Connect with us

Chandigarh

ਪੰਜਾਬ ਪੁਲੀਸ ਵੱਲੋਂ 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ, 95,000 ਰੁਪਏ ਅਤੇ ਦੋ ਵਾਹਨ ਬਰਾਮਦ

Published

on

 

ਪੁਲੀਸ ਵਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆਂ ਦੇ ਦੋ ਗਿਰੋਹਾਂ ਦੇ ਪਰਦਾਫਾਸ਼ ਦਾ ਦਾਅਵਾ

ਚੰਡੀਗੜ੍ਹ, 28 ਜੂਨ (ਸ.ਬ.) ਪੰਜਾਬ ਪੁਲੀਸ ਨੇ ਦੋ ਵੱਖ ਵੱਖ ਥਾਵਾਂ ਤੋਂ ਤਿੰਨ ਨਸ਼ਾ ਤਸਕਰਾਂ ਨੂੰ 9.2 ਕਿਲੋ ਹੈਰੋਇਨ (8.2 ਕਿਲੋ+1 ਕਿਲੋ) ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਦਾ ਦਾਅਵਾ ਹੈ ਕਿ ਇਹ ਵਿਅਕਤੀ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਗਿਰੋਹਾਂ ਨਾਲ ਸੰਬੰਧਿਤ ਹਨ।

ਪਹਿਲੀ ਕਾਰਵਾਈ ਬਾਰੇਜਾਣਕਾਰੀ ਦਿੰਦਿਆਂ ਡੀ ਜੀ ਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਸੂਚਨਾਵਾਂ ਦੇ ਆਧਾਰ ਤੇ ਅਮ੍ਰਿਤਸਰ ਦੇ ਏ ਡੀ ਸੀ ਪੀ ਸਿਟੀ-2 ਅਭਿਮਨਿਊ ਰਾਣਾ ਦੀ ਅਗਵਾਈ ਹੇਠ ਥਾਣਾ ਛੇਹਰਟਾ ਦੀਆਂ ਪੁਲੀਸ ਟੀਮਾਂ ਨੇ ਰਾਜਾਸਾਂਸੀ ਦੇ ਸ਼ਿਵਾ ਐਨਕਲੇਵ ਦੇ ਇਲਾਕੇ ਤੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਬਚਿੱਤਰ ਸਿੰਘ ਵਾਸੀ ਪਿੰਡ ਜਠੌਲ ਜ਼ਿਲ੍ਹਾ ਅੰਮ੍ਰਿਤਸਰ ਅਤੇ ਸਨੀ ਵਾਸੀ ਗੁਰੂ ਕੀ ਵਡਾਲੀ, ਛੇਹਰਟਾ ਵਜੋਂ ਹੋਈ ਹੈ। ਮੁਲਜ਼ਮ ਬਚਿੱਤਰ ਸਿੰਘ ਨੂੰ ਸਾਲ 2021 ਤੋਂ ਪੀ.ਐਸ. ਘਰਿੰਡਾ ਦੇ ਕਤਲ ਕੇਸ ਵਿੱਚ ਭਗੌੜਾ ਐਲਾਨਿਆ ਹੋਇਆ ਸੀ।

ਉਹਨਾਂ ਦੱਸਿਆ ਕਿ ਪੁਲੀਸ ਟੀਮਾਂ ਨੇ 8.2 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਕੋਲੋਂ 95000 ਰੁਪਏ ਦੀ ਡਰੱਗ ਮਨੀ, ਇਕ ਇਲੈਕਟ੍ਰਾਨਿਕ ਭਾਰ ਤੋਲਣ ਵਾਲੀ ਮਸ਼ੀਨ ਅਤੇ ਸਵਿਫ਼ਟ ਕਾਰ ਵੀ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਛੇਹਰਟਾ ਅੰਮ੍ਰਿਤਸਰ ਵਿਖੇ ਐਨ ਡੀ ਪੀ ਐਸ ਐਕਟ ਦੀਆਂ ਧਾਰਾਵਾਂ 21-ਸੀ ਅਤੇ 23/29 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ ਖੁਫੀਆ ਸੂਚਨਾਵਾਂ ਤੇ ਕਾਰਵਾਈ ਕਰਦਿਆਂ ਥਾਣਾ ਰਣਜੀਤ ਐਵੀਨਿਊ ਦੀਆਂ ਪੁਲੀਸ ਟੀਮਾਂ ਨੇ ਰਣਜੀਤ ਐਵੀਨਿਊ ਬਾਈਪਾਸ ਤੇ ਨਾਕਾਬੰਦੀ ਕਰਕੇ ਅਮਨਦੀਪ ਸਿੰਘ ਵਾਸੀ ਪਿੰਡ ਰਾਣੀਆਂ, ਲੋਪੋਕੇ, ਅੰਮ੍ਰਿਤਸਰ ਨੂੰ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਟੀਮਾਂ ਨੇ ਉਸਦੀ ਵੌਕਸਵੈਗਨ ਵੈਂਟੋ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ।

ਪੁਲੀਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਦੋਸ਼ੀ ਪਾਕਿਸਤਾਨ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ਾ ਮੰਗਵਾ ਕੇ ਸੂਬੇ ਭਰ ਵਿੱਚ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਵਾਸਤੇ ਦੋਵਾਂ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਵੱਲੋਂ ਹੁਣ ਤੱਕ ਖਰੀਦੀ ਗਈ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੇ ਯਤਨ ਕੀਤੇ ਜਾ ਰਹੇ ਹਨ।

Continue Reading

Chandigarh

30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Published

on

By

 

ਸਹਿ ਮੁਲਜ਼ਮ ਐਸ. ਐਚ. ਓ. ਗ੍ਰਿਫਤਾਰੀ ਤੋਂ ਬਚ ਕੇ ਮੌਕੇ ਤੋਂ ਫ਼ਰਾਰ

ਚੰਡੀਗੜ੍ਹ, 22 ਜਨਵਰੀ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲੀਸ ਥਾਣਾ ਗੜ੍ਹਸ਼ੰਕਰ ਵਿੱਚ ਤਾਇਨਾਤ ਇੱਕ ਸਿਪਾਹੀ ਕਿੰਦਰ ਸਿੰਘ ਨੂੰ 30000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਸਹਿ ਮੁਲਜ਼ਮ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਨੰਗਲ ਸਬ-ਡਵੀਜ਼ਨ ਦੀ ਵਸਨੀਕ ਹਰਦੀਪ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ਤੇ ਉਕਤ ਪੁਲੀਸ ਮੁਲਾਜ਼ਮ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਕੀਤੀ ਕਿ ਉਕਤ ਮੁਲਜ਼ਮ ਨੇ ਐਸ.ਐਚ.ਓ. ਇੰਸਪੈਕਟਰ ਬਲਜਿੰਦਰ ਸਿੰਘ ਮੱਲ੍ਹੀ ਦੇ ਨਾਂ ਤੇ, ਉਸ (ਹਰਦੀਪ ਕੌਰ) ਦੇ ਭਰਾ, ਜਿਸਨੂੰ ਪੁਲੀਸ ਨੇ ਇੱਕ ਝਗੜੇ ਦੇ ਸਬੰਧ ਵਿੱਚ ਕਈ ਹੋਰਾਂ ਨਾਲ ਗ੍ਰਿਫ਼ਤਾਰ ਕੀਤਾ ਹੈ, ਨੂੰ ਨਸ਼ੀਲੇ ਪਦਾਰਥਾਂ ਦੇ ਕੇਸ ਵਿੱਚ ਸ਼ਾਮਲ ਨਾ ਕਰਨ ਲਈ ਇੱਕ ਲੱਖ ਰੁਪਏ ਦੀ ਮੰਗ ਕੀਤੀ ਸੀ। ਪਰ ਬਾਅਦ ਵਿੱਚ ਸੌਦਾ 50000 ਰੁਪਏ ਵਿੱਚ ਤੈਅ ਹੋ ਗਿਆ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਹੁਸ਼ਿਆਰਪੁਰ ਯੂਨਿਟ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲੀਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕਾਰਵਾਈ ਦੌਰਾਨ ਐਸ. ਐਚ. ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Chandigarh

ਪਰਵੇਸ਼ ਵਰਮਾ ਦੀਆਂ ਪੰਜਾਬੀਆਂ ਵਿਰੁੱਧ ਟਿੱਪਣੀਆਂ ਭਾਜਪਾ ਦੇ ਡੂੰਘੇ ਪੱਖਪਾਤ ਨੂੰ ਕਰਦੀਆਂ ਹਨ ਉਜਾਗਰ : ਮਲਵਿੰਦਰ ਕੰਗ

Published

on

By

 

ਚੰਡੀਗੜ੍ਹ, 22 ਜਨਵਰੀ (ਸ.ਬ.) ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਜਪਾ ਆਗੂ ਪਰਵੇਸ਼ ਵਰਮਾ ਵੱਲੋਂ ਪੰਜਾਬੀਆਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਅਪਮਾਨਜਨਕ ਅਤੇ ਫੁੱਟ ਪਾਊ ਟਿੱਪਣੀਆਂ ਦੀ ਨਿਖੇਧੀ ਕੀਤੀ ਹੈ। ਆਪ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਭਾਜਪਾ ਅਤੇ ਇਸਦੀ ਲੀਡਰਸ਼ਿਪ ਨਫ਼ਰਤ ਅਤੇ ਧਰੁਵੀਕਰਨ ਦੀ ਰਾਜਨੀਤੀ ਨੂੰ ਉਤਸ਼ਾਹਿਤ ਕਰ ਰਹੀ ਹੈ।

ਉਹਨਾਂ ਕਿਹਾ ਕਿ ਪਰਵੇਸ਼ ਵਰਮਾ ਕਹਿ ਰਹੇ ਹਨ ਕਿ ਦਿੱਲੀ ਵਿੱਚ ਪੰਜਾਬ ਰਜਿਸਟ੍ਰੇਸ਼ਨ ਵਾਲੀਆਂ ਗੱਡੀਆਂ ਗਣਤੰਤਰ ਦਿਵਸ ਤੋਂ ਪਹਿਲਾਂ ਇੱਕ ਸਾਜ਼ਿਸ਼ ਦਾ ਹਿੱਸਾ ਹੋ ਸਕਦੀਆਂ ਹਨ ਅਤੇ ਇਹ ਕਹਿ ਕੇ ਉਹਨਾਂ ਨੇ ਆਪਣੀ ਪਾਰਟੀ ਦੀ ਪੰਜਾਬ ਵਿਰੋਧੀ ਮਾਨਸਿਕਤਾ ਦਾ ਖੁੱਲਾ ਪ੍ਰਦਰਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਦਿੱਲੀ ਦੇ ਵਿਕਾਸ ਅਤੇ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਅਤੇ ਦਿੱਲੀ ਦੀ ਤਰੱਕੀ ਪੰਜਾਬੀਆਂ ਦੀਆਂ ਕੁਰਬਾਨੀਆਂ ਅਤੇ ਯੋਗਦਾਨਾਂ ਦੀ ਦੇਣ ਹੈ। ਭਾਰਤ ਨੂੰ ਆਜ਼ਾਦ ਕਰਵਾਉਣ ਤੋਂ ਲੈ ਕੇ ਦਿੱਲੀ ਦੇ ਨੁਹਾਰ ਨੂੰ ਮੁੜ ਆਕਾਰ ਦੇਣ ਤੱਕ, ਪੰਜਾਬੀ ਹਮੇਸ਼ਾ ਸਭ ਤੋਂ ਅੱਗੇ ਰਹੇ ਹਨ ਅਤੇ ਉਨ੍ਹਾਂ ਨੂੰ ਅੱਤਵਾਦੀ ਕਹਿਣਾ ਨਾ ਸਿਰਫ਼ ਪੰਜਾਬ ਬਲਕਿ ਪੂਰੇ ਦੇਸ਼ ਦਾ ਅਪਮਾਨ ਹੈ।

ਉਹਨਾਂ ਕਿਹਾ ਕਿ ਜਦੋਂ ਚੋਣਾਂ ਨੇੜੇ ਹੁੰਦੀਆਂ ਹਨ, ਤਾਂ ਭਾਜਪਾ ਡਰ ਅਤੇ ਵੰਡ ਦੀ ਰਾਜਨੀਤੀ ਵੱਲ ਝੁਕ ਜਾਂਦੀ ਹੈ। ਇਸੇ ਤਹਿਤ ਪੰਜਾਬ ਨੰਬਰ ਦੇ ਵਾਹਨਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ, ਜਦੋਂ ਕਿ ਦਿੱਲੀ ਇੱਕ ਰਾਸ਼ਟਰੀ ਰਾਜਧਾਨੀ ਹੈ ਜਿੱਥੇ ਹਰ ਨਾਗਰਿਕ ਨੂੰ ਜਾਣ ਅਤੇ ਰਹਿਣ ਦਾ ਅਧਿਕਾਰ ਹੈ। ਇਹ ਟਿੱਪਣੀਆਂ ਨਾ ਸਿਰਫ਼ ਵੰਡਣ ਵਾਲੀਆਂ ਹਨ ਬਲਕਿ ਗੈਰ-ਸੰਵਿਧਾਨਕ ਵੀ ਹਨ।

ਮਲਵਿੰਦਰ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਪਰਵੇਸ਼ ਵਰਮਾ ਵਿਰੁੱਧ ਉਨ੍ਹਾਂ ਦੀਆਂ ਸ਼ਰਮਨਾਕ ਟਿੱਪਣੀਆਂ ਲਈ ਕਾਰਵਾਈ ਕੀਤੀ ਜਾਵੇ।

 

Continue Reading

Chandigarh

ਪੰਜਾਬ ਵਿੱਚ ਅਗਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਪੈਣ ਅਤੇ ਗੜ੍ਹੇਮਾਰੀ ਦੀ ਸੰਭਾਵਨਾ

Published

on

By

 

ਕਈ ਥਾਵਾਂ ਤੇ ਤੂਫ਼ਾਨ ਦੇ ਵੀ ਆਸਾਰ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਚੰਡੀਗੜ੍ਹ, 21 ਜਨਵਰੀ (ਸ.ਬ.) ਪੰਜਾਬ ਵਿੱਚ ਜਿੱਥੇ ਠੰਡ ਦਾ ਜ਼ੋਰ ਲਗਾਤਾਰ ਵੱਧ ਰਿਹਾ ਹੈ ਉੱਥੇ ਮੌਸਮ ਵਿਭਾਗ ਮੁਤਾਬਕ ਅੱਜ ਤੋਂ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਸੂਬੇ ਵਿੱਚ 2 ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵਲੋਂ 22 ਅਤੇ 23 ਜਨਵਰੀ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ ਨਾਲ ਗੜ੍ਹੇ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਵਾਵਾਂ ਦੀ ਦਿਸ਼ਾ ਬਦਲਣ ਕਾਰਨ ਮੌਸਮ ਬਦਲ ਰਿਹਾ ਹੈ, ਜਿਸ ਕਾਰਨ ਦਿਨ ਦੇ ਤਾਪਮਾਨ ਵਿੱਚ ਮਾਮੂਲੀ ਤਬਦੀਲੀ ਦੇਖੀ ਗਈ ਹੈ। ਪੰਜਾਬ ਵਿੱਚ ਅਗਲੇ 24 ਘੰਟਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਬਣ ਰਹੀ ਹੈ ਅਤੇ ਕਈ ਥਾਵਾਂ ਤੇ ਤੂਫ਼ਾਨ ਆਉਣ ਦੇ ਵੀ ਆਸਾਰ ਹਨ।

ਮੌਸਮ ਵਿਭਾਗ ਅਨੁਸਾਰ 22 ਜਨਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸ ਏ ਐਸ ਨਗਰ ਵਿੱਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਇਕ ਵਾਰ ਫਿਰ ਧੁੰਦ ਪੈਣ ਦੇ ਅਸਾਰ ਜਤਾਏ ਗਏ ਹਨ। ਪੱਛਮੀ ਪ੍ਰਭਾਵ ਦੇ ਚਲਦਿਆਂ ਬੁੱਧਵਾਰ ਤੋਂ ਬਾਅਦ 23-24 ਜਨਵਰੀ ਨੂੰ ਸੰਘਣੀ ਧੁੰਦ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਵਿਜ਼ਿਬਿਲਿਟੀ 50 ਤੋਂ 100 ਮੀਟਰ ਦੇ ਨੇੜੇ ਰਹਿ ਸਕਦੀ ਹੈ।

ਅੰਕੜਿਆਂ ਅਨੁਸਾਰ ਜਨਵਰੀ ਦੇ ਪਹਿਲੇ 20 ਦਿਨਾਂ ਵਿੱਚ 10.1 ਮਿਲੀਮੀਟਰ ਮੀਂਹ ਪੈਂਦਾ ਹੈ, ਪਰ ਹੁਣ ਤੱਕ ਸੂਬੇ ਵਿੱਚ ਸਿਰਫ਼ 8.1 ਮਿਲੀਮੀਟਰ ਮੀਂਹ ਹੀ ਪਿਆ ਹੈ। ਜੇਕਰ 22 ਜਨਵਰੀ ਨੂੰ ਸੂਬੇ ਵਿੱਚ ਚੰਗੀ ਬਾਰਿਸ਼ ਹੁੰਦੀ ਹੈ, ਤਾਂ ਅੰਦਾਜ਼ਾ ਹੈ ਕਿ 17 ਪ੍ਰਤੀਸ਼ਤ ਬਾਰਿਸ਼ ਦੀ ਘਾਟ ਨੂੰ ਪੂਰਾ ਕੀਤਾ ਜਾ ਸਕਦਾ ਹੈ।

Continue Reading

Latest News

Trending