Chandigarh
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਲੋਂ 43 ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ
ਚੰਡੀਗੜ੍ਹ, 26 ਜੂਨ (ਸ.ਬ.) ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ. ਪੀ.ਆਈ.), ਐਸ.ਏ.ਐਸ.ਨਗਰ ਵੱਲੋਂ ਆਪਣੇ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਇਸ ਸੰਸਥਾ ਦੇ ਬਾਨੀ ਡਾਇਰੈਕਟਰ ਅਤੇ ਗਵਰਨਿੰਗ ਬਾਡੀ ਦੇ ਮੈਂਬਰ ਮੇਜਰ ਜਨਰਲ ਬੀ. ਐਸ. ਗਰੇਵਾਲ, ਵੀ.ਐਸ.ਐਮ. (ਸੇਵਾਮੁਕਤ) ਨੇ ਕੀਤੀ।
ਇਸ ਮੌਕੇ ਇੰਸਟੀਚਿਊਟ ਦੇ 43 ਸਾਬਕਾ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ, ਜਿਨ੍ਹਾਂ ਵਿੱਚੋਂ ਦਸ ਕੈਡਿਟ ਮਈ ਜੂਨ 2024 ਵਿੱਚ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋਏ ਹਨ। ਇਨ੍ਹਾਂ ਤੋਂ ਇਲਾਵਾ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਤੋਂ ਪਾਸ ਹੋਏ ਕੈਡਿਟ ਅਤੇ ਮੌਜੂਦਾ ਸਮੇਂ ਵਿੱਚ ਐਨ. ਡੀ. ਏ. ਜਾਂ ਹੋਰ ਟਰੇਨਿੰਗ ਅਕੈਡਮੀਆਂ ਵਿੱਚ ਸਿਖਲਾਈ ਲੈ ਰਹੇ ਕੈਡਿਟ ਵੀ ਸ਼ਾਮਲ ਸਨ। ਸਨਮਾਨ ਹਾਸਲ ਕਰਨ ਵਾਲੇ ਸਾਬਕਾਂ ਕੈਡਿਟਾਂ ਵਿੱਚ ਇਸ ਸੰਸਥਾ ਦੇ ਪਹਿਲੇ ਕੋਰਸ ਦੇ ਤਿੰਨ ਅਚੀਵਰ ਵੀ ਸ਼ਾਮਲ ਸਨ, ਜੋ ਆਪਣੀ ਡਿਊਟੀ ਤੋਂ ਛੁੱਟੀ ਲੈ ਕੇ ਸਮਾਗਮ ਵਿੱਚ ਸ਼ਿਰਕਤ ਕਰਨ ਵਿਸ਼ੇਸ਼ ਤੌਰ ਉਤੇ ਆਏ ਸਨ।
ਇਸ ਮੌਕੇ ਮੇਜਰ ਜਨਰਲ ਬੀ.ਐਸ. ਗਰੇਵਾਲ ਨੇ ਕਿਹਾ ਕਿ ਫੌਜ ਵਿਚ ਭਰਤੀ ਹੋਣਾ ਕਿਸੇ ਹੋਰ ਕਿੱਤੇ ਵਰਗਾ ਨਹੀਂ ਹੈ, ਇਹ ਉਸ ਤੋਂ ਕਿਤੇ ਵੱਧ ਹੈ ਅਤੇ ਇਸ ਲਈ ਜਨੂੰਨ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਿਸਜ਼ ਪ੍ਰੈਪਰੇਟਰੀ ਇੰਸਟੀਚਿਊਟ ਭਵਿੱਖ ਵਿੱਚ ਵੀ ਕੈਡਿਟਾਂ ਨੂੰ ਟਰੇਨਿੰਗ ਸਰਵਿਸ ਅਕੈਡਮੀਆਂ ਵਿੱਚ ਉੱਤਮ ਰਹਿਣ ਲਈ ਬਿਹਤਰੀਨ ਮੰਚ ਪ੍ਰਦਾਨ ਕਰਦਾ ਰਹੇਗਾ।
ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀ. ਐਸ. ਐਮ. (ਸੇਵਾਮੁਕਤ) ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਏ. ਐਫ. ਪੀ. ਆਈ. ਨੇ ਹੁਣ ਤੱਕ 229 ਕੈਡਿਟਾਂ ਨੂੰ ਐਨ.ਡੀ.ਏ. ਅਤੇ ਹੋਰ ਅਕੈਡਮੀਆਂ ਵਿੱਚ ਭੇਜਿਆ ਹੈ। ਉਨ੍ਹਾਂ ਕਿਹਾ ਕਿ ਐਸ. ਐਸ. ਬੀ. ਪਾਸ ਕਰਨ ਵਾਲੇ 22 ਕੈਡਿਟਾਂ ਨੂੰ ਐਨ ਡੀ ਏ ਵਿੱਚ ਸ਼ਾਮਲ ਹੋਣ ਸਬੰਧੀ ਪੱਤਰ ਮਿਲਣੇ ਸ਼ੁਰੂ ਹੋ ਗਏ ਹਨ।
Chandigarh
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ ਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ
ਚੰਡੀਗੜ੍ਹ, 9 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ ਦੇ ਅਵਸਰ ਤੇ 10 ਸਤੰਬਰ ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਮੰਗਲਵਾਰ (10 ਸਤੰਬਰ) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
Chandigarh
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਬਣੇਗੀ ਲੋਕ ਲਹਿਰ : ਪ੍ਰੋ. ਚੰਦੂਮਾਜਰਾ
ਚੰਡੀਗੜ੍ਹ, 9 ਸਤੰਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਪੰਜਾਬ ਦੇ ਲੋਕਾਂ ਉੱਪਰ ਪਾਏ ਵਿੱਤੀ ਬੋਝ ਨੂੰ ਵਾਪਸ ਕਰਵਾਉਣ ਲਈ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਜਿਲ੍ਹਾ ਹੈਡਕੁਆਟਰਾਂ ਤੇ ਡਿਪਟੀ ਕਮਿਸ਼ਨਰਾਂ ਰਾਂਹੀ ਸਰਕਾਰ ਨੂੰ ਮੰਗ ਪੱਤਰ ਭੇਜਣ ਲਈ ਚਲਾਈ ਗਈ ਮੁਹਿੰਮ ਛੇਤੀ ਹੀ ਲੋਕ ਲਹਿਰ ਬਣੇਗੀ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਧਾਰ ਲਹਿਰ ਵਲੋਂ ਪੰਜਾਬ ਸਰਕਾਰ ਦੀਆਂ ਲੋਕਾਂ ਤੇ ਬੋਝ ਪਾਉਣ ਦੇ ਲੋਕ ਵਿਰੋਧੀ ਫ਼ੈਸਲਿਆਂ ਵਿਰੁੱਧ ਕੀਤੇ ਰੋਸ ਪ੍ਰਦਰਸ਼ਨ ਨੂੰ ਸੂਬੇ ਵਿਚ ਭਰਮਾ ਹੁੰਗਾਰਾ ਮਿਲਿਆ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਕੋਲੋਂ ਆਪਣੇ ਬਣਦੇ ਹੱਕ ਲੈਣ ਵਿੱਚ ਅਸਫਲ ਹੋਈ ਹੈ ਜਿਸਦਾ ਵਿੱਤੀ ਬੋਝ ਪੰਜਾਬ ਦੇ ਲੋਕਾਂ ਉੱਪਰ ਥੋਪਿਆ ਜਾ ਰਿਹਾ ਹੈ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਦੀ ਹਾਲਤ ਵੀ ਅਮਲੀਆਂ ਵਰਗੀ ਹੈ, ਜਿਵੇਂ ਅਮਲੀ ਨਸ਼ੇ ਤੇ ਨਿਰਭਰ ਹੈ, ਉਸ ਤਰ੍ਹਾਂ ਪੰਜਾਬ ਸਰਕਾਰ ਕਰਜ਼ੇ ਤੇ ਨਿਰਭਰ ਹੈ। ਪ੍ਰੋ ਚੰਦੂਮਾਜਰਾ ਨੇ ਆਖਿਆ ਕਿ ਪੰਜਾਬ ਸਿਰ ਕਰਜ਼ਾ ਲਗਭਗ ਸਾਢੇ ਤਿੰਨ ਲੱਖ ਕਰੋੜ ਤੋਂ ਵੱਧ ਹੈ, ਪ੍ਰੰਤੂ ਵਿਕਾਸ ਸਿਫਰ ਹੈ।
Chandigarh
ਹਰਿਆਣਾ ਵਿਧਾਨਸਭਾ ਚੋਣਾਂ ਸੰਬੰਧੀ ਪੁਲੀਸ ਵਲੋਂ ਹਰਿਆਣਾ ਦੀਆਂ ਸਰਹੱਦਾਂ ਤੇ ਨਾਕੇਬੰਦੀ
ਜ਼ੀਰਕਪੁਰ, 9 ਸਤੰਬਰ (ਜਤਿੰਦਰ ਲੱਕੀ) ਪੰਜਾਬ ਪੁਲੀਸ ਵਲੋਂ ਹਰਿਆਣਾ ਵਿੱਚ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ਨੂੰ ਸੀਲ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜੀਰਕਪੁਰ ਪੁਲੀਸ ਵਲੋਂ ਪੰਚਕੂਲਾ ਜ਼ੀਰਕਪੁਰ ਹਾਈਵੇ ਤੇ ਲਗਾਏ ਗਏ ਨਾਕੇ ਦੌਰਾਨ ਡੀ ਐੱਸ ਪੀ ਜ਼ੀਰਕਪੁਰ ਜਸਵਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਪਹੁੰਚੇ। ਉਹਨਾਂ ਦੱਸਿਆ ਕਿ ਪੁਲੀਸ ਵਲੋਂ ਅੰਤਰਰਾਜੀ ਸਰਹੱਦ ਤੇ ਨਾਕੇ ਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਦੌਰਾਨ ਅੰਬਾਲਾ ਹਾਈਵੇ ਤੇ ਲਗਾਏ ਗਏ ਨਾਕੇ ਦੌਰਾਨ ਏ ਐੱਸ. ਪੀ. ਡੇਰਾ ਬਸੀ ਜਯੰਤ ਪੁਰੀ ਵੀ ਪਹੁੰਚੇ। ਉਹਨਾਂ ਕਿਹਾ ਕਿ ਹਰਅਿਾਣਾ ਵਿੱਚ ਹੋ ਰਹੀਆਂ ਵਿਧਾਨਸਭਾ ਚੋਣਾਂ ਦੇ ਸੰਬੰਧ ਵਿੱਚ ਪੁਲੀਸ ਵਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਨਾਕੇਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਹਰਿਆਣਾ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਕਿਸੇ ਕਿਸਮ ਦੀ ਗੜਬੜੀ ਨਾ ਹੋਵੇ।
ਇਹਨਾਂ ਨਾਕਿਆਂ ਦੌਰਾਨ ਐਸ ਐਚ ਓ ਲਾਲੜੂ ਆਕਾਸ਼ ਸ਼ਰਮਾ ਅਤੇ ਢਕੋਲੀ ਦੇ ਚੌਕੀ ਇੰਚਾਰਜ ਗੁਰ ਮਿਹਰ ਸਿੰਘ ਅਤੇ ਪੁਲੀਸ ਟੀਮ ਹਾਜਿਰ ਸੀ।
-
Chandigarh2 months ago
ਕੇਂਦਰ ਸਰਕਾਰ ਦੇ ਬਜਟ ਨੇ ਹਰੇਕ ਵਰਗ ਨੂੰ ਰਾਹਤ ਪਹੁੰਚਾਈ : ਬੀਬੀ ਅਮਨਜੋਤ ਰਾਮੂੰਵਾਲੀਆ
-
International2 months ago
ਚੀਨ ਵਿੱਚ ਤੂਫਾਨ ਗਾਏਮੀ ਦਾ ਕਹਿਰ, ਦੋ ਵਿਅਕਤੀਆਂ ਦੀ ਮੌਤ, 201 ਜ਼ਖਮੀ
-
Chandigarh2 months ago
ਜ਼ੀਰਕਪੁਰ ਦੀ ਛੱਤ ਲਾਈਟ ਪੁਆਇੰਟ ਤੇ ਸੜਕ ਹਾਦਸਾ
-
International1 month ago
ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਉਲੰਪਿਕ ਵਿੱਚ ਜਿੱਤਿਆ ਕਾਂਸੀ ਦਾ ਤਗਮਾ, ਭਾਰਤ ਨੂੰ ਮਿਲਿਆ ਤੀਜਾ ਤਮਗਾ
-
International2 months ago
ਓਲੰਪਿਕ ਤੋਂ ਠੀਕ ਪਹਿਲਾਂ ਫਰਾਂਸ ਵਿੱਚ ਵੱਡਾ ਹਮਲਾ
-
Chandigarh2 months ago
ਸਰਕਾਰ ਨੇ 77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ : ਡਾ. ਬਲਜੀਤ ਕੌਰ
-
Chandigarh2 months ago
ਚੰਡੀਗੜ੍ਹ ਵਿੱਚ ਐਮ ਬੀ ਬੀ ਐਸ ਵਿਦਿਆਰਥਣ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
-
International2 months ago
ਆਸਟ੍ਰੇਲੀਆ ਵਿੱਚ ਦੋ ਹੈਲੀਕਾਪਟਰ ਕ੍ਰੈਸ਼ ਹੋਣ ਕਾਰਨ ਦੋਵੇਂ ਪਾਇਲਟਾਂ ਦੀ ਮੌਤ