Connect with us

Mohali

ਮੁਹਾਲੀ ਦੇ ਫੇਜ਼ 11 ਦਾ ਗੁਰਪ੍ਰੀਤ ਸਿੰਘ ਬਣਿਆ ਭਾਰਤੀ ਫੁੱਟਬਾਲ ਟੀਮ ਦਾ ਕੈਪਟਨ

Published

on

 

ਗੁਰਪ੍ਰੀਤ ਨੇ ਭਾਰਤੀ ਟੀਮ ਦਾ ਕਪਤਾਨ ਬਣ ਕੇ ਪੰਜਾਬ ਅਤੇ ਮੁਹਾਲੀ ਦਾ ਮਾਣ ਵਧਾਇਆ : ਕੁਲਵੰਤ ਸਿੰਘ

ਐਸ ਏ ਐਸ ਨਗਰ, 24 ਜੂਨ (ਭਗਵੰਤ ਸਿੰਘ ਬੇਦੀ) ਮੁਹਾਲੀ ਦੇ ਫੇਜ਼ 11 ਦਾ ਵਸਨੀਕ ਗੁਰਪ੍ਰੀਤ ਸਿੰਘ ਸੰਧੂ ਨੇ ਭਾਰਤੀ ਫੁਟਬਾਲ ਟੀਮ ਦਾ ਕਪਤਾਨ ਬਣ ਕੇ ਮੁਹਾਲੀ ਅਤੇ ਪੰਜਾਬ ਦਾ ਮਾਣ ਵਧਾਇਆ ਹੈ ਅਤੇ ਉਸਦਾ ਪਰਿਵਾਰ ਖੁਸ਼ੀਆਂ ਮਨਾ ਰਿਹਾ ਹੈ। ਗੁਰਪ੍ਰੀਤ ਸਿੰਘ ਪੰਜਾਬ ਪੁਲੀਸ ਦੇ ਸੇਵਾਮੁਕਤ ਐਸ ਪੀ ਸz. ਤੇਜਿੰਦਰ ਸਿੰਘ ਸੰਧੂ, ਚੰਡੀਗੜ੍ਹ ਪੁਲੀਸ ਦੇ ਡੀ ਐਸ ਪੀ ਹਰਜੀਤ ਕੌਰ ਦਾ ਪੁੱਤਰ ਹੈ ਅਤੇ ਪਿਛਲੇ ਲੰਬੇ ਸਮੇਂ ਤੋਂ ਫੁਟਬਾਲ ਟੀਮ ਦਾ ਹਿੱਸਾ ਹੈ। ਉਸਨੂੰ 2019 ਵਿੱਚ ਅਰਜਨ ਅਵਾਰਡ ਵੀ ਮਿਲ ਚੁੱਕਿਆ ਹੈ।

ਗੁਰਪ੍ਰੀਤ ਸਿੰਘ ਨੂੰ ਭਾਰਤੀ ਫੁੁਟਬਾਲ ਟੀਮ ਦਾ ਕੈਪਟਨ ਬਣਾਏ ਜਾਣ ਤੇ ਅੱਜ ਸਵੇਰੇ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਵਲੋਂ ਫੇਜ਼ 11 ਵਿੱਚ ਉਸਦੇ ਘਰ ਪਹੁੰਚ ਕੇ ਉਸਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਗਈ। ਉਹਨਾਂ ਕਿਹਾ ਕਿ ਇਹ ਪੂਰੇ ਸ਼ਹਿਰ ਵਾਸਤੇ ਮਾਣ ਵਾਲੀ ਗੱਲ ਹੈ ਕਿ ਸ਼ਹਿਰ ਦਾ ਕੋਈ ਖਿਡਾਰੀ ਇੰਨੇ ਵੱਡੇ ਮੁਕਾਮ ਤੇ ਪਹੁੰਚਿਆ ਹੈ ਅਤੇ ਗੁਰਪ੍ਰੀਤ ਸਿੰਘ ਦੀ ਇਹ ਪ੍ਰਾਪਤੀ ਹੋਰਨਾਂ ਖਿਡਾਰੀਆਂ ਵਾਸਤੇ ਵੀ ਪ੍ਰੇਰਨਾ ਦਾ ਸਰੋਤ ਬਣੇਗੀ। ਸz. ਕੁਲਵੰਤ ਸਿੰਘ ਦੇ ਨਾਲ ਫੇਜ਼ 11 ਦੀ ਸਪੋਟਰਸ ਐਂਡ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਸz. ਅਮਰਜੀਤ ਸਿੰਘ, ਅਹੁਦੇਦਾਰਾਂ ਅਤੇ ਮੈਂਬਰਾਂ ਅਤੇ ਪਰਿਵਾਰ ਦੇ ਸਨੇਹੀਆਂ ਵਲੋਂ ਮੁਬਾਰਕਾਂ ਦਿੱਤੀਆਂ ਗਈਆਂ।

ਇਸ ਮੌਕੇ ਗੁਰਪ੍ਰੀਤ ਸਿੰਘ ਦੇ ਪਿਤਾ ਸz. ਤਜਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਬਚਪਨ ਤੋਂ ਹੀ ਖੇਡਾਂ ਲਈ ਆਕਰਸ਼ਿਤ ਸੀ ਅਤੇ ਸਕੂਲ ਸਮੇਂ ਤੋਂ ਫੁੱਟਬਾਲ ਖੇਡਦਾ ਸੀ। ਉਹਨਾਂ ਕਿਹਾ ਕਿ ਚੰਡੀਗੜ੍ਹ ਦੇ ਡੀ ਏ ਵੀ ਕਾਲਜ ਤੋਂ ਗ੍ਰੈਜੂਏਸ਼ਨ ਕਰਨ ਤੋਂ ਬਾਅਦ ਉਹ ਪੂਰੀ ਤਰ੍ਹਾਂ ਖੇਡ ਨੂੰ ਸਮਰਪਿਤ ਹੋ ਗਿਆ ਅਤੇ ਪਹਿਲਾਂ ਈਸਟ ਬੰਗਾਲ ਕਲੱਬ ਦਾ ਹਿੱਸਾ ਰਿਹਾ। ਇਸਤੋਂ ਬਾਅਦ ਉਹ ਨਾਰਵੇ ਚਲਾ ਗਿਆ ਅਤੇ ਉਸਲੋ ਦੇ ਸਟੈਬਿਕ ਕਲੱਬ ਵਲੋਂ ਖੇਡਣ ਲੱਗ ਗਿਆ। ਉਹਨਾਂ ਕਿਹਾ ਕਿ ਨਾਰਵੇ ਵਿੱਚ ਬਿਤਾੲੈ ਤਿੰਨ ਸਾਲਾਂ ਦੌਰਾਨ ਉਹ ਭਾਰਤ ਦਾ ਅਜਿਹਾ ਪਹਿਲਾ ਖਿਡਾਰੀ ਬਣਿਆ ਜਿਸਨੇ ਇੰਗਲੀਸ਼ ਪ੍ਰੀਮੀਅਰ ਲੀਗ ਫਸਟ ਕਲਾਸ ਵਿੱਚ ਖੇਡੀ ਹੈ।

ਉਹਨਾਂ ਦੱਸਿਆ ਕਿ ਭਾਰਤੀ ਟੀਮ ਵਿੱਚ ਅੰਡਰ 16 ਤੋਂ ਗੋਲ ਕੀਪਰ ਵਜੋਂ ਸ਼ਰੂਆਤ ਕਰਨ ਤੋਂ ਬਾਅਦ ਉਹ ਭਾਰਤੀ ਟੀਮ ਦਾ ਗੋਲ ਕੀਪਰ ਬਣਿਆ ਅਤੇ ਇਸ ਦੌਰਾਨ ਉਸਦੀ ਖੇਡ ਸਦਕਾ ਅਤੇ ਗੋਲ ਬਚਾਉਣ ਨਾਲ ਭਾਰਤੀੇ ਫੁੱਟਬਾਲ ਟੀਮ ਦੀ ਅੰਤਰਰਾਸ਼ਟਰੀ ਦਰਜਾ ਬੰਦੀ ਵਿੱਚ ਵੀ ਸੁਧਾਰ ਹੋਇਆ ਜਿਹੜੀ 152 ਤੋਂ ਘੱਟ ਦੇ 100 ਤੋਂ ਹੇਠਾਂ ਆ ਗਈ। ਉਹਨਾਂ ਕਿਹਾ ਕਿ ਗੁਰਪ੍ਰੀਤ ਸਿੰਘ ਤੋਂ ਪਹਿਲਾਂ ਪਰਮਿੰਦਰ ਸਿੰਘ ਬੂਰ ਮਾਜਰਾ ਭਾਰਤੀ ਫੁੱਟਬਾਲ ਟੀਮ ਦੇ ਕਪਤਾਨ ਰਹੇ ਹਨ ਅਤੇ ਉਹੀ ਭਾਰਤੀ ਟੀਮ ਦਾ ਕਪਤਾਨ ਬਣਨ ਵਾਲਾ ਪੰਜਾਬ ਦਾ ਦੂਜਾ ਖਿਡਾਰੀ ਹੈ।

ਇਸ ਮੌਕੇ ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਹਰਮੇਸ਼ ਸਿੰਘ ਕੰਬੜਾ, ਨੈਸ਼ਨਲ ਜਿਮਨਾਸਟਿਕ ਖਿਡਾਰਨ ਗਰਨੂਰ ਕੌਰ, ਫਰੈਂਡਸ ਸਪੋਰਟਸ ਐਂਡ ਕਲਚਰ ਸੋਸਾਇਟੀ ਲੀਗਲ ਐਡਵਾਈਜ਼ਰ ਹਰਵਿੰਦਰ ਸਿੰਘ ਸੰਧੂ, ਜਨਰਲ ਸਕੱਤਰ ਅਰਵਿੰਦਰ ਪਾਲ ਸਿੰਘ, ਖੇਡ ਪ੍ਰੇਮੀ ਅਤੇ ਸਮੀਖਿਆਕ ਸੁਖਵਿੰਦਰ ਸਿੰਘ ਮਨੌਲੀ, ਸਤਨਾਮ ਸਿੰਘ ਮਾਨ, ਕਰਮਜੀਤ ਸਿੰਘ ਉਤਮ, ਮਾਸਟਰ ਇੰਦਰਜੀਤ ਸਿੰਘ, ਮੈਨੇਜਰ ਬਲਿੰਦਰ ਸਿੰਘ, ਹਰਦੀਪ ਸਿੰਘ ਸੋਹੀ ਸਮੇਤ ਭਾਈ ਸ਼ਖਸ਼ੀਅਤਾਂ ਹਾਜ਼ਰ ਸਨ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending