Mohali
ਮੁਹਾਲੀ ਦੇ ਸਰਕਾਰੀ ਨਸ਼ਾ-ਛੁਡਾਊ ਕੇਂਦਰ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ
ਐਸ ਏ ਐਸ ਨਗਰ, 27 ਜੂਨ (ਸ.ਬ.) ਜ਼ਿਲ੍ਹਾ ਸਿਹਤ ਵਿਭਾਗ ਅਧੀਨ ਸੈਕਟਰ 66 ਵਿਖੇ ਚੱਲ ਰਹੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿੱਚ ਵੱਖ ਵੱਖ ਕਿਸਮਾਂ ਦੇ ਬੂਟੇ ਲਗਾਏ ਗਏ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰਪਾਲ ਕੌਰ ਨੇ ਦੱਸਿਆ ਕਿ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗ਼ੈਰਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਹੈ ਜਿਸਦੇ ਤਹਿਤ ਜਿਥੇ ਨਸ਼ੇ ਦੇ ਮਰੀਜ਼ਾਂ ਨੂੰ ਨਸ਼ੇ ਦੇ ਮਾੜੇ ਅਸਰ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿਤੀ ਗਈ ਹੈ ਉਥੇ ਮਰੀਜ਼ਾਂ ਵਾਸਤੇ ਹਰਿਆ-ਭਰਿਆ ਤੇ ਚੰਗਾ ਮਾਹੌਲ ਸਿਰਜਣ ਲਈ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ ਹਨ।
ਉਹਨਾਂ ਕਿਹਾ ਕਿ ਕਿਸੇ ਵੀ ਨਸ਼ੇ ਦਾ ਤਿਆਗ ਕਰਨਾ ਔਖੀ ਗੱਲ ਨਹੀਂ, ਵਿਅਕਤੀ ਅੰਦਰ ਸਿਰਫ਼ ਇੱਛਾ-ਸ਼ਕਤੀ ਦੀ ਲੋੜ ਹੁੰਦੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਓਟ ਕੇਂਦਰ, ਨਸ਼ਾ-ਛੁਡਾਊ ਕੇਂਦਰ ਅਤੇ ਮੁੜ-ਵਸੇਬਾ ਕੇਂਦਰ ਚਲਾਏ ਜਾ ਰਹੇ ਹਨ, ਜਿਹਨਾਂ ਵਿੱਚ ਇਲਾਜ ਦੇ ਨਾਲ-ਨਾਲ ਮਾਹਰ ਕੌਂਸਲਰਾਂ ਅਤੇ ਮਨੋਰੋਗ ਮਾਹਰ ਡਾਕਟਰਾਂ ਵਲੋਂ ਨਸ਼ੇ ਦੇ ਮਰੀਜ਼ਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਤਾਕਿ ਉਹ ਨਸ਼ਾ ਛੱਡਣ ਲਈ ਮਾਨਸਿਕ ਰੂਪ ਵਿਚ ਮਜ਼ਬੂਤ ਹੋ ਸਕਣ।
Mohali
ਸਰਬ ਸਾਂਝਾ ਵੈਲਫੇਅਰ ਸੋਸਾਇਟੀ ਵੱਲੋਂ 1 ਨਵੰਬਰ ਨੂੰ ਕਰਵਾਏ ਜਾਣਗੇ ਲੋੜਵੰਦ ਧੀਆਂ ਦੇ ਸਮੂਹਿਕ ਆਨੰਦ ਕਾਰਜ : ਫੂਲਰਾਜ ਸਿੰਘ
ਐਸ ਏ ਐਸ ਨਗਰ, 30 ਅਕਤੂਬਰ (ਸ.ਬ.) ਸਰਬ ਸਾਂਝਾ ਵੈਲਫੇਅਰ ਸੋਸਾਇਟੀ (ਰਜਿ: ) ਮੁਹਾਲੀ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਦੀਆਂ ਬੱਚੀਆਂ ਦੇ ਸਮੂਹਿਕ ਆਨੰਦ ਕਾਰਜ ਗੁਰਦੁਆਰਾ ਨਾਨਕ ਦਰਬਾਰ ਸਾਹਿਬ ਸੈਕਟਰ 90- 91 ਮੁਹਾਲੀ ਵਿਖੇ ਕਰਵਾਏ ਜਾ ਰਹੇ ਹਨ।
ਸੁਸਾਇਟੀ ਦੇ ਪ੍ਰਧਾਨ ਅਤੇ ਸਟੇਟ ਅਵਾਰਡੀ ਸz. ਫੂਲਰਾਜ ਸਿੰਘ ਨੇ ਦੱਸਿਆ ਕਿ ਸੁਸਾਇਟੀ ਮੈਂਬਰਾਂ ਵੱਲੋਂ ਇਸ ਪ੍ਰੋਗਰਾਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਸੋਸਾਇਟੀ ਵੱਲੋਂ ਹਰ ਸਾਲ ਵਿਧਾਇਕ ਕੁਲਵੰਤ ਸਿੰਘ ਦੀ ਸਰਪ੍ਰਸਤੀ ਹੇਠ ਲੋੜਵੰਦ ਧੀਆਂ ਦੇ ਸਮੂਹਿਕ ਆਨੰਦ ਕਾਰਜ ਕਰਵਾਏ ਜਾਂਦੇ ਹਨ। ਉਹਨਾਂ ਦੱਸਿਆ ਕਿ ਇਸ ਸਾਲ 1 ਨਵੰਬਰ ਨੂੰ ਕਰਵਾਏ ਜਾ ਰਹੇ ਸਮਾਗਮ ਸੰਬੰਧੀ ਅੱਜ ਸ੍ਰੀ ਅਖੰਡ ਪਾਠ ਸਾਹਿਬ 10 ਵਜੇ ਆਰੰਭ ਕਰਵਾਏ ਗਏ ਹਨ ਜਿਨਾਂ ਦੇ ਭੋਗ ਇੱਕ ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ। ਬਰਾਤਾਂ ਦਾ ਸਵਾਗਤ ਸਵੇਰੇ 9 ਵਜੇ ਅਤੇ ਬਰਾਤਾਂ ਲਈ ਬ੍ਰੇਕਫਾਸਟ ਸਵੇਰੇ 11 ਵਜੇ ਹੋਵੇਗਾ। ਉਪਰੰਤ ਆਨੰਦ ਕਾਰਜ ਦੀਆਂ ਰਸਮਾਂ (11.30 ਵਜੇ) ਕਰਵਾਈਆਂ ਜਾਣਗੀਆਂ, ਦੁਪਹਿਰ ਦਾ ਖਾਣਾ ਡੇਢ ਵਜੇ ਲਗਾਇਆ ਜਾਵੇਗਾ।
ਉਹਨਾਂ ਦੱਸਿਆ ਕਿ ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਤੋਂ ਇਲਾਵਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ, ਸੀਨੀਅਰ ਡਿਪਟੀ ਮੇਅਰ ਆਰ.ਪੀ. ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਜਿਲਾ ਯੋਜਨਾ ਬੋਰਡ ਮੁਹਾਲੀ ਦੀ ਚੇਅਰਪਰਸਨ ਸ਼੍ਰੀਮਤੀ ਪ੍ਰਭਜੋਤ ਕੌਰ, ਐਸ.ਡੀ.ਐਮ. ਮੁਹਾਲੀ ਸ਼੍ਰੀਮਤੀ ਦਮਨਦੀਪ ਕੌਰ, ਡੀ.ਐਸ.ਪੀ. ਮੁਹਾਲੀ ਹਰਸਿਮਰਨ ਸਿੰਘ ਬਲ, ਡਾਕਟਰ ਐਸ. ਪੀ. ਸਿੰਘ ਐਮ.ਡੀ. ਗਰੁੱਪ ਆਫ ਇੰਡਸ ਹੋਸਪਿਟਲ, ਗੁਰਮੀਤ ਸਿੰਘ ਟਰਸਟੀ ਸਕੱਤਰ ਸੋਹਾਣਾ ਹਸਪਤਾਲ, ਡਾਕਟਰ ਐਸ. ਐਸ. ਭਵਰਾ ਡਾਇਰੈਕਟਰ ਜੇ.ਐਲ. ਪੀ. ਐਲ., ਪਰਮਜੀਤ ਸਿੰਘ ਚੌਹਾਨ ਡਾਇਰੈਕਟਰ ਜੇ. ਐਲ. ਪੀ. ਐਲ, ਹਰਮਿੰਦਰ ਬਜਾਜ, ਡਾਕਟਰ ਲਖਵਿੰਦਰ ਸਿੰਘ, ਭਗਵਾਨ ਸਿੰਘ ਗਿੱਲ ਐਮ.ਡੀ., ਕੁਲਦੀਪ ਸਿੰਘ ਸਮਾਣਾ,ਅਸ਼ਵਨੀ ਸ਼ਰਮਾ, ਮੈਨੇਜਿੰਗ ਡਾਇਰੈਕਟਰ ਰਬਾਬ ਮਿਊਜਿਕ ਪ੍ਰੋਡਕਸ਼ਨ ਮੁਹਾਲੀ, ਸ਼੍ਰੀਮਤੀ ਜਗਜੀਤ ਕੌਰ ਕਾਹਲੋਂ ਚੇਅਰਪਰਸਨ ਹਰੀ ਸਿੰਘ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਮੁਹਾਲੀ, ਹਰਜਿੰਦਰ ਸਿੰਘ ਰੰਗੀ ਐਮ.ਡੀ. ਹਾਈਲੈਂਡ ਮੇ ਫੀਲਡ, ਗੁਰਮੀਤ ਸਿੰਘ ਵਾਲੀਆ ਪਰਾਈਡ ਕੈਟਰਸ, ਨੌਨਿਹਾਲ ਸਿੰਘ ਸੋਢੀ ਸਮਾਜ ਸੇਵੀ ਅਤੇ ਦਮਨਦੀਪ ਸਿੰਘ ਔਜਲਾ ਉਚੇਚੇ ਤੌਰ ਤੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨਗੇ।
ਉਹਨਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਮੁਹਾਲੀ , ਲਾਈਨਸ ਕਲੱਬ ਪੰਚਕੂਲਾ ਪ੍ਰੀਮੀਅਰ, ਜੇ.ਐਲ. ਪ੍ਰੋਡਕਸ਼ਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਪ੍ਰੋਗਰਾਮ ਦੌਰਾਨ ਸੁਸਾਇਟੀ ਵਲੋਂ ਵਿਆਹੁਤਾ ਲੜਕੀਆਂ ਨੂੰ ਕਪੜੇ, ਭਾਂਡੇ, ਫਰਨੀਚਰ, ਗਰਮ ਅਤੇ ਠੰਡੇ ਬਿਸਤਰੇ, ਪੱਖਾ, ਸਾਈਕਲ , ਲੜਕੇ ਅਤੇ ਲੜਕੀ ਲਈ ਘੜੀ, ਮੇਕਅਪ ਬਾਕਸ, ਟਰੰਕ, ਅਟੈਚੀ , ਸਲਾਈ ਮਸ਼ੀਨ ਅਤੇ ਸੋਨੇ ਦਾ ਕੋਕਾ ਦਿੱਤਾ ਜਾ ਰਿਹਾ ਹੈ ।
ਉਹਨਾਂ ਦੱਸਿਆ ਕਿ ਸਮਾਗਮ ਨੂੰ ਨੇਪਰੇ ਚੜਨ ਲਈ ਸਰਬ ਸਾਂਝਾ ਵੈਲਫੇਅਰ ਸੁਸਾਇਟੀ ਅਤੇ ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਇੱਕ ਮੀਟਿੰਗ ਵਿੱਚ ਸੋਸਾਇਟੀ ਅਤੇ ਕਲੱਬ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸਮੂਹਿਕ ਆਨੰਦ ਕਾਰਜ ਸੰਬੰਧੀ ਆਪੋ ਆਪਣੀਆਂ ਜਿੰਮੇਵਾਰੀਆਂ ਸੰਭਾਲੀਆਂ। ਮੀਟਿੰਗ ਦੌਰਾਨ ਗੁਰਦੀਪ ਸਿੰਘ ਟਿਵਾਣਾ ਸੀਨੀਅਰ ਮੀਤ ਪ੍ਰਧਾਨ, ਨਿਹਾਲ ਸਿੰਘ ਵਿਰਕ ਮੀਤ ਪ੍ਰਧਾਨ, ਪਲਵਿੰਦਰ ਸਿੰਘ ਗੁਰਾਇਆ ਮੀਤ ਪ੍ਰਧਾਨ, ਗੁਰਵੀਰ ਸਿੰਘ ਬੱਗਾ ਜਨਰਲ ਸਕੱਤਰ, ਗੁਰਮੀਤ ਸਿੰਘ ਸੈਣੀ ਖਜਾਨਚੀ ਤੋਂ ਇਲਾਵਾ ਭੁਪਿੰਦਰ ਸਿੰਘ ਕਬੱਡੀ ਕੋਚ’ ਪ੍ਰਧਾਨ ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ, ਸਰਪ੍ਰਸਤ ਹਰਮੇਸ਼ ਸਿੰਘ ਕੁੰਮੜਾ, ਹਰਮਿੰਦਰ ਸਿੰਘ ਮਾਖਾ ਜਰਨਲ ਸਕੱਤਰ ਵੀ ਹਾਜ਼ਰ ਰਹੇ।
Mohali
4 ਨਵੰਬਰ ਨੂੰ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਵਾਲੀ ਵਿਸ਼ਾਲ ਰੈਲੀ ਦੇਵੇਗੀ ਪੰਜਾਬ ਵਿੱਚ ਕਾਂਗਰਸ ਦੀ ਮਜ਼ਬੂਤੀ ਦਾ ਸੁਨੇਹਾ : ਬਲਜੀਤ ਕੌਰ
ਐਸ ਏ ਐਸ ਨਗਰ, 30 ਅਕਤੂਬਰ (ਸ.ਬ.) ਪੰਜਾਬ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ ਨੇ ਕਿਹਾ ਹੈ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਕਾਂਗਰਸ ਪਾਰਟੀ ਵੱਲੋਂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੀਤੀ ਜਾ ਰਹੀ ਵਿਸ਼ਾਲ ਰੈਲੀ ਪੰਜਾਬ ਦੀ ਸਿਆਸਤ ਵਿੱਚ ਇੱਕ ਮਹੱਤਵਪੂਰਨ ਮੋੜ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਰੈਲੀ ਪੰਜਾਬ ਦੇ ਲੋਕਾਂ ਦੇ ਹੱਕਾਂ, ਕਿਸਾਨਾਂ, ਨੌਜਵਾਨਾਂ, ਮਹਿਲਾਵਾਂ ਅਤੇ ਆਮ ਵਰਗ ਦੀਆਂ ਸਮੱਸਿਆਵਾਂ ਨੂੰ ਉਠਾਉਣ ਲਈ ਇੱਕ ਵੱਡਾ ਮੰਚ ਬਣੇਗੀ।
ਬਲਜੀਤ ਕੌਰ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ ਅਤੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨਾਲ ਪਾਰਟੀ ਵਰਕਰਾਂ ਨੂੰ ਹੋਰ ਉਤਸ਼ਾਹ ਮਿਲੇਗਾ ਅਤੇ ਸੰਗਠਨਾਤਮਕ ਗਤੀਵਿਧੀਆਂ ਨੂੰ ਨਵੀਂ ਦਿਸ਼ਾ ਮਿਲੇਗੀ।
ਉਨ੍ਹਾਂ ਕਿਹਾ ਕਿ ਇਸ ਰੈਲੀ ਵਿੱਚ ਪੰਜਾਬ ਮਹਿਲਾ ਕਾਂਗਰਸ ਵੀ ਆਪਣੀ ਸਰਗਰਮ ਭੂਮਿਕਾ ਨਿਭਾਏਗੀ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਮਹਿਲਾ ਕਾਂਗਰਸ ਦੀਆਂ ਅਹੁਦੇਦਾਰਾਂ ਅਤੇ ਵਰਕਰਾਂ ਦੀ ਸ਼ਮੂਲੀਅਤ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਮਹਿਲਾਵਾਂ ਦੀ ਬਰਾਬਰ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਪੰਜਾਬ ਮਹਿਲਾ ਕਾਂਗਰਸ ਹਰ ਜ਼ਿਲ੍ਹੇ, ਹਰ ਬਲਾਕ ਅਤੇ ਹਰ ਬੂਥ ਪੱਧਰ ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਨਸ਼ਿਆਂ, ਬੇਰੁਜ਼ਗਾਰੀ, ਮਹਿੰਗਾਈ, ਵਿਗੜਦੀ ਕਾਨੂੰਨ-ਵਿਵਸਥਾ ਅਤੇ ਕਿਸਾਨੀ ਨਾਲ ਜੁੜੀਆਂ ਸਮੱਸਿਆਵਾਂ ਕਾਰਨ ਚਿੰਤਤ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਅਨੇਕਾਂ ਸਵਾਲ ਖੜ੍ਹੇ ਹੋ ਰਹੇ ਹਨ। ਕਾਂਗਰਸ ਪਾਰਟੀ ਲੋਕਾਂ ਦੇ ਇਨ੍ਹਾਂ ਸਵਾਲਾਂ ਦਾ ਜਵਾਬ ਸਰਕਾਰ ਤੋਂ ਮੰਗਦੀ ਰਹੇਗੀ।
ਉਹਨਾਂ ਕਿਹਾ ਕਿ 4 ਨਵੰਬਰ ਦੀ ਰੈਲੀ ਸਿਰਫ਼ ਇੱਕ ਸਿਆਸੀ ਇਕੱਠ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਰਾਸ਼ਟਰੀ ਪੱਧਰ ਤੇ ਉਠਾਉਣ ਅਤੇ ਸਰਕਾਰ ਤੋਂ ਜਵਾਬਦੇਹੀ ਮੰਗਣ ਦਾ ਇੱਕ ਮਹੱਤਵਪੂਰਨ ਮੰਚ ਹੋਵੇਗੀ। ਪੰਜਾਬ ਮਹਿਲਾ ਕਾਂਗਰਸ ਇਸ ਰੈਲੀ ਦੀ ਸਫਲਤਾ ਲਈ ਆਪਣੀ ਪੂਰੀ ਜ਼ਿੰਮੇਵਾਰੀ ਨਿਭਾਏਗੀ।
Mohali
ਕੁਲਜੀਤ ਸਿੰਘ ਬੇਦੀ ਵਲੋਂ ਪੰਜਾਬ ਮਿਸ਼ਨ 2027 ਬਾਰੇ ਪਿੰਡ ਕੁਰੜਾ ਦੇ ਵਸਨੀਕਾਂ ਨਾਲ ਚੋਣ ਮੀਟਿੰਗ
ਮਨਦੀਪ ਸਿੰਘ ਵੱਲੋਂ ਸਾਥੀਆਂ ਸਮੇਤ ਮੀਟਿੰਗ ਕਰਕੇ ਕੀਤੀ ਚਰਚਾ
ਐਸ ਏ ਐਸ ਨਗਰ, 30 ਅਕਤੂਬਰ (ਸ.ਬ.) ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਹੱਕ ਵਿੱਚ ਮੁਹਾਲੀ ਵਿਧਾਨ ਸਭਾ ਹਲਕੇ ਦੇ ਪਿੰਡ ਕੁਰੜਾ ਵਿਖੇ ਮਨਦੀਪ ਸਿੰਘ ਵੱਲੋਂ ਆਪਣੇ ਸਾਥੀਆਂ ਸਮੇਤ ਇੱਕ ਮੀਟਿੰਗ ਕੀਤੀ ਗਈ। ਇਸ ਦੌਰਾਨ ਪੰਜਾਬ ਮਿਸ਼ਨ 2027 ਅਤੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪਿੰਡ ਦੇ ਵੱਖ-ਵੱਖ ਮੁੱਦਿਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਪਿੰਡ ਵਾਸੀਆਂ ਨੇ ਕੁਲਜੀਤ ਸਿੰਘ ਬੇਦੀ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ।
ਮੀਟਿੰਗ ਦੌਰਾਨ ਮਨਦੀਪ ਸਿੰਘ ਨੇ ਕਿਹਾ ਕਿ ਕੁਲਜੀਤ ਸਿੰਘ ਬੇਦੀ ਇੱਕ ਵਧੀਆ ਅਤੇ ਲੋਕਾਂ ਨਾਲ ਜੁੜੇ ਰਹਿਣ ਵਾਲੇ ਆਗੂ ਹਨ। ਉਹ ਹਮੇਸ਼ਾ ਲੋਕਾਂ ਨੂੰ ਨਾਲ ਲੈ ਕੇ ਚੱਲਦੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਦੀ ਤਹਿ ਤੱਕ ਜਾਂਦੇ ਹਨ।
ਇਸ ਮੌਕੇ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਲੋਕ ਹਿੱਤਾਂ ਨੂੰ ਪਹਿਲ ਦਿੱਤੀ ਹੈ ਅਤੇ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਹੈ। ਲੋੜ ਪੈਣ ਤੇ ਉਨ੍ਹਾਂ ਨੇ ਲੋਕਾਂ ਦੇ ਹੱਕਾਂ ਲਈ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਵੀ ਗੁਰੇਜ਼ ਨਹੀਂ ਕੀਤਾ। ਉਹਨਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਸਿਰਫ਼ ਰਾਜਨੀਤੀ ਕਰਨਾ ਨਹੀਂ, ਬਲਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦਾ ਢੁੱਕਵਾਂ ਹੱਲ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਅਸਲ ਵਿਕਾਸ ਉਦੋਂ ਹੀ ਸੰਭਵ ਹੈ, ਜਦੋਂ ਲੋਕਾਂ ਦੀ ਆਵਾਜ਼ ਸੁਣੀ ਜਾਵੇ ਅਤੇ ਉਨ੍ਹਾਂ ਦੀਆਂ ਲੋੜਾਂ ਮੁਤਾਬਕ ਯੋਜਨਾਵਾਂ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ਤੇ ਇਲਾਕੇ ਦੇ ਪਿੰਡਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ ਅਤੇ ਵਿਕਾਸ ਕਾਰਜ ਵੀ ਪਿੰਡ ਵਾਸੀਆਂ ਦੀ ਸਲਾਹ ਅਤੇ ਰਾਏ ਅਨੁਸਾਰ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਗਗਨਦੀਪ ਸਿੰਘ, ਗਗਨ ਧਾਲੀਵਾਲ, ਅਜੈਬ ਸਿੰਘ ਬਾਕਰਪੁਰ ਅਤੇ ਗੁਰਪ੍ਰੀਤ ਸਿੰਘ ਸਮੇਤ ਹੋਰ ਸਾਥੀ ਹਾਜ਼ਰ ਸਨ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National2 months agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
International2 months ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
