Connect with us

National

ਅੱਗ ਬੁਝਾਉ ਯੰਤਰ ਬਣਾਉਣ ਵਾਲੀ ਕੰਪਨੀ ਵਿੱਚ ਧਮਾਕੇ ਕਾਰਨ 2 ਵਿਅਕਤੀਆਂ ਦੀ ਮੌਤ

Published

on

ਗੁਰੂਗ੍ਰਾਮ, 22 ਜੂਨ (ਸ.ਬ.) ਹਰਿਆਣਾ ਵਿੱਚ ਗੁਰੂਗ੍ਰਾਮ ਦੇ ਦੌਲਤਾਬਾਦ ਉਦਯੋਗਿਕ ਖੇਤਰ ਵਿੱਚ ਇਕ ਅੱਗ ਬੁਝਾਊ ਯੰਤਰ ਬਣਾਉਣ ਵਾਲੀ ਕੰਪਨੀ ਵਿੱਚ ਧਮਾਕਾ ਹੋਣ ਕਾਰਨ ਕਰੀਬ 2 ਵਿਅਕਤੀਆਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਧਮਾਕੇ ਕਾਰਨ ਆਲੇ-ਦੁਆਲੇ ਦੇ ਇਲਾਕੇ ਵਿਚ ਵੱਡੀ ਗਿਣਤੀ ਵਿੱਚ ਘਰਾਂ ਅਤੇ ਉਦਯੋਗਾਂ ਨੂੰ ਭਾਰੀ ਨੁਕਸਾਨ ਪੁੱਜਾ ਹੈ। ਸਹਾਇਕ ਫਾਇਰ ਅਫਸਰ ਸੈਣੀ ਨੇ ਦੱਸਿਆ ਕਿ ਅੱਜ ਤੜਕੇ 2:45 ਵਜੇ ਸੰਜੇ ਕੁਮਾਰ ਕਾਂਸਟੇਬਲ ਨੇ ਭੀਮ ਨਗਰ ਫਾਇਰ ਵਿਭਾਗ ਨੂੰ ਫੋਨ ਕਰਕੇ ਦੱਸਿਆ ਕਿ ਦੌਲਤਾਬਾਦ ਉਦਯੋਗਿਕ ਖੇਤਰ ਵਿਚ ਧਮਾਕਾ ਹੋਇਆ ਹੈ ਅਤੇ ਇਸ ਕਾਰਨ ਭਿਆਨਕ ਅੱਗ ਲੱਗ ਗਈ।

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਗੁਰੂਗ੍ਰਾਮ ਦੇ ਭੀਮਨਗਰ ਅਤੇ ਸੈਕਟਰ-29 ਤੋਂ ਫਾਇਰ ਬ੍ਰਿਗੇਡ ਦਫ਼ਤਰ ਦੀਆਂ ਕਰੀਬ ਇਕ ਦਰਜਨ ਗੱਡੀਆਂ ਮੌਕੇ ਤੇ ਪਹੁੰਚ ਗਈਆਂ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ। ਜ਼ਿਕਰਯੋਗ ਹੈ ਕਿ 52 ਵਿਅਕਤੀਆਂ ਨੂੰ ਜ਼ਖਮੀ ਹਾਲਤ ਵਿੱਚ ਘਟਨਾ ਵਾਲੀ ਥਾਂ ਤੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ, ਜਦਕਿ 2 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਲਾਪਤਾ ਹੈ, ਜਿਸ ਦੀ ਭਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਲੇ-ਦੁਆਲੇ ਦੇ ਕਈ ਘਰਾਂ ਅਤੇ ਉਦਯੋਗਾਂ ਨੂੰ ਭਾਰੀ ਨੁਕਸਾਨ ਪਹੁੰਚਿਆ। ਪੁਲੀਸ ਵਿਭਾਗ ਨੇ ਦੱਸਿਆ ਕਿ ਫੈਕਟਰੀ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

Continue Reading

National

21 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੇਗੀ ਆਤਿਸ਼ੀ

Published

on

By

ਨਵੀਂ ਦਿੱਲੀ, 19 ਸਤੰਬਰ (ਸ਼ਬ ਦਿੱਲੀ ਦੇ ਨਵੇਂ ਮੁੱਖ ਮੰਤਰੀ ਆਤਿਸ਼ੀ ਵਲੋਂ 21 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਜਾਵੇਗੀ| ਉਨ੍ਹਾਂ ਨਾਲ ਹੋਰ ਮੰਤਰੀ ਵੀ ਸਹੁੰ ਚੁੱਕਣਗੇ| ਕੇਜਰੀਵਾਲ ਕੈਬਨਿਟ ਦੇ 4 ਮੰਤਰੀ ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਗੋਪਾਲ ਰਾਏ ਅਤੇ ਇਮਰਾਨ ਹੁਸੈਨ ਹੁਣ ਆਤਿਸ਼ੀ ਕੈਬਨਿਟ ਵਿਚ ਵੀ ਮੰਤਰੀ ਬਣਨਗੇ| ਆਤਿਸ਼ੀ ਕੈਬਨਿਟ ਵਿਚ ਇਕ ਨਵਾਂ ਚਿਹਰਾ ਵੀ ਸ਼ਾਮਲ ਹੋਵੇਗਾ| ਮੁਕੇਸ਼ ਅਹਲਾਵਤ ਸੁਲਤਾਨਪੁਰੀ ਤੋਂ ਵਿਧਾਇਕ ਹਨ| ਇਹ ਅਨੁਸੂਚਿਤ ਜਾਤੀ ਵਰਗ ਤੋਂ ਆਉਂਦੇ ਹਨ ਜੋ ਰਾਜਕੁਮਾਰ ਆਨੰਦ ਦੀ ਥਾਂ ਲੈਣਗੇ|
ਜਿਕਰਯੋਗ ਹੈ ਕਿ ਆਬਕਾਰੀ ਨੀਤੀ ਘਪਲੇ ਮਾਮਲੇ ਵਿਚ ਤਿਹਾੜ ਜੇਲ੍ਹ ਵਿੱਚੋਂ ਬਾਹਰ ਆਏ ਅਰਵਿੰਦ ਕੇਜਰੀਵਾਲ ਨੇ ਬੀਤੇ ਮੰਗਲਵਾਰ ਨੂੰ ਅਸਤੀਫ਼ਾ ਉਪ ਰਾਜਪਾਲ ਨੂੰ ਸੌਂਪਿਆ ਸੀ| ਕੇਜਰੀਵਾਲ ਨੇ ਮੁੱਖ ਮੰਤਰੀ ਲਈ ਆਤਿਸ਼ੀ ਦੇ ਨਾਂ ਦਾ ਪ੍ਰਸਤਾਵ ਦਿੱਤਾ ਸੀ|
ਆਮ ਆਦਮੀ ਪਾਰਟੀ ਨੇ ਇਕ ਬਿਆਨ ਵਿਚ ਕਿਹਾ ਕਿ ਆਤਿਸ਼ੀ 21 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਰੂਪ ਵਿਚ ਸਹੁੰ ਚੁੱਕੇਗੀ| ਉਨ੍ਹਾਂ ਨਾਲ ਹੋਰ ਮੰਤਰੀ ਵੀ ਸਹੁੰ ਚੁੱਕਣਗੇ| ਜ਼ਿਕਰਯੋਗ ਹੈ ਕਿ ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਰਕਾਰ ਦੇ ਗਠਨ ਦੇ ਪ੍ਰਸਤਾਵ ਨਾਲ ਮੁੱਖ ਮੰਤਰੀ ਕੇਜਰੀਵਾਲ ਦਾ ਅਸਤੀਫ਼ਾ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਭੇਜਿਆ ਸੀ|

Continue Reading

National

18 ਘੰਟਿਆਂ ਬਾਅਦ ਬੋਰਵੈਲ ਤੋਂ ਸੁਰੱਖਿਅਤ ਬਾਹਰ ਕੱਢੀ ਦੋ ਸਾਲਾ ਬੱਚੀ

Published

on

By

 

ਦੌਸਾ, 19 ਸਤੰਬਰ (ਸ.ਬ.) ਰਾਜਸਥਾਨ ਦੇ ਦੌਸਾ ਵਿੱਚ ਬੀਤੀ ਸ਼ਾਮ 35 ਫੁੱਟ ਦੇ ਖੁੱਲ੍ਹੇ ਬੋਰਵੈਲ ਵਿੱਚ ਦੋ ਸਾਲ ਦੀ ਬੱਚੀ ਦੇ ਡਿੱਗਣ ਦੇ 18 ਘੰਟੇ ਬਾਅਦ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਨੇ ਅੱਜ ਬੱਚੀ ਨੂੰ ਸਹੀ ਸਲਾਮਤ ਸਫਲਤਾਪੂਰਵਕ ਬਚਾਅ ਲਿਆ। ਬਚਾਅ ਤੋਂ ਬਾਅਦ ਬੱਚੀ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਐਸਪੀ ਰੰਜੀਤਾ ਸ਼ਰਮਾ ਨੇ ਦੱਸਿਆ ਕਿ ਐਨਡੀਆਰਐਫ ਅਤੇ ਐਸਡੀਆਰਐਫ ਦੀਆਂ ਟੀਮਾਂ ਦੀ ਬਦੌਲਤ ਬੱਚੀ ਦਾ ਬਚਾਅ ਕਾਰਜ ਸਫਲ ਰਿਹਾ।

ਉਨ੍ਹਾਂ ਕਿਹਾ ਕਿ ਬਹੁਤ ਖੁਸ਼ ਹਾਂ ਕਿ ਅਸੀਂ 18 ਘੰਟਿਆਂ ਦੇ ਬਚਾਅ ਕਾਰਜ ਤੋਂ ਬਾਅਦ ਬੋਰਵੈਲ ਵਿੱਚੋਂ ਬੱਚੀ ਨੂੰ ਕੱਢਣ ਵਿੱਚ ਕਾਮਯਾਬ ਹੋਏ ਹਾਂ। ਇਹ ਅਸਲ ਵਿੱਚ ਪੂਰਾ ਕਰਨਾ ਬਹੁਤ ਔਖਾ ਕੰਮ ਸੀ ਪਰ ਐਨਡੀਆਰਐਫ ਅਤੇ ਐਸਡੀਆਰਐਫ ਦੀਆਂ ਟੀਮਾਂ ਦੀ ਮਦਦ ਨਾਲ ਅਸੀਂ ਇਸ ਨੂੰ ਪੂਰਾ ਕਰਨ ਵਿਚ ਕਾਮਯਾਬ ਰਹੇ। ਬੱਚੀ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਐਨਡੀਆਰਐਫ ਦੇ ਯੋਗੇਸ਼ ਕੁਮਾਰ ਨੇ ਦੱਸਿਆ ਕਿ ਬੱਚੀ 28 ਫੁੱਟ ਤੇ ਫਸੀ ਹੋਈ ਸੀ ਅਤੇ ਉਸ ਨੂੰ ਬਚਾਉਣ ਲਈ ਸਮਾਨਾਂਤਰ ਰਸਤਾ ਪੁੱਟਿਆ ਗਿਆ। ਸਾਨੂੰ ਉਸ ਨੂੰ ਬੋਰਵੈਲ ਵਿਚੋਂ ਬਾਹਰ ਕੱਢਣ ਸਮੇਂ ਬਹੁਤ ਮੁਸ਼ਕਲ ਆਈ । ਅਸੀਂ 21 ਫੁੱਟ ਦੀ ਡੂੰਘਾਈ ਤੇ ਉਸ ਦੇ ਕੋਲ ਪਹੁੰਚੇ ਅਤੇ ਪਹਿਲੀ ਵਾਰ ਵਿਚ ਹੀ ਸਫ਼ਲ ਹੋ ਗਏ। ਉਸ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਗਿਆ। ਮੀਂਹ ਕਾਰਨ ਬਚਾਅ ਮੁਹਿੰਮ ਵਿਚ ਉਮੀਦ ਨਾਲੋਂ ਵੱਧ ਸਮਾਂ ਲੱਗਾ। ਐਨਡੀਆਰਐਫ ਦੇ ਕੁੱਲ 30 ਲੋਕਾਂ ਅਤੇ ਐਸਡੀਆਰਐਫ ਦੇ 10 ਲੋਕਾਂ ਨੇ ਬਚਾਅ ਕਾਰਜਾਂ ਵਿਚ ਕੰਮ ਕੀਤਾ।

ਜ਼ਿਕਰਯੋਗ ਹੈ ਕਿ ਇਹ ਘਟਨਾ ਬਾਂਦੀਕੁਈ ਦੇ ਵਾਰਡ ਨੰਬਰ ਇਕ ਵਿਚ ਬੀਤੀ ਸ਼ਾਮ 5 ਵਜੇ ਦੇ ਕਰੀਬ ਉਸ ਸਮੇਂ ਵਾਪਰੀ, ਜਦੋਂ ਬੱਚੀ ਖੇਤਾਂ ਵਿਚ ਖੇਡ ਰਹੀ ਸੀ। ਮੌਕੇ ਤੇ ਪਿੰਡ ਵਾਸੀਆਂ ਦੀ ਭਾਰੀ ਭੀੜ ਇਕੱਠੀ ਹੋ ਗਈ। ਬੱਚੀ ਦਾ ਨੀਰੂ ਹੈ, ਜੋ ਕਿ ਖੇਡਦੇ ਹੋਏ ਬੋਰਵੈਲ ਵਿਚ ਜਾ ਡਿੱਗੀ। ਬੱਚੀ ਦੇ ਮਾਪੇ ਉਸ ਸਮੇਂ ਖੇਤਾਂ ਵਿਚ ਹੀ ਕੰਮ ਕਰ ਰਹੇ ਸਨ।

 

Continue Reading

National

ਭਾਜਪਾ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਚੋਣ ਮਨੋਰਥ ਪੱਤਰ ਜਾਰੀ

Published

on

By

 

ਰੋਹਤਕ, 19 ਸਤੰਬਰ (ਸ.ਬ.) ਭਾਰਤੀ ਜਨਤਾ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੀਰਵਾਰ ਨੂੰ ਇਥੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਔਰਤਾਂ ਨੂੰ ਲਾਡੋ ਲਕਸ਼ਮੀ ਯੋਜਨਾ ਤਹਿਤ ਹਰ ਮਹੀਨੇ 2100 ਰੁਪਏ ਨਕਦ ਉਤਸ਼ਾਹ ਰਾਸ਼ੀ ਦੇਣ, ਸਾਰੀਆਂ 24 ਫ਼ਸਲਾਂ ਲਈ ਐਮਐਸਪੀ ਨੂੰ ਜਾਰੀ ਰੱਖਣ ਅਤੇ ਅਗਨੀਵੀਰਾਂ ਨੂੰ ਰੁਜ਼ਗਾਰ ਗਾਰੰਟੀ ਦੇਣ ਦੇ ਨਾਲ ਹੀ ਨੌਜਵਾਨਾਂ ਲਈ ਦੋ ਲੱਖ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਹੈ। ਰਸੋਈ ਗੈਸ ਸਿਲੰਡਰ 500 ਰੁਪਏ ਵਿਚ ਦੇਣ ਤੇ ਪੇਂਡੂ ਖੇਤਰਾਂ ਦੀਆਂ ਵਿਦਿਆਰਥਣਾਂ ਨੂੰ ਸਕੂਟਰ ਦੇਣ ਦੀ ਗੱਲ ਵੀ ਕਹੀ ਗਈ ਹੈ।

ਹਰਿਆਣਾ ਨੌਨ-ਸਟੌਪ ਦੇ ਨਾਅਰੇ ਤਹਿਤ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਇਥੇ 5 ਅਕਤੂਬਰ ਨੂੰ ਹੋਣ ਵਾਲੀਆਂ ਅਸੰਬਲੀ ਚੋਣਾਂ ਲਈ ਪਾਰਟੀ ਦਾ 20-ਨੁਕਾਤੀ ਸੰਕਲਪ ਪੱਤਰ ਜਾਰੀ ਕੀਤਾ। ਕੇਂਦਰੀ ਰਸਾਇਣ ਤੇ ਖਾਦ ਮੰਤਰੀ ਨੱਢਾ ਨੇ ਇਸ ਮੌਕੇ ਕਿਹਾ ਕਿ ਕਾਂਗਰਸ ਲਈ ਇਹ ਦਸਤਾਵੇਜ਼ ਮਹਿਜ਼ ਇਕ ਰਸਮੀ ਖ਼ਾਨਾਪੂਰਤੀ ਹੈ। ਉਨ੍ਹਾਂ ਲਈ ਇਹ ਦਸਤਾਵੇਜ਼ ਮਹਿਜ਼ ਇਕ ਰਸਮ ਨਿਭਾਉਣ ਵਾਲੀ ਗੱਲ ਹੈ, ਤਾਂ ਕਿ ਲੋਕਾਂ ਨੂੰ ਠੱਗਿਆ ਜਾ ਸਕੇ। ਸਾਡੇ ਲਈ ਇਹ ਪ੍ਰਣ ਪੱਤਰ ਹੈ।

ਜ਼ਿਕਰਯੋਗ ਹੈ ਕਿ ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਵੀ ਇਕ ਦਿਨ ਪਹਿਲਾਂ ਹੀ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ ਹੈ, ਜਿਸ ਵਿਚ ਹਰਿਆਣਾ ਵਿੱਚ ਸੱਤਾ ਵਿਚ ਆਉਣ ਦੀ ਸੂਰਤ ਵਿਚ ਸੱਤ ਗਾਰੰਟੀਆਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਗਿਆ ਹੈ। ਇਨ੍ਹਾਂ ਵਿਚ ਔਰਤਾਂ ਨੂੰ ਮਾਸਕ 2000 ਰੁਪਏ ਅਤੇ ਸਾਰਿਆਂ ਨੂੰ ਘਰ ਦੇਣ ਦੀ ਗੱਲ ਕਹੀ ਗਈ ਹੈ।

Continue Reading

Latest News

Trending