Connect with us

Mohali

ਫੇਜ਼ 10 ਵਿੱਚ ਲੁਟੇਰਿਆਂ ਨੇ ਪਿਸਤੌਲ ਦੀ ਨੋਕ ਤੇ ਦਿਨ ਦਹਾੜੇ ਸੁਨਿਆਰੇ ਦੀ ਦੁਕਾਨ ਲੁੱਟੀ

Published

on

 

ਸਕੂਟਰ ਤੇ ਆਏ ਦੋ ਲੁਟੇਰਿਆਂ ਨੇ ਦਿੱਤਾ ਲੁੱਟ ਦੀ ਵਾਰਦਾਤ ਨੂੰ ਅੰਜਾਮ

ਐਸ ਏ ਐਸ ਨਗਰ, 27 ਜੂਨ (ਸ.ਬ.) ਦੋ ਅਣਪਛਾਤੇ ਲੁਟੇਰਿਆਂ ਨੇ ਅੱਜ ਦਿਨ ਦਹਾੜੇ ਫੇਜ਼ 10 ਵਿੱਚ ਸਥਿਤ ਜੀ ਕੇ ਜਵੈਲਰ ਨਾਮ ਦੀ ਇੱਕ ਦੁਕਾਨ ਵਿੱਚ ਦਾਖਿਲ ਹੋ ਕੇ ਪਿਸਤੌਲ ਦੀ ਨੋਕ ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਬਾਅਦ ਵਿੱਚ ਨਾਲ ਦੇ ਦੁਕਾਨਦਾਰਾਂ ਦੇ ਇਕੱਠੇ ਹੋਣ ਤੇ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ। ਇਸ ਦੌਰਾਨ ਉਹਨਾਂ ਦਾ ਐਕਟਿਵਾ ਸਕੂਟਰ ਸਟਾਰਟ ਨਾ ਹੋਣ ਤੇ ਲੁਟੇਰੇ ਸਕੂਟਰ ਛੱਡ ਕੇ ਫਰਾਰ ਹੋ ਗਏ।

ਫੇਜ਼ 10 ਵਿੱਚ ਜੀ ਕੇ ਜਵੈਲਰ ਦੇ ਨਾਮ ਤੇ ਸੁਨਿਆਰੇ ਦੀ ਦੁਕਾਨ ਕਰਦੀ ਮਹਿਲਾ ਗੀਤਾਂਜਲੀ ਨੇ ਦੱਸਿਆ ਕਿ ਅੱਜ ਬਾਅਦ ਦੁਪਹਿਰ 4 ਵਜੇ ਦੇ ਕਰੀਬ ਇੱਕ ਨੌਜਵਾਨ ਮੁੰਡਾ (ਜਿਸਨੇ ਨਕਲੀ ਦਾਹੜੀ ਲਗਾਈ ਹੋਈ ਸੀ, ਦੁਕਾਨ ਵਿੱਚ ਆਇਆ ਅਤੇ ਉਹਨਾਂ ਦੇ ਬੇਟੇ ਬਾਰੇ ਪੁੱਛਿਆ। ਉਹਨਾਂ ਕਿਹਾ ਕਿ ਬੇਟਾ ਹੁਣੇ ਆ ਜਾਵੇਗਾ ਅਤੇ ਉਹ ਉੱਥੇ ਹੀ ਬੈਠ ਗਿਆ। ਇਸ ਦੌਰਾਨ ਇੱਕ ਹੋਰ ਨੌਜਵਾਨ ਜਿਸਨੇ ਟੋਪੀ ਪਾਈ ਹੋਈ ਸੀ ਦੁਕਾਨ ਵਿੱਚ ਆ ਗਿਆ ਅਤੇ ਦੋਵਾਂ ਨੌਜਵਾਨਾਂ ਨੇ ਆਪਸ ਵਿੱਚ ਇਸ਼ਾਰੇ ਨਾਲ ਗੱਲ ਕਰਕੇ ਫਿਰ ਕਿਹਾ ਕਿ ਸਾਮਾਨ ਚੱਕ ਲੈ ਅਤੇ ਉਹਨਾਂ ਦੋਵਾਂ ਨੇ ਕਾਉਂਟਰ ਵਿੱਚ ਪਏ ਗਹਿਣੇ ਚੁੱਕਣੇ ਸ਼ੁਰੂ ਕਰ ਦਿੱਤੇ । ਉਹਨਾਂ ਕਿਹਾ ਕਿ ਉਹਨਾਂ ਨੇ ਨੌਜਵਾਨਾਂ ਨੂੰ ਟੋਕਿਆ ਕਿ ਉਹ ਕੀ ਕਰ ਰਹੇ ਹਨ ਤਾਂ ਇੱਕ ਨੌਜਵਾਨ ਨੇ ਪਿਸਤੌਲ ਕੱਢ ਲਈ ਅਤੇ ਉਹਨਾਂ ਨੂੰ ਗੱਲਾ ਖੋਲ੍ਹਣ ਲਈ ਕਿਹਾ।

ਉਹਨਾਂ ਕਿਹਾ ਕਿ ਉਹਨਾਂ ਨੇ ਗੱਲਾ ਖੋਲਿਆ ਹੀ ਸੀ ਕਿ ਨਾਲ ਦੀ ਦੁਕਾਨ ਵਾਲੇ ਦੁਕਾਨਦਾਰ ਨੂੰ ਦੇਖ ਕੇ ਉਹਨਾਂ ਉਸਨੂੰ ਬੁਲਾਇਆ ਜਿਸਤੇ ਨੌਜਵਾਨ ਨੇ ਕਿਹਾ ਕਿ ਜਿਸਨੂੰ ਮਰਜੀ ਬੁਲਾ ਲਓ, ਪਰੰਤੂ ਇਸਦੇ ਬਾਅਦ ਦੋਵੇਂ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ। ਉਹਨਾਂ ਵਲੋਂ ਦੁਕਾਨ ਦੇ ਪਿੱਛੇ ਆਪਣਾ ਸਕੂਟਰ ਖੜ੍ਹਾ ਕੀਤਾ ਸੀ ਪਰੰਤੂ ਸਕੂਟਰ ਸਟਾਰਟ ਨਾ ਹੋਣ ਅਤੇ ਦੁਕਾਨਦਾਰ ਇਕੱਠੇ ਹੋਣ ਕਾਰਨ ਦੋਵੇਂ ਨੌਜਵਾਨ ਸਕੂਟਰ ਛੱਡ ਕੇ ਫਰਾਰ ਹੋ ਗਏ।

ਇਸ ਸੰਬੰਧੀ ਸੰਪਰਕ ਕਰਨ ਤੇ ਥਾਣਾ ਫੇਜ਼ 11 ਦੇ ਐਸ ਐਚ ਓ ਸz. ਨਵੀਨ ਪਾਲ ਸਿੰਘ ਲਹਿਲ ਨੇ ਕਿਹਾ ਕਿ ਪੁਲੀਸ ਵਲੋਂ ਮੌਕੇ ਦਾ ਜਾਇਜਾ ਲਿਆ ਗਿਆ ਹੈ ਅਤੇ ਸੀ ਸੀ ਟੀ ਵੀ ਦੀ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪੁਲੀਸ ਵਲੋਂ ਐਕਟਿਵਾ ਸਕੂਟਰ ਨੂੰ ਵੀ ਕਬਜੇ ਵਿੱਚ ਲਿਆ ਗਿਆ ਹੈ ਅਤੇ ਉਸਦੇ ਨੰਬਰ ਦੇ ਆਧਾਰ ਤੇ ਉਸਦੇ ਮਾਲਕ ਦਾ ਪਤਾ ਲਗਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਲੁਟੇਰਿਆਂ ਨੇ ਦੁਕਾਨ ਵਿੱਚ ਇਕੱਲੀ ਮਹਿਲਾ ਨੂੰ ਵੇਖ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ ਅਤੇ ਪੁਲੀਸ ਵਲੋਂ ਲੁਟੇਰਿਆਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।

ਮੌਕੇ ਤੇ ਪਹੁੰਚੇ ਮੁਹਾਲੀ ਜਵੈਲਰ ਐਸੋਸੀਏਸ਼ਨ ਦੇ ਪ੍ਰਧਾਨ ਸz. ਸਰਬਜੀਤ ਸਿੰਘ ਪਾਰਸ ਨੇ ਕਿਹਾ ਕਿ ਮੁਹਾਲੀ ਪੁਲੀਸ ਵਲੋਂ ਜਵੈਲਰਾਂ ਨੂੰ ਲੋੜੀਂਦੀ ਸੁਰੱਖਿਆ ਨਾ ਦਿੱਤੇ ਜਾਣ ਕਾਰਨ ਇਹ ਵਾਰਦਾਤ ਹੋਈ ਹੈ। ਉਹਨਾਂ ਕਿਹਾ ਕਿ ਫੇਜ਼ 10 ਵਿੱਚ ਪਹਿਲਾਂ ਵੀ ਲੁੱਟ ਦੀ ਵਾਰਦਾਤ ਹੋ ਚੁੱਕੀ ਹੈ ਅਤੇ ਉਹਨਾਂ ਵਲੋਂ ਇਸ ਸੰਬੰਧੀ ਮੁਹਾਲੀ ਦੇ ਐਸ ਐਸ ਪੀ ਮੰਗ ਪੱਤਰ ਦੇ ਕੇ ਜਵੈਲਰਾਂ ਨੂੰ ਲੋੜੀਂਦੀ ਸੁਰਖਿਆ ਦੇਣ ਦੀ ਮੰਗ ਵੀ ਕੀਤੀ ਸੀ ਪਰੰਤੂ ਪੁਲੀਸ ਵਲੋਂ ਇਸ ਸੰਬੰਧੀ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਅੱਜ ਫਿਰ ਇਹ ਵਾਰਦਾਤ ਹੋ ਗਈ ਹੈ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending