Mohali
ਸਫਾਈ ਸੇਵਕਾਂ ਨੇ ਗਮਾਡਾ ਦਫਤਰ ਦੇ ਗੇਟ ਸਾਹਮਣੇ ਖਾਲੀ ਕੀਤੀ ਕੂੜੇ ਨਾਲ ਭਰੀ ਟ੍ਰਾਲੀ
ਕੂੜੇ ਦਾ ਮਸਲਾ ਹੱਲ ਨਾ ਹੋਣ ਤੇ ਸ਼ਹਿਰ ਦਾ ਸਫਾਈ ਦਾ ਕੰਮ ਬੰਦ ਕਰਕੇ ਗਮਾਡਾ ਅਤੇ ਨਿਗਮ ਦਫਤਰ ਦੇ ਘਿਰਾਓ ਦੀ ਚਿਤਾਵਨੀ
ਐਸ ਏ ਐਸ ਨਗਰ, 21 ਜੂਨ (ਸ.ਬ.) ਮੁਹਾਲੀ ਦੇ ਡੰਪਿੰਗ ਮੈਦਾਨ ਵਿੱਚ ਕੂੜਾ ਸੁੱਟੇ ਜਾਣ ਤੇ ਲਗਾਈ ਗਈ ਰੋਕ ਕਾਰਨ ਪਿਛਲੇ ਇਕ ਹਫਤੇ ਤੋਂ ਚੱਲ ਰਹੀ ਸ਼ਹਿਰ ਦੇ ਕੂੜੇ ਦੀ ਸਮੱਸਿਆ ਦਾ ਕੋਈ ਹੱਲ ਨਾ ਹੋਣ ਤੇ ਅੱਜ ਸਫਾਈ ਸੇਵਕਾਂ ਵਲੋਂ ਵੱਡਾ ਇਕੱਠ ਕਰਕੇ ਗਮਾਡਾ ਦੇ ਦਫਤਰ ਦੇ ਸਾਹਮਣੇ ਧਰਨਾ ਲਗਾਕੇ ਅਤੇ ਕੂੜਾ ਸੁੱਟ ਕੇ ਪ੍ਰਦਰਸ਼ਨ ਕੀਤਾ ਗਿਆ ਅਤੇ ਚਿਤਾਵਨੀ ਦਿੱਤੀ ਗਈ ਕਿ ਜੇਕਰ ਕੂੜੇ ਦਾ ਮਸਲਾ ਹੱਲ ਨਾ ਹੋਇਆ ਤਾਂ ਸਫਾਈ ਸੇਵਕਾਂ ਵਲੋਂ ਸ਼ਹਿਰ ਦਾ ਸਫਾਈ ਦਾ ਕੰਮ ਬੰਦ ਕਰਕੇ ਗਮਾਡਾ ਅਤੇ ਨਿਗਮ ਦਫਤਰ ਦਾ ਘਿਰਾਓ ਕੀਤਾ ਜਾਵੇਗਾ।
ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਸੂਬਾ ਸੀਨੀਅਰ ਵਾਈਸ ਪ੍ਰਧਾਨ ਮੋਹਣ ਸਿੰਘ, ਸੂਬਾ ਜਨਰਲ ਸਕੱਤਰ ਪਵਨ ਗੋਡਯਾਲ ਅਤੇ ਆਗੂਆਂ ਸੋਭਾ ਰਾਮ, ਜਗਜੀਤ ਸਿੰਘ, ਰਾਜਨ ਚਾਵਰੀਆ, ਅਨਿਲ ਕੁਮਾਰ, ਯਸ਼ਪਾਲ, ਮਨੀਕੰਡਨ, ਸਚਿਨ ਕੁਮਾਰ, ਰਜਿੰਦਰ, ਬ੍ਰਿਜ ਮੋਹਨ, ਰੋਸ਼ਨ ਲਾਲ, ਰਾਜੁ ਸੰਗੇਲਿਆ ਅਤੇ ਹੋਰਨਾਂ ਕਿਹਾ ਕਿ ਉਹ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਦਾ ਸਨਮਾਨ ਕਰਦੇ ਹਨ ਪਰੰਤੂ ਨਗਰ ਨਿਗਮ ਦੇ ਕਮਿਸ਼ਨਰ ਵਲੋਂ ਬਦਲਵਾਂ ਪ੍ਰਬੰਧ ਨਾ ਕਰਕੇ ਇੱਕ ਦਮ ਡੰਪਿੰਗ ਗਰਾਊਂਡ ਬੰਦ ਕਰਨਾ ਗਲਤ ਹੈ। ਉਹਨਾਂ ਕਿਹਾ ਕਿ ਨਾ ਤਾਂ ਗਮਾਡਾ ਵਲੋਂ ਬਸਾਏ ਗਏ ਸੈਕਟਰਾਂ ਵਿੱਚ ਕੂੜੇ ਦੇ ਪ੍ਰਬੰਧਨ ਦਾ ਕੋਈ ਪ੍ਰਬੰਧ ਕੀਤਾ ਗਿਆ ਅਤੇ ਨਾ ਹੀ ਨਗਰ ਨਿਗਮ ਵਲੋਂ ਆਪਣੀ ਹੱਦ ਵਿੱਚੋਂ ਨਿਕਲਦੇ ਕੂੜੇ ਨੂੰ ਸੁੱਟਣ ਦਾ ਕੋਈ ਬਦਲਵਾਂ ਪ੍ਰਬੰਧ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਆਪਣੇ ਘਰਾਂ ਤੋਂ ਨਿਕਲਦੇ ਗਿੱਲੇ ਅਤੇ ਸੁੱਕੇ ਕੂੜਾ ਨੂੰ ਵੱਖ ਕਰਨਾ ਹਰੇਕ ਸ਼ਹਿਰ ਵਾਸੀ ਦੀ ਜਿੰਮੇਵਾਰੀ ਹੈ ਪ੍ਰੰਤੂ ਸ਼ਹਿਰ ਵਾਸੀਆਂ ਵਲੋਂ ਕੂੜਾ ਇਕੱਠਾ ਚੁਕਵਾ ਦਿੱਤਾ ਜਾਂਦਾ ਹੈ ਅਤੇ ਕੂੜਾ ਇਕੱਠਾ ਕਰਨ ਵਾਲਿਆਂ ਵਲੋਂ ਰੋਜ਼ਾਨਾ 75 ਤੋਂ 80 ਫੀਸਦੀ ਕੂੜੇ ਨੂੰ ਵੱਖ ਵੱਖ ਕੀਤਾ ਜਾਂਦਾ ਹੈ।
ਆਗੂਆਂ ਨੇ ਮੰਗ ਕੀਤੀ ਕਿ ਇਸ ਮਸਲੇ ਦਾ ਤੁਰੰਤ ਹਲ ਕੀਤਾ ਜਾਵੇ। ਰੈਲੀ ਦੌਰਾਨ ਚਿਤਾਵਨੀ ਦਿੱਤੀ ਗਈ ਕਿ ਜੇਕਰ ਡੰਪਿਗ ਮੈਦਾਨ ਵਿੱਚ ਕੂੜਾ ਸੁੱਟਣ ਦੀ ਕਾਰਵਾਈ ਆਰੰਭ ਕਰਕੇ ਸ਼ਹਿਰ ਵਾਸੀਆਂ ਅਤੇ ਸਫਾਈ ਸੇਵਕਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਨਾ ਕੱਢਿਆ ਗਿਆ ਅਤੇ ਗਮਾਡਾ ਦੇ ਖੇਤਰ ਵਿੱਚ ਵਿੱਚ ਨਵੇਂ ਆਰ. ਐਮ. ਸੀ ਪੁਆਇੰਟ ਬਣਵਾ ਕੇ ਕੁੜਾ ਸੁੱਟਣ ਦਾ ਪ੍ਰਬੰਧ ਨਾ ਕੀਤਾ ਗਿਆ ਤਾਂ ਆਉਂਦੇ ਦਿਨਾਂ ਵਿੱਚ ਕਿਸੇ ਵੀ ਦਿਨ ਸਾਰੇ ਸ਼ਹਿਰ ਦੀ ਸਫਾਈ ਦਾ ਕੰਮ ਬੰਦ ਕਰਕੇ ਸਾਰੇ ਸ਼ਹਿਰ ਦਾ ਕੂੜਾ ਇਕੱਠਾ ਕਰਕੇ ਗਮਾਡਾ ਦਫਤਰ ਅਤੇ ਨਗਰ ਨਿਗਮ ਦੇ ਦਫਤਰ ਦੇ ਗੇਟ ਸਾਹਮਣੇ ਸੁੱਟ ਕੇ ਘਿਰਾਓ ਕੀਤਾ ਜਾਵੇਗਾ।
ਇਸ ਦੌਰਾਨ ਗਮਾਡਾ ਦੇ ਅਸਟੇਟ ਅਫਸਰ ਸਮੇਤ ਹੋਰ ਅਧਿਕਾਰੀ ਧਰਨੇ ਵਿੱਚ ਪਹੁੰਚੇ ਅਤੇ ਸਫਾਈ ਕਰਮਚਾਰੀਆਂ ਨੂੰ ਧਰਨਾ ਖਤਮ ਕਰਨ ਦੀ ਅਪੀਲ ਕੀਤੀ। ਉਪਰੰਤ ਅਸਟੇਟ ਅਫਸਰ ਵਲੋਂ ਜਥੇਬੰਦੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਭਰੋਸਾ ਦਿੱਤਾ ਗਿਆ ਕਿ ਇਸ ਗੰਭੀਰ ਸਮੱਸਿਆ ਦੇ ਨਿਪਟਾਰੇ ਲਈ ਮੂੱਖ ਪ੍ਰਸ਼ਾਸ਼ਕ ਗਮਾਡਾ ਅਤੇ ਨਿਗਮ ਕਮਿਸ਼ਨਰ ਨਾਲ ਮੀਟਿੰਗ ਕਰਵਾ ਕੇ ਹੱਲ਼ ਕੱਢਿਆ ਜਾਵੇਗਾ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
