Connect with us

Mohali

ਪੰਜਾਬ ਸਰਕਾਰ ਤੇ ਪੰਜਾਬ ਪੁਲੀਸ ਤੋਂ ਤੰਗ ਪੀੜਤ ਪਰਿਵਾਰਾਂ ਨੇ ਫੇਜ਼ ਸੱਤ ਦੀਆਂ ਲਾਈਟਾਂ ਤੇ ਮੁੱਖ ਮੰਤਰੀ ਪੰਜਾਬ ਅਤੇ ਡੀਜੀਪੀ ਦਾ ਪੁਤਲਾ ਫੂਕਿਆ

Published

on

 

ਐਸ ਏ ਐਸ ਨਗਰ, 24 ਜੂਨ (ਸ.ਬ.) ਐਸ ਸੀ, ਬੀਸੀ ਮਹਾ ਪੰਚਾਇਤ ਵੱਲੋਂ ਮੁਹਾਲੀ ਫੇਜ਼ 7 ਦੀਆਂ ਲਾਈਟਾਂ ਤੇ ਚੱਲ ਰਹੇ ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਸਥਾਨ ਤੇ ਅੱਜ ਪੰਜਾਬ ਸਰਕਾਰ ਤੇ ਪੰਜਾਬ ਪੁਲੀਸ ਤੋਂ ਤੰਗ ਪੀੜਤ ਪਰਿਵਾਰਾਂ ਵਲੋਂ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀ ਜੀ ਪੀ ਦਾ ਪੁਤਲਾ ਫੂਕਿਆ ਗਿਆ ਅਤੇ ਸਰਕਾਰ ਅਤੇ ਪੁਲੀਸ ਦੇ ਖਿਲਾਫ ਨਾਹਰੇਬਾਜੀ ਕੀਤੀ ਗਈ।

ਮੋਰਚੇ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਕੁੰਭੜਾ, ਰੇਸ਼ਮ ਸਿੰਘ ਕਾਹਲੋ, ਲਖਵੀਰ ਸਿੰਘ ਵਡਾਲਾ, ਪ੍ਰਵੀਨ ਟਾਂਕ, ਲਖਵੀਰ ਸਿੰਘ ਬੌਬੀ, ਗੁਰਮੁਖ ਸਿੰਘ ਢੋਲਣ ਮਾਜਰਾ, ਤਰਸੇਮ ਚੁੰਬਰ, ਡਾ. ਸਵਰਨ ਸਿੰਘ (ਰਿਟਾ: ਆਈ.ਏ.ਐਸ.), ਹਰਚੰਦ ਸਿੰਘ ਜਖਵਾਲੀ, ਮਨਜੀਤ ਕੌਰ ਮੁਹਾਲੀ ਨੇ ਕਿਹਾ ਕਿ ਰਿਜਰਵੇਸ਼ਨ ਚੋਰ ਫੜੋ ਮੋਰਚੇ ਵੱਲੋਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਸਮੇਤ ਮੁੱਖ ਮੰਤਰੀ ਪੰਜਾਬ ਅਤੇ ਡੀ ਜੀ ਪੀ ਨੂੰ ਮੰਗ ਪੱਤਰ ਭੇਜੇਗਏ। ਇਸਦੇ ਨਾਲ ਹੀ ਪੰਜਾਬ ਦੇ ਰਾਜਪਾਲ ਅਤੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਅਤੇ ਨਵੀਂ ਦਿੱਲੀ ਨੂੰ ਵੀ ਮੰਗ ਪੱਤਰ ਭੇਜੇ ਗਏ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ 5 ਮਾਰਚ 2024 ਨੂੰ ਵਿਧਾਨ ਸਭਾ ਵਿੱਚ ਸਵਾਲ ਦਾ ਜਵਾਬ ਦਿੰਦਿਆਂ ਐਲਾਨ ਕੀਤਾ ਸੀ ਕਿ ਜਾਅਲੀ ਐਸ ਸੀ ਬੀ ਸੀ ਸਰਟੀਫਿਕੇਟ ਧਾਰਕਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਅਤੇ ਉਹਨਾਂ ਤੇ ਮਾਮਲੇ ਦਰਜ ਕਰਕੇ ਉਹਨਾਂ ਕੋਲੋਂ ਸਰਕਾਰ ਵੱਲੋਂ ਲਈਆਂ ਗਈਆਂ ਸਹੂਲਤਾਂ ਵਸੂਲੀਆਂ ਜਾਣਗੀਆਂ, ਪਰੰਤੂ ਜਾਪਦਾ ਹੈ ਕਿ ਇਹ ਲੋਕ ਸਭਾ ਦੀਆਂ ਚੋਣਾਂ ਲੜਨ ਦਾ ਇੱਕ ਝੂਠਾ ਵਾਅਦਾ ਸੀ।

ਉਹਨਾਂ ਕਿਹਾ ਕਿ ਉਪਰੋਕਤ ਮੰਗਾਂ ਨੂੰ ਲੈ ਕੇ ਬੀਤੀ 28 ਫਰਵਰੀ ਨੂੰ ਫੇਜ਼ 7 ਦੀਆਂ ਲਾਈਟਾਂ ਕੋਲ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਜਿਸਤੋਂ ਬਾਅਦ ਮੋਰਚੇ ਦੇ ਆਗੂ ਬਲਵਿੰਦਰ ਸਿੰਘ ਕੁੰਭੜਾ ਅਤੇ ਉਹਨਾਂ ਦੀ ਪਤਨੀ ਬੀਬੀ ਗੁਰਨਾਮ ਕੌਰ ਦੇ ਖਿਲਾਫ ਐਫ. ਆਈ. ਆਰ. ਦਰਜ ਕੀਤੀ ਗਈ। ਆਗੂਆਂ ਨੇ ਕਿਹਾ ਕਿ ਕਈ ਵਾਰ ਪੁਲੀਸ ਅਧਿਕਾਰੀ ਇਸ ਪਰਚੇ ਨੂੰ ਕੈਂਸਲ ਕਰਨ ਦਾ ਭਰੋਸਾ ਦੇ ਕੇ ਵੀ ਗਏ ਪਰ ਉਹ ਪਰਚਾ ਅੱਜ ਵੀ ਬਰਕਰਾਰ ਹੈ।

ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਪੁਲੀਸ ਨਾਲ ਹੋਰ ਵੀ ਕਈ ਕੇਸ ਹਨ ਜਿਹਨਾਂ ਦੇ ਪੀੜਤ ਪਰਿਵਾਰਾਂ ਵੱਲੋਂ ਧਰਨੇ ਲਗਾ ਲਗਾ ਕੇ ਜਾਂ ਪ੍ਰੈਸ ਕਾਨਫਰੰਸ ਕਰਕੇ ਕਈ ਵਾਰ ਯਾਦ ਕਰਵਾਇਆ ਗਿਆ ਅਤੇ ਡੀ ਜੀ ਪੀ ਪੰਜਾਬ ਨੂੰ ਮੰਗ ਪੱਤਰ ਭੇਜ ਕੇ ਮੀਟਿੰਗ ਦਾ ਸਮਾਂ ਮੰਗਿਆ ਸੀ ਪਰ ਇੱਕ ਮਹੀਨਾ ਬੀਤਣ ਬਾਅਦ ਵੀ ਕੋਈ ਸਮਾਂ ਨਹੀਂ ਮਿਲਿਆ। ਉਹਨਾਂ ਕਿਹਾ ਕਿ ਪੁਲੀਸ ਦਾ ਹਾਲ ਇਹ ਹੈ ਕਿ 10-10 ਸਾਲਾਂ ਤੋਂ ਪੀੜਤ ਪਰਿਵਾਰ ਇਨਸਾਫ ਲਈ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ ਅਤੇ ਜਮੀਨੀ ਪੱਧਰ ਤੇ ਪੀੜਤਾਂ ਨੂੰ ਇਨਸਾਫ ਨਹੀਂ ਮਿਲ ਰਿਹਾ ਜਿਸਦੇ ਰੋਸ ਵਜੋਂ ਅੱਜ ਮੁੱਖ ਮੰਤਰੀ ਅਤੇ ਡੀ ਜੀ ਪੀ ਦੇ ਪੁਤਲੇ ਸਾੜੇ ਗਏ ਹਨ। ਇਸ ਮੌਕੇ ਉਹਨਾਂ ਕਿਹਾ ਕਿ ਜੇਕਰ ਘਰਾਚੋਂ ਵਿੱਚ ਦੋ ਦਲਿਤ ਨੌਜਵਾਨਾਂ ਤੇ ਹੋਏ ਅਣ ਮਨੁੱਖੀ ਤਸ਼ਦਦ ਦੇ ਦੋਸ਼ੀਆਂ ਤੇ 26 ਜੂਨ ਤੱਕ ਬਣਦੀ ਕਾਰਵਾਈ ਨਾ ਹੋਈ ਤਾਂ ਵੱਡੇ ਐਕਸ਼ਨ ਕੀਤੇ ਜਾਣਗੇ।

ਇਸ ਮੌਕੇ ਸੁਖਦੇਵ ਸਿੰਘ ਚਪੜਚਿੜੀ, ਰਾਜ ਸਿੰਘ, ਬਲਵਿੰਦਰ ਸਿੰਘ ਕੰਗ, ਹਰਭਜਨ ਸਿੰਘ ਸਾਬਕਾ ਸਰਪੰਚ ਬਹਿਲੋਲਪੁਰ, ਕਰਮਜੀਤ ਸਿੰਘ ਆਹਨਖੇੜੀ, ਜੋਗਿੰਦਰ ਕੌਰ ਸੰਧੂ, ਬੀਬੀ ਗੁਰਨਾਮ ਕੌਰ ਸਾਬਕਾ ਬਲਾਕ ਸੰਮਤੀ ਮੈਂਬਰ, ਸੁਨੀਤਾ ਸ਼ਰਮਾ, ਅਵਤਾਰ ਸਿੰਘ ਸੈਪਲਾ, ਵੇਦ ਪ੍ਰਕਾਸ਼, ਅਮਰੀਕ ਸਿੰਘ, ਬਲਵਿੰਦਰ ਸਿੰਘ ਮੱਕੜਿਆ, ਜਸਵੀਰ ਸਿੰਘ ਮਹਿਤਾ, ਤਰਸੇਮ ਖਾਨ, ਦਿਲਬਰ ਖਾਨ, ਬਲਵਿੰਦਰ ਸਿੰਘ ਖਰੜ, ਨਛੱਤਰ ਸਿੰਘ ਕਾਜਲ, ਦਲਜੀਤ ਸਿੰਘ, ਪ੍ਰਭ ਸਿੰਘ, ਸੁਖਦੀਪ ਸਿੰਘ, ਰਣਧੀਰ ਸਿੰਘ, ਸੁਖਵਿੰਦਰ ਸਿੰਘ, ਸਿਮਰਨਜੀਤ ਕੌਰ ਬਡਾਲਾ, ਹਰਮਨਜੀਤ ਕੌਰ, ਹਾਜ਼ਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending