Connect with us

Mohali

ਵੱਖ ਵੱਖ ਥਾਵਾਂ ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

Published

on

ਐਸ ਏ ਐਸ ਨਗਰ, 21 ਜੂਨ (ਸ਼ਬ ਸ਼ਹਿਰ ਅਤੇ ਇਸਦੇ ਆਸ ਪਾਸ ਦੇ ਖੇਤਰ ਵਿੱਚ ਵੱਖ ਵੱਖ ਸੰਸਥਾਵਾਂ ਅਤੇ ਅਦਾਰਿਆਂ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਣਾਇਆ ਗਿਆ ਜਿਸ ਦੌਰਾਨ ਲੋਕਾਂ ਵਲੋਂ ਯੋਗ ਦੇ ਵੱਖ ਵੱਖ ਆਸਨ ਕੀਤੇ ਗਏ|
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਚ ਸਵੇਰੇ 7 ਵਜੇ ਤੋਂ 7: 45 ਵਜੇ ਤੱਕ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ|
ਇਸ ਕੈਂਪ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸ੍ਰੀਮਤੀ ਸੁਰਭੀ ਪਰਾਸ਼ਰ, ਪ੍ਰਿੰਸੀਪਲ ਮੈਜਿਸਟ੍ਰੇਟ, ਜੁਵੇਨਾਈਲ ਜਸਟਿਸ ਬੋਰਡ ਸ੍ਰੀਮਤੀ ਸੋਨਾਲੀ ਸਿੰਘ, ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਸ੍ਰੀ ਸੰਗਮ ਕੌਸ਼ਲ ਅਤੇ ਜ਼ਿਲ੍ਹਾ ਕਚਹਿਰੀ ਦੇ ਸਟਾਫ ਵਲੋਂ ਸ਼ਿਰਕਤ ਕੀਤੀ ਗਈ|
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸ੍ਰੀਮਤੀ ਸੁਰਭੀ ਪਰਾਸ਼ਰ ਨੇ ਦੱਸਿਆ ਗਿਆ ਕਿ ਇਸ ਯੋਗਾ ਕੈਂਪ ਦਾ ਮੁੱਖ ਮੰਤਵ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਮਜ਼ਬੂਰ ਬਣਾਉਣਾ ਹੈ| ਕੈਂਪ ਦੌਰਾਨ ਯੋਗਾ ਇੰਸਟਰਕਟਰ ਡਾ. ਤਰੁਨ ਕੁਮਾਰ ਗੁਪਤਾ ਵਲੋਂ ਕੈਂਪ ਵਿਚ ਭਾਗ ਲੈਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਯੋਗ ਦੇ ਮਹੱਤਵ ਸਬੰਧੀ ਜਾਣਕਾਰੀ ਦਿੱਤੀ ਗਈ|
ਇਸ ਦੌਰਾਨ ਈ.ਐਸ.ਆਈ ਹਸਪਤਾਲ ਮੁਹਾਲੀ ਵਿਖੇ ਡਾਕਟਰ ਹਰਪ੍ਰੀਤ ਕੌਰ ਧਾਲੀਵਾਲ ਸੀਨੀਅਰ ਮੈਡੀਕਲ ਅਫਸਰ ਇੰਚ, ਦੀ ਅਗਵਾਈ ਹੇਠ ਅੰਤਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ ਜਿਸ ਵਿੱਚ ਸਮੂਹ ਸਟਾਫ ਅਤੇ ਬੀਮਾ ਵਰਕਰਾਂ ਵੱਲੋਂ ਯੋਗਾ ਕੀਤਾ ਗਿਆ|
ਇਸ ਮੌਕੇ ਹਸਪਤਾਲ ਦੇ ਮੈਡੀਕਲ ਅਫਸਰ ਡਾਕਟਰ ਸਿਮੀ ਖੱਤਰੀ ਵਲੋਂ ਇੰਨਸਟ੍ਰਕਟਰ ਵੱਜੋਂ ਯੋਗਾ ਕਰਵਾਇਆ ਗਿਆ| ਇਸ ਮੌਕੇ ਹਸਪਤਾਲ ਦੇ ਸਟਾਫ ਤੋਂ ਇਲਾਵਾ ਉੱਥੇ ਆਏ ਮਰੀਜਾਂ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਨੇ ਵੀ ਸ਼ਿਰਕਤ ਕੀਤੀ|
ਭਾਰਤ ਵਿਕਾਸ ਪ੍ਰੀਸ਼ਦ ਮੁਹਾਲੀ ਬ੍ਰਾਂਚਾਂ ਵਲੋਂ ਚੰਡੀਗੜ੍ਹ ਯੋਗ ਸਭਾ (ਰਜਿ:) ਦੇ ਆਪਸੀ ਸਹਿਯੋਗ ਨਾਲ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਮਾਂ ਦੁਰਗਾ ਮੰਦਰ, ਸੈਕਟਰ 68 ਵਿਖੇ ਇਕ ਵਿਸ਼ੇਸ਼ ਯੋਗਾ ਕੈਂਪ ਕਮ ਸੈਮੀਨਾਰ ਦਾ ਆਯੋਜਨ ਕੀਤਾ ਗਿਆ| ਇਸ ਬਾਰੇ ਜਾਣਕਾਰੀ ਦਿੰਦਿਆ ਮੁਹਾਲੀ ਬ੍ਰਾਂਚ ਦੇ ਪ੍ਰਧਾਨ ਸ਼੍ਰੀ ਅਸ਼ੋਕ ਪਵਾਰ ਨੇ ਦੱਸਿਆ ਕਿ ਇਸ ਮੌਕੇ ਆਚਾਰਯ ਸ਼ਿਵ ਕੁਮਾਰ ਵੱਲੋਂ ਸਰੀਰਕ ਤੰਦਰੁਸਤੀ ਅਤੇ ਮਨ ਦੀ ਸ਼ਾਂਤੀ ਲਈ ਇਕ ਵਿਲੱਖਣ ਤਕਨੀਕ ਵਿਸ਼ੇ ਤੇ ਅਧਾਰਿਤ ਇਕ ਵਿਸ਼ੇਸ਼ ਲੈਕਚਰ ਅਤੇ ਯੋਗ ਅਭਿਆਸ ਸੈਸ਼ਨ ਕਰਵਾਇਆ ਗਿਆ| ਇਸ ਮੌਕੇ ਉਹਨਾਂ ਯੋਗ ਦੌਰਾਨ ਕੀਤੀਆ ਜਾਂਦੀਆਂ ਗਲਤੀਆਂ ਤੋਂ ਜਾਣੂ ਕਰਵਾਉਂਦਿਆਂ ਇਨਾਂ ਤੋਂ ਹੋਣ ਵਾਲੇ ਦੁਸ਼ਪਭਾਵ ਤੋਂ ਜਾਣੂ ਕਰਵਾਇਆ| ਉਹਨਾਂ ਸਰੋਤਿਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ| ਮੰਚ ਸੰਚਾਲਨ ਮਹਾਰਾਣਾ ਪ੍ਰਤਾਪ ਬ੍ਰਾਂਚ ਦੇ ਸਕੱਤਰ ਚਿਮਨ ਲਾਲ ਨੇ ਕੀਤਾ| ਇਸ ਮੌਕੇ ਸ਼੍ਰੀ ਅਸ਼ੋਕ ਗੁਪਤਾ ਅਤੇ ਮੰਦਰ ਕੇਮਟੀ ਦੇ ਪ੍ਰਧਾਨ ਮਨੋਜ ਅਗਰਵਾਲ ਨੇ ਵੀ ਸੰਬੋਧਨ ਕੀਤਾ|
ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਫੇਜ਼-7, ਮੁਹਾਲੀ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ| ਸਕੂਲ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਮੌਕੇ ਸਕੂਲ ਦੇ ਅਧਿਆਪਕਾਂ ਵਲੋਂ ਸੂਰਜ ਨਮਸਕਾਰ, ਪ੍ਰਾਣਾਯਾਮ ਅਤੇ ਹੋਰ ਵੱਖ -ਵੱਖ ਤਰ੍ਹਾਂ ਦੇ ਯੋਗ ਆਸਣ ਕੀਤੇ ਗਏ| ਇਸ ਮੌਕੇ ਸਕੂਲ ਦੀ ਖੇਡ ਅਧਿਆਪਕਾ ਸ੍ਰੀਮਤੀ ਹਰਪ੍ਰੀਤ ਕੌਰ ਨੇ ਵੱਖ ਵੱਖ ਯੋਗ ਕਿਰਿਆਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਨਿੱਜੀ ਜ਼ਿੰਦਗੀ ਵਿਚ ਯੋਗ ਆਸਣਾਂ ਤੋਂ ਹੋਣ ਵਾਲੇ ਫ਼ਾਇਦਿਆਂ ਤੋਂ ਜਾਣੂ ਕਰਵਾਇਆ| ਇਸ ਮੌਕੇ ਸਕੂਲ ਡਾਇਰੈਕਟਰ ਸ੍ਰੀਮਤੀ ਪਵਨਦੀਪ ਕੌਰ ਗਿੱਲ ਨੇ ਵੀ ਸੰਬੋਧਨ ਕੀਤਾ|
ਭਾਈ ਘਨਈਆ ਜੀ ਕੇਅਰ ਸਰਵਿਸ ਅਤੇ ਵੈਲਫੇਅਰ ਸੋਸਾਇਟੀ ਵੱਲੋਂ ਸ੍ਰੀ ਹਨੂਮਾਨ ਮੰਦਰ ਸੋਹਾਣਾ ਵਿਖੇ ਵਿਦਿਆਰਥੀਆਂ ਦੇ ਨਾਲ ਯੋਗਾ ਦਿਵਸ ਮਨਾਇਆ ਗਿਆ| ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਸ੍ਰੀ ਕੇ ਕੇ ਸੈਣੀ ਨੇ ਵਿਦਿਆਰਥੀਆਂ ਨੂੰ ਇਸ ਸਾਲ ਦਾ ਥੀਮ ਆਪਣੇ ਅਤੇ ਸਮਾਜ ਦੇ ਲਈੇ ਯੋਗ ਤੇ ਆਧਾਰਤ ਵੱਖ ਵੱਖ ਆਸਨ ਅਤੇ ਪ੍ਰਾਣਾਯਾਮ ਕਰਵਾਇਆ| ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸੰਜੀਵ ਰਾਵੜਾ ਸੀਨੀਅਰ ਮੈਂਬਰ ਅਸ਼ਵਨੀ ਟੀਚਰ ਪੂਨਮ ਸ਼ਗਨ ਮੇਗਾ ਅਤੇ ਸੋਸਾਇਟੀ ਦੇ ਵਲੰਟੀਅਰ ਜੋਤੀ, ਪ੍ਰਅਲ, ਨਿੱਕੀ, ਖੁਸ਼ੀ ਰਾਜਵਿੰਦਰ, ਕੋਮਲ ਸ਼ਾਮਿਲ ਹੋਏ|
ਖਰੜ ਨੇੜਲੇ ਪਿੰਡ ਚੰਦੋ ਦੇ ਖੇਡ ਸਟੇਡੀਅਮ ਵਿਖੇ 10ਵਾਂ ਅੰਤਰਾਸ਼ਟਰੀ ਯੋਗ ਦਿਵਸ ਬਹੁਤ ਹੀ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ| ਇਸ ਮੌਕੇ ਨਹਿਰੂ ਯੁਵਾ ਕੇਂਦਰ ਦੇ ਡਿਪਟੀ ਡਾਇਰੈਕਟਰ ਪਰਮਜੀਤ ਸਿੰਘ ਵਿਸ਼ੇਸ਼ ਤੌਰ ਤੇ ਪੁੱਜੇ| ਇਸ ਮੌਕੇ ਅਧਿਆਪਕ ਅਤੇ ਯੋਗ ਟ੍ਰੇਨਰ ਕਪਿਲ ਮੋਹਨ ਅੱਗਰਵਾਲ ਵਲੋਂ ਕੈਂਪ ਵਿੱਚ ਹਾਜ਼ਿਰ ਬੱਚਿਆਂ ਅਤੇ ਜਵਾਨਾਂ ਨੂੰ ਯੋਗ ਦੇ ਫਾਇਦਿਆਂ ਤੋਂ ਜਾਣੂ ਕਰਵਾਉਂਦੇ ਹੋਏ ਯੋਗ ਆਸਨ ਅਤੇ ਪ੍ਰਾਣਾਯਾਮ ਕਰਵਾਇਆ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਵਿੰਦਰ ਸਿੰਘ, ਹਰਿੰਦਰ ਸਿੰਘ, ਵਿਨੈ ਕੁਮਾਰ, ਜੋਗਿੰਦਰ ਪਾਲ, ਕੋਚ ਗੁਰਜੀਤ ਸਿੰਘ, ਹੈਪੀ, ਸਹਿਜ ਪ੍ਰੀਤ ਸਿੰਘ ਅਤੇ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਿਰ ਸਨ|

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending