Connect with us

Punjab

ਹਥਿਆਰਾਂ ਨਾਲ ਲੈਸ ਸ਼ੱਕੀ ਵਿਅਕਤੀਆਂ ਦੇ ਪੰਜਾਬ ਵਿੱਚ ਦਾਖਲ ਹੋਣ ਦਾ ਸ਼ੱਕ, 2 ਜ਼ਿਲ੍ਹਿਆਂ ਵਿੱਚ ਹਾਈ ਅਲਰਟ

Published

on

ਦੀਨਾਨਗਰ, 26 ਜੂਨ (ਸ.ਬ.) ਪੰਜਾਬ ਪੁਲੀਸ ਨੂੰ ਦੋ ਸ਼ੱਕੀ ਅਤਿਵਾਦੀਆਂ ਦੇ ਪਠਾਨਕੋਟ ਵਿਚ ਦਾਖਲ ਹੋਣ ਦੀ ਸੂਹ ਮਿਲਣ ਤੋਂ ਬਾਅਦ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਤੇ ਪਠਾਨਕੋਟ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕੌਮਾਂਤਰੀ ਸਰਹੱਦ ਦੇ ਨੇੜੇ ਸਥਿਤ ਕੋਟ ਭਟੀਆਂ ਪਿੰਡ ਦੇ ਵਾਸੀ ਨੇ ਅੱਧੀ ਰਾਤ ਦੇ ਕਰੀਬ ਕੰਟਰੋਲ ਰੂਮ ਸੂਚਨਾ ਦਿੱਤੀ ਕਿ ਭਾਰੀ ਹਥਿਆਰਾਂ ਨਾਲ ਲੈਸ ਦੋ ਨਕਾਬਪੋਸ਼ ਉਸ ਦੇ ਫਾਰਮ ਹਾਊਸ ਅੰਦਰ ਜਬਰੀ ਦਾਖ਼ਲ ਹੋ ਗਏ। ਉਸ ਨੇ ਦੱਸਿਆ ਕਿ ਹਥਿਆਬੰਦ ਵਿਅਕਤੀਆਂ ਨੇ ਉਸ ਦੇ ਸਿਰ ਤੇ ਬੰਦੂਕ ਰੱਖ ਦਿੱਤੀ ਤੇ ਰਾਤ ਦਾ ਖਾਣਾ ਤਿਆਰ ਕਰਨ ਲਈ ਕਿਹਾ। ਜਦੋਂ ਉਨ੍ਹਾਂ ਨੇ ਰਾਤ ਦਾ ਖਾਣਾ ਖਾ ਲਿਆ ਤਾਂ ਉਹ ਪਠਾਨਕੋਟ ਵੱਲ ਚਲੇ ਗਏ।

ਪਠਾਨਕੋਟ ਦੇ ਐਸ ਐਸ ਪੀ ਸੁਹੇਲ ਕਾਸਿਮ ਮੀਰ ਨੇ ਤੁਰਤ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਬੁਲਾਈ। ਇਸ ਦੌਰਾਨ ਗੁਰਦਾਸਪੁਰ ਦੇ ਪੁਲੀਸ ਮੁਖੀ ਹਰੀਸ਼ ਦਿਆਮਾ ਨੇ ਵੀ ਪੁਲੀਸ ਲਾਈਨਜ਼ ਵਿੱਚ ਪਹੁੰਚ ਕੇ ਗੁਰਦਾਸਪੁਰ ਜ਼ਿਲ੍ਹੇ ਦੇ ਸਮੂਹ ਐਸ. ਐਚ. ਓਜ਼. ਨਾਲ ਮੀਟਿੰਗ ਕੀਤੀ। ਇਸ ਸੰਬੰਧੀ ਥਲ ਸੈਨਾ ਅਤੇ ਬੀ ਐਸ ਐਫ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਮਾਮੂਨ ਛਾਉਣੀ ਅਤੇ ਪਠਾਨਕੋਟ ਏਅਰ ਫੋਰਸ ਸਟੇਸ਼ਨ ਨੂੰ ਵੀ ਸੁਰੱਖਿਅਤ ਕਰ ਲਿਆ ਗਿਆ ਹੈ।

ਗੁਰਦਾਸਪੁਰ, ਧਾਰੀਵਾਲ, ਦੀਨਾਨਗਰ ਅਤੇ ਪਠਾਨਕੋਟ ਦੇ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ਉਤੇ ਚੈਕਿੰਗ ਤੇਜ਼ ਕਰ ਦਿੱਤੀ ਗਈ ਹੈ। ਗੁਰਦਾਸਪੁਰ-ਪਠਾਨਕੋਟ-ਜੰਮੂ ਨੈਸ਼ਨਲ ਹਾਈਵੇ ਉਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਬਟਾਲਾ ਪੁਲੀਸ ਨੂੰ ਵੀ ਅਲਰਟ ਤੇ ਰੱਖਿਆ ਗਿਆ ਹੈ।

Continue Reading

Punjab

ਸ਼ੱਕੀ ਹਾਲਾਤਾਂ ਵਿੱਚ ਲਟਕਦੀ ਮਿਲੀ ਵਿਅਕਤੀ ਦੀ ਲਾਸ਼, ਕਤਲ ਦਾ ਖਦਸ਼ਾ

Published

on

By

 

 

ਬਟਾਲਾ, 22 ਨਵੰਬਰ (ਸ.ਬ.) ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਸ਼ਾਹਪੁਰ ਜਾਜਨ ਵਿਚ ਸ਼ੱਕੀ ਹਾਲਾਤਾਂ ਵਿਚ ਪੱਖੇ ਨਾਲ ਇੱਕ ਵਿਅਕਤੀ ਦੀ ਲਟਕਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਰਾਜਵਿੰਦਰ ਸਿੰਘ ਵਾਸੀ ਸ਼ਾਹਪੁਰ ਜਾਜਨ ਵਜੋਂ ਹੋਈ ਹੈ। ਉਧਰ ਪਰਿਵਾਰਕ ਮੈਂਬਰਾਂ ਨੇ ਮੌਤ ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਹੈ ਕਿ ਪਸਲੀਆਂ ਟੁੱਟਣ ਕਾਰਨ ਰਾਜਵਿੰਦਰ ਪਿਛਲੇ ਢਾਈ ਸਾਲਾਂ ਤੋਂ ਵਾਕਰ ਦੇ ਸਹਾਰੇ ਚੱਲ ਰਿਹਾ ਸੀ ਤਾਂ ਉਹ ਫਾਹਾ ਲੈ ਕੇ ਕਿਵੇਂ ਲੈ ਸਕਦਾ ਹੈ। ਪਰਿਵਾਰਕ ਮੈਂਬਰਾਂ ਨੇ ਰਾਜਵਿੰਦਰ ਦਾ ਕਤਲ ਦੱਸਿਆ ਹੈ। ਪੁਲੀਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ ਅਤੇ ਮੁਢਲੀ ਕਾਰਵਾਈ ਕਰਦਿਆਂ ਮ੍ਰਿਤਕ ਦੀ ਪਤਨੀ ਅਤੇ ਉਸਦੇ ਪ੍ਰੇਮੀ ਵਿਰੁੱਧ ਮਾਮਲਾ ਦਰਜ ਕਰ ਦਿੱਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਰਾਜਵਿੰਦਰ ਸਿੰਘ ਦੇ ਭਰਾ ਬਲਵਿੰਦਰ ਸਿੰਘ ਅਤੇ ਭੈਣ ਜਗਜੀਤ ਕੌਰ ਨੇ ਦੱਸਿਆ ਕਿ ਰਾਜਵਿੰਦਰ ਸਿੰਘ ਬੀਤੀ ਰਾਤ ਖਾਣਾ ਖਾਣ ਤੋਂ ਬਾਅਦ ਆਪਣੇ ਕਮਰੇ ਵਿੱਚ ਸੌਂ ਰਿਹਾ ਸੀ ਪਰ ਅੱਜ ਜਦੋਂ ਉਹ ਬਾਹਰ ਨਹੀਂ ਆਇਆ ਤਾਂ ਸਵੇਰੇ, ਉਨ੍ਹਾਂ ਨੇ ਉਸਨੂੰ ਬੁਲਾਇਆ ਪਰ ਉਸਨੇ ਅੱਗੋਂ ਕੋਈ ਜਵਾਬ ਨਾ ਦਿੱਤਾ। ਜਦੋਂ ਉਨ੍ਹਾਂ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਮਿਸਤਰੀ ਨੂੰ ਬੁਲਾਇਆ ਅਤੇ ਗਰਿੱਲ ਕੱਟ ਕੇ ਅੰਦਰ ਦੇਖਿਆ ਤਾਂ ਉਸ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ। ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਪ੍ਰੇਮੀ ਤੇ ਸ਼ੱਕ ਪ੍ਰਗਟਾਇਆ ਅਤੇ ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਦੀ ਭਰਜਾਈ ਪਿਛਲੇ ਡੇਢ ਮਹੀਨੇ ਤੋਂ ਆਪਣੇ ਪਤੀ ਨੂੰ ਤਲਾਕ ਦਿੱਤੇ ਬਿਨਾਂ ਕਿਸੇ ਹੋਰ ਵਿਅਕਤੀ ਨਾਲ ਪਿੰਡ ਵਿੱਚ ਹੀ ਰਹਿ ਰਹੀ ਸੀ। ਉਹਨਾਂ ਦੋਸ਼ ਲਾਇਆ ਕਿ ਰਾਜਵਿੰਦਰ ਨੂੰ ਰਸਤੇ ਤੋਂ ਹਟਾਉਣ ਲਈ ਉਕਤ ਔਰਤ ਅਤੇ ਉਸ ਦੇ ਪ੍ਰੇਮੀ ਨੇ ਪਹਿਲਾਂ ਉਸ ਦਾ ਕਤਲ ਕਰ ਦਿੱਤਾ ਅਤੇ ਬਾਅਦ ਵਿਚ ਉਸ ਨੂੰ ਪੱਖੇ ਨਾਲ ਲਟਕਾ ਦਿੱਤਾ, ਜਿਸ ਨੂੰ ਖੁਦਕੁਸ਼ੀ ਕਰਾਰ ਦਿੱਤਾ ਜਾ ਰਿਹਾ ਹੈ। ਉਹਨਾਂ ਪੁਲੀਸ ਨੂੰ ਅੱਗੇ ਦੱਸਿਆ ਕਿ ਢਾਈ ਸਾਲ ਪਹਿਲਾਂ ਇਕ ਹਾਦਸੇ ਦੌਰਾਨ ਮ੍ਰਿਤਕ ਰਾਜਵਿੰਦਰ ਸਿੰਘ ਦਾ ਚੂਲਾ ਟੁੱਟ ਗਿਆ ਸੀ ਅਤੇ ਉਦੋਂ ਤੋਂ ਹੀ ਰਾਜਵਿੰਦਰ ਵਾਕਰ ਦੀ ਮਦਦ ਨਾਲ ਤੁਰ ਫਿਰ ਰਿਹਾ ਸੀ ਤਾਂ ਫਿਰ ਉਹ ਆਪਣੇ ਗਲੇ ਵਿੱਚ ਰੱਸੀ ਬੰਨ੍ਹ ਕੇ ਖੁਦਕੁਸ਼ੀ ਕਿਵੇਂ ਕਰ ਸਕਦਾ ਹੈ। ਉਹਨਾਂ ਦੱਸਿਆ ਕਿ ਰਾਜਵਿੰਦਰ ਸਿੰਘ ਦੀ 8 ਲੱਖ ਰੁਪਏ ਦੀ ਐਫਡੀ ਵੀ ਉਸ ਦੀ ਪਤਨੀ ਨੇ ਲੈ ਲਈ ਸੀ ਅਤੇ ਉਹ ਕਰੀਬ ਚਾਰ ਤੋਲੇ ਸੋਨਾ ਅਤੇ ਉਸ ਦੇ ਪੰਜ ਸਾਲਾ ਪੁੱਤਰ ਸਮੇਤ ਪਿੰਡ ਦੇ ਹੀ ਇਕ ਨੌਜਵਾਨ ਨਾਲ ਰਹਿ ਰਹੀ ਸੀ। ਪੀੜਤ ਪਰਿਵਾਰ ਨੇ ਪੁਲੀਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇ। ਮੌਕੇ ਤੇ ਪਹੁੰਚੇ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਸਓ ਅਮਰਜੀਤ ਮਸੀਹ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਮ੍ਰਿਤਕ ਨੌਜਵਾਨ ਰਾਜਵਿੰਦਰ ਸਿੰਘ ਦੀ ਪਤਨੀ ਸ਼ਰਨਜੀਤ ਕੌਰ ਅਤੇ ਉਸਦੇ ਪ੍ਰੇਮੀ ਹਰਜੋਤ ਸਿੰਘ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਦਿੱਤਾ ਹੈ।

Continue Reading

Punjab

ਟਰੇਨ ਦੀ ਲਪੇਟ ਵਿੱਚ ਆਉਣ ਕਾਰਨ ਵਿਅਕਤੀ ਦੀ ਮੌਤ

Published

on

By

 

 

ਮੋਗਾ, 22 ਨਵੰਬਰ (ਸ.ਬ.) ਮੋਗਾ ਦੇ ਫੋਕਲ ਪੁਆਇੰਟ ਰੇਲਵੇ ਲਾਈਨ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਦੀ ਫੇਟ ਵੱਜਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ। ਇਹ ਘਟਨਾ ਬੀਤੀ ਦੇਰ ਰਾਤ ਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵਿਅਕਤੀ ਦੇ ਕਈ ਸਰੀਰਕ ਅੰਗ ਦੂਰ ਤੱਕ ਖਿਲਰੇ ਹੋਏ ਸਨ। ਸੁਸਾਇਟੀ ਦੇ ਮੈਂਬਰਾਂ ਵੱਲੋਂ ਇਸ ਵਿਅਕਤੀ ਦੀ ਦੇਹ ਨੂੰ ਇਕੱਠਿਆਂ ਕਰਕੇ ਮੋਗਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਿਆ ਗਿਆ ਹੈ। ਬਾਕੀ ਅਗਲੀ ਕਾਰਵਾਈ ਰੇਲਵੇ ਪੁਲੀਸ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਹੈ। ਇਸ ਵਿਅਕਤੀ ਕੋਲ ਇਕ ਫੋਨ ਵੀ ਮਿਲਿਆ ਜੋ ਰੇਲਵੇ ਪੁਲੀਸ ਪ੍ਰਸ਼ਾਸਨ ਦੇ ਕੋਲ ਜਮ੍ਹਾਂ ਕਰਵਾਇਆ ਗਿਆ ਹੈ।

 

Continue Reading

Punjab

ਪੁਰਾਣੀ ਰੰਜਿਸ਼ ਕਾਰਨ ਭਾਜਪਾ ਯੁਵਾ ਮੋਰਚਾ ਦੇ ਬਲਾਕ ਪ੍ਰਧਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Published

on

By

 

ਸੁਲਤਾਨਪੁਰ ਲੋਧੀ, 22 ਨਵੰਬਰ (ਸ.ਬ.) ਸੁਲਤਾਨਪੁਰ ਲੋਧੀ ਵਿੱਚ ਬੀਤੀ ਦੇਰ ਰਾਤ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ਬਲਾਕ ਪ੍ਰਧਾਨ ਦਾ ਨੌਜਵਾਨਾਂ ਵੱਲੋਂ ਕਤਲ ਕਰ ਦਿੱਤਾ ਗਿਆ। ਉਧਰ, ਉਸ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਸਾਲੀ ਰਜਨੀ ਨੇ ਦੱਸਿਆ ਕਿ ਉਹ ਪਿੰਡ ਡਡਵਿੰਡੀ ਵਿਖੇ ਆਪਣੇ ਰਿਸ਼ਤੇਦਾਰਾਂ ਦੇ ਘਰ ਧਾਰਮਿਕ ਸਮਾਗਮ ਲਈ ਆਈ ਹੋਈ ਸੀ। ਫੰਕਸ਼ਨ ਖਤਮ ਹੋਣ ਤੋਂ ਬਾਅਦ ਅਸੀਂ ਸੁਲਤਾਨਪੁਰ ਲੋਧੀ ਆ ਗਏ ਜਿਸ ਤੋਂ ਬਾਅਦ ਮੇਰਾ ਜੀਜਾ ਵੀ ਮੇਰੇ ਨਾਲ ਆ ਗਿਆ। ਉਸ ਨੇ ਦੱਸਿਆ ਕਿ ਖਾਣਾ ਬਣਾਉਣ ਤੋਂ ਬਾਅਦ ਮੈਂ ਫਿਰ ਡਡਵਿੰਡੀ ਚਲੀ ਗਈ। ਇਸ ਤਰ੍ਹਾਂ ਮੇਰਾ ਜੀਜਾ ਹਨੀ ਕੁਮਾਰ ਆਪਣੇ ਦੋਸਤਾਂ ਅਜੈ ਕੁਮਾਰ ਬੰਟੀ, ਅਮਨ ਕੁਮਾਰ ਨਾਲ ਮੋਟਰਸਾਈਕਲ ਤੇ ਜਾ ਰਿਹਾ ਸੀ। ਹਨੀ ਕੁਮਾਰ ਦੇ ਦੋਸਤ ਅਜੈ ਕੁਮਾਰ ਬੰਟੀ, ਅਮਨ ਕੁਮਾਰ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੇ, ਜਿਨ੍ਹਾਂ ਨੂੰ ਮੈਂ ਪੁੱਛਿਆ ਕਿ ਤੁਹਾਡੇ ਸੱਟਾਂ ਕਿਵੇਂ ਲੱਗੀਆਂ ਹਨ ਤਾਂ ਉਨ੍ਹਾਂ ਨੇ ਦੱਸਿਆ ਕਿ ਮੁਹੱਲਾ ਸੈਦਾ ਦੇ ਨੌਜਵਾਨਾਂ ਨੇ ਸਾਡੇ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ, ਜਿਸ ਤੋਂ ਬਾਅਦ ਮੈਂ ਉਹਨਾਂ ਨੂੰ ਐਂਬੂਲੈਂਸ ਵਿੱਚ ਸਿਵਲ ਹਸਪਤਾਲ ਕਪੂਰਥਲਾ ਵਿੱਚ ਦਾਖਲ ਕਰਵਾਇਆ। ਇਸ ਤੋਂ ਬਾਅਦ ਅਸੀਂ ਹਨੀ ਕੁਮਾਰ ਦੀ ਭਾਲ ਸ਼ੁਰੂ ਕੀਤੀ ਤਾਂ ਹਨੀ ਕੁਮਾਰ ਦੀ ਲਾਸ਼ ਦਾਣਾ ਮੰਡੀ ਸੁਲਤਾਨਪੁਰ ਲੋਧੀ ਤੋਂ ਪੁਲੀਸ ਨੂੰ ਮਿਲੀ, ਜਿੱਥੇ ਉਸ ਦੇ ਸਰੀਰ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਮਹੀਨੇ ਵਿੱਚ ਸੈਦਾ ਇਲਾਕੇ ਦੇ ਨੌਜਵਾਨਾਂ ਵੱਲੋਂ ਮੇਰੇ ਸਾਲੇ ਤੇ ਤੀਜੀ ਵਾਰ ਹਮਲਾ ਕੀਤਾ ਗਿਆ ਹੈ ਜਿਸ ਵਿੱਚ ਉਸਦਾ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਵੀ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਪਰ ਸਾਡੀ ਸੁਣਵਾਈ ਨਹੀਂ ਹੋਈ। ਉਨ੍ਹਾਂ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਹਨੀ ਸੱਭਰਵਾਲ ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਦੇ ਪ੍ਰਧਾਨ ਵੀ ਸਨ।

ਇਸ ਘਟਨਾ ਦਾ ਪਤਾ ਲੱਗਦਿਆਂ ਹੀ ਡੀਐਸਪੀ ਐਸਐਸ ਰੰਧਾਵਾ ਪੁਲੀਸ ਪਾਰਟੀ ਸਮੇਤ ਮੌਕੇ ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਸਾਡੇ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪੁਲੀਸ ਪਾਰਟੀ ਵੱਲੋਂ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦੀ ਇਲਾਕੇ ਦੇ ਨੌਜਵਾਨਾਂ ਨਾਲ ਰੰਜਿਸ਼ ਸੀ। ਉਹ ਪਹਿਲਾਂ ਵੀ ਲੜ ਚੁੱਕੇ ਹਨ।

Continue Reading

Latest News

Trending