Connect with us

Mohali

ਕਿਤੇ ਪੰਜਾਬ ਅਤੇ ਹਿਮਾਚਲ ਵਿਚਾਲੇ ਨਾ ਪੈ ਜਾਣ ਡੂੰਘੀਆਂ ਤਰੇੜਾਂ ਦੋਵੇਂ ਰਾਜਾਂ ਦੇ ਵਸਨੀਕਾਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਲੋੜ

Published

on

ਐਸ. ਏ. ਐਸ. ਨਗਰ, 2 ਜੁਲਾਈ (ਸ.ਬ.) ਜਦੋਂ ਤੋਂ ਕੰਗਨਾ ਰਣੌਤ ਥੱਪੜ ਕਾਂਡ ਵਾਪਰਿਆ ਹੈ, ਉਦੋਂ ਤੋਂ ਹੀ ਹਿਮਾਚਲ ਪ੍ਰਦੇਸ਼ ਅਤੇ ਹੋਰਨਾਂ ਸੂਬਿਆਂ ਵਿੱਚ ਪੰਜਾਬੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਦੌਰਾਨ ਹਿਮਚਾਲ ਪ੍ਰਦੇਸ਼ ਵਿੱਚ ਘੁੰਮਣ ਗਏ ਕਈ ਪੰਜਾਬੀਆਂ ਨਾਲ ਕੁੱਟ ਮਾਰ ਕਰਨ ਅਤੇ ਉਹਨਾਂ ਦੀਆਂ ਗੱਡੀਆਂ ਭੰਨਣ ਦੀਆਂ ਕਾਰਵਾਈਆਂ ਵੀ ਵਾਪਰ ਚੁੱਕੀਆਂ ਹਨ, ਜਿਸ ਕਾਰਨ ਜਿੱਥੇ ਪੰਜਾਬ ਅਤੇ ਹਿਮਾਚਲ ਦੇ ਸਬੰਧਾਂ ਵਿਚਾਲੇ ਕੁੜੱਤਣ ਵੱਧ ਰਹੀ ਹੈ ਉੱਥੇ ਦੋਵਾਂ ਸੂਬਿਆਂ ਦੇ ਲੋਕਾਂ ਵਿਚਾਲੇ ਵੀ ਕੁੜਤਨ ਪੈਦਾ ਹੋ ਰਹੀ ਹੈ।

ਹਿਮਾਚਲ ਪ੍ਰਦੇਸ਼ ਵਿੱਚ ਪੰਜਾਬੀਆਂ ਉਪਰ ਹਮਲੇ ਦੀਆਂ ਵਾਰਦਾਤਾਂ ਤੋਂ ਬਾਅਦ ਪੰਜਾਬ ਤੋਂ ਹਿਮਾਚਲ ਜਾਣ ਵਾਲੇ ਲੋਕਾਂ ਦੀ ਗਿਣਤੀ ਇੱਕ ਦਮ ਘੱਟ ਗਈ ਅਤੇ ਪੰਜਾਬ ਦੇ ਵੱਡੀ ਗਿਣਤੀ ਲੋਕ ਹਿਮਾਚਲ ਜਾਣ ਤੋਂ ਪਰਹੇਜ ਕਰਨ ਲੱਗ ਪਏ। ਇਹਨਾਂ ਘਟਨਾਵਾਂ ਕਾਰਨ ਹੋਰਨਾਂ ਰਾਜਾਂ ਦੇ ਲੋਕ ਵੀ ਹਿਮਾਚਲ ਜਾਣ ਤੋਂ ਪਰਹੇਜ ਕਰਨ ਲੱਗ ਪਏ, ਜਿਸ ਕਾਰਨ ਕੁਝ ਦਿਨਾਂ ਵਿੱਚ ਹੀ ਹਿਮਾਚਲ ਦਾ ਗਰਮੀਆਂ ਦਾ ਸੀਜਨ ਪ੍ਰਭਾਵਿਤ ਹੋ ਰਿਹਾ ਹੈ। ਹਾਲਾਂਕਿ ਹਿਮਾਚਲ ਦੇ ਪਹਾੜੀ ਖੇਤਰ ਸੈਲਾਨੀਆਂ ਨਾਲ ਭਰੇ ਹੋਏ ਹਨ ਪਰ ਇਹਨਾਂ ਘਟਨਾਵਾਂ ਦਾ ਅਸਰ ਹਿਮਾਚਲ ਦੇ ਸੈਰ ਸਪਾਟਾ ਵਪਾਰ ਨੂੰ ਹੋਣ ਲੱਗ ਪਿਆ ਹੈ ਅਤੇ ਅਜਿਹੀਆਂ ਘਟਨਾਵਾਂ ਕਾਰਨ ਪੂਰੀ ਦੁਨੀਆਂ ਵਿੱਚ ਹੀ ਹਿਮਾਚਲ ਪ੍ਰਦੇਸ਼ ਦੀ ਬਦਨਾਮੀ ਹੋ ਰਹੀ ਹੈ।

