Connect with us

Mohali

ਸਹਿਕਾਰੀ ਸੁਸਾਇਟੀਆਂ ਵਿੱਚ ਸਪਲਾਈ ਹੋ ਰਹੀ ਹੈ ਨਕਲੀ ਡੀ ਏ ਪੀ ਖਾਦ ਦੀ ਉੱਚ ਪੱਧਰੀ ਜਾਂਚ ਕਰੇ ਸਰਕਾਰ : ਕਿਸਾਨ ਯੂਨੀਅਨ

Published

on

 

ਅਧਿਕਾਰੀ ਨਹੀਂ ਸੁਣ ਰਹੇ ਕਿਸਾਨਾਂ ਦੀ ਗੱਲ

ਐਸ ਏ ਐਸ ਨਗਰ, 25 ਜੂਨ (ਸ.ਬ.) ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਆਗੂਆਂ ਵਲੋਂ ਪੰਜਾਬ ਦੇ ਖੇਤੀਬਾੜੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਸਹਿਕਾਰੀ ਸੁਸਾਇਟੀਆਂ ਵਿੱਚ ਸਪਲਾਈ ਕੀਤੀ ਜਾ ਰਹੀ ਨਕਲੀ ਡੀ ਏ ਪੀ ਖਾਦ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਯੂਨੀਅਨ ਆਗੂ ਸਰਦਾਰ ਮੇਹਰ ਸਿੰਘ ਥੇੜੀ, ਸਰਬਜੀਤ ਸਿੰਘ ਸਾਬਕਾ ਸਰਪੰਚ, ਸਾਬਕਾ ਡਾਇਰੈਕਟਰ ਮਾਰਕਫੈਡ, ਹਕੀਕਤ ਸਿੰਘ ਬਲਾਕ ਸੰਮਤੀ ਮੈਂਬਰ ਬਹਾਦਰ ਸਿੰਘ ਨਿਆਮੀਆਂ ਅਤੇ ਹੋਰਨਾਂ ਨੇ ਕਿਹਾ ਕਿ ਮਾਰਕਫੈਡ ਵੱਲੋਂ ਸਹਿਕਾਰੀ ਸਭਾਵਾਂ ਵਿੱਚ ਡੀ ਏ ਪੀ ਖਾਦ ਭੇਜਿਆ ਗਿਆ ਹੈ ਜਿਹੜਾ ਨਕਲੀ ਨਿਕਲਿਆ ਹੈ। ਉਹਨਾਂ ਕਿਹਾ ਕਿ ਇਸ ਦਾ ਖੁਲਾਸਾ ਉਦੋਂ ਹੋਇਆ ਜਦੋਂ ਖੇਤੀਬਾੜੀ ਮਹਿਕਮੇ ਦੇ ਜਿਲਾ ਚੀਫ ਅਧਿਕਾਰੀ ਨੇ ਖਾਦ ਦੇ ਸੈਂਪਲ ਭਰੇ ਤਾਂ ਸੈਂਪਲ ਫੇਲ ਹੋ ਗਏ।

ਉਹਨਾਂ ਕਿਹਾ ਕਿ ਇਸ ਕਾਰਨ ਕਿਸਾਨਾਂ ਵਿੱਚ ਬੇਚੈਨੀ ਦਾ ਮਾਹੌਲ ਹੈ ਕਿਉਂਕਿ ਕਾਫੀ ਕਿਸਾਨ ਖਾਦ ਨੂੰ ਕਰਜ਼ਾ ਲਿਮਟਾਂ ਤੇ ਖਰੀਦ ਕੇ ਘਰ ਲੈ ਕੇ ਗਏ ਹਨ ਅਤੇ ਕੁੱਝ ਨੇ ਤਾਂ ਖਾਦ ਨੂੰ ਖੇਤਾਂ ਵਿੱਚ ਵਰਤ ਵੀ ਲਿਆ ਹੈ। ਉਹਨਾਂ ਕਿਹਾ ਕਿ ਕਿਸਾਨਾਂ ਅਤੇ ਕਿਸਾਨ ਯੂਨੀਅਨ ਆਗੂਆਂ ਦੇ ਦਬਾਅ ਕਾਰਨ ਮਾਰਕਫੈਡ ਨੇ ਸਭਾਵਾਂ ਦੇ ਗੋਦਾਮਾਂ ਵਿੱਚ ਪਿਆ ਖਾਦ ਵਾਪਿਸ ਮੰਗਵਾ ਲਿਆ ਗਿਆ ਹੈ ਪਰੰਤੂ ਜਿਹੜੀ ਖਾਦ ਕਿਸਾਨ ਖਰੀਦ ਕੇ ਲੈ ਕੇ ਗਏ ਸਨ, ਮਾਰਕਫੈਡ ਦੇ ਅਧਿਕਾਰੀ ਉਸ ਬਾਰੇ ਗੱਲ ਕਰਨ ਲਈ ਤਿਆਰ ਨਹੀਂ ਹਨ।

ਆਗੂਆਂ ਨੇ ਕਿਹਾ ਕਿ ਇਸ ਸੰਬੰਧੀ ਉਹ ਸਾਰੇ ਸਰਦਾਰ ਮੇਹਰ ਸਿੰਘ ਥੇੜੀ ਦੀ ਅਗਵਾਈ ਹੇਠ ਡੀ ਐਮ ਮਾਰਕਫੈਡ ਮੁਹਾਲੀ ਦੇ ਦਫਤਰ ਗਏ ਪਰੰਤੂ ਉਕਤ ਅਧਿਕਾਰੀ ਵਲੋਂ ਵਫਦ ਦੀ ਗੱਲ ਧਿਆਨ ਨਾਲ ਸੁਣਨ ਦੀ ਬਜਾਏ ਉਲਟਾ ਕਿਸਾਨਾਂ ਨੂੰ ਸਵਾਲ ਕੀਤੇ ਗਏ ਕਿ ਉਹ ਅੰਕੜੇ ਦੇਣ ਕਿ ਕਿਸਾਨ ਕਿੰਨੀ ਖਾਦ ਲੈ ਕੇ ਗਏ ਹਨ।

ਉਹਨਾਂ ਕਿਹਾ ਕਿ ਇਸਤੋਂ ਬਾਅਦ ਕਿਸਾਨ ਆਗੂ ਡੀ ਆਰ, ਸਹਿਕਾਰਤਾ ਵਿਭਾਗ ਦੇ ਦਫਤਰ ਗਏ ਤਾਂ ਉਹ ਵੀ ਕਿਸੇ ਹੋਰ ਵਿਭਾਗ ਦਾ ਡਬਲ ਚਾਰਜ ਹੋਣ ਕਰਕੇ ਨਹੀਂ ਮਿਲੇ। ਡਿਪਟੀ ਕਮਿਸ਼ਨਰ ਦਫਤਰ ਜਾਣ ਤੇ ਡੀ ਸੀ ਦੇ ਬਾਹਰ ਗਏ ਹੋਣ ਕਾਰਨ ਮੁਲਾਕਾਤ ਨਹੀਂ ਹੋਈ। ਉਹਨਾਂ ਕਿਹਾ ਕਿ ਇਸਤੋਂ ਬਾਅਦ ਖੇਤੀਬਾੜੀ ਡਾਇਰੈਕਟਰ ਪੰਜਾਬ ਸz ਜਸਵੰਤ ਸਿੰਘ ਨੇ ਜਰੂਰ ਕਿਸਾਨਾਂ ਦੀ ਗੱਲ ਨੂੰ ਚੰਗੀ ਤਰ੍ਹਾਂ ਸੁਣਿਆ ਅਤੇ ਭਰੋਸਾ ਦਿੱਤਾ ਕਿ ਜਿੰਨੀ ਕਾਰਵਾਈ ਉਹਨਾਂ ਦੇ ਅਧਿਕਾਰ ਖੇਤਰ ਵਿੱਚ ਹੈ, ਕੀਤੀ ਜਾਵੇਗੀ ਅਤੇ ਕਿਸਾਨਾਂ ਦੀ ਮਦਦ ਕੀਤੀ ਜਾਵੇਗੀ।

ਕਿਸਾਨ ਆਗੂਆਂ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਸਰਦਾਰ ਗੁਰਮੀਤ ਸਿੰਘ ਖੁਡੀਆਂ ਤੋਂ ਪੁਰਜ਼ੋਰ ਮੰਗ ਕੀਤੀ ਕਿ ਇਸ ਘਪਲੇ ਦੀ ਨਿੱਜੀ ਦਖਲ ਦੇ ਕੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਜਿਹੜਾ ਨਕਲੀ ਖਾਦ ਕਿਸਾਨਾਂ ਨੇ ਖਰੀਦ ਲਿਆ ਹੈ ਉਸ ਦੀ ਪੂਰੀ ਕੀਮਤ ਕਿਸਾਨਾਂ ਦੇ ਖਾਤੇ ਵਿੱਚ ਪਵਾ ਕੇ ਖਾਤੇ ਨਿਲ ਕੀਤੇ ਜਾਣ। ਵਫਦ ਵਿੱਚ ਨਾਲ ਸz. ਜਿੰਦਰ ਸਿੰਘ ਗੜਾਂਗ ਅਤੇ ਜੱਸੀ ਗਿੱਲ ਘੜੂੰਆਂ ਵੀ ਸਨ।

Continue Reading

Mohali

ਵੱਖ ਵੱਖ ਆਗੂਆਂ ਵਲੋਂ ਡਾ. ਮਨਮੋਹਨ ਸਿੰਘ ਦੇ ਅਕਾਲ ਚਲਾਣੇ ਤੇ ਦੁਖ ਦਾ ਪ੍ਰਗਟਾਵਾ

Published

on

By

 

ਦੇ੪ ਦੀ ਰਾਜਨੀਤੀ ਅਤੇ ਅਰਥਚਾਰੇ ਵਿੱਚ ਸੀ ਵਡਮੁੱਲਾ ਯੋਗਦਾਨ

ਐਸ ਏ ਐਸ ਨਗਰ, 27 ਦਸੰਬਰ (ਸ਼ਬy) ਸਾਬਕਾ ਪ੍ਰਧਾਨ ਮੰਤਰੀ ਡਾy ਮਨਮੋਹਨ ਸਿੰਘ ਦੇ ਬੀਤੀ ਰਾਤ 92 ਸਾਲ ਦੀ ਉਮਰ ਵਿੱਚ ਦਿੱਲੀ ਦੇ ਇੱਕ ਹਸਪਤਾਲ ਵਿੱਚ ਸਵਰਗ ਸਿਧਾਰ ਜਾਣ ਤੇ ਵੱਖ ਵੱਖ ਆਗੂਆਂ ਵਲੋਂ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਡਾy ਮਨਮੋਹਨ ਸਿੰਘ ਲਗਾਤਾਰ ਦੋ ਵਾਰ ਭਾਰਤੇ ਦੇ ਪ੍ਰਧਾਨ ਮੰਤਰੀ ਰਹੇ ਅਤੇ ਉਹਨਾਂ ਦੇ ਕਾਜਕਾਲ ਦੌਰਾਨ ਉਹਨਾਂ ਵਲੋਂ ਦੇ੪ ਦੇ ਆਰਥਿਕ ਅਤੇ ਰਾਜਨੀਤਕ ਵਿਕਾਸ ਵਿੱਚ ਵੱਡਾ ਯੋਗਦਾਨ ਦਿੱਤਾ ਗਿਆ ਸੀੇ।

ਇਸ ਸੰਬੰਧੀ ਹਲਕਾ ਵਿਧਾਇਕ ਸzy ਕੁਲਵੰਤ ਸਿੰਘ, ਸਾਬਕਾ ਮੰਤਰੀ ਸzy ਬਲਬੀਰ ਸਿੰਘ ਸਿੱਧੂ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋy ਪ੍ਰੇਮ ਸਿੰਘ ਚੰਦੂ ਮਾਜਰਾ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਸzy ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਸzy ਕੁਲਜੀਤ ਸਿੰਘ ਬੇਦੀ, ਅਕਾਲੀ ਦਲ ਦੇ ਹਲਕਾ ਇੰਚਾਰਜ ਸzy ਪਰਵਿੰਦਰ ਸਿੰਘ ਬੈਦਵਾਨ, ਅਕਾਲੀ ਦਲ ਦੇ ਮੀਤ ਪ੍ਰਧਾਨ ਸzy ਪਰਮਜੀਤ ਸਿੰਘ ਕਾਹਲੋਂ, ਸਾਬਕਾ ਸੀਨੀਅਰ ਡਿਪਟੀ ਮੇਅਰ ਸzy ਰਿ੪ਵ ਜੈਨ, ਸਾਬਕਾ ਡਿਪਟੀ ਮੇਅਰ ਸzy ਮਨਜੀਤ ਸਿੰਘ ਸੇਠੀ, ਬਲਾਕ ਕਾਂਗਰਸ ਦੇ ਪ੍ਰਧਾਨ ਸzy ਜਸਪ੍ਰੀਤ ਸਿੰਘ ਗਿਲ, ਪੰਜਾਬੀ ਵਿਰਸਾ ਸਭਿਆਚਾਰਕ ਮੰਚ ਦੇ ਪ੍ਰਧਾਨ ਸzy ਸਤਵੀਰ ਸਿੰਘ ਧਨੋਆ, ਨਗਰ ਨਿਗਮ ਦੇ ਕੌਂਸਲਰਾਂ, ਵੱਖ ਵੱਖ ਸਮਾਜਸੇਵੀ ਅਤੇ ਧਾਰਮਿਕ ਜੱਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਡਾy ਮਨਮੋਹਨ ਸਿੰਘ ਦੇ ਅਕਾਲ ਚਲਾਣੇ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਗਿਆ।

ਆਗੂਆਂ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਵਲੋਂ ਭਾਰਤ ਦੇ ਵਿਕਾਸ ਲਈ ਦਿੱਤੇ ਯੋਗਦਾਨ ਨੂੰ ਹਮੇ੪ਾ ਯਾਦ ਰਹੇਗਾ। ਵੱਖ ਵੱਖ ਕੌਮਾਂਤਰੀ ਕਾਨਫਰੰਸਾਂ ਅਤੇ ਕੌਮਾਂਤਰੀ ਸੰਗਠਨਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਪੂਰੇ ਵਿ੪ਵ ਵਿੱਚ ਦੇ੪ ਦਾ ਨਾਂਅ ਰੌ੪ਨ ਕੀਤਾ ਅਤੇ ਆਪਣੀ ਸਾਦਗੀ ਨਾਲ ਉਹਨਾਂ ਨੇ ਪੂਰੇ ਵਿ੪ਵ ਨੂੰ ਪ੍ਰਭਾਵਿਤ ਕੀਤਾ। ਉਹਨਾਂ ਦੇ ਅਕਾਲ ਚਲਾਦੇ ਨਾਲ ਦੇ੪ (ਖਾਸ ਕਰ ਪੰਜਾਬ) ਨੂੰ ਜਿਹੜਾ ਘਾਟਾ ਪਿਆ ਹੈ ਉਸਨੂੰ ਹਮੇ੪ਾ ਯਾਦ ਰੱਖਿਆ ਜਾਵੇਗਾ।

Continue Reading

Mohali

ਠੇਕੇਦਾਰ ਯੂਨੀਅਨ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਾਹਦਤ ਨੂੰ ਸਮਰਪਿਤ ਲੰਗਰ ਲਗਾਇਆ

Published

on

By

 

ਐਸ ਏ ਐਸ ਨਗਰ, 26 ਦਸੰਬਰ (ਸ.ਬ.) ਪ੍ਰਾਈਵੇਟ ਕੰਸਟ੍ਰਕਸ਼ਨ ਲੇਬਰ ਕੰਟਰੈਕਟਰ ਐਸੋਸੀਏਸ਼ਨ (ਰਜਿ.) ਮੁਹਾਲੀ ਵੱਲੋਂ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਸਰਬੰਸਦਾਨੀ ਸਾਹਿਬ-ਏ- ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਾਹਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਜੋੜ ਮੇਲ ਮੌਕੇ ਗੁਰਦਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਿਜਦਾ ਕਰਨ ਲਈ ਜਾ ਰਹੀਆਂ ਸੰਗਤਾਂ ਲਈ ਜ਼ਿਲ੍ਹਾ ਕੋਰਟ ਕੰਪਲੈਕਸ ਨਜ਼ਦੀਕ ਸੈਕਟਰ 90 ਮੁਹਾਲੀ ਵਿਖੇ ਸਰਹਿੰਦ ਜਾਣ ਵਾਲੀ ਸੜਕ ਤੇ ਗੁਰੂ ਕਾ ਲੰਗਰ ਲਗਾਇਆ ਗਿਆ।

ਲੰਗਰ ਦੀ ਅਰੰਭਤਾ ਕਥਾ ਵਾਚਕ ਗਿਆਨੀ ਬਲਹਾਰ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਕੀਤੀ ਗਈ। ਇਸ ਮੌਕੇ ਪ੍ਰਾਈਵੇਟ ਕੰਸਟ੍ਰਕਸ਼ਨ ਲੇਬਰ ਕੰਟਰੈਕਟਰ ਐਸੋਸੀਏਸ਼ਨ (ਰਜਿ.) ਮੁਹਾਲੀ ਦੇ ਪ੍ਰਧਾਨ ਦੀਦਾਰ ਸਿੰਘ ਨੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਸ਼ਹੀਦੀ ਜੋੜ ਮੇਲ ਮੌਕੇ ਹਰ ਸਾਲ ਲੰਗਰ ਲਗਾਇਆ ਜਾਂਦਾ ਹੈ ਇਸ ਲੜੀ ਨੂੰ ਅੱਗੇ ਤੌਰਦਿਆਂ ਜਨਰਲ ਬਾਡੀ ਦੀ ਮੀਟਿੰਗ ਵਿੱਚ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਕੀਤੇ ਫੈਸਲੇ ਅਨੁਸਾਰ ਸਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਾਹਦਤ ਨੂੰ ਸਿਜਦਾ ਕਰਨ ਲਈ ਜਾਂਦੀ ਸੰਗਤ ਲਈ ਚਾਹ, ਬਰੈਡ ਅਤੇ ਸਬਜ਼ੀ ਤੇ ਪ੍ਰਸ਼ਾਦੇ ਦਾ ਸਾਦਾ ਲੰਗਰ ਲਗਾਇਆ ਗਿਆ ਅਤੇ ਸ਼ਾਮ ਤੱਕ ਅਤੁੱਟ ਵਰਤਾਇਆ।

ਐਸੋਸੀਏਸ਼ਨ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਗੁਰੂ ਕੇ ਲੰਗਰਾਂ ਦੀ ਸੇਵਾ ਵਿੱਚ ਸ. ਬਲਵਿੰਦਰ ਸਿੰਘ ਬੱਲ ਖਜ਼ਾਨਚੀ, ਮੀਤ ਪ੍ਰਧਾਨ ਭਾਈ ਮਨਜੀਤ ਸਿੰਘ ਮਾਨ, ਸ. ਮੋਹਨ ਸਿੰਘ ਸਹਾਇਕ ਖਜ਼ਾਨਚੀ, ਸ. ਗੁਰਿੰਦਰ ਸਿੰਘ, ਸ. ਜੋਗਿੰਦਰ ਸਿੰਘ, ਸ. ਸੁੱਚਾ ਸਿੰਘ (ਸਾਰੇ ਮੈਂਬਰ ਪ੍ਰਬੰਧਕ ਕਮੇਟੀ), ਚੇਅਰਮੈਨ ਸਾਲਸੀ ਕਮੇਟੀ ਸ੍ਰੀ ਵਿਜੇ ਕੁਮਾਰ ਘਈ, ਗੁਰਚਰਨ ਸਿੰਘ ਨੰਨੜਾ, ਨਿਰਮਲ ਸਿੰਘ (ਮੈਂਬਰ ਸਾਲਸੀ ਕਮੇਟੀ), ਭਾਈ ਲਾਲੋ ਕੋਅਪ੍ਰੇਟਿਵ ਬੈਕ ਦੇ ਪ੍ਰਧਾਨ ਪ੍ਰਦੀਪ ਭਾਰਜ, ਜਗਦੀਸ਼ ਧੀਮਾਨ, ਸੁੰਦਰ ਸਿੰਘ, ਲਖਮੀਰ ਸਿੰਘ, ਮਹਿੰਦਰ ਸਿੰਘ, ਦਰਸ਼ਨ ਸਿੰਘ, ਲਖਬੀਰ ਸਿੰਘ, ਰਾਜਬੰਸ ਸ਼ਰਮਾ, ਗੁਰਦਰਸ਼ਨ ਸਿੰਘ, ਜਰਨੈਲ ਸਿੰਘ, ਰਘਬੀਰ ਸਿੰਘ, ਤਰਸੇਮ ਲਾਲ, ਸਰਦਾਰਾ ਸਿੰਘ, ਮਨਮੋਹਨ ਸਿੰਘ, ਤੀਰਥ ਸਿੰਘ, ਦਵਿੰਦਰ ਸਿੰਘ ਸਮੇਤ ਹੋਰ ਮੈਂਬਰ ਅਤੇ ਸੰਗਤ ਸ਼ਾਮਲ ਹੋਈ।

Continue Reading

Mohali

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕ੍ਰਿਕਟ ਖਿਡਾਰਨ ਹਰਲੀਨ ਦਿਓਲ ਦੇ ਪਰਿਵਾਰ ਨੂੰ ਕੀਤਾ ਸਨਮਾਨਿਤ

Published

on

By

 

ਮਹਿਲਾ ਕ੍ਰਿਕਟ ਵਿੱਚ 100 ਤੋਂ ਘੱਟ ਗੇਂਦਾਂ ਵਿੱਚ ਸੈਂਕੜਾ ਮਾਰਨ ਵਾਲੀ ਦੂਜੀ ਖਿਡਾਰਨ ਬਣੀ

ਐਸ ਏ ਐਸ ਨਗਰ, 26 ਦਸੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਭਾਰਤ ਦੀ ਮਹਿਲਾ ਕ੍ਰਿਕਟ ਟੀਮ ਦੀ ਹੋਣਹਾਰ ਖਿਡਾਰੀ ਹਰਲੀਨ ਦਿਓਲ ਵੱਲੋਂ ਵੈਸਟ ਇੰਡੀਜ਼ ਦੇ ਖਿਲਾਫ ਦੂਜੇ ਵਨ ਡੇ ਇੰਟਰਨੈਸ਼ਨਲ ਮੈਚ ਵਿੱਚ ਪਹਿਲਾ ਸੈਂਕੜਾ ਲਗਾਉਣ ਅਤੇ ਮੈਨ ਆਫ ਦਾ ਮੈਚ ਦਾ ਅਵਾਰਡ, ਗੇਮ ਚੇਂਜਰ ਅਵਾਰਡ ਅਤੇ ਸਭ ਤੋਂ ਵੱਧ 16 ਚੌਕਿਆ ਮਾਰਨ ਦਾ ਅਵਾਰਡ ਮਿਲਣ ਉੱਤੇ ਹਰਲੀਨ ਦਿਉਲ ਦੇ ਘਰ ਜਾ ਕੇ ਉਹਨਾਂ ਦੇ ਪਿਤਾ ਬੀ ਐਸ ਦਿਓਲ, ਮਾਤਾ ਚਰਨਜੀਤ ਕੌਰ ਤੇ ਭਰਾ ਮਨਜੋਤ ਸਿੰਘ ਨੂੰ ਸਨਮਾਨਤ ਕੀਤਾ। ਇਸ ਮੌਕੇ ਉਹਨਾਂ ਨਾਲ ਕੌਂਸਲਰ ਪ੍ਰਮੋਦ ਮਿੱਤਰਾ ਅਤੇ ਗੁਰਪ੍ਰੀਤ ਸਿੰਘ ਹਾਜ਼ਰ ਸਨ।

ਸz. ਬੇਦੀ ਨੇ ਬੱਚਿਆਂ ਨੂੰ ਚੈਂਪੀਅਨ ਬਣਾਉਣ ਵਿੱਚ ਮਾਪਿਆਂ ਦਾ ਬਹੁਤ ਵੱਡਾ ਤੇ ਮਹੱਤਵਪੂਰਨ ਰੋਲ ਅਤੇ ਕੁਰਬਾਨੀ ਹੁੰਦੀ ਹੈ ਜਿਸ ਤੋਂ ਬਿਨਾਂ ਚੈਂਪੀਅਨ ਨਹੀਂ ਬਣਾਏ ਜਾ ਸਕਦੇ। ਉਹਨਾਂ ਕਿਹਾ ਕਿ ਹਰਲੀਨ ਦੇ ਮਾਪਿਆਂ ਨੇ ਖਾਸ ਤੌਰ ਤੇ ਆਪਣੀ ਬੱਚੀ ਨੂੰ ਖੇਡ ਵਾਸਤੇ ਹਰ ਸੁੱਖ ਸੁਵਿਧਾ ਪ੍ਰਦਾਨ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਉਹਨਾਂ ਕਿਹਾ ਕਿ ਹਰਲੀਨ ਦੀ ਆਪਣੀ ਮਿਹਨਤ ਵੀ ਬਹੁਤ ਜਿਆਦਾ ਹੈ ਕਿਉਂਕਿ ਇੱਕ ਲੜਕੀ ਵਾਸਤੇ ਕ੍ਰਿਕਟ ਵਰਗੀ ਖੇਡ (ਜਿਸ ਉੱਤੇ ਮਰਦ ਹੀ ਜਿਆਦਾ ਹਾਵੀ ਰਹਿੰਦੇ ਹਨ), ਵਿਚ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।

ਉਹਨਾਂ ਦੱਸਿਆ ਕਿ ਵਡੋਦਰਾ ਵਿੱਚ ਹੋਏ ਮੈਚ ਵਿੱਚ ਹਰਲੀਨ ਦਿਓਲ ਨੇ ਨਾ ਸਿਰਫ ਇਸ ਮੈਚ ਵਿੱਚ 115 ਰਨ ਬਣਾਏ ਬਲਕਿ 16 ਚੌਂਕੇ ਵੀ ਲਗਾਏ ਅਤੇ ਟੀਮ ਵਾਸਤੇ ਮਹੱਤਵਪੂਰਨ ਸਕੋਰ ਕੀਤਾ ਅਤੇ ਇਸ ਨਾਲ ਉਹ ਭਾਰਤ ਦੀ ਅਜਿਹੀ ਦੂਜੀ ਮਹਿਲਾ ਕ੍ਰਿਕਟਰ ਬਣ ਗਈ ਹੈ ਜਿਸਨੇ 100 ਤੋਂ ਘੱਟ ਗੇਂਦਾ ਵਿੱਚ ਸੈਂਚਰੀ ਮਾਰੀ ਹੈ।

Continue Reading

Latest News

Trending