Connect with us

Chandigarh

ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਬਾਗਵਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ ਕਸ਼ਮੀਰ ਦਾ ਦੌਰਾ

Published

on

 

ਚੰਡੀਗੜ੍ਹ, 29 ਜੂਨ (ਸ.ਬ.) ਪੰਜਾਬ ਦੇ ਕਿਸਾਨਾਂ ਲਈ ਸੰਭਾਵਿਤ ਫਲ ਤੇ ਫੁੱਲਾਂ ਦੀ ਖੇਤੀ, ਰੇਸ਼ਮ ਦੇ ਉਤਪਾਦਨ ਲਈ ਮਲਬਰੀ ਦੀਆਂ ਕਿਸਮਾਂ ਅਤੇ ਨਵੀਆਂ ਤਕਨੀਕਾਂ ਲਾਗੂ ਕਰਨ ਲਈ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਸੂਬੇ ਦੇ ਅਗਾਂਹਵਧੂ ਕਿਸਾਨਾਂ ਨੂੰ ਜੰਮੂ-ਕਸ਼ਮੀਰ ਦਾ ਪੰਜ ਦਿਨਾ ਦੌਰਾ ਕਰਵਾਇਆ ਗਿਆ। ਇਸ ਦੌਰਾਨ ਕੈਬਨਿਟ ਮੰਤਰੀ ਅਤੇ ਕਿਸਾਨਾਂ ਵੱਲੋਂ ਸ਼੍ਰੀਨਗਰ ਵਿੱਚ ਬਾਗ਼ਬਾਨੀ ਨਾਲ ਸਬੰਧਤ ਸੈਂਟਰ ਆਫ਼ ਐਕਸੀਲੈਂਸ ਫ਼ਾਰ ਫਰੂਟਜ਼, ਸ਼ੇਰ-ਏ-ਕਸ਼ਮੀਰ ਯੂਨੀਵਰਸਿਟੀ ਆਫ਼ ਐਗਰੀਕਲਚਰ ਸਾਇੰਸ ਅਤੇ ਟੈਕਨਾਲੌਜੀ (ਕਸ਼ਮੀਰ), ਸੈਫ਼ਰਨ ਪਾਰਕ (ਦੁੱਸੂ, ਪੁਲਵਾਮਾ), ਸੈਂਟਰਲ ਇੰਸਟੀਚਿਊਟ ਫ਼ਾਰ ਟੈਂਪਰੇਟ ਹੌਰਟੀਕਲਚਰ, ਮਾਡਲ ਹਾਈਡੈਂਸਟੀ ਐਪਲ ਓਰਚਰਡ (ਸ੍ਰੀਨਗਰ), ਆਲੂ ਫ਼ਾਰਮ (ਗੁਲਮਾਰਗ), ਇੰਡਸਟਰੀਅਲ ਗਰੋਥ ਸੈਂਟਰ (ਲਾਸੀਪੋਰਾ) ਅਤੇ ਰੇਸ਼ਮ ਸਬੰਧੀ ਸੈਂਟਰਲ ਸੈਰੀਕਲਚਰ ਰਿਸਰਚ ਐਂਡ ਟ੍ਰੇਨਿੰਗ ਇੰਸਟੀਚਿਊਟ – ਕੇਂਦਰੀ ਰੇਸ਼ਮ ਬੋਰਡ (ਪਾਮਪੋਰ) ਦਾ ਦੌਰਾ ਕੀਤਾ ਅਤੇ ਵੰਨ ਸੁਵੰਨੀ ਜਾਣਕਾਰੀ ਹਾਸਿਲ ਕੀਤੀ।

ਇਸ ਦੌਰਾਨ ਬਾਗ਼ਬਾਨੀ ਵਿਭਾਗ ਸ੍ਰੀਨਗਰ ਵਲੋਂ ਪੰਜਾਬ ਨਾਲ ਸਬੰਧਤ ਬਾਗ਼ਬਾਨੀ ਫ਼ਸਲਾਂ ਦੀ ਖੇਤੀ, ਨਵੀਆਂ ਤਕਨੀਕਾਂ ਦੀ ਵਰਤੋਂ ਦੀ ਜਾਣਕਾਰੀ ਅਤੇ ਭਵਿੱਖ ਵਿੱਚ ਪੰਜਾਬ ਵਿੱਚ ਬਾਗ਼ਬਾਨੀ ਦੇ ਮਿਆਰ ਨੂੰ ਬਿਹਤਰ ਕਰਨ ਸਬੰਧੀ ਨਾਖ, ਆੜੂ, ਅਲੂਚੇ ਅਤੇ ਸੇਬ ਦੀਆਂ ਲੋਅ ਚਿਲਿੰਗ ਵਾਲੀਆਂ ਕਿਸਮਾਂ ਅਤੇ ਰੇਸ਼ਮ ਸਬੰਧੀ ਰਿਲਿੰਗ ਯੂਨਿਟ ਸਥਾਪਿਤ ਕਰਨ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।

ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਕੱਢ ਕੇ ਮੌਜੂਦਾ ਸਮੇਂ ਮੁਤਾਬਕ ਵੱਧ ਮੁਨਾਫ਼ੇ ਵਾਲੇ ਫਲ ਤੇ ਫੁੱਲ ਪੈਦਾ ਕਰਨ ਲਈ ਉਤਸ਼ਾਹਿਤ ਕਰ ਰਹੀ ਹੈ ਅਤੇ ਇਸ ਲੜੀ ਨੂੰ ਅੱਗੇ ਵਧਾਉਣ ਲਈ ਇਹ ਦੌਰਾ ਮਹੱਤਵਪੂਰਨ ਸਾਬਤ ਹੋਵੇਗਾ। ਬਾਗ਼ਬਾਨੀ ਮੰਤਰੀ ਨਾਲ ਗਏ ਅਗਾਂਹਵਧੂ ਕਿਸਾਨਾਂ ਦੇ ਵਫ਼ਦ ਵਿੱਚ ਖੇਤੀਬਾੜੀ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਸੰਯਮ ਅਗਰਵਾਲ, ਬਾਗ਼ਬਾਨੀ ਵਿਭਾਗ ਦੇ ਡਾ. ਦਲਬੀਰ ਸਿੰਘ, ਡਿਪਟੀ ਡਾਇਰੈਕਟਰ ਬਾਗ਼ਬਾਨੀ, ਡਾ. ਹਰਪ੍ਰੀਤ ਸਿੰਘ ਸੇਠੀ ਡਿਪਟੀ ਡਾਇਰੈਕਟਰ ਬਾਗ਼ਬਾਨੀ, ਡਾ. ਸੰਦੀਪ ਗਰੇਵਾਲ ਸਹਾਇਕ ਡਾਇਰੈਕਟਰ ਬਾਗ਼ਬਾਨੀ (ਪਟਿਆਲਾ), ਡਾ. ਲਖਬੀਰ ਸਿੰਘ, ਬਾਗ਼ਬਾਨੀ ਵਿਕਾਸ ਅਫ਼ਸਰ (ਹੁਸ਼ਿਆਰਪੁਰ) ਵੀ ਸ਼ਾਮਿਲ ਸਨ।

Continue Reading

Chandigarh

30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Published

on

By

 

ਸਹਿ ਮੁਲਜ਼ਮ ਐਸ. ਐਚ. ਓ. ਗ੍ਰਿਫਤਾਰੀ ਤੋਂ ਬਚ ਕੇ ਮੌਕੇ ਤੋਂ ਫ਼ਰਾਰ

ਚੰਡੀਗੜ੍ਹ, 22 ਜਨਵਰੀ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲੀਸ ਥਾਣਾ ਗੜ੍ਹਸ਼ੰਕਰ ਵਿੱਚ ਤਾਇਨਾਤ ਇੱਕ ਸਿਪਾਹੀ ਕਿੰਦਰ ਸਿੰਘ ਨੂੰ 30000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਸਹਿ ਮੁਲਜ਼ਮ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਨੰਗਲ ਸਬ-ਡਵੀਜ਼ਨ ਦੀ ਵਸਨੀਕ ਹਰਦੀਪ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ਤੇ ਉਕਤ ਪੁਲੀਸ ਮੁਲਾਜ਼ਮ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਕੀਤੀ ਕਿ ਉਕਤ ਮੁਲਜ਼ਮ ਨੇ ਐਸ.ਐਚ.ਓ. ਇੰਸਪੈਕਟਰ ਬਲਜਿੰਦਰ ਸਿੰਘ ਮੱਲ੍ਹੀ ਦੇ ਨਾਂ ਤੇ, ਉਸ (ਹਰਦੀਪ ਕੌਰ) ਦੇ ਭਰਾ, ਜਿਸਨੂੰ ਪੁਲੀਸ ਨੇ ਇੱਕ ਝਗੜੇ ਦੇ ਸਬੰਧ ਵਿੱਚ ਕਈ ਹੋਰਾਂ ਨਾਲ ਗ੍ਰਿਫ਼ਤਾਰ ਕੀਤਾ ਹੈ, ਨੂੰ ਨਸ਼ੀਲੇ ਪਦਾਰਥਾਂ ਦੇ ਕੇਸ ਵਿੱਚ ਸ਼ਾਮਲ ਨਾ ਕਰਨ ਲਈ ਇੱਕ ਲੱਖ ਰੁਪਏ ਦੀ ਮੰਗ ਕੀਤੀ ਸੀ। ਪਰ ਬਾਅਦ ਵਿੱਚ ਸੌਦਾ 50000 ਰੁਪਏ ਵਿੱਚ ਤੈਅ ਹੋ ਗਿਆ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਹੁਸ਼ਿਆਰਪੁਰ ਯੂਨਿਟ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲੀਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕਾਰਵਾਈ ਦੌਰਾਨ ਐਸ. ਐਚ. ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Chandigarh

ਪਰਵੇਸ਼ ਵਰਮਾ ਦੀਆਂ ਪੰਜਾਬੀਆਂ ਵਿਰੁੱਧ ਟਿੱਪਣੀਆਂ ਭਾਜਪਾ ਦੇ ਡੂੰਘੇ ਪੱਖਪਾਤ ਨੂੰ ਕਰਦੀਆਂ ਹਨ ਉਜਾਗਰ : ਮਲਵਿੰਦਰ ਕੰਗ

Published

on

By

 

ਚੰਡੀਗੜ੍ਹ, 22 ਜਨਵਰੀ (ਸ.ਬ.) ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਜਪਾ ਆਗੂ ਪਰਵੇਸ਼ ਵਰਮਾ ਵੱਲੋਂ ਪੰਜਾਬੀਆਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਅਪਮਾਨਜਨਕ ਅਤੇ ਫੁੱਟ ਪਾਊ ਟਿੱਪਣੀਆਂ ਦੀ ਨਿਖੇਧੀ ਕੀਤੀ ਹੈ। ਆਪ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਭਾਜਪਾ ਅਤੇ ਇਸਦੀ ਲੀਡਰਸ਼ਿਪ ਨਫ਼ਰਤ ਅਤੇ ਧਰੁਵੀਕਰਨ ਦੀ ਰਾਜਨੀਤੀ ਨੂੰ ਉਤਸ਼ਾਹਿਤ ਕਰ ਰਹੀ ਹੈ।

