Connect with us

Chandigarh

ਸੀ ਪੀ ਆਈ ਵਲੋਂ ਯੂ ਏ ਪੀ ਏ ਨੂੰ ਖਤਮ ਕਰਨ ਅਤੇ ਇਸ ਅਧੀਨ ਗ੍ਰਿਫਤਾਰ ਕੀਤੇ ਆਗੂ ਛੱਡਣ ਦੀ ਮੰਗ

Published

on

 

ਲੋਕਾਂ ਦੇ ਫੈਸਲੇ ਨੂੰ ਮੰਨ ਕੇ ਅੰਮ੍ਰਿਤਪਾਲ ਨੂੰ ਵੀ ਰਿਹਾਅ ਕੀਤਾ ਜਾਵੇ : ਸੀ ਪੀ ਆਈ

ਚੰਡੀਗੜ੍ਹ, 26 ਜੂਨ (ਸ.ਬ.) ਪੰਜਾਬ ਸੀ ਪੀ ਆਈ ਨੇ ਯੂ ਏ ਪੀ ਏ ਵਰਗੇ ਜਮਹੂਰੀਅਤ ਅਤੇ ਮਨੁੱਖੀ ਅਧਿਕਾਰਾਂ ਨੂੰ ਕੁਚਲਣ ਵਾਲੇ ਕਾਲੇ ਕਾਨੂੰਨਾਂ ਨੂੰ ਤੁਰੰਤ ਖਤਮ ਕਰਨ ਦੀ ਮੰਗ ਕਰਦਿਆਂ ਕੇਂਦਰ ਅਤੇ ਸੰਬੰਧਤ ਸੂਬਾਈ ਸਰਕਾਰਾਂ ਤੋਂ ਮੰਗ ਕੀਤੀ ਹੈ ਇਸ ਅਧੀਨ ਗ੍ਰਿਫਤਾਰ ਕੀਤੇ ਸਮਾਜ ਸੇਵੀਆਂ, ਮਨੁੱਖੀ ਅਧਿਕਾਰਾਂ ਦੇ ਸਮਰਥਕਾਂ ਅਤੇ ਲੋਕ ਪੱਖੀ ਬੁਧੀਜੀਵੀਆਂ (ਜਿਨ੍ਹਾਂ ਦੀ ਗਿਣਤੀ ਚਾਰ ਦਰਜਨ ਦੇ ਕਰੀਬ ਹੈ) ਨੂੰ ਤੁਰੰਤ ਰਿਹਾਅ ਕੀਤਾ ਜਾਵੇ।

ਪਾਰਟੀ ਸਕੱਤਰੇਤ ਦੀ ਮੀਟਿੰਗ ਦੇ ਫੈਸਲੇ ਜਾਰੀ ਕਰਦਿਆਂ,ਪੰਜਾਬ ਸੀਪੀਆਈ ਦੇ ਸਕੱਤਰ ਸਾਥੀ ਬੰਤ ਸਿੰਘ ਬਰਾੜ ਨੇ ਦਸਿਆ ਕਿ 14 ਸਾਲ ਪਹਿਲਾਂ ਦਿੱਲੀ ਵਿਚ ਇਕ ਸੈਮੀਨਾਰ ਵਿਚ ਦਿਤੇ ਗਏ ਭਾਸ਼ਣਾਂ ਦੇ ਅਧਾਰ ਤੇ ਪ੍ਰਸਿੱਧ ਬੁੱਧੀਜੀਵੀ ਸ੍ਰੀਮਤੀ ਅਰੁਨਧਤੀ ਰਾਏ ਅਤੇ ਸ਼ੇਖ ਸ਼ੌਕਤ ਹੁਸੈਨ ਨੂੰ ਹੁਣ ਇਸ ਕਾਨੂੰਨ ਤਹਿਤ ਗ੍ਰਿਫਤਾਰ ਕਰ ਲਿਆ ਗਿਆ ਹੈ ਜੋ ਪੂਰੀ ਤਰ੍ਹਾਂ ਗਲਤ ਹੈ ਅਤੇ ਹਕੂਮਤ ਦੀ ਤਾਕਤ ਨਾਲ ਮਨੁੱਖੀ ਅਧਿਕਾਰਾਂ ਦੀ ਸਿੱਧੀ ਉਲੰਘਣਾ ਹੈ।

ਉਹਨਾਂ ਕਿਹਾ ਕਿ ਪੰਜਾਬ ਦੇ ਲਮਕਦੇ ਗੰਭੀਰ ਮਸਲੇ ਜਿਵੇਂ ਫੈਡਰਲ ਢਾਂਚੇ ਉਤੇ ਕੇਂਦਰੀ ਸਰਕਾਰ ਵਲੋਂ ਹਮਲੇ, ਪੰਜਾਬੀ ਭਾਸ਼ਾ ਅਤੇ ਪੰਜਾਬੀ ਬੋਲਦੇ ਇਲਾਕੇ, ਚੰਡੀਗੜ੍ਹ ਮਸਲਾ, ਚੰਡੀਗੜ੍ਹ ਯੂਨੀਵਰਸਿਟੀ, ਹੈਡਵਰਕਸਾਂ ਤੋਂ ਪੰਜਾਬ ਨੂੰ ਵਾਂਝਿਆਂ ਕਰਨਾ, ਪਾਣੀਆਂ ਦਾ ਮਸਲਾ, ਬਾਰਡਰ ਤੋਂ 50 ਕਿਲੋਮੀਟਰ ਅੰਦਰ ਤਕ ਕੇਂਦਰੀ ਬਲਾਂ ਨੂੰ ਵਿਸ਼ੇਸ਼ ਅਧਿਕਾਰ ਦੇਣੇ ਆਦਿ ਅਨੇਕਾਂ ਮਸਲੇ ਹਨ ਜਿਨ੍ਹਾਂ ਕਰਕੇ ਪੰਜਾਬ ਦੇ ਲੋਕ ਨਿਰਾਸ਼ਾ ਅਤੇ ਨਰਾਜ਼ਗੀ ਮਹਿਸੂਸ ਕਰਦੇ ਹਨ। ਸਭ ਤੋਂ ਵੱਡਾ ਮਸਲਾ ਬੇਰੁਜ਼ਗਾਰੀ ਦੀ ਚੱਕੀ ਵਿਚ ਪੀਸੇ ਜਾ ਰਹੇ ਪੰਜਾਬ ਦੇ ਨੌਜਵਾਨ ਦਾ ਹੈ। ਸਮੇਂ ਸਮੇਂ ਦੀਆਂ ਪੰਜਾਬ ਸਰਕਾਰਾਂ ਵੀ ਗੈਂਗਸਟਰਾਂ ਵਲੋਂ ਕੀਤੀਆਂ ਫਰੌਤੀਆਂ ਅਤੇ ਕਤਲ, ਰੇਤ-ਬੱਜਰੀ ਅਤੇ ਡਰਗ-ਮਾਫੀਆ ਨੂੰ ਕੰਟਰੋਲ ਕਰਨ ਵਿਚ ਨਾ ਸਿਰਫ ਨਾਕਾਮ ਰਹੀਆਂ ਬਲਕਿ ਖੁਦ ਰਾਜਸੀ ਆਗੂ ਵੀ ਇਹਨਾਂ ਵਿਚ ਸ਼ਾਮਲ ਹੋ ਗਏ। ਇਸ ਵਿਗੜੇ ਹੋਏ ਮਾਹੌਲ ਦਾ ਫਾਇਦਾ ਦੇਸ ਵਿਦੇਸ਼ ਦੀਆਂ ਏਜੰਸੀਆਂ ਵੀ ਉਠਾ ਰਹੀਆਂ ਹਨ। ਮੀਟਿੰਗ ਦੌਰਾਨ ਕਿਹਾ ਗਿਆ ਕਿ ਪੰਜਾਬ ਦੀਆਂ ਸਾਰੀਆਂ ਜਮਹੂਰੀਅਤ ਅਤੇ ਪੰਜਾਬ ਪੱਖੀ ਸ਼ਕਤੀਆਂ ਨੂੰ ਸਾਂਝੇ ਤੌਰ ਤੇ ਸਾਂਝੇ ਮੁੱਦਿਆਂ ਤੇ ਜ਼ੋਰਦਾਰ ਆਵਾਜ਼ ਉਠਾਉਣ ਦੀ ਵੱਡੀ ਲੋੜ ਹੈ।

ਪਾਰਟੀ ਵਲੋਂ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਲੋਕਾਂ ਨੇ ਭਾਰੀ ਬਹੁਮਤ ਨਾਲ ਜਿਤਾਇਆ ਹੈ,ਇਸ ਲਈ ਲੋਕ ਮੱਤ ਦਾ ਆਦਰ ਕਰਦਿਆਂ ਹੋਇਆਂ ਉਸਨੂੰ ਰਿਹਾਅ ਕਰਕੇ ਮੌਕਾ ਦੇਣਾ ਚਾਹੀਦਾ ਹੈ ਕਿ ਸੰਵਿਧਾਨ ਦੀ ਪਾਲਣਾ ਕਰਦਾ ਹੋਇਆ ਪੰਜਾਬ ਅਤੇ ਦੇਸ ਦੀ ਮੁਖ ਧਾਰਾ ਵਿਚ ਰਹਿੰਦੇ ਹੋਏ ਆਪਣੇ ਇਲਾਕੇ ਅਤੇ ਪੰਜਾਬ ਦੀ ਸੇਵਾ ਕਰ ਸਕੇ। ਸz. ਬਰਾੜ ਨੇ ਕਿਹਾ ਕਿ ਸੀਪੀਆਈ ਪਹਿਲਾਂ ਵੀ ਸਪਸ਼ਟ ਕਰ ਚੁੱਕੀ ਹੈ ਅਤੇ ਹੁਣ ਫਿਰ ਦੁਹਰਾਉਂਦੀ ਹੈ ਕਿ ਦੇਸ ਦੇ ਸੰਵਿਧਾਨ ਅਤੇ ਕਾਨੂੰਨ ਅਨੁਸਾਰ ਜਿਹੜੇ ਵੀ ਕੈਦੀ ਸਜ਼ਾਵਾਂ ਭੁਗਤ ਚੁਕੇ ਹਨ ਉਹਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਭਾਵੇਂ ਉਹ ਬੰਦੀ ਸਿੰਘ ਹੋਣ ਜਾਂ 40 ਤੋਂ ਵੱਧ ਕ੍ਰਾਂਤੀਕਾਰੀ ਜਾਂ ਬੁਧੀਜੀਵੀ।

Continue Reading

Chandigarh

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ

Published

on

By

ਮੁੱਖ ਮੰਤਰੀ ਅਤੇ ਮੁਲਾਜ਼ਮ ਧਿਰਾਂ ਵਿੱਚ ਬਣੀ ਸਹਿਮਤੀ

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਸਹਿਮਤੀ ਬਣਨ ਮਗਰੋਂ ਪੰਜਾਬ ਵਿੱਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ਤੇ ਜ਼ੋਰ ਪਾਇਆ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਿਸ ਵਿੱਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ਵਿੱਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ਵਿੱਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ, ਉਹ ਅਗਲੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।

ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ਵਿੱਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।

Continue Reading

Chandigarh

ਦੁਖ ਦਾ ਪ੍ਰਗਟਾਵਾ

Published

on

By

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸz. ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸz. ਬਰਾੜ ਸਿੱਖ ਐਜੁਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਬਰਾੜ ਪੰਥ ਦਰਦੀ ਅਤੇ ਪੰਥ ਪ੍ਰਸਤ ਆਗੂ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਤੋਂ ਪਹਿਲਾਂ ਸਰਦਾਰ ਗੁਰਦੇਵ ਸਿੰਘ ਬਰਾੜ ਅੰਮ੍ਰਿਤਸਰ ਸਾਹਿਬ ਜ਼ਿਲੇ ਦੇ ਡੀ ਸੀ ਸਨ ਅਤੇ ਜਦੋਂ ਉਹਨਾਂ ਤੋਂ ਮਨਜ਼ੂਰੀ ਮੰਗੀ ਤਾਂ ਸz. ਬਰਾੜ ਨੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੇ ਗੁਰੂ ਦੇ ਘਰ ਉੱਤੇ ਹਮਲੇ ਦੀ ਲਈ ਸਹਿਮਤੀ ਨਹੀਂ ਦੇਣਗੇ ਅਤੇ ਇਸ ਦਲੇਰੀ ਕਾਰਨ ਉਹਨਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।

Continue Reading

Chandigarh

ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ

Published

on

By

ਚੰਡੀਗੜ੍ਹ, 17 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਉਹਨਾਂ ਨੂੰ ਹੁਣ ਵਧੀਕ ਮੁੱਖ ਸਕੱਤਰ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਅਨੁਰਾਗ ਵਰਮਾ ਦੀ ਥਾਂ ਤੇ ਹੁਣ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਲਾਇਆ ਗਿਆ ਹੈ। ਉਨ੍ਹਾਂ ਨੂੰ ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਹੋਣਗੇ ਅਤੇ ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵਿੱਚੋਂ ਬਦਲੇ ਵਰੁਣ ਰੂਜ਼ਮ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ। ਇਹ ਤਬਾਦੇਲ ਤੁੰਰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

Continue Reading

Latest News

Trending