਲਗਭਗ 130 ਕਰੋੜ ਰੁਪਏ ਬਣਦੀ ਹੈ। ਇਨ੍ਹਾਂ ਵਿੱਚੋਂ 1000 ਮੀਟ੍ਰਿਕ ਟਨ ਚੌਲ 5 ਕਿਲੋ ਅਤੇ 10 ਕਿਲੋ ਦੀ ਥੈਲਿਆਂ ਵਿੱਚ 18.50 ਪ੍ਰਤੀ ਕਿੱਲੋ ਦੇ ਹਿਸਾਬ ਨਾਲ ਵੰਡੇ ਜਾਣੇ ਸੀ। ਬਠਿੰਡਾ ਜ਼ਿਲ੍ਹੇ ਵਿੱਚ 29 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਇਹ ਚੌਲ ਲਾਭਪਾਤਰੀਆਂ ਨੂੰ ਸਪਲਾਈ ਕਰਨ ਦਾ ਟੈਂਡਰ ਜੈ ਜੈਨੇਂਦਰ ਫਰਮ ਨੂੰ ਦਿੱਤਾ ਗਿਆ ਸੀ।
ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੂੰ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਲਾਭਪਾਤਰੀਆਂ ਦੇ 3.40 ਕਰੋੜ ਰੁਪਏ ਦੇ ਚੌਲਾਂ ਵਿੱਚ ਗਬਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੂਚਨਾ ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਜ਼ਬਤ ਕਰ ਲਏ ਹਨ, ਜੋ ਫਤਿਆਬਾਦ ਦੇ ਕਸਬਾ ਹਮਜਾਪੁਰ ਭੇਜੇ ਜਾਣੇ ਸਨ। ਉਹਨਾਂ ਦੱਸਿਆ ਕਿ ਪੜਤਾਲ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਉਕਤ ਫਰਮ ਗਰੀਬ ਲੋਕਾਂ ਲਈ ਰੱਖੇ ਸਰਕਾਰੀ ਸਟਾਕ ਨੂੰ 34 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਮਹਿੰਗੇ ਭਾਅ ਵੇਚ ਕੇ ਗਬਨ ਕਰਨਾ ਚਾਹੁੰਦੀ ਸੀ।
ਬੁਲਾਰੇ ਨੇ ਦੱਸਿਆ ਕਿ ਜੈ ਜਨੇਂਦਰ ਫਰਮ ਦੇ ਮਾਲਕਾਂ ਨੇ ਹਰੀਸ਼ ਕੁਮਾਰ ਨਾਮਕ ਦਲਾਲ ਅਤੇ ਭਾਰਤੀ ਖੁਰਾਕ ਨਿਗਮ ਦੇ ਅਣਪਛਾਤੇ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਗਲੋਬਲ ਵੇਅਰਹਾਊਸ (ਸੋਮਾ ਵੇਅਰਹਾਊਸ), ਮੌੜ ਮੰਡੀ ਤੋਂ ਚੌਲ ਹਾਸਲ ਕਰਕੇ ਰਿਸ਼ਵਤ ਦੇਣ ਤੋਂ ਬਾਅਦ ਇਨ੍ਹਾਂ ਚੌਲਾਂ ਦੀਆਂ ਬੋਰੀਆਂ ਨੂੰ ਅੰਜਨੀ ਰਾਈਸ ਮਿੱਲ, ਕੁੱਤੀਵਾਲ ਕਲਾਂ, ਮੌੜ ਮੰਡੀ ਵਿਖੇ ਭੇਜ ਦਿੱਤਾ ਅਤੇ ਇਸ ਤੋਂ ਬਾਅਦ ਚੌਲਾਂ ਦੀਆਂ ਬੋਰੀਆਂ ਨੂੰ ਇਨ੍ਹਾਂ ਟਰੱਕਾਂ ਰਾਹੀਂ ਸ਼ਿਵ ਸ਼ਕਤੀ ਰਾਈਸ ਮਿੱਲ, ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਲਿਜਾਇਆ ਜਾਣਾ ਸੀ।
Chandigarh
ਪੰਜਾਬ ਸਰਕਾਰ ਵੱਲੋਂ 2024 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤਰਜੀਹੀ ਆਧਾਰ ਤੇ ਹੱਲ ਕਰਨ ਦਾ ਦਾਅਵਾ
ਚੰਡੀਗੜ੍ਹ, 26 ਦਸੰਬਰ (ਸ.ਬ.) ਪੰਜਾਬ ਸਰਕਾਰ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਸਰਕਾਰ ਵਲੋਂ 2024 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤਰਜੀਹੀ ਆਧਾਰ ਤੇ ਹੱਲ ਕੀਤੇ ਗਏ ਹਨ ਅਤੇ ਐਨ. ਆਰ. ਆਈ ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ।
ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਕੋਈ ਵੀ ਪ੍ਰਵਾਸੀ ਪੰਜਾਬੀ, ਪੰਜਾਬ ਸੂਬੇ ਨਾਲ ਸਬੰਧਤ ਆਪਣੇ ਕਿਸੇ ਵੀ ਮਾਮਲੇ ਸਬੰਧੀ ਆਨਲਾਈਨ ਸ਼ਿਕਾਇਤ ਕਰ ਸਕਦੇ ਹਨ। ਬਿਆਨ ਅਨੁਸਾਰ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਫ਼ਰਵਰੀ 2024 ਦੌਰਾਨ ਚਾਰ ‘ਐਨ. ਆਰ. ਆਈ ਮਿਲਣੀ’ ਸਮਾਗਮ ਕਰਵਾਏ ਹਨ, ਜਿਸ ਦੌਰਾਨ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ। ਉਹਨਾਂ ਕਿਹਾ ਕਿ ਐਨ.ਆਰ.ਆਈ ਵਿਭਾਗ ਵੱਲੋਂ ਸ਼ੁਰੂ ਕੀਤੀ ਇਸ ‘ਆਨਲਾਈਨ ਐਨ.ਆਰ.ਆਈ ਮਿਲਣੀ’ ਸੁਵਿਧਾ ਤਹਿਤ ਵੱਖ-ਵੱਖ ਦੇਸ਼ਾਂ ਵਿੱਚ ਰਹਿ ਰਹੇ ਪੰਜਾਬੀ ਆਪਣੇ ਵੱਖੋ-ਵਖਰੇ ਮਸਲੇ ਅਤੇ ਸ਼ਿਕਾਇਤਾਂ ਸਿੱਧੀਆਂ ਵਿਭਾਗ ਦੇ ਮੰਤਰੀ, ਸੀਨੀਅਰ ਅਧਿਕਾਰੀਆਂ ਅਤੇ ਐਨ. ਆਰ. ਆਈ ਵਿੰਗ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਸਕਦੇ ਹਨ ਜਿਹੜੇ ਇਸ ਆਨਲਾਈਨ ਮਿਲਣੀ ਵਿੱਚ ਸ਼ਾਮਲ ਹੁੰਦੇ ਹਨ ਅਤੇ ਪ੍ਰਾਪਤ ਸ਼ਿਕਾਇਤ ਦਾ ਇੱਕ-ਇੱਕ ਕਰਕੇ ਮੌਕੇ ਤੇ ਹੀ ਨਿਪਟਾਰਾ ਕਰਨ ਦਾ ਯਤਨ ਕਰਦੇ ਹਨ।
ਉਹਨਾਂ ਕਿਹਾ ਕਿ ਹਰ ਮਹੀਨੇ ਦੇ ਪਹਿਲੇ ਹਫਤੇ ਹੋਣ ਵਾਲੀ ਇਸ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਦੌਰਾਨ ਜ਼ਿਆਦਾਤਰ ਸ਼ਿਕਾਇਤਾਂ ਮਾਲ ਅਤੇ ਪੁਲੀਸ ਵਿਭਾਗ ਨਾਲ ਸਬੰਧਤ ਆ ਰਹੀਆਂ ਹਨ, ਜਦਕਿ 20 ਫੀਸਦੀ ਸ਼ਿਕਾਇਤਾਂ ਪਹਿਲਾਂ ਹੀ ਵੱਖ-ਵੱਖ ਅਦਾਲਤਾਂ ਵਿੱਚ ਸੁਣਵਾਈ ਅਧੀਨ ਹਨ। ਉਹਨਾਂ ਕਿਹਾ ਕਿ ਜੋ ਆਨਲਾਈਨ ਸ਼ਿਕਾਇਤਾਂ ਜ਼ਿਲ੍ਹਿਆਂ ਨਾਲ ਸਬੰਧਤ ਹੁੰਦੀਆਂ ਹਨ, ਸਬੰਧੀ ਸਬੰਧਤ ਜ਼ਿਲ੍ਹੇ ਦੇ ਸਿਵਲ ਤੇ ਪੁਲੀਸ ਅਧਿਕਾਰੀਆਂ ਨੂੰ ਫੋਨ ਰਾਹੀਂ ਆਦੇਸ਼ ਦਿੱਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮੂਹ ਜ਼ਿਲ੍ਹਿਆਂ ਦੇ ਡੀ.ਸੀਜ ਅਤੇ ਐਸ.ਐਸ.ਪੀਜ ਨੂੰ ਪ੍ਰਵਾਸੀਆਂ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਅਧਾਰ ਤੇ ਹੱਲ ਕਰਨ ਲਈ ਕਿਹਾ ਗਿਆ ਹੈ। ਜ਼ਿਲ੍ਹਾ ਪੱਧਰ ਤੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿੱਚ ਵੱਖ-ਵੱਖ ਸ਼ਿਕਾਇਤਾਂ ਦਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪ੍ਰਵਾਸੀਆਂ ਦੇ ਮਸਲੇ ਹੱਲ ਕਰਨ ਦੇ ਆਦੇਸ਼ ਦਿੱਤੇ ਗਏ ਹਨ।
Chandigarh
ਕੈਬਨਿਟ ਸਬ ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ
ਚੰਡੀਗੜ੍ਹ, 26 ਦਸੰਬਰ (ਸ.ਬ.) ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦਾ ਉਦੇਸ਼ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਤੇ ਚਰਚਾ ਅਤੇ ਹੱਲ ਕਰਨਾ ਸੀ। ਉਹਨਾਂ ਦੱਸਿਆ ਕਿ ਇਹਨਾਂ ਮੀਟਿੰਗਾਂ ਦੌਰਾਨ ਪਾਵਰਕੌਮ ਸੀ.ਐਚ.ਬੀ ਲਾਈਨਮੈਨ ਠੇਕਾ ਮੁਲਾਜਮ ਯੂਨੀਅਨ, ਸਰਬ ਸਿਖਿਆ ਅਭਿਆਨ ਮਿਡ-ਡੇਅ ਮੀਲ ਦਫਤਰੀ ਮੁਲਾਜਮ ਯੂਨੀਅਨ ਅਤੇ ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਮੁਲਾਜਮ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਅਤੇ ਚਿੰਤਾਵਾਂ ਨਾਲ ਸਬੰਧਤ ਮੰਗ ਪੱਤਰ ਸੌਂਪੇ।
ਬੁਲਾਰੇ ਨੇ ਦੱਸਿਆ ਕਿ ਮੀਟਿੰਗਾਂ ਦੌਰਾਨ ਯੂਨੀਅਨਾਂ ਆਗੂਆਂ ਨੇ ਆਪਣੇ ਕੰਮ ਦੀਆਂ ਸਥਿਤੀਆਂ, ਨੌਕਰੀ ਦੀ ਸੁਰੱਖਿਆ ਅਤੇ ਹੋਰ ਜ਼ਰੂਰੀ ਪਹਿਲੂਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਕੈਬਨਿਟ ਸਬ ਕਮੇਟੀ ਨਾਲ ਸਾਂਝਾ ਕੀਤਾ। ਇੰਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਨੇ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ ਰੱਖੀਆਂ ਮੰਗਾਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਡੂੰਘਾਈ ਨਾਲ ਵਿਚਾਰ ਵਟਾਂਦਰਾ ਕੀਤਾ।
ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਬਹੁਤੇ ਮੁੱਦੇ ਪਹਿਲਾਂ ਹੀ ਵਿਚਾਰੇ ਜਾ ਰਹੇ ਹਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰ ਦਿੱਤਾ ਜਾਵੇਗਾ। ਸਕਾਰਾਤਮਕ ਮਾਹੌਲ ਵਿੱਚ ਸਮਾਪਤ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਸਰਕਾਰ ਦੀ ਹਾਂ ਪੱਖੀ ਪਹੁੰਚ ਅਤੇ ਉਸਾਰੂ ਗੱਲਬਾਤ ਜਾਰੀ ਰੱਖਣ ਲਈ ਪ੍ਰਸ਼ੰਸਾ ਕੀਤੀ।
ਮੀਟਿੰਗਾਂ ਦੌਰਾਨ ਪਾਵਰਕੌਮ ਸੀ.ਐਚ.ਬੀ ਲਾਈਨਮੈਨ ਠੇਕਾ ਮੁਲਾਜਣ ਯੂਨੀਅਨ ਦੀ ਨੁਮਾਇੰਦਗੀ ਸੂਬਾ ਪ੍ਰਧਾਨ ਅੰਗਰੇਜ ਸਿੰਘ, ਜਨਰਲ ਸਕੱਤਰ ਰਾਕੇਸ਼ ਕੁਮਾਰ, ਸੂਬਾ ਸੀਨੀਅਰ ਮੀਤ ਪ੍ਰਧਾਨ ਪ੍ਰਿਤਪਾਲ ਸਿੰਘ ਬੁੱਟਰ, ਸੂਬਾ ਖਜ਼ਾਨਚੀ ਅਜੈ ਕੁਮਾਰ ਨੇ ਕੀਤੀ। ਸਰਬ ਸਿਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਮੁਲਾਜਮ ਯੂਨੀਅਨ ਦੀ ਨੁਮਾਇੰਦਗੀ ਕੁਲਦੀਪ ਸਿੰਘ, ਰਜਿੰਦਰ ਸਿੰਘ ਸੰਧਾ, ਪਰਵੀਨ ਸ਼ਰਮਾ, ਰਮੇਸ਼ ਸਹਾਰਨ ਅਤੇ ਨਰਿੰਦਰ ਕੁਮਾਰ ਨੇ ਕੀਤੀ। ਇਸ ਦੌਰਾਨ ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਮੁਲਾਜਮ ਯੂਨੀਅਨ ਦੀ ਨੁਮਾਇੰਦਗੀ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ, ਜਨਰਲ ਸਕੱਤਰ ਸੁਖਦੀਪ ਕੌਰ ਸਰਾਂ, ਮੀਤ ਪ੍ਰਧਾਨ ਮੀਨੂੰ ਬਾਲਾ, ਸੂਬਾ ਮੀਡੀਆ ਇੰਚਾਰਜ ਅਮਨ ਸ਼ਾਸਤਰੀ ਨੇ ਕੀਤੀ।
Chandigarh
ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 26 ਦਸੰਬਰ (ਸ.ਬ.) ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪਸ਼ੂ ਪਾਲਣ ਵਿਭਾਗ ਵਿੱਚ ਭਰਤੀ ਹੋਏ ਇਨ੍ਹਾਂ ਉਮੀਦਵਾਰਾਂ ਵਿੱਚ ਸੱਤ ਵੈਟਰਨਰੀ ਇੰਸਪੈਕਟਰ, ਤਿੰਨ ਸਟੈਨੋ ਟਾਈਪਿਸਟ ਅਤੇ ਇੱਕ ਦਰਜਾ ਚਾਰ ਕਰਮਚਾਰੀ ਸ਼ਾਮਲ ਹੈ।
ਇਸ ਮੌਕੇ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਭਰਤੀ ਪ੍ਰਕਿਰਿਆ ਮੈਰਿਟ ਦੇ ਆਧਾਰ ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਉਹਨਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਅਤੇ ਪਾਰਦਰਸ਼ੀ ਤੇ ਕੁਸ਼ਲ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਡਾਇਰੈਕਟਰ ਪਸ਼ੂ ਪਾਲਣ ਡਾ. ਜੀ.ਐਸ. ਬੇਦੀ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
-
International2 months ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
International1 month ago
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali1 month ago
ਜੂਡੋ ਇੰਟਰ ਕਾਲਜ ਵਿੱਚ ਘਨੌਰ ਕਾਲਜ ਨੇ ਜਿੱਤੇ ਗੋਲ਼ਡ ਮੈਡਲ
-
Mohali1 month ago
ਪਿੰਡ ਕੁੰਭੜਾ ਵਿੱਚ ਲੜਾਈ ਦੌਰਾਨ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਰੱਖ ਕੇ ਇਨਸਾਫ ਲਈ ਏਅਰਪੋਰਟ ਰੋਡ ਤੇ ਲਾਇਆ ਧਰਨਾ
-
Editorial1 month ago
ਜ਼ਿਮਨੀ ਚੋਣਾਂ ਦੌਰਾਨ ਸੂਬੇ ਦੀਆਂ ਚਾਰੇ ਸੀਟਾਂ ਤੇ ਹੋ ਰਹੇ ਹਨ ਸਖ਼ਤ ਮੁਕਾਬਲੇ
-
Editorial1 month ago
ਗੈਰ ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਸੱਚਮੁੱਚ ਸਖ਼ਤ ਕਾਰਵਾਈ ਕਰਨਗੇ ਟਰੰਪ?
-
International1 month ago
ਆਸਟ੍ਰੇਲੀਆ ਵਿੱਚ ਲਾਈਵ ਸ਼ੋਅ ਦੌਰਾਨ ਪੰਜਾਬੀ ਗਾਇਕ ਗੈਰੀ ਸੰਧੂ ਤੇ ਹਮਲਾ