Connect with us

Mohali

ਪਹਿਲਾ ਅੰਤਰ ਅਕੈਡਮੀ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਪ੍ਰਥਮ ਸ਼ਮਾ ਅਤੇ ਰੇਹਾਨ ਜੈਨ ਦੀ ਜੋੜੀ ਨੇ ਜਿੱਤਿਆ ਅੰਡਰ-12 ਬੈਡਮਿੰਟਨ ਮੁਕਾਬਲਾ

Published

on

ਐਸ ਏ ਐਸ ਨਗਰ, 1 ਜੁਲਾਈ (ਸ.ਬ) ਬੈਡਮਿੰਟਨ ਸਮੈਸ਼ਰ ਅਕੈਡਮੀ ਫੇਜ਼ 4 ਵਲੋਂ ਪਹਿਲਾ ਅੰਤਰ ਅਕੈਡਮੀ ਬੈਡਮਿੰਟਨ ਟੂਰਨਾਮੈਂਟ ਸਵਾਮੀ ਰਾਮ ਤੀਰਥ ਪਬਲਿਕ ਸਕੂਲ ਫੇਜ਼ 4 ਵਿਖੇ ਕਰਵਾਇਆ ਗਿਆ ਜਿਸ ਵਿੱਚ ਵੱਖ-ਵੱਖ ਬੈਡਮਿੰਟਨ ਅਕੈਡਮੀਆਂ ਦੇ ਖਿਡਾਰੀਆਂ ਨੇ ਭਾਗ ਲਿਆ।

ਵਿਅਕਤੀਗਤ ਅਤੇ ਟੀਮ ਵਰਗਾਂ ਵਿੱਚ ਕਰਵਾਏ ਗਏ ਇਹਨਾਂ ਮੁਕਾਬਲਿਆਂ ਦੌਰਾਨ ਲੜਕਿਆਂ ਅਤੇ ਲੜਕੀਆਂ ਦੇ ਅੰਡਰ 12 ਅਤੇ ਅੰਡਰ 16 ਮੁਕਾਬਲਿਆਂ ਤੋਂ ਇਲਾਵਾ ਦੋਵਾਂ ਦੇ ਡਬਲ ਅੰਡਰ 12 ਅਤੇ ਅੰਡਰ 16ਮੁਕਾਾਬਲੇ ਕਰਵਾਏ ਗਏ।

ਇਸ ਦੌਰਾਨ ਲੜਕਿਆਂ ਦੇ ਅੰਡਰ-12 ਵਰਗ (ਸਿੰਗਲ) ਦੇ ਫਾਈਨਲ ਵਿੱਚ ਮਨੀਤ ਤ੍ਰੇਹਨ ਨੇ ਆਯੁਸ਼ਮਾਨ ਨੂੰ ਹਰਾ ਕੇ ਜਿੱਤ ਹਾਸਿਲ ਕੀਤੀ ਜਦੋਂਕਿ ਅੰਡਰ-12 ਵਰਗ (ਡਬਲ) ਦੇ ਫਾਈਨਲ ਵਿੱਚ ਪ੍ਰਥਮ ਸ਼ਰਮਾ ਅਤੇ ਰੇਹਾਨ ਜੈਨ ਨੇ ਅਯਾਨ ਅਤੇ ਅਵਧੇਸ਼ ਨੂੰ ਹਰਾਇਆ। ਲੜਕਿਆਂ ਦੇ ਅੰਡਰ-16 ਵਰਗ (ਸਿੰਗਲ) ਦੇ ਫਾਈਨਲ ਵਿੱਚ ਯਜਤ ਨੇ ਆਦਿਤਿਆ ਨੂੰ ਹਰਾ ਕੇ ਜਿੱਤ ਹਾਸਿਲ ਕੀਤੀ ਜਦੋਂਕਿ ਅੰਡਰ-16 (ਡਬਲ) ਦੇ ਫਾਈਨਲ ਵਿੱਚ ਯਜਤ ਅਤੇ ਸਿਦਾਰਥ ਦੀ ਜੋੜੀ ਨੇ ਆਸਿਫ਼ ਅਤੇ ਅਰਹਮ ਨੂੰ ਹਰਾਇਆ।

ਲੜਕੀਆਂ ਦੇ ਅੰਡਰ-12 ਵਰਗ (ਸਿੰਗਲ) ਦੇ ਫਾਈਨਲ ਵਿੱਚ ਅਵਨੀਤ ਨੇ ਅਨਵੀ ਨੂੰ ਹਰਾਇਆ ਜਦੋਂਕਿ ਅੰਡਰ-12 ਵਰਗ (ਡਬਲ) ਦੇ ਫਾਈਨਲ ਵਿੱਚ ਪ੍ਰਗੁਨ ਅਤੇ ਮਨਮੀਤ ਨੇ ਅਨਵੀ ਅਤੇ ਨਿਰਵੀ ਨੂੰ ਹਰਾਇਆ। ਅੰਡਰ-16 ਵਰਗ (ਸਿੰਗਲ) ਦੇ ਫਾਈਨਲ ਵਿੱਚ ਅਵਨੀਤ ਨੇ ਭਵਲੀਨ ਨੂੰ ਹਰਾਇਆ ਅਤੇ ਅੰਡਰ-16 ਵਰਗ (ਡਬਲ) ਦੇ ਫਾਈਨਲ ਵਿੱਚ ਏਕਜੋਤ ਅਤੇ ਭਵਲੀਨ ਦੀ ਜੋੜੀ ਨੇ ਮਹਿਕਜੋਤ ਅਤੇ ਲਵਨੂਰ ਨੂੰ ਹਰਾਇਆ।

ਇਸ ਮੌਕੇ ਸੰਬੋਧਨ ਕਰਦਿਆਂ ਅਮਨ ਸੰਦੇਸ਼ ਟਾਈਮਜ਼ ਦੇ ਸੰਪਾਦਕ ਅਤੁਲ ਸ਼ਰਮਾ ਨੇ ਕਿਹਾ ਕਿ ਇਸ ਟੂਰਨਾਮੈਂਟ ਦੌਰਾਨ ਨਵੀਆਂ ਪ੍ਰਤਿਭਾਵਾਂ ਨੂੰ ਮੌਕਾ ਮਿਲਿਆ ਹੈ ਅਤੇ ਇੱਥੇ ਭਾਗ ਲੈਣ ਵਾਲੇ ਖਿਡਾਰੀ ਭਵਿੱਖ ਵਿੱਚ ਹੋਰ ਅੱਗੇ ਵਧਣਗੇ।

Continue Reading

Mohali

ਗੈਂਗਸਟਰਾਂ ਨੇ ਡੇਰਾਬੱਸੀ ਵਿੱਚ ਆਈਲੈਟਸ ਕੋਚਿੰਗ ਸੈਂਟਰ ਤੇ ਚਲਾਈਆਂ ਗੋਲੀਆਂ

Published

on

By

ਡੇਰਾਬਸੀ ਥਾਣੇ ਤੋਂ 100 ਮੀਟਰ ਦੂਰ ਵਾਰਦਾਤ ਨੂੰ ਅੰਜਾਮ ਦਿੱਤਾ
ਐਸ ਏ ਐਸ ਨਗਰ 19 ਸਤੰਬਰ (ਜਸਬੀਰ ਸਿੰਘ ਜੱਸੀ) ਡੇਰਾਬੱਸੀ ਵਿੱਚ ਗੈਂਗਸਟਰਾਂ ਵਲੋਂ ਇੱਕ ਆਈਲੈਟਸ ਕੋਚਿੰਗ ਸੈਂਟਰ ਤੇ ਫਾਇਰਿੰਗ ਕਰਨ ਦਾ ਮਾਮਲਾ ਸਾਮ੍ਹਣੇ ਆਇਆ ਹੈ| ਪੁਲੀਸ ਨੇ ਮੌਕੇ ਤੋਂ 6 ਖੋਲ ਬਰਾਮਦ ਕੀਤੇ ਹਨ| ਕੋਚਿੰਗ ਸੈਂਟਰ ਦੇ ਸ਼ੀਸ਼ੇ ਦੇ ਦਰਵਾਜ਼ੇ ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ| ਗੈਂਗਸਟਰਾਂ ਨੇ ਇੱਕ ਧਮਕੀ ਪੱਤਰ ਵੀ ਛੱਡਿਆ ਹੈ ਜਿਸ ਵਿੱਚ ਉਨ੍ਹਾਂ ਨੇ 1 ਕਰੋੜ ਰੁਪਏ ਦੀ ਮੰਗ ਕੀਤੀ ਹੈ| ਜਿਸ ਥਾਂ ਤੇ ਗੋਲਪ ਚਲਾਈ ਗਈ ਹੈ ਉਹ ਥਾਂ ਡੇਰਾਬੱਸੀ ਥਾਣੇ ਤੋਂ ਸਿਰਫ਼ 100 ਮੀਟਰ ਦੀ ਦੂਰੀ ਤੇ ਹੈ|
ਜਿਲ੍ਹੇ ਦੇ ਐਸ ਐਸ ਪੀ ਸ੍ਰੀ ਦੀਪਕ ਪਰੀਕ ਨੇ ਕਿਹਾ ਕਿ ਪੁਲੀਸ ਵਲੋਂ ਸੀ ਸੀ ਟੀ ਵੀ ਫੁਟੇਜ ਅਤੇ ਧਮਕੀ ਪੱਤਰ ਦੀ ਜਾਂਚ ਕੀਤੀ ਜਾ ਰਹੀ ਹੈ| ਉਹਨਾਂ ਕਿਹਾ ਕਿ ਸੀ ਸੀ ਟੀ ਵੀ ਫੁਟੇਜ ਵਿੱਚ ਦਿਖਦਾ ਹੈ ਕਿ ਦੋ ਵਿਅਕਤੀ (ਜਿਹਨਾਂ ਦੇ ਚਿਹਰੇ ਢਕੇ ਹੋਏ ਸੀ) ਮੋਟਰਸਾਈਕਲ ਤੇ ਆਏ ਅਤੇ ਆਈਲੈਟਸ ਅਤੇ ਇਮੀਗ੍ਰੇਸ਼ਨ ਸੈਂਟਰ ਤੇ ਗੋਲੀਆਂ ਚਲਾਈਆਂ|
ਐਸ ਐਸ ਪੀ ਦੀਪਕ ਪਰੀਕ ਨੇ ਕਿਹਾ ਕਿ ਉਹਨਾਂ ਵਲੋਂ ਮੌਕੇ ਦਾ ਮੁਆਇਨਾ ਕੀਤਾ ਗਿਆ ਹੈ| ਵਾਰਦਾਤ ਵਾਲੀ ਥਾਂ ਤੇ 5 ਤੋਂ 6 ਖਾਲੀ ਖੋਲ ਮਿਲੇ ਹਨ ਅਤੇ ਫੋਰੈਂਸਿਕ ਟੀਮ ਸਬੂਤ ਇਕੱਠੇ ਕਰ ਰਹੀ ਹੈ|
ਕੋਚਿੰਗ ਸੈਂਟਰ ਦੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਦੋ ਨਕਾਬਪੋਸ਼ ਵਿਅਕਤੀ ਪਹਿਲਾਂ ਸੈਂਟਰ ਵਿਚ ਦਾਖਲ ਹੋਏ ਅਤੇ ਰਿਸੈਪਸ਼ਨ ਤੇ ਇੱਕ ਚਿੱਠੀ ਦਿੱਤੀ| ਫਿਰ ਉਹ ਬਾਹਰ ਗਏ ਅਤੇ ਦਰਵਾਜ਼ੇ ਤੇ ਗੋਲੀਆਂ ਚਲਾਈਆਂ| ਹਰਵਿੰਦਰ ਨੇ ਕਿਹਾ ਕਿ ਧਮਕੀ ਪੱਤਰ ਹਿੰਦੀ ਵਿੱਚ ਸੀ ਅਤੇ ਧਮਕੀ ਪੱਤਰ ਲਿਖਣ ਵਾਲੇ ਨੇ ਤਿਹਾੜ ਜੇਲ੍ਹ ਤੋਂ ਖੇੜੀ ਗੁੱਜਰਾਂ ਹੋਣ ਦਾ ਦਾਅਵਾ ਕੀਤਾ ਸੀ| ਉਸਨੇ 1 ਕਰੋੜ ਰੁਪਏ ਦੀ ਮੰਗ ਕੀਤੀ ਹੈ ਅਤੇ ਲਿਖਿਆ ਹੈ ਕਿ ਹੋਰ ਜਾਣਕਾਰੀ ਫੇਸਬੁੱਕ ਤੇ ਦਿਖਾਈ ਜਾਵੇਗੀ|

Continue Reading

Mohali

ਪਿਛਲੇ ਹਫਤੇ ਜਗਤਪੁਰਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਚਾਰ ਮੁਲਜਮ ਕਾਬੂ

Published

on

By

ਐਸ ਏ ਐਸ ਨਗਰ, 19 ਸਤੰਬਰ (ਸ਼ਬ ਮੁਹਾਲੀ ਪੁਲੀਸ ਨੇ ਪਿਛਲੇ ਹਫਤੇ ਜਗਤਪੁਰਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਚਾਰ ਮੁਲਜਮ ਕਾਬੂ ਕੀਤੇ ਹਨ|
ਡੀ ਐਸ ਪੀ ਸਿਟੀ 2 ਸ੍ਰ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪਿਛਲੇ ਹਫਤੇ ਪਿੰਡ ਜਗਤਪੁਰਾ ਵਿੱਚ ਦੋ ਧੜਿਆਂ ਵਲੋਂ ਮਿੱਥ ਕੇ ਕੀਤੀ ਗਈ ਲੜਾਈ ਦੌਰਾਨ ਵਰਮਾ ਚੌਹਾਨ ਨਾਮ ਦੇ ਇੱਕ ਵਿਅਕਤੀ ਦਾ ਕਤਲ ਹੋ ਗਿਆ ਸੀ ਜਦੋਂਕਿ ਪ੍ਰਿੰਸ ਨਾਮ ਦਾ ਇੱਕ ਵਿਅਕਤੀ ਜਖਮੀ ਹੋਇਆ ਸੀ|
ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਸੋਹਾਣਾ ਪੁਲੀਸ ਵਲੋਂ ਬੀ ਐਨ ਐਸ ਦੀ ਧਾਰਾ 115 (2),103 (1), 109, 191 (3) 190 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਥਾਣਾ ਸੋਹਾਣਾ ਦੇ ਐਸ ਐਚ ਓ ਸ੍ਰ ਜਸਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਜੀਤ ਚੰਦ ਅਤੇ ਪੁਲੀਸ ਪਾਰਟੀ ਵਲੋਂ ਮੁਜਰਮਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਰਵੀ ਮਲਿਕ ਵਾਸੀ ਪਿੰਡ ਜਗਤਪੁਰਾ ਮੁਹਾਲੀ ਨੂੰ 16 ਸਤੰਬਰ ਨੂੰ ਕਾਬੂ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਨੀਟੂ ਵਾਸੀ ਜਗਤਪੁਰਾ ਅਤੇ ਪ੍ਰਿੰਸ ਰਾਣਾ ਵਾਸੀ ਪਿੰਡ ਕੰਡਾਲਾ ਨੂੰ 18 ਸਤੰਬਰ ਨੂੰ ਆਈਸ਼ਰ ਚੌਂਕ ਤੋਂ ਗ੍ਰਿਫਤਾਰ ਕੀਤਾ ਗਿਆ| ਉਹਨਾਂ ਦੱਸਿਆ ਕਿ ਇਸ ਮਾਮਲੇ ਦੇ ਇੱਕ ਹੋਰ ਮੁਲਜਮ ਜੈ ਦੀਪ ਵਾਸੀ ਅੰਬ ਸਹਿਬ ਕਲੋਨੀ ਫੇਜ਼ -11 ਮੁਹਾਲੀ ਨੂੰ ਅੱਜ ਅਪੂਰਵਾ ਅਪਾਰਟਮੈਂਟ ਸੈਕਟਰ 88 ਮੁਹਾਲੀ ਦੀ ਪਿਛਲੀ ਸੜਕ ਤੋਂ ਕਾਬੂ ਕੀਤਾ ਗਿਆ ਹੈ| ਉਹਨਾਂ ਦੱਸਿਆ ਕਿ ਰਵੀ, ਨੀਟੂ ਅਤੇ ਪ੍ਰਿੰਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ| ਉਹਨਾਂ ਕਿਹਾ ਕਿ ਵਾਰਦਾਤ ਵਿੱਚ ਸ਼ਾਮਿਲ ਹੋਰਨਾਂ ਵਿਅਕਤੀਆਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਵਾਰਦਾਤ ਵਿੱਚ ਵਰਤੇ ਹਥਿਆਰ ਵੀ ਬ੍ਰਾਮਦ ਕਰ ਲਏ ਜਾਣਗੇ|

Continue Reading

Mohali

ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ

Published

on

By

ਐਸ ਏ ਐਸ ਨਗਰ, 19 ਸਤੰਬਰ (ਸ਼ਬ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ-2025 ਮੁਹਿੰਮ ਤਹਿਤ ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਪੈਂਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ 52-ਖਰੜ, 53-ਐਸ. ਏ.ਐਸ.ਨਗਰ ਅਤੇ 112-ਡੇਰਾਬੱਸੀ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਐਸ. ਏ.ਐਸ.ਨਗਰ, ਵਿਰਾਜ ਐਸ ਤਿੜਕੇ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨਾਲ ਮੀਟਿੰਗ ਕੀਤੀ ਗਈ|
ਪ੍ਰਸ਼ਾਸ਼ਨ ਦੇ ਬੁਲਾਰੇੇ ਦੱਸਿਆ ਕਿ ਇਸ ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਗਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਪੋਲਿੰਗ ਬੂਥ ਤੇ 1500 ਤੋਂ ਵੱਧ ਵੋਟਰ ਨਹੀਂ ਹੋਣ ਚਾਹੀਦੇ| ਇਸ ਜ਼ਿਲ੍ਹੇ ਦੇ ਵਿਧਾਨ ਸਭਾ ਚੋਣ ਹਲਕਾ 52-ਖਰੜ ਵਿੱਚ 9, 53-ਐਸ.ਏ.ਐਸ.ਨਗਰ ਵਿੱਚ 7 ਅਤੇ 112-ਡੇਰਾ ਬੱਸੀ ਵਿੱਚ 3 ਪੋਲਿੰਗ ਸਟੇਸ਼ਨ ਵਧਾਏ ਗਏ ਹਨ ਅਤੇ ਤਿੰਨੋ ਵਿਧਾਨ ਸਭਾ ਚੋਣ ਹਲਕਿਆਂ ਦੀ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਦੀ ਤਬਦੀਲੀ ਵੀ ਕੀਤੀ ਗਈ ਹੈ|
ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵਧਾਏ ਗਏ ਪੋਲਿੰਗ ਸਟੇਸ਼ਨਾਂ ਦੀ ਤਜਵੀਜ਼ ਦੀ ਕਾਪੀ ਤੇ ਵੋਟਰ ਸੂਚੀ ਸਾਲ 2025 ਦੇ ਪ੍ਰੋਗਰਾਮ ਦੀ ਕਾਪੀ ਵੀ ਮੁਹੱਈਆ ਕਰਵਾਈ ਗਈ| ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੋਲਿੰਗ ਸਟੇਸ਼ਨਾਂ ਸਬੰਧੀ ਆਪਣਾ ਦਾਅਵਾ ਜਾਂ ਇਤਰਾਜ ਦੋ ਦਿਨਾਂ ਦੇ ਵਿੱਚ ਦੇਣ ਲਈ ਅਪੀਲ ਕੀਤੀ ਗਈ| ਇਸ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਨੂੰ ਹਰੇਕ ਪੋਲਿੰਗ ਬੂਥ ਤੇ ਆਪਣਾ-ਆਪਣਾ ਬੀ.ਐਲ.ਏ. ਲਗਾਉਣ ਲਈ ਵੀ ਕਿਹਾ ਗਿਆ| ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫਾਰਮਾਂ ਬਾਰੇ ਵੀ ਦੱਸਿਆ ਗਿਆ ਕਿ ਫਾਰਮ ਨੰ.6 ਨਵੀਂ ਵੋਟ ਲਈ, ਫਾਰਮ ਨੰ.7 ਵੋਟ ਕੱਟਣ ਲਈ, ਫਾਰਮ ਨੰ.8 ਦਰੂਸਤੀ/ਸ਼ਿਫਟਿੰਗ/ਪੀ.ਡਬਲਿਊ.ਡੀ ਮਾਰਕਿੰਗ/ਡੁਪਲੀਕੇਟ ਵੋਟਰ ਕਾਰਡ ਅਪਲਾਈ ਕਰਨ ਲਈ ਆਨਲਾਈਨ ਭਾਰਤ ਚੋਣ ਕਮਿਸ਼ਨ ਦੇ ਪੋਰਟਲ ਅਤੇ ਵੋਟਰ ਹੈਲਪ ਲਾਈਨ ਐਪ ਤੇ ਭਰਿਆ ਜਾਵੇ| ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ|
ਮੀਟਿੰਗ ਵਿੱਚ ਸੁਖਦੇਵ ਸਿੰਘ (ਬਹੁਜਨ ਸਮਾਨ ਪਾਰਟੀ), ਬਹਾਦਰ ਸਿੰਘ (ਆਮ ਆਦਮੀ ਪਾਰਟੀ), ਡਾ. ਵਰਿੰਦਰ ਕੋਛੜ (ਭਾਰਤੀ ਜਨਤਾ ਪਾਰਟੀ), ਹਰਵਿੰਦਰ ਸਿੰਘ (ਸ਼੍ਰੋਮਣੀ ਅਕਾਲੀ ਦਲ), ਸੰਜੇ ਕੁਮਾਰ ਚੋਣ ਤਹਿਸੀਲਦਾਰ, ਵਰੁਣ ਗਰਗ ਚੋਣ ਕਾਨੂੰਗੋ, ਐਸ.ਏ.ਐਸ.ਨਗਰ, ਸੁਰਿੰਦਰ ਕੁਮਾਰ ਚੋਣ ਕਾਨੂੰਗੋ, ਡੇਰਾਬੱਸੀ ਅਤੇ ਜਗਤਾਰ ਸਿੰਘ ਜੂਨੀਅਰ ਸਹਾਇਕ ਮੀਟਿੰਗ ਵਿਚ ਹਾਜ਼ਰ ਸਨ|

Continue Reading

Latest News

Trending