Connect with us

Mohali

ਜਿਲ੍ਹਾ ਪੁਲੀਸ ਵੱਲੋਂ ਕਾਰਾਂ ਲੁੱਟਣ ਵਾਲੇ ਗਿਰੋਹ ਦੇ 4 ਮੈਂਬਰ ਕਾਬੂ

Published

on

 

ਪੁਲੀਸ ਵਲੋਂ ਕਾਬੂ ਕੀਤੇ ਵਿਅਕਤੀਆਂ ਤੋਂ ਖੋਹ ਕੀਤੇ ਵਾਹਨ ਵੀ ਬਰਾਮਦ

ਐਸ ਏ ਐਸ ਨਗਰ, 28 ਜੂਨ (ਸ਼ਬy) ਮੁਹਾਲੀ ਪੁਲੀਸ ਵੱਲੋਂ ਕਾਰਾਂ ਦੀਆਂ ਲੁੱਟਾਂ੍ਰਖੋਹਾਂ ਕਰਨ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਕੇ ਉਹਨਾਂ ਤੋਂ ਖੋਹ ਕੀਤੇ ਗਏ ਵਾਹਨ ਵੀ ਬਰਾਮਦ ਕੀਤੇ ਹਨ। ਜਿਲ੍ਹੇ ਦੇ ਐਸ ਐਸ ਪੀ ਡਾ. ਸੰਦੀਪ ਕੁਮਾਰ ਗਰਗ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਪੁਲੀਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਐਸ ਪੀ ਹਰਬੀਰ ਸਿੰਘ ਅਟਵਾਲ ਅਤੇ ਡੀ ਐਸ ਪੀ ਹਰਸਿਮਰਤ ਸਿੰਘ ਦੀ ਨਿਗਰਾਨੀ ਹੇਠ ਸੀ. ਆਈ. ਏ. ਸਟਾਫ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਟੀਮ ਵੱਲੋਂ ਕਾਬੂ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਤੋਂ ਖੋਹ ਕੀਤੀਆਂ 2 ਟੈਕਸੀ ਕਾਰਾਂ, ਇੱਕ ਮੋਬਾਈਲ ਫੋਨ ਵੀ ਬਰਾਮਦ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਇਹਨਾਂ ਵਿਅਕਤੀਆਂ ਨੇ ਬੀਤੀ 21੍ਰ22 ਜੂਨ ਦੀ ਦਰਮਿਆਨੀ ਰਾਤ ੯ ਟੈਕਸੀ ਡ੍ਰਾਈਵਰ ਸਰਵਨ ਕੁਮਾਰ ਵਾਸੀ ਸਿਟੀ ਅਮਰੋਹ, ਜਿਲਾ ਅਮਰੋਹਾ, ਯੂ.ਪੀ. ਹਾਲ ਵਾਸੀ ਜੰਡਪੁਰ ਦੀ ਟੈਕਸੀ ਲੁੱਟੀ ਸੀ। ਘਟਨਾ ਵਾਲੀ ਰਾਤ ਸਰਵਨ ਕੁਮਾਰ ਆਪਣੀ ਟੈਕਸੀ ਤੇ ਸੀ.ਪੀ. ਮਾਲ ਸੈਕਟਰ੍ਰ67 ਦੇ ਸਾਹਮਣੇ ਖੜਾ ਸੀ, ਜਿੱਥੇ ਉਸ੯ ਇੰਨਡਰਾਈਵ ਐਪ ਰਾਹੀਂ ਪਿੰਡ ਬਠਲਾਣਾ ਦੀ ਰਾਈਡ ਬੁੱਕ ਹੋਈ ਸੀ। ਉਸ ਵਲੋਂ ਸੀ. ਪੀ. ਮਾਲ ਦੇ ਨੇੜਿਉਂ ਚਾਰ ਵਿਅਕਤੀਆਂ ੯ ਟੈਕਸੀ ਵਿੱਚ ਬਿਠਾ ਲਿਆ ਅਤੇ ਪਿੰਡ ਬਠਲਾਣਾ ਵੱਲ ਜਾਣ ਦੌਰਾਨ ਸੈਕਟਰ੍ਰ104 ਵਿੱਚ ਮਿਉਂਸੀਪਲ ਹਾਈਟ ਮੁਹਾਲੀ ਕੋਲ ਪੁੱਜਣ ਤੇ ਕਾਰ ਦੀ ਪਿਛਲੀ ਸੀਟ ਤੇ ਬੈਠੇ ਇੱਕ ਵਿਅਕਤੀ ਨੇ ਉਸ੯ ਗਰਦਨ ਤੋਂ ਫੜ ਲਿਆ ਅਤੇ ਕੰਡਕਟਰ ਸੀਟ ਤੇ ਬੈਠੇ ਵਿਅਕਤੀ ਨੇ ਉਸ ਵੱਲ ਲੋਹੇ ਦੀ ਕਿਰਚ ਤਾਣ ਲਈ। ਇਸਤੋਂ ਬਾਅਦ ਉਹ ਵਿਅਕਤੀ ਕਾਰ ਰੁਕਵਾ ਕੇ ਉਸਦਾ ਮੋਬਾਈਲ ਫੋਨ, ਨਗਦੀ ਅਤੇ ਕਾਰ ਖੋਹ ਕੇ ਫਰਾਰ ਹੋ ਗਏ। ਇਸ ਸੰਬੰਧੀ ਆਈ ਪੀ ਸੀ ਦੀ ਧਾਰਾ 379 ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਉਹਨਾਂ ਦੱਸਿਆ ਕਿ ਇਸ ਤੋਂ ਬਾਅਦ ਟੈਕਸੀ ਡ੍ਰਾਈਵਰ ਨਵੀਨ ਕੁਮਾਰ ਵਾਸੀ ਪਿੰਡ ਡੀਗਾਨਾ ਥਾਣਾ ਜੁਲਾਨਾ, ਜਿਲਸ਼ਾ ਜੀਂਦ ਹਾਲ ਵਾਸੀ ਕਿਰਾਏਦਾਰ ਨਵਾਂ ਗਰਾਂਓ ਦੀ ਕਾਰ ਵੀ ਲੁੱਟੀ ਗਈ ਸੀ। ਨਵੀਨ ਕੁਮਾਰ ਨੇ ਬੀਤੀ 24 ਜੂਨ ਨੂੰ ਤੜਕੇ 2:50 ਵਜੇ ਇੰਨਡਰਾਈਵ ਐਪ ਰਾਹੀਂ ਸੈਕਟਰ੍ਰ67 ਮੁਹਾੀ ਤੋਂ ਬਨੂੜ ਲਈ ਰਾਈਡ ਪਾਈ ਸੀ ਅਤੇ ਸੈਕਟਰ੍ਰ67 ਮੁਹਾੀ ਤੋਂ ਤਿੰਨ ਨੌਜਵਾਨਾਂ ੯ ਆਪਣੀ ਟੈਕਸੀ ਗੱਡੀ ਵਿੱਚ ਬਿਠਾ ਕੇ ਬਨੂੜ ਲਈ ਚਲਿਆ ਸੀ ਅਤੇ ਲਾਂਡਰਾ ਬਨੂੜ ਰੋਡ ਤੋਂ ਥੋੜਾ ਪਿੱਛੇ ਸੈਕਟਰ੍ਰ104 ਮੁਹਾੀ ਕੋਲ ਪਿਛਲੀ ਸੀਟ ਤੇ ਬੈਠੇ ਨੌਜਵਾਨ ਨੇ ਪਰਨੇ ਨਾ ਉਸਦੀ ਬਾਹਾਂ ਬੰਨ੍ਹ ਦਿੱਤੀਆਂ ਅਤੇ ਨਾ ਬੈਠੇ ਨੌਜਵਾਨ ਨੇ ਉਸ੯ ਗਰਦਨ ਤੋਂ ਫੜ ਲਿਆ। ਉਕਤ ਵਿਕਤੀ ਉਸਦੀ ਕਾਰ ਰੁਕਵਾਕੇ, ਉਸਦਾ ਮੋਬਾਈਲ ਫੋਨ, ਨਗਦੀ ਅਤੇ ਕਾਰ ਖੋਹਕੇ ਫਰਾਰ ਹੋ ਗਏ ਸਨ। ਇਸ ਸੰਬੰਧੀ ਵੀ ਆਈ ਪੀ ਸੀ ਦੀ ਧਾਰਾ 379 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਉਹਨਾਂ ਦੱਸਿਆ ਕਿ ਪੁਲੀਸ ਵਲੋਂ ਮਾਮਲੇ ਦੀ ਗੰਭੀਰਤਾ ਦੀ ਅਹਿਮੀਅਤ ਨੂੰ ਮੁੱਖ ਰੱਖਦਿਆਂ ਐਸ ਪੀ ਹਰਬੀਰ ਸਿੰਘ ਅਟਵਾਲ, ਡੀ ਐਸ ਪੀ ਹਰਸਿਮਰਤ ਸਿੰਘ ਅਤੇ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਮੁਹਾਲੀ ਦੀ ਟੀਮ ਦਾ ਗਠਨ ਕੀਤਾ ਗਿਆ ਸੀ ਅਤੇ ਟੀਮ ਵਲੋਂ ਟੈਕਨੀਕਲ ਅਤੇ ਮਨੁੱਖੀ ਸੋਰਸਾ ਦੀ ਮਦਦ ਨਾਲ 1 ਮੁਲਜਮ ਨੂੰ ਅਮਰਵੀਰ ਕਲੋਨੀ, ਨੇੜੇ ਬੱਸ ਸਟੈਂਡ ਪਹੇਵਾ ਤੋਂ ਅਤੇ ਇੱਕ ਮੁਲਜਮ ਨੂੰ ਪਿੰਡ ਬਜੀਰਾਬਾਦ, ਰਾਜਪੁਰਾ ਤੋਂ ਗ੍ਰਿਫਤਾਰ ਕੀਤਾ। ਇਹਨਾਂ ਦੀ ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਇਹਨਾਂ ਨੇ ਫਰਜੀ ਸਿੰਮ ਕਾਰਡ ਨੰਬਰ ਤੋਂ ਇੰਨਡਰਾਈਵ ਐਪ ਡਾਊਨਲੋਡ ਕੀਤੀ ਹੋਈ ਸੀ ਅਤੇ ਫਰਜੀ ਤੇ ਇੰਨਡਰਾਈਵ ਅਕਾਊਂਟ ਬਣਾ ਕੇ ਇਹ ਦੋਨੋਂ ਟੈਕਸੀਆਂ ਬੁੱਕ ਕਰਕੇ ਖੋਹ ਦੀਆਂ ਵਾਰਦਾਤਾਂ ੯ ਅੰਜਾਮ ਦਿੱਤਾ ਸੀ।

ਗ੍ਰਿਫਤਾਰ ਵਿਅਕਤੀਆਂ ਵਿੱਚ ਰੋਹਿਤ ੪ਰਮਾ ਵਾਸੀ ਪਿੰਡ ਦਿਉਣ ਨੇੜੇ ਬੱਸ ਅੱਡਾ, ਥਾਣਾ ਸਦਰ ਬਠਿੰਡਾ, ਜਿਲਾ ਬਠਿੰਡਾ, ਮਨਪ੍ਰੀਤ ਸਿੰਘ ਉਰਫ ਮੰਨੂ ਉਰਫ ਗਿਆਨੀ ਵਾਸੀ ਗੁਰੂ ਨਾਨਕ ਬਸਤੀ ਪਿੰਡ ਕੋਠਾ ਗੁਰੂ ਥਾਣਾ ਭਗਤਾ, ਜਿਲਾ ਬਠਿੰਡਾ, ਯੋਗੇ੪ ਠਾਕੁਰ ਉਰਫ ਯੁਵੀ ਵਾਸੀ ਨੇੜੇ ਵਾਟਰ ਬੱਸ ਪਿੰਡ ਫੁੱਲੋ ਮਿੱਠੀ, ਥਾਣਾ ਸੰਗਤ ਮੰਡੀ, ਜਿਲ੍ਹਾ ਬਠਿੰਡਾ ਅਤੇ ਹਰਮਨਦੀਪ ਸਿੰਘ ਉਰਫ ਮਾਨ ਵਾਸੀ ਪਿੰਡ ਵਜੀਰਾਬਾਦ, ਨੇੜੇ ਐਨ. ਆਰ. ਆਈ. ਕੋਠੀ ਥਾਣਾ ਬਨੂੜ ਜਿਲਾ ਪਟਿਆਾ ੪ਾਮਿਲ ਹਨ। ਉਹਨਾਂ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇ੪ ਕਰਕੇ 4 ਦਿਨ ਦਾ ਪੁਲੀਸ ਰਿਮਾਂਡ ਹਾਸਿਲ ਕੀਤਾ ਗਿਆ ਹੈ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending