Mohali
ਵਕੀਲਾਂ ਨੇ ਕੇਂਦਰ ਸਰਕਾਰ ਵਲੋਂ 1 ਜੁਲਾਈ ਤੋਂ ਲਾਗੂ ਹੋ ਰਹੇ ਤਿੰਨ ਨਵੇਂ ਫੌਜਦਾਰੀ ਕਾਨੂੰਨਾਂ ਤੇ ਰੋਕ ਲਗਾਉਣ ਦੀ ਮੰਗ ਕੀਤੀ
ਐਸ ਏ ਐਸ ਨਗਰ, 28 ਜੂਨ (ਸ.ਬ.) ਇੰਡੀਅਨ ਐਸੋਸੀਏਸ਼ਨ ਆਫ ਲਾਇਰਜ਼ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਵਲੋਂ 1 ਜੁਲਾਈ ਤੋਂ ਲਾਗੂ ਹੋ ਰਹੇ ਤਿੰਨ ਨਵੇਂ ਫੌਜਦਾਰੀ ਕਾਨੂੰਨਾਂ ਤੇ ਰੋਕ ਲਗਾਈ ਜਾਵੇ। ਅੱਜ ਇੱਥੇ ਹੋਈ ਐਸੋਸੀਏਸ਼ਨ ਦੇ ਸੂਬਾ ਸਕੱਤਰ ਸz. ਜਸਪਾਲ ਦੱਪਰ ਦੀ ਅਗਵਾਈ ਹੇਠ ਹੋਈ ਪੰਜਾਬ ਇਕਾਈ ਦੀ ਮੀਟਿੰਗ ਦੌਰਾਨ ਕਿਹਾ ਗਿਆ ਕਿ ਕੇਂਦਰ ਸਰਕਾਰ ਵਲੋਂ ਪਾਸ ਭਾਰਤੀਆ ਨਿਆਂਏ ਸੰਹਿਤਾ, ਭਾਰਤੀਆ ਨਾਗਰਿਕ ਸੁਰਕਸ਼ਾ ਸੰਹਿਤਾ ਅਤੇ ਭਾਰਤੀਆ ਸਾਕਸ਼ੀਆ ਅਧੀਨਿਯਮ ਕਾਨੂੰਨ ਜਦੋਂ ਲੋਕ ਸਭਾ ਵਿਚ ਪਾਸ ਕੀਤੇ ਗਏ ਸਨ ਉਸ ਵੇਲੇ 145 ਚੁਣੇ ਹੋਏ ਮੈਂਬਰਾਂ (ਜੋ ਵਿਰੋਧੀ ਪਾਰਟੀਆਂ ਨਾਲ ਸਬੰਧਤ ਸਨ) ਨੂੰ ਗੈਰਕਾਨੂੰਨੀ ਤੌਰ ਤੇ ਮੁਅੱਤਲ ਕੀਤਾ ਹੋਇਆ ਸੀ। ਇਹ ਤਿੰਨ ਐਕਟ/ ਕਾਨੂੰਨ ਪਾਸ ਕਰਨ ਸਮੇਂ ਸੂਬਾ ਸਰਕਾਰਾਂ ਦੀ ਸਹਿਮਤੀ ਦੀ ਵੀ ਜਰੂਰਤ ਹੁੰਦੀ ਹੈ ਪਰ ਕੇਂਦਰ ਸਰਕਾਰ ਵਲੋਂ ਸੂਬਾ ਸਰਕਾਰਾਂ ਦੀ ਕੋਈ ਸਹਿਮਤੀ ਨਹੀਂ ਲਈ ਗਈ ਜੋ ਕਿ ਗੈਰ ਸੰਵਿਧਾਨਿਕ ਕਾਰਵਾਈ ਹੈ।
ਮੀਟਿੰਗ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਾਰੀਆਂ ਬਾਰ ਐਸੋਸੀਏਸ਼ਨਾਂ ਨੂੰ 1 ਜੁਲਾਈ 2024 ਨੂੰ ਕਚਹਿਰੀਆਂ ਦੇ ਕੰਮ ਕਾਜ ਨੂੰ ਪੂਰਨ ਤੌਰ ਤੇ ਬੰਦ ਕਰਨ ਦੀ ਅਪੀਲ ਕੀਤੀ ਗਈ ਅਤੇ ਕਿਹਾ ਗਿਆ ਕਿ ਜੇਕਰ ਸਰਕਾਰ ਵਲੋਂ ਇਹ ਕਾਨੂੰਨ ਦੇਸ਼ ਦੇ ਲੋਕਾਂ ਤੇ ਜਬਰਦਸਤੀ ਥੋਪਣ ਦੀ ਕੋਸ਼ਿਸ ਕੀਤੀ ਗਈ ਤਾਂ ਦੇਸ਼ ਦਾ ਵਕੀਲ ਭਾਈਚਾਰਾ ਲੋਕਤੰਤਰ ਅਤੇ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਲਈ ਇਕ ਲੰਮਾ ਸੰਘਰਸ਼ ਸ਼ੁਰੂ ਕਰੇਗਾ ਜਿਸ ਦੌਰਾਨ ਜੇ ਲੋੜ ਪਈ ਤਾਂ ਸੜਕਾਂ ਉਤੇ ਵੀ ਉਤਰਨ ਤੋਂ ਗੁਰੇਜ਼ ਨਹੀਂ ਕਰੇਗਾ।
ਐਸੋਸੀਏਸ਼ਨ ਦੇ ਸੂਬਾ ਕਾਰਜਕਾਰਨੀ ਮੈਂਬਰ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਕਤ ਕਾਨੂੰਨਾਂ ਤੇ ਰੋਕ ਲਗਾਉਣ ਸਬੰਧੀ ਉਨ੍ਹਾਂ ਵਲੋਂ ਇਕ ਮੰਗ ਪੱਤਰ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਕਾਨੂੰਨ ਮੰਤਰੀ ਨੂੰ ਭੇਜਿਆ ਗਿਆ ਹੈ। ਉਹਨਾਂ ਕਿਹਾ ਕਿ ਹਾਲ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਦੇਸ਼ ਦੇ ਹਾਲਾਤ ਬਦਲ ਚੁੱਕੇ ਹਨ ਅਤੇ ਬਹੁਤ ਜਿਆਦਾ ਨਵੇਂ ਚਿਹਰੇ ਚੁਣਕੇ ਆਏ ਹਨ ਅਤੇ ਇਨ੍ਹਾਂ ਕਾਨੂੰਨਾਂ ਤੇ ਨਵੇਂ ਮੈਂਬਰਾਂ ਦੀ ਰਾਏ ਲੈਣੀ ਵੀ ਜਰੂਰੀ ਹੈ।
ਉਨ੍ਹਾਂ ਕਿਹਾ ਕਿ ਨਵੇਂ ਕਾਨੂੰਨਾਂ ਵਿਚ ਕਈ ਧਾਰਾਵਾਂ ਦੇਸ਼ ਦੇ ਲੋਕਾਂ ਲਈ ਬਹੁਤ ਹੀ ਨੁਕਸਾਨ ਦੇਹ ਹਨ ਅਤੇ ਨਵੇਂ ਕਾਨੂੰਨ ਅੱਤਵਾਦੀ ਕਾਨੂੰਨਾਂ ਤੋਂ ਵੀ ਸਖਤ ਹਨ ਜੋ ਦੇਸ਼ ਦੇ ਸੰਵਿਧਾਨ ਦੇ ਵਿਰੁੱਧ ਹਨ ਅਤੇ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਵੀ ਉਲੰਘਣਾ ਹੈ। ਨਵੇਂ ਕਾਨੂੰਨਾਂ ਦੀਆਂ ਕਈ ਧਾਰਾਵਾਂ ਦੀ ਪਰਿਭਾਸ਼ਾ ਦੇਸ਼ ਧਰੋਹ ਕਾਨੂੰਨ ਦੀਆਂ ਮੱਦਾਂ ਵਿੱਚ ਆਉਂਦੀ ਹੈ ਜੋ ਬਸਤੀਵਾਦੀ ਕਾਨੂੰਨਾਂ ਤੋਂ ਵੀ ਸਖਤ ਬਣਾ ਦਿੱਤੇ ਗਏ ਹਨ ਪਰ ਦੇਸ਼ ਦਾ ਸੰਵਿਧਾਨ ਇਸਦੀ ਇਜਾਜਤ ਨਹੀਂ ਦਿੰਦਾ। ਇਨ੍ਹਾਂ ਕਾਨੂੰਨਾਂ ਵਿਚ ਐਕਸੀਡੈਂਟ ਦੇ ਕੇਸਾਂ ਨੂੰ ਬਹੁਤ ਸਖਤ ਬਣਾ ਦਿੱਤਾ ਗਿਆ ਹੈ ਜਿਸਦਾ ਵਿਰੋਧ ਦੇਸ਼ ਭਰ ਦੇ ਡਰਾਇਵਰ ਭਾਈਚਾਰੇ ਵਲੋਂ ਕੀਤਾ ਜਾ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਨਵੇ ਕਾਨੂੰਨਾਂ ਵਿੱਚ ਪੁਲੀਸ ਨੂੰ ਗੈਰ ਸੰਵਿਧਾਨਕ ਸ਼ਕਤੀਆਂ ਦਿਤੀਆਂ ਗਈਆਂ ਹਨ, ਜਿਸ ਵਿੱਚ ਪੁਰਾਣੇ ਕਾਨੂੰਨਾਂ ਅਨੁਸਾਰ ਜਿਥੇ ਪੁਲੀਸ ਰਿਮਾਂਡ ਵੱਧ ਤੋਂ ਵੱਧ 15 ਦਿਨਾਂ ਲਈ ਦਿੱਤਾ ਜਾ ਸਕਦਾ ਸੀ ਉੱਥੇ ਨਵੇਂ ਕਾਨੂੰਨ ਅਨੁਸਾਰ ਇਹ 60 ਤੋਂ 90 ਦਿਨਾਂ ਤੱਕ ਦਿੱਤਾ ਜਾ ਸਕਦਾ ਹੈ। ਨਵੇਂ ਕਾਨੂੰਨਾਂ ਵਿਚ ਕਈ ਧਾਰਾਵਾਂ ਦੇਸ਼ ਦੀ ਸਰਵਉਚ ਅਦਾਲਤ ਮਾਨਯੋਗ ਸੁਪਰੀਮ ਕੋਰਟ ਦੇ ਫੈਸਲਿਆਂ ਤੋਂ ਉਲਟ ਸ਼ਾਮਲ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ ਦੋਸ਼ੀਆਂ ਨੂੰ ਹਥਕੜੀ ਲਗਾਉਣਾ ਅਤੇ ਬੋਲਣ ਦੀ ਅਜਾਦੀ ਤੇ ਰੋਕ ਲਗਵਾਉਣਾ ਵੀ ਸ਼ਾਮਲ ਹੈ। ਸ੍ਰੀ ਧਾਲੀਵਾਲ ਨੇ ਕਿਹਾ ਕਿ ਇਹ ਤਾਂ ਸਿਰਫ ਕੁਝ ਉਦਾਹਰਨਾਂ ਹੀ ਹਨ ਪਰ ਨਵੇਂ ਕਾਨੂੰਨ ਲੋਕਾਂ ਦੀ ਆਜਾਦੀ ਤੇ ਸਿੱਧਾ ਹਮਲਾ ਹੈ ਜੋ ਦੇਸ਼ ਦੇ ਲੋਕ ਤੰਤਰ ਅਤੇ ਸੰਵਿਧਾਨਕ ਸੰਸਥਾਵਾਂ ਨੂੰ ਖਤਮ ਕਰਨ ਲਈ ਪਹਿਲਾ ਕਦਮ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਚੰਦ ਸਿੰਘ ਬਾਠ, ਨਵਲ ਕੁਮਾਰ, ਪਰਮਜੀਤ ਖੰਨਾ, ਸੰਪੂਰਨ ਸਿੰਘ ਛਾਜਲੀ, ਹਰਮਨ ਚਾਹਲ, ਹਰਮਨਦੀਪ ਲੁਧਿਆਣਾ, ਹਾਕਮ ਸਿੰਘ ਬਰਨਾਲਾ, ਸੁਰਜੀਤ ਸੋਹੀ ਬਠਿੰਡਾ, ਅਮਰਜੀਤ ਸਿੰਘ ਲੌਂਗੀਆਂ, ਗੁਰਚਰਨ ਸਿੰਘ, ਗੁਰਵੀਰ ਸਿੰਘ ਲਾਲੀ, ਵਿਦਿਆ ਸਾਗਰ, ਐਚ.ਆਰ. ਸਾਮਾ, ਦਲਜੀਤ ਸਿੰਘ ਸਿੱਧੂ, ਅਨੂ ਸ਼ਰਮਾ, ਕੁਲਦੀਪ ਸਿੰਘ, ਸਵਿੰਦਰ ਸਿੰਘ, ਅਜੈ ਸ਼ੰਕਰ, ਮਹੇਸ਼ ਰਾਣਾ ਅਤੇ ਰੋਹਿਤ ਕੁਮਾਰ ਵੀ ਹਾਜਰ ਸਨ।
Mohali
ਸ਼ੈਲਰਾਂ ਵਿੱਚੋਂ ਜੀਰੀ ਚੋਰੀ ਕਰਨ ਵਾਲੇ 4 ਕਾਬੂ
ਜੀਰੀ ਦੀਆਂ ਬੋਰੀਆਂ ਅਤੇ ਦੋ ਕਾਰਾਂ ਬਰਾਮਦ
ਘਨੌਰ, 25 ਜਨਵਰੀ (ਅਭਿਸ਼ੇਕ ਸੂਦ) ਘਨੌਰ ਪੁਲੀਸ ਨੇ ਸ਼ੈਲਰਾਂ ਵਿੱਚੋਂ ਚੌਰੀ ਕਰਨ ਵਾਲੇ 4 ਚੋਰ ਕਾਬੂ ਕੀਤੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਘਨੌਰ ਦੇ ਮੁੱਖ ਅਫਸਰ ਥਾਣਾ ਘਨੌਰ ਸਾਹਿਬ ਸਿੰਘ ਵਿਰਕ ਨੇ ਦੱਸਿਆ ਘਨੌਰ ਨੇੜਲੇ ਪਿੰਡ ਸੀਲ ਸ਼ੈਲਰ ਵਿੱਚ ਜੀਰੀ ਦੀਆਂ ਬੋਰੀਆਂ ਦੀ ਚੋਰੀ ਸਬੰਧੀ ਮਾਮਲਾ ਦਰਜ ਕੀਤਾ ਗਿਆ ਸੀ ਜਿਸਦੀ ਤਫਤੀਸ਼ ਦੌਰਾਨ ਸੰਜੀਵ ਕੁਮਾਰ ਉਰਫ ਸੰਦੀਪ ਵਾਸੀ ਕ੍ਰਿਸਨਾ ਕਲੋਨੀ ਨੇੜੇ ਆਈ ਟੀ ਆਈ ਅਬਲੋਵਾਲ ਪਟਿਆਲਾ, ਅਮਿਤ ਉਰਫ ਖੰਨਾ ਵਾਸੀ ਉਮਾਪੁਰ ਥਾਣਾ ਬਾਬਾ ਬਜਾਰ ਯੂ ਪੀ ਹਾਲ ਵਾਸੀ ਬਾਜਵਾ ਕਲੋਨੀ ਪਟਿਆਲਾ, ਸੂਰਜ ਉਰਫ ਬੱਚੀ ਵਾਸੀ ਨੇੜੇ ਆਸ਼ੂ ਹਸਪਤਾਲ ਪਿੰਡ ਛੋਟਾ ਅਰਾਈ ਮਾਜਰਾ ਦੇਵੀਗੜ ਰੋੜ ਪਟਿਆਲਾ ਅਤੇ ਮਿੱਥਨ ਵਾਸੀ ਪਿੰਡ ਸੁਰਾਹਾ ਥਾਣਾ ਖਰੀਕ ਯੂ ਪੀ ਹਾਲ ਵਾਸੀ ਬਾਜਵਾ ਕਲੋਨੀ ਪਟਿਆਲਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਤੋਂ ਚੋਰੀ ਹੋਈਆਂ ਜੀਰੀ ਦੀਆਂ ਬੋਰੀਆ ਬ੍ਰਾਮਦ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਵਾਰਦਾਤ ਕਰਨ ਵੇਲੇ ਵਰਤੀਆਂ ਗਈਆਂ ਦੋ ਕਾਰਾਂ ਮਹਿੰਦਰਾ ਵਰੀਟੋ ਅਤੇ ਇੰਜੋਏ ਕਾਰ (ਜਿਸ ਵਿੱਚ ਇਹ ਚੋਰੀ ਕੀਤੇ ਸਮਾਨ ਦੀ ਢੋਆ ਢੁਆਈ ਕਰਦੇ ਹਨ) ਵੀ ਬਰਾਮਦ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਇਹਨਾਂ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ ਜਿਹਨਾਂ ਪਾਸੋ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
Mohali
ਟਰੈਫਿਕ ਪੁਲੀਸ ਰਾਜਪੁਰਾ ਵੱਲੋਂ ਈ ਚਲਾਨ ਦੀ ਸ਼ੁਰੂਆਤ
ਰਾਜਪੁਰਾ, 25 ਜਨਵਰੀ (ਜਤਿੰਦਰ ਲੱਕੀ) ਰਾਜਪੁਰਾ ਟ੍ਰੈਫਿਕ ਪੁਲੀਸ ਵੱਲੋਂ ਵਾਹਨਾਂ ਦਾ ਈ ਚਲਾਨ ਕਰਨਾ ਸ਼ੁਰੂ ਕਰ ਦਿੱਤਾ ਹੈ ਜਿਸ ਦੌਰਾਨ ਸੜਕਾਂ ਦੇ ਕਿਨਾਰੇ ਖੜੇ ਵਾਹਨਾਂ ਦੇ ਚਾਲਾਨ ਕੀਤੇ ਜਾ ਰਹੇ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਟਰੈਫਿਕ ਇੰਚਾਰਜ ਰਾਜਪੁਰਾ ਸz. ਗੁਰਬਚਨ ਸਿੰਘ ਨੇ ਦੱਸਿਆ ਰਾਜਪੁਰਾ ਦੀ ਟਰੈਫਿਕ ਵਿਵਸਥਾ ਦੀ ਬਦਹਾਲੀ ਦੀ ਗੱਲ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਉਹਨਾਂ ਨੂੰ ਵਿਭਾਗ ਵੱਲੋਂ ਈ ਚਾਲਾਨ ਮਸ਼ੀਨ ਦਿੱਤੀ ਗਈ ਹੈ ਅਤੇ ਟ੍ਰੈਫਿਕ ਪੁਲੀਸ ਵਲੋਂ ਅਜਿਹੀਆਂ ਗੱਡੀਆਂ ਦੇ ਚਾਲਾਨ ਕੀਤੇ ਜਾ ਰਹੇ ਹਨ ਜਿਹੜੀਆਂ ਪਾਰਕਿੰਗ ਦੀ ਥਾਂ ਸੜਕ ਦੇ ਕਿਨਾਰੇ ਖੜ੍ਹਾ ਦਿੱਤੀਆਂ ਜਾਂਦੀਆਂ ਹਨ।
ਉਹਨਾਂ ਕਿਹਾ ਕਿ ਜਿਸ ਵੀ ਗੱਡੀ ਦਾ ਈ ਚਾਲਾਨ ਹੋਵੇਗਾ ਉਸਦਾ ਮੈਸੇਜ ਗੱਡੀ ਮਾਲਕ ਦੇ ਫੋਨ ਉੱਤੇ ਆਏਗਾ ਤੇ ਉਹ ਚਲਾਨ ਉਸ ਗੱਡੀ ਦੇ ਖਾਤੇ ਵਿੱਚ ਪੈ ਜਾਏਗਾ।
ਉਹਨਾਂ ਦੱਸਿਆ ਕਿ ਟ੍ਰੈਫਿਕ ਪੁਲੀਸ ਵਲੋਂ ਪਿਛਲੇ ਤਿੰਨ ਦਿਨਾਂ ਤੋਂ ਇਹ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਨਾਲ ਬਿਨਾਂ ਪਾਰਕਿੰਗ ਤੋਂ ਖੜਨ ਵਾਲੀ ਗੱਡੀਆਂ ਤੇ ਕਾਫੀ ਠੱਲ ਪਈ ਹੈ।
Mohali
ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਵਾਉਣ ਸਿੱਖ ਵੋਟਰ : ਪੱਤੋਂ
ਐਸ ਏ ਐਸ ਨਗਰ, 25 ਜਨਵਰੀ (ਸ.ਬ.) ਪੰਥਕ ਅਕਾਲੀ ਲਹਿਰ ਦੇ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਹਰਮਿੰਦਰ ਸਿੰਘ ਪੱਤੋਂ ਨੇ ਕਿਹਾ ਹੈ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਸੰਬੰਧੀ ਜਿਨ੍ਹਾਂ ਵੋਟਰਾਂ ਨੇ ਹੁਣ ਤੱਕ ਆਪਣੀ ਵੋਟ ਨਹੀਂ ਬਣਵਾਈ, ਉਹ ਆਪਣੀ ਵੋਟ ਬਣਵਾ ਲੈਣ ਕਿਉਂਕਿ ਵੋਟ ਬਣਾਉਣ ਦੀ ਮਿਤੀ ਹੁਣ ਵੱਧ ਕੇ 10 ਮਾਰਚ ਹੋ ਗਈ ਹੈ। ਉਹਨਾਂ ਕਿਹਾ ਕਿ ਸਿੱਖ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਬਣਵਾਉਣੀਆਂ ਚਾਹੀਦੀਆਂ ਹਨ ਤਾਂ ਜੋ ਕਿ ਗੁਰੂ ਘਰਾਂ ਦਾ ਪ੍ਰਬੰਧ ਚੰਗੇ ਇਨਸਾਨਾਂ ਤੇ ਹੱਥ ਵਿੱਚ ਆ ਸਕੇ ਅਤੇ ਅਕਾਲ ਤਖਤ ਸਾਹਿਬ ਦੀ ਸਰਬਉੱਚਤਾ ਨੂੰ ਆਜ਼ਾਦ ਕਰਾਇਆ ਜਾ ਸਕੇ।
-
National2 months ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
International2 months ago
ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ
-
International2 months ago
ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦਾ ਕਤਲ, ਦੋ ਮੁਲਜ਼ਮ ਗ੍ਰਿਫਤਾਰ
-
International2 months ago
ਤਨਮਨਜੀਤ ਸਿੰਘ ਢੇਸੀ ਰਾਸ਼ਟਰੀ ਸੁਰੱਖਿਆ ਕਮੇਟੀ ਦੇ ਮੈਂਬਰ ਨਿਯੁਕਤ
-
National2 months ago
ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, 30,000 ਡਾਲਰ ਮੰਗੇ
-
International1 month ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
National2 months ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
-
Mohali2 months ago
ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