Connect with us

Punjab

ਅਮਰਨਾਥ ਯਾਤਰਾ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਦੀਆਂ ਬ੍ਰੇਕਾਂ ਫੇਲ੍ਹ ਹੋਣ ਕਾਰਨ 10 ਸ਼ਰਧਾਲੂ ਜ਼ਖ਼ਮੀ

Published

on

ਲੁਧਿਆਣਾ, 3 ਜੁਲਾਈ (ਸ.ਬ.) ਰਾਮਬਨ ਨੇੜੇ ਅਮਰਨਾਥ ਦਰਸ਼ਨ ਕਰਕੇ ਪੰਜਾਬ ਪਰਤ ਰਹੇ ਯਾਤਰੀਆਂ ਦੀ ਬੱਸ ਦੀਆਂ ਬ੍ਰੇਕਾਂ ਫੇਲ੍ਹ ਹੋ ਗਈਆਂ। ਚੱਲਦੀ ਬੱਸ ਤੋਂ ਛਾਲ ਮਾਰਨ ਕਾਰਨ ਕਈ ਸ਼ਰਧਾਲੂ ਜ਼ਖ਼ਮੀ ਹੋ ਗਏ। ਹਾਦਸੇ ਵਿਚ ਕਿਸੇ ਦੇ ਮਾਰੇ ਜਾਣ ਦੀ ਖ਼ਬਰ ਨਹੀਂ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਸੂਚਨਾ ਮਿਲਦੇ ਹੀ ਬੱਸ ਨੂੰ ਰੋਕ ਲਿਆ ਗਿਆ, ਜਿਸ ਨਾਲ ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇਅ ਤੇ ਸੰਭਾਵਿਤ ਹਾਦਸਾ ਟਲ ਗਿਆ।

ਅਧਿਕਾਰੀਆਂ ਨੇ ਦੱਸਿਆ ਕਿ ਇਸ ਬੱਸ ਵਿੱਚ 40 ਸ਼ਰਧਾਲੂ ਸਵਾਰ ਸਨ, ਜੋ ਪੰਜਾਬ ਪਰਤ ਰਹੇ ਸਨ। ਇਹ ਸ਼ਰਧਾਲੂ ਹੁਸ਼ਿਆਰਪੁਰ ਅਤੇ ਲੁਧਿਆਣਾ ਨਾਲ ਸਬੰਧਤ ਦੱਸੇ ਜਾ ਰਹੇ ਹਨ। ਫ਼ੌਜ ਦੇ ਜਵਾਨਾਂ ਅਤੇ ਪੁਲੀਸ ਮੁਲਾਜ਼ਮਾਂ ਨੇ ਬੱਸ ਦੇ ਟਾਇਰਾਂ ਹੇਠਾਂ ਪੱਥਰ ਰੱਖ ਕੇ ਬੱਸ ਨੂੰ ਨਦੀ ਵਿੱਚ ਡਿੱਗਣ ਤੋਂ ਰੋਕਿਆ। ਉਨ੍ਹਾਂ ਦੱਸਿਆ ਕਿ ਬਨਿਹਾਲ ਦੇ ਨੇੜੇ ਨਚਲਾਨਾ ਪਹੁੰਚਣ ਤੇ ਬ੍ਰੇਕ ਫੇਲ੍ਹ ਹੋਣ ਕਾਰਨ ਡਰਾਈਵਰ ਬੱਸ ਨੂੰ ਰੋਕਣ ਤੋਂ ਅਸਮਰਥ ਹੋ ਗਿਆ। ਬੱਸ ਵਿਚ ਸਵਾਰ ਕਈ ਲੋਕਾਂ ਨੇ ਚੱਲਦੀ ਬੱਸ ਤੋਂ ਛਾਲ ਮਾਰ ਦਿੱਤੀ, ਜਿਸ ਨਾਲ 3 ਔਰਤਾਂ ਅਤੇ 1 ਬੱਚੇ ਸਮੇਤ ਘੱਟੋ-ਘੱਟ 10 ਸ਼ਰਧਾਲੂ ਜ਼ਖ਼ਮੀ ਹੋ ਗਏ।

ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਨੂੰ ਚੱਲਦੀ ਬੱਸ ਤੋਂ ਛਾਲਾਂ ਮਾਰਦੇ ਵੇਖ ਫ਼ੌਜ ਦੇ ਜਵਾਨਾਂ ਤੇ ਪੁਲੀਸ ਮੁਲਾਜ਼ਮਾਂ ਨੇ ਬੱਸ ਦੇ ਟਾਇਰਾਂ ਥੱਲੇ ਪੱਥਰ ਰੱਖ ਕੇ ਬੱਸ ਨੂੰ ਨਦੀ ਵਿਚ ਜਾਣ ਤੋਂ ਰੋਕ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਫ਼ੌਜ ਦੀ ਕੁਇਕ ਰਿਸਪਾਂਸ ਟੀਮ ਐਂਬੂਲੈਂਸ ਦੇ ਨਾਲ ਮੌਕੇ ਤੇ ਪਹੁੰਚੀ ਅਤੇ ਸਾਰੇ ਜ਼ਖ਼ਮੀਆਂ ਨੂੰ ਮੁੱਢਲਾ ਇਲਾਜ ਤੇ ਮੈਡੀਕਲ ਸਹਾਇਤਾ ਮੁਹੱਈਆ ਕਰਵਾਈ।

Continue Reading

Punjab

ਅੱਗ ਲੱਗਣ ਕਾਰਨ ਵਰਕਸ਼ਾਪ ਦੇ ਬਾਹਰ ਖੜ੍ਹੀਆਂ ਗੱਡੀਆਂ ਸੜ ਕੇ ਸੁਆਹ

Published

on

By

ਮੋਗਾ, 18 ਅਪ੍ਰੈਲ (ਸ.ਬ.) ਮੋਗਾ ਵਿੱਚ ਬੁੱਘੀਪੁਰਾ ਚੌਕ ਦੇ ਨੇੜੇ ਅੱਜ ਇੱਕ ਵਰਕਸ਼ਾਪ ਦੇ ਬਾਹਰ ਕਟਰ ਨਾਲ ਕੰਮ ਕਰਦੇ ਸਮੇਂ ਨਿਕਲੀ ਚੰਗਿਆੜੀ ਨੇ ਭਿਆਨਕ ਅੱਗ ਦਾ ਰੂਪ ਧਾਰ ਲਿਆ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਕੁਝ ਹੀ ਪਲਾਂ ਵਿੱਚ ਵਰਕਸ਼ਾਪ ਦੇ ਬਾਹਰ ਖੜ੍ਹੀਆਂ ਕਈ ਗੱਡੀਆਂ ਇਸ ਦੀ ਲਪੇਟ ਵਿੱਚ ਆ ਗਈਆਂ ਅਤੇ ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਈਆਂ। ਇਸ ਹਾਦਸੇ ਵਿੱਚ ਲੱਖਾਂ ਰੁਪਏ ਦੇ ਨੁਕਸਾਨ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਬੁੱਘੀਪੁਰਾ ਚੌਕ ਸਥਿਤ ਮੈਡੀਸਿਟੀ ਦੇ ਕੋਲ ‘ਸਿੰਘ ਮੋਟਰਜ਼’ ਨਾਮ ਦੀ ਵਰਕਸ਼ਾਪ ਵਿੱਚ ਅੱਜ ਰੋਜ਼ਾਨਾ ਦੀ ਤਰ੍ਹਾਂ ਕੰਮ ਚੱਲ ਰਿਹਾ ਸੀ। ਇਸੇ ਦੌਰਾਨ ਇੱਕ ਕਰਮਚਾਰੀ ਪੁਰਾਣੀ ਗੱਡੀ ਦੀ ਮੁਰੰਮਤ ਲਈ ਕਟਰ ਨਾਲ ਕਟਿੰਗ ਕਰ ਰਿਹਾ ਸੀ। ਅਚਾਨਕ ਕਟਰ ਵਿੱਚੋਂ ਨਿਕਲੀ ਚੰਗਿਆੜੀ ਨਾਲ ਜਲਣਸ਼ੀਲ ਸਾਮਾਨ ਨੂੰ ਅੱਗ ਲੱਗ ਗਈ ਅਤੇ ਅੱਗ ਭੜਕ ਉੱਠੀ।

ਸ਼ੁਰੂਆਤ ਵਿੱਚ ਅੱਗ ਮਾਮੂਲੀ ਸੀ, ਪਰ ਤੇਜ਼ ਹਵਾ ਅਤੇ ਨੇੜੇ ਖੜ੍ਹੀਆਂ ਗੱਡੀਆਂ ਕਾਰਨ ਕੁਝ ਹੀ ਸਮੇਂ ਵਿੱਚ ਇਸ ਨੇ ਵਿਕਰਾਲ ਰੂਪ ਧਾਰ ਲਿਆ। ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਉੱਥੇ ਮੌਜੂਦ ਲੋਕ ਬੁਰੀ ਤਰ੍ਹਾਂ ਘਬਰਾ ਗਏ।

ਆਪਣੀ ਜਾਨ ਬਚਾਉਣ ਲਈ ਲੋਕ ਇਧਰ-ਉਧਰ ਭੱਜਣ ਲੱਗੇ। ਦੇਖਦੇ ਹੀ ਦੇਖਦੇ ਅੱਗ ਨੇ ਨੇੜੇ ਖੜ੍ਹੀਆਂ ਕਈ ਗੱਡੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਉਹ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈਆਂ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ।

ਅੱਗ ਇੰਨੀ ਭਿਆਨਕ ਸੀ ਕਿ ਉਸ ਤੇ ਕਾਬੂ ਪਾਉਣ ਵਿੱਚ ਕਾਫੀ ਸਮਾਂ ਲੱਗ ਗਿਆ। ਰਾਹਤ ਦੀ ਗੱਲ ਇਹ ਰਹੀ ਕਿ ਘਟਨਾ ਦੇ ਸਮੇਂ ਸੜਕ ਤੇ ਆਵਾਜਾਈ ਜਾਰੀ ਸੀ, ਪਰ ਸਮਾਂ ਰਹਿੰਦੇ ਲੋਕਾਂ ਨੇ ਦੂਰੀ ਬਣਾ ਲਈ, ਜਿਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਨੇੜੇ ਖੜ੍ਹੇ ਹੋਰ ਵਾਹਨਾਂ ਨੂੰ ਵੀ ਲੋਕਾਂ ਨੇ ਤੁਰੰਤ ਹਟਾ ਕੇ ਸੁਰੱਖਿਅਤ ਥਾਂ ਤੇ ਪਹੁੰਚਾਉਣ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਨੁਕਸਾਨ ਕੁਝ ਹੱਦ ਤੱਕ ਘੱਟ ਹੋ ਸਕਿਆ। ਪ੍ਰਸ਼ਾਸਨ ਵੱਲੋਂ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

Punjab

ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੇ ਸਰੋਵਰ ਵਿੱਚ ਡੁੱਬੇ ਨੌਜਵਾਨ ਦੀ ਲਾਸ਼ ਬਰਾਮਦ

Published

on

By

ਤਰਨਤਾਰਨ, 18 ਅਪ੍ਰੈਲ (ਸ.ਬ.) ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਵਿਚ ਛਾਲ ਮਾਰਨ ਵਾਲੇ ਵਿਅਕਤੀ ਦੀ ਲਾਸ਼ ਅੱਜ ਸਵੇਰੇ ਬਰਾਮਦ ਕਰ ਲਈ ਗਈ ਹੈ। ਹਾਲਾਂਕਿ ਕੋਈ ਸ਼ਨਾਖਤੀ ਕਾਗਜਾਤ ਨਾ ਮਿਲਣ ਕਰਕੇ ਅਜੇ ਤਕ ਉਸਦੀ ਪਛਾਣ ਨਹੀਂ ਹੋ ਸਕੀ।

ਜ਼ਿਕਰਯੋਗ ਹੈ ਕਿ ਮੱਸਿਆ ਦੇ ਦਿਹਾੜੇ ਮੌਕੇ ਬੀਤੀ ਦੁਪਹਿਰ ਕਰੀਬ ਢਾਈ ਵਜੇ ਇਕ ਨੌਜਵਾਨ ਨੇ ਦੀਵਾਨ ਹਾਲ ਵਿੱਚੋਂ ਨਿਕਲ ਕੇ ਤੇਜੀ ਨਾਲ ਸ੍ਰੀ ਦਰਬਾਰ ਸਾਹਿਬ ਦੇ ਸਰੋਵਾਰ ਵਿਚ ਛਾਲ ਮਾਰ ਦਿੱਤੀ ਸੀ।

ਹਰੀਕੇ ਤੋਂ ਆਏ ਗੋਤਾਖੋਰ ਦੇਰ ਸ਼ਾਮ ਤਕ ਉਸਦੀ ਭਾਲ ਕਰਦੇ ਰਹੇ ਪਰ ਹਨੇਰਾ ਹੋਣ ਤਕ ਉਸਦਾ ਪਤਾ ਨਾ ਲੱਗਣ ਕਰਕੇ ਤਲਾਸ਼ ਦਾ ਕਾਰਜ ਰੋਕ ਦਿੱਤਾ ਗਿਆ। ਜਦੋਂਕਿ ਅੱਜ ਸਵੇਰੇ ਮੁੜ ਤਲਾਸ਼ ਸ਼ੁਰੂ ਕੀਤੀ ਗਈ ਤਾਂ ਉਕਤ ਨੌਜਵਾਨ ਦੀ ਲਾਸ਼ ਬਰਾਮਦ ਹੋ ਗਈ।

ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਹਰਜਿੰਦਰ ਸਿੰਘ ਪੱਟੀ ਨੇ ਦੱਸਿਆ ਕਿ ਮ੍ਰਿਤਕ ਦੇ ਕੱਪੜਿਆਂ ਵਿੱਚੋਂ ਸ਼ਨਾਖਤ ਸਬੰਧੀ ਕੋਈ ਸਬੂਤ ਨਹੀਂ ਮਿਲਿਆ। ਜਿਸਦੇ ਚੱਲਦਿਆਂ ਉਸਦੀ ਪਛਾਣ ਅਜੇ ਤਕ ਨਹੀਂ ਹੋ ਸਕੀ।

ਦੂਜੇ ਪਾਸੇ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਨਵਦੀਪ ਸਿੰਘ ਭੱਟੀ ਨੇ ਦੱਸਿਆ ਕਿ ਲਾਸ਼ ਨੂੰ ਕਬਜੇ ਵਿਚ ਲੈ ਕੇ 72 ਘੰਟੇ ਲਈ ਸ਼ਨਾਖਤ ਵਾਸਤੇ ਸਿਵਲ ਹਸਪਤਾਲ ਤਰਨਤਾਰਨ ਦੇ ਡੈਡ ਹਾਊਸ ਵਿਚ ਰਖਵਾ ਦਿੱਤਾ ਗਿਆ ਹੈ ਅਤੇ ਉਸਦੀ ਸ਼ਨਾਖਤ ਲਈ ਯਤਨ ਕੀਤੇ ਜਾ ਰਹੇ ਹਨ।

Continue Reading

Punjab

ਕੱਪੜੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ

Published

on

By

ਖੰਨਾ, 18 ਅਪ੍ਰੈਲ (ਸ.ਬ.) ਖੰਨਾ ਦੀ ਮੰਜਾ ਮਾਰਕੀਟ ਵਿੱਚ ਬੀਤੀ ਦੇਰ ਰਾਤ ਇੱਕ ਕੱਪੜਿਆਂ ਦੀ ਦੁਕਾਨ ਵਿੱਚ ਅੱਗ ਲੱਗ ਗਈ। ਅੱਗ ਲੱਗਣ ਨਾਲ ਦੁਕਾਨ ਵਿਚ ਪਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਤੁਰੰਤ ਮੌਕੇ ਤੇ ਪਹੁੰਚੀ ਤੇ ਕੁਝ ਹੀ ਸਮੇਂ ਵਿੱਚ ਅੱਗ ਤੇ ਕਾਬੂ ਪਾ ਲਿਆ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਸ਼ੁਰੂਆਤੀ ਜਾਂਚ ਵਿੱਚ ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਦੁਕਾਨ ਵਿਚ ਅੱਗ ਬੀਤੀ ਰਾਤ ਕਰੀਬ 9 ਵਜੇ ਲੱਗੀ। ਦੁਕਾਨ ਦਾ ਮਾਲਕ ਸੋਨੂ ਜੌਹਰ ਸ਼ਾਮ ਕਰੀਬ ਸਾਢੇ ਸੱਤ ਵਜੇ ਆਪਣੀ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਸੀ। ਉਸ ਨੂੰ ਕਿਸੇ ਨੇ ਫੋਨ ਰਾਹੀਂ ਦੱਸਿਆ ਕਿ ਉਸ ਦੀ ਦੁਕਾਨ ਨੂੰ ਅੱਗ ਲੱਗ ਗਈ ਹੈ। ਉਹ ਤੁਰੰਤ ਮੌਕੇ ਤੇ ਪਹੁੰਚਿਆ ਪਰ ਉਦੋਂ ਤੱਕ ਬਹੁਤ ਨੁਕਸਾਨ ਹੋ ਚੁੱਕਾ ਸੀ।

ਦੁਕਾਨ ਅੰਦਰ ਪਏ ਵੱਡੀ ਮਾਤਰਾ ਵਿੱਚ ਕੱਪੜੇ ਕਰਕੇ ਅੱਗ ਤੇਜੀ ਨਾਲ ਫੈਲੀ ਤੇ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਦੁਕਾਨ ਮਾਲਕ ਨ ਦੱਸਿਆ ਕਿ ਇਸ ਹਾਦਸੇ ਵਿੱਚ ਉਸ ਦ 15 ਲੱਖ ਰੁਪਏ ਤੱਕ ਦਾ ਨੁਕਸਾਨ ਹੋਇਆ ਹੈ। ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਵਿਕਾਸ ਮਹਿਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਵੀ ਮੌਕੇ ਤੇ ਪਹੁੰਚੇ।

Continue Reading

Latest News

Trending