Chandigarh
ਪੰਜਾਬ ਦੇ ਸੰਸਦ ਮੈਂਬਰ ਕੱਲ੍ਹ ਚੁੱਕਣਗੇ ਸਹੁੰ
ਅੰਮ੍ਰਿਤਪਾਲ ਸਿੰਘ ਦਾ ਨਾਂ ਵੀ ਸੂਚੀ ਵਿੱਚ ਸ਼ਾਮਲ
ਚੰਡੀਗੜ੍ਹ, 24 ਜੂਨ (ਸ.ਬ.) 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਦੀ ਸ਼ੁਰੂਆਤ 540 ਸੰਸਦ ਮੈਂਬਰਾਂ ਨੂੰ ਸਹੁੰ ਚੁਕਾਉਣ ਨਾਲ ਕੀਤੀ ਜਾਵੇਗੀ। ਪੰਜਾਬ ਦੇ ਸੰਸਦ ਮੈਂਬਰਾਂ ਨੂੰ 25 ਜੂਨ ਮੰਗਲਵਾਰ ਨੂੰ ਸਹੁੰ ਚੁੱਕਣ ਦਾ ਸਮਾਂ ਦਿੱਤਾ ਗਿਆ ਹੈ। ਜਿਸ ਵਿੱਚ ਜੇਲ੍ਹ ਵਿੱਚੋਂ ਚੋਣ ਲੜਨ ਅਤੇ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਸਮੇਤ ਸਾਰੇ 13 ਸੰਸਦ ਮੈਂਬਰਾਂ ਦੇ ਨਾਮ ਹਨ ਪਰ ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨਾ ਤਾਂ ਸੰਸਦ ਵਿੱਚ ਪਹੁੰਚ ਸਕਣਗੇ ਅਤੇ ਨਾ ਹੀ ਸਹੁੰ ਚੁੱਕ ਸਕਣਗੇ। ਜਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਮਾਰਚ 2023 ਤੋਂ ਐਨ ਐਸ ਏ ਤਹਿਤ ਅਸਾਮ ਦੇ ਡਿਬਰੂਗੜ੍ਹ ਦੀ ਜੇਲ ਵਿਚ ਹੈ।
ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੇ ਦੱਸਿਆ ਕਿ ਹਰ ਨਵੇਂ ਚੁਣੇ ਸੰਸਦ ਮੈਂਬਰ ਨੂੰ ਸੰਸਦ ਦਫ਼ਤਰ ਵੱਲੋਂ ਸਹੁੰ ਚੁੱਕਣ ਦਾ ਸਮਾਂ ਦਿੱਤਾ ਜਾਂਦਾ ਹੈ। ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ 25 ਜੂਨ ਦਾ ਸਮਾਂ ਦਿੱਤਾ ਗਿਆ ਹੈ। ਦਫ਼ਤਰ ਵੱਲੋਂ ਸਾਰੇ ਸੰਸਦ ਮੈਂਬਰਾਂ ਨੂੰ ਫ਼ੋਨ ਤੇ ਸਮੇਂ ਦੀ ਜਾਣਕਾਰੀ ਵੀ ਦਿੱਤੀ ਜਾਂਦੀ ਹੈ, ਜੋ ਅੰਮ੍ਰਿਤਪਾਲ ਸਿੰਘ ਵੱਲੋਂ ਦਰਜ ਕੀਤੇ ਫ਼ੋਨ ਨੰਬਰ ਤੇ ਵੀ ਕੀਤੀ ਗਈ ਸੀ ਪਰ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਅੰਮ੍ਰਿਤਪਾਲ ਸਿੰਘ ਜੇਲ ਵਿੱਚ ਹੈ। ਜਿਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਸਹੁੰ ਚੁੱਕਣ ਲਈ ਜੇਲ ਤੋਂ ਨਹੀਂ ਆ ਸਕਣਗੇ।
ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਜ਼ਮਾਨਤ ਲਈ ਅਰਜ਼ੀ ਪਹਿਲਾਂ ਹੀ ਡੀ ਸੀ ਦਫ਼ਤਰ ਅਤੇ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੂੰ ਦਿੱਤੀ ਜਾ ਚੁੱਕੀ ਹੈ। ਹੁਣ ਜਦੋਂ ਵੀ ਅੰਮ੍ਰਿਤਪਾਲ ਸਿੰਘ ਦੇ ਨਾਂ ਤੇ ਹੁਕਮ ਜਾਰੀ ਹੋਣਗੇ ਤਾਂ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ ਵਿੱਚੋਂ ਸੰਸਦ ਲਿਜਾਇਆ ਜਾਵੇਗਾ, ਜਿੱਥੇ ਉਨ੍ਹਾਂ ਨੂੰ ਸਹੁੰ ਚੁਕਾਈ ਜਾਵੇਗੀ।
Chandigarh
ਚੰਡੀਗੜ੍ਹ ਦੇ ਸੈਕਟਰ 11 ਵਿੱਚ ਸਥਿਤ ਦਵਾਈਆਂ ਦੀ ਮਸ਼ਹੂਰ ਦੁਕਾਨ ‘ਸ਼੍ਰੀ ਕੁਮਾਰ ਮੈਡੀਕੋਜ਼’ ਦੇ ਕੈਸ਼ੀਅਰ ਦਾ ਗੋਲੀਆਂ ਮਾਰ ਕੇ ਕਤਲ
ਨਕਾਬਪੋਸ਼ ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ ਕੇ ਕੈਸ਼ੀਅਰ ਤੇ ਆਟੋਮੈਟਿਕ ਹਥਿਆਰ ਨਾਲ ਚਲਾਈਆਂ ਗੋਲੀਆਂ
ਚੰਡੀਗੜ੍ਹ, 13 ਜੂਨ (ਸ.ਬ.) ਚੰਡੀਗੜ੍ਹ ਦੇ ਸੈਕਟਰ 11 ਵਿੱਚ ਸਥਿਤ ਦਵਾਈਆਂ ਦੀ ਮਸ਼ਹੂਰ ਦੁਕਾਨ ‘ਸ਼੍ਰੀ ਕੁਮਾਰ ਮੈਡੀਕੋਜ਼’ ਦੇ ਕੈਸ਼ੀਅਰ ਦਾ ਅੱਜ ਦਿਨ ਦਿਹਾੜੇ 3 ਨਕਾਬਪੋਸ਼ ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ ਕੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਤਿੰਨ 3 ਨਕਾਬਪੋਸ਼ ਹਮਲਾਵਰ ਦੁਕਾਨ ਦਾਖਲ ਹੋਏ ਅਤੇ ਕੈਸ਼ੀਅਰ ਤੇ ਆਟੋਮੈਟਿਕ ਹਥਿਆਰ ਨਾਲ ਤਾਬੜਤੋੜ ਕਈ ਰਾਊਂਡ ਫਾਇਰ ਕੀਤੇ। ਹਮਲੇ ਵਿੱਚ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਮੈਡੀਕਲ ਸਟੋਰ ਦੇ ਕੈਸ਼ੀਅਰ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਾਨਕੀ ਵਜੋਂ ਹੋਈ ਹੈ, ਜੋ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਸੀ ਅਤੇ ਉੱਥੇ ਸਰਪੰਚ ਵਜੋਂ ਵੀ ਸੇਵਾਵਾਂ ਨਿਭਾਅ ਰਿਹਾ ਸੀ। ਉਹ ਇੱਥੇ ਸੈਕਟਰ 11 ਸਥਿਤ ‘ਸ਼੍ਰੀ ਕੁਮਾਰ ਮੈਡੀਕਲ ਹਾਲ’ ਵਿੱਚ ਬਤੌਰ ਕੈਸ਼ੀਅਰ ਕੰਮ ਕਰਦਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖ਼ੂਨੀ ਵਾਰਦਾਤ ਦੁਪਹਿਰ ਕਰੀਬ 3 ਵਜੇ ਵਾਪਰੀ। ਐਕਟਿਵਾ ਸਕੂਟਰ ਤੇ ਸਵਾਰ ਹੋ ਕੇ ਆਏ ਅਣਪਛਾਤੇ ਹਮਲਾਵਰਾਂ ਨੇ ਮੈਡੀਕਲ ਸਟੋਰ ਦੇ ਅੰਦਰ ਦਾਖਲ ਹੋ ਕੇ ਜਾਨਕੀ ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਚਸ਼ਮਦੀਦਾਂ ਦੇ ਹਵਾਲੇ ਤੋਂ ਸਾਹਮਣੇ ਆਇਆ ਹੈ ਕਿ ਬਦਮਾਸ਼ਾਂ ਨੇ ਕਰੀਬ 16 ਰਾਊਂਡ ਫਾਇਰ ਕੀਤੇ, ਜਿਸ ਦੌਰਾਨ ਜਾਨਕੀ ਨੂੰ ਕਈ ਗੋਲੀਆਂ ਲੱਗੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਬੜੀ ਆਸਾਨੀ ਨਾਲ ਮੌਕੇ ਤੋਂ ਫ਼ਰਾਰ ਹੋ ਗਏ। ਖ਼ੂਨ ਨਾਲ ਲਹੂ-ਲੁਹਾਨ ਹੋਏ ਜਾਨਕੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਕਤਲ ਦੀ ਇਸ ਵਾਰਦਾਤ ਤੋਂ ਬਾਅਦ ਚੰਡੀਗੜ੍ਹ ਪੁਲੀਸ ਦੇ ਉੱਚ ਅਧਿਕਾਰੀ ਭਾਰੀ ਫੋਰਸ ਸਮੇਤ ਮੌਕੇ ਤੇ ਪਹੁੰਚ ਗਏ। ਡੀ.ਐਸ.ਪੀ. ਦਲਬੀਰ ਸਿੰਘ ਭਿੰਡਰ, ਸੈਕਟਰ 11 ਥਾਣੇ ਦੇ ਇੰਚਾਰਜ ਜਸਪਾਲ ਸਿੰਘ ਭੁੱਲਰ, ਏ.ਜੀ.ਟੀ.ਐਫ. ਥਾਣਾ ਇੰਚਾਰਜ ਹਰਿੰਦਰ ਸਿੰਘ ਸੇਖੋਂ ਅਤੇ ਇੰਸਪੈਕਟਰ ਸਤਿੰਦਰ ਸਿੰਘ ਸਮੇਤ ਕ੍ਰਾਈਮ ਬ੍ਰਾਂਚ ਅਤੇ ਡੀ.ਸੀ.ਸੀ. ਦੀਆਂ ਟੀਮਾਂ ਨੇ ਘਟਨਾ ਸਥਾਨ ਦਾ ਬਾਰੀਕੀ ਨਾਲ ਮੁਆਇਨਾ ਕੀਤਾ। ਪੁਲੀਸ ਨੇ ਮੌਕੇ ਤੋਂ ਕਈ ਅਹਿਮ ਸਬੂਤ ਅਤੇ ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ।
ਪੁਲੀਸ ਸੂਤਰਾਂ ਮੁਤਾਬਕ ਮੁਢਲੀ ਜਾਂਚ ਵਿੱਚ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਜਾਪਦਾ ਹੈ। ਮ੍ਰਿਤਕ ਜਾਨਕੀ ਦਾ ਹਿਮਾਚਲ ਪ੍ਰਦੇਸ਼ ਵਿੱਚ ਕਿਸੇ ਵਿਵਾਦ ਨੂੰ ਲੈ ਕੇ ਪਹਿਲਾਂ ਵੀ ਝਗੜਾ ਹੋਇਆ ਸੀ ਅਤੇ ਖ਼ਦਸ਼ਾ ਹੈ ਕਿ ਉਸੇ ਦੁਸ਼ਮਣੀ ਦੇ ਚਲਦਿਆਂ ਇਸ ਕਤਲ ਨੂੰ ਅੰਜਾਮ ਦਿੱਤਾ ਗਿਆ ਹੈ। ਇਹ ਵੀ ਚਰਚਾ ਹੈ ਕਿ ਮ੍ਰਿਤਕ ਨੂੰ ਪਹਿਲਾਂ ਧਮਕੀਆਂ ਵੀ ਮਿਲੀਆਂ ਸਨ।
ਪੁਲੀਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਬਦਮਾਸ਼ਾਂ ਦੀ ਭਾਲ ਲਈ ਵਿਸ਼ੇਸ਼ ਟੀਮਾਂ ਗਠਿਤ ਕਰਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਨੇ ਭਰੋਸਾ ਦਿੱਤਾ ਹੈ ਕਿ ਤਕਨੀਕੀ ਸਬੂਤਾਂ ਦੇ ਆਧਾਰ ਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦਾ ਪਰਦਾਫਾਸ਼ ਕੀਤਾ ਜਾਵੇਗਾ ਹਾਲਾਂਕਿ ਘਟਨਾ ਸਥਾਨ ਤੋਂ ਕੁਝ ਹੀ ਦੂਰੀ ਤੇ ਪੁਲੀਸ ਨਾਕਾ ਮੌਜੂਦ ਹੋਣ ਦੇ ਬਾਵਜੂਦ ਹਮਲਾਵਰਾਂ ਦਾ ਸ਼ਰੇਆਮ ਫ਼ਰਾਰ ਹੋ ਜਾਣਾ ਪੁਲੀਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
ਜ਼ਿਕਰਯੋਗ ਹੈ ਕਿ ਉਕਤ ਮੈਡੀਕਲ ਸਟੋਰ ਦੇ ਮਾਲਕ ਨੂੰ ਵੀ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਤੋਂ ਪਹਿਲਾਂ ਸਾਲ 2017 ਵਿੱਚ ਵੀ ਦੋ ਨੌਜਵਾਨਾਂ ਨੇ ‘ਕੁਮਾਰ ਬ੍ਰਦਰਜ਼ ਮੈਡੀਕੋਜ਼’ ਦੇ ਬਾਹਰ ਹਵਾ ਵਿੱਚ ਗੋਲੀਆਂ ਚਲਾਈਆਂ ਸਨ, ਹਾਲਾਂਕਿ ਉਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ।
Chandigarh
ਖੂਨਦਾਨ ਕੈਂਪ ਵਿੱਚ 80 ਵਿਅਕਤੀਆਂ ਵਲੋਂ ਖੂਨ ਦਾਨ
ਚੰਡੀਗੜ੍ਹ, 13 ਜੂਨ (ਸ.ਬ.) ਲਿਵਾਸਾ ਹਸਪਤਾਲ ਵਿਖੇ ਵਿਸ਼ਵ ਖੂਨਦਾਨ ਦਿਵਸ ਦੇ ਮੌਕੇ ਤੇ ਆਯੋਜਿਤ ਖੂਨਦਾਨ ਕੈਂਪ ਵਿੱਚ 80 ਯੂਨਿਟ ਖੂਨ ਇਕੱਠਾ ਕੀਤਾ ਗਿਆ।
ਹਸਪਤਾਲ ਦੇ ਸੀ ਈ ਓ ਅਨੁਰਾਗ ਯਾਦਵ ਨੇ ਕਿਹਾ ਕਿ ਦਾਨ ਕੀਤੇ ਗਏ ਖੂਨ ਦੀ ਹਰ ਇਕਾਈ ਵਿੱਚ ਬਹੁਤ ਸਾਰੀਆਂ ਜਾਨਾਂ ਬਚਾਉਣ ਦੀ ਸ਼ਕਤੀ ਹੁੰਦੀ ਹੈ। ਉਹਨਾਂ ਕਿਹਾ ਕਿ ਕੈਂਪ ਦੌਰਾਨ ਸਵੈਇੱਛਤ ਖੂਨਦਾਨੀਆਂ ਵਲੋਂ ਖੂਨ ਦੇ ਯੂਨਿਟ ਦਾਨ ਕੀਤੇ ਗਏ।
Chandigarh
ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ : ਕੁਲਤਾਰ ਸਿੰਘ ਸੰਧਵਾਂ
ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ
ਚੰਡੀਗੜ੍ਹ, 13 ਜੂਨ (ਸ.ਬ.) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਆਪਣੀ ਫੈਸਲਾਕੁੰਨ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਗਈ ਜਿਸ ਦੇ ਨਤੀਜੇ ਵਜੋਂ ਹੁਣ ਤੱਕ 67,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਲੋਕਾਂ ਨੂੰ ਜ਼ਿੰਮੇਵਾਰ ਨਾਗਰਿਕਾਂ ਵਜੋਂ ਆਪਣੇ ਫਰਜ਼ ਨਿਭਾਉਣ ਅਤੇ ਪੁਲੀਸ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਸੰਬੰਧੀ ਜਾਣਕਾਰੀ ਸਾਂਝੀ ਕਰਨ ਲਈ ਅਪੀਲ ਕਰਦਿਆਂ ਉਹਨਾਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਰਕਾਰ ਅਤੇ ਭਾਈਚਾਰੇ ਦਰਮਿਆਨ ਤਾਲਮੇਲ ਬੇਹੱਦ ਜ਼ਰੂਰੀ ਹੈ।
ਉਹਨਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਵਿਕਾਸ ਦੇ ਸਾਲਾਂ ਦੌਰਾਨ ਬੇਹੱਦ ਚੌਕਸ ਰਹਿਣ ਦੀ ਲੋੜ ਹੈ ਅਤੇ ਉਨ੍ਹਾਂ ਨੂੰ ਬੱਚਿਆਂ ਨੂੰ ਬੁਰੀਆਂ ਆਦਤਾਂ ਤੋਂ ਦੂਰ ਰੱਖਣ ਲਈ ਉਨ੍ਹਾਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣਾ ਚਾਹੀਦਾ ਹੈ। ਨੌਜਵਾਨਾਂ ਨੂੰ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਖੇਡਾਂ ਨੂੰ ਆਪਣੀ ਰੋਜ਼ਾਨਾ ਜੀਵਨ ਸ਼ੈਲੀ ਵਿੱਚ ਅਪਣਾਉਣਾ ਚਾਹੀਦਾ ਹੈ।
-
Chandigarh2 months agoਪੰਜਾਬ ਨੇ ਸਰਹੱਦੀ ਇਲਾਕਿਆਂ ਵਿੱਚ 585 ਸਥਾਨਾਂ ਤੇ 2291 ਤੋਂ ਵੱਧ ਸੀ ਸੀ ਟੀ ਵੀ ਕੈਮਰੇ ਲਗਾਏ
-
International2 months ago2 ਰੇਲ ਗੱਡੀਆਂ ਦੀ ਟੱਕਰ ਕਾਰਨ 14 ਯਾਤਰੀਆਂ ਦੀ ਮੌਤ, 38 ਜ਼ਖਮੀ
-
Mohali2 months agoਰੈਜੀਡੈਂਸ ਵੈਲਫੇਅਰ ਸੋਸਾਇਟੀ ਸੈਕਟਰ 110 ਦੀ ਚੋਣ ਦੌਰਾਨ ਰਾਜਵਿੰਦਰ ਸਿੰਘ ਸਰਾਓ ਨੂੰ ਸਰਬ-ਸੰਮਤੀ ਨਾਲ ਚੁਣਿਆ ਪ੍ਰਧਾਨ
-
Editorial2 months agoਕਿਸੇ ਵੀ ਸਿਆਸੀ ਪਾਰਟੀ ਲਈ ਸੌਖਾ ਨਹੀਂ ਹੈ ਪੰਜਾਬ ਨੂੰ ਜਿੱਤਣਾ
-
National4 weeks ago
ਮੰਦਰ ਐਲਾਨੇ ਜਾਣ ਤੋਂ ਬਾਅਦ ਭੋਜਸ਼ਾਲਾ ਵਿੱਚ ਸ਼ਰਧਾਲੂਆਂ ਦੀ ਭੀੜ ਵਧੀ, ਸਥਿਤੀ ਸ਼ਾਂਤੀਪੂਰਨ
-
Editorial2 months ago
ਦੇਸ਼ ਵਿਦੇਸ਼ ਵਿੱਚ ਲਗਾਤਾਰ ਨਸਲੀ ਵਿਤਕਰੇ ਦਾ ਸ਼ਿਕਾਰ ਹੋ ਰਹੇ ਹਨ ਸਿੱਖ
-
Editorial1 month agoਪ੍ਰਸਿੱਧ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਰਾਜਨੀਤੀ ਵਿੱਚ ਆਉਣ ਬਾਰੇ ਛਿੜੀ ਚਰਚਾ
-
Mohali2 months agoਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ
