Mohali
ਸਲਾਨਾ ਉਤਸਵ ਅਤੇ ਭੰਡਾਰਾ 28 ਤੋਂ 30 ਜੂਨ ਤੱਕ
ਐਸ ਏ ਐਸ ਨਗਰ, 25 ਜੂਨ (ਸ.ਬ.) ਸਿੱਧ ਬਾਬਾ ਬਾਲਕ ਨਾਥ ਮੰਦਰ ਫੇਜ਼-2 ਮੁਹਾਲੀ ਵਿਖੇ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਅਤੇ ਧਰਮਸ਼ਾਲਾ ਫੇਜ਼ 2 ਮੁਹਾਲੀ ਦੇ ਸਹਿਯੋਗ ਨਾਲ 10ਵਾਂ ਸਲਾਨਾ ਉਤਸਵ ਅਤੇ ਭੰਡਾਰਾ 28 ਤੋਂ 30 ਜੂਨ ਤੱਕ ਆਯੋਜਿਤ ਕੀਤਾ ਜਾ ਰਿਹਾ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਰ ਦੇ ਬੁਲਾਰੇ ਨੂੰ ਦੱਸਿਆ ਕਿ 28 ਜੂਨ ਨੂੰ ਪ੍ਰਭਾਤ ਫੇਰੀ ਕੱਢੀ ਜਾਵੇਗੀ। ਰੋਜਾਨਾ ਵੱਖ ਵੱਖ ਮੰਡਲੀਆਂ ਵੱਲੋਂ ਕੀਰਤਨ ਕੀਤੇ ਜਾਣਗੇ ਤੇ 30 ਜੂਨ ਨੂੰ ਭੰਡਾਰਾ ਕੀਤਾ ਜਾਵੇਗਾ।
Mohali
ਸਿਸਵਾਂ ਰੋਡ ਤੇ ਵਾਪਰੇ ਸੜਕ ਹਾਦਸੇ ਵਿੱਚ 3 ਵਿਦਿਆਰਥੀਆਂ ਦੀ ਮੌਤ, 1 ਗੰਭੀਰ ਜਖਮੀ

ਮ੍ਰਿਤਕ ਪੰਜਾਬ ਯੂਨੀਵਰਸਿਟੀ ਦੇ ਫਾਰੈਸਿੰਕ ਸਾਇੰਸ ਦੇ ਵਿਦਿਆਰਥੀ, ਜਖਮੀ ਰਿਸਰਚ ਸਕਾਲਰ
ਐਸ.ਏ.ਐਸ.ਨਗਰ, 31 ਮਾਰਚ (ਪਰਵਿੰਦਰ ਕੌਰ ਜੱਸੀ) ਜਿਲ੍ਹਾ ਮੁਹਾਲੀ ਦੇ ਨਵਾਂ ਚੰਡੀਗੜ੍ਹ ਖੇਤਰ ਵਿੱਚ ਸਿਸਵਾਂ ਰੋਡ ਤੇ ਇਕ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਪੰਜਾਬ ਯੂਨੀਵਰਸਿਟੀ ਨਾਲ ਜੁੜੇ 2 ਨੌਜਵਾਨਾਂ ਅਤੇ ਇਕ ਲੜਕੀ ਦੀ ਮੌਤ ਹੋ ਗਈ, ਜਦੋਂ ਕਿ ਇਕ ਨੌਜਵਾਨ ਗੰਭੀਰ ਰੂਪ ਵਿਚ ਜਖਮੀ ਹੋ ਗਿਆ। ਇਹ ਹਾਦਸਾ ਰਾਤ ਸਾਢੇ 10 ਵਜੇ ਦੇ ਕਰੀਬ ਵਾਪਰਿਆ ਦੱਸਿਆ ਜਾ ਰਿਹਾ ਹੈ।
ਮ੍ਰਿਤਕਾਂ ਦੀ ਪਛਾਣ ਸ਼ੁਭਮ ਜਟਵਾਲ, ਲੜਕੀ ਰੁਬੀਨਾ ਅਤੇ ਸੌਰਭ ਪਾਂਡੇ ਵਜੋਂ ਹੋਈ ਹੈ, ਜਦੋਂਕਿ ਮਾਨਵੇਂਦਰ ਨਾਂ ਦਾ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ ਹੈ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਸੜਕ ਹਾਦਸੇ ਵਿਚ ਮ੍ਰਿਤਕ ਰੁਬੀਨਾ ਅਤੇ ਸੌਰਭ ਪਾਂਡੇ ਪੰਜਾਬ ਯੂਨੀਵਰਸਿਟੀ ਦੇ ਫਰੈਂਸਿਕ ਸਾਇਸ ਦੇ ਵਿਦਿਆਰਥੀ ਸਨ ਅਤੇ ਇਸ ਸਮੇਂ ਪੀ. ਜੀ. ਆਈ ਨਾਲ ਮਿਲ ਕੇ ਕੰਮ ਕਰ ਰਹੇ ਸਨ। ਮ੍ਰਿਤਕ ਸ਼ੁਭਮ ਜਟਵਾਲ ਪੰਜਾਬ ਯੂਨੀਵਿਰਸਿਟੀ ਵਿੱਚ ਫਰੈਂਸਿਕ ਸਾਇੰਸ ਪੀ. ਐਚ. ਡੀ ਦਾ ਵਿਦਿਆਰਥੀ ਸੀ ਅਤੇ ਹੋਸਟਲ ਵਿਚ ਹੀ ਰਹਿੰਦਾ ਸੀ, ਜਦੋਂ ਕਿ ਜਖਮੀ ਮਾਨਵੇਂਦਰ ਫਰੈਂਸਿਕ ਸਾਇੰਸ ਰਿਸਰਚ ਸਕਾਲਰ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਨੌਜਵਾਨਾਂ ਦੀ ਕਾਰ ਨੂੰ ਇਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਹ ਟੱਕਰ ਇੰਨੀ ਜਬਰਦਸਤ ਸੀ ਕਿ ਮ੍ਰਿਤਕਾਂ ਦੀ ਕਾਰ ਦੇ ਪਰਖੱਚੇ ਉੱਡ ਗਏ।
ਹਾਦਸੇ ਦੀ ਸੂਚਨਾ ਮਿਲਦੇ ਸਾਰ ਹੀ ਪੁਲੀਸ ਅਤੇ ਸਥਾਨਕ ਲੋਕਾਂ ਨੇ ਮੌਕੇ ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਵਿਚ ਭਰਤੀ ਕਰਵਾਇਆ, ਪ੍ਰੰਤੂ ਤਿੰਨ ਵਿਦਿਆਰਥੀਆਂ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਕਤ ਹਾਦਸੇ ਸਬੰਧੀ ਸੂਚਨਾ ਦੇ ਦਿੱਤੀ ਗਈ ਹੈ। ਪੁਲੀਸ ਮੁਤਾਬਕ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਹੀ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਇਸ ਸਬੰਧੀ ਥਾਣਾ ਮਾਜਰੀ ਦੇ ਮੁਖੀ ਸੁਨੀਲ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਮ੍ਰਿਤਕ ਸ਼ੁਭਮ ਦੇ ਰਿਸ਼ਤੇਦਾਰ ਦੇ ਬਿਆਨਾਂ ਦੇ ਅਧਾਰ ਤੇ ਅਣਪਛਾਤੇ ਕੈਂਟਰ ਚਾਲਕ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਕੈਂਟਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।
Mohali
ਪੂਰੀ ਸ਼ਰਧਾ ਨਾਲ ਮਨਾਇਆ ਈਦ ਉਲ ਫਿਤਰ ਦਾ ਤਿਉਹਾਰ

ਵੱਖ ਵੱਖ ਸਿਆਸੀ ਆਗੂਆਂ ਨੇ ਮੁਸਲਿਮ ਭਾਈਚਾਰੇ ਨੂੰ ਦਿੱਤੀ ਈਦ ਦੀ ਮੁਬਾਰਕਬਾਦ
ਐਸ ਏ ਐਸ ਨਗਰ, 31 ਮਾਰਚ (ਸ.ਬ.) ਈਦ ਉਲ ਫਿਤਰ ਦਾ ਪਵਿੱਤਰ ਤਿਉਹਾਰ ਅੱਜ ਸ਼ਹਿਰ ਅਤੇ ਇਸਦੇ ਆਸਪਾਸ ਦੇ ਖੇਤਰ ਵਿੱਚ ਪੂਰੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਵਲੋਂ ਵੱਡੀ ਗਿਣਤੀ ਵਿੱਚ ਮਸਜਿਦਾਂ ਵਿੱਚ ਇਕੱਠੇ ਹੋ ਕੇ ਈਦ ਦੀ ਨਮਾਜ ਅਦਾ ਕੀਤੀ ਗਈ।
ਮੁਸਲਿਮ ਭਾਈਚਾਰੇ ਦੇ ਆਗੂ ਅਤੇ ਸਰਵਰ ਮੁਸਲਿਮ ਵੈਲਫੇਅਰ ਸੁਸਾਇਟੀ ਮਟੌਰ ਦੇ ਸਾਬਕਾ ਪ੍ਰਧਾਨ ਸੌਦਾਗਰ ਖਾਨ ਨੇ ਦੱਸਿਆ ਕਿ ਰਮਜਾਨ ਦੇ ਪਵਿੱਤਰ ਮਹੀਨੇ ਦੇ 30 ਰੋਜੇ ਮੁਕੰਮਲ ਹੋਣ ਤੋਂ ਬਾਅਦ ਆਏ ਈਦ ਦੇ ਪਵਿੱਤਰ ਦਿਹਾੜੇ ਤੇ ਭਾਈਚਾਰੇ ਵਲੋਂ ਇਕੱਠੇ ਹੋ ਕੇ ਈਦ ਦੀ ਨਮਾਜ ਅਦਾ ਕਰਨ ਉਪਰੰਤ ਇੱਕ ਦੂਜੇ ਦੇ ਗਲੇ ਮਿਲ ਕੇ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਬਲੌਂਗੀ, ਸ਼ਾਹੀ ਮਾਜਰਾ, ਮਟੌਰ, ਸੋਹਾਣਾ, ਕੁੰਭੜਾ, ਫੇਜ਼ 11, ਕੰਬਾਲਾ, ਕੰਬਾਲੀ, ਰਾਏਪੁਰ ਕਲਾਂ, ਸਨੇਟਾ ਆਦਿ ਵਿਖੇ ਮੁਸਲਿਮ ਭਾਈਚਾਰੇ ਵਲੋਂ ਈਦ ਦਾ ਤਿਉਹਾਰ ਮਨਾਇਆ ਗਿਆ।
ਈਦ ਦੇ ਤਿਉਹਾਰ ਮੌਕੇ ਹਲਕਾ ਮੁਹਾਲੀ ਦੇ ਵਿਧਾਇਕ ਸz. ਕੁਲਵੰਤ ਸਿੰਘ ਵੱਲੋਂ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਮੁਬਾਰਕਬਾਦ ਦਿੱਤੀ ਗਈ। ਪਿੰਡ ਮਟੌਰ ਵਿੱਚ ਨੂਰਾਨੀ ਮਸਜਿਦ ਮੁਸਲਿਮ ਵੈਲਫੇਅਰ ਕਮੇਟੀ (ਰਜਿ:) ਵੱਲੋਂ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਮਟੌਰ ਪੁੱਜੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਦੇ ਇਸ ਪਾਵਨ ਮੌਕੇ ਤੇ ਉਹ ਦੇਸ਼ਾਂ- ਵਿਦੇਸ਼ਾਂ ਵਿੱਚ ਵੱਸਦੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਈਦ -ਉਲ- ਫਿਤਰ ਦੀ ਵਧਾਈ ਦਿੰਦਿਆਂ ਕਿਹਾ ਕਿ ਉਹ ਅੱਲਾ -ਤਾਲਾ ਅੱਗੇ ਅਰਜੋਈ ਕਰਦੇ ਹਨ ਕਿ ਉਹ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਵਿਸ਼ਵ ਤਰੱਕੀ ਵਿੱਚ ਆਪਣਾ ਬੜਮੁੱਲਾ ਯੋਗਦਾਨ ਅਤੇ ਵਿਸ਼ਵ ਭਰ ਵਿੱਚ ਸ਼ਾਂਤੀ ਬਰਕਰਾਰ ਰੱਖੇ ਜਾਣ ਦੇ ਲਈ ਆਪਣਾ ਯੋਗਦਾਨ ਯੋਗਦਾਨ ਪਾਉਣ ਦੀ ਤਾਕਤ ਬਖਸ਼ਣ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਕਮੇਟੀ ਦੀ ਮੰਗ ਤੇ ਮਟੌਰ ਵਿਚਲੀ ਧਰਮਸ਼ਾਲਾ ਦੀ ਬਿਲਡਿੰਗ ਨੂੰ ਅਗਲੇ ਵਰ੍ਹੇ ਆਉਣ ਵਾਲੀ ਈਦ ਉਲ ਫਿਤਰ ਤੱਕ ਮੁਕੰਮਲ ਵੇਖਣਗੇ। ਉਹਨਾਂ ਕਿਹਾ ਕਿ ਕਬਰਿਸਤਾਨ ਦੀ ਦੀਆਂ ਕਈ ਥਾਵਾਂ ਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਹੀ ਕਬਜ਼ੇ ਕੀਤੇ ਹੋਏ ਹਨ ਅਤੇ ਉਹ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਮਿਲ- ਬੈਠ ਕੇ ਇਸ ਮਸਲੇ ਦਾ ਹੱਲ ਕਰਨ ਅਤੇ ਲੋਕਾਂ ਦੀ ਸਹੂਲਤ ਦੇ ਲਈ ਇਹਨਾਂ ਥਾਵਾਂ ਨੂੰ ਖਾਲੀ ਕਰ ਦੇਣ। ਉਹਨਾਂ ਕਿਹਾ ਕਿ ਜੋ ਵਿਅਕਤੀ ਇਹਨਾਂ ਸਾਂਝੀਆਂ ਥਾਵਾਂ ਤੋਂ ਕਬਜ਼ਾ ਨਹੀਂ ਹਟਾਏਗਾ, ਉਸਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਪ੍ਰਧਾਨ ਜਗਦੀਸ਼ ਖਾਨ ਜੱਗੀ, ਚੇਅਰਮੈਨ ਰਸ਼ੀਦ ਖਾਨ ਬਿੱਲਾ, ਮੁਖ ਸਲਾਹਕਾਰ ਸੌਦਾਗਰ ਖਾਨ, ਮੀਤ ਪ੍ਰਧਾਨ ਸਿਤਾਰ ਖਾਨ, ਜਨਰਲ ਸਕੱਤਰ ਸਲੀਮ ਖਾਨ, ਮੁਖਤਿਆਰ ਖਾਨ, ਮਨਜੀਤ ਖਾਨ, ਇਕਬਾਲ ਖਾਨ, ਸਲੀਮ ਖਾਨ, ਬਲਜਿੰਦਰ ਖਾਨ, ਕਰਮਜੀਤ ਬਿੱਲੂ, ਸਲੀਮ ਖਾਨ, ਦਿਲਵਾਰਾ ਖਾਨ, ਰਣਦੀਪ ਸਿੰਘ ਮਟੌਰ, ਜਸਪਾਲ ਸਿੰਘ, ਹਰਮੇਸ਼ ਸਿੰਘ ਕੁੰਬੜਾ, ਕਰਮਜੀਤ ਸਿੰਘ ਨੰਬਰਦਾਰ, ਕਰਮਜੀਤ ਸਿੰਘ ਲਾਲਾ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਤਰਲੋਚਨ ਸਿੰਘ ਮਟੌਰ, ਦਰਸ਼ਨ ਸਿੰਘ, ਸੁਖਵਿੰਦਰ ਸਿੰਘ, ਨਰਿੰਦਰ ਵਤਸ ਵੀ ਹਾਜ਼ਰ ਸਨ।
ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਅੱਜ ਈਦ-ਉਲ-ਫਿਤਰ ਦੇ ਪਵਿੱਤਰ ਮੌਕੇ ਤੇ ਮੁਹਾਲੀ ਦੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਮੁਸਲਿਮ ਭਾਈਚਾਰੇ ਨਾਲ ਮਿਲ ਕੇ ਖੁਸ਼ੀ ਦਾ ਪਲ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਈਦ ਦੀ ਹਾਰਦਿਕ ਮੁਬਾਰਕਬਾਦ ਦਿੱਤੀ। ਮੁਸਲਿਮ ਭਾਈਚਾਰੇ ਨੂੰ ਈਦ ਦੀ ਵਧਾਈ ਦਿੰਦਿਆਂ ਉਹਨਾਂ ਕਿਹਾ ਕਿ ਇਹ ਦਿਹਾੜਾ ਪਿਆਰ, ਭਾਈਚਾਰੇ ਅਤੇ ਏਕਤਾ ਦਾ ਪ੍ਰਤੀਕ ਹੈ। ਅਸੀਂ ਸਭ ਨੂੰ ਮਿਲਜੁਲ ਕੇ ਰਹਿਣਾ ਚਾਹੀਦਾ ਹੈ ਤਾਂ ਕਿ ਸਮਾਜ ਵਿੱਚ ਸੁਖ-ਸ਼ਾਂਤੀ ਬਣੀ ਰਹੇ। ਪਿੰਡ ਮਟੌਰ ਵਿੱਚ ਉਨ੍ਹਾਂ ਨੇ ਮੁਸਲਿਮ ਭਾਈਚਾਰੇ ਦੇ ਆਗੂਆਂ ਅਤੇ ਪਿੰਡ ਵਾਸੀਆਂ ਨਾਲ ਮਿਲ ਕੇ ਈਦ ਦੀਆਂ ਵਧਾਈਆਂ ਸਾਂਝੀਆਂ ਕੀਤੀਆਂ। ਇਸ ਮੌਕੇ ਤੇ ਦਿਲਬਰ ਖਾਨ, ਤਰਸੇਮ ਖਾਨ, ਸਿਕੰਦਰ ਖਾਨ, ਹੈਪੀ ਖਾਨ, ਮਲਕੀਤ ਸਿੰਘ, ਅਮਰੀਕ ਸਿੰਘ (ਸਰਪੰਚ), ਬਲਜਿੰਦਰ ਸਿੰਘ ਅਤੇ ਮੋਦਾ ਪਹਿਲਵਾਨ ਹਾਜ਼ਰ ਸਨ।
ਡਿਪਟੀ ਮੇਅਰ ਸ਼ਾਹੀ ਮਾਜਰਾ ਵਿਖੇ ਮਸਜਿਦ ਵਿੱਚ ਵੀ ਪਹੁੰਚੇ ਅਤੇ ਮੁਸਲਿਮ ਭਾਈਚਾਰੇ ਨਾਲ ਮਿਲ ਕੇ ਉਨ੍ਹਾਂ ਦੀ ਖੁਸ਼ੀ ਵਿੱਚ ਸ਼ਾਮਿਲ ਹੋਏ। ਇਸ ਦੌਰਾਨ ਗੁਲਫਾਮ ਅਲੀ, ਬਾਬੂ ਖਾਨ, ਜਾਵੇਦ ਖਾਨ, ਆਵੇਸ਼ ਖਾਨ, ਰਾਮ ਕੁਮਾਰ, ਅਤੇ ਜਗਦੀਸ਼ ਸਿੰਘ (ਜੱਗਾ ਐਮ ਸੀ) ਵੀ ਮੌਜੂਦ ਸਨ।
Mohali
11 ਅਪ੍ਰੈਲ ਨੂੰ ਸਜਾਇਆ ਜਾਵੇਗਾ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ

ਐਸ ਏ ਐਸ ਨਗਰ, 31 ਮਾਰਚ (ਸ.ਬ.) ਗੁਰਦੁਆਰਾ ਤਾਲਮੇਲ ਕਮੇਟੀ (ਰਜਿ.) ਮੁਹਾਲੀ ਵਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 11 ਅਪ੍ਰੈਲ ਨੂੰ ਸਜਾਇਆ ਜਾਵੇਗਾ। ਇਸ ਸੰਬੰਧੀ ਫੈਸਲਾ ਗੁਰੂਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਸz ਜੋਗਿੰਦਰ ਸਿੰਘ ਸੋਂਧੀ ਦੀ ਪ੍ਰਧਾਨਗੀ ਵਿੱਚ ਗੁਰਦੁਆਰਾ ਸ਼੍ਰੀ ਸਾਹਿਬਵਾੜਾ-ਪਾਤਸ਼ਾਹੀ ਨੌਵੀ, ਫੇਜ਼ 5 ਮੁਹਾਲੀ ਵਿਖੇ ਹੋਈ ਇੱਕ ਮੀਟਿੰਗ ਦੌਰਾਨ ਕੀਤਾ ਗਿਆ।
ਤਾਲਮੇਲ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸz. ਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਮਿਤੀ 11 ਅਪ੍ਰੈਲ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਸ੍ਰੀ ਸਾਹਿਬਵਾੜਾ ਪਾਤਸ਼ਾਹੀ ਨੌਵੀਂ, ਫੇਜ਼ 5 ਮੁਹਾਲੀ ਤੋਂ ਦੁਪਹਿਰ 12:30 ਵਜੇ ਨਗਰ ਕੀਰਤਨ ਦੀ ਆਰੰਭਤਾ ਕੀਤੀ ਜਾਵੇਗੀ।
ਉਹਨਾਂ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਫੇਜ਼ 5 ਤੋਂ ਮਾਰਕੀਟ ਫੇਜ਼ 5, ਚੀਮਾ ਹਸਪਤਾਲ, ਫੇਜ਼ 4 ਦੇ ਕੁਆਟਰ, ਗੁਰਦੁਆਰਾ ਸਾਹਿਬ ਫੇਜ਼ 4, ਮਾਰਕੀਟ ਫੇਜ਼ 4, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 1, ਪੁਰਾਣਾ ਡੀ ਸੀ ਆਫਿਸ, ਫਰੈਂਕ ਹੋਟਲ, ਗੁਰਦੁਆਰਾ ਸਾਹਿਬ ਫੇਜ਼ 2, ਗਿਆਨ ਜੋਤੀ ਸਕੂਲ ਫੇਜ਼ 2, ਮਦਨਪੁਰਾ ਚੌਂਕ, ਗੁਰਦੁਆਰਾ ਰਾਮਗੜੀਆ ਫੇਜ਼ 3ਬੀ 1, ਜਨਤਾ ਮਾਰਕੀਟ, 3 ਬੀ 1 ਦੇ ਕੁਆਟਰ, ਗੁਰਦੁਆਰਾ ਸਾਚਾ ਧਨ ਸਾਹਿਬ ਫੇਜ਼ 3 ਬੀ 1, ਮਾਰਕੀਟ ਫੇਜ਼ 7, ਸੰਤ ਈਸ਼ਰ ਸਕੂਲ, ਗੁਰਦੁਆਰਾ ਸਾਹਿਬ ਸੈਕਟਰ 70, ਮੁੰਡੀ ਕੰਪਲੈਕਸ, ਪੈਰਾਗਾਨ ਸਕੂਲ ਤੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸੈਕਟਰ 71 ਵਿਖੇ ਸਮਾਪਤੀ ਹੋਵੇਗੀ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੁਰਜੀਤ ਸਿੰਘ ਮਠਾਰੂ, ਕਰਮ ਸਿੰਘ ਬਬਰਾ, ਸੋਹਨ ਸਿੰਘ, ਸਵਿੰਦਰ ਸਿੰਘ, ਜਸਪ੍ਰੀਤ ਸਿੰਘ, ਸੁਖਦੇਵ ਸਿੰਘ, ਸੁਰਿੰਦਰ ਸਿੰਘ, ਹਰਫੂਲ ਸਿੰਘ, ਮਨਜੀਤ ਸਿੰਘ, ਭੁਪਿੰਦਰ ਸਿੰਘ, ਮਨਦੀਪ ਸਿੰਘ, ਅਮਰੀਕ ਸਿੰਘ, ਪ੍ਰੀਤਮ ਸਿੰਘ, ਸਰੂਪ ਸਿੰਘ, ਜਗਜੀਤ ਸਿੰਘ, ਮੁਕੰਦ ਸਿੰਘ, ਜਸਵਿੰਦਰ ਸਿੰਘ, ਗਗਨਦੀਪ ਸਿੰਘ, ਨਰਿਪਜੀਤ ਸਿੰਘ, ਪਦਮਜੀਤ ਸਿੰਘ, ਹਰਦੀਪ ਸਿੰਘ, ਇੰਦਰਜੀਤ ਸਿੰਘ, ਪਰਮਜੀਤ ਸਿੰਘ ਗਿੱਲ, ਅਮਰਜੀਤ ਸਿੰਘ ਪਾਹਵਾ, ਭਜਨ ਸਿੰਘ, ਤਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਖਾਲਸਾ, ਸਤਪਾਲ ਸਿੰਘ, ਸਰਬਜੀਤ ਸਿੰਘ ਬਾਜਵਾ ਸ਼ਾਮਿਲ ਹੋਏ ਤੇ ਵਿਚਾਰ ਸਾਂਝੇ ਕੀਤੇ।
-
International2 months ago
ਛੇ ਅਮਰੀਕੀ ਸੰਸਦ ਮੈਂਬਰਾਂ ਨੇ ਅਡਾਨੀ ਖਿਲਾਫ਼ ਮੁਕੱਦਮੇ ਲਈ ਨਵੇਂ ਅਟਾਰਨੀ ਜਨਰਲ ਨੂੰ ਪੱਤਰ ਲਿਖਿਆ
-
Editorial2 months ago
ਆਰਥਿਕ ਤਬਾਹੀ ਤੋਂ ਬਚਣ ਲਈ ਆਪਣੇ ਖਰਚੇ ਘੱਟ ਕਰਨ ਪੰਜਾਬੀ
-
Chandigarh1 month ago
ਅਨੁਰਾਗ ਰਸਤੋਗੀ ਹਰਿਆਣਾ ਦੇ ਮੁੱਖ ਸਕੱਤਰ ਨਿਯੁਕਤ
-
National2 months ago
ਖੁਦ ਨੂੰ ਚੁਣੌਤੀ ਦੇਣ ਪਰ ਪ੍ਰੀਖਿਆ ਦਾ ਦਬਾਅ ਨਾ ਲੈਣ ਵਿਦਿਆਰਥੀ : ਨਰਿੰਦਰ ਮੋਦੀ
-
Mohali2 months ago
ਗੁ ਸਿੰਘ ਸ਼ਹੀਦਾਂ ਵਿਖੇ 12 ਫਰਵਰੀ ਨੂੰ ਮਨਾਇਆ ਜਾਵੇਗਾ ਸ਼੍ਰੋਮਣੀ ਭਗਤ ਰਵਿਦਾਸ ਜੀ ਜਨਮ ਦਿਹਾੜਾ
-
Chandigarh1 month ago
ਐਡਵੋਕੇਟ ਐਕਟ-1961 ਸੋਧ ਬਿੱਲ 2025 ਪੂਰੇ ਦੇਸ਼ ਦੇ ਵਕੀਲਾਂ ਦੀ ਸ਼ਾਨ ਤੇ ਸਿੱਧਾ ਹਮਲਾ : ਵਿਵੇਕ ਗਰਚਾ
-
Chandigarh1 month ago
ਪੰਜਾਬ ਵਿਚ ਮੀਂਹ ਨਾਲ ਵਧੀ ਠੰਢ
-
Mohali2 months ago
ਵੱਖ ਵੱਖ ਸਕੂਲਾਂ ਵਿੱਚ ਮੈਗਾ ਐਸ.ਐਮ.ਸੀ. ਮੀਟਿੰਗ ਕਰਵਾਈ