Punjab
ਅਕਾਲੀ ਦਲ ਦੇ ਬਾਗੀ ਲੀਡਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਦਿੱਤੀ ਪਾਰਟੀ ਵਲੋਂ ਹੋਈਆਂ ਭੁੱਲਾਂ ਦੀ ਚਿੱਠੀ
ਪਾਰਟੀ ਅਤੇ ਸਰਕਾਰ ਵਲੋਂ ਕੀਤੀਆਂ ਭੁੱਲਾਂ ਦੀ ਮੁਆਫੀ ਮੰਗੀ
ਅੰਮ੍ਰਿਤਸਰ, 1 ਜੁਲਾਈ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਇੱਕਜੁਟ ਹੋਏ ਬਾਗੀ ਧੜੇ ਵਲੋਂ ਅੱਜ ਅੰਮ੍ਰਿਤਸਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਪਾਰਟੀ ਵਲੋਂ ਹੋਈਆਂ ਭੁੱਲਾਂ ਦੀ ਚਿੱਠੀ ਦਿੱਤੀ ਗਈ ਅਤੇ ਪਾਰਟੀ ਅਤੇ ਸਰਕਾਰ ਵਲੋਂ ਕੀਤੀਆਂ ਭੁੱਲਾਂ ਦੀ ਮੁਆਫੀ ਮੰਗੀ ਗਈ।
ਬਾਗੀ ਆਗੂਆਂ ਵਲੋਂ ਦਿੱਤੇ ਗਏ ਪੱਤਰ ਵਿੱਚ 4 ਨੁਕਤਿਆਂ ਤੇ ਮੁਆਫੀ ਮੰਗੀ ਗਈ ਹੈ। ਜਿਸ ਵਿੱਚ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫੀ ਦੇਣ ਨੂੰ ਗਲਤੀ ਮੰਨਿਆ ਗਿਆ ਹੈ ਅਤੇ 2015 ਵਿੱਚ ਫਰੀਦਕੋਟ ਦੇ ਬਰਗਾੜੀ ਵਿੱਚ ਹੋਈ ਬੇਅਦਬੀ ਦੀ ਘਟਨਾ ਦੀ ਸਹੀ ਢੰਗ ਨਾਲ ਜਾਂਚ ਨਾ ਕਰਨ ਲਈ ਮੰਗੀ ਗਈ ਹੈ। ਇਸਦੇ ਨਾਲ ਹੀ ਆਈ ਪੀ ਐਸ ਅਧਿਕਾਰੀ ਸੁਮੇਧ ਸੈਣੀ ਨੂੰ ਡੀ ਜੀ ਪੀ ਬਣਾਉਣਾ ਅਤੇ ਮੁਹੰਮਦ ਇਜ਼ਹਾਰ ਆਲਮ ਦੀ ਪਤਨੀ ਨੂੰ ਟਿਕਟ ਦੇਣਾ ਵੀ ਪਾਰਟੀ ਦੀ ਗਲਤੀ ਮੰਨਿਆ ਗਿਆ ਹੈ।
ਸੁਖਬੀਰ ਬਾਦਲ ਖਿਲਾਫ ਅਕਾਲੀ ਦਲ ਦੇ ਬਾਗੀ ਧੜੇ ਦੀ ਅਗਵਾਈ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤੀ। ਉਨ੍ਹਾਂ ਦੇ ਨਾਲ ਸਿਕੰਦਰ ਮਲੂਕਾ, ਸੁਰਜੀਤ ਰੱਖੜਾ, ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਕਿਰਨਜੋਤ ਕੌਰ, ਮਨਜੀਤ ਸਿੰਘ, ਸੁਰਿੰਦਰ ਭੁੱਲੇਵਾਲ ਰਾਠਾਂ, ਗੁਰਪ੍ਰਤਾਪ ਵਡਾਲਾ, ਚਰਨਜੀਤ ਬਰਾੜ, ਹਰਿੰਦਰ ਪਾਲ ਟੌਹੜਾ ਅਤੇ ਗਗਨਜੀਤ ਬਰਨਾਲਾ ਵੀ ਸਨ। ਅਕਾਲ ਤਖ਼ਤ ਤੇ ਪੇਸ਼ ਹੋਣ ਤੋਂ ਬਾਅਦ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅੱਜ ਅਸੀਂ ਸਿਰਫ਼ ਆਪਣੀ ਹਾਜ਼ਰੀ ਲਗਵਾਉਣ ਅਤੇ ਮੁਆਫ਼ੀ ਮੰਗਣ ਆਏ ਹਾਂ। ਪਾਰਟੀ ਵੱਲੋਂ ਕੀਤੀਆਂ ਗਈਆਂ ਗਲਤੀਆਂ ਲਈ ਉਹ ਲਿਖਤੀ ਰੂਪ ਵਿੱਚ ਮੁਆਫੀ ਮੰਗਣ ਆਏ ਹਨ। ਜੋ ਵੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਸਕਦਾ ਹੈ, ਉਸ ਤੱਕ ਪਹੁੰਚ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗਣਾ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਗੁਰੂ ਸਾਹਿਬ ਅੱਗੇ ਅਰਦਾਸ ਕਰਨੀ ਬਗਾਵਤ ਨਹੀਂ ਹੈ।
ਸੁਖਬੀਰ ਬਾਦਲ ਵੱਲੋਂ ਅਕਾਲ ਤਖ਼ਤ ਸਾਹਿਬ ਤੇ ਮਾਫੀ ਮੰਗਣ ਆਉਣ ਤੇ ਚੰਦੂਮਾਜਰਾ ਨੇ ਕਿਹਾ ਕਿ ਇਹ ਸੁਖਬੀਰ ਬਾਦਲ ਤੇ ਹੀ ਨਿਰਭਰ ਕਰਦਾ ਹੈ ਕਿ ਉਹ ਮਾਫੀ ਮੰਗਣਾ ਚਾਹੁੰਦਾ ਹੈ ਜਾਂ ਨਹੀਂ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਅਸੀਂ ਜਲਦੀ ਹੀ ਸਭ ਕੁਝ ਦੱਸਾਂਗੇ।
ਇਸ ਦੌਰਾਨ ਬਾਗੀ ਧੜੇ ਨੇ ਤਲਵੰਡੀ ਸਾਬੋ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ ਦੋਵਾਂ ਧਿਰਾਂ ਨੂੰ ਬੈਠ ਕੇ ਕੋਈ ਹੱਲ ਕੱਢਣ ਲਈ ਕਿਹਾ। ਬਾਗੀ ਧੜੇ ਵੱਲੋਂ ਉਨ੍ਹਾਂ ਨੂੰ ਪ੍ਰਧਾਨ ਬਣਾਉਣ ਦੀ ਮੰਗ ਬਾਰੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਬਣਾਉਣ ਲਈ ਕਿਸੇ ਨੇ ਵੀ ਪਹੁੰਚ ਨਹੀਂ ਕੀਤੀ। ਜੇਕਰ ਸਮੁੱਚੀ ਪਾਰਟੀ ਉਨ੍ਹਾਂ ਨੂੰ ਇਸ ਅਹੁਦੇ ਲਈ ਚੁਣਦੀ ਹੈ ਤਾਂ ਉਹ ਇਸ ਤੇ ਵਿਚਾਰ ਕਰਨਗੇ ਪਰੰਤੂ ਉਹ ਧੜੇਬੰਦੀ ਦਾ ਹਿੱਸਾ ਨਹੀਂ ਬਣਨਾ ਚਾਹੁੰਦੇ।
Chandigarh
ਗੁਰਪਤਵੰਤ ਪੰਨੂ ਦੀ ਧਮਕੀ ਤੋਂ ਬਾਅਦ ਮੁੱਖ ਮੰਤਰੀ ਨੇ ਬਦਲਿਆ 26 ਜਨਵਰੀ ਵਾਲਾ ਪ੍ਰੋਗਰਾਮ?
ਹੁਣ ਪਟਿਆਲਾ ਵਿੱਚ ਫਹਿਰਾਉਣਗੇ ਤਿਰੰਗਾ ਝੰਡਾ
ਚੰਡੀਗੜ੍ਹ, 23 ਜਨਵਰੀ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਗਣਤੰਤਰ ਦਿਵਸ (26 ਜਨਵਰੀ) ਦੇ ਪ੍ਰੋਗਰਾਮ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ। ਹੁਣ ਉਹ ਫਰੀਦਕੋਟ ਵਿੱਚ ਤਿਰੰਗਾ ਨਹੀਂ ਲਹਿਰਾਉਣਗੇ ਬਲਕਿ ਉਹਨਾਂ ਵਲੋਂ ਹੁਣ ਪਟਿਆਲਾ ਵਿੱਚ ਤਿਰੰਗਾ ਝੰਡਾ ਫਹਿਰਾਇਆ ਜਾਵੇਗਾ।
ਪ੍ਰਾਪਤ ਜਾਣਾਕਰੀ ਅਨੁਸਾਰ ਪੰਜਾਬ ਸਰਕਾਰ ਵਲੋਂ ਬੀਤੀ ਦੇਰ ਰਾਤ ਇਹ ਫੈਸਲਾ ਲਿਆ ਹੈ। ਹੁਣ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਫਰੀਦਕੋਟ ਵਿੱਚ ਤਿਰੰਗਾ ਲਹਿਰਾਉਣਗੇ। ਫਰੀਦਕੋਟ ਦੇ ਡੀਸੀ ਵਿਨੀਤ ਕੁਮਾਰ ਨੇ ਇਸ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ, ਉਨ੍ਹਾਂ ਇਸ ਗੱਲ ਤੋਂ ਇਨਕਾਰ ਕੀਤਾ ਕਿ ਇਹ ਫੈਸਲਾ ਸੁਰੱਖਿਆ ਕਾਰਨਾਂ ਕਰਕੇ ਲਿਆ ਗਿਆ ਸੀ।
ਇੱਥੇ ਜ਼ਿਕਰਯੋਗ ਹੈ ਕਿ ਸਿੱਖ ਫਾਰ ਜਸਟਿਸ ਦੇ ਮੁਖੀ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਸੀਐਮ ਮਾਨ ਨੂੰ ਧਮਕੀ ਦਿੱਤੀ ਸੀ। ਪੰਨੂ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਜੋ ਵੀ ਉਲਟ ਚੱਲਦਾ ਹੈ ਉਸਦਾ ਹਾਲ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਵਰਗਾ ਹੋਵੇਗਾ। ਪੰਨੂ ਨੇ ਆਪਣੀ ਪਹੁੰਚ ਦਾ ਸਬੂਤ ਦਿੰਦਿਆਂ ਕਿਹਾ ਕਿ ਉਸ ਨੇ ਹੀ ਫਰੀਦਕੋਟ ਰੇਲਵੇ ਸਟੇਸ਼ਨ ਅਤੇ ਨਹਿਰੂ ਸਟੇਡੀਅਮ ਤੇ ਖਾਲਿਸਤਾਨੀ ਨਾਅਰੇ ਲਿਖਵਾਏ ਹਨ। ਇੱਥੇ ਸੀਐਮ ਭਗਵੰਤ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਤੇ ਝੰਡਾ ਲਹਿਰਾਉਣ ਜਾ ਰਹੇ ਹਨ। ਸਿੱਖ ਨੌਜਵਾਨ ਆਪਣੀ ਕਮਰ ਤੇ ਬੰਬ ਨਾ ਬੰਨ੍ਹਣ ਤੇ ਨਾ ਹੀ ਆਪਣੇ ਹੱਥਾਂ ਵਿੱਚ ਤਿਰੰਗਾ ਫੜਨ। ਉਨ੍ਹਾਂ ਨੂੰ ਸਿਰਫ਼ ਖਾਲਿਸਤਾਨ ਦਾ ਝੰਡਾ ਹੀ ਫੜਨਾ ਚਾਹੀਦਾ ਹੈ।
ਪਨੂੰ ਨੇ ਕਿਹਾ ਕਿ ਹੁਣ ਅਮਰੀਕਾ ਵਿੱਚ ਡੋਨਾਲਡ ਟਰੰਪ ਦੀ ਸਰਕਾਰ ਸੱਤਾ ਵਿੱਚ ਆ ਗਈ ਹੈ। ਸਰਕਾਰਾਂ ਬਦਲਣ ਨਾਲ ਬਹੁਤ ਸਾਰੀਆਂ ਚੀਜ਼ਾਂ ਬਦਲ ਜਾਂਦੀਆਂ ਹਨ। ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ। ਉਸ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਤੇ ਕਿਸਾਨ ਜੋ ਪੰਜਾਬ ਤੇ ਹਰਿਆਣਾ ਦੀ ਸਰਹੱਦ ਤੇ ਬੈਠੇ ਹਨ, ਉਨ੍ਹਾਂ ਨੂੰ ਅੰਮ੍ਰਿਤਸਰ, ਗੁਰਦਾਸਪੁਰ ਤੇ ਜਲੰਧਰ ਵਰਗੇ ਜ਼ਿਲ੍ਹਿਆਂ ਦੇ ਡੀਸੀ ਦਫ਼ਤਰਾਂ ਤੇ ਖਾਲਿਸਤਾਨ ਦੇ ਝੰਡੇ ਲਹਿਰਾਉਣੇ ਚਾਹੀਦੇ ਹਨ ਤਾਂ ਜੋ ਪੰਜਾਬ ਦਾ ਸੁਨੇਹਾ ਸਿੱਧਾ ਡੋਨਾਲਡ ਟਰੰਪ ਤੱਕ ਪਹੁੰਚ ਸਕੇ।
ਪਨੂੰ ਨੇ ਐਲਾਨ ਕੀਤਾ ਕਿ ਕੈਨੇਡਾ, ਯੂਕੇ, ਇਟਲੀ, ਆਸਟ੍ਰੇਲੀਆ ਤੇ ਨਿਊਜ਼ੀਲੈਂਡ ਦੇ ਦੂਤਾਵਾਸਾਂ ਵਿੱਚ ਵਾਸ਼ਿੰਗਟਨ ਡੀਸੀ, ਸੈਨ ਫਰਾਂਸਿਸਕੋ, ਟੋਰਾਂਟੋ, ਓਟਾਵਾ, ਵੈਨਕੂਵਰ ਵਿੱਚ ਖਾਲਿਸਤਾਨ ਦੇ ਝੰਡੇ ਲਹਿਰਾਏ ਜਾਣਗੇ। ਉਸ ਨੇ ਕਿਹਾ ਕਿ ਅਜਿਹਾ ਕਰਕੇ ਉਹ ਸਥਾਨਕ ਸਰਕਾਰਾਂ ਨੂੰ, ਖਾਸ ਕਰਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ, ਇਹ ਸੁਨੇਹਾ ਦੇਣਗੇ ਕਿ ਸਿੱਖਾਂ ਤੇ ਭਾਰਤ ਸਰਕਾਰ ਵਿੱਚ ਧਰਮ ਤੇ ਰਾਜਨੀਤੀ ਨੂੰ ਲੈ ਕੇ ਬਹੁਤ ਵੱਡਾ ਅੰਤਰ ਹੈ।
Chandigarh
ਸ਼ੋਸ਼ਲ ਮੀਡੀਆ ਤੇ ਹਥਿਆਰਾਂ ਦੀ ਪ੍ਰਦਰਸ਼ਨੀ ਨੂੰ ਲੈ ਕੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ
ਚੰਡੀਗੜ੍ਹ, 23 ਜਨਵਰੀ (ਸ.ਬ.) ਸੋਸ਼ਲ ਮੀਡੀਆ ਉੱਤੇ ਹਥਿਆਰਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਟਿੱਪਣੀ ਕੀਤੀ ਹੈ। ਹਾਈ ਕੋਰਟ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ਉੱਤੇ ਸ਼ਰੇਆਮ ਹਥਿਆਰਾਂ ਨਾਲ ਪ੍ਰਦਰਸ਼ਨ ਕੀਤਾ ਜਾਂਦਾ ਹੈ ਜੋ ਕਿ ਸਮਾਜ ਲਈ ਨੁਕਸਾਨਦਾਇਕ ਹੈ। ਹਾਈ ਕੋਰਟ ਨੇ ਕਿਹਾ ਹੈ ਕਿ ਵਿਆਹਾਂ ਵਿੱਚ ਵੀ ਹਥਿਆਰਾਂ ਦਾ ਪ੍ਰਦਰਸ਼ਨ ਕੀਤਾ ਜਾਂਦਾ ਹੈ ਅਤੇ ਕਈ ਥਾਵਾਂ ਉੱਤੇ ਗੋਲੀ ਚੱਲਣ ਕਰਕੇ ਮੌਤਾਂ ਵੀ ਹੋਈਆਂ ਹਨ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 3 ਮਾਰਚ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ ਅਤੇ ਸੁਝਾਅ ਵੀ ਮੰਗਿਆ ਹੈ ਕਿ ਇਸ ਨਾਲ ਕਿਵੇਂ ਨਜਿੱਠਿਆ ਜਾਵੇ।
Chandigarh
ਵਿਜੀਲੈਂਸ ਬਿਊਰੋ ਵੱਲੋਂ ਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਗ੍ਰਿਫ਼ਤਾਰ
ਮੁੱਖ ਮੁਲਜ਼ਮ ਗ੍ਰਿਫ਼ਤਾਰੀ ਤੋਂ ਬਚ ਕੇ ਹੋਇਆ ਫਰਾਰ
ਚੰਡੀਗੜ੍ਹ, 23 ਜਨਵਰੀ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ 5ਵੀਂ ਕਮਾਂਡੋ ਬਟਾਲੀਅਨ, ਬਠਿੰਡਾ ਵਿੱਚ ਤਾਇਨਾਤ ਹੌਲਦਾਰ ਨਛੱਤਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਉਕਤ ਪੁਲੀਸ ਮੁਲਾਜ਼ਮ ਰਿਸ਼ਵਤ ਦੀ ਇਹ ਰਕਮ ਮੁੱਖ ਮੁਲਜ਼ਮ ਕਮਾਂਡੋ ਡਰਿੱਲ ਅਫਸਰ (ਸੀ. ਡੀ. ਓ.) ਹੌਲਦਾਰ ਤਰਸੇਮ ਸਿੰਘ ਦੇ ਨਾਂ ਤੇ ਲੈ ਰਿਹਾ ਸੀ ਜੋ ਗ੍ਰਿਫ਼ਤਾਰੀ ਤੋਂ ਬਚਣ ਲਈ ਫਰਾਰ ਹੋ ਗਿਆ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ 5ਵੀਂ ਕਮਾਂਡੋ ਬਟਾਲੀਅਨ ਵਿੱਚ ਤਾਇਨਾਤ ਇੱਕ ਹੋਰ ਹੌਲਦਾਰ ਪਰਮਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਕਤ ਸੀ. ਡੀ. ਓ. ਤਰਸੇਮ ਸਿੰਘ ਨੇ ਉਸ ਨੂੰ ਇੱਕ ਪੁਲੀਸ ਕੇਸ ਕਰਕੇ ਨੌਕਰੀ ਤੋਂ ਦੋ ਸਾਲ ਦੀ ਸਥਾਈ ਬਰਖ਼ਾਸਤਗੀ ਸਬੰਧੀ ਵਿਭਾਗੀ ਜਾਂਚ ਵਿੱਚ ਸ਼ਿਕਾਇਤਕਰਤਾ ਦੀ ਮਦਦ ਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਸੀ।
ਸ਼ਿਕਾਇਤ ਅਨੁਸਾਰ ਤਰਸੇਮ ਸਿੰਘ ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੀ ਰਕਮ ਉਸ ਨਾਲ ਤਾਇਨਾਤ ਸਹਾਇਕ ਹੌਲਦਾਰ ਨਛੱਤਰ ਸਿੰਘ ਨੂੰ ਸੌਂਪਣ ਲਈ ਕਿਹਾ ਸੀ ਕਿਉਂਕਿ ਉਹ ਖੁਦ ਇਹ ਪੈਸੇ ਲੈਣ ਲਈ ਮੌਜੂਦ ਨਹੀਂ ਸੀ। ਬੁਲਾਰੇ ਨੇ ਦੱਸਿਆ ਕਿ ਇਸ ਜਾਣਕਾਰੀ ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਨੇ ਮੁੱਢਲੀ ਜਾਂਚ ਕੀਤੀ ਅਤੇ ਵਿਜੀਲੈਂਸ ਬਿਊਰੋ ਦੀ ਬਠਿੰਡਾ ਯੂਨਿਟ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਹੌਲਦਾਰ ਨਛੱਤਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਦੋਵਾਂ ਮੁਲਜ਼ਮਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਵਿਜੀਲੈਂਸ ਬਿਓਰੋ ਵੱਲੋਂ ਫਰਾਰ ਚੱਲ ਰਹੇ ਤਰਸੇਮ ਸਿੰਘ ਨੂੰ ਫੜਨ ਦੀਆਂ ਯਤਨ ਜਾਰੀ ਹਨ ਅਤੇ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।
-
National2 months ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
International1 month ago
ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ
-
International2 months ago
ਤਨਮਨਜੀਤ ਸਿੰਘ ਢੇਸੀ ਰਾਸ਼ਟਰੀ ਸੁਰੱਖਿਆ ਕਮੇਟੀ ਦੇ ਮੈਂਬਰ ਨਿਯੁਕਤ
-
National2 months ago
ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
-
National2 months ago
ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, 30,000 ਡਾਲਰ ਮੰਗੇ
-
International2 months ago
ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦਾ ਕਤਲ, ਦੋ ਮੁਲਜ਼ਮ ਗ੍ਰਿਫਤਾਰ
-
International1 month ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
Chandigarh2 months ago
ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਵਿੱਚ ਆਉਂਦੇ ਸਾਰੇ ਅੜਿੱਕੇ ਦੂਰ ਕਰਾਂਗੇ: ਹਰਦੀਪ ਸਿੰਘ ਮੁੰਡੀਆਂ