National
ਐਮਰਜੈਂਸੀ ਲਾਉਣ ਵਾਲਿਆਂ ਨੂੰ ਸੰਵਿਧਾਨ ਪ੍ਰਤੀ ਪਿਆਰ ਜ਼ਾਹਿਰ ਕਰਨ ਦਾ ਕੋਈ ਅਧਿਕਾਰ ਨਹੀਂ : ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 25 ਜੂਨ (ਸ.ਬ.) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸ ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਐਮਰਜੈਂਸੀ ਲਾਗੂ ਕਰ ਕੇ ਆਜ਼ਾਦੀ ਨੂੰ ਨਸ਼ਟ ਕੀਤਾ ਅਤੇ ਭਾਰਤ ਦੇ ਸੰਵਿਧਾਨ ਨੂੰ ਕੁਚਲਿਆ, ਉਨ੍ਹਾਂ ਨੂੰ ਸੰਵਿਧਾਨ ਪ੍ਰਤੀ ਪਿਆਰ ਜ਼ਾਹਰ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਐਮਰਜੈਂਸੀ ਦੀ ਬਰਸੀ ਤੇ ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਮੰਚ ਐਕਸ ਤੇ ਇਕ ਤੋਂ ਬਾਅਦ ਇਕ ਪੋਸਟ ਵਿਚ ਕਿਹਾ ਕਿ ਜਿਸ ਮਾਨਸਿਕਤਾ ਕਾਰਨ ਦੇਸ਼ ਵਿਚ ਐਮਰਜੈਂਸੀ ਲਾਈ ਗਈ ਸੀ, ਉਹ ਅੱਜ ਵੀ ਪਾਰਟੀ ਵਿਚ ਜ਼ਿੰਦਾ ਹੈ, ਜਿਸ ਨੇ ਇਸ ਨੂੰ ਲਾਗੂ ਕੀਤਾ ਸੀ। ਉਹ ਆਪਣੇ ਪ੍ਰਤੀਕਵਾਦ ਜ਼ਰੀਏ ਸੰਵਿਧਾਨ ਪ੍ਰਤੀ ਆਪਣੀ ਨਫ਼ਰਤ ਨੂੰ ਲੁਕਾਉਂਦੇ ਹਨ ਪਰ ਭਾਰਤ ਦੇ ਲੋਕਾਂ ਨੇ ਉਨ੍ਹਾਂ ਦੀਆਂ ਕਾਰਵਾਈਆਂ ਨੂੰ ਵੇਖਿਆ ਹੈ ਅਤੇ ਇਸ ਲਈ ਉਨ੍ਹਾਂ ਨੇ ਉਨ੍ਹਾਂ ਨੂੰ ਵਾਰ-ਵਾਰ ਖਾਰਜ ਕਰ ਦਿੱਤਾ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱਜ ਦਾ ਦਿਨ ਸਾਰੇ ਮਹਾਨ ਪੁਰਸ਼ਾਂ ਅਤੇ ਔਰਤਾਂ ਨੂੰ ਸ਼ਰਧਾਂਜਲੀ ਦੇਣ ਦਾ ਹੈ, ਜਿਨ੍ਹਾਂ ਨੇ ਐਮਰਜੈਂਸੀ ਦਾ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਐਮਰਜੈਂਸੀ ਲਾਉਣ ਵਾਲਿਆਂ ਨੂੰ ਸਾਡੇ ਸੰਵਿਧਾਨ ਪ੍ਰਤੀ ਆਪਣਾ ਪਿਆਰ ਜ਼ਾਹਿਰ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਇਹ ਉਹ ਹੀ ਲੋਕ ਹਨ ਜਿਨ੍ਹਾਂ ਨੇ ਅਣਗਿਣਤ ਮੌਕਿਆਂ ਤੇ ਧਾਰਾ 356 ਲਗਾਈ, ਪ੍ਰੈਸ ਦੀ ਆਜ਼ਾਦੀ ਨੂੰ ਖਤਮ ਕਰਨ ਲਈ ਬਿੱਲ ਲਿਆਂਦਾ, ਸੰਘਵਾਦ ਨੂੰ ਤਬਾਹ ਕੀਤਾ ਅਤੇ ਹਰ ਪਹਿਲੂ ਦੀ ਉਲੰਘਣਾ ਕੀਤੀ। ਐਮਰਜੈਂਸੀ ਦੇ ਕਾਲੇ ਦਿਨ ਸਾਨੂੰ ਯਾਦ ਦਿਵਾਉਂਦੇ ਹਨ ਕਿ ਕਿਵੇਂ ਕਾਂਗਰਸ ਪਾਰਟੀ ਨੇ ਆਜ਼ਾਦੀ ਨੂੰ ਨਸ਼ਟ ਕੀਤਾ ਅਤੇ ਭਾਰਤ ਦੇ ਉਸ ਸੰਵਿਧਾਨ ਨੂੰ ਕੁਚਲਿਆ, ਜਿਸ ਦਾ ਹਰ ਭਾਰਤੀ ਬਹੁਤ ਸਨਮਾਨ ਕਰਦਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਿਰਫ਼ ਸੱਤਾ ਤੇ ਕਾਬਜ਼ ਰਹਿਣ ਲਈ ਤਤਕਾਲੀ ਕਾਂਗਰਸ ਸਰਕਾਰ ਨੇ ਹਰ ਜਮਹੂਰੀ ਸਿਧਾਂਤਾਂ ਦੀ ਅਣਦੇਖੀ ਕੀਤੀ ਅਤੇ ਦੇਸ਼ ਨੂੰ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ। ਜਿਹੜਾ ਵੀ ਕਾਂਗਰਸ ਨਾਲ ਅਸਹਿਮਤ ਸੀ, ਉਸ ਨੂੰ ਤਸੀਹੇ ਦਿੱਤੇ ਜਾਂਦੇ ਸਨ। ਸਭ ਤੋਂ ਕਮਜ਼ੋਰ ਵਰਗਾਂ ਨੂੰ ਨਿਸ਼ਾਨਾ ਬਣਾ ਕੇ ਸਮਾਜਕ ਤੌਰ ਤੇ ਨੁਕਸਾਨ ਪਹੁੰਚਾਉਣ ਵਾਲੀਆਂ ਨੀਤੀਆਂ ਪੇਸ਼ ਕੀਤੀਆਂ ਗਈਆਂ ਸਨ। ਸਾਲ 1975 ਵਿਚ 25-26 ਜੂਨ ਦੀ ਵਿਚਕਾਰਲੀ ਰਾਤ ਤੋਂ 21 ਮਾਰਚ 1977 ਤੱਕ ਐਮਰਜੈਂਸੀ ਘੋਸ਼ਿਤ ਕੀਤੀ ਗਈ ਸੀ। ਤਤਕਾਲੀ ਰਾਸ਼ਟਰਪਤੀ ਫਖਰੂਦੀਨ ਅਲੀ ਅਹਿਮਦ ਨੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਹਿਣ ਤੇ ਭਾਰਤੀ ਸੰਵਿਧਾਨ ਦੀ ਧਾਰਾ 352 ਤਹਿਤ ਐਮਰਜੈਂਸੀ ਦਾ ਐਲਾਨ ਕੀਤਾ ਸੀ। ਆਜ਼ਾਦ ਭਾਰਤ ਦੇ ਇਤਿਹਾਸ ਦਾ ਇਹ ਸਭ ਤੋਂ ਵਿਵਾਦਪੂਰਨ ਅਤੇ ਗੈਰ-ਲੋਕਤੰਤਰੀ ਸਮਾਂ ਸੀ। ਐਮਰਜੈਂਸੀ ਦੌਰਾਨ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ ਅਤੇ ਸਾਰੇ ਨਾਗਰਿਕ ਅਧਿਕਾਰਾਂ ਨੂੰ ਖਤਮ ਕਰ ਦਿੱਤਾ ਗਿਆ ਸੀ।
National
ਸਲਮਾਨ ਖਾਨ ਦੀ ਫਿਲਮ ਸਿਕੰਦਰ ਦਾ ਟੀਜ਼ਰ ਮੁਲਤਵੀ
ਮੁੰਬਈ, 27 ਦਸੰਬਰ (ਸ.ਬ.) ਸਲਮਾਨ ਖਾਨ ਦੇ 59ਵੇਂ ਜਨਮਦਿਨ ਤੇ ਅੱਜ 27 ਦਸੰਬਰ ਨੂੰ ਉਸਦੀ ਫਿਲਮ ਸਿਕੰਦਰ ਦਾ ਟੀਜ਼ਰ ਟਾਲ ਦਿੱਤਾ ਗਿਆ ਹੈ। ਇਹ ਐਲਾਨ 26 ਦਸੰਬਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦਿਹਾਂਤ ਤੋਂ ਬਾਅਦ ਕੀਤਾ ਗਿਆ ਹੈ ਹੈ। ਏ.ਆਰ. ਮੁਰੂਗਾਦੌਸ ਵੱਲੋਂ ਨਿਰਦੇਸ਼ਤ ਐਕਸ਼ਨ ਥ੍ਰਿਲਰ ਫਿਲਮ ਹੁਣ 28 ਦਸੰਬਰ ਨੂੰ ਸਵੇਰੇ 11:07 ਵਜੇ ਔਨਲਾਈਨ ਪ੍ਰੀਮੀਅਰ ਲਈ ਤਿਆਰ ਹੈ, ਇਸ ਬਾਰੇ ਨਾਡਿਆਡਵਾਲਾ ਦੇ ਅਧਿਕਾਰਤ ਐਕਸ ਹੈਂਡਲ ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਸਾਡੇ ਸਤਿਕਾਰਯੋਗ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜੀ ਦੇ ਦਿਹਾਂਤ ਦੇ ਮੱਦੇਨਜ਼ਰ ਸਾਨੂੰ ਇਹ ਘੋਸ਼ਣਾ ਕਰਦੇ ਹੋਏ ਅਫਸੋਸ ਹੈ ਕਿ ਸਿਕੰਦਰ ਦੇ ਟੀਜ਼ਰ ਦੀ ਰਿਲੀਜ਼ ਨੂੰ 28 ਦਸੰਬਰ 11:07 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਸਾਜਿਦ ਨਾਡਿਆਡਵਾਲਾ ਦੀ ਆਉਣ ਵਾਲੀ ਸ਼ਾਨਦਾਰ ਰਚਨਾ ਸਿਕੰਦਰ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ ਤੇ ਆਪਣਾ ਪਹਿਲਾ ਪੋਸਟਰ ਜਾਰੀ ਕੀਤਾ ਹੈ।
ਅੱਜ ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਸਨਮਾਨ ਲਈ ਸੱਤ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੋਇਆ ਹੈ।
National
ਸੰਸਦ ਨੇੜੇ ਖ਼ੁਦ ਨੂੰ ਅੱਗ ਲਾਉਣ ਵਾਲੇ ਵਿਅਕਤੀ ਦੀ ਇਲਾਜ ਦੌਰਾਨ ਮੌਤ
ਨਵੀਂ ਦਿੱਲੀ, 27 ਦਸੰਬਰ (ਸ.ਬ.) 25 ਦਸੰਬਰ ਨੂੰ ਸੰਸਦ ਭਵਨ ਨੇੜੇ ਖੁਦ ਨੂੰ ਅੱਗ ਲਾਉਣ ਵਾਲੇ 26 ਸਾਲਾ ਵਿਅਕਤੀ ਦੀ ਅੱਜ ਰਾਮ ਮਨੋਹਰ ਲੋਹੀਆ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ।
ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਦੇ ਬਾਗਪਤ ਦੇ ਰਹਿਣ ਵਾਲੇ ਜਤਿੰਦਰ ਨੇ ਨਵੇਂ ਸੰਸਦ ਭਵਨ ਨੇੜੇ ਆਪਣੇ ਸਰੀਰ ਤੇ ਪੈਟਰੋਲ ਵਰਗਾ ਪਦਾਰਥ ਪਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ।
ਸੰਸਦ ਦੇ ਨੇੜੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਦੀ ਮਦਦ ਨਾਲ ਅੱਗ ਤੇ ਕਾਬੂ ਪਾਇਆ ਗਿਆ। ਇਸ ਤੋਂ ਬਾਅਦ ਉਸ ਨੂੰ ਆਰਐਮਐਲ ਹਸਪਤਾਲ ਲਿਜਾਇਆ ਗਿਆ ਅਤੇ ਬਰਨ ਵਾਰਡ ਵਿਚ ਦਾਖ਼ਲ ਕਰਵਾਇਆ ਗਿਆ।
ਮੁੱਢਲੀ ਜਾਂਚ ਮੁਤਾਬਕ ਬਾਗਪਤ ਸਥਿਤ ਆਪਣੇ ਘਰ ਦੇ ਕੁਝ ਲੋਕਾਂ ਨਾਲ ਝਗੜੇ ਕਾਰਨ ਵਿਅਕਤੀ ਨੇ ਇਹ ਕਦਮ ਚੁੱਕਿਆ।
ਪੁਲੀਸ ਨੇ ਦਸਿਆ ਕਿ ਉਸ ਦੇ ਪਰਿਵਾਰ ਖ਼ਿਲਾਫ਼ ਉਸੇ ਪਿੰਡ ਦੇ ਹੀ ਇਕ ਹੋਰ ਪਰਿਵਾਰ ਨਾਲ ਕੁੱਟਮਾਰ ਕਰਨ ਦੇ ਦੋ ਮਾਮਲੇ ਦਰਜ ਹਨ, ਜਿਸ ਕਾਰਨ ਉਹ ਪਰੇਸ਼ਾਨ ਸੀ।
ਹਸਪਤਾਲ ਦੇ ਅਧਿਕਾਰੀਆਂ ਮੁਤਾਬਕ ਉਹ 95 ਫੀਸਦੀ ਝੁਲਸ ਗਿਆ ਸੀ ਅਤੇ ਅੱਜ ਤੜਕੇ 2.23 ਵਜੇ ਉਸ ਦੀ ਮੌਤ ਹੋ ਗਈ।
ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਜਤਿੰਦਰ ਦੀ ਲਾਸ਼ ਉਸ ਦੇ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।
National
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰ ਬਾਲ ਦਿਵਸ ਮੌਕੇ ਦਿੱਤੇ ਰਾਸ਼ਟਰੀ ਬਾਲ ਪੁਰਸਕਾਰ
ਪ੍ਰਧਾਨ ਮੰਤਰੀਮੋਦੀ ਵੱਲੋਂ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਂਟ
ਨਵੀਂ ਦਿੱਲੀ, 26 ਦਸੰਬਰ (ਸ.ਬ.) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਰ ਬਾਲ ਦਿਵਸ ਦੇ ਮੌਕੇ ਤੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕੀਤਾ। ਐਕਸ ਤੇ ਇੱਕ ਪੋਸਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਹੁਤ ਛੋਟੀ ਉਮਰ ਵਿੱਚ ਉਹ ਆਪਣੇ ਵਿਸ਼ਵਾਸ ਅਤੇ ਸਿਧਾਂਤਾਂ ਤੇ ਦ੍ਰਿੜ ਰਹੇ। ਸਾਹਿਬਜ਼ਾਦਿਆਂ ਦੀ ਕੁਰਬਾਨੀ ਬਹਾਦਰੀ ਅਤੇ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਦੀ ਇੱਕ ਵੱਡੀ ਮਿਸਾਲ ਹੈ।
ਉਨ੍ਹਾਂ ਲਿਖਿਆ ਕਿ ਅੱਜ ਵੀਰ ਬਾਲ ਦਿਵਸ ਮੌਕੇ ਅਸੀਂ ਸਾਹਿਬਜ਼ਾਦਿਆਂ ਦੀ ਲਾਸਾਨੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕਰਦੇ ਹਾਂ। ਉਨ੍ਹਾਂ ਅਸੀਂ ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ ਨੂੰ ਵੀ ਯਾਦ ਕਰਦਿਆਂ ਨਮਨ ਕੀਤਾ।
ਕੇਂਦਰੀ ਮਹਿਲਾ ਤੇ ਬਾਲ ਮੰਤਰਾਲੇ ਵਲੋਂ ਵੀਰ ਬਾਲ ਦਿਵਸ ਮਨਾਇਆ ਗਿਆ। ਰਾਜਧਾਨੀ ਦੇ ਭਾਰਤ ਮੰਡਪਮ ਵਿੱਚ ਇਸ ਸੰਬੰਧੀ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ ਤੇ ਇਸ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਪ੍ਰਦਾਨ ਕੀਤੇ ਗਏ। ਇਸ ਵਾਰ 17 ਬੱਚੇ ਇਸ ਸਨਮਾਨ ਲਈ ਚੁਣੇ ਗਏ ਸਨ, ਜਿਨ੍ਹਾਂ ਵਿਚ 7 ਮੁੰਡੇ ਤੇ 10 ਕੁੜੀਆਂ ਸ਼ਾਮਿਲ ਸਨ। ਇਸ ਸਮਾਗਮ ਵਿਚ ਰੋਪੜ ਦੀ ਸਾਨਵੀ ਸੂਦ ਵਿਚ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ 2024 ਪ੍ਰਾਪਤ ਕਰਨ ਵਾਲੇ ਬੱਚਿਆਂ ਨਾਲ ਮੁਲਾਕਾਤ ਅਤੇ ਗੱਲਬਾਤ ਕੀਤੀ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ 9 ਜਨਵਰੀ 2022 ਨੂੰ ਐਲਾਨ ਕੀਤਾ ਕਿ 26 ਦਸੰਬਰ ਨੂੰ ਸਾਹਿਬਜ਼ਾਦਿਆਂ ਦੇ ਸਤਿਕਾਰ ਵਜੋਂ ਵੀਰ ਬਾਲ ਦਿਵਸ ਮਨਾਇਆ ਜਾਵੇਗਾ।
-
International2 months ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
International2 months ago
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਜੂਡੋ ਇੰਟਰ ਕਾਲਜ ਵਿੱਚ ਘਨੌਰ ਕਾਲਜ ਨੇ ਜਿੱਤੇ ਗੋਲ਼ਡ ਮੈਡਲ
-
Mohali1 month ago
ਪਿੰਡ ਕੁੰਭੜਾ ਵਿੱਚ ਲੜਾਈ ਦੌਰਾਨ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਰੱਖ ਕੇ ਇਨਸਾਫ ਲਈ ਏਅਰਪੋਰਟ ਰੋਡ ਤੇ ਲਾਇਆ ਧਰਨਾ
-
Editorial1 month ago
ਜ਼ਿਮਨੀ ਚੋਣਾਂ ਦੌਰਾਨ ਸੂਬੇ ਦੀਆਂ ਚਾਰੇ ਸੀਟਾਂ ਤੇ ਹੋ ਰਹੇ ਹਨ ਸਖ਼ਤ ਮੁਕਾਬਲੇ
-
International1 month ago
ਆਸਟ੍ਰੇਲੀਆ ਵਿੱਚ ਲਾਈਵ ਸ਼ੋਅ ਦੌਰਾਨ ਪੰਜਾਬੀ ਗਾਇਕ ਗੈਰੀ ਸੰਧੂ ਤੇ ਹਮਲਾ
-
National2 months ago
ਸ਼ਾਹਰੁਖ਼ ਖ਼ਾਨ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਰਾਏਪੁਰ ਤੋਂ ਵਕੀਲ ਗ੍ਰਿਫ਼ਤਾਰ