ਇਸ ਸਾਰੇ ਕੁੱਝ ਨੂੰ ਮੁੱਖ ਰੱਖਦਿਆਂ ਹੁਣ ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਹਿਮਾਚਲ ਦੇ ਲੋਕ ਸ਼ਾਂਤੀ ਪਸੰਦ ਹਨ ਅਤੇ ਉਹ ਹਿਮਾਚਲ ਵਿੱਚ ਆਉਣ ਵਾਲੇ ਸੈਲਾਨੀਆਂ ਦਾ ਸਵਾਗਤ ਕਰਦੇ ਹਨ। ਇਸ ਦੌਰਾਨ ਹੁਣ ਕੰਗਨਾ ਰਣੌਤ ਵਲੋਂ ਵੀ ਹੋਰਨਾਂ ਰਾਜਾਂ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਹਿਮਾਚਲ ਪ੍ਰਦੇਸ਼ ਦੇ ਲੋਕ ਬਹੁਤ ਚੰਗੇ ਹਨ ਅਤੇ ਆਓ ਭਗਤ ਕਰਨ ਵਾਲੇ ਹਨ ਇਸ ਲਈ ਦੂਸਰੇ ਰਾਜਾਂ ਦੇ ਲੋਕਾਂ ਨੂੰ ਹਿਮਾਚਲ ਵਿੱਚ ਜਰੂਰ ਜਾਣਾ ਚਾਹੀਦਾ ਹੈ। ਇੱਥੇ ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹੋਰਨਾਂ ਰਾਜਾਂ ਦੇ ਸੈਲਾਨੀਆਂ ਤੋਂ ਹੀ ਹਿਮਾਚਲ ਪ੍ਰਦੇਸ਼ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲਦਾ ਹੈ। ਕਹਿਣ ਵਾਲੇ ਤਾਂ ਇਹ ਵੀ ਕਹਿੰਦੇ ਹਨ ਕਿ ਹਿਮਾਚਲ ਦੇ ਪਹਾੜੀ ਲੋਕਾਂ ਦੀ ਰੋਟੀ ਸੈਲਾਨੀਆਂ ਤੋਂ ਹੁੰਦੀ ਕਮਾਈ ਨਾਲ ਹੀ ਚਲਦੀ ਹੈ।

ਹਿਮਾਚਲ ਪ੍ਰਦੇਸ਼ ਵਿੱਚ ਹਰ ਸਾਲ ਗਰਮੀਆਂ ਦੇ ਮੌਕੇ ਲੱਖਾਂ ਦੀ ਗਿਣਤੀ ਵਿਚ ਸੈਲਾਨੀ ਆਉਂਦੇ ਹਨ ਪਰ ਪਿਛਲੇ ਦਿਨਾਂ ਦੌਰਾਨ ਵਾਪਰੀਆਂ ਅਜਿਹੀਆਂ ਘਟਨਾਵਾਂ ਕਾਰਨ ਸੈਲਾਨੀਆਂ ਦਾ ਹਿਮਾਚਲ ਪ੍ਰਦੇਸ਼ ਤੋਂ ਮੋਹ ਭੰਗ ਹੋਣ ਲੱਗਿਆ ਹੈ। ਅਜਿਹਾ ਹੋਣ ਤੇ ਹੀ ਹੁਣ ਹਿਮਾਚਲ ਪ੍ਰਦੇਸ਼ ਸਰਕਾਰ ਹਰਕਤ ਵਿਚ ਆਈ ਹੈ ਅਤੇ ਸੈਲਾਨੀਆਂ ਦੀ ਹਰ ਤਰ੍ਹਾਂ ਦੀ ਸੁਰਖਿਆ ਮੁਹਈਆ ਕਰਵਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਸਬੰਧੀ ਕਈ ਤਰ੍ਹਾਂ ਦੀਆਂ ਅਫਵਾਹਾਂ ਦਾ ਦੌਰ ਵੀ ਚੱਲ ਰਿਹਾ ਹੈ, ਜਿਸ ਕਾਰਨ ਵੀ ਹਿਮਾਚਲ ਜਾਣ ਤੋਂ ਲੋਕ ਗੁਰੇਜ ਕਰਨ ਲੱਗੇ ਹਨ। ਹਾਲਾਂਕਿ ਬਰਸਾਤਾਂ ਦਾ ਮੌਸਮ ਸ਼ੁਰੂ ਹੋਣ ਕਾਰਨ ਵੀ ਹਿਮਾਚਲ ਜਾਣ ਵਾਲੇ ਸੈਲਾਨੀਆਂ ਦੀ ਗਿਣਤੀ ਘੱਟ ਰਹੀ ਹੈ ਪਰ ਇਸ ਦਾ ਕਾਰਨ ਵੀ ਕੁਝ ਲੋਕ ਮੰਦਭਾਗੀਆਂ ਘਟਨਾਵਾਂ ਨੂੰ ਹੀ ਦੱਸ ਰਹੇ ਹਨ।

ਹਿਮਾਚਲ ਪ੍ਰਦੇਸ਼ ਵਲੋਂ ਭਾਵੇਂ ਪੰਜਾਬ ਨਾਲ ਸਬੰਧ ਵਿਗੜਨ ਤੋਂ ਬਚਾਉਣ ਲਈ ਮੌਕਾ ਸੰਭਾਲ ਲਿਆ ਹੈ ਅਤੇ ਇਸ ਮੁੱਦੇ ਤੇ ਸਰਕਾਰ ਕਾਫੀ ਚੌਕਸ ਨਜਰ ਆ ਰਹੀ ਹੈ। ਇਸ ਦੌਰਾਨ ਪੰਜਾਬੀਆਂ ਦੇ ਹੋਏ ਹਮਲਿਆਂ ਲਈ ਜਿੰਮੇਵਾਰ ਲੋਕਾਂ ਦੇ ਖਿਲਾਫ ਸਖਤ ਕਰਵਾਈ ਕੀਤੇ ਜਾਣ ਦੀ ਗੱਲ ਵੀ ਹੋ ਰਹੀ ਹੈ, ਪਰ ਇਸ ਸਮੇਂ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਬ ਹੁਤ ਸੰਭਲ ਕੇ ਚੱਲਣ ਦੀ ਲੋੜ ਹੈ ਕਿਉਂਕਿ ਕੁਝ ਸ਼ਰਾਰਤੀ ਅਨਸਰ ਮੰਦਭਾਗੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਵੱਖ ਵੱਖ ਭਾਈਚਾਰਿਆਂ ਵਿੱਚ ਟਕਰਾਓ ਕਰਾਉਣ ਦੀ ਤਾਕ ਵਿੱਚ ਹੀ ਰਹਿੰਦੇ ਹਨ। ਜੇ ਹਿਮਾਚਲ ਪ੍ਰਦੇਸ਼ ਵਿੱਚ ਪੰਜਾਬੀਆਂ ਨਾਲ ਧੱਕਾ ਹੋਣੋ ਨਾ ਰੋਕਿਆ ਗਿਆ ਤਾਂ ਹਿਮਾਚਲ ਅਤੇ ਪੰਜਾਬ ਦੇ ਲੋਕਾਂ ਵਿਚਾਲੇ ਡੁੂੰਘੀਆਂ ਤਰੇੜਾਂ ਪੈ ਸਕਦੀਆਂ ਹਨ ਜਿਸਦਾ ਅਸਰ ਦੋਵਾਂ ਰਾਜਾਂ ਦੇ ਵਸਨੀਕਾਂ ਤੇ ਪੈਣਾ ਤੈਅ ਹੈ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending