Connect with us

Mohali

ਪੰਜਾਬ ਦੀ ਸਿਆਸਤ ਦੀ ਉਲਝ ਗਈ ਤਾਨੀ ਜਲੰਧਰ ੭ਿਮਨੀ ਚੋਣ ਤੇ ਲੱਗੀਆਂ ਸਭ ਦੀਆਂ ਨ੭ਰਾਂ

Published

on

ਐਸ ਏ ਐਸ ਨਗਰ, 25 ਜੂਨ (ਸ.ਬ.) ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਦੀ ਸਿਆਸਤ ਦੀ ਤਾਨੀ ਉਲਝ ਗਈ ਹੈ। ਇਹਨਾਂ ਚੋਣਾਂ ਵਿੱਚ ਜਿੱਥੇ ਕਾਂਗਰਸ ੯ ਸੱਤ ਸੀਟਾਂ ਮਿਲੀਆਂ ਹਨ, ਉਥੇ ਗਰਮ ਦਲੀ ਸਿੱਖ ਆਗੂ ਵੀ ਦੋ ਸੀਟਾਂ ਜਿੱਤ ਗਏ ਹਨ, ਜੋਦੋਂਕਿ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ੯ ਸਿਰਫ ਤਿੰਨ ਸੀਟਾਂ ਹੀ ਮਿਲੀਆਂ ਹਨ ਅਤੇ ਇੱਕ ਸੀਟ ਅਕਾਲੀ ਦਲ ਦੇ ਖਾਤੇ ਵਿੱਚ ਪੈ ਗਈ ਹੈ।

ਲੋਕਸਭਾ ਚੋਣਾਂ ਦੌਰਾਨ ਸੱਤ ਸੀਟਾਂ ਤੇ ਜਿੱਤ ਹਾਸਿਲ ਕਰਨ ਤੋਂ ਬਾਅਦ ਜਿੱਥੇ ਕਾਂਗਰਸ ਦੇ ਆਗੂ ਦਾਅਵੇ ਕਰ ਰਹੇ ਹਨ ਕਿ ਪੰਜਾਬ ਦੇ ਲੋਕ ਕਾਂਗਰਸ ਨਾਲ ਜੁੜ ਗਏ ਹਨ ਅਤੇ ਅਗਲੀ ਵਾਰ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਵੇਖਣਾ ਚਾਹੁੰਦੇ ਹਨ ਉੱਥੇ ਦੂਜੇ ਪਾਸੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਭਾਈ ਸਰਬਜੀਤ ਸਿੰਘ ੫ਾਲਸਾ ਨੂੰ ਜਿੱਤ ਹਾਸਿਲ ਹੋਣ ਤੋਂ ਬਾਅਦ ਉਹ ਦੋਵੇਂ ਪੰਜਾਬ ਦੀ ਨਵੀਂ ਪੰਥਕ ਧਿਰ ਦੇ ਆਗੂ ਬਣ ਕੇ ਬਣ ਕੇ ਉਭਰੇ ਹਨ। ਗਰਮ ਦਲੀ ਆਗੂਆਂ ਦੇ ਸਮਰਥਕ ਦਾਅਵਾ ਕਰ ਰਹੇ ਹਨ ਕਿ ਹੁਣ ਪੰਜਾਬ ਦੇ ਲੋਕਾਂ ਨੇ ਪੰਥ ੯ ਹੁੰਗਾਰਾ ਭਰਨਾ ਆਰੰਭ ਕਰ ਦਿੱਤਾ ਹੈ ਅਤੇ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਪੰਜਾਬ ਵਿੱਚ ਹਰ ਪਾਸੇ ਪੰਥ ਅਤੇ ਪੰਥਕ ਸਿਆਸਤ ਦਾ ਬੋਲਬਾਲਾ ਹੋਵੇ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾਅਵਾ ਕਰ ਰਹੇ ਹਨ ਕਿ ਇਸ ਸਾਲ ਦੇ ਅੰਤ ਤਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਗਿਣਤੀ 95 ਹੋ ਜਾਵੇਗੀ। ਜਲੰਧਰ ਜਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਕਰਨ ਲਈ ਮੁੱਖ ਮੰਤਰੀ ਮਾਨ ਨੇ ਜਲੰਧਰ ਇਲਾਕੇ ਵਿੱਚ ਘਰ ਵੀ ਕਿਰਾਏ ਤੇ ਲੈ ਲਿਆ ਹੈ ਅਤੇ ਚੋਣ ਪ੍ਰਚਾਰ ਦੀ ਕਮਾਂਡ ਖੁਦ ਸੰਭਾਲ ਲਈ ਹੈ।

ਪੰਜਾਬ ਵਿੱਚ ਲੰਬਾ ਸਮਾਂ ਰਾਜ ਕਰਨ ਵਾਲੇ ੪zੋਮਣੀ ਅਕਾਲੀ ਦਲ (ਬਾਦਲ) ਦੀ ਪੰਜਾਬ ਵਿੱਚ ਇਸ ਵੇਲੇ ਜੋ ਸਥਿਤੀ ਹੈ, ਉਹ ਸਭ ੯ ਪਤਾ ਹੈ। ਪਾਰਟੀ ਨੂੰ ਭਾਵੇਂ ਇੱਕ ਸੀਟ ਮਿਲ ਗਈ ਹੈ ਪਰੰਤੂ ਪਾਰਟੀ ਵਿੱਚ ਅੰਦਰੂਨੀ ਕਾਟੋ ਕਲੇ੪ ਛਿੜ ਗਿਆ ਹੈ।

ਬੀਤੇ ਦਿਨੀਂ ਅਕਾਲੀ ਦਲ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਸੀ ਕਿ ਅਕਾਲੀ ਦਲ ਤੀਸਰੇ ਮੋਰਚੇ ਦੇ ਨਾਲ ਹੈ ਪਰੰਤੂ ਉਨ੍ਹਾਂ ਇਹ ਵੀ ਸਪੱ੪ਟ ਕੀਤਾ ਸੀ ਕਿ ਉਹਨਾਂ ਲਈ ਹੁਣ ਕਾਂਗਰਸ ਤੇ ਭਾਜਪਾ ਬਰਾਬਰ ਹਨ ਅਤੇ ਨਾ ਤਾਂ ਉਹਨਾਂ ਦਾ ਕੋਈ ਮਿੱਤਰ ਹੈ ਅਤੇ ਨਾ ਹੀ ਕੋਈ ਦੁ੪ਮਣ। ਉਨ੍ਹਾਂ ਕਿਹਾ ਸੀ ਕਿ ਸਾਡੀ ਲੜਾਈ ਸਿਧਾਂਤਕ ਹੈ ਅਤੇ ਸਾਡਾ ਐਲਾਨਨਾਮਾ ਜੋ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਤੇ ਆਧਾਰਿਤ ਹੈ (ਭਾਰਤੀ ਸੰਘਵਾਦ ਦੀ ਮ੭ਬੂਤੀ ਦੀ ਗੱਲ ਕਰਦਾ ਹੈ) ਅਤੇ ਪੰਜਾਬ ਤੇ ਸਿੱਖਾਂ ਦੀਆਂ ਹੋਰ ਮੰਗਾਂ ਪ੍ਰਤੀ ਜਿਹੜੀ ਵੀ ਪਾਰਟੀ ਹਾਂ ਪੱਖੀ ਰੁ੫ ਅਪਣਾਏਗੀ, ਅਸੀਂ ਉਸ ਨਾਲ ਜਾ ਸਕਦੇ ਹਾਂ।

ਸਿਆਸੀ ਮਾਹਿਰ ਕਹਿੰਦੇ ਹਨ ਕਿ ਇਸ ਤਰ੍ਹਾਂ ਪੰਜਾਬ ਦੀ ਸਿਆਸਤ ਦੀ ਤਾਨੀ ਇਸ ਸਮੇਂ ਪੂਰੀ ਤਰ੍ਹਾਂ ਉਲਝ ਗਈ ਹੈ। ਪੰਜਾਬ ਦੇ ਲੋਕ ਸਭਾ ਚੋਣ ਨਤੀਜੇ ਵੀ ਤਾਂ ਇਹੀ ਕਹਾਣੀ ਕਹਿ ਰਹੇ ਹਨ ਕਿ ਪੰਜਾਬ ਵਿੱਚ ਇਸ ਸਮੇਂ ਵੱਖ ਵੱਖ ਸਿਆਸੀ ਧਿਰਾਂ ਦਾ ਉਭਾਰ ਹੋ ਰਿਹਾ ਹੈ ਅਤੇ ਇਸ ਬਾਰੇ ਕੁੱਝ ਨਹੀਂ ਕਿਹਾ ਜਾ ਸਕਦਾ ਕਿ ਪੰਜਾਬ ਦੇ ਲੋਕ ਕਿਸ ਪਾਰਟੀ ਦੇ ਹੱਕ ਵਿੱਚ ਹਨ।

ਪੰਜਾਬ ਵਿੱਚ ਇਸ ਸਮੇਂ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਇਸ ਲਈ ਉਸ ੯ ਮ੭ਬੂਤ ਸਿਆਸੀ ਧਿਰ ਕਿਹਾ ਜਾਂਦਾ ਹੈ ਪਰੰਤੂ ਲੋਕਸਭਾ ਚੋਣਾਂ ਦੇ ਨਤੀਜਿਆਂ ਨੇ ਉਸਦੀ ਹਾਲਤ ਵੀ ਪਤਲੀ ਕਰ ਦਿੱਤੀ ਹੈ। ਇਸ ਦੌਰਾਨ ਕੁਝ ਵਿਰੋਧੀ ਆਗੂ ਦਾਅਵਾ ਕਰ ਰਹੇ ਹਨ ਕਿ ਜਲੰਧਰ ਚੋਣ ਨਤੀਜੇ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ ਹੋਵੇਗਾ।

ਇਸ ਸਮੇਂ ਸਭ ਦੀਆਂ ਨ੭ਰਾਂ ਜਲੰਧਰ ੭ਿਮਨੀ ਚੋਣ ਵੱਲ ਲੱਗੀਆਂ ਹੋਈਆਂ ਹਨ ਅਤੇ ਜਲੰਧਰ ੭ਿਮਨੀ ਚੋਣ ਜਿੱਤਣ ਲਈ ਸਾਰੀਆਂ ਸਿਆਸੀ ਧਿਰਾਂ ਵਿੱਚ ਸਿਰ ਧੜ ਦੀ ਬਾਜੀ ਲੱਗ ਗਈ ਹੈ। ਹਰ ਪਾਰਟੀ ਹੀ ਇਹ ਚੋਣ ਜਿੱਤਣ ਦਾ ਦਾਅਵਾ ਕਰ ਰਹੀ ਹੈ। ਸਿਆਸੀ ਮਾਹਿਰ ਕਹਿ ਰਹੇ ਹਨ ਕਿ ਜਲੰਧਰ ਦੀ ੭ਿਮਨੀ ਚੋਣ ਦੇ ਨਤੀਜੇ ਪੰਜਾਬ ਦੀ ਸਿਆਸਤ ਦੀ ਨਵੀਂ ਦਿ੪ਾ ਤੈਅ ਕਰਨਗੇ।

 

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending