Connect with us

Mohali

ਪੰਜਾਬ ਕੈਬਿਨਟ ਦੇ ਵਿਸਤਾਰ ਵਿੱਚ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੂੰ ਮਿਲ ਸਕਦੀ ਹੈ ਝੰਡੀ ਵਾਲੀ ਗੱਡੀ

Published

on

 

ਸਮਰਥਕ ਕਰ ਰਹੇ ਹਨ ਮੰਤਰੀ ਮੰਡਲ ਵਿਸਤਾਰ ਦੀ ਉਡੀਕ

ਭੁਪਿੰਦਰ ਸਿੰਘ

ਐਸ ਏ ਐਸ ਨਗਰ, 22 ਜੁਲਾਈ

 

ਪੰਜਾਬ ਦੀ ਸੱਤਾ ਤੇ ਕਾਬਜ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਜਲੰੰਧਰ ਦੀ ਜਿਮਣੀ ਚੋਣ ਤੋਂ ਬਾਅਦ ਹੋਣ ਵਾਲੇ ਮੰਤਰੀ ਮੰਡਲ ਵਿਸਤਾਰ ਵਿੱਚ ਜਿੱਥੇ ਮੰਤਰੀ ਦੀ ਕੁਰਸੀ ਦੇ ਚਾਹਵਾਨਾਂ ਵਲੋਂ ਆਪੋ ਆਪਣੇ ਤਰੀਕੇ ਨਾਲ ਪੈਰਵੀ ਕੀਤੀ ਜਾ ਰਹੀ ਹੈ ਉੱਥੇ ਆਮ ਲੋਕਾਂ ਵਿੱਚ ਵੀ ਇਸ ਮੰਤਰੀ ਮੰਡਲ ਵਿਸਤਾਰ ਨੂੰ ਲੈ ਕੇ ਚਰਚਾ ਦਾ ਬਾਜਾਰ ਗਰਮ ਹੈ।

ਲੋਕਸਭ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਭਾਵੇਂ ਕੋਈ ਖਾਸ ਸਫਲਤਾ ਨਹੀਂ ਮਿਲੀ, ਪਰੰਤੂ ਪਾਰਟੀ ਸ੍ਰੀ ਆਨੰਦਪੁਰ ਸਾਹਿਬ, ਹੁਸ਼ਿਆਰਪੁਰ ਅਤੇ ਸੰਗਰੂਰ ਸੀਟਾਂ ਜਿੱਤਣ ਵਿੱਚ ਕਾਮਯਾਬ ਰਹੀ ਹੈ। ਇਸ ਦੌਰਾਨ ਜਿੱਥੇ ਕੈਬਿਨਟ ਮੰਤਰੀ ਸ੍ਰੀ ਮੀਤ ਹੇਅਰ ਚੋਣ ਜਿੱਤ ਗਏ ਹਨ ਅਤੇ ਉਹਨਾਂ ਨੇ ਪੰਜਾਬ ਵਿਧਾਨਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਵੀ ਦੇ ਦਿੱਤਾ ਹੈ ਅਤੇ ਉਹਨਾਂ ਦੀ ਮੰਤਰੀ ਦੀ ਕੁਰਸੀ ਖਾਲੀ ਹੋ ਗਈ ਹੈ। ਇਸਤੋਂ ਇਲਾਵਾ ਮੌਜੂਦਾ ਮੰਤਰੀ ਦੀ ਛਾਂਟੀ ਹੋਣ ਦੀ ਵੀ ਚਰਚਾ ਹੈ ਜਿਹਨਾਂ ਵਿੱਚ ਲੋਕਸਭਾ ਚੋਣਾਂ ਹਾਰਨ ਵਾਲੇ ਮੰਤਰੀਆਂ ਤੋਂ ਇਲਾਵਾ ਮਾੜੀ ਕਾਰਗੁਜਾਰੀ ਵਾਲੇ ਕੁੱਝ ਮੰਤਰੀਆਂ ਦੇ ਨਾਮ ਵੀ ਸ਼ਾਮਿਲ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਇਸ ਵਾਰ ਹੋਣ ਵਾਲੇ ਮੰਤਰੀ ਮੰਡਲ ਵਾਧੇ ਵਿੱਚ ਘੱਟੋ ਘੱਟ ਚਾਰ ਤੋਂ ਪੰਜ ਨਵੇਂ ਮੰਤਰੀ ਬਣਾਏ ਜਾਣੇ ਹਨ।

ਇਸ ਦੌਰਾਨ ਇਹ ਚਰਚਾ ਵੀ ਜੋਰਾਂ ਤੇ ਹੈ ਕਿ ਖਰੜ ਹਲਕੇ ਦੀ ਵਿਧਾਇਕਾ ਅਤੇ ਕੈਬਿਟਨ ਮੰਤਰੀ ਅਨਮੋਲ ਗਗਨ ਮਾਨ ਦੀ ਵੀ ਛੁਟੀ ਕੀਤੀ ਜਾ ਸਕਦੀ ਹੈ। ਬੀਬੀ ਮਾਨ ਬਾਰੇ ਇਹ ਗੱਲ ਆਖੀ ਜਾਂਦੀ ਹੈ ਕਿ ਉਹਨਾਂ ਦੀ ਹਲਕੇ ਵਿੱਚ ਹਾਜਰੀ ਘੱਟ ਹੈ ਅਤੇ ਹੁਣ ਜਦੋਂ ਉਹਨਾਂ ਦਾ ਵਿਆਹ ਹੋ ਗਿਆ ਹੈ, ਉਹਨਾਂ ਦੀ ਹਾਜਰੀ ਹੋਰ ਵੀ ਘੱਟ ਗਈ ਹੈ। ਬੀਬੀ ਮਾਨ ਦੀ ਕਾਰਗੁਜਾਰੀ ਤੇ ਪਹਿਲਾਂ ਵੀ ਕਈ ਸਵਾਲ ਉਠਦੇ ਰਹੇ ਹਨ ਅਤੇ ਬੀਬੀ ਮਾਨ ਦੇ ਪਿਤਾ ਅਤੇ ਭਰਾ ਵਲੋਂ ਪ੍ਰਸ਼ਾਸ਼ਨਿਕ ਖੇਤਰ ਵਿੱਚ ਕੀਤੀ ਜਾਂਦੀ ਦਖਲਅੰਦਾਜੀ ਦੀ ਚਰਚਾ ਵੀ ਆਮ ਹੈ ਇਸ ਦੌਰਾਨ ਮੰਤਰੀ ਦੇ ਖਰੜ ਦਫਤਰ ਦੇ ਬਾਹਰ ਧਰਨੇ ਵੀ ਲੱਗ ਚੁੱਕੇ ਹਨ। ਅਜਿਹੇ ਵਿੱਚ ਜੇਕਰ ਬੀਬੀ ਅਨਮੋਲ ਗਗਨ ਮਾਨ ਦੀ ਛਾਂਟੀ ਹੁੰਦੀ ਹੈ ਤਾਂ ਫਿਰ ਜਿਲ੍ਹੇ ਦੇ ਵਿਧਾਇਕ ਵਜੋਂ ਸz. ਕੁਲਵੰਤ ਸਿੰਘ ਦਾ ਨੰਬਰ ਲੱਗ ਸਕਦਾ ਹੈ।

ਸz. ਕੁਲਵੰਤ ਸਿੰਘ ਦੇ ਹੱਕ ਵਿੱਚ ਸਭਤੋਂ ਵੱਡੀ ਗੱਲ ਇਹ ਹੈ ਕਿ ਉਹਨਾਂ ਦੀ ਸ਼ਖਸ਼ੀਅਤ ਸਾਫ ਸੁਬਰੀ ਹੈ ਅਤੇ ਉਹਨਾਂ ਤੇ ਭ੍ਰਿਸ਼ਟਾਚਾਰ ਦਾ ਕੋਈ ਇਲਜਾਮ ਨਹੀਂ ਹੈ। ਉਹ ਰੀਅਲ ਅਸਟੇਟ ਦੇ ਵੱਡੇ ਕਾਰੋਬਾਰੀ ਹਨ ਅਤੇ ਉਹਨਾਂ ਦਾ ਪੰਜਾਬ ਦੇ ਕਾਰੋਬਾਰੀਆਂ ਅਤੇ ਸਨਅਤਕਾਰਾਂ ਵਿੱਚ ਕਾਫੀ ਪ੍ਰਭਾਵ ਹੈ। ਇਸਤੋਂ ਇਲਾਵਾ ਅਨੁਸੂਚਿਤ ਜਾਤੀ ਨਾਲ ਸੰਬਧ ਰੱਖਦੇ ਹੋਣ ਕਾਰਨ ਵੀ ਉਹਨਾਂ ਨੂੰ ਮੰਤਰੀ ਬਣਾਏ ਜਾਣ ਦੀ ਸੰਭਾਵਨਾ ਹੈ ਕਿਉਂਕਿ ਇਸ ਨਾਲ ਪਾਰਟੀ ਨੂੰ ਮੰਤਰੀ ਮੰਡਲ ਵਿੱਚ ਇੱਕ ਹੋਰ ਚਿਹਰਾ ਮਿਲ ਜਾਣਾ ਹੈ।

ਮੰਤਰੀ ਮੰਡਲ ਵਿੱਚ ਵਿਸਤਾਰ 10 ਜੁਲਾਈ ਤੋਂ ਬਾਅਦ ਹੋਣਾ ਹੈ ਅਤੇ ਇਸ ਦੌਰਾਨ ਮੰਤਰੀ ਬਣਾਏ ਜਾਣ ਵਾਲੇ ਸੰਭਾਵੀ ਚਿਹਰਿਆਂ ਨੂੰ ਲੈ ਕੇ ਵੀ ਚਰਚਾ ਭਖ ਗਈ ਹੈ। ਇਸ ਦੌਰਾਨ ਸz. ਕੁਲਵੰਤ ਸਿੰਘ ਦੇ ਸਮਰਥਕਾਂ ਨੂੰ ਵੀ ਲੱਗਦਾ ਹੈ ਕਿ ਅਗਲੀ ਵਾਰ ਹੋਣ ਵਾਲੇ ਮੰਤਰੀ ਮੰਡਲ ਵਿਸਥਾਰ ਦੌਰਾਨ ਮੁੱਖ ਮੰਤਰੀ ਵਲੋਂ ਮੁਹਾਲੀ ਹਲਕੇ ਨੂੰ ਨੁਮਾਇੰਦਗੀ ਦੇ ਕੇ ਕੁਲਵੰਤ ਸਿੰਘ ਨੂੰ ਮੰਤਰੀ ਅਹੁਦੇ ਦੀ ਜਿੰਮੇਵਾਰੀ ਦਿੱਤੀ ਜਾ ਸਕਦੀ ਹੈ ਅਤੇ ਉਹਨਾਂ ਦੇ ਸਮਰਥਕ ਮੰਤਰੀ ਮੰਡਲ ਵਾਧੇ ਦੀ ਬੇਸਬਰੀ ਨਾਲ ਉਡੀਕ ਵੀ ਕਰ ਰਹੇ ਹਨ। ਵੇਖਣਾ ਇਹ ਹੈ ਕਿ ਸz. ਕੁਲਵੰਤ ਸਿੰਘ ਦੇ ਸਮਰਥਕਾਂ ਦਾ ਇਹ ਭਰੋਸਾ ਕਿਸ ਹੱਦ ਤਕ ਸੱਚ ਸਾਬਿਤ ਹੁੰਦਾ ਹੈ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending