Connect with us

Mohali

ਮੁਹਾਲੀ ਵਿੱਚ ਜੈਵਿਕ ਰਹਿੰਦ-ਖੂੰਹਦ ਨੂੰ ਹਰੀ ਊਰਜਾ ਵਿੱਚ ਤਬਦੀਲ ਕਰਨ ਬਾਇਉਗੈਸ ਪਲਾਂਟ ਲਗਾਉਣ ਦੀ ਲੋੜ : ਅਮਰਜੀਤ ਸਿੰਘ ਜੀਤੀ ਸਿੱਧੂ

Published

on

 

ਕੂੜਾ ਇਕੱਠਾ ਕਰਨ ਵਾਲਿਆਂ ਨੂੰ ਆਰਐਮਸੀ ਪੁਆਇੰਟਾਂ ਤੇ ਡੰਪ ਕਰਨ ਤੋਂ ਪਹਿਲਾਂ ਆਪਣੇ ਤੌਰ ਤੇ ਕੂੜਾ ਇਕੱਠਾ ਕਰਨ ਦੇ ਨਿਰਦੇਸ਼

ਐਸ ਏ ਐਸ ਨਗਰ, 27 ਜੂਨ (ਪਰਵਿੰਦਰ ਕੌਰ ਜੱਸੀ) ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਉਰਫ਼ ਜੀਤੀ ਸਿੱਧੂ ਨੇ ਕਿਹਾ ਹੈ ਕਿ ਸ਼ਹਿਰ ਵਿੱਚ ਕੂੜੇ ਦੀ ਸਮੱਸਿਆ ਨਾਲ ਨਜਿੱਠਣ ਲਈ ਜੈਵਿਕ ਕੂੜੇ ਨੂੰ ਹਰੀ ਊਰਜਾ ਵਿੱਚ ਤਬਦੀਲ ਕਰਨ ਲਈ ਮੁਹਾਲੀ ਵਿੱਚ ਬਾਇਓਗੈਸ ਪਲਾਂਟ ਸਥਾਪਤ ਕਰਨ ਦੀ ਲੋੜ ਹੈ। ਉਹਨਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਅਤੇ ਕੂੜਾ ਪ੍ਰਬੰਧਨ ਦੀਆਂ ਚੁਣੌਤੀਆਂ ਨੂੰ ਹੱਲ ਕਰਨਾ ਸਾਡੀ ਪਹਿਲੀ ਤਰਜੀਹ ਹੈ ਅਤੇ ਇਸ ਸੰਬੰਧੀ ਸਫਾਈ ਕਰਮਚਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਰ. ਐਮ. ਸੀ. ਸੈਂਟਰਾਂ ਤੇ ਕੂੜਾ ਡੰਪ ਕਰਨ ਤੋਂ ਪਹਿਲਾਂ ਆਪਣੇ ਤੌਰ ਤੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰ ਕੇ ਲਿਆਉਣ। ਮੇਅਰ ਨੇ ਕਿਹਾ ਕਿ ਨਾਗਰਿਕਾਂ ਨੂੰ ਵੀ ਚਾਹੀਦਾ ਹੈ ਕਿ ਆਪਣੇ ਤੌਰ ਤੇ ਨਜ਼ਦੀਕੀ ਆਰ. ਐਮ. ਸੀ. ਵਿਖੇ ਗਿੱਲਾ ਅਤੇ ਸੁੱਕਾ ਕੂੜਾ ਵੱਖ ਕੀਤੇ ਬਿਨਾ ਕੂੜਾ ਨਾ ਸੁੱਟਣ।

ਉਹਨਾਂ ਕਿਹਾ ਕਿ ਸ਼ਹਿਰ ਦੇ ਕੂੜੇ ਦੇ ਪ੍ਰਭਾਵੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਨਗਰ ਨਿਗਮ ਆਪਣੇ ਅਧਿਕਾਰ ਖੇਤਰ ਦੇ ਖੇਤਰਾਂ ਤੇ ਧਿਆਨ ਕੇਂਦਰਿਤ ਕਰ ਰਿਹਾ ਹੈ ਜਦੋਂਕਿ ਗਮਾਡਾ ਵਲੋਂ ਆਪਣੇ ਅਧੀਨ ਖੇਤਰ ਦਾ ਕੰਮ ਸੰਭਾਲਿਆ ਜਾਣਾ ਹੈ ਅਤੇ ਦੋਵਾਂ ਵਲੋਂ ਆਪਸੀ ਤਾਲਮੇਲ ਨਾਲ ਇਸ ਸਮੱਸਿਆ ਦੇ ਹਲ ਲਈ ਕੰਮ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਸ਼ਹਿਰ ਵਿੱਚੋਂ ਨਿਕਲਦੀ ਜੈਵਿਕ ਰਹਿੰਦ-ਖੂੰਹਦ ਨੂੰ ਹਰੀ ਊਰਜਾ ਵਿੱਚ ਬਦਲਣ ਲਈ ਬਾਇਓਗੈਸ ਪਲਾਂਟ ਕੰਪਨੀਆਂ ਲਈ ਟੈਂਡਰ ਕੱਢਿਆ ਜਾਵੇਗਾ ਤਾਂ ਜੋ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਹਾਈ ਕੋਰਟ ਦੇ ਨਿਰਦੇਸ਼ਾਂ ਦੇ ਅਨੁਸਾਰ ਇਸ ਰਹਿੰਦ-ਖੂੰਹਦ ਨੂੰ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਲੜੀ ਤਹਿਤ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ ਦੋ ਵੱਡੇ ਬਾਇਓ ਗੈਸ ਪਲਾਂਟ ਸਥਾਪਤ ਕਰਨ ਦੀ ਮੰਗ ਕੀਤੀ ਜਾਵੇਗੀ ਜਿਹਨਾਂ ਰਾਂਹੀ ਜੈਵਿਕ ਰਹਿੰਦ-ਖੂੰਹਦ ਨੂੰ ਊਰਜਾ ਵਿੱਚ ਬਦਲ ਕੇ ਕੂੜਾ ਪ੍ਰਬੰਧਨ ਦਾ ਸਥਾਈ ਹੱਲ ਨਿਕਲ ਸਕੇ।

ਉਹਨਾਂ ਕਿਹਾ ਕਿ ਨਿਗਮ ਵਲੋਂ ਇੱਕ ਅਸਥਾਈ ਡੰਪਿੰਗ ਗਰਾਊਂਡ ਵੀ ਬਣਾਇਆ ਜਾ ਰਿਹਾ ਹੈ ਅਤੇ ਕੂੜੇ ਦੇ ਓਵਰਫਲੋ ਦਾ ਪ੍ਰਬੰਧਨ ਕਰਨ ਅਤੇ ਨਿਯਮਤ ਕੂੜੇ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਆਰ. ਐਮ. ਸੀ. ਕੇਂਦਰਾਂ ਦੀ ਗਿਣਤੀ ਅਤੇ ਸਮਰਥਾ ਵਧਾਈ ਜਾਵੇਗੀ।

Continue Reading

Mohali

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ਜੌਨ ਡੀਅਰ 5210 ਟਰੈਕਟਰ ਅਤੇ ਹਾਈਡਰੋਲਿਕ ਟਰਾਲੀ ਭੇਂਟ

Published

on

By

 

 

ਐਸ ਏ ਐਸ ਨਗਰ, 22 ਫਰਵਰੀ (ਸ.ਬ.) ਨੇੜਲੇ ਪਿੰਡ ਸੋਹਾਣਾ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਾਨੀ ਸੱਜਣ ਵੱਲੋਂ ਕਾਰ ਸੇਵਾ ਲਈ ਜੌਨ ਡੀਅਰ ਟਰੈਕਟਰ 5210 ਅਤੇ ਹਾਈਡਰੋਲਿਕ ਟਰਾਲੀ ਭੇਂਟ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਦਾਨੀ ਸੱਜਣ ਨੇ ਪਹਿਲਾਂ ਜੌਨ ਡੀਅਰ 5210 ਡੀਲੈਕਸ ਟਾਪ ਮਾਡਲ ਟਰੈਕਟਰ ਭੇਂਟ ਕੀਤਾ, ਫਿਰ ਹਾਈਡਰੋਲਿਕ ਟਰਾਲੀ ਬਣਵਾ ਕੇ ਭੇਂਟ ਕੀਤੀ। ਟਰੈਕਟਰ ਅਤੇ ਹਾਈਡਰੋਲਿਕ ਟਰਾਲੀ ਦੀ ਅਨੁਮਾਨਿਤ ਲਾਗਤ 24 ਲੱਖ ਰੁਪਏ ਦੇ ਕਰੀਬ ਹੈ।

ਉਹਨਾਂ ਦੱਸਿਆ ਕਿ ਟਰੈਕਟਰ ਦੇ ਸਾਰੇ ਕਾਗਜ਼ਾਤ, ਬੀਮਾ ਆਦਿ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਨਾਮ ਤੇ ਹੈ। ਦਾਨੀ ਸੱਜਣ ਵੱਲੋਂ ਟਰੈਕਟਰ ਤੇ ਲੱਗਣ ਵਾਲਾ ਸਾਰਾ ਸਮਾਨ ਵੀ ਲਗਵਾ ਕੇ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਇਕੱਠੇ ਹੋ ਕੇ ਕੜਾਹਿ ਪ੍ਰਸ਼ਾਦਿ ਦੀ ਦੇਗ ਸਜਾ ਕੇ ਅਰਦਾਸੀਆ ਸਿੰਘ ਤੋਂ ਦਾਨੀ ਸੱਜਣ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਵਾ ਦਿੱਤੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਗੁਪਤ ਅਤੇ ਪ੍ਰਤੱਖ ਦਾਨੀ ਸੱਜਣਾਂ ਵੱਲੋਂ ਸਮੇਂ ਸਮੇਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਲਈ 3 ਏਅਰ ਕੰਡੀਸ਼ਨਡ ਬੱਸ, ਕਵਾਲਿਸ, ਸਕਾਰਪਿਓ, ਮਹਿੰਦਰਾ ਮਰਾਜੋ, 3 ਮਾਰੂਤੀ ਈਕੋ, ਮਾਰੂਤੀ ਵਰਸਾ ਗੱਡੀਆਂ ਭੇਂਟ ਕੀਤੀਆਂ ਗਈਆਂ ਹਨ। ਕਾਰ ਸੇਵਾ ਵਾਸਤੇ ਗੱਡੀਆਂ ਟਾਟਾ 207, ਟਾਟਾ 709, 2 ਮਹਿੰਦਰਾ ਅਰਜਨ ਟਰੈਕਟਰ, 3 ਸਵਰਾਜ ਟਰੈਕਟਰ, 1 ਫੋਰਡ ਟਰੈਕਟਰ, ਮਹਿੰਦਰਾ ਪਿੱਕ ਅੱਪ, 2 ਮਹਿੰਦਰਾ ਯੂਟੀਲੀਟੀ, ਮਹਿੰਦਰਾ ਕੈਂਪਰ, ਮਹਿੰਦਰ ਮਿਨੀ ਟਰੱਕ 3200, ਮੈਕਸ ਪਿਕਅੱਪ, ਟਾਟਾ ਐਲ ਪੀ. ਟਰੱਕ, ਅਸ਼ੋਕਾ ਲੇ ਲੈਂਡ ਟਰੱਕ ਅਤੇ ਬੇਅੰਤ ਮਾਇਆ, ਸੋਨਾ ਆਦਿਕ ਭੇਂਟ ਕੀਤਾ ਜਾ ਚੁੱਕਿਆ ਹੈ।

Continue Reading

Mohali

ਸ਼ੈਮਰਾਕ ਸਕੂਲ ਦੀਆਂ ਜੂਨੀਅਰ ਸਾਲਾਨਾ ਖੇਡਾਂ ਦਾ ਆਯੋਜਨ

Published

on

By

 

ਐਸ ਏ ਐਸ ਨਗਰ, 22 ਫਰਵਰੀ (ਸ.ਬ.) ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 69 ਵੱਲੋਂ ਸਾਲਾਨਾ ਖੇਡਾਂ ਦਾ ਆਯੋਜਨ ਕੀਤਾ ਗਿਆ ਜਿਹਨਾਂ ਵਿਚ ਸਕੂਲ ਦੇ ਚਾਰ ਹਾਊਸ ਹੈਵਰਡ, ਸਟੈਨਫੋਰਡ, ਆਕਸਫੋਰਡ ਅਤੇ ਕੈਂਬਰਿਜ ਦੇ ਜੂਨੀਅਰ ਕਲਾਸਾਂ ਬੱਚਿਆਂ ਨੇ ਹਿੱਸਾ ਲਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਏ ਐੱਸ ਬਾਜਵਾ ਮੁੱਖ ਮਹਿਮਾਨ ਵਲੋਂ ਸ਼ਾਮਿਲ ਹੋਏ।

ਪ੍ਰਿੰਸੀਪਲ ਪ੍ਰਨੀਤ ਸੋਹਲ ਨੇ ਦੱਸਿਆ ਕਿ ਇਹਨਾਂ ਖੇਡਾਂ ਵਿਚ 100, 200, 300, 800, 1000 ਮੀਟਰ ਦੌੜ, ਹਾਈ ਜੰਪ ਆਦਿ ਦੇ ਮੁਕਾਬਲੇ ਕਰਵਾਏ ਗਏ। ਇਸ ਦੇ ਨਾਲ ਹੀ ਮਾਪਿਆਂ ਦੀ ਦੌੜ, ਅਧਿਆਪਕਾਂ ਦੀ ਰੇਸ, 4/100 ਰਿਲੇ ਰੇਸ, ਨਿੰਬੂ ਦੌੜ, ਤਿੰਨ ਲੱਤ ਦੌੜ ਸਮੇਤ ਹੋਰ ਕਈ ਰੋਚਕ ਖੇਡਾਂ ਕਰਵਾਈਆਂ ਗਈਆਂ।

ਮੁੱਖ ਮਹਿਮਾਨ ਏ ਐਸ ਬਾਜਵਾ ਨੇ ਸਕੂਲ ਦੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੀ ਤਾਰੀਫ਼ ਕਰਦਿਆਂ ਪੜਾਈ ਦੇ ਨਾਲ ਨਾਲ ਖੇਡਾਂ ਵਿਚ ਹਿੱਸਾ ਲੈਣ ਦੀ ਪ੍ਰੇਰਨਾ ਦਿਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨਾ ਸਿਰਫ਼ ਸਾਨੂੰ ਤੰਦਰੁਸਤ ਰੱਖਦੀਆਂ ਹਨ ਬਲਕਿ ਸਾਨੂੰ ਜ਼ਿੰਦਗੀ ਦੇ ਹਰ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਇੱਕ ਚੰਗਾ ਇਨਸਾਨ ਬਣਾਉਂਦੀਆਂ ਹਨ।

Continue Reading

Mohali

ਵਿਦਿਅਕ ਅਦਾਰਿਆਂ ਦੇ ਲਈ ਲੋੜੀਂਦੇ ਫੰਡ ਦੀ ਨਹੀਂ ਆਉਣ ਦਿੱਤੀ ਜਾਵੇਗੀ ਕਮੀ : ਕੁਲਵੰਤ ਸਿੰਘ

Published

on

By

 

ਪਿੰਡ ਸਨੇਟਾ ਦੇ ਸਰਕਾਰੀ ਹਾਈ ਸਕੂਲ ਦੇ ਸਲਾਨਾ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਿਲ

ਐਸ ਏ ਐਸ ਨਗਰ, 22 ਫਰਵਰੀ (ਸ.ਬ.) ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੇ ਦੌਰਾਨ ਪੰਜਾਬ ਲਈ ਸਿੱਖਿਆ ਅਤੇ ਸਿਹਤ ਦੇ ਪੱਧਰ ਨੂੰ ਉਤਾਂਹ ਚੁੱਕੇ ਜਾਣ ਦਾ ਵਾਇਦਾ ਕੀਤਾ ਸੀ ਅਤੇ ਬੀਤੇ 3 ਵਰ੍ਹਿਆਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਇਹਨਾਂ ਖੇਤਰਾਂ ਵਿੱਚ ਜਿਕਰਯੋਗ ਕੰਮ ਕੀਤਾ ਗਿਆ ਹੈ। ਪਿੰਡ ਸਨੇਟਾ ਦੇ ਸਰਕਾਰੀ ਹਾਈ ਸਕੂਲ ਦੇ ਸਲਾਨਾ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਨਾਲ ਸੰਬੰਧਿਤ ਲਗਾਤਾਰ ਲੋੜੀਂਦਾ ਪੈਸਾ ਭੇਜਿਆ ਜਾ ਰਿਹਾ ਹੈ ਅਤੇ ਵਿਦਿਅਕ ਅਦਾਰਿਆਂ ਵਿੱਚ ਜਿਸ ਕੰਮ ਲਈ ਪੈਸਾ ਭੇਜਿਆ ਜਾ ਰਿਹਾ ਹੈ, ਉੱਥੇ 100 ਫੀਸਦੀ ਪੈਸਾ ਲੱਗ ਰਿਹਾ ਹੈ।

ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਸਮੇਂ ਦੀਆਂ ਸਰਕਾਰਾਂ ਦੇ ਵਿੱਚ ਪੈਸੇ ਦਾ ਵੱਡਾ ਹਿੱਸਾ ਵਿਚੌਲੀਆਂ ਵਲੋਂ ਕਮਿਸ਼ਨ, ਠੱਗੀ ਅਤੇ ਬੇਈਮਾਨੀ ਦੇ ਰੂਪ ਵਿੱਚ ਹਜਮ ਕਰ ਲਿਆ ਜਾਂਦਾ ਸੀ ਜਦੋਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਹਰ ਕੰਮ ਪੂਰੀ ਤਰ੍ਹਾਂ ਪਾਰਦਰਸ਼ੀ ਤਰੀਕੇ ਨਾਲ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਸਕੂਲਾਂ ਦੇ ਸਮਾਗਮਾਂ ਵਿੱਚ ਵੱਖ-ਵੱਖ ਪੇਸ਼ਕਾਰੀਆਂ ਕਰਨ ਦੇ ਦੌਰਾਨ ਵਿਦਿਆਰਥੀਆਂ ਦੇ ਮਨੋਬਲ ਵਿੱਚ ਵਾਧਾ ਹੁੰਦਾ ਹੈ ਅਤੇ ਉਹਨਾਂ ਵਿੱਚ ਆਤਮ ਵਿਸ਼ਵਾਸ ਪੈਦਾ ਹੋਣ ਦੇ ਨਾਲ ਉਹ ਭਵਿੱਖ ਵਿੱਚ ਆਪਣੀ ਮੰਜ਼ਿਲ ਨੂੰ ਸਫਲਤਾ ਪੂਰਵਕ ਸਰ ਕਰ ਸਕਦੇ ਹਨ। ਉਹਨਾਂ ਕਿਹਾ ਕਿ ਅੱਜ ਸਕੂਲ ਦੇ ਸਮਾਗਮ ਵਿੱਚ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੇਸ਼ਕਾਰੀਆਂ ਕੀਤੀਆਂ ਗਈਆਂ ਹਨ ਜਿਸ ਨਾਲ ਜਾਹਿਰ ਹੁੰਦਾ ਹੈ ਕਿ ਸਕੂਲ ਦੇ ਪ੍ਰਿੰਸੀਪਲ ਸ਼ੁਭਵੰਤ ਕੌਰ ਅਤੇ ਸਟਾਫ ਵਲੋਂ ਆਪਣੀ ਜਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਜਾ ਰਿਹਾ ਹੈ।

ਇਸ ਮੌਕੇ ਡੀ. ਈ. ਓ. ਗਿੰਨੀ ਦੁਗਲ, ਡਿਪਟੀ ਡੀ. ਈ. ਓ. ਅੰਗਰੇਜ਼ ਸਿੰਘ, ਮੁੱਖ ਅਧਿਆਪਕਾ ਸ਼ੁਭਵੰਤ ਕੌਰ, ਕੁਲਦੀਪ ਸਿੰਘ ਸਮਾਣਾ, ਆਰ.ਪੀ. ਸ਼ਰਮਾ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਅਵਤਾਰ ਸਿੰਘ ਮੌਲੀ, ਕਰਮਜੀਤ ਸਿੰਘ ਚਿੱਲਾ, ਗੁਰਦੇਸ਼ ਸਿੰਘ ਸਰਪੰਚ ਸਨੇਟਾ, ਰਾਜੀਵ ਕੁਮਾਰ ਸਾਬਕਾ ਸਰਪੰਚ ਸਨੇਟਾ, ਮਲਕੀਤ ਸਿੰਘ ਸਰਪੰਚ ਦੁਰਾਲੀ, ਰਮੇਸ਼ਵਰ ਦਾਸ ਸਨੇਟਾ, ਰੂਪ ਚੰਦ ਸਨੇਟਾ, ਨਿਰਮਲ ਸਿੰਘ ਵੀ ਹਾਜ਼ਰ ਸਨ।

Continue Reading

Latest News

Trending