Connect with us

Mohali

ਰੈਡਕ੍ਰਾਸ ਸੁਸਾਇਟੀ ਜਿਲ੍ਹਾ ਮੁਹਾਲੀ ਵਲੋਂ ਅੰਗਹੀਣਾਂ ਨੂੰ ਸਹਾਇਕ ਯੰਤਰ ਦਿਵਾਉਣ ਲਈ ਕੈਂਪ 16, 17 ਅਤੇ 18 ਨੂੰ

Published

on

ਫਿਜੀਕਲੀ ਹੈਂਡੀਕੈਪਡ ਐਸੋਸੀਏਸ਼ਨ ਪੰਜਾਬ ਦੀ ਮੰਗ ਤੇ ਕੀਤਾ ਗਿਆ ਫੈਸਲਾ

ਐਸ ਏ ਐਸ ਨਗਰ, 22 ਜੂਨ (ਸ.ਬ.) ਰੈਡਕ੍ਰਾਸ ਸੁਸਾਇਟੀ ਜਿਲ੍ਹਾ ਮੁਹਾਲੀ ਵਲੋਂ ਜਿਲ੍ਹਾ ਮੁਹਾਲੀ ਅੰਗਹੀਣਾਂ ਨੂੰ ਸਹਾਇਕ ਯੰਤਰ ਦਿਵਾਉਣ ਲਈ ਕੈਂਪ 16, 17 ਅਤੇ 18 ਨੂੰ ਕ੍ਰਮ ਵਾਰ ਮੁਹਾਲੀ, ਖਰੜ ਅਤੇ ਡੇਰਾਬਸੀ ਵਿੱਚ ਅੰਗਹੀਣਾਂ ਨੂੰ ਸਹਾਇਕ ਯੰਤਰ (ਨਕਲੀ ਅੰਗ, ਵ੍ਹੀਲ ਚੇਅਰ, ਫੌੜੀਆਂ, ਕੰਨਾਂ ਲਈ ਮਸ਼ੀਨਾਂ, ਮੰਦਬੁੱਧੀ ਵਿਅਕਤੀਆਂ ਲਈ ਕਿਟ, ਨੇਤਰਹੀਣਾਂ ਲਈ ਸਮਾਰਟ ਕੈਨ ਅਤੇ ਸਮਾਰਟ ਫੋਨ ਆਦਿ ਦੇਣ ਲਈ ਰਜਿਸਟ੍ਰੇਸ਼ਨ ਅਤੇ ਅਸੈਸਮੈਂਟ ਕੈਂਪ ਲਗਾਏ ਜਾ ਰਹੇ ਹਨ।

ਇਸ ਸੰਬਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸz. ਬਲਵੰਤ ਸਿੰਘ ਦਰਦੀ ਨੇ ਦੱਸਿਆ ਕਿ ਐਸੋਸੀਏਸ਼ਨ ਦੇ ਇੱਕ ਵਫਦ ਵਲੋਂ ਕੁੱਝ ਸਮਾਂ ਪਹਿਲਾਂ ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨਾਲ ਮੁਲਾਕਾਤ ਕਰਕੇ ਅੰਗਹੀਣਾਂ ਨੂੰ ਲੋੜੀਂਦਾ ਸਾਮਾਨ ਵੰਡਣ ਲਈ ਕੈਂਪ ਲਗਵਾਉਣ ਦੀ ਮੰਗ ਕੀਤੀ ਸੀ ਜਿਸ ਤੇ ਸ੍ਰੀ ਵਰਮਾ ਵਲੋਂ ਜਿਲ੍ਹੇ ਦੇ ਸਮਾਜਿਕ ਭਲਾਈ ਅਧਿਕਾਰੀ ਨਾਲ ਗੱਲ ਕਰਕੇ ਇਸ ਸੰਬੰਧੀ ਕਾਰਵਾਈ ਕਰਨ ਲਈ ਕਿਹਾ ਸੀ। ਉਹਨਾਂ ਦੱਸਿਆ ਕਿ ਦੋ ਦਿਨ ਪਹਿਲਾਂ ਸ੍ਰੀ ਵਰਮਾ ਵਲੋਂ ਉਹਨਾਂ ਨੂੰ ਕਿਹਾ ਗਿਆ ਸੀ ਕਿ ਇਸ ਸੰਬੰਧੀ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਨਾਮ ਮੰਗ ਪੱਤਰ ਦਿੱਤਾ ਜਾਵੇ ਜਿਸਤੇ ਉਹਨਾਂ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਸੀ ਜਿਸਤੋਂ ਬਾਅਦ ਹੁਣ ਜਿਲ੍ਹਾ ਰੈਡ ਕ੍ਰਾਸ ਸੁਸਾਇਟੀ ਵਲੋਂ ਇਸ ਸੰਬੰਧੀ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।

ਉਹਨਾਂ ਦੱਸਿਆ ਕਿ 16 ਜੁਲਾਈ ਨੂੰ ਸਰਕਾਰੀ ਮਾਡਲ ਸੀਨੀਅਰ ਸਕੈਂਡਰੀ ਸਕੂਲ ਫੇਜ਼ 3 ਬੀ 1 ਮੁਹਾਲੀ, 17 ਜੁਲਾਈ ਨੂੰ ਸਰਕਾਰੀ ਮਾਡਲ ਸੀਨੀਅਰ ਸਕੈਂਡਰੀ ਸਕੂਲ ਖਰੜ ਅਤੇ 18 ਜੁਲਾਈ ਨੂੰ ਸਰਕਾਰੀ ਸੀਨੀਅਰ ਸਕੈਂਡੀ ਸਕੂਲ ਡੇਰਾਬਸੀ ਵਿੱਚ ਕੈਂਪ ਲਗਾਏ ਜਾਣਗੇ ਅਤੇ ਲੋੜਵੰਦ ਆਪੋ ਆਪਣੇ ਹਲਕਿਆਂ ਅਨੁਸਾਰ ਕੈਂਪ ਵਿੱਚ ਪਹੁੰਚ ਕੇ ਆਪਣੇ ਦਸਤਾਵੇਜ ਜਮ੍ਹਾਂ ਕਰਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਹਨਾਂ ਦੱਸਿਆ ਕਿ ਬਾਅਦ ਵਿੱਚ ਰੈਡ ਕ੍ਰਾਸ ਵਲੋਂ ਮੰਗ ਅਨੁਸਾਰ ਸਾਮਾਨ ਤਿਆਰ ਕਰਵਾ ਕੇ ਫਿਰ ਕੈਂਪ ਲਗਾ ਕੇ ਲੋੜਵੰਦਾਂ ਨੂੰ ਸਾਮਾਨ ਵੰਡਿਆ ਜਾਵੇਗਾ।

ਇਸ ਮੌਕੇ ਉਹਨਾਂ ਦੇ ਨਾਲ ਆਮ ਆਦਮੀ ਪਾਰਟੀ ਖਰੜ ਦੇ ਬਲਾਕ ਪ੍ਰਧਾਨ ਸz. ਗੁਰਚਰਨ ਸਿੰਘ ਅਤੇ ਆਪ ਆਗੂ ਜਸਵੰਤ ਸਿੰਘ ਵੀ ਮੌਜੂਦ ਸਨ।

 

 

Continue Reading

Mohali

ਪਿੰਡ ਸੋਹਾਣਾ ਵਿਖੇ 4 ਮੰਜਿਲਾ ਇਮਾਰਤ ਡਿੱਗਣ ਕਾਰਨ ਕਈ ਦਰਜਨ ਵਿਅਕਤੀ ਹੇਠਾਂ ਦੱਬੇ

Published

on

By

 

ਪਿੰਡ ਵਾਸੀਆਂ ਦੀ ਮੱਦਦ ਨਾਲ ਮਲਬੇ ਹੇਠਾਂ ਦਬੇ ਵਿਅਕਤੀਆਂ ਦੀ ਭਾਲ ਜਾਰੀ, ਕਈ ਵਿਅਕਤੀਆਂ ਦੇ ਮਰਨ ਦਾ ਖਦਸਾ

ਐਸ.ਏ.ਐਸ.ਨਗਰ, 21 ਦਸੰਬਰ (ਜਸਬੀਰ ਸਿੰਘ ਜੱਸੀ) ਮੁਹਾਲੀ ਵਿਚਲੇ ਪਿੰਡ ਸੋਹਾਣਾ ਵਿੱਚ ਅੱਜ ਬਾਅਦ ਦੁਪਹਿਰ ਇਕ ਚਾਰ ਮੰਜਿਲਾ ਬਿਲਡਿੰਗ ਦੇ ਡਿੱਗਣ ਕਾਰਨ ਕਈ ਦਰਜਨ ਵਿਅਕਤੀਆਂ ਦੇ ਹੇਠਾਂ ਦਬ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਮੁਤਾਬਕ ਰਾਇਲ ਜਿਮ ਦੇ ਨਾਮ ਵਾਲੀ ਉਕਤ ਇਮਾਰਤ ਦੇ ਨਾਲ ਲਗਦੀ ਖਾਲੀ ਥਾਂ ਤੇ ਬੇਸਮੈਂਟ ਦੀ ਪੁਟਾਈ ਦਾ ਕੰਮ. ਚੱਲ ਰਿਹਾ ਸੀ ਅਤੇ ਰਾਇਲ ਜਿਮ ਵਾਲੀ ਇਮਾਰਤ ਦੇ ਡਿਗਣ ਦਾ ਕਾਰਨ ਉਸੇ ਬੇਸਮੈਂਟ ਦੀ ਪਟਾਈ ਦੱਸਿਆ ਜਾ ਰਿਹਾ ਹੈ। ਮੌਕੇ ਤੇ ਮੌਜੂਦ ਪਿੰਡ ਵਾਸੀਆਂ ਵਲੋਂ ਮਲਬਾ ਹਟਾਉਣ ਦਾ ਕੰਮ ਚੱਲ ਰਿਹਾ ਸੀ ਅਤੇ ਮੌਕੇ ਤੇ ਸਿਰਫ ਪੁਲੀਸ ਦੀ ਟੀਮ ਹੀ ਪਹੁੰਚੀ ਹੋਈ ਸੀ।

ਮੌਕੇ ਤੇ ਮੌਜੂਦ ਪਹਿਲਵਾਨ ਅਮਰਜੀਤ ਸਿੰਘ ਲਖਨੌਰ ਅਤੇ ਹੋਰਨਾਂ ਨੇ ਦੱਸਿਆ ਕਿ ਬਾਅਦ ਦੁਪਹਿਰ ਇਕ ਧਮਾਕੇ ਦੀ ਆਵਾਜ ਆਈ ਅਤੇ ਲੋਕ ਬਾਹਰ ਵੱਲ ਨੂੰ ਭੱਜੇ। ਉਹਨਾਂ ਦੱਸਿਆ ਕਿ ਰਾਇਲ ਜਿੰਮ ਵਾਲੀ ਇਮਾਰਤ ਕੁਝ ਹੀ ਸਕਿੰਟਾ ਵਿੱਚ ਮਲਬੇ ਵਿੱਚ ਤਬਦੀਲ ਹੋ ਗਈ। ਇਹ ਜਿੰਮ ਇਮਰਾਤ ਦੀਆਂ ਦੋ ਮੰਜਿਲਾ ਵਿੱਚ ਚੱਲ ਰਿਹਾ ਸੀ, ਜਦੋਂ ਕਿ ਉਪਰਲੀ ਮੰਜਿਲ ਤੇ ਇਕ ਟਿਊਸ਼ਨ ਸੈਂਟਰ ਦੱਸਿਆ ਜਾ ਰਿਹਾ ਹੈ। ਇਸ ਜਿੰਮ ਵਿਚ ਸ਼ਾਮ 4 ਵਜੇ ਦੇ ਕਰੀਬ ਲੋਕ ਜਿੰਮ ਕਰਨ ਲਈ ਪਹੁੰਚ ਜਾਂਦੇ ਹਨ।

ਇਸ ਸਬੰਧੀ ਪਿੰਡ ਦੇ ਵਸਨੀਕ ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ ਨੇ ਦੱਸਿਆ ਕਿ ਉਕਤ ਬਿਲਡਿੰਗ ਦੀ ਘਟਨਾ ਬੜੀ ਮੰਦਭਾਗੀ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਪਿੰਡ ਵਾਸੀਆਂ ਦੀ ਮੱਦਦ ਨਾਲ ਬਿਲਡਿੰਗ ਦਾ ਮਲਬਾ ਹਟਾਇਆ ਜਾ ਰਿਹਾ ਹੈ। ਉਨ੍ਹਾਂ ਮੁਹਾਲੀ ਪ੍ਰਸਾਸ਼ਨ ਨੂੰ ਅਪੀਲ ਕੀਤੀ ਕਿ ਜਲਦ ਐਨ. ਡੀ. ਆਰ. ਐਫ ਦੀ ਟੀਮ ਸੱਦ ਕੇ ਮਲਬੇ ਹੇਠਾਂ ਦੱਬੇ ਲੋਕਾਂ ਨੂੰ ਬਾਹਰ ਕੱਢਿਆ ਜਾਵੇ।

ਮੌਕੇ ਤੇ ਪਹੁੰਚੇ ਡੀ. ਐਸ. ਪੀ. ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੌਕੇ ਤੇ ਫਾਇਰ ਬ੍ਰਿਗੇਡ ਅਤੇ ਐਬੂਲੈਂਸ ਦੀ ਟੀਮ ਮੌਜੂਦ ਹੈ, ਪਿੰਡ ਵਾਸੀਆਂ ਦੀ ਮੱਦਦ ਨਾਲ ਰਾਹਤ ਕਾਰਜ ਜਾਰੀ ਹਨ। ਉਹਨਾਂ ਕਿਹਾ ਕਿ ਪੁਲੀਸ ਦੇ 100 ਦੇ ਕਰੀਬ ਮੁਲਾਜਮ ਰਾਹਤ ਦੇ ਕੰਮ ਵਿੱਚ ਲੱਗੇ ਹੋਏ ਹਨ ਅਤੇ ਐਨ ਡੀ ਆਰ ਐਫ ਦੀ ਟੀਮ (ਜੋ ਚੰਡੀ ਮੰਦਰ ਤੋਂ ਚਲ ਚੁੱਕੀ ਹੈ) ਵੀ ਛੇਤੀ ਹੀ ਪਹੁੰਚ ਜਾਵੇਗੀ ਅਤੇ ਉਸਤੋਂ ਬਾਅਦ ਮਲਬੇ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਦਾ ਕੰਮ ਤੇਜ ਹੋ ਜਾਵੇਗਾ।

 

Continue Reading

Mohali

ਰਾਜਪੁਰਾ ਦੀ ਇੰਦਰਾ ਮਾਰਕੀਟ ਵਿੱਚ ਥੱਲੇ ਵਾਲੀ ਦੁਕਾਨ ਦੀ ਕੰਧ ਤੋੜ ਕੇ ਉੱਪਰ ਵਾਲੀ ਦੁਕਾਨ ਤੇ ਕਬਜ਼ਾ ਕਰਨ ਦੀ ਕੋਸ਼ਿਸ਼

Published

on

By

 

ਮੌਕੇ ਤੇ ਮੌਜੂਦ ਲੋਕਾਂ ਨੇ ਕੋਸ਼ਿਸ਼ ਨੂੰ ਕੀਤਾ ਨਾਕਾਮ, ਮੌਕੇ ਤੇ ਪਹੁੰਚੀ ਪੁਲੀਸ ਨੂੰ ਦੇਖ ਕੇ ਕਬਜ਼ਾ ਕਰਨ ਵਾਲੇ ਹੋਏ ਫਰਾਰ

ਰਾਜਪੁਰਾ, 21 ਦਸੰਬਰ (ਜਤਿੰਦਰ ਲੱਕੀ) ਰਾਜਪੁਰਾ ਦੇ ਇੰਦਰਾ ਮਾਰਕੀਟ ਵਿੱਚ ਰਾਤ ਦੇ ਹਨੇਰੇ ਵਿੱਚ ਇੱਕ ਦੁਕਾਨ ਉੱਤੇ ਦੀ ਪਹਿਲੀ ਮੰਜ਼ਿਲ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦਾ ਮਾਮਲਾ ਦਾ ਸਾਹਮਣੇ ਆਇਆ ਹੈ। ਇਸ ਦੌਰਾਨ ਹੇਠਲੀ ਮੰਜਿਲ ਤੇ ਬਣੀ ਹੋਈ ਪਹਿਲੀ ਮੰਜ਼ਿਲ ਦੀ ਦੁਕਾਨ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ।

ਮੌਕੇ ਤੇ ਪਹੁੰਚੇ ਉੱਪਰ ਵਾਲੀ ਦੁਕਾਨ ਦੇ ਕਿਰਾਏਦਾਰ ਜੈਪਾਲ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਮੌਕੇ ਤੇ ਪਹੁੰਚ ਕੇ ਆਪਣੀ ਦੁਕਾਨ ਤੇ ਸਮਾਨ ਨੂੰ ਸੰਭਾਲਿਆ ਗਿਆ। ਉਹਨਾਂ ਦੱਸਿਆ ਕਿ ਉਹਨਾਂ ਨੇ 2002 ਵਿੱਚ ਦੁਕਾਨ ਕਿਰਾਏ ਤੇ ਲਈ ਸੀ। ਉਹਨਾਂ ਕਿਹਾ ਕਿ ਦੁਕਾਨ ਦੇ ਮਾਲਿਕ ਰਵੀਕਾਂਤ ਨਾਲ ਮਾਨਯੋਗ ਅਦਾਲਤ ਵਿੱਚ ਕੇਸ ਚੱਲ ਰਿਹਾ ਹੈ।

ਉਹਨਾਂ ਇਲਜਾਮ ਲਗਾਇਆ ਕਿ ਦੁਕਾਨ ਮਾਲਕ ਵੱਲੋਂ ਪਤਾ ਨਹੀਂ ਕਿਹੜੇ ਸ਼ਰਾਰਤੀ ਅਨਸਰ ਨੂੰ ਉਹ ਦੁਕਾਨ ਦਿੱਤੀ ਹੈ ਜਿਹਨਾਂ ਕੋਲ ਕੋਈ ਰਜਿਸਟਰੀ ਨਹੀਂ ਹੈ ਪਰੰਤੂ ਉਹ ਦੁਕਾਨ ਤੇ ਕਬਜ਼ਾ ਕਰਨਾ ਚਾਹੁੰਦੇ ਹਨ ਅਤੇ ਰਾਤ ਦੇ ਹਨੇਰੇ ਵਿੱਚ ਥੱਲੇ ਵਾਲੀ ਦੁਕਾਨ ਤੋਂ ਉੱਪਰ ਜਾਣ ਵਾਲੀ ਪੌੜੀਆਂ ਦੀ ਕੰਧ ਤੋੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਸੰਬੰਧ ਵਿੱਚ ਪੀੜਿਤ ਵੱਲੋਂ 112 ਨੰਬਰ ਤੇ ਕੰਪਲੇਂਟ ਕੀਤੀ ਗਈ ਤਾਂ ਪੁਲੀਸ ਨੇ ਆ ਕੇ ਮੌਕਾ ਦੇਖਦਿਆਂ ਹੋਇਆਂ ਜੈਪਾਲ ਦੀ ਸ਼ਿਕਾਇਤ ਦਰਜ ਕਰ ਲਈ ਹੈ।

ਇਸ ਬਾਰੇ ਕਸਤੂਰਬਾ ਚੌਂਕੀ ਇੰਚਾਰਜ ਨਿਸ਼ਾਨ ਸਿੰਘ ਨਾਲ ਗੱਲਬਾਤ ਕਰਨ ਤੇ ਉਹਨਾਂ ਦੱਸਿਆ ਕਿ ਉਹਨਾਂ ਕੋਲ 112 ਨੰਬਰ ਤੋਂ ਸ਼ਿਕਾਇਤ ਆਈ ਹੈ ਦੋਨੇ ਪਾਰਟੀਆਂ ਦੇ ਡਾਕੂਮੈਂਟਸ ਅਤੇ ਕਾਗਜ਼ਾਤ ਦੇਖ ਕੇ ਅੱਗੇ ਦੀ ਬਣਦੀ ਕਾਰਵਾਈ ਕਰ ਦਿੱਤੀ ਜਾਵੇਗੀ।

Continue Reading

Mohali

ਲਾਰੇਂਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਾਲਾਨਾ ਜੂਨੀਅਰ ਖੇਡ ਦਿਹਾੜੇ ਦਾ ਆਯੋਜਨ

Published

on

By

 

 

ਐਸ ਏ ਐਸ ਨਗਰ, 21 ਦਸੰਬਰ (ਸ.ਬ.) ਲਾਰੈਂਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 51 ਦੇਜੂਨੀਅਰ ਵਿਦਿਆਰਥੀਆਂ ਲਈ ਸਾਲਾਨਾ ਖੇਡ ਦਿਹਾੜੇ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਛੋਟੇ-ਛੋਟੇਬੱਚਿਆਂ ਨੇ ਬਹੁਤ ਵੀ ਉਤਸ਼ਾਹ ਦੇਨਾਲ ਇਸ ਖੇਡ ਵਿਚ ਹਿੱਸਾ ਲਿਆ। ਇਸ ਮੌਕੇ ਛੋਟੇ ਛੋਟੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਕਈ ਰੋਚਕ ਖੇਡਾਂ ਦਾ ਵੀ ਆਯੋਜਨ ਕੀਤਾ ਗਿਆ। ਜਿਨ੍ਹਾਂ ਵਿਚ ਰੱਸਾਕੱਸੀ, ਸਕੇਟਿੰਗ, ਜਿਮਨਾਸਟਿਕ ਸਮੇਤ ਕਈ ਰੋਚਕ ਖੇਡਾਂ ਸ਼ਾਮਿਲ ਸਨ। ਇਹ ਸਮਾਰੋਹ ਸਕੂਲ ਦੇ ਵਿਸ਼ਾਲ ਖੇਡ ਮੈਦਾਨ ਵਿਚ ਆਯੋਜਿਤ ਕੀਤਾ ਗਿਆ ਸੀ, ਜਿੱਥੇ ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਆਪਣੇ ਖੇਡਾਂ ਅਤੇ ਕਲਾ ਦੇ ਹੁਨਰ ਦਿਖਾਏ।

ਸਮਾਰੋਹ ਦੀ ਸ਼ੁਰੂਆਤ ਪ੍ਰਿੰਸੀਪਲ ਵਲੋਂ ਉਦਘਾਟਨ ਨਾਲ ਹੋਈ। ਇਸ ਮੌਕੇ ਛੋਟੇ ਬੱਚਿਆਂ ਵਲੋਂ ਕਈ ਵੱਖ ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੇ ਸਕੇਟਿੰਗ ਅਤੇ ਵੱਖ-ਵੱਖ ਦੌੜਾਂ ਵਿਚ ਆਪਣੀ ਮੁਹਾਰਤ ਦਾ ਪ੍ਰਦਰਸ਼ਨ ਕੀਤਾ। ਸਮਾਰੋਹ ਦਾ ਮੁੱਖ ਆਕਰਸ਼ਨ ਇੱਕ ਰੰਗੀਨ ਕਠਪੁਤਲੀ ਸ਼ੋਅ ਸੀ, ਜਿਸਦਾ ਸਾਰਿਆਂ ਨੇ ਆਨੰਦ ਉਠਾਇਆ।

ਸਕੂਲ ਦੇ ਪ੍ਰਿੰਸੀਪਲ ਵੀਨਾ ਮਲਹੋਤਰਾ ਨੇ ਕਿਹਾ ਕਿ ਖੇਲ ਲੀਡਰਸ਼ਿਪ, ਸਕਾਰਾਤਮਕ ਰਵੱਈਆ, ਮੁਕਾਬਲਾ ਦੀ ਭਾਵਨਾ ਵਰਗੇ ਵੱਖ-ਵੱਖ ਗੁਣਾਂ ਨੂੰ ਵਿਕਸਿਤ ਕਰਦੇ ਹਨ।

ਉਨ੍ਹਾਂ ਕਿਹਾ ਕਿ ਸਰੀਰਕ ਗਤੀਵਿਧੀਆਂ ਲਈ ਖੇਡਾਂ ਦਾ ਬਹੁਤ ਮਹੱਤਵ ਹੈਅਤੇ ਖੇਡਾਂ ਤੰਦਰੁਸਤੀ ਨੂੰ ਵਧਾਵਾ ਦੇਣ ਲਈ ਇਕ ਅਹਿਮ ਤਰੀਕਾ ਹੈ।

 

Continue Reading

Latest News

Trending