Chandigarh
ਵਿਜੀਲੈਂਸ ਵੱਲੋਂ ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ
ਚੰਡੀਗੜ, 22 ਜੂਨ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਹਲਕਾ ਢਪਈ, ਸਬ ਤਹਿਸੀਲ ਕਾਦੀਆਂ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਵਿੰਦਰਪਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਗੁਰਦਾਸਪੁਰ ਦੇ ਪਿੰਡ ਢਪਈ ਦੇ ਵਸਨੀਕ ਹਰਜਾਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਛਾਪਾ ਮਾਰ ਕੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਬਿਆਨ ਦਿੱਤਾ ਸੀ ਕਿ ਉਕਤ ਪਟਵਾਰੀ ਸ਼ਿਕਾਇਤਕਰਤਾ ਦੀ ਪਤਨੀ ਦੇ ਨਾਂ ਤੇ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਪਹਿਲਾਂ ਹੀ 2,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਹੁਣ 10,000 ਰੁਪਏ ਰਿਸ਼ਵਤ ਦੀ ਹੋਰ ਮੰਗ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧ ਵਿੱਚ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।
Chandigarh
ਪੰਜਾਬ ਸਰਕਾਰ ਵੱਲੋਂ 2024 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤਰਜੀਹੀ ਆਧਾਰ ਤੇ ਹੱਲ ਕਰਨ ਦਾ ਦਾਅਵਾ
ਚੰਡੀਗੜ੍ਹ, 26 ਦਸੰਬਰ (ਸ.ਬ.) ਪੰਜਾਬ ਸਰਕਾਰ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਸਰਕਾਰ ਵਲੋਂ 2024 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤਰਜੀਹੀ ਆਧਾਰ ਤੇ ਹੱਲ ਕੀਤੇ ਗਏ ਹਨ ਅਤੇ ਐਨ. ਆਰ. ਆਈ ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ।
ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਕੋਈ ਵੀ ਪ੍ਰਵਾਸੀ ਪੰਜਾਬੀ, ਪੰਜਾਬ ਸੂਬੇ ਨਾਲ ਸਬੰਧਤ ਆਪਣੇ ਕਿਸੇ ਵੀ ਮਾਮਲੇ ਸਬੰਧੀ ਆਨਲਾਈਨ ਸ਼ਿਕਾਇਤ ਕਰ ਸਕਦੇ ਹਨ। ਬਿਆਨ ਅਨੁਸਾਰ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਫ਼ਰਵਰੀ 2024 ਦੌਰਾਨ ਚਾਰ ‘ਐਨ. ਆਰ. ਆਈ ਮਿਲਣੀ’ ਸਮਾਗਮ ਕਰਵਾਏ ਹਨ, ਜਿਸ ਦੌਰਾਨ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ। ਉਹਨਾਂ ਕਿਹਾ ਕਿ ਐਨ.ਆਰ.ਆਈ ਵਿਭਾਗ ਵੱਲੋਂ ਸ਼ੁਰੂ ਕੀਤੀ ਇਸ ‘ਆਨਲਾਈਨ ਐਨ.ਆਰ.ਆਈ ਮਿਲਣੀ’ ਸੁਵਿਧਾ ਤਹਿਤ ਵੱਖ-ਵੱਖ ਦੇਸ਼ਾਂ ਵਿੱਚ ਰਹਿ ਰਹੇ ਪੰਜਾਬੀ ਆਪਣੇ ਵੱਖੋ-ਵਖਰੇ ਮਸਲੇ ਅਤੇ ਸ਼ਿਕਾਇਤਾਂ ਸਿੱਧੀਆਂ ਵਿਭਾਗ ਦੇ ਮੰਤਰੀ, ਸੀਨੀਅਰ ਅਧਿਕਾਰੀਆਂ ਅਤੇ ਐਨ. ਆਰ. ਆਈ ਵਿੰਗ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਸਕਦੇ ਹਨ ਜਿਹੜੇ ਇਸ ਆਨਲਾਈਨ ਮਿਲਣੀ ਵਿੱਚ ਸ਼ਾਮਲ ਹੁੰਦੇ ਹਨ ਅਤੇ ਪ੍ਰਾਪਤ ਸ਼ਿਕਾਇਤ ਦਾ ਇੱਕ-ਇੱਕ ਕਰਕੇ ਮੌਕੇ ਤੇ ਹੀ ਨਿਪਟਾਰਾ ਕਰਨ ਦਾ ਯਤਨ ਕਰਦੇ ਹਨ।
ਉਹਨਾਂ ਕਿਹਾ ਕਿ ਹਰ ਮਹੀਨੇ ਦੇ ਪਹਿਲੇ ਹਫਤੇ ਹੋਣ ਵਾਲੀ ਇਸ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਦੌਰਾਨ ਜ਼ਿਆਦਾਤਰ ਸ਼ਿਕਾਇਤਾਂ ਮਾਲ ਅਤੇ ਪੁਲੀਸ ਵਿਭਾਗ ਨਾਲ ਸਬੰਧਤ ਆ ਰਹੀਆਂ ਹਨ, ਜਦਕਿ 20 ਫੀਸਦੀ ਸ਼ਿਕਾਇਤਾਂ ਪਹਿਲਾਂ ਹੀ ਵੱਖ-ਵੱਖ ਅਦਾਲਤਾਂ ਵਿੱਚ ਸੁਣਵਾਈ ਅਧੀਨ ਹਨ। ਉਹਨਾਂ ਕਿਹਾ ਕਿ ਜੋ ਆਨਲਾਈਨ ਸ਼ਿਕਾਇਤਾਂ ਜ਼ਿਲ੍ਹਿਆਂ ਨਾਲ ਸਬੰਧਤ ਹੁੰਦੀਆਂ ਹਨ, ਸਬੰਧੀ ਸਬੰਧਤ ਜ਼ਿਲ੍ਹੇ ਦੇ ਸਿਵਲ ਤੇ ਪੁਲੀਸ ਅਧਿਕਾਰੀਆਂ ਨੂੰ ਫੋਨ ਰਾਹੀਂ ਆਦੇਸ਼ ਦਿੱਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮੂਹ ਜ਼ਿਲ੍ਹਿਆਂ ਦੇ ਡੀ.ਸੀਜ ਅਤੇ ਐਸ.ਐਸ.ਪੀਜ ਨੂੰ ਪ੍ਰਵਾਸੀਆਂ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਅਧਾਰ ਤੇ ਹੱਲ ਕਰਨ ਲਈ ਕਿਹਾ ਗਿਆ ਹੈ। ਜ਼ਿਲ੍ਹਾ ਪੱਧਰ ਤੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿੱਚ ਵੱਖ-ਵੱਖ ਸ਼ਿਕਾਇਤਾਂ ਦਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪ੍ਰਵਾਸੀਆਂ ਦੇ ਮਸਲੇ ਹੱਲ ਕਰਨ ਦੇ ਆਦੇਸ਼ ਦਿੱਤੇ ਗਏ ਹਨ।
Chandigarh
ਕੈਬਨਿਟ ਸਬ ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ
ਚੰਡੀਗੜ੍ਹ, 26 ਦਸੰਬਰ (ਸ.ਬ.) ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦਾ ਉਦੇਸ਼ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਤੇ ਚਰਚਾ ਅਤੇ ਹੱਲ ਕਰਨਾ ਸੀ। ਉਹਨਾਂ ਦੱਸਿਆ ਕਿ ਇਹਨਾਂ ਮੀਟਿੰਗਾਂ ਦੌਰਾਨ ਪਾਵਰਕੌਮ ਸੀ.ਐਚ.ਬੀ ਲਾਈਨਮੈਨ ਠੇਕਾ ਮੁਲਾਜਮ ਯੂਨੀਅਨ, ਸਰਬ ਸਿਖਿਆ ਅਭਿਆਨ ਮਿਡ-ਡੇਅ ਮੀਲ ਦਫਤਰੀ ਮੁਲਾਜਮ ਯੂਨੀਅਨ ਅਤੇ ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਮੁਲਾਜਮ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਅਤੇ ਚਿੰਤਾਵਾਂ ਨਾਲ ਸਬੰਧਤ ਮੰਗ ਪੱਤਰ ਸੌਂਪੇ।
ਬੁਲਾਰੇ ਨੇ ਦੱਸਿਆ ਕਿ ਮੀਟਿੰਗਾਂ ਦੌਰਾਨ ਯੂਨੀਅਨਾਂ ਆਗੂਆਂ ਨੇ ਆਪਣੇ ਕੰਮ ਦੀਆਂ ਸਥਿਤੀਆਂ, ਨੌਕਰੀ ਦੀ ਸੁਰੱਖਿਆ ਅਤੇ ਹੋਰ ਜ਼ਰੂਰੀ ਪਹਿਲੂਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਕੈਬਨਿਟ ਸਬ ਕਮੇਟੀ ਨਾਲ ਸਾਂਝਾ ਕੀਤਾ। ਇੰਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਨੇ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ ਰੱਖੀਆਂ ਮੰਗਾਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਡੂੰਘਾਈ ਨਾਲ ਵਿਚਾਰ ਵਟਾਂਦਰਾ ਕੀਤਾ।
ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਬਹੁਤੇ ਮੁੱਦੇ ਪਹਿਲਾਂ ਹੀ ਵਿਚਾਰੇ ਜਾ ਰਹੇ ਹਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰ ਦਿੱਤਾ ਜਾਵੇਗਾ। ਸਕਾਰਾਤਮਕ ਮਾਹੌਲ ਵਿੱਚ ਸਮਾਪਤ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਸਰਕਾਰ ਦੀ ਹਾਂ ਪੱਖੀ ਪਹੁੰਚ ਅਤੇ ਉਸਾਰੂ ਗੱਲਬਾਤ ਜਾਰੀ ਰੱਖਣ ਲਈ ਪ੍ਰਸ਼ੰਸਾ ਕੀਤੀ।
ਮੀਟਿੰਗਾਂ ਦੌਰਾਨ ਪਾਵਰਕੌਮ ਸੀ.ਐਚ.ਬੀ ਲਾਈਨਮੈਨ ਠੇਕਾ ਮੁਲਾਜਣ ਯੂਨੀਅਨ ਦੀ ਨੁਮਾਇੰਦਗੀ ਸੂਬਾ ਪ੍ਰਧਾਨ ਅੰਗਰੇਜ ਸਿੰਘ, ਜਨਰਲ ਸਕੱਤਰ ਰਾਕੇਸ਼ ਕੁਮਾਰ, ਸੂਬਾ ਸੀਨੀਅਰ ਮੀਤ ਪ੍ਰਧਾਨ ਪ੍ਰਿਤਪਾਲ ਸਿੰਘ ਬੁੱਟਰ, ਸੂਬਾ ਖਜ਼ਾਨਚੀ ਅਜੈ ਕੁਮਾਰ ਨੇ ਕੀਤੀ। ਸਰਬ ਸਿਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਮੁਲਾਜਮ ਯੂਨੀਅਨ ਦੀ ਨੁਮਾਇੰਦਗੀ ਕੁਲਦੀਪ ਸਿੰਘ, ਰਜਿੰਦਰ ਸਿੰਘ ਸੰਧਾ, ਪਰਵੀਨ ਸ਼ਰਮਾ, ਰਮੇਸ਼ ਸਹਾਰਨ ਅਤੇ ਨਰਿੰਦਰ ਕੁਮਾਰ ਨੇ ਕੀਤੀ। ਇਸ ਦੌਰਾਨ ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਮੁਲਾਜਮ ਯੂਨੀਅਨ ਦੀ ਨੁਮਾਇੰਦਗੀ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ, ਜਨਰਲ ਸਕੱਤਰ ਸੁਖਦੀਪ ਕੌਰ ਸਰਾਂ, ਮੀਤ ਪ੍ਰਧਾਨ ਮੀਨੂੰ ਬਾਲਾ, ਸੂਬਾ ਮੀਡੀਆ ਇੰਚਾਰਜ ਅਮਨ ਸ਼ਾਸਤਰੀ ਨੇ ਕੀਤੀ।
Chandigarh
ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 26 ਦਸੰਬਰ (ਸ.ਬ.) ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪਸ਼ੂ ਪਾਲਣ ਵਿਭਾਗ ਵਿੱਚ ਭਰਤੀ ਹੋਏ ਇਨ੍ਹਾਂ ਉਮੀਦਵਾਰਾਂ ਵਿੱਚ ਸੱਤ ਵੈਟਰਨਰੀ ਇੰਸਪੈਕਟਰ, ਤਿੰਨ ਸਟੈਨੋ ਟਾਈਪਿਸਟ ਅਤੇ ਇੱਕ ਦਰਜਾ ਚਾਰ ਕਰਮਚਾਰੀ ਸ਼ਾਮਲ ਹੈ।
ਇਸ ਮੌਕੇ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਭਰਤੀ ਪ੍ਰਕਿਰਿਆ ਮੈਰਿਟ ਦੇ ਆਧਾਰ ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਉਹਨਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਅਤੇ ਪਾਰਦਰਸ਼ੀ ਤੇ ਕੁਸ਼ਲ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਡਾਇਰੈਕਟਰ ਪਸ਼ੂ ਪਾਲਣ ਡਾ. ਜੀ.ਐਸ. ਬੇਦੀ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
-
International2 months ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
International2 months ago
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali1 month ago
ਜੂਡੋ ਇੰਟਰ ਕਾਲਜ ਵਿੱਚ ਘਨੌਰ ਕਾਲਜ ਨੇ ਜਿੱਤੇ ਗੋਲ਼ਡ ਮੈਡਲ
-
Mohali1 month ago
ਪਿੰਡ ਕੁੰਭੜਾ ਵਿੱਚ ਲੜਾਈ ਦੌਰਾਨ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਰੱਖ ਕੇ ਇਨਸਾਫ ਲਈ ਏਅਰਪੋਰਟ ਰੋਡ ਤੇ ਲਾਇਆ ਧਰਨਾ
-
Editorial1 month ago
ਜ਼ਿਮਨੀ ਚੋਣਾਂ ਦੌਰਾਨ ਸੂਬੇ ਦੀਆਂ ਚਾਰੇ ਸੀਟਾਂ ਤੇ ਹੋ ਰਹੇ ਹਨ ਸਖ਼ਤ ਮੁਕਾਬਲੇ
-
International1 month ago
ਆਸਟ੍ਰੇਲੀਆ ਵਿੱਚ ਲਾਈਵ ਸ਼ੋਅ ਦੌਰਾਨ ਪੰਜਾਬੀ ਗਾਇਕ ਗੈਰੀ ਸੰਧੂ ਤੇ ਹਮਲਾ
-
National2 months ago
ਸ਼ਾਹਰੁਖ਼ ਖ਼ਾਨ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਰਾਏਪੁਰ ਤੋਂ ਵਕੀਲ ਗ੍ਰਿਫ਼ਤਾਰ