Mohali
ਕੂੜੇ ਦੇ ਪ੍ਰਬੰਧਨ ਦਾ ਮਸਲਾ ਹੱਲ ਨਾ ਹੋਣ ਤੇ ਡਿਪਟੀ ਮੇਅਰ ਦੀ ਅਗਵਾਈ ਵਿੱਚ ਫੂਕਿਆ ਅਫਸਰ ਸ਼ਾਹੀ ਦਾ ਪੁਤਲਾ
ਕੂੜੇ ਦਾ ਪ੍ਰਬੰਧ ਨਾ ਹੋਇਆ ਤਾਂ ਆਉਂਦੇ ਦਿਨਾਂ ਵਿੱਚ ਭੁੱਖ ਹੜਤਾਲ ਤੇ ਬੈਠਾਂਗੇ : ਕੁਲਜੀਤ ਸਿੰਘ ਬੇਦੀ
ਐਸ. ਏ. ਐਸ. ਨਗਰ, 26 ਜੂਨ (ਸ.ਬ.) ਮੁਹਾਲੀ ਸ਼ਹਿਰ ਦੇ ਕੂੜੇ ਦੇ ਪ੍ਰਬੰਧਨ ਦਾ ਮਸਲਾ ਹਲ ਨਾ ਹੋਣ ਤੇ ਪਹਿਲਾਂ ਦਿੱਤੇ ਅਲਟੀਮੇਟਮ ਅਨੁਸਾਰ ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਅੱਜ ਫੇਜ਼ 3-5 ਦੀਆਂ ਟਰੈਫਿਕ ਲਾਈਟਾਂ ਉੱਤੇ ਅਫਸਰ ਸ਼ਾਹੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਅਤੇ ਪਤਵੰਤੇ ਆਗੂ ਹਾਜ਼ਰ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਕੂੜੇ ਦੇ ਪ੍ਰਬੰਧ ਦੇ ਮਾਮਲੇ ਵਿੱਚ ਅਫਸਰਸ਼ਾਹੀ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਉਹਨਾਂ ਕਿਹਾ ਕਿ ਹਾਲਾਤ ਇਹ ਹੋ ਗਏ ਹਨ ਕਿ ਕੂੜੇ ਨੂੰ ਡੰਪਿੰਗ ਗਰਾਊਂਡ ਵਿੱਚ ਸੁੱਟਣ ਤੋਂ ਰੋਕਣ ਨਾਲ ਪੂਰਾ ਮੁਹਾਲੀ ਕੂੜੇ ਦੇ ਢੇਰਾਂ ਨਾਲ ਭਰ ਗਿਆ ਹੈ। ਪੂਰੇ ਸ਼ਹਿਰ ਵਿੱਚ ਕੂੜੇ ਨਾਲ ਭਰੀਆਂ ਟਰਾਲੀਆਂ ਖੜੀਆਂ ਹਨ ਅਤੇ ਸਾਰੇ ਆਰ ਐਮ ਸੀ ਸੈਂਟਰਾਂ ਦੇ ਬਾਹਰ ਤੱਕ ਕੂੜਾ ਖਿਲਰਿਆ ਪਿਆ ਹੈ। ਉਹਨਾਂ ਕਿਹਾ ਕਿ ਇਹੀ ਹਾਲਾਤ ਰਹੇ ਤਾਂ ਇਹ ਕੂੜਾ ਰੋਡ ਗਲੀਆਂ ਨੂੰ ਵੀ ਜਾਮ ਕਰ ਦੇਵੇਗਾ ਅਤੇ ਅੱਗੇ ਬਰਸਾਤ ਦਾ ਮੌਸਮ ਹੈ। ਕੂੜਾ ਸੜਨ ਦੇ ਨਾਲ ਮੁਹਾਲੀ ਵਿੱਚ ਕਈ ਤਰ੍ਹਾਂ ਦੀਆਂ ਬਿਮਾਰੀਆਂ ਵੀ ਫੈਲ ਸਕਦੀਆਂ ਹਨ।
ਉਹਨਾਂ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀ ਕਹਿੰਦੇ ਹਨ ਕਿ ਸਥਾਨਕ ਸਰਕਾਰ ਵਿਭਾਗ ਦੇ ਇੱਕ ਉੱਚ ਅਧਿਕਾਰੀ ਵੱਲੋਂ ਜੁਬਾਨੀ ਹਦਾਇਤਾਂ ਤਹਿਤ ਕੂੜਾ ਡੰਪਿੰਗ ਗਰਾਊਂਡ ਵਿੱਚ ਸੁੱਟਣਾ ਬੰਦ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜਦੋਂ ਉਹਨਾਂ ਨੇ ਇਸ ਦੇ ਲਿਖਤੀ ਆਰਡਰ ਮੰਗੇ ਤਾਂ ਨਿਗਮ ਅਧਿਕਾਰੀਆਂ ਕੋਲ ਇਸ ਤਰ੍ਹਾਂ ਦੇ ਕੋਈ ਲਿਖਤੀ ਆਰਡਰ ਨਹੀਂ ਹਨ ਤਾਂ ਫਿਰ ਕੂੜੇ ਦੇ ਪ੍ਰਬੰਧ ਦਾ ਕੋਈ ਬਦਲ ਲੱਭਣ ਤੋਂ ਪਹਿਲਾਂ ਇਸ ਤਰ੍ਹਾਂ ਡੰਪਿੰਗ ਗਰਾਊਂਡ ਵਿੱਚ ਕੂੜਾ ਸੁੱਟਣਾ ਬੰਦ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਫੌਰੀ ਤੌਰ ਤੇ ਮੁਹਾਲੀ ਦੇ ਕੂੜੇ ਦੇ ਪ੍ਰਬੰਧ ਲਈ ਕੋਈ ਕਦਮ ਨਾ ਚੁੱਕੇ ਤਾਂ ਉਹ ਰੋਸ ਪ੍ਰਦਰਸ਼ਨ, ਧਰਨਿਆਂ ਤੋਂ ਇਲਾਵਾ ਭੁੱਖ ਹੜਤਾਲ ਤੇ ਵੀ ਬੈਠਣਗੇ।
ਇਸ ਮੌਕੇ ਹਾਜ਼ਰ ਮੁਹਾਲੀ ਨਗਰ ਨਿਗਮ ਦੇ ਕੌਂਸਲਰ ਅਤੇ ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਨੇ ਕਿਹਾ ਕਿ ਜਦੋਂ ਸਾਰੇ ਰਾਹ ਮੁੱਕ ਜਾਂਦੇ ਹਨ ਤਾਂ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਹੀ ਪੈਂਦਾ ਹੈ। ਉਹਨਾਂ ਕਿਹਾ ਕਿ ਅਫਸਰ ਸ਼ਾਹੀ ਨੂੰ ਫੌਰੀ ਤੌਰ ਤੇ ਕੁੰਭਕਰਨੀ ਨੀਂਦ ਤਿਆਗ ਕੇ ਇਸ ਮਸਲੇ ਦਾ ਹੱਲ ਕਰਨਾ ਚਾਹੀਦਾ ਨਹੀਂ ਤਾਂ ਸਾਰਾ ਸ਼ਹਿਰ ਸੜਕਾਂ ਤੇ ਆ ਜਾਵੇਗਾ।
ਨਗਰ ਨਿਗਮ ਦੇ ਕੌਂਸਲਰ ਪ੍ਰਮੋਦ ਮਿੱਤਰਾ ਨੇ ਇਸ ਮੌਕੇ ਕਿਹਾ ਕਿ ਅਧਿਕਾਰੀਆਂ ਨੇ ਸ਼ਹਿਰ ਦਾ ਬੇੜਾ ਗਰਕ ਕਰਕੇ ਰੱਖ ਦਿੱਤਾ ਹੈ। ਉਹਨਾਂ ਕਿਹਾ ਕਿ ਥਾਂ ਥਾਂ ਕੂੜੇ ਦੇ ਢੇਰ ਲੱਗਣ ਨਾਲ ਵਾਤਾਵਰਣ ਦਾ ਵੀ ਬਹੁਤ ਨੁਕਸਾਨ ਹੋ ਰਿਹਾ ਹੈ ਤੇ ਪ੍ਰਦੂਸ਼ਣ ਫੈਲ ਰਿਹਾ ਹੈ ਇਸ ਲਈ ਅਧਿਕਾਰੀ ਤੁਰੰਤ ਕਾਰਵਾਈ ਕਰਨ ਤੇ ਇਸ ਮਸਲੇ ਦਾ ਹੱਲ ਕਰਵਾਉਣ।
ਰਾਮਗੜੀਆ ਸਭਾ ਮੁਹਾਲੀ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਆਗੂ ਕਰਮ ਸਿੰਘ ਬਬਰਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਹਾਲੀ ਵਿੱਚ ਕੂੜੇ ਦੇ ਪ੍ਰਬੰਧ ਵਿੱਚ ਨਾਕਾਮ ਰਹਿਣ ਵਾਲੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਕੂੜੇ ਦੇ ਪ੍ਰਬੰਧ ਤੇ ਤੁਰੰਤ ਇੰਤਜ਼ਾਮ ਕਰਵਾਇਆ ਜਾਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਮ ਪੀ ਸੀ ਏ ਦੇ ਪ੍ਰਧਾਨ ਹਰਜਿੰਦਰ ਸਿੰਘ ਧਵਨ, ਸਾਬਕਾ ਐਮਸੀ ਮਨਮੋਹਨ ਸਿੰਘ ਲੰਗ, ਗੁਰਮੀਤ ਸਿੰਘ ਫੇਜ਼ 5, ਜਤਿੰਦਰ ਕੌਰ, ਸੀਮਾ ਸਿੰਗਲਾ, ਆਰ ਪੀ ਵਿੱਗ, ਪਿੰਕੀ ਔਲਖ ਸੁਰਿੰਦਰ ਧਾਲੀਵਾਲ, ਜਗਜੀਤ ਕੌਰ, ਰਾਜਵਿੰਦਰ ਕੌਰ ਗਿੱਲ, ਕਮਲਜੀਤ ਕੌਰ, ਰਮਨ, ਕੁਲਦੀਪ ਕੌਰ, ਦਪਿੰਦਰ ਸਿੰਘ, ਜਤਿੰਦਰ ਸਿੰਘ ਭੱਟੀ, ਸੁਖਬੀਰ ਸਿੰਘ, ਸ਼ਿਤਿਜ ਸ਼ਾਰਦਾ, ਅਮਨਦੀਪ ਗੁਲਾਟੀ, ਰਣਜੋਤ ਸਿੰਘ, ਨਰਿੰਦਰ ਸਿੰਘ, ਜਸਵਿੰਦਰ ਸਿੰਘ, ਕਰਮਵੀਰ ਗਿੱਲ, ਆਰ ਐਸ ਔਲਖ, ਨਾਹਰ ਸਿੰਘ ਧਾਲੀਵਾਲ, ਕਮਲਪ੍ਰੀਤ ਸਿੰਘ ਬੈਣੀਪਾਲ, ਤਨਵੀਰ ਸਿੰਘ, ਗੁਰਦੇਵ ਸਿੰਘ ਚੌਹਾਨ, ਹਰਜੀਤ ਸਿੰਘ, ਪ੍ਰਧਾਨ ਵੈਲਫੇਅਰ ਐਸੋਸੀਏਸ਼ਨ ਫੇਜ 3ਬੀ1, ਵਿਜੈਇੰਦਰ ਸਿੰਘ ਚਾਵਲਾ, ਬਲਵਿੰਦਰ ਬੰਸਲ ਸਮੇਤ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।
Mohali
ਕੁੰਭੜਾ ਵਿੱਚ ਹੋਏ ਕਤਲ ਮਾਮਲੇ ਵਿੱਚ ਜ਼ਖਮੀ ਦਿਲਪ੍ਰੀਤ ਸਿੰਘ ਨੇ ਪੀਜੀਆਈ ਵਿੱਚ ਤੋੜਿਆ ਦਮ
ਐਸ.ਏ.ਐਸ.ਨਗਰ, 21 ਨਵੰਬਰ (ਜਸਬੀਰ ਸਿੰਘ ਜੱਸੀ) ਬੀਤੇ ਦਿਨੀਂ ਪਿੰਡ ਕੁੰਭੜਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਅੱਜ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਨੇ ਵੀ ਪੀ.ਜੀ.ਆਈ. ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਇਸਦੀ ਪੁਸ਼ਟੀ ਕਰਦਿਆਂ ਡੀ.ਐਸ.ਪੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਦਿਲਪ੍ਰੀਤ ਸਿੰਘ ਦੀ ਲਾਸ਼ ਦਾ ਸ਼ੁਕਰਵਾਰ ਨੂੰ ਪੋਸਟਮਾਰਟਮ ਕਰਵਾਇਆ ਜਾਵੇਗਾ। ਜਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਦਮਨਪ੍ਰੀਤ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਪੁਲੀਸ ਵਲੋਂ ਇਸ ਕਤਲ ਮਾਮਲੇ ਵਿੱਚ ਪੰਜ ਮੁਲਜਮਾਂ ਨੂੰ ਪਹਿਲਾਂ ਗ੍ਰਿਫਤਾਰ ਕੀਤੀ ਜਾ ਚੁੱਕਿਆ ਹੈ ਜਿਹਨਾਂ ਵਿੱਚੋਂ ਇੱਕ ਨਾਬਾਲਿਗ ਹੈ ਅਤੇ ਬਾਕੀਆਂ ਦੀ ਪਛਾਣ ਅਮਨ ਟਾਕ ਵਾਸੀ ਯੂ.ਪੀ ਹਾਲ ਵਾਸੀ ਸੈਕਟਰ 52 ਚੰਡੀਗੜ੍ਹ, ਅਰੁਣ ਵਾਸੀ ਯੂ.ਪੀ ਹਾਲ ਵਾਸੀ ਪਿੰਡ ਕੁੰਭੜਾ, ਅਕਾਸ਼ ਕੁਮਾਰ ਵਾਸੀ ਯੂ.ਪੀ ਹਾਲ ਵਾਸੀ ਪਿੰਡ ਕੁੰਭੜਾ ਅਤੇ ਗੌਰਵ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਰਿਤੇਸ਼ ਅਤੇ ਅਮਿਤ ਨਾਂ ਦੇ ਨੌਜਵਾਨਾਂ ਦੀ ਵੀ ਪਛਾਣ ਹੋਈ ਹੈ, ਜੋ ਫਿਲਹਾਲ ਫਰਾਰ ਹਨ।
Mohali
ਕਤਲ ਦੇ ਮਾਮਲੇ ਵਿੱਚ ਕਾਬੂ ਅਫਰੀਕੀ ਨੌਜਵਾਨ ਲੜਕੇ ਨੇ ਹਵਾਲਾਤ ਵਿੱਚ ਲਿਆ ਫਾਹਾ, ਇਲਾਕਾ ਮੈਜਿਸਟ੍ਰੇਟ ਕਰ ਰਹੇ ਹਨ ਜੂਡੀਸ਼ੀਅਲ ਜਾਂਚ
ਲਾਪਰਵਾਹੀ ਵਰਤਣ ਵਾਲੇ ਪੁਲੀਸ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ?
ਐਸ ਏ ਐਸ ਨਗਰ, 21ਨਵੰਬਰ (ਜਸਬੀਰ ਸਿੰਘ ਜੱਸੀ) ਥਾਣਾ ਖਰੜ ਦੀ ਹਵਾਲਾਤ ਵਿੱਚ ਕਤਲ ਕੇਸ ਵਿੱਚ ਗ੍ਰਿਫਤਾਰ ਕੀਤੇ ਗਏ ਇਕ ਅਫਰੀਕੀ ਨੌਜਵਾਨ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜੇਵੀਅਰ ਚਿੱਕੋਪੇਲਾ ਵਾਸੀ ਜਾਂਬੀਆ (ਅਫਰੀਕਾ) ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲੀਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਪੁਲੀਸ ਵਲੋਂ ਇਸ ਮਾਮਲੇ ਦੀ ਜਾਣਕਾਰੀ ਉੱਚ ਅਧਿਕਾਰੀਆਂ ਨੂੰ ਦਿਤੀ ਗਈ ਜਿਸਤੋਂ ਬਾਅਦ ਜਿਲਾ ਪੁਲੀਸ ਮੁਖੀ ਦੀਪਕ ਪਾਰਿਕ ਵਲੋਂ ਐਸ. ਪੀ. ਦਿਹਾਤੀ ਮਨਪ੍ਰੀਤ ਸਿੰਘ ਅਤੇ ਐਸ.ਪੀ ਸਿਟੀ ਹਰਬੀਰ ਸਿੰਘ ਅਟਵਾਲ ਨੂੰ ਮੌਕੇ ਤੇ ਭੇਜਿਆ ਗਿਆ। ਇਸ ਸਬੰਧੀ ਜਿਲਾ ਪੁਲੀਸ ਮੁਖੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਜੂਡੀਸ਼ੀਅਲ ਇਨਕੁਆਰੀ ਮਾਰਕ ਕਰ ਦਿੱਤੀ ਗਈ ਹੈ। ਇਸ ਦੌਰਾਨ ਖਰੜ ਅਦਾਲਤ ਵਿੱਚੋਂ ਇਲਾਕਾ ਮੈਜਿਸਟ੍ਰੇਟ ਤੁਰੰਤ ਮੌਕੇ ਤੇ ਪਹੁੰਚੇ ਅਤੇ ਘਟਨਾ ਦਾ ਜਾਇਜਾ ਲਿਆ। ਇਲਾਕਾ ਮੈਜਿਸਟ੍ਰੇਟ ਵਲੋਂ ਇਸ ਮਾਮਲੇ ਵਿੱਚ ਸਾਰਿਆਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਆਪਣੀ ਰਿਪੋਰਟ ਦਿੱਤੀ ਜਾਵੇਗੀ।
ਪ੍ਰਾਪਤ ਜਾਣਕਾਰੀ ਮੁਤਾਬਕ 14 ਨਵੰਬਰ ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆ ਵਿਖੇ ਨੂਰੋ ਮਾਰੀਆਂ ਨਾਂ ਦੀ ਲੜਕੀ ਦੀ ਮੌਤ ਹੋ ਗਈ ਸੀ। ਪੁਲੀਸ ਨੇ ਪਹਿਲਾਂ ਇਸ ਨੂੰ ਖੁਦਕੁਸ਼ੀ ਸਮਝਿਆ ਪ੍ਰੰਤੂ ਲਾਸ਼ ਦੇ ਪੋਸਟਮਾਰਟਮ ਤੋਂ ਬਾਅਦ ਸਾਹਮਣੇ ਆਇਆ ਕਿ ਨੂਰੋ ਮਾਰੀਆ ਦਾ ਕਤਲ ਹੋਇਆ ਹੈ। ਪੁਲੀਸ ਨੇ ਇਸ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਤਾਂ ਪਤਾ ਚਲਿਆ ਕਿ ਨੂਰੋ ਅਤੇ ਜੇਵੀਅਰ ਆਪਸ ਵਿੱਚ ਚੰਗੇ ਮਿੱਤਰ ਸਨ ਅਤੇ ਇਕੱਠੇ ਹੀ ਘੁੰਮਦੇ ਰਹਿੰਦੇ ਸਨ। ਪੁਲੀਸ ਨੇ ਜਾਂਚ ਤੋਂ ਬਾਅਦ ਅੱਜ ਇਸ ਕਤਲ ਮਾਮਲੇ ਵਿੱਚ ਨਾਮਜ਼ਦ ਜੇਵੀਅਰ ਨੂੰ ਗ੍ਰਿਫਤਾਰ ਕਰਕੇ ਹਵਾਲਾਤ ਵਿੱਚ ਬੰਦ ਕਰ ਦਿਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਹਵਾਲਾਤ ਵਿੱਚ ਬੰਦ ਕਰਨ ਤੋਂ ਬਾਅਦ ਕਰੀਬ 35 ਮਿੰਟ ਬਾਅਦ ਜੇਵੀਅਰ ਨੇ ਹਵਾਲਾਤ ਦੇ ਅੰਦਰ ਹੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਇਹ ਜਾਂਚ ਦਾ ਵਿਸ਼ਾ ਹੈ ਕਿ ਜਦੋਂ ਜੇਵੀਅਰ ਫਾਹਾ ਲਗਾ ਰਿਹਾ ਸੀ ਤਾਂ ਉਸ ਸਮੇਂ ਸੰਤਰੀ ਕਿਥੇ ਸੀ, ਜਦੋਂ ਕਿ ਅੱਜ ਕੱਲ ਹਵਾਲਾਤ ਦੇ ਬਾਹਰ ਸੀ.ਸੀ.ਟੀ.ਵੀ ਕੈਮਰੇ ਵੀ ਲੱਗੇ ਹੋਏ ਹਨ।
ਇਸ ਸੰਬੰਧੀ ਕਾਨੂੰਨ ਮਾਹਰ ਐਡਵੋਕੇਟ ਪ੍ਰਿਤਪਾਲ ਸਿੰਘ ਬਾਸੀ ਦਾ ਕਹਿਣਾ ਹੈ ਕਿ ਹਵਾਲਾਤ ਵਿੱਚ ਕੀਤੀ ਗਈ ਉਕਤ ਖੁਦਕੁਸ਼ੀ ਪਿੱਛੇ ਪੁਲੀਸ ਦੀ ਵੱਡੀ ਨਾਕਾਮੀ ਹੈ, ਜਿਸ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਲਾਪਰਵਾਹੀ ਵਰਤਣ ਵਾਲੇ ਪੁਲੀਸ ਵਾਲਿਆਂ ਵਿਰੁਧ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।
Mohali
ਫੇਜ਼ 1 ਵਿੱਚ ਲੜਕੇ ਅਤੇ ਲੜਕੀ ਵੱਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ ਵਿੱਚ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ
ਐਸ ਏ ਐਸ ਨਗਰ, 21ਨਵੰਬਰ (ਜਸਬੀਰ ਸਿੰਘ ਜੱਸੀ) ਫੇਜ਼ 1 ਵਿਚਲੀ ਕੋਠੀ ਨੰ 659 ਦੀ ਟਾਪ ਫਲੋਰ ਤੇ ਇਕ ਜੋੜੇ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਥਾਣਾ ਫੇਜ਼ 1 ਦੀ ਪੁਲੀਸ ਨੇ ਇੱਕ ਅਣਪਛਾਤੇ ਵਿਅਕਤੀ ਵਿਰੁਧ ਦੋਵਾਂ ਨੂੰ ਖੁਦਕੁਸ਼ੀ ਕਰਨ ਲਈ ਮਜ਼ਬੂਰ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐਸ. ਪੀ. ਸ੍ਰੀ ਜੇਅੰਤਪੁਰੀ ਯਾਦਵ ਨੇ ਦਸਿਆ ਕਿ ਪੁਲੀਸ ਨੇ ਦੋਵਾਂ ਮ੍ਰਿਤਕਾਂ ਦੇ ਮੋਬਾਇਲ ਫੋਨ ਫਰੈਂਸਿਕ ਲੈਬ ਭੇਜੇ ਹੋਏ ਹਨ ਅਤੇ ਪੁਲੀਸ ਮ੍ਰਿਤਕ ਹਨਫ ਜਮਾਲ ਅਤੇ ਲੜਕੀ ਨਿਧੀ ਦੇ ਮੋਬਾਇਲ ਫੋਨਾਂ ਦੇ ਡੀਟੇਲ ਤੇ ਕੰਮ ਕਰ ਰਹੀ ਹੈ ਤਾਂ ਜੋ ਅਸਲ ਮੁਲਜਮ ਦੀ ਗ੍ਰਿਫਤਾਰੀ ਹੋ ਸਕੇ।
ਉਨ੍ਹਾਂ ਦੱਸਿਆ ਕਿ ਸੁਸਾਇਡ ਨੋਟ ਵਿੱਚ ਜਿਕਰ ਕੀਤੇ ਗਏ ਮੁਨੀਸ਼ ਨਾਮ ਦੇ ਲੜਕੇ ਬਾਰੇ ਵੀ ਪੁਲੀਸ ਜਾਂਚ ਕਰ ਰਹੀ ਹੈ। ਪੁਲੀਸ ਨੇ ਦੋਵਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਹਨ। ਦੱਸਣਯੋਗ ਹੈ ਕਿ ਦੋਵਾਂ ਮ੍ਰਿਤਕਾਂ ਵਲੋਂ ਲਿਖੇ ਗਏ ਵੱਖੋ ਵੱਖਰੇ ਸੁਸਾਇਡ ਨੋਟ ਵਿੱਚ ਮੁਨੀਸ਼ ਨਾਮ ਦੇ ਲੜਕੇ ਦਾ ਜਿਕਰ ਕਰਦਿਆਂ ਕਿਹਾ ਸੀ ਕਿ ਉਹ ਉਨ੍ਹਾਂ ਨੂੰ ਲਗਾਤਾਰ ਬਲੈਕਮੇਲ ਕਰ ਰਿਹਾ ਹੈ।
-
International2 months ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਇਜ਼ਰਾਈਲ ਨੇ ਉੱਤਰੀ ਲੇਬਨਾਨ ਦੇ ਤ੍ਰਿਪੋਲੀ ਸ਼ਹਿਰ ਤੇ ਕੀਤਾ ਹਮਲਾ
-
Editorial2 months ago
ਗੈਰਕਾਨੂੰਨੀ ਪਰਵਾਸ ਨੂੰ ਠੱਲ ਪਾਉਣ ਵਿੱਚ ਸਫਲ ਨਹੀਂ ਹੋ ਪਾਈ ਕੋਈ ਵੀ ਸਰਕਾਰ
-
International1 month ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
Mohali2 months ago
ਬਾਬਾ ਬੁੱਢਾ ਜੀ ਦਾ ਸੱਚਖੰਡ ਗਮਨ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ
-
National2 months ago
ਸੁਪਰੀਮ ਕੋਰਟ ਵੱਲੋਂ ਖਾਲਸਾ ਯੂਨੀਵਰਸਿਟੀ ਦਾ ਦਰਜਾ ਬਹਾਲ
-
Chandigarh2 months ago
ਸਰਪੰਚੀ ਲਈ 2 ਕਰੋੜ ਦੀ ਬੋਲੀ ਦਾ ਮਾਮਲਾ