Punjab
ਫਾਜ਼ਿਲਕਾ ਵਿੱਚ ਤੇਲ ਮਿੱਲ ਨੂੰ ਅੱਗ ਲੱਗੀ
ਫਾਜ਼ਿਲਕਾ, 3 ਜੁਲਾਈ (ਸ.ਬ.) ਫਾਜ਼ਿਲਕਾ ਵਿੱਚ ਫਿਰਨੀ ਰੋਡ ਤੇ ਅੱਜ ਸਵੇਰੇ ਤੇਲ ਦੀ ਮਿੱਲ ਨੂੰ ਅਚਾਨਕ ਅੱਗ ਲੱਗ ਗਈ। ਇਹ ਅੱਗ ਇੰਨੀ ਭਿਆਨਕ ਸੀ ਕਿ ਮਿੱਲ ਅੰਦਰ ਇਕ ਵਿਅਕਤੀ ਫ਼ਸ ਗਿਆ, ਜਿਸ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ। ਇਸ ਦੇ ਨਾਲ ਹੀ ਮਿੱਲ ਅੰਦਰ ਪਿਆ ਕਰੀਬ 50 ਕੁਇੰਟਲ ਸੀਡ ਤੇਲ ਅਤੇ ਜੀਨੀਂਗ ਮਸ਼ੀਨਾਂ ਸੜ ਕੇ ਸੁਆਹ ਹੋ ਗਈਆਂ। ਹਾਲਾਂਕਿ ਇਮਾਰਤ ਦਾ ਵੀ ਕਾਫ਼ੀ ਨੁਕਸਾਨ ਹੋਇਆ। ਜਾਣਕਾਰੀ ਦਿੰਦੇ ਹੋਏ ਮਿੱਲ ਦੇ ਮਾਲਕ ਮੋਹਨ ਸਰੂਪ ਬਿਦਾਨੀ ਨੇ ਦੱਸਿਆ ਕਿ ਅੱਜ ਸਵੇਰੇ ਤੜਕੇ 3 ਵਜੇ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ।
ਇਸ ਸਬੰਧੀ ਉਨ੍ਹਾਂ ਨੂੰ ਕਿਸੇ ਵਿਅਕਤੀ ਨੇ ਉਨ੍ਹਾਂ ਦੇ ਘਰ ਆ ਕੇ ਸੂਚਿਤ ਕੀਤਾ ਕਿ ਉਨ੍ਹਾਂ ਦੀ ਮਿੱਲ ਨੂੰ ਅੱਗ ਲੱਗ ਗਈ ਹੈ। ਜਦੋਂ ਉਹ ਮੌਕੇ ਤੇ ਪਹੁੰਚੇ ਤਾਂ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੰਗਵਾਈਆਂ ਗਈਆਂ, ਜਿਨ੍ਹਾਂ ਨੇ ਅੱਗ ਤੇ ਕਾਬੂ ਪਾਇਆ।
ਉਨ੍ਹਾਂ ਨੇ ਦੱਸਿਆ ਕਿ ਮਿੱਲ ਦੇ ਬਾਹਰ ਬਿਜਲੀ ਦਾ ਟਰਾਂਸਫਾਰਮਰ ਲੱਗਾ ਹੋਇਆ ਹੈ, ਜਿਸ ਵਿੱਚੋਂ ਚੰਗਿਆੜੀ ਨਿਕਲਣ ਕਾਰਨ ਅੱਗ ਲਈ ਹੈ ਅਤੇ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਫਾਇਰ ਬ੍ਰਿਗੇਡ ਦੇ ਮੁਲਾਜ਼ਮ ਕਾਂਸ਼ੀਰਾਮ ਨੇ ਦੱਸਿਆ ਕਿ ਅੱਗ ਜ਼ਿਆਦਾ ਭਿਆਨਕ ਹੋਣ ਕਾਰਨ ਪਤਾ ਲੱਗਿਆ ਕਿ ਇਕ ਵਿਅਕਤੀ ਅੰਦਰ ਫਸਿਆ ਹੋਇਆ ਹੈ, ਜਿਸ ਨੂੰ ਰੈਸਕਿਊ ਕਰਕੇ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ। ਫਿਲਹਾਲ ਜਾਨੀ ਨੁਕਸਾਨ ਤੋਂ ਤਾਂ ਬਚਾਅ ਰਿਹਾ ਪਰ ਇਸ ਘਟਨਾ ਕਾਰਨ ਮਾਲੀ ਨੁਕਸਾਨ ਕਾਫ਼ੀ ਜ਼ਿਆਦਾ ਹੋ ਗਿਆ ਹੈ।
Mohali
ਸ਼ਹਿਰ ਵਿੱਚ ਵੱਡੇ ਪੱਧਰ ਤੇ ਕੀਤਾ ਜਾ ਰਿਹਾ ਹੈ ਦਰਖਤਾਂ ਦਾ ਘਾਣ : ਕਰਨ ਜੌਹਰ
ਦਰਖਤਾਂ ਦੀ ਛੰਗਾਈ ਦੇ ਨਾਮ ਤੇ ਪੂਰੀ ਤਰ੍ਹਾਂ ਵੱਢ ਦਿੰਦੇ ਹਨ ਨਗਰ ਨਿਗਮ ਦੇ ਕਰਮਚਾਰੀ
ਐਸ ਏ ਐਸ ਨਗਰ, 24 ਜਨਵਰੀ (ਸ.ਬ.) ਇੱਕ ਪਾਸੇ ਤਾਂ ਹਰ ਪਾਸੇ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਦਰਖਤ ਲਗਾਉਣ ਦੀ ਗੱਲ ਕੀਤੀ ਜਾਂਦੀ ਹੈ ਅਤੇ ਸਰਕਾਰ ਵਲੋਂ ਹਰ ਸਾਲ ਲੋਕਾਂ ਨੂੰ ਬੂਟੇ ਲਾਉਣ ਲਈ ਪ੍ਰੇਰਿਤ ਕਰਨ ਲਈ ਮੁਫਤ ਬੂਟੇ ਵੀ ਵੰਡੇ ਜਾਂਦੇ ਹਨ, ਉੱਥੇ ਹੀ ਖੁਦ ਨਗਰ ਨਿਗਮ ਦੇ ਕਰਮਚਾਰੀਆਂ ਵਲੋਂ ਬੂਟਿਆਂ ਦੀ ਛੰਗਾਈ ਦੇ ਨਾਮ ਤੇ ਉਹਨਾਂ ਦੀ ਬੁਰੀ ਤਰ੍ਹਾਂ ਵੱਢ ਟੁੱਕ ਕੀਤੀ ਜਾਂਦੀ ਹੈ।
ਸਮਾਜਸੇਵੀ ਆਗੂ ਸ੍ਰੀ ਕਰਨ ਜੌਹਰ ਕਹਿੰਦੇ ਹਨ ਕਿ ਅੱਜ ਕੱਲ ਲੋਕਾਂ ਵਲੋਂ ਆਪਣੀ ਪਹੁੰਚ ਦਾ ਫਾਇਦਾ ਲੈ ਕੇ ਦਰਖਤਾਂ ਦੀ ਛੰਗਾਈ ਦੇ ਨਾਮ ਤੇ ਪੂਰੀ ਤਰ੍ਹਾਂ ਵੱਢ ਟੁੱਕ ਕਰਵਾਈ ਜਾ ਰਹੀ ਹੈ ਅਤੇ ਇਹ ਕੰਮ ਖੁਦ ਨਗਰ ਨਿਗਮ ਵਲੋਂ ਹੀ ਕੀਤਾ ਜਾ ਰਿਹਾ ਹੈ। ਸਰਦੀਆਂ ਦੇ ਮੌਸਮ ਵਿੱਚ ਲੋਕਾਂ ਨੂੰ ਲੱਗਦਾ ਹੈ ਕਿ ਇਹ ਦਰਖਤ ਧੁਪ ਰੋਕਦੇ ਹਨ ਅਤੇ ਇਸ ਕਰਕੇ ਉਹ ਆਪਣੇ ਖੇਤਰ ਦੇ ਕੌਂਸਲਰ ਜਾਂ ਨਿਗਮ ਦੇ ਕਿਸੇ ਅਧਿਕਾਰੀ ਤਕ ਪਹੁੰਚ ਕਰਕੇ ਦਰਖਤਾਂ ਦੀ ਛੰਗਾਈ ਲਈ ਕਹਿੰਦੇ ਹਨ ਅਤੇ ਜਦੋਂ ਨਿਗਮ ਦੀ ਗੱਡੀ ਛੰਗਾਈ ਵਾਸਤੇ ਆਉਂਦੀ ਹੈ ਤਾਂ ਨਿਗਮ ਦੇ ਕਰਮਚਾਰੀਆਂ ਤੇ ਦਬਾਓ ਪਾ ਕੇ ਇਹਨਾਂ ਦਰਖਤਾਂ ਨੂੰ ਪੂਰੀ ਤਰ੍ਹਾਂ ਵੱਢਵਾ ਦਿੰਦੇ ਹਨ।
ਉਹਨਾਂ ਕਿਹਾ ਕਿ ਕਾਨੂੰਨ ਅਨੁਸਾਰ ਕਿਸੇ ਵੀ ਦਰਖਤ ਦੀ ਛੰਗਾਈ ਵੇਲੇ ਉਸਦਾ ਮੁੱਢ ਨਹੀਂ ਵੱਢਿਆ ਜਾ ਸਕਦਾ ਅਤੇ ਨਾ ਹੀ ਦਰਖਤ ਦਾ ਮੁੱਖ ਘੇਰਾ (ਫੁੱਲ) ਵੱਢਿਆ ਜਾ ਸਕਦਾ ਹੈ। ਪਰੰਤੂ ਨਗਰ ਨਿਗਮ ਵਲੋਂ ਦਰਖਤਾਂ ਦੀ ਛੰਗਾਈ ਦੇ ਨਾਂ ਤੇ ਦਰਖਤਾਂ ਦਾ ਕਤਲੇਆਮ ਤਕ ਕੀਤਾ ਜਾ ਰਿਹਾ ਹੈ ਜਿਸਨੂੰ ਕਿਸੇ ਪੱਖੋਂ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਉਹਨਾਂ ਕਿਹਾ ਕਿ ਬੀਤੇ ਦਿਨ ਡਿਪਲਾਸਟ ਚੌਂਕ ਤੋਂ ਮਦਨਪੁਰ ਚੌਕ ਵੱਲ ਆਉਂਦੀ ਸੜਕ ਦੇ ਕਿਨਾਰੇ ਫੇਜ਼ 4 ਵੱਲ ਪੈਂਦੇ ਮੈਦਾਨ ਵਿੱਚ ਨਗਰ ਨਿਗਮ ਦੇ ਕਰਮਚਾਰੀਆਂ ਵਲੋਂ ਦਰਖਤਾਂ ਦਾ ਬੁਰੀ ਤਰ੍ਹਾਂ ਘਾਣ ਕੀਤਾ ਗਿਆ ਹੈ। ਉਹਨਾਂ ਨਗਰ ਨਿਗਮ ਦੇ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਕਾਨੂੰਨ ਦੀ ਉਲੰਘਣਾ ਕਰਕੇ ਦਰਖਤਾਂ ਦੀ ਵੱਢ ਟੁੱਕ ਲਈ ਜਿੰਮੇਵਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
Mohali
ਗੋਸਲਾਂ ਸਕੂਲ ਵਿਖੇ ਬਲਾਕ ਅਤੇ ਜਿਲਾ ਪੱਧਰ ਦੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ
ਐਸ ਏ ਐਸ ਨਗਰ, 24 ਜਨਵਰੀ (ਸ.ਬ.) ਨੇੜਲੇ ਪਿੰਡ ਗੋਸਲਾਂ ਦੇ ਸਰਕਾਰੀ ਸਕੂਲ ਵਿਖੇ ਖੇਡਾਂ ਵਿੱਚ ਬਲਾਕ ਅਤੇ ਜਿਲਾ ਪੱਧਰ ਤੇ ਵਧੀਆ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਕੂਲ ਦੀ ਮੁੱਖ ਅਧਿਆਪਿਕਾ ਅਨੂੰ ਅਗਰਵਾਲ ਅਤੇ ਸਰੀਰਿਕ ਸਿੱਖਿਆ ਦੇ ਅਧਿਆਪਕ ਚਰਨਜੀਤ ਸਿੰਘ ਚੱਕਲ ਦੀ ਅਗਵਾਈ ਹੇਠ ਆਯੋਜਿਤ ