Connect with us

Chandigarh

ਜਲਦੀ ਪੂਰੇ ਹੋਣਗੇ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ : ਡਾ. ਬਲਜੀਤ ਕੌਰ ਬਠਿੰਡਾ, ਫਰੀਦਕੋਟ, ਕਪੂਰਥਲਾ, ਲੁਧਿਆਣਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਲੋੜੀਂਦੇ ਫੰਡਾਂ ਨੂੰ ਖਰਚ ਕਰਨ ਦੀ ਮਨਜੂਰੀ

Published

on

ਚੰਡੀਗੜ੍ਹ, 1 ਜੁਲਾਈ (ਸ.ਬ.) ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਅਧੀਨ ਬਕਾਇਆ ਰਾਸ਼ੀ ਨੂੰ ਚਾਲੂ ਵਿੱਤੀ ਸਾਲ 2024-25 ਦੌਰਾਨ ਖਰਚ ਕਰਨ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ।

ਉਹਨਾਂ ਦੱਸਿਆ ਕਿ ਕੇਂਦਰੀ ਪ੍ਰਯੋਜਿਤ ਸਕੀਮ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਦੇ ਗ੍ਰਾਂਟ ਇੰਨ ਏਡ ਕੰਪੋਨੈਂਟ ਤਹਿਤ ਕੇਂਦਰ ਸਰਕਾਰ ਵੱਲੋਂ ਪੰਜਾਬ ਰਾਜ ਦੇ ਸਾਲ 2022-23 ਦਾ ਐਕਸ਼ਨ ਪਲਾਨ ਪ੍ਰਵਾਨ ਕੀਤਾ ਗਿਆ ਸੀ ਅਤੇ ਇਹਨਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਸਾਲ 2023-24 ਵਿੱਚ 17.24 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ ਗਈ ਸੀ। ਜਿਸ ਨਾਲ ਜ਼ਿਲ੍ਹਾ ਪੱਧਰੀ ਤੇ ਰਾਜ ਪੱਧਰੀ ਪ੍ਰੋਜੈਕਟਾਂ ਨੂੰ ਮੁਕੰਮਲ ਕੀਤਾ ਜਾ ਸਕੇ। ਉਹਨਾਂ ਦੱਸਿਆ ਕਿ ਮਨਜ਼ੂਰ ਹੋਏ 17.24 ਕਰੋੜ ਰੁਪਏ ਨੂੰ ਖਰਚ ਕਰਨ ਲਈ ਸੀਮਾ ਨਿਰਧਾਰਤ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਬਠਿੰਡਾ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 1.69 ਕਰੋੜ ਦੀ ਮਨਜ਼ੂਰੀ ਦਿੱਤੀ ਗਈ ਸੀ ਜਿਸ ਵਿੱਚੋ ਪਿਛਲੇ ਵਿੱਤੀ ਸਾਲ ਦੌਰਾਨ .84 ਕਰੋੜ ਰੁਪਏ ਦਾ ਖਰਚਾ ਹੋਇਆ ਅਤੇ ਬਕਾਇਆ ਰਾਸ਼ੀ .85 ਕਰੋੜ ਨੂੰ ਇਸ ਸਾਲ 2024-25 ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਜ਼ਿਲ੍ਹਾ ਫਰੀਦਕੋਟ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ ਬਕਾਇਆ ਰਾਸ਼ੀ .45 ਕਰੋੜ, ਕਪੂਰਥਲਾ ਜ਼ਿਲ੍ਹਾ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ ਬਕਾਇਆ ਰਾਸ਼ੀ 1.09 ਕਰੋੜ, ਲੁਧਿਆਣਾ ਜ਼ਿਲ੍ਹੇ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ ਬਕਾਇਆ ਰਾਸ਼ੀ 1.64 ਕਰੋੜ ਅਤੇ ਮੋਗਾ ਜ਼ਿਲ੍ਹਾ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ ਬਕਾਇਆ ਰਾਸ਼ੀ .98 ਕਰੋੜ ਨੂੰ ਇਸ ਵਿੱਤੀ ਵਰ੍ਹੇ ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।

ਉਹਨਾਂ ਦੱਸਿਆ ਕਿ ਰਾਜ ਪੱਧਰੀ ਪ੍ਰੋਜੈਕਟਾਂ ਲਈ 8.28 ਕਰੋੜ ਰੁਪਏ ਵਿੱਚੋਂ 5.59 ਕਰੋੜ ਦਾ ਖਰਚਾ ਹੋਇਆ ਅਤੇ 2.69 ਬਕਾਇਆ ਰਾਸ਼ੀ ਨੂੰ ਖਰਚ ਕਰਨ ਦੀ ਪ੍ਰਵਾਨਗੀ ਚਾਲੂ ਵਿੱਤੀ ਸਾਲ ਦੌਰਾਨ ਦਿੱਤੀ ਗਈ ਹੈ। ਮੰਤਰੀ ਨੇ ਦੱਸਿਆ ਕਿ ਰਾਜ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਖਰਚੇ ਦੀ ਨਿਰਧਾਰਤ ਸੀਮਾ ਸਬੰਧੀ ਲੋੜੀਂਦਾ ਪੱਤਰ ਪੰਜਾਬ ਸਰਕਾਰ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਬੰਧਤਾਂ ਨੂੰ ਪ੍ਰੋਜੈਕਟ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹਨਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਦੌਰਾਨ ਕਿਸੇ ਤਰ੍ਹਾਂ ਦੀ ਵੀ ਬੇਨਿਯਮੀ ਪਾਈ ਗਈ ਤਾਂ ਉਹਨਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

Continue Reading

Chandigarh

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ ਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

Published

on

By

 

ਚੰਡੀਗੜ੍ਹ, 9 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ ਦੇ ਅਵਸਰ ਤੇ 10 ਸਤੰਬਰ ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਮੰਗਲਵਾਰ (10 ਸਤੰਬਰ) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Continue Reading

Chandigarh

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਬਣੇਗੀ ਲੋਕ ਲਹਿਰ : ਪ੍ਰੋ. ਚੰਦੂਮਾਜਰਾ

Published

on

By

 

ਚੰਡੀਗੜ੍ਹ, 9 ਸਤੰਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਪੰਜਾਬ ਦੇ ਲੋਕਾਂ ਉੱਪਰ ਪਾਏ ਵਿੱਤੀ ਬੋਝ ਨੂੰ ਵਾਪਸ ਕਰਵਾਉਣ ਲਈ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਜਿਲ੍ਹਾ ਹੈਡਕੁਆਟਰਾਂ ਤੇ ਡਿਪਟੀ ਕਮਿਸ਼ਨਰਾਂ ਰਾਂਹੀ ਸਰਕਾਰ ਨੂੰ ਮੰਗ ਪੱਤਰ ਭੇਜਣ ਲਈ ਚਲਾਈ ਗਈ ਮੁਹਿੰਮ ਛੇਤੀ ਹੀ ਲੋਕ ਲਹਿਰ ਬਣੇਗੀ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਧਾਰ ਲਹਿਰ ਵਲੋਂ ਪੰਜਾਬ ਸਰਕਾਰ ਦੀਆਂ ਲੋਕਾਂ ਤੇ ਬੋਝ ਪਾਉਣ ਦੇ ਲੋਕ ਵਿਰੋਧੀ ਫ਼ੈਸਲਿਆਂ ਵਿਰੁੱਧ ਕੀਤੇ ਰੋਸ ਪ੍ਰਦਰਸ਼ਨ ਨੂੰ ਸੂਬੇ ਵਿਚ ਭਰਮਾ ਹੁੰਗਾਰਾ ਮਿਲਿਆ ਹੈ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਕੋਲੋਂ ਆਪਣੇ ਬਣਦੇ ਹੱਕ ਲੈਣ ਵਿੱਚ ਅਸਫਲ ਹੋਈ ਹੈ ਜਿਸਦਾ ਵਿੱਤੀ ਬੋਝ ਪੰਜਾਬ ਦੇ ਲੋਕਾਂ ਉੱਪਰ ਥੋਪਿਆ ਜਾ ਰਿਹਾ ਹੈ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਦੀ ਹਾਲਤ ਵੀ ਅਮਲੀਆਂ ਵਰਗੀ ਹੈ, ਜਿਵੇਂ ਅਮਲੀ ਨਸ਼ੇ ਤੇ ਨਿਰਭਰ ਹੈ, ਉਸ ਤਰ੍ਹਾਂ ਪੰਜਾਬ ਸਰਕਾਰ ਕਰਜ਼ੇ ਤੇ ਨਿਰਭਰ ਹੈ। ਪ੍ਰੋ ਚੰਦੂਮਾਜਰਾ ਨੇ ਆਖਿਆ ਕਿ ਪੰਜਾਬ ਸਿਰ ਕਰਜ਼ਾ ਲਗਭਗ ਸਾਢੇ ਤਿੰਨ ਲੱਖ ਕਰੋੜ ਤੋਂ ਵੱਧ ਹੈ, ਪ੍ਰੰਤੂ ਵਿਕਾਸ ਸਿਫਰ ਹੈ।

 

Continue Reading

Chandigarh

ਹਰਿਆਣਾ ਵਿਧਾਨਸਭਾ ਚੋਣਾਂ ਸੰਬੰਧੀ ਪੁਲੀਸ ਵਲੋਂ ਹਰਿਆਣਾ ਦੀਆਂ ਸਰਹੱਦਾਂ ਤੇ ਨਾਕੇਬੰਦੀ

Published

on

By

 

 

ਜ਼ੀਰਕਪੁਰ, 9 ਸਤੰਬਰ (ਜਤਿੰਦਰ ਲੱਕੀ) ਪੰਜਾਬ ਪੁਲੀਸ ਵਲੋਂ ਹਰਿਆਣਾ ਵਿੱਚ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ਨੂੰ ਸੀਲ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜੀਰਕਪੁਰ ਪੁਲੀਸ ਵਲੋਂ ਪੰਚਕੂਲਾ ਜ਼ੀਰਕਪੁਰ ਹਾਈਵੇ ਤੇ ਲਗਾਏ ਗਏ ਨਾਕੇ ਦੌਰਾਨ ਡੀ ਐੱਸ ਪੀ ਜ਼ੀਰਕਪੁਰ ਜਸਵਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਪਹੁੰਚੇ। ਉਹਨਾਂ ਦੱਸਿਆ ਕਿ ਪੁਲੀਸ ਵਲੋਂ ਅੰਤਰਰਾਜੀ ਸਰਹੱਦ ਤੇ ਨਾਕੇ ਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਦੌਰਾਨ ਅੰਬਾਲਾ ਹਾਈਵੇ ਤੇ ਲਗਾਏ ਗਏ ਨਾਕੇ ਦੌਰਾਨ ਏ ਐੱਸ. ਪੀ. ਡੇਰਾ ਬਸੀ ਜਯੰਤ ਪੁਰੀ ਵੀ ਪਹੁੰਚੇ। ਉਹਨਾਂ ਕਿਹਾ ਕਿ ਹਰਅਿਾਣਾ ਵਿੱਚ ਹੋ ਰਹੀਆਂ ਵਿਧਾਨਸਭਾ ਚੋਣਾਂ ਦੇ ਸੰਬੰਧ ਵਿੱਚ ਪੁਲੀਸ ਵਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਨਾਕੇਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਹਰਿਆਣਾ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਕਿਸੇ ਕਿਸਮ ਦੀ ਗੜਬੜੀ ਨਾ ਹੋਵੇ।

ਇਹਨਾਂ ਨਾਕਿਆਂ ਦੌਰਾਨ ਐਸ ਐਚ ਓ ਲਾਲੜੂ ਆਕਾਸ਼ ਸ਼ਰਮਾ ਅਤੇ ਢਕੋਲੀ ਦੇ ਚੌਕੀ ਇੰਚਾਰਜ ਗੁਰ ਮਿਹਰ ਸਿੰਘ ਅਤੇ ਪੁਲੀਸ ਟੀਮ ਹਾਜਿਰ ਸੀ।

Continue Reading

Latest News

Trending