Connect with us

Mohali

ਪਿੰਡ ਵਾਸੀਆਂ ਵਲੋਂ ਜੈਅੰਤੀ ਮਾਜਰੀ ਦੇ ਅਤੇ ਆਸ-ਪਾਸ ਦੇ ਪੰਜ ਪਿੰਡਾਂ ਦੀ 800 ਏਕੜ ਜ਼ਮੀਨ ਤੇ ਨਾਜਾਇਜ਼ ਕਬਜ਼ਾ ਕਰਨ ਦੇ ਇਲਜਾਮ

Published

on

 

ਮੁੱਖ ਮੰਤਰੀ ਤੇ ਵਿਜੀਲੈਂਸ ਨੂੰ ਸ਼ਿਕਾਇਤ ਤੋਂ ਬਾਅਦ ਵੀ ਨਹੀਂ ਹੋਈ ਕੋਈ ਕਾਰਵਾਈ

ਐਸ ਏ ਐਸ ਨਗਰ, 27 ਜੂਨ (ਸ.ਬ.) ਪਿੰਡ ਜੈਅੰਤੀ ਮਾਜਰੀ ਦੇ ਵਸਨੀਕ ਸੁੱਚਾ ਰਾਮ ਅਤੇ ਹੋਰਨਾਂ ਨੇ ਕਿਹਾ ਹੈ ਕਿ ਸ਼ਾਮਲਾਟ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਿਆਂ ਤੋਂ ਛੁਟਕਾਰਾ ਦਿਵਾਉਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸ਼ਾਮਲਾਟ ਜ਼ਮੀਨਾਂ ਤੇ ਅੰਨ੍ਹੇਵਾਹ ਨਾਜਾਇਜ਼ ਕਬਜ਼ੇ ਕੀਤੇ ਜਾ ਰਹੇ ਹਨ ਅਤੇ ਕਾਗਜ਼ਾਂ ਵਿੱਚ ਹੇਰਾਫੇਰੀ ਕਰਕੇ ਇਹ ਜ਼ਮੀਨਾਂ ਅੱਗੇ ਵੇਚੀਆਂ ਜਾ ਰਹੀਆਂ ਹਨ।

ਫੇਜ਼ 2 ਵਿੱਚ ਇੱਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਉਹਨਾਂ ਇਲਜਾਮ ਲਗਾਇਆ ਕਿ ਜਯੰਤੀ ਮਾਜਰੀ ਅਤੇ ਆਸ-ਪਾਸ ਦੇ ਪੰਜ ਪਿੰਡਾਂ ਦੀ ਕਰੀਬ 800 ਏਕੜ ਸ਼ਾਮਲਾਟ ਜ਼ਮੀਨ ਨੂੰ ਭੂ ਮਾਫੀਆ ਨੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਜ਼ਮੀਨੀ ਰਿਕਾਰਡ ਨਾਲ ਛੇੜਛਾੜ ਕਰਕੇ ਵੇਚ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਵਿਭਾਗਾਂ ਨੂੰ ਸ਼ਿਕਾਇਤ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਵੀ ਅਧਿਕਾਰੀਆਂ ਵੱਲੋਂ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।

ਵਿਜੀਲੈਂਸ ਕੋਲ ਸ਼ਿਕਾਇਤ ਦਰਜ ਕਰਵਾਈ ਪਰ ਕੋਈ ਕਾਰਵਾਈ ਨਹੀਂ ਹੋਈ

ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਪੰਜਾਬ ਵਿਜੀਲੈਂਸ ਬਿਊਰੋ ਨੂੰ ਵੀ ਸੌਂਪੀ ਗਈ ਸੀ ਪਰ ਵਿਜੀਲੈਂਸ ਨੇ ਵੀ ਇਸ ਮਾਮਲੇ ਵਿੱਚ ਕੁਝ ਨਹੀਂ ਕੀਤਾ ਅਤੇ ਇਸ ਸ਼ਿਕਾਇਤ ਨੂੰ ਟਾਲ ਦਿੱਤਾ। ਉਨ੍ਹਾਂ ਕਿਹਾ ਕਿ ਉਹ ਕਈ ਵਾਰ ਵਿਜੀਲੈਂਸ ਅਧਿਕਾਰੀਆਂ ਨੂੰ ਮਿਲ ਕੇ ਸ਼ਿਕਾਇਤ ਤੇ ਕਾਰਵਾਈ ਦੀ ਮੰਗ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਅਜੇ ਤੱਕ ਕੋਈ ਨਤੀਜਾ ਸਾਹਮਣੇ ਨਹੀਂ ਆਇਆ।

ਸ਼ਿਕਾਇਤਕਰਤਾ ਨੇ ਕਿਹਾ ਕਿ ਸ਼ਾਮਲਾਟ ਜ਼ਮੀਨ ਦੇ ਰਿਕਾਰਡ ਨਾਲ ਛੇੜਛਾੜ ਕਰਕੇ ਅਧਿਕਾਰੀਆਂ ਨੇ ਜ਼ਮੀਨ ਨੂੰ ਹੋਰ ਲੋਕਾਂ ਦੇ ਨਾਂ ਤੇ ਪਾਵਰ ਆਫ ਅਟਾਰਨੀ ਦੇ ਕੇ ਧੋਖੇ ਨਾਲ ਵੇਚ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਬਦਲੇ ਭੂ-ਮਾਫੀਆ ਨੇ ਵੱਡੇ-ਵੱਡੇ ਫਾਰਮ ਹਾਊਸ ਅਧਿਕਾਰੀਆਂ ਨੂੰ ਰਿਸ਼ਵਤ ਵਜੋਂ ਦਿੱਤੇ ਹਨ, ਜਿਸ ਕਾਰਨ ਅਧਿਕਾਰੀ ਵੀ ਪੂਰੀ ਤਰ੍ਹਾਂ ਚੁੱਪ ਧਾਰੀ ਬੈਠੇ ਹਨ। ਜੇਕਰ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇ ਤਾਂ ਹੇਠਾਂ ਤੋਂ ਲੈ ਕੇ ਉੱਪਰ ਤੱਕ ਕਈ ਅਧਿਕਾਰੀ ਭ੍ਰਿਸ਼ਟਾਚਾਰ ਵਿੱਚ ਲਿਪਤ ਨਜ਼ਰ ਆਉਣਗੇ।

ਇਸ ਸੰਬੰਧੀ ਸੰਪਰਕ ਕਰਨ ਤੇ ਜਿਲ੍ਹਾ ਰੇਵਿਨਿਊ ਆਫਿਸਰ ਹਰਮਿੰਦਰ ਸਿੰਘ ਹੁੰਦਲ ਨੇ ਕਿਹਾ ਕਿ ਉਹਨਾਂ ਦੇ ਨੋਟਿਸ ਵਿੱਚ ਆਇਆ ਹੈ ਕਿ ਪੰਜ ਪਿੰਡਾਂ ਬੂੜਾ, ਕਸੌਲੀ, ਭਰੋਂਦੀ ਕਰਾਉਂਦੇਵਾਲਾ ਤੇ ਜਯੰਤੀ ਮਾਜਰੀ ਦੀਆਂ ਜਮੀਨ ਦੀ ਕਿਸੇ ਹੋਰ ਤਹਸੀਲ ਵਿੱਚ ਪਾਵਰ ਆਫ ਅਟਾਰਨੀ ਕਰਵਾ ਕੇ ਉਹਦੇ ਇੰਤਕਾਲ ਦਰਜ ਕਰਾਕੇ ਸ਼ਾਮਲਾਤ ਤੇ ਦੂਜੇ ਬਚਤ ਲੈਂਡ ਤੇ ਕਬਜ਼ਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਸੰਬਧੀ ਜਾਂਚ ਕੀਤੀ ਜਾ ਰਹੀ ਹੈ ਜਿਹੜੀ ਦੋ ਦਿਨ ਦੇ ਵਿੱਚ ਮੁਕੰਮਲ ਕਰਕੇ ਰਿਪੋਰਟ ਡਿਪਟੀ ਕਮਿਸ਼ਨਰ ਨੂੰ ਸੌਪੀ ਜਾਵੇਗੀ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending