Connect with us

Chandigarh

ਪੰਜਾਬ ਪੁਲੀਸ ਵਲੋਂ ਲੋਕਾਂ ਨੂੰ ਗੈਰਕਾਨੂੰਨੀ ਢੰਗ ਨਾਲ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟ ਗ੍ਰਿਫਤਾਰ

Published

on

 

ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਕਾਬੂ, ਅਜਿਹੇ ਹੋਰ ਟਰੈਵਲ ਏਜੰਟਾਂ ਦੀ ਪਛਾਣ ਕਰਨ ਲਈ ਕੀਤੀ ਜਾ ਰਹੀ ਹੈ ਤਫ਼ਤੀਸ਼

ਚੰਡੀਗੜ੍ਹ, 3 ਜੁਲਾਈ (ਸ.ਬ.) ਪੰਜਾਬ ਪੁਲੀਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਪੰਜਾਬ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਅਤੇ ਹੋਰ ਦੱਖਣ ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਮਨੁੱਖੀ ਤਸਕਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਅਮਰਜੀਤ ਸਿੰਘ (ਜੋ ਕਿ ਮੁਹਾਲੀ ਸਥਿਤ ਵੀਜ਼ਾ ਪੈਲੇਸ ਇਮੀਗ੍ਰੇਸ਼ਨ ਦਾ ਮਾਲਕ ਹੈ) ਅਤੇ ਉਸ ਦੇ ਸਾਥੀ ਗੁਰਜੋਧ ਸਿੰਘ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਕਾਬੂ ਕੀਤੇ ਗਏ ਟਰੈਵਲ ਏਜੰਟ ਭੋਲੇ-ਭਾਲੇ ਲੋਕਾਂ ਨੂੰ ਡਾਟਾ ਐਂਟਰੀ ਦੀਆਂ ਨੌਕਰੀਆਂ ਦਾ ਲਾਲਚ ਦੇ ਕੇ ਪੰਜਾਬ ਤੋਂ ਕੰਬੋਡੀਆ ਭੇਜਦੇ ਸਨ। ਕੰਬੋਡੀਆ ਵਿੱਚ ਸਿਆਮ ਰੀਪ ਪਹੁੰਚਣ ਤੇ, ਉਹਨਾਂ ਦੇ ਪਾਸਪੋਰਟ ਖੋਹ ਲਏ ਜਾਂਦੇ ਹਨ ਅਤੇ ਫਿਰ ਉਹਨਾਂ ਨੂੰ ਸਾਈਬਰ ਸਕੈਮਿੰਗ ਕਾਲ ਸੈਂਟਰਾਂ ਵਿੱਚ ਕੰਮ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਸੀ ਤਾਂ ਜੋ ਸਾਈਬਰ ਫਾਈਨਾਂਸ਼ੀਅਲ ਫਰਾਡ ਲਈ ਭਾਰਤੀ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਸਕੇ।

ਉਹਨਾਂ ਦੱਸਿਆ ਕਿ ਕੰਬੋਡੀਆ ਸਥਿਤ ਭਾਰਤੀ ਦੂਤਾਵਾਸ ਦੇ ਸੰਪਰਕ ਵਿੱਚ ਆਉਣ ਵਾਲੇ ਪੀੜਤ ਦੀ ਜਾਣਕਾਰੀ ਤੋਂ ਬਾਅਦ ਸਟੇਟ ਸਾਈਬਰ ਕ੍ਰਾਈਮ ਪੁਲੀਸ ਸਟੇਸ਼ਨ ਨੇ ਐਫ ਆਈ ਆਰ ਦਰਜ ਕਰਕੇ ਇਸ ਕੇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਆਈ ਪੀ ਸੀ ਦੀ ਧਾਰਾ 370, 406, 420 ਅਤੇ 120-ਬੀ ਅਤੇ ਇਮੀਗਰੇਸ਼ਨ ਐਕਟ ਦੀ ਧਾਰਾ 24 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਕਈ ਵਿਅਕਤੀਆਂ ਨੂੰ ਧੋਖੇ ਨਾਲ ਕੰਬੋਡੀਆ ਅਤੇ ਹੋਰ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਭੇਜਿਆ ਹੈ, ਜਿੱਥੇ ਉਨ੍ਹਾਂ ਤੋਂ ਭਾਰਤੀਆਂ ਨਾਲ ਸਾਈਬਰ ਸਕੈਮਿੰਗ ਵਾਲੇ ਕੇਂਦਰਾਂ ਵਿੱਚ ਜ਼ਬਰਦਸਤੀ ਕੰਮ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਈਬਰ ਗੁਲਾਮੀ ਵਿੱਚ ਫਸੇ ਹੋਰ ਵਿਅਕਤੀਆਂ ਦੇ ਵੇਰਵੇ ਪ੍ਰਾਪਤ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸੰਪਰਕ ਕਾਇਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਏ ਡੀ ਜੀ ਪੀ ਸਾਈਬਰ ਕ੍ਰਾਈਮ ਡਿਵੀਜ਼ਨ ਵੀ. ਨੀਰਜਾ ਨੇ ਦੱਸਿਆ ਕਿ ਸਟੇਟ ਸਾਈਬਰ ਕ੍ਰਾਈਮ ਦੀ ਪੁਲੀਸ ਟੀਮ ਨੇ ਇੰਸਪੈਕਟਰ ਦੀਪਕ ਭਾਟੀਆ ਦੀ ਅਗਵਾਈ ਹੇਠ ਵੀਜ਼ਾ ਪੈਲੇਸ ਇਮੀਗ੍ਰੇਸ਼ਨ ਦੇ ਦਫ਼ਤਰ ਤੇ ਛਾਪੇਮਾਰੀ ਦੌਰਾਨ ਅਤੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਉਹ ਵੱਖ-ਵੱਖ ਰਾਜਾਂ ਨਾਲ ਸਬੰਧਤ ਹੋਰ ਏਜੰਟਾਂ ਦੀ ਮਿਲੀਭੁਗਤ ਨਾਲ ਗੈਰ-ਕਾਨੂੰਨੀ ਗਤੀਵਿਧੀਆਂ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਜਿਹੇ ਹੋਰ ਟਰੈਵਲ ਏਜੰਟਾਂ ਅਤੇ ਉਨ੍ਹਾਂ ਦੇ ਸਾਥੀਆਂ ਦੀ ਪਛਾਣ ਕਰਕੇ ਕਾਬੂ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Continue Reading

Chandigarh

ਗੁਰਪਤਵੰਤ ਪੰਨੂ ਦੀ ਧਮਕੀ ਤੋਂ ਬਾਅਦ ਮੁੱਖ ਮੰਤਰੀ ਨੇ ਬਦਲਿਆ 26 ਜਨਵਰੀ ਵਾਲਾ ਪ੍ਰੋਗਰਾਮ?

Published

on

By

 

ਹੁਣ ਪਟਿਆਲਾ ਵਿੱਚ ਫਹਿਰਾਉਣਗੇ ਤਿਰੰਗਾ ਝੰਡਾ

ਚੰਡੀਗੜ੍ਹ, 23 ਜਨਵਰੀ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਗਣਤੰਤਰ ਦਿਵਸ (26 ਜਨਵਰੀ) ਦੇ ਪ੍ਰੋਗਰਾਮ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ। ਹੁਣ ਉਹ ਫਰੀਦਕੋਟ ਵਿੱਚ ਤਿਰੰਗਾ ਨਹੀਂ ਲਹਿਰਾਉਣਗੇ ਬਲਕਿ ਉਹਨਾਂ ਵਲੋਂ ਹੁਣ ਪਟਿਆਲਾ ਵਿੱਚ ਤਿਰੰਗਾ ਝੰਡਾ ਫਹਿਰਾਇਆ ਜਾਵੇਗਾ।

ਪ੍ਰਾਪਤ ਜਾਣਾਕਰੀ ਅਨੁਸਾਰ ਪੰਜਾਬ ਸਰਕਾਰ ਵਲੋਂ ਬੀਤੀ ਦੇਰ ਰਾਤ ਇਹ ਫੈਸਲਾ ਲਿਆ ਹੈ। ਹੁਣ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਫਰੀਦਕੋਟ ਵਿੱਚ ਤਿਰੰਗਾ ਲਹਿਰਾਉਣਗੇ। ਫਰੀਦਕੋਟ ਦੇ ਡੀਸੀ ਵਿਨੀਤ ਕੁਮਾਰ ਨੇ ਇਸ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ, ਉਨ੍ਹਾਂ ਇਸ ਗੱਲ ਤੋਂ ਇਨਕਾਰ ਕੀਤਾ ਕਿ ਇਹ ਫੈਸਲਾ ਸੁਰੱਖਿਆ ਕਾਰਨਾਂ ਕਰਕੇ ਲਿਆ ਗਿਆ ਸੀ।

ਇੱਥੇ ਜ਼ਿਕਰਯੋਗ ਹੈ ਕਿ ਸਿੱਖ ਫਾਰ ਜਸਟਿਸ ਦੇ ਮੁਖੀ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਸੀਐਮ ਮਾਨ ਨੂੰ ਧਮਕੀ ਦਿੱਤੀ ਸੀ। ਪੰਨੂ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਜੋ ਵੀ ਉਲਟ ਚੱਲਦਾ ਹੈ ਉਸਦਾ ਹਾਲ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਵਰਗਾ ਹੋਵੇਗਾ। ਪੰਨੂ ਨੇ ਆਪਣੀ ਪਹੁੰਚ ਦਾ ਸਬੂਤ ਦਿੰਦਿਆਂ ਕਿਹਾ ਕਿ ਉਸ ਨੇ ਹੀ ਫਰੀਦਕੋਟ ਰੇਲਵੇ ਸਟੇਸ਼ਨ ਅਤੇ ਨਹਿਰੂ ਸਟੇਡੀਅਮ ਤੇ ਖਾਲਿਸਤਾਨੀ ਨਾਅਰੇ ਲਿਖਵਾਏ ਹਨ। ਇੱਥੇ ਸੀਐਮ ਭਗਵੰਤ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਤੇ ਝੰਡਾ ਲਹਿਰਾਉਣ ਜਾ ਰਹੇ ਹਨ। ਸਿੱਖ ਨੌਜਵਾਨ ਆਪਣੀ ਕਮਰ ਤੇ ਬੰਬ ਨਾ ਬੰਨ੍ਹਣ ਤੇ ਨਾ ਹੀ ਆਪਣੇ ਹੱਥਾਂ ਵਿੱਚ ਤਿਰੰਗਾ ਫੜਨ। ਉਨ੍ਹਾਂ ਨੂੰ ਸਿਰਫ਼ ਖਾਲਿਸਤਾਨ ਦਾ ਝੰਡਾ ਹੀ ਫੜਨਾ ਚਾਹੀਦਾ ਹੈ।

ਪਨੂੰ ਨੇ ਕਿਹਾ ਕਿ ਹੁਣ ਅਮਰੀਕਾ ਵਿੱਚ ਡੋਨਾਲਡ ਟਰੰਪ ਦੀ ਸਰਕਾਰ ਸੱਤਾ ਵਿੱਚ ਆ ਗਈ ਹੈ। ਸਰਕਾਰਾਂ ਬਦਲਣ ਨਾਲ ਬਹੁਤ ਸਾਰੀਆਂ ਚੀਜ਼ਾਂ ਬਦਲ ਜਾਂਦੀਆਂ ਹਨ। ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ। ਉਸ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਤੇ ਕਿਸਾਨ ਜੋ ਪੰਜਾਬ ਤੇ ਹਰਿਆਣਾ ਦੀ ਸਰਹੱਦ ਤੇ ਬੈਠੇ ਹਨ, ਉਨ੍ਹਾਂ ਨੂੰ ਅੰਮ੍ਰਿਤਸਰ, ਗੁਰਦਾਸਪੁਰ ਤੇ ਜਲੰਧਰ ਵਰਗੇ ਜ਼ਿਲ੍ਹਿਆਂ ਦੇ ਡੀਸੀ ਦਫ਼ਤਰਾਂ ਤੇ ਖਾਲਿਸਤਾਨ ਦੇ ਝੰਡੇ ਲਹਿਰਾਉਣੇ ਚਾਹੀਦੇ ਹਨ ਤਾਂ ਜੋ ਪੰਜਾਬ ਦਾ ਸੁਨੇਹਾ ਸਿੱਧਾ ਡੋਨਾਲਡ ਟਰੰਪ ਤੱਕ ਪਹੁੰਚ ਸਕੇ।

ਪਨੂੰ ਨੇ ਐਲਾਨ ਕੀਤਾ ਕਿ ਕੈਨੇਡਾ, ਯੂਕੇ, ਇਟਲੀ, ਆਸਟ੍ਰੇਲੀਆ ਤੇ ਨਿਊਜ਼ੀਲੈਂਡ ਦੇ ਦੂਤਾਵਾਸਾਂ ਵਿੱਚ ਵਾਸ਼ਿੰਗਟਨ ਡੀਸੀ, ਸੈਨ ਫਰਾਂਸਿਸਕੋ, ਟੋਰਾਂਟੋ, ਓਟਾਵਾ, ਵੈਨਕੂਵਰ ਵਿੱਚ ਖਾਲਿਸਤਾਨ ਦੇ ਝੰਡੇ ਲਹਿਰਾਏ ਜਾਣਗੇ। ਉਸ ਨੇ ਕਿਹਾ ਕਿ ਅਜਿਹਾ ਕਰਕੇ ਉਹ ਸਥਾਨਕ ਸਰਕਾਰਾਂ ਨੂੰ, ਖਾਸ ਕਰਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ, ਇਹ ਸੁਨੇਹਾ ਦੇਣਗੇ ਕਿ ਸਿੱਖਾਂ ਤੇ ਭਾਰਤ ਸਰਕਾਰ ਵਿੱਚ ਧਰਮ ਤੇ ਰਾਜਨੀਤੀ ਨੂੰ ਲੈ ਕੇ ਬਹੁਤ ਵੱਡਾ ਅੰਤਰ ਹੈ।

Continue Reading

Chandigarh

ਸ਼ੋਸ਼ਲ ਮੀਡੀਆ ਤੇ ਹਥਿਆਰਾਂ ਦੀ ਪ੍ਰਦਰਸ਼ਨੀ ਨੂੰ ਲੈ ਕੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

Published

on

By

 

ਚੰਡੀਗੜ੍ਹ, 23 ਜਨਵਰੀ (ਸ.ਬ.) ਸੋਸ਼ਲ ਮੀਡੀਆ ਉੱਤੇ ਹਥਿਆਰਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਟਿੱਪਣੀ ਕੀਤੀ ਹੈ। ਹਾਈ ਕੋਰਟ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ਉੱਤੇ ਸ਼ਰੇਆਮ ਹਥਿਆਰਾਂ ਨਾਲ ਪ੍ਰਦਰਸ਼ਨ ਕੀਤਾ ਜਾਂਦਾ ਹੈ ਜੋ ਕਿ ਸਮਾਜ ਲਈ ਨੁਕਸਾਨਦਾਇਕ ਹੈ। ਹਾਈ ਕੋਰਟ ਨੇ ਕਿਹਾ ਹੈ ਕਿ ਵਿਆਹਾਂ ਵਿੱਚ ਵੀ ਹਥਿਆਰਾਂ ਦਾ ਪ੍ਰਦਰਸ਼ਨ ਕੀਤਾ ਜਾਂਦਾ ਹੈ ਅਤੇ ਕਈ ਥਾਵਾਂ ਉੱਤੇ ਗੋਲੀ ਚੱਲਣ ਕਰਕੇ ਮੌਤਾਂ ਵੀ ਹੋਈਆਂ ਹਨ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 3 ਮਾਰਚ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ ਅਤੇ ਸੁਝਾਅ ਵੀ ਮੰਗਿਆ ਹੈ ਕਿ ਇਸ ਨਾਲ ਕਿਵੇਂ ਨਜਿੱਠਿਆ ਜਾਵੇ।

Continue Reading

Chandigarh

ਵਿਜੀਲੈਂਸ ਬਿਊਰੋ ਵੱਲੋਂ ਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਗ੍ਰਿਫ਼ਤਾਰ

Published

on

By

 

ਮੁੱਖ ਮੁਲਜ਼ਮ ਗ੍ਰਿਫ਼ਤਾਰੀ ਤੋਂ ਬਚ ਕੇ ਹੋਇਆ ਫਰਾਰ

ਚੰਡੀਗੜ੍ਹ, 23 ਜਨਵਰੀ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ 5ਵੀਂ ਕਮਾਂਡੋ ਬਟਾਲੀਅਨ, ਬਠਿੰਡਾ ਵਿੱਚ ਤਾਇਨਾਤ ਹੌਲਦਾਰ ਨਛੱਤਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਉਕਤ ਪੁਲੀਸ ਮੁਲਾਜ਼ਮ ਰਿਸ਼ਵਤ ਦੀ ਇਹ ਰਕਮ ਮੁੱਖ ਮੁਲਜ਼ਮ ਕਮਾਂਡੋ ਡਰਿੱਲ ਅਫਸਰ (ਸੀ. ਡੀ. ਓ.) ਹੌਲਦਾਰ ਤਰਸੇਮ ਸਿੰਘ ਦੇ ਨਾਂ ਤੇ ਲੈ ਰਿਹਾ ਸੀ ਜੋ ਗ੍ਰਿਫ਼ਤਾਰੀ ਤੋਂ ਬਚਣ ਲਈ ਫਰਾਰ ਹੋ ਗਿਆ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ 5ਵੀਂ ਕਮਾਂਡੋ ਬਟਾਲੀਅਨ ਵਿੱਚ ਤਾਇਨਾਤ ਇੱਕ ਹੋਰ ਹੌਲਦਾਰ ਪਰਮਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਕਤ ਸੀ. ਡੀ. ਓ. ਤਰਸੇਮ ਸਿੰਘ ਨੇ ਉਸ ਨੂੰ ਇੱਕ ਪੁਲੀਸ ਕੇਸ ਕਰਕੇ ਨੌਕਰੀ ਤੋਂ ਦੋ ਸਾਲ ਦੀ ਸਥਾਈ ਬਰਖ਼ਾਸਤਗੀ ਸਬੰਧੀ ਵਿਭਾਗੀ ਜਾਂਚ ਵਿੱਚ ਸ਼ਿਕਾਇਤਕਰਤਾ ਦੀ ਮਦਦ ਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਸੀ।

ਸ਼ਿਕਾਇਤ ਅਨੁਸਾਰ ਤਰਸੇਮ ਸਿੰਘ ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੀ ਰਕਮ ਉਸ ਨਾਲ ਤਾਇਨਾਤ ਸਹਾਇਕ ਹੌਲਦਾਰ ਨਛੱਤਰ ਸਿੰਘ ਨੂੰ ਸੌਂਪਣ ਲਈ ਕਿਹਾ ਸੀ ਕਿਉਂਕਿ ਉਹ ਖੁਦ ਇਹ ਪੈਸੇ ਲੈਣ ਲਈ ਮੌਜੂਦ ਨਹੀਂ ਸੀ। ਬੁਲਾਰੇ ਨੇ ਦੱਸਿਆ ਕਿ ਇਸ ਜਾਣਕਾਰੀ ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਨੇ ਮੁੱਢਲੀ ਜਾਂਚ ਕੀਤੀ ਅਤੇ ਵਿਜੀਲੈਂਸ ਬਿਊਰੋ ਦੀ ਬਠਿੰਡਾ ਯੂਨਿਟ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਹੌਲਦਾਰ ਨਛੱਤਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਦੋਵਾਂ ਮੁਲਜ਼ਮਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਵਿਜੀਲੈਂਸ ਬਿਓਰੋ ਵੱਲੋਂ ਫਰਾਰ ਚੱਲ ਰਹੇ ਤਰਸੇਮ ਸਿੰਘ ਨੂੰ ਫੜਨ ਦੀਆਂ ਯਤਨ ਜਾਰੀ ਹਨ ਅਤੇ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

Continue Reading

Latest News

Trending