Connect with us

Mohali

ਸੈਕਟਰ 66 ਵਿੱਚ ਬਣੇ ਜੁਬਲੀ ਜੰਕਸ਼ਨ ਦੀ ਕਾਰਵਾਈਆਂ ਕਾਰਨ ਸੈਕਟਰ 66 ਦੇ ਵਸਨੀਕ ਹੁੰਦੇ ਹਨ ਪਰੇਸ਼ਾਨ : ਮਾਸਟਰ ਚਰਨ ਸਿੰਘ

Published

on

ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਨੂੰ ਪੱਤਰ ਲਿਖ ਕੇ ਵਸਨੀਕਾਂ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਦੀ ਮੰਗ ਕੀਤੀ

ਐਸ ਏ ਐਸ ਨਗਰ, 25 ਜੂਨ (ਸ.ਬ.) ਸੈਕਟਰ 66 ਦੇ ਕੌਂਸਲਰ ਮਾਸਟਰ ਚਰਨ ਸਿੰਘ ਨੇ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਨੂੰ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਸੈਕਟਰ 66 ਜੁਬਲੀ ਜੰਕਸ਼ਨ ਤੋਂ ਪੈਦਾ ਹੋ ਰਹੀਆਂ ਪ੍ਰੇਸ਼ਾਨੀਆਂ ਨੂੰ ਹਲ ਕੀਤਾ ਜਾਵੇ।

ਪੱਤਰ ਵਿੱਚ ਉਹਨਾਂ ਲਿਖਿਆ ਹੈ ਕਿ ਪਿਛਲੇ ਸਮੇਂ ਦੌਰਾਨ ਸੈਕਟਰ 66 ਵਿੱਚਲੇ ਘਰਾਂ ਦੇ ਸਾਹਮਣੇ ਜੁਬਲੀ ਜੰਕਸ਼ਨ ਦੀ ਬਿਲਡਿੰਗ ਤਿਆਰ ਹੋ ਚੁੱਕੀ ਹੈ ਜਿਸ ਵਿੱਚ ਦਫਤਰ, ਸ਼ੋਰੂਮ, ਹੋਟਲ ਅਤੇ ਮਾਲ ਬਣ ਦੇ ਤਿਆਰ ਹੋ ਚੁੱਕਾ ਹੈ। ਇਸ ਵੱਡੀ ਇਮਾਰਤ ਦੇ ਪਿੱਛੇ ਪੈਂਦੇ ਰਿਹਾਇਸ਼ੀ ਖੇਤਰ ਵਾਲੇ ਪਾਸੇ ਘੱਟੋ-ਘੱਟ 10 ਟੱਨ ਦੇ 40 ਏ ਸੀ ਲਗਾਏ ਹਨ ਅਤੇ ਹਰ ਫਲੋਰ ਤੇ ਇਹ ਏ ਸੀ ਲੱਗਣੇ ਹਨ ਜਿਨ੍ਹਾਂ ਦਾ ਪ੍ਰੋਵੀਜ਼ਨ ਦਿੱਤਾ ਗਿਆ ਹੈ। ਇਹ ਏ ਸੀ ਸਾਰਾ ਦਿਨ ਚੱਲਦੇ ਹਨ ਜਿਨ੍ਹਾਂ ਨਾਲ ਆਵਾਜ ਦਾ ਸ਼ੋਰ ਅਤੇ ਗਰਮ ਹਵਾ ਕਾਰਨ ਬਜੁਰਗਾਂ ਦੀ ਸਿਹਤ ਤੇ ਬੱਚਿਆਂ ਦੀ ਪੜ੍ਹਾਈ ਤੇ ਬਹੁਤ ਜਿਆਦਾ ਅਸਰ ਪੈ ਰਿਹਾ ਹੈ। ਇਹਨਾਂ ਦੀ ਆਵਾਜ ਕਰਕੇ ਬੱਚੇ ਪੜ੍ਹਾਈ ਨਹੀਂ ਕਰ ਸਕਦੇ।

ਉਹਨਾਂ ਪੱਤਰ ਵਿੱਚ ਲਿਖਿਆ ਹੈ ਕਿ ਇਸ ਸਬੰਧ ਵਿੱਚ ਉਹਨਾਂ ਵਲੋਂ ਵਸਨੀਕਾਂ ਦੇ ਨਾਲ ਜੁਬਲੀ ਜੰਕਸ਼ਨ ਦੇ ਜੀ ਐਮ ਨਾਲ ਮੁਲਾਕਾਤ ਵੀ ਕੀਤੀ ਗਈ ਹੈ ਪਰ ਉਨ੍ਹਾਂ ਵੱਲੋਂ ਕੋਈ ਵੀ ਤਸੱਲੀਬਖਸ਼ ਜਵਾਬ ਨਹੀਂ ਮਿਲਿਆ। ਪ੍ਰਬੰਧਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇੱਥੇ 200 ਤੋਂ 250 ਤੱਕ ਏ ਸੀ. ਹੋਰ ਲਗਾਉਣੇ ਹਨ ਅਤੇ ਇਹ ਸਾਰੇ ਏ. ਸੀ. ਲੱਗਣ ਨਾਲ ਸੈਕਟਰ 66 ਨਿਵਾਸੀਆਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਉਹਨਾਂ ਮੰਗ ਕੀਤੀ ਹੈ ਕਿ ਜੁਬਲੀ ਜੰਕਸ਼ਨ ਦੇ ਅਧਿਕਾਰੀਆਂ ਨੂੰ ਇਮਾਰਤ ਦੇ ਪਿਛਲੇ ਪਾਸੇ ਲੱਗੇ ਏਅਰਕੰਡੀਸ਼ਨਰਾਂ ਨੂੰ ਸਿਫਟ ਕਰਵਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਜਾਣ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਜੁਬਲੀ ਜੰਕਸ਼ਨ ਦੀ ਬੈਕਸਾਈਡ ਵਿੱਚ ਕਾਰਾਂ ਦੇ ਆਉਣ-ਜਾਣ ਦਾ ਰਸਤਾ ਮਕਾਨ ਨੰਬਰ 2805-2804 ਦੇ ਸਾਹਮਣੇ ਬਣਾਇਆ ਗਿਆ ਹੈ, ਜਿਸ ਕਾਰਨ ਆਸ ਪਾਸ ਦੇ ਵਸਨੀਕਾਂ ਨੂੰ ਆਪਣੀਆਂ ਕਾਰਾਂ ਖੜੀਆਂ ਕਰਨ ਵਿੱਚ ਪ੍ਰੈਸ਼ਾਨੀ ਹੋ ਰਹੀ ਹੈ ਅਤੇ ਕਈ ਵਾਰ ਕਾਰਾਂ ਸੜਕ ਤੇ ਹੀ ਖੜੀਆਂ ਕਰਨੀਆਂ ਪੈਂਦੀਆਂ ਹਨ ਜਾਂ ਕਾਫੀ ਦੂਰ ਸੈਕਟਰ ਦੀ ਮਾਰਕੀਟ ਵਿੱਚ ਜਾ ਕੇ ਖੜ੍ਹੀਆਂ ਕਰ ਕੇ ਆਉਣੀਆਂ ਪੈਂਦੀਆਂ ਹਨ। ਇਸ ਥਾਂ ਤੇ ਬੱਚਿਆਂ ਦੇ ਖੇਡਣ ਲਈ ਪਾਰਕ ਬਣਿਆ ਹੋਇਆ ਹੈ ਅਤੇ ਰਸਤਾ ਕਿਸੇ ਸਮੇਂ ਵੀ ਹਾਦਸੇ ਦਾ ਕਾਰਨ ਬਣ ਸਕਦਾ ਹੈ। ਉਹਨਾਂ ਲਿਖਿਆ ਹੈ ਕਿ ਸੈਕਟਰ ਦੀ ਸੜਕ ਛੋਟੀ ਹੋਣ ਅਤੇ ਦੁਕਾਨਾਂ ਪੂਰੀ ਤਰ੍ਹਾਂ ਖੁੱਲਣ ਤੋਂ ਬਾਅਦ ਪ੍ਰੇਸ਼ਾਨੀ ਬਹੁਤ ਵੱਧ ਜਾਵੇਗੀ ਇਸ ਲਈ ਇਸ ਰਸਤੇ ਨੂੰ ਬੰਦ ਕਰਵਾਇਆ ਜਾਵੇ।

ਪੱਤਰ ਵਿੱਚ ਕਿਹਾ ਗਿਆ ਹੈ ਕਿ 2704-2709 ਦੇ ਸਾਹਮਣੇ ਬਣੇ ਟਾਇਲਟ ਬਲਾਕ ਵਿੱਚ ਬਹੁਤ ਵੱਡੇ ਅਤੇ ਪਾਰਦਰਸ਼ੀ ਸ਼ੀਸ਼ੇ ਲਗਾਏ ਗਏ ਹਨ ਅਤੇ ਟਾਇਲਟ ਬਲਾਕ ਦੇ ਨਾਲ ਨਾਲ ਜਿਹੜਾ ਰੈਂਪ ਬਣਾਇਆ ਗਿਆ ਹੈ ਜਿਸਦਾ ਲੈਵਲ ਉੱਚਾ-ਨੀਵਾਂ ਹੈ ਜਿਸ ਕਾਰਨ ਬਰਸਾਤੀ ਪਾਣੀ ਆਉਣ-ਨਾਲ ਓਵਰਫਲੋਅ ਹੋ ਕੇ ਨਾਲ ਲੱਗਦੀ ਸੜਕ ਤੋਂ ਚਿੱਕੜ ਹੋ ਜਾਂਦਾ ਹੈ ਜਿਸ ਕਾਰਨ ਕਈ ਵਾਰ ਛੋਟੇ ਬੱਚਿਆ ਅਤੇ ਬਜੁਰਗਾਂ ਦੇ ਇਸ ਤੋਂ ਫਿਸਲ ਕੇ ਡਿੱਗ ਵੀ ਚੁੱਕੇ ਹਨ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਜੁਬਲੀ ਜੰਕਸ਼ਨ ਵਾਲਿਆਂ ਵੱਲੋਂ ਧਰਤੀ ਵਿੱਚ 2 ਬੋਰ ਕਰਵਾ ਕੇ ਸਾਰੀ ਬਿਲਡਿੰਗ ਦੇ ਸੀਵਰੇਜ ਵਾਲਾ ਪਾਣੀ ਸਿੱਧਾ ਧਰਤੀ ਵਿੱਚ ਪਾ ਦਿੱਤਾ ਗਿਆ ਹੈ ਜਿਸ ਨਾਲ ਧਰਤੀ ਦਾ ਹੇਠਲਾ ਸਾਫ ਪਾਣੀ ਦੂਸ਼ਿਤ ਹੋ ਰਿਹਾ ਹੈ। ਕੰਪਨੀ ਵਲੋਂ ਇਹ ਬੋਰ ਉਪਰੋ ਕਵਰ ਕਰ ਦਿੱਤੇ ਹਨ ਜਿਸ ਨਾਲ ਕਿਸੇ ਨੂੰ ਪਤਾ ਨਹੀਂ ਲੱਗਦਾ। ਉਹਨਾਂ ਲਿਖਿਆ ਹੈ ਕਿ ਹਰ ਐਤਵਾਰ ਨੂੰ ਟੈਂਕਰ ਰਾਹੀ ਵੇਸਟ ਨੂੰ ਸਕ ਕਰਵਾਇਆ ਜਾਂਦਾ ਹੈ ਜਿਸ ਦੌਰਾਨ ਬਹੁਤ ਜਿਆਦਾ ਬਦਬੂ ਆਉਂਦੀ ਹੈ।

ਉਹਨਾਂ ਮੁੱਖ ਪ੍ਰਸ਼ਾਸ਼ਕ ਨੂੰ ਪੱਤਰ ਦੇ ਨਾਲ ਮੌਕੇ ਦੀਆਂ ਫੋਟੋਆਂ ਵੀ ਦਿੱਤੀਆਂ ਹਨ ਅਤੇ ਮੰਗ ਕੀਤੀ ਹੈ ਕਿ ਇਹਨਾਂ ਸਮੱਸਿਆਵਾਂ ਦੇ ਹਲ ਲਈ ਤੁਰੰਤ ਕਦਮ ਚੁੱਕੇ ਜਾਣ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending