Connect with us

Chandigarh

ਨਵੇਂ ਅਪਰਾਧਿਕ ਕਾਨੂੰਨ ਸੰਬੰਧੀ ਮਾਡਲ ਜੇਲ੍ਹ ਚੰਡੀਗੜ੍ਹ ਵਿੱਚ 32 ਨਵੇਂ ਵੀਡੀਓ ਕਾਨਫਰੰਸ ਸਟੂਡੀਓ ਬਣਾਏ

Published

on

ਚੰਡੀਗੜ੍ਹ, 2 ਜੁਲਾਈ (ਸ.ਬ.) ਦੇਸ਼ ਵਿੱਚ ਲਾਗੂ ਕੀਤੇ ਗਏ ਤਿੰਨ ਨਵੇਂ ਅਪਰਾਧਿਕ ਕਾਨੂੰਨ (ਭਾਰਤੀ ਨਿਆ ਸੰਹਿਤਾ, 2023, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਅਤੇ ਭਾਰਤੀ ਸਾਕਸ਼ਯ ਅਧਿਨਿਯਮ 2023 ਦੀ ਦੀ ਪਾਲਣਾ ਕਰਦਿਆਂ ਮਾਡਲ ਜੇਲ੍ਹ, ਚੰਡੀਗੜ੍ਹ ਦੇ ਅਧਿਕਾਰੀਆਂ ਵਲੋਂ 32 ਵੀਡੀਓ ਕਾਨਫਰੰਸ ਸਨਟੂਡੀਓ ਸਥਾਪਿਤ ਕੀਤੇ ਗਏ ਹਨ ਤਾਂ ਜੋ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 530 ਦੇ ਤਹਿਤ ਹੁਕਮ ਅਨੁਸਾਰ ਵੀਡੀਓ ਕਾਨਫਰੰਸ ਰਾਂਹੀ ਵਿਚਾਰ ਅਧੀਨ ਕੈਦੀਆਂ ਦਾ ਰਿਮਾਂਡ, ਮੁਕੱਦਮਾ ਅਤੇ ਹੋਰ ਕਾਰਵਾਈਆਂ ਆਰੰਭ ਕੀਤੀਆਂ ਜਾ ਸਕਣ।

ਇਹਨਾਂ ਸਟੂਡੀਓ ਦਾ ਰਸਮੀ ਉਦਘਾਟਨ ਯੂ ਟੀ ਚੰਡੀਗੜ੍ਹ ਦੇ ਆਈ ਜੀ ਜੇਲ੍ਹ ਸ੍ਰੀ ਰਾਜ ਕੁਮਾਰ ਸਿੰਘ ਵਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਵਿਚਾਰ ਅਧੀਨ ਕੈਦੀਆਂ ਨੂੰ ਨਵੇਂ ਕਾਨੂੰਨਾਂ ਵਿੱਚ ਕੀਤੀਆਂ ਤਬਦੀਲੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਯੂਟੀ ਚੰਡੀਗੜ੍ਹ ਦੇ ਪੈਨਲ ਤੇ ਵਕੀਲ ਉਨ੍ਹਾਂ ਨੂੰ ਨਵੇਂ ਕਾਨੂੰਨਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਉਣਗੇ। ਇਸ ਮੌਕੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਵਿੱਚ ਤਬਦੀਲੀਆਂ ਅਤੇ ਨਵੇਂ ਉਪਬੰਧਾਂ ਸਬੰਧੀ ਇਸ਼ਤਿਹਾਰ ਵੀ ਵੰਡੇ ਗਏ। ਇਸ ਮੌਕੇ ਐਡੀਸ਼ਨਲ ਆਈ ਜੀ ਜੇਲ੍ਹਾ ਡਾ: ਪਾਲਿਕਾ ਅਰੋੜਾ ਅਤੇ ਹੋਰ ਜੇਲ੍ਹ ਅਧਿਕਾਰੀ ਵੀ ਹਾਜ਼ਰ ਸਨ।

Continue Reading

Chandigarh

ਚੰਡੀਗੜ੍ਹ ਦੇ ਸੈਕਟਰ 11 ਵਿੱਚ ਸਥਿਤ ਦਵਾਈਆਂ ਦੀ ਮਸ਼ਹੂਰ ਦੁਕਾਨ ‘ਸ਼੍ਰੀ ਕੁਮਾਰ ਮੈਡੀਕੋਜ਼’ ਦੇ ਕੈਸ਼ੀਅਰ ਦਾ ਗੋਲੀਆਂ ਮਾਰ ਕੇ ਕਤਲ

Published

on

By

ਨਕਾਬਪੋਸ਼ ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ ਕੇ ਕੈਸ਼ੀਅਰ ਤੇ ਆਟੋਮੈਟਿਕ ਹਥਿਆਰ ਨਾਲ ਚਲਾਈਆਂ ਗੋਲੀਆਂ

ਚੰਡੀਗੜ੍ਹ, 13 ਜੂਨ (ਸ.ਬ.) ਚੰਡੀਗੜ੍ਹ ਦੇ ਸੈਕਟਰ 11 ਵਿੱਚ ਸਥਿਤ ਦਵਾਈਆਂ ਦੀ ਮਸ਼ਹੂਰ ਦੁਕਾਨ ‘ਸ਼੍ਰੀ ਕੁਮਾਰ ਮੈਡੀਕੋਜ਼’ ਦੇ ਕੈਸ਼ੀਅਰ ਦਾ ਅੱਜ ਦਿਨ ਦਿਹਾੜੇ 3 ਨਕਾਬਪੋਸ਼ ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ ਕੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਤਿੰਨ 3 ਨਕਾਬਪੋਸ਼ ਹਮਲਾਵਰ ਦੁਕਾਨ ਦਾਖਲ ਹੋਏ ਅਤੇ ਕੈਸ਼ੀਅਰ ਤੇ ਆਟੋਮੈਟਿਕ ਹਥਿਆਰ ਨਾਲ ਤਾਬੜਤੋੜ ਕਈ ਰਾਊਂਡ ਫਾਇਰ ਕੀਤੇ। ਹਮਲੇ ਵਿੱਚ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਮੈਡੀਕਲ ਸਟੋਰ ਦੇ ਕੈਸ਼ੀਅਰ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਾਨਕੀ ਵਜੋਂ ਹੋਈ ਹੈ, ਜੋ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਸੀ ਅਤੇ ਉੱਥੇ ਸਰਪੰਚ ਵਜੋਂ ਵੀ ਸੇਵਾਵਾਂ ਨਿਭਾਅ ਰਿਹਾ ਸੀ। ਉਹ ਇੱਥੇ ਸੈਕਟਰ 11 ਸਥਿਤ ‘ਸ਼੍ਰੀ ਕੁਮਾਰ ਮੈਡੀਕਲ ਹਾਲ’ ਵਿੱਚ ਬਤੌਰ ਕੈਸ਼ੀਅਰ ਕੰਮ ਕਰਦਾ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖ਼ੂਨੀ ਵਾਰਦਾਤ ਦੁਪਹਿਰ ਕਰੀਬ 3 ਵਜੇ ਵਾਪਰੀ। ਐਕਟਿਵਾ ਸਕੂਟਰ ਤੇ ਸਵਾਰ ਹੋ ਕੇ ਆਏ ਅਣਪਛਾਤੇ ਹਮਲਾਵਰਾਂ ਨੇ ਮੈਡੀਕਲ ਸਟੋਰ ਦੇ ਅੰਦਰ ਦਾਖਲ ਹੋ ਕੇ ਜਾਨਕੀ ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਚਸ਼ਮਦੀਦਾਂ ਦੇ ਹਵਾਲੇ ਤੋਂ ਸਾਹਮਣੇ ਆਇਆ ਹੈ ਕਿ ਬਦਮਾਸ਼ਾਂ ਨੇ ਕਰੀਬ 16 ਰਾਊਂਡ ਫਾਇਰ ਕੀਤੇ, ਜਿਸ ਦੌਰਾਨ ਜਾਨਕੀ ਨੂੰ ਕਈ ਗੋਲੀਆਂ ਲੱਗੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਬੜੀ ਆਸਾਨੀ ਨਾਲ ਮੌਕੇ ਤੋਂ ਫ਼ਰਾਰ ਹੋ ਗਏ। ਖ਼ੂਨ ਨਾਲ ਲਹੂ-ਲੁਹਾਨ ਹੋਏ ਜਾਨਕੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਕਤਲ ਦੀ ਇਸ ਵਾਰਦਾਤ ਤੋਂ ਬਾਅਦ ਚੰਡੀਗੜ੍ਹ ਪੁਲੀਸ ਦੇ ਉੱਚ ਅਧਿਕਾਰੀ ਭਾਰੀ ਫੋਰਸ ਸਮੇਤ ਮੌਕੇ ਤੇ ਪਹੁੰਚ ਗਏ। ਡੀ.ਐਸ.ਪੀ. ਦਲਬੀਰ ਸਿੰਘ ਭਿੰਡਰ, ਸੈਕਟਰ 11 ਥਾਣੇ ਦੇ ਇੰਚਾਰਜ ਜਸਪਾਲ ਸਿੰਘ ਭੁੱਲਰ, ਏ.ਜੀ.ਟੀ.ਐਫ. ਥਾਣਾ ਇੰਚਾਰਜ ਹਰਿੰਦਰ ਸਿੰਘ ਸੇਖੋਂ ਅਤੇ ਇੰਸਪੈਕਟਰ ਸਤਿੰਦਰ ਸਿੰਘ ਸਮੇਤ ਕ੍ਰਾਈਮ ਬ੍ਰਾਂਚ ਅਤੇ ਡੀ.ਸੀ.ਸੀ. ਦੀਆਂ ਟੀਮਾਂ ਨੇ ਘਟਨਾ ਸਥਾਨ ਦਾ ਬਾਰੀਕੀ ਨਾਲ ਮੁਆਇਨਾ ਕੀਤਾ। ਪੁਲੀਸ ਨੇ ਮੌਕੇ ਤੋਂ ਕਈ ਅਹਿਮ ਸਬੂਤ ਅਤੇ ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ।

ਪੁਲੀਸ ਸੂਤਰਾਂ ਮੁਤਾਬਕ ਮੁਢਲੀ ਜਾਂਚ ਵਿੱਚ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਜਾਪਦਾ ਹੈ। ਮ੍ਰਿਤਕ ਜਾਨਕੀ ਦਾ ਹਿਮਾਚਲ ਪ੍ਰਦੇਸ਼ ਵਿੱਚ ਕਿਸੇ ਵਿਵਾਦ ਨੂੰ ਲੈ ਕੇ ਪਹਿਲਾਂ ਵੀ ਝਗੜਾ ਹੋਇਆ ਸੀ ਅਤੇ ਖ਼ਦਸ਼ਾ ਹੈ ਕਿ ਉਸੇ ਦੁਸ਼ਮਣੀ ਦੇ ਚਲਦਿਆਂ ਇਸ ਕਤਲ ਨੂੰ ਅੰਜਾਮ ਦਿੱਤਾ ਗਿਆ ਹੈ। ਇਹ ਵੀ ਚਰਚਾ ਹੈ ਕਿ ਮ੍ਰਿਤਕ ਨੂੰ ਪਹਿਲਾਂ ਧਮਕੀਆਂ ਵੀ ਮਿਲੀਆਂ ਸਨ।

ਪੁਲੀਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਬਦਮਾਸ਼ਾਂ ਦੀ ਭਾਲ ਲਈ ਵਿਸ਼ੇਸ਼ ਟੀਮਾਂ ਗਠਿਤ ਕਰਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਨੇ ਭਰੋਸਾ ਦਿੱਤਾ ਹੈ ਕਿ ਤਕਨੀਕੀ ਸਬੂਤਾਂ ਦੇ ਆਧਾਰ ਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦਾ ਪਰਦਾਫਾਸ਼ ਕੀਤਾ ਜਾਵੇਗਾ ਹਾਲਾਂਕਿ ਘਟਨਾ ਸਥਾਨ ਤੋਂ ਕੁਝ ਹੀ ਦੂਰੀ ਤੇ ਪੁਲੀਸ ਨਾਕਾ ਮੌਜੂਦ ਹੋਣ ਦੇ ਬਾਵਜੂਦ ਹਮਲਾਵਰਾਂ ਦਾ ਸ਼ਰੇਆਮ ਫ਼ਰਾਰ ਹੋ ਜਾਣਾ ਪੁਲੀਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

ਜ਼ਿਕਰਯੋਗ ਹੈ ਕਿ ਉਕਤ ਮੈਡੀਕਲ ਸਟੋਰ ਦੇ ਮਾਲਕ ਨੂੰ ਵੀ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਤੋਂ ਪਹਿਲਾਂ ਸਾਲ 2017 ਵਿੱਚ ਵੀ ਦੋ ਨੌਜਵਾਨਾਂ ਨੇ ‘ਕੁਮਾਰ ਬ੍ਰਦਰਜ਼ ਮੈਡੀਕੋਜ਼’ ਦੇ ਬਾਹਰ ਹਵਾ ਵਿੱਚ ਗੋਲੀਆਂ ਚਲਾਈਆਂ ਸਨ, ਹਾਲਾਂਕਿ ਉਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ।

Continue Reading

Chandigarh

ਖੂਨਦਾਨ ਕੈਂਪ ਵਿੱਚ 80 ਵਿਅਕਤੀਆਂ ਵਲੋਂ ਖੂਨ ਦਾਨ

Published

on

By

ਚੰਡੀਗੜ੍ਹ, 13 ਜੂਨ (ਸ.ਬ.) ਲਿਵਾਸਾ ਹਸਪਤਾਲ ਵਿਖੇ ਵਿਸ਼ਵ ਖੂਨਦਾਨ ਦਿਵਸ ਦੇ ਮੌਕੇ ਤੇ ਆਯੋਜਿਤ ਖੂਨਦਾਨ ਕੈਂਪ ਵਿੱਚ 80 ਯੂਨਿਟ ਖੂਨ ਇਕੱਠਾ ਕੀਤਾ ਗਿਆ।

ਹਸਪਤਾਲ ਦੇ ਸੀ ਈ ਓ ਅਨੁਰਾਗ ਯਾਦਵ ਨੇ ਕਿਹਾ ਕਿ ਦਾਨ ਕੀਤੇ ਗਏ ਖੂਨ ਦੀ ਹਰ ਇਕਾਈ ਵਿੱਚ ਬਹੁਤ ਸਾਰੀਆਂ ਜਾਨਾਂ ਬਚਾਉਣ ਦੀ ਸ਼ਕਤੀ ਹੁੰਦੀ ਹੈ। ਉਹਨਾਂ ਕਿਹਾ ਕਿ ਕੈਂਪ ਦੌਰਾਨ ਸਵੈਇੱਛਤ ਖੂਨਦਾਨੀਆਂ ਵਲੋਂ ਖੂਨ ਦੇ ਯੂਨਿਟ ਦਾਨ ਕੀਤੇ ਗਏ।

Continue Reading

Chandigarh

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ : ਕੁਲਤਾਰ ਸਿੰਘ ਸੰਧਵਾਂ

Published

on

By

ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

ਚੰਡੀਗੜ੍ਹ, 13 ਜੂਨ (ਸ.ਬ.) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਆਪਣੀ ਫੈਸਲਾਕੁੰਨ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਗਈ ਜਿਸ ਦੇ ਨਤੀਜੇ ਵਜੋਂ ਹੁਣ ਤੱਕ 67,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਲੋਕਾਂ ਨੂੰ ਜ਼ਿੰਮੇਵਾਰ ਨਾਗਰਿਕਾਂ ਵਜੋਂ ਆਪਣੇ ਫਰਜ਼ ਨਿਭਾਉਣ ਅਤੇ ਪੁਲੀਸ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਸੰਬੰਧੀ ਜਾਣਕਾਰੀ ਸਾਂਝੀ ਕਰਨ ਲਈ ਅਪੀਲ ਕਰਦਿਆਂ ਉਹਨਾਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਰਕਾਰ ਅਤੇ ਭਾਈਚਾਰੇ ਦਰਮਿਆਨ ਤਾਲਮੇਲ ਬੇਹੱਦ ਜ਼ਰੂਰੀ ਹੈ।

ਉਹਨਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਵਿਕਾਸ ਦੇ ਸਾਲਾਂ ਦੌਰਾਨ ਬੇਹੱਦ ਚੌਕਸ ਰਹਿਣ ਦੀ ਲੋੜ ਹੈ ਅਤੇ ਉਨ੍ਹਾਂ ਨੂੰ ਬੱਚਿਆਂ ਨੂੰ ਬੁਰੀਆਂ ਆਦਤਾਂ ਤੋਂ ਦੂਰ ਰੱਖਣ ਲਈ ਉਨ੍ਹਾਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣਾ ਚਾਹੀਦਾ ਹੈ। ਨੌਜਵਾਨਾਂ ਨੂੰ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਖੇਡਾਂ ਨੂੰ ਆਪਣੀ ਰੋਜ਼ਾਨਾ ਜੀਵਨ ਸ਼ੈਲੀ ਵਿੱਚ ਅਪਣਾਉਣਾ ਚਾਹੀਦਾ ਹੈ।

Continue Reading

Latest News

Trending