ਉਹਨਾਂ ਕਿਹਾ ਕਿ ਪਰਵੇਸ਼ ਵਰਮਾ ਕਹਿ ਰਹੇ ਹਨ ਕਿ ਦਿੱਲੀ ਵਿੱਚ ਪੰਜਾਬ ਰਜਿਸਟ੍ਰੇਸ਼ਨ ਵਾਲੀਆਂ ਗੱਡੀਆਂ ਗਣਤੰਤਰ ਦਿਵਸ ਤੋਂ ਪਹਿਲਾਂ ਇੱਕ ਸਾਜ਼ਿਸ਼ ਦਾ ਹਿੱਸਾ ਹੋ ਸਕਦੀਆਂ ਹਨ ਅਤੇ ਇਹ ਕਹਿ ਕੇ ਉਹਨਾਂ ਨੇ ਆਪਣੀ ਪਾਰਟੀ ਦੀ ਪੰਜਾਬ ਵਿਰੋਧੀ ਮਾਨਸਿਕਤਾ ਦਾ ਖੁੱਲਾ ਪ੍ਰਦਰਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਦਿੱਲੀ ਦੇ ਵਿਕਾਸ ਅਤੇ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਅਤੇ ਦਿੱਲੀ ਦੀ ਤਰੱਕੀ ਪੰਜਾਬੀਆਂ ਦੀਆਂ ਕੁਰਬਾਨੀਆਂ ਅਤੇ ਯੋਗਦਾਨਾਂ ਦੀ ਦੇਣ ਹੈ। ਭਾਰਤ ਨੂੰ ਆਜ਼ਾਦ ਕਰਵਾਉਣ ਤੋਂ ਲੈ ਕੇ ਦਿੱਲੀ ਦੇ ਨੁਹਾਰ ਨੂੰ ਮੁੜ ਆਕਾਰ ਦੇਣ ਤੱਕ, ਪੰਜਾਬੀ ਹਮੇਸ਼ਾ ਸਭ ਤੋਂ ਅੱਗੇ ਰਹੇ ਹਨ ਅਤੇ ਉਨ੍ਹਾਂ ਨੂੰ ਅੱਤਵਾਦੀ ਕਹਿਣਾ ਨਾ ਸਿਰਫ਼ ਪੰਜਾਬ ਬਲਕਿ ਪੂਰੇ ਦੇਸ਼ ਦਾ ਅਪਮਾਨ ਹੈ।

ਉਹਨਾਂ ਕਿਹਾ ਕਿ ਜਦੋਂ ਚੋਣਾਂ ਨੇੜੇ ਹੁੰਦੀਆਂ ਹਨ, ਤਾਂ ਭਾਜਪਾ ਡਰ ਅਤੇ ਵੰਡ ਦੀ ਰਾਜਨੀਤੀ ਵੱਲ ਝੁਕ ਜਾਂਦੀ ਹੈ। ਇਸੇ ਤਹਿਤ ਪੰਜਾਬ ਨੰਬਰ ਦੇ ਵਾਹਨਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ, ਜਦੋਂ ਕਿ ਦਿੱਲੀ ਇੱਕ ਰਾਸ਼ਟਰੀ ਰਾਜਧਾਨੀ ਹੈ ਜਿੱਥੇ ਹਰ ਨਾਗਰਿਕ ਨੂੰ ਜਾਣ ਅਤੇ ਰਹਿਣ ਦਾ ਅਧਿਕਾਰ ਹੈ। ਇਹ ਟਿੱਪਣੀਆਂ ਨਾ ਸਿਰਫ਼ ਵੰਡਣ ਵਾਲੀਆਂ ਹਨ ਬਲਕਿ ਗੈਰ-ਸੰਵਿਧਾਨਕ ਵੀ ਹਨ।

ਮਲਵਿੰਦਰ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਪਰਵੇਸ਼ ਵਰਮਾ ਵਿਰੁੱਧ ਉਨ੍ਹਾਂ ਦੀਆਂ ਸ਼ਰਮਨਾਕ ਟਿੱਪਣੀਆਂ ਲਈ ਕਾਰਵਾਈ ਕੀਤੀ ਜਾਵੇ।

 

Continue Reading

Chandigarh

ਪੰਜਾਬ ਵਿੱਚ ਅਗਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਪੈਣ ਅਤੇ ਗੜ੍ਹੇਮਾਰੀ ਦੀ ਸੰਭਾਵਨਾ

Published

on

By

 

ਕਈ ਥਾਵਾਂ ਤੇ ਤੂਫ਼ਾਨ ਦੇ ਵੀ ਆਸਾਰ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਚੰਡੀਗੜ੍ਹ, 21 ਜਨਵਰੀ (ਸ.ਬ.) ਪੰਜਾਬ ਵਿੱਚ ਜਿੱਥੇ ਠੰਡ ਦਾ ਜ਼ੋਰ ਲਗਾਤਾਰ ਵੱਧ ਰਿਹਾ ਹੈ ਉੱਥੇ ਮੌਸਮ ਵਿਭਾਗ ਮੁਤਾਬਕ ਅੱਜ ਤੋਂ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਸੂਬੇ ਵਿੱਚ 2 ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵਲੋਂ 22 ਅਤੇ 23 ਜਨਵਰੀ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ ਨਾਲ ਗੜ੍ਹੇ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਵਾਵਾਂ ਦੀ ਦਿਸ਼ਾ ਬਦਲਣ ਕਾਰਨ ਮੌਸਮ ਬਦਲ ਰਿਹਾ ਹੈ, ਜਿਸ ਕਾਰਨ ਦਿਨ ਦੇ ਤਾਪਮਾਨ ਵਿੱਚ ਮਾਮੂਲੀ ਤਬਦੀਲੀ ਦੇਖੀ ਗਈ ਹੈ। ਪੰਜਾਬ ਵਿੱਚ ਅਗਲੇ 24 ਘੰਟਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਬਣ ਰਹੀ ਹੈ ਅਤੇ ਕਈ ਥਾਵਾਂ ਤੇ ਤੂਫ਼ਾਨ ਆਉਣ ਦੇ ਵੀ ਆਸਾਰ ਹਨ।

ਮੌਸਮ ਵਿਭਾਗ ਅਨੁਸਾਰ 22 ਜਨਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸ ਏ ਐਸ ਨਗਰ ਵਿੱਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਇਕ ਵਾਰ ਫਿਰ ਧੁੰਦ ਪੈਣ ਦੇ ਅਸਾਰ ਜਤਾਏ ਗਏ ਹਨ। ਪੱਛਮੀ ਪ੍ਰਭਾਵ ਦੇ ਚਲਦਿਆਂ ਬੁੱਧਵਾਰ ਤੋਂ ਬਾਅਦ 23-24 ਜਨਵਰੀ ਨੂੰ ਸੰਘਣੀ ਧੁੰਦ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਵਿਜ਼ਿਬਿਲਿਟੀ 50 ਤੋਂ 100 ਮੀਟਰ ਦੇ ਨੇੜੇ ਰਹਿ ਸਕਦੀ ਹੈ।

ਅੰਕੜਿਆਂ ਅਨੁਸਾਰ ਜਨਵਰੀ ਦੇ ਪਹਿਲੇ 20 ਦਿਨਾਂ ਵਿੱਚ 10.1 ਮਿਲੀਮੀਟਰ ਮੀਂਹ ਪੈਂਦਾ ਹੈ, ਪਰ ਹੁਣ ਤੱਕ ਸੂਬੇ ਵਿੱਚ ਸਿਰਫ਼ 8.1 ਮਿਲੀਮੀਟਰ ਮੀਂਹ ਹੀ ਪਿਆ ਹੈ। ਜੇਕਰ 22 ਜਨਵਰੀ ਨੂੰ ਸੂਬੇ ਵਿੱਚ ਚੰਗੀ ਬਾਰਿਸ਼ ਹੁੰਦੀ ਹੈ, ਤਾਂ ਅੰਦਾਜ਼ਾ ਹੈ ਕਿ 17 ਪ੍ਰਤੀਸ਼ਤ ਬਾਰਿਸ਼ ਦੀ ਘਾਟ ਨੂੰ ਪੂਰਾ ਕੀਤਾ ਜਾ ਸਕਦਾ ਹੈ।

Continue Reading

Latest News

Trending