Connect with us

Chandigarh

ਚੰਡੀਗੜ੍ਹ ਦੇ ਹੋਣਹਾਰ ਮੁੱਕੇਬਾਜਾਂ ਨੂੰ ਸਨਮਾਨਿਤ ਕੀਤਾ

Published

on

ਚੰਡੀਗੜ੍ਹ, 2 ਜੁਲਾਈ (ਆਰ ਪੀ ਵਾਲੀਆ) ਮੁੱਕੇਬਾਜ ਕਰਨਵੀਰ ਸਿੰਘ ਵਲੋਂ ਆਪਣੇ ਸਵ. ਪਿਤਾ ਸ੍ਰੀ ਸਰਦਾਰ ਅਰਵਿੰਦਰ ਸਿੰਘ ਦੀ ਯਾਦ ਵਿੱਚ ਚੰਡੀਗੜ੍ਹ ਦੇ ਹੋਣਹਾਰ ਮੁੱਕੇਬਾਜਾਂ ਨੂੰ ਬਾਕਸਿੰਗ ਸਟੇਡੀਅਮ ਸੈਕਟਰ-42 ਵਿਖੇ ਆਯੋਜਿਤ ਇੱਕ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਾਲ ਵਿੱਚ ਵੱਖ-ਵੱਖ ਚੈਂਪੀਅਨਸ਼ਿਪ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਸਨਮਾਨਿਤ ਕੀਤਾ ਗਿਆ।

ਰਾਜ ਅਤੇ ਅੰਤਰ ਕਾਲਜ ਚੈਂਪੀਅਨ ਰਹਿ ਚੁੱਕੇ ਮੁੱਕੇਬਾਜ ਕਰਨਵੀਰ ਨੇ ਦੱਸਿਆ ਕਿ ਉਹ ਹੁਣ ਨਿਊਜ਼ੀਲੈਂਡ ਵਿੱਚ ਆਪਣਾ ਵਪਾਰ ਸੰਭਾਲ ਰਹੇ ਹਨ ਅਤੇ ਚੰਡੀਗੜ੍ਹ ਦੇ ਉਭਰਦੇ ਮੁੱਕੇਬਾਜ਼ਾਂ ਦੀ ਹੱਲਾਸ਼ੇਰੀ ਕਰਨ ਲਈ ਉਹਨਾਂ ਵਲੋਂ ਇਹ ਪ੍ਰੋਗਰਾਮ ਕਰਵਾਇਆ ਗਿਆ ਹੈ। ਉਹਨਾਂ ਕਿਹਾ ਕਿ ਉਹਨਾਂ ਵਲੋਂ ਭਵਿੱਖ ਵਿੱਚ ਵੀ ਉੱਭਰ ਦੇ ਖਿਡਾਰੀਆਂ ਦੀ ਹੱਲਾਸ਼ੇਰੀ ਕਰਨ ਲਈ ਅਜਿਹੇ ਸਮਾਗਮ ਆਯੋਜਿਤ ਕੀਤੇ ਜਾਂਣਗੇ।

ਇਸ ਮੌਕੇ ਦਰੋਣਾਚਾਰਿਆ ਅਵਾਰਡ ਨਾਲ ਸਨਮਾਨਿਤ ਸ਼ਿਵ ਸਿੰਘ, ਦਵਿੰਦਰ ਸਿੰਘ ਨੇਗੀ, ਸੀਨੀਅਰ ਬਾਕਸਰ ਜੋਗਿੰਦਰ ਸਿੰਘ, ਪਵਨ ਸ਼ਰਮਾ ਵੀ ਹਾਜਿਰ ਸਨ।

Continue Reading

Chandigarh

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ 2024 ਦੀਆਂ ਪ੍ਰਾਪਤੀਆਂ ਦੱਸੀਆਂ

Published

on

By

 

ਚੰਡੀਗੜ੍ਹ, 23 ਦਸੰਬਰ (ਸ.ਬ.) ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਸੂਬਾ ਦੇ ਲੋਕਾਂ ਖਾਸ ਕਰਕੇ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦੇਣ ਅਤੇ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਨੂੰ ਲੀਹਾਂ ਉਤੇ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਾਲ 2024 ਵਿੱਚ ਵੱਡੇ ਕੰਮ ਕੀਤੇ ਹਨ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਲੋਂ 2024 ਵਿੱਚ ਕੀਤੇ ਕੰਮਾਂ ਬਾਰੇ ਜਾਂਣਾਕਰੀ ਦਿੰਦਿਆਂ ਉਹਨਾਂ ਦੱਸਿਆ ਕਿ 2024 ਵਿੱਚ ਸੂਬਾ ਵਾਸੀਆਂ ਦੀ ਦਹਾਕੇ ਪੁਰਾਣੀ ਮੰਗ ਪੂਰੀ ਕਰਦਿਆਂ ਸੂਬਾ ਸਰਕਾਰ ਵੱਲੋਂ ਪਾਪਰਾ (ਪੀ. ਏ. ਪੀ. ਆਰ. ਏ.) ਐਕਟ ਵਿੱਚ ਢੁਕਵੀਂ ਸੋਧ ਕਰਕੇ 500 ਗਜ਼ ਤੱਕ ਦੇ ਪਲਾਟਾਂ ਦੀ ਰਜਿਸਟਰੀ ਲਈ ਐਨ. ਓ. ਸੀ. ਦੀ ਸ਼ਰਤ ਖਤਮ ਕਰ ਦਿੱਤੀ ਗਈ ਹੈ।

ਸ. ਮੁੰਡੀਆਂ ਨੇ ਦੱਸਿਆ ਕਿ ਸਾਲ 2024 ਵਿੱਚ ਵਿਭਾਗ ਵੱਲੋਂ ਪਾਰਦਸ਼ਤਾ ਰਾਹੀਂ ਦੋ ਸਫਲ ਈ-ਆਕਸ਼ਨਾਂ ਰਾਹੀਂ ਜਾਇਦਾਦਾਂ ਦੀ ਵਿਕਰੀ ਜ਼ਰੀਏ 5060 ਕਰੋੜ ਰੁਪਏ ਕਮਾਏ ਗਏ। ਵੱਖ-ਵੱਖ ਵਿਕਾਸ ਅਥਾਰਟੀ ਅਧੀਨ ਪੈਂਦੇ ਖੇਤਰਾਂ ਵਿੱਚ ਗਰੁੱਪ ਹਾਊਸਿੰਗ, ਪੈਟਰੋਲ ਪੰਪ, ਹੋਟਲ ਸਾਈਟਾਂ, ਐਸ.ਸੀ.ਓ., ਬੂਥ, ਉਦਯੋਗਿਕ ਅਤੇ ਰਿਹਾਇਸ਼ੀ ਪਲਾਟ ਦੀਆਂ ਕੀਤੀਆਂ ਗਈਆਂ ਈ-ਆਕਸ਼ਨਾਂ ਰਾਹੀਂ ਅਗਸਤ ਮਹੀਨੇ 3000 ਕਰੋੜ ਰੁਪਏ ਅਤੇ ਅਕਤੂਬਰ ਮਹੀਨੇ 2060 ਕਰੋੜ ਰੁਪਏ ਕਮਾਏ ਗਏ। ਇਸ ਨਾਲ ਜਿੱਥੇ ਸ਼ਹਿਰ ਵਾਸੀਆਂ ਨੂੰ ਸਿਰ ਦੀ ਛੱਤ ਮਿਲੀ ਉਥੇ ਆਪਣੇ ਵਪਾਰਕ ਕੰਮਾਂ ਨੂੰ ਸ਼ੁਰੂ ਕਰਨ ਵਿੱਚ ਮਦਦ ਮਿਲੇਗੀ।

ਉਹਨਾਂ ਦੱਸਿਆ ਕਿ ਪ੍ਰਮੋਟਰਾਂ ਤੇ ਡਿਵੈਲਪਰਾਂ ਪਾਰਦਰਸ਼ੀ, ਨਿਰਵਿਘਨ ਤੇ ਸੁਖਾਲੀਆਂ ਸੇਵਾਵਾਂ ਦੇਣ ਲਈ ਰੀਅਲ ਅਸਟੇਟ ਨਾਲ ਸਬੰਧਤ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਵਿਭਾਗ ਵੱਲੋਂ ਅਕਤੂਬਰ ਤੇ ਦਸੰਬਰ ਮਹੀਨੇ ਦੋ ਵਿਸ਼ੇਸ਼ ਮੈਗਾ ਕੈਂਪ ਲਗਾਏ ਗਏ ਜਿਹਨਾਂ ਦੌਰਾਨ ਖੁਦ ਸਰਕਾਰ ਵਲੋਂ ਸਾਰੇ ਪ੍ਰਮੋਟਰਾਂ ਤੇ ਡਿਵੈਲਪਰਾਂ ਨੂੰ ਬੁਲਾ ਕੇ ਸਰਟੀਫਿਕੇਟ ਵੰਡੇ ਗਏ। ਇਨ੍ਹਾਂ ਕੈਂਪਾਂ ਵਿੱਚ 178 ਪ੍ਰਮੋਟਰਾਂ ਤੇ ਬਿਲਡਰਾਂ ਨੂੰ ਸਰਟੀਫਿਕੇਟ ਦਿੱਤੇ ਗਏ।

ਸ. ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਦੀ ਬਿਹਤਰੀ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਨਿਰੰਤਰ ਕੰਮ ਕਰ ਰਹੀ ਹੈ।

Continue Reading

Chandigarh

ਟਿਕਾਊ ਭਵਿੱਖ ਲਈ ਰਵਾਇਤੀ ਈਂਧਨ ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹਾ ਹੈ ਪੰਜਾਬ : ਅਮਨ ਅਰੋੜਾ

Published

on

By

 

 

ਚੰਡੀਗੜ੍ਹ, 21 ਦਸੰਬਰ (ਸ.ਬ.) ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਵੱਲੋਂ ਰਵਾਇਤੀ ਈਂਧਨ ਤੇ ਨਿਰਭਰਤਾ ਨੂੰ ਘਟਾਉਣ ਅਤੇ ਗਰੀਨ ਊਰਜਾ ਵੱਲ ਤਬਦੀਲੀ ਕਰਨ ਸਬੰਧੀ ਰਣਨੀਤੀ ਤੇ ਕੰਮ ਕੀਤਾ ਜਾ ਰਿਹਾ ਹੈ। ਇੱਥੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਬਿਊਰੋ ਆਫ ਐਨਰਜੀ ਐਫੀਸ਼ੈਂਸੀ, ਬਿਜਲੀ ਮੰਤਰਾਲੇ ਦੇ ਸਹਿਯੋਗ ਨਾਲ ਸੂਬਾ ਪੱਧਰੀ ਊਰਜਾ ਸੰਭਾਲ ਦਿਵਸ ਮਨਾਉਣ ਲਈ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲਾਂ ਸਮੇਤ 1000 ਤੋਂ ਵੱਧ ਸਰਕਾਰੀ ਇਮਾਰਤਾਂ ਨੂੰ ਊਰਜਾ ਕੁਸ਼ਲ ਬਣਾ ਕੇ 6800 ਮੈਗਾਵਾਟ ਨੂੰ ਨਵਿਆਉਣਯੋਗ ਊਰਜਾ ਵੱਲ ਸਫ਼ਲਤਾਪੂਰਵਕ ਤਬਦੀਲ ਕੀਤਾ ਹੈ। 6200 ਮੈਗਾਵਾਟ ਨੂੰ ਨਵਿਆਉਣਯੋਗ ਊਰਜਾ ਵਿੱਚ ਤਬਦੀਲ ਕਰਨ ਸਬੰਧੀ ਇੱਕ ਹੋਰ ਪ੍ਰੋਜੈਕਟ ਪ੍ਰਕਿਰਿਆ ਅਧੀਨ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 2.16 ਲੱਖ ਊਰਜਾ ਕੁਸ਼ਲ ਬੀ.ਈ.ਈ. 4 ਸਟਾਰ ਰੇਟਿੰਗ ਵਾਲੇ ਖੇਤੀ ਪੰਪ-ਸੈਟ ਲਗਾਏ ਗਏ ਹਨ। ਸੂਬੇ ਵਿੱਚ 750 ਤੋਂ ਵੱਧ ਇਮਾਰਤਾਂ ਈ.ਸੀ.ਬੀ.ਸੀ. ਅਨੁਕੂਲ ਹਨ।

ਉਹਨਾਂ ਕਿਹਾ ਕਿ ਪੁਰਾਣੀ ਕਹਾਵਤ ਹੈ ਕਿ ਪੈਸੇ ਦੀ ਬੱਚਤ ਕਰਕੇ ਵੀ ਪੈਸਾ ਕਮਾਇਆ ਜਾ ਸਕਦਾ ਹੈ। ਇਸੇ ਤਰ੍ਹਾਂ ਊਰਜਾ ਦੀ ਬੱਚਤ ਕਰਨਾ ਹੀ ਊਰਜਾ ਪੈਦਾ ਕਰਨਾ ਹੈ। ਇਸ ਦੌਰਾਨ ਉਨ੍ਹਾਂ ਨੇ ਊਰਜਾ ਕੁਸ਼ਲਤਾ ਤਕਨਾਲੋਜੀ ਅਤੇ ਊਰਜਾ ਸੰਭਾਲ ਦਿਵਸ ਸਮਾਰੋਹ ਬਾਰੇ ਪ੍ਰਦਰਸ਼ਨੀ ਦਾ ਉਦਘਾਟਨ ਵੀ ਕੀਤਾ।

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਨੇ ਬਿਜਲੀ ਦੀ ਮੰਗ ਅਤੇ ਸਪਲਾਈ ਵਿਚਕਾਰਲੇ ਪਾੜੇ ਨੂੰ ਪੂਰਨ ਲਈ ਸੂਬੇ ਵਿੱਚ ਊਰਜਾ ਦੀ ਸੰਭਾਲ ਅਤੇ ਊਰਜਾ ਕੁਸ਼ਲਤਾ ਦੀ ਲੋੜ ਤੇ ਜ਼ੋਰ ਦੇਣ ਦੇ ਨਾਲ-ਨਾਲ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾਉਣ ਅਤੇ ਊਰਜਾ ਸੰਭਾਲ ਤੇ ਊਰਜਾ ਕੁਸ਼ਲਤਾ ਉਪਾਵਾਂ ਦੀ ਸਮਝਦਾਰੀ ਨਾਲ ਵਰਤੋਂ ਕਰਨ ਦੀ ਅਪੀਲ ਕੀਤੀ।

ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਨੇ ਵੱਖ-ਵੱਖ ਖੇਤਰਾਂ ਵਿੱਚ ਊਰਜਾ ਸੰਭਾਲ ਅਤੇ ਸਵੱਛ ਊਰਜਾ ਦੀ ਮਹੱਤਤਾ ਬਾਰੇ ਹਾਜ਼ਰੀਨਾਂ ਨੂੰ ਜਾਣਕਾਰੀ ਦਿੰਦਿਆਂ ਸੂਬੇ ਵਿੱਚ ਊਰਜਾ ਸੰਭਾਲ ਪ੍ਰੋਗਰਾਮਾਂ ਤਹਿਤ ਕੀਤੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ। ਇਸ ਸੂਬਾ ਪੱਧਰੀ ਊਰਜਾ ਸੰਭਾਲ ਦਿਵਸ ਦੇ ਸਮਾਗਮ ਵਿੱਚ ਜੀ. ਆਰ. ਆਈ. ਐਚ. ਏ. ਕੌਂਸਲ ਦੇ ਡਿਪਟੀ ਸੀ ਈ ਓ ਸ਼ਬਨਮ ਬੱਸੀ, ਵੀ ਪੀ ਬਿਜ਼ਨਸ ਡਿਵੈਲਪਮੈਂਟ ਗਲੋਬਲ ਨੈਟਵਰਕ ਫਾਰ ਜ਼ੀਰੋ ਦੇ ਗੌਰਵ ਮੁਖੀਜਾ, ਪੀ. ਐਸ. ਪੀ. ਸੀ. ਐਲ., ਜਲ ਸਪਲਾਈ ਅਤੇ ਸੈਨੀਟੇਸ਼ਨ, ਲੋਕ ਨਿਰਮਾਣ ਵਿਭਾਗ, ਸਥਾਨਕ ਸਰਕਾਰਾਂ, ਸਿਹਤ, ਮੈਡੀਕਲ ਸਿੱਖਿਆ ਤੇ ਖੋਜ, ਗਮਾਡਾ ਸਮੇਤ ਹੋਰ ਭਾਈਵਾਲ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Continue Reading

Chandigarh

ਯੂ. ਡੀ. ਆਈ. ਡੀ. ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ਵਿੱਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

Published

on

By

 

ਚੰਡੀਗੜ੍ਹ, 21 ਦਸੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਯੂ. ਡੀ. ਆਈ. ਡੀ. ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ 23 ਦਸੰਬਰ ਨੂੰ ਤਰਨਤਾਰਨ ਵਿੱਚ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ 100 ਫੀਸਦੀ ਅੰਗਹੀਣਤਾ ਦੇ ਸਰਟੀਫਿਕੇਟ ਹੋਣ ਦੇ ਬਾਵਜੂਦ ਯੂ. ਡੀ. ਆਈ. ਡੀ. ਕਾਰਡ ਵਿੱਚ ਉਹਨਾਂ ਦੀ ਦਿਵਿਆਂਗਤਾ ਘੱਟ ਦਰਸਾਈ ਗਈ, ਜਿਸ ਕਾਰਨ ਉਹਨਾਂ ਨੂੰ ਵੱਖ-ਵੱਖ ਸਕੀਮਾਂ ਦੇ ਲਾਭ ਨਹੀਂ ਮਿਲ ਰਹੇ।

ਉਹਨਾਂ ਦੱਸਿਆ ਕਿ ਦਿਵਿਆਂਗਜਨਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (ਯੂਡੀਆਈਡੀ) ਜਨਰੇਟ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਯੂ. ਡੀ. ਆਈ. ਡੀ ਕਾਰਡ ਵਿੱਚ ਤਰੁੱਟੀਆਂ ਦੂਰ ਕਰਨ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾਣਗੇ।

Continue Reading

Latest News

Trending