Connect with us

Mohali

ਲੋਕਸਭਾ ਵਿੱਚ ਮਜ਼ਬੂਤ ਵਿਰੋਧੀ ਧਿਰ ਦੀ ਮੌਜੂਦਗੀ ਕਾਰਨ ਮਨ ਮਰਜੀਆਂ ਨਹੀਂ ਕਰ ਸਕੇਗੀ ਸਰਕਾਰ ਖਬਰੀਆਂ ਚੈਨਲਾਂ ਵਿੱਚ ਵੀ ਦਿਖ ਰਿਹਾ ਹੈ ਵਿਰੋਧੀ ਧਿਰ ਦੀ ਮਜਬੂਤੀ ਦਾ ਅਸਰ

Published

on

ਐਸ.ਏ.ਐਸ.ਨਗਰ, 1 ਜੁਲਾਈ (ਸ.ਬ.) ਦੇਸ਼ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਅਤੇ ਉਸਦੀਆਂ ਸਹਿਯੋਗੀਆਂ ਪਾਰਟੀਆਂ ਵਾਲੀ ਐਨ ਡੀ ਏ ਸਰਕਾਰ ਨੇ ਆਪਣਾ ਆਪਣਾ ਕਾਰਜਕਾਲ ਸੰਭਾਲ ਲਿਆ ਹੈ ਅਤੇ ਅੱਜ ਕੱਲ ਸੰਸਦ ਦਾ ਬਜਟ ਸੈਸ਼ਨ ਚੱਲ ਰਿਹਾ ਹੈ। ਇਸ ਦੌਰਾਨ ਲੋਕ ਸਭਾ ਦੇ ਸਪੀਕਰ ਦੀ ਚੋਣ ਵੇਲੇ ਸੱਤਾਧਾਰੀ ਅਤੇ ਵਿਰੋਧੀ ਧਿਰ ਵਿਚਾਲੇ ਕੁੱਝ ਹੱਦ ਤਕ ਸਹਿਮਤੀ ਹੋ ਜਾਣ ਕਾਰਨ ਭਾਵੇਂ ਜੁਬਾਨੀ ਵੋਟਾਂ ਰਾਹੀਂ ਸਪੀਕਰ ਦੀ ਚੋਣ ਕੀਤੀ ਗਈ ਹੈ ਪਰੰਤੂ ਇਸ ਦੌਰਾਨ ਪਹਿਲਾਂ ਦੇ ਮੁਕਾਬਲੇ ਕਾਫੀ ਜਿਆਦਾ ਮਜਬੂਤ ਵਿਰੋਧੀ ਧਿਰ ਵਲੋਂ ਆਪਣਾ ਉਮੀਦਵਾਰ ਖੜ੍ਹਾ ਕਰਕੇ ਇਹ ਸੁਨੇਹਾ ਵੀ ਦੇ ਦਿੱਤਾ ਹੈ ਕਿ ਉਹ ਸਰਕਾਰ ਨੂੰ ਮਨਮਰਜੀਆਂ ਨਹੀਂ ਕਰਨ ਦੇਵੇਗੀ ਅਤੇ ਇਹ ਮਾਹੌਲ ਬਣਨ ਲੱਗ ਗਿਆ ਹੈ ਕਿ ਮਜਬੂਤ ਵਿਰੋਧੀ ਧਿਰ ਦੀ ਮੌਜੂਦਗੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ।

ਵਿਰੋਧੀ ਧਿਰ ਦੇ ਮਜਬੂਤ ਹੋਣ ਕਾਰਨ ਹੁਣ ਸਿਆਸੀ ਮਾਹਿਰ ਵੀ ਕਹਿਣ ਲੱਗ ਗਏ ਹਨ ਕਿ ਇਸ ਵਾਰ ਮੋਦੀ ਸਰਕਾਰ ਪਹਿਲਾਂ ਵਾਂਗ ਆਪਣੀਆਂ ਮਨਮਰਜੀਆਂ ਆਸਾਨੀ ਨਾਲ ਨਹੀਂ ਕਰ ਸਕੇਗੀ ਅਤੇ ਵਿਰੋਧੀ ਧਿਰ ਵਲੋਂ ਸਰਕਾਰ ਨੂੰ ਨਿਰਕੁੰਸ਼ ਬਣਨ ਤੋਂ ਰੋਕ ਕੇ ਰੱਖਣ ਲਈ ਪੂਰਾ ਜੋਰ ਲਗਾਇਆ ਜਾਵੇਗਾ। ਮੋਦੀ ਸਰਕਾਰ ਦੇ ਪਿਛਲੇ ਦੋ ਕਾਰਜਕਾਲਾਂ ਦੌਰਾਨ ਵਿਰੋਧੀ ਧਿਰ ਨਾ ਸਿਰਫ ਕਮਜੋਰ ਸੀ ਬਲਕਿ ਉਹ ਕਾਫੀ ਹੱਦ ਤਕ ਬਚਾਓ ਦੀ ਮੁਦਰਾ ਵਿੱਚ ਸੀ। ਪਰੰਤੂ ਇਸ ਵਾਰ ਵਿਰੋਧੀ ਧਿਰ ਪੂਰੀ ਤਰ੍ਹਾਂ ਹਮਲਾਵਰ ਰੂਪ ਵਿੱਚ ਸਾਹਮਣੇ ਆ ਰਹੀ ਹੈ ਅਤੇ ਵਿਰੋਧੀ ਧਿਰ ਦੇ ਆਗੂ ਤਾਂ ਇਹ ਦਾਅਵਾ ਵੀ ਕਰ ਰਹੇ ਹਨ ਕਿ ਮੋਦੀ ਸਰਕਾਰ ਜਲਦੀ ਹੀ ਆਪਣੇ ਹੀ ਭਾਰ ਨਾਲ ਡਿੱਗ ਪਵੇਗੀ।

ਵਿਰੋਧੀ ਧਿਰ ਨੇ ਕੇਂਦਰ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਨਾ ਕਰਕੇ ਪਹਿਲਾਂ ਹੀ ਆਪਣੇ ਸੰਜਮ ਅਤੇ ਸ਼ਹਿਨਸ਼ੀਲਤਾ ਦਾ ਸਬੂਤ ਦੇ ਦਿੱਤਾ ਹੈ ਅਤੇ ਕਿਹਾ ਜਾ ਸਕਦਾ ਹੈ ਕਿ ਵਿਰੋਧੀ ਧਿਰ ਵਲੋਂ ਇਸ ਸਮੇਂ ਤੇਲ ਦੇਖੋ ਅਤੇ ਤੇਲ ਦੀ ਧਾਰ ਵੇਖੋ ਦੀ ਨੀਤੀ ਅਖਤਿਆਰ ਕੀਤੀ ਗਈ ਹੈ। ਵਿਰੋਧੀ ਧਿਰ ਦੇ ਮਜਬੂਤ ਹੋਣ ਦਾ ਅਸਰ ਅਜਿਹੇ ਖਬਰੀਆ ਚੈਨਲਾਂ ਤੇ ਵੀ ਹੁੰਦਾ ਦਿਖ ਰਿਹਾ ਹੈ ਜਿਹਨਾਂ ਤੇ ਪਹਿਲਾਂ ਜਿਆਦਾਤਰ ਸਮਾਂ ਪ੍ਰਧਾਨ ਮੰਤਰੀ ਮੋਦੀ ਅਤੇ ਉਹਨਾਂ ਦੀ ਸਰਕਾਰ ਦਾ ਗੁਨਗਾਣ ਕੀਤਾ ਜਾਂਦਾ ਸੀ ਅਤੇ ਵਿਰੋਧੀ ਧਿਰ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਜਾਂਦਾ ਸੀ ਪਰੰਤੂ ਹੁਣ ਉਹਨਾਂ ਵਿੱਚੋਂ ਇੱਕਾ-ਦੁੱਕਾ ਚੈਨਲਾਂ ਵਲੋਂ ਹੁਣ ਵਿਰੋਧੀ ਧਿਰ ਦੀਆਂ ਖ਼ਬਰਾਂ ਨੂੰ ਵੀ ਕਾਫੀ ਥਾਂ ਦਿੱਤੀ ਜਾ ਰਹੀ ਹੈ, ਜੋ ਕਿ ਭਾਰਤ ਵਿੱਚ ਬਦਲ ਰਹੀ ਸਿਆਸੀ ਹਵਾ ਦੀ ਸੂਚਕ ਹੈ। ਹਾਲਾਂਕਿ ਹੁਣੇ ਵੀ ਵੱਡੀ ਗਿਣਤੀ ਖਬਰੀਆ ਚੈਨਲ ਸਿਰਫ ਮੋਦੀ ਸਰਕਾਰ ਦੀਆਂ ਹੀ ਵਡਿਆਈਆਂ ਦੇ ਸੋਹਲੇ ਗਾ ਰਹੇ ਹਨ ਪਰ ਜੇਕਰ ਵਿਰੋਧੀ ਧਿਰ ਇਸੇ ਤਰਾਂ ਸੁਚੇਤ ਹੋ ਕੇ ਸਿਆਸੀ ਕਦਮ ਚੁੱਕਦੀ ਰਹੀ ਤਾਂ ਇਹਨਾਂ ਖਬਰੀਆ ਚੈਨਲਾਂ ਨੂੰ ਵੀ ਵਿਰੋਧੀ ਧਿਰ ਨੂੰ ਅਹਿਮੀਅਤ ਦੇਣੀ ਹੀ ਪੈਣੀ ਹੈ।

ਹਾਲਾਂਕਿ ਭਾਜਪਾ ਪੱਖੀ ਕੁੱਝ ਆਗੂ ਅਕਸਰ ਦਲੀਲ ਦਿੰਦੇ ਹਨ ਕਿ ਜਦੋਂ ਰਾਜੀਵ ਗਾਂਧੀ ਪ੍ਰਧਾਨ ਮੰਤਰੀ ਸਨ ਤਾਂ ਦੂਰਦਰਸ਼ਨ ਤੇ ਸਿਰਫ ਉਹਨਾਂ ਦੀਆਂ ਹੀ ਸਰਗਰਮੀਆਂ ਦਿਖਾਈਆਂ ਜਾਂਦੀਆਂ ਸਨ ਅਤੇ ਉਸ ਵੇਲੇ ਦੂਰਦਰਸ਼ਨ ਵੱਲੋਂ ਵਿਰੋਧੀ ਧਿਰ ਨੂੰ ਕੋਈ ਮਹੱਤਵ ਨਹੀਂ ਦਿੱਤਾ ਜਾਂਦਾ ਸੀ ਇਸ ਲਈ ਜੇਕਰ ਹੁਣ ਖਬਰੀਆ ਚੈਨਲ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਦਿਖਾ ਰਹੇ ਹਨ ਤਾਂ ਕਾਂਗਰਸ ਅਤੇ ਵਿਰੋਧੀ ਧਿਰ ਨੂੰ ਤਕਲੀਫ ਕਿਉਂ ਹੋ ਰਹੀ ਹੈ?

ਸਿਆਸੀ ਮਾਹਿਰ ਕਹਿੰਦੇ ਹਨ ਕਿ ਮੋਦੀ ਸਰਕਾਰ ਆਪਣੇ ਪਿਛਲੇ ਦੋ ਵਾਰ ਦੇ ਕਾਰਜਕਾਲ ਦੌਰਾਨ ਭਾਵੇਂ ਆਪਣੀ ਮਨ ਮਰਜੀ ਨਾਲ ਫੈਸਲੇ ਲੈਂਦੀ ਰਹੀ ਹੈ ਅਤੇ ਇਸ ਦੌਰਾਨ ਮੋਦੀ ਸਰਕਾਰ ਵਲੋਂ ਵਿਰੋਧੀ ਧਿਰ ਦੀ ਬਿਲਕੁਲ ਵੀ ਪ੍ਰਵਾਹ ਨਹੀਂ ਕੀਤੀ ਸੀ ਅਤੇ ਖੁਦ ਪ੍ਰਧਾਨ ਮੰਤਰੀ ਮੋਦੀ ਵਲੋਂ ਆਪਣੇ ਪਿਛਲੇ ਕਾਰਜਕਾਲਾਂ ਦੌਰਾਨ ਵਿਰੋਧੀ ਧਿਰ ਦਾ ਮਜਾਕ ਤਕ ਉੜਾਇਆ ਜਾਂਦਾ ਰਿਹਾ ਹੈ ਪਰੰਤੂ ਹੁਣ ਵਿਰੋਧੀ ਧਿਰ ਵਿਚਲਾ ਏਕਾ ਅਤੇ ਉਹਨਾਂ ਦੀ ਵਧੀ ਗਿਣਤੀ ਕਾਰਨ ਹਾਲਾਤ ਕਾਫੀ ਬਦਲ ਗਏ ਹਨ ਅਤੇ ਵਿਰੋਧੀ ਧਿਰ ਵਿੱਚ ਜਿਵੇਂ ਨਵੀਂ ਜਾਨ ਪੈ ਗਈ ਹੈ, ਇਸ ਲਈ ਸਰਕਾਰ ਨੂੰ ਹੁਣ ਹਰ ਕਦਮ ਸੰਭਲ ਸੰਭਲ ਕੇ ਚੁੱਕਣਾ ਪਵੇਗਾ।

 

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending