Connect with us

Chandigarh

ਭਾਸ਼ਾ ਐਕਟ 1963 ਦੀ ਪਾਲਣਾ ਕਰੇ ਪੀ ਜੀ ਆਈ ਪ੍ਰਸ਼ਾਸ਼ਨ : ਪੰਡਤ ਰਾਓ ਧਨੇਰਵਰ

Published

on

ਪੀ ਜੀ ਆਈ ਚੰਡੀਗੜ੍ਹ ਦ ਡਾਇਰੈਕਟਰ ਨੂੰ ਪੱਤਰ ਲਿਖ ਕੇ ਮੰਗ ਕੀਤੀ

ਚੰਡੀਗੜ੍ਹ, 27 ਜੂਨ (ਸ.ਬ.) ਪੰਜਾਬੀ ਪ੍ਰੇਮੀ ਪੰਡਿਤਰਾਓ ਧਨੇਰਵਰ ਨੇ ਪੀ ਜੀ ਆਈ ਚੰਡੀਗੜ੍ਹ ਦੇ ਡਾਇਰੈਕਟਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੀ ਜੀ ਆਈ ਵਿੱਚ ਭਾਸ਼ਾ ਐਕਟ 1963 ਦੀ ਪਾਲਣਾ ਕੀਤੀ ਜਾਵੇ।

ਪੀ ਜੀ ਆਈ ਦੇ ਡਾਇਰੈਕਟਰ ਨੂੰ ਲਿਖੇ ਪੱਤਰ ਵਿੱਚ ਸ੍ਰੀ ਧਨੇਰਵਰ ਨੇ ਕਿਹਾ ਹੈ ਕਿ ਭਾਸ਼ਾ ਐਕਟ 1965 ਦੇ ਅਨੁਸਾਰ, ਚੰਡੀਗੜ੍ਹ ‘ਬੀ’ ਖੇਤਰ ਦੇ ਅਧੀਨ ਆਉਂਦਾ ਹੈ ਜਿਸ ਵਿੱਚ ਸਾਰੇ ਬੋਰਡ ਤਿੰਨ ਭਾਸ਼ਾਵਾਂ ਵਿੱਚ ਹੋਣੇ ਹਨ। ਉਹਨਾਂ ਪੀ ਜੀ ਆਈ ਵਲੋਂ ਭਾਸ਼ਾ ਐਕਟ 1963 ਨੂੰ ਸਹੀ ਢੰਗ ਨਾਲ ਅਪਣਾਉਣ ਅਤੇ ਪਾਲਣਾ ਕਰਨ ਲਈ ਲਿਖਦਿਆਂ ਪੀ ਜੀ ਆਈ ਦੇ ਸਾਰੇ ਬੋਰਡ ਤਿੰਨ ਭਾਸ਼ਾਵਾਂ (ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ) ਵਿੱਚ ਬਣਵਾਉਣ ਲਈ ਡਾਇਰੈਕਟਰ ਨੂੰ 35 ਹਜ਼ਾਰ ਰੁਪਏ ਦਾ ਡ੍ਰਾਫਟ ਵੀ ਭੇਜਿਆ ਹੈ।

ਉਹਨਾਂ ਪੀ ਜੀ ਆਈ ਦੇ ਡਾਇਰੈਕਟਰ ਨੂੰ ਅਪੀਲ ਕੀਤੀ ਹੈ ਕਿ ਉਹ ਡਾਕਟਰਾਂ ਨੂੰ ਮਰੀਜ਼ਾਂ ਨਾਲ ਪੰਜਾਬੀ ਵਿੱਚ ਗੱਲ ਕਰਨ ਅਤੇ ਪੰਜਾਬੀ ਵਿੱਚ ਪਰਚੀ ਲਿਖਣ ਲਈ ਕਹਿਣ। ਪੰਡਿਤ ਰਾਓ ਨੇ ਡਾਇਰੈਕਟਰ ਨੂੰ ਮਰੀਜ਼ਾਂ ਨਾਲ ਸਬੰਧਤ ਵੀਡੀਓ ਪੰਜਾਬੀ ਵਿੱਚ ਬਣਾਉਣ ਦੀ ਵੀ ਅਪੀਲ ਕੀਤੀ ਹੈ ਤਾਂ ਜੋ ਪੰਜਾਬੀ ਮਰੀਜ਼ਾਂ ਨੂੰ ਫਾਇਦਾ ਹੋ ਸਕੇ।

Continue Reading

Chandigarh

30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Published

on

By

 

ਸਹਿ ਮੁਲਜ਼ਮ ਐਸ. ਐਚ. ਓ. ਗ੍ਰਿਫਤਾਰੀ ਤੋਂ ਬਚ ਕੇ ਮੌਕੇ ਤੋਂ ਫ਼ਰਾਰ

ਚੰਡੀਗੜ੍ਹ, 22 ਜਨਵਰੀ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲੀਸ ਥਾਣਾ ਗੜ੍ਹਸ਼ੰਕਰ ਵਿੱਚ ਤਾਇਨਾਤ ਇੱਕ ਸਿਪਾਹੀ ਕਿੰਦਰ ਸਿੰਘ ਨੂੰ 30000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਸਹਿ ਮੁਲਜ਼ਮ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਨੰਗਲ ਸਬ-ਡਵੀਜ਼ਨ ਦੀ ਵਸਨੀਕ ਹਰਦੀਪ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ਤੇ ਉਕਤ ਪੁਲੀਸ ਮੁਲਾਜ਼ਮ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਕੀਤੀ ਕਿ ਉਕਤ ਮੁਲਜ਼ਮ ਨੇ ਐਸ.ਐਚ.ਓ. ਇੰਸਪੈਕਟਰ ਬਲਜਿੰਦਰ ਸਿੰਘ ਮੱਲ੍ਹੀ ਦੇ ਨਾਂ ਤੇ, ਉਸ (ਹਰਦੀਪ ਕੌਰ) ਦੇ ਭਰਾ, ਜਿਸਨੂੰ ਪੁਲੀਸ ਨੇ ਇੱਕ ਝਗੜੇ ਦੇ ਸਬੰਧ ਵਿੱਚ ਕਈ ਹੋਰਾਂ ਨਾਲ ਗ੍ਰਿਫ਼ਤਾਰ ਕੀਤਾ ਹੈ, ਨੂੰ ਨਸ਼ੀਲੇ ਪਦਾਰਥਾਂ ਦੇ ਕੇਸ ਵਿੱਚ ਸ਼ਾਮਲ ਨਾ ਕਰਨ ਲਈ ਇੱਕ ਲੱਖ ਰੁਪਏ ਦੀ ਮੰਗ ਕੀਤੀ ਸੀ। ਪਰ ਬਾਅਦ ਵਿੱਚ ਸੌਦਾ 50000 ਰੁਪਏ ਵਿੱਚ ਤੈਅ ਹੋ ਗਿਆ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਹੁਸ਼ਿਆਰਪੁਰ ਯੂਨਿਟ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲੀਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕਾਰਵਾਈ ਦੌਰਾਨ ਐਸ. ਐਚ. ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Chandigarh

ਪਰਵੇਸ਼ ਵਰਮਾ ਦੀਆਂ ਪੰਜਾਬੀਆਂ ਵਿਰੁੱਧ ਟਿੱਪਣੀਆਂ ਭਾਜਪਾ ਦੇ ਡੂੰਘੇ ਪੱਖਪਾਤ ਨੂੰ ਕਰਦੀਆਂ ਹਨ ਉਜਾਗਰ : ਮਲਵਿੰਦਰ ਕੰਗ

Published

on

By

 

ਚੰਡੀਗੜ੍ਹ, 22 ਜਨਵਰੀ (ਸ.ਬ.) ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਜਪਾ ਆਗੂ ਪਰਵੇਸ਼ ਵਰਮਾ ਵੱਲੋਂ ਪੰਜਾਬੀਆਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਅਪਮਾਨਜਨਕ ਅਤੇ ਫੁੱਟ ਪਾਊ ਟਿੱਪਣੀਆਂ ਦੀ ਨਿਖੇਧੀ ਕੀਤੀ ਹੈ। ਆਪ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਭਾਜਪਾ ਅਤੇ ਇਸਦੀ ਲੀਡਰਸ਼ਿਪ ਨਫ਼ਰਤ ਅਤੇ ਧਰੁਵੀਕਰਨ ਦੀ ਰਾਜਨੀਤੀ ਨੂੰ ਉਤਸ਼ਾਹਿਤ ਕਰ ਰਹੀ ਹੈ।

ਉਹਨਾਂ ਕਿਹਾ ਕਿ ਪਰਵੇਸ਼ ਵਰਮਾ ਕਹਿ ਰਹੇ ਹਨ ਕਿ ਦਿੱਲੀ ਵਿੱਚ ਪੰਜਾਬ ਰਜਿਸਟ੍ਰੇਸ਼ਨ ਵਾਲੀਆਂ ਗੱਡੀਆਂ ਗਣਤੰਤਰ ਦਿਵਸ ਤੋਂ ਪਹਿਲਾਂ ਇੱਕ ਸਾਜ਼ਿਸ਼ ਦਾ ਹਿੱਸਾ ਹੋ ਸਕਦੀਆਂ ਹਨ ਅਤੇ ਇਹ ਕਹਿ ਕੇ ਉਹਨਾਂ ਨੇ ਆਪਣੀ ਪਾਰਟੀ ਦੀ ਪੰਜਾਬ ਵਿਰੋਧੀ ਮਾਨਸਿਕਤਾ ਦਾ ਖੁੱਲਾ ਪ੍ਰਦਰਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਦਿੱਲੀ ਦੇ ਵਿਕਾਸ ਅਤੇ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਅਤੇ ਦਿੱਲੀ ਦੀ ਤਰੱਕੀ ਪੰਜਾਬੀਆਂ ਦੀਆਂ ਕੁਰਬਾਨੀਆਂ ਅਤੇ ਯੋਗਦਾਨਾਂ ਦੀ ਦੇਣ ਹੈ। ਭਾਰਤ ਨੂੰ ਆਜ਼ਾਦ ਕਰਵਾਉਣ ਤੋਂ ਲੈ ਕੇ ਦਿੱਲੀ ਦੇ ਨੁਹਾਰ ਨੂੰ ਮੁੜ ਆਕਾਰ ਦੇਣ ਤੱਕ, ਪੰਜਾਬੀ ਹਮੇਸ਼ਾ ਸਭ ਤੋਂ ਅੱਗੇ ਰਹੇ ਹਨ ਅਤੇ ਉਨ੍ਹਾਂ ਨੂੰ ਅੱਤਵਾਦੀ ਕਹਿਣਾ ਨਾ ਸਿਰਫ਼ ਪੰਜਾਬ ਬਲਕਿ ਪੂਰੇ ਦੇਸ਼ ਦਾ ਅਪਮਾਨ ਹੈ।

ਉਹਨਾਂ ਕਿਹਾ ਕਿ ਜਦੋਂ ਚੋਣਾਂ ਨੇੜੇ ਹੁੰਦੀਆਂ ਹਨ, ਤਾਂ ਭਾਜਪਾ ਡਰ ਅਤੇ ਵੰਡ ਦੀ ਰਾਜਨੀਤੀ ਵੱਲ ਝੁਕ ਜਾਂਦੀ ਹੈ। ਇਸੇ ਤਹਿਤ ਪੰਜਾਬ ਨੰਬਰ ਦੇ ਵਾਹਨਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ, ਜਦੋਂ ਕਿ ਦਿੱਲੀ ਇੱਕ ਰਾਸ਼ਟਰੀ ਰਾਜਧਾਨੀ ਹੈ ਜਿੱਥੇ ਹਰ ਨਾਗਰਿਕ ਨੂੰ ਜਾਣ ਅਤੇ ਰਹਿਣ ਦਾ ਅਧਿਕਾਰ ਹੈ। ਇਹ ਟਿੱਪਣੀਆਂ ਨਾ ਸਿਰਫ਼ ਵੰਡਣ ਵਾਲੀਆਂ ਹਨ ਬਲਕਿ ਗੈਰ-ਸੰਵਿਧਾਨਕ ਵੀ ਹਨ।

ਮਲਵਿੰਦਰ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਪਰਵੇਸ਼ ਵਰਮਾ ਵਿਰੁੱਧ ਉਨ੍ਹਾਂ ਦੀਆਂ ਸ਼ਰਮਨਾਕ ਟਿੱਪਣੀਆਂ ਲਈ ਕਾਰਵਾਈ ਕੀਤੀ ਜਾਵੇ।

 

Continue Reading

Chandigarh

ਪੰਜਾਬ ਵਿੱਚ ਅਗਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਪੈਣ ਅਤੇ ਗੜ੍ਹੇਮਾਰੀ ਦੀ ਸੰਭਾਵਨਾ

Published

on

By

 

ਕਈ ਥਾਵਾਂ ਤੇ ਤੂਫ਼ਾਨ ਦੇ ਵੀ ਆਸਾਰ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਚੰਡੀਗੜ੍ਹ, 21 ਜਨਵਰੀ (ਸ.ਬ.) ਪੰਜਾਬ ਵਿੱਚ ਜਿੱਥੇ ਠੰਡ ਦਾ ਜ਼ੋਰ ਲਗਾਤਾਰ ਵੱਧ ਰਿਹਾ ਹੈ ਉੱਥੇ ਮੌਸਮ ਵਿਭਾਗ ਮੁਤਾਬਕ ਅੱਜ ਤੋਂ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਸੂਬੇ ਵਿੱਚ 2 ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵਲੋਂ 22 ਅਤੇ 23 ਜਨਵਰੀ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ ਨਾਲ ਗੜ੍ਹੇ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਵਾਵਾਂ ਦੀ ਦਿਸ਼ਾ ਬਦਲਣ ਕਾਰਨ ਮੌਸਮ ਬਦਲ ਰਿਹਾ ਹੈ, ਜਿਸ ਕਾਰਨ ਦਿਨ ਦੇ ਤਾਪਮਾਨ ਵਿੱਚ ਮਾਮੂਲੀ ਤਬਦੀਲੀ ਦੇਖੀ ਗਈ ਹੈ। ਪੰਜਾਬ ਵਿੱਚ ਅਗਲੇ 24 ਘੰਟਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਬਣ ਰਹੀ ਹੈ ਅਤੇ ਕਈ ਥਾਵਾਂ ਤੇ ਤੂਫ਼ਾਨ ਆਉਣ ਦੇ ਵੀ ਆਸਾਰ ਹਨ।

ਮੌਸਮ ਵਿਭਾਗ ਅਨੁਸਾਰ 22 ਜਨਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸ ਏ ਐਸ ਨਗਰ ਵਿੱਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਇਕ ਵਾਰ ਫਿਰ ਧੁੰਦ ਪੈਣ ਦੇ ਅਸਾਰ ਜਤਾਏ ਗਏ ਹਨ। ਪੱਛਮੀ ਪ੍ਰਭਾਵ ਦੇ ਚਲਦਿਆਂ ਬੁੱਧਵਾਰ ਤੋਂ ਬਾਅਦ 23-24 ਜਨਵਰੀ ਨੂੰ ਸੰਘਣੀ ਧੁੰਦ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਵਿਜ਼ਿਬਿਲਿਟੀ 50 ਤੋਂ 100 ਮੀਟਰ ਦੇ ਨੇੜੇ ਰਹਿ ਸਕਦੀ ਹੈ।

ਅੰਕੜਿਆਂ ਅਨੁਸਾਰ ਜਨਵਰੀ ਦੇ ਪਹਿਲੇ 20 ਦਿਨਾਂ ਵਿੱਚ 10.1 ਮਿਲੀਮੀਟਰ ਮੀਂਹ ਪੈਂਦਾ ਹੈ, ਪਰ ਹੁਣ ਤੱਕ ਸੂਬੇ ਵਿੱਚ ਸਿਰਫ਼ 8.1 ਮਿਲੀਮੀਟਰ ਮੀਂਹ ਹੀ ਪਿਆ ਹੈ। ਜੇਕਰ 22 ਜਨਵਰੀ ਨੂੰ ਸੂਬੇ ਵਿੱਚ ਚੰਗੀ ਬਾਰਿਸ਼ ਹੁੰਦੀ ਹੈ, ਤਾਂ ਅੰਦਾਜ਼ਾ ਹੈ ਕਿ 17 ਪ੍ਰਤੀਸ਼ਤ ਬਾਰਿਸ਼ ਦੀ ਘਾਟ ਨੂੰ ਪੂਰਾ ਕੀਤਾ ਜਾ ਸਕਦਾ ਹੈ।

Continue Reading

Latest News

Trending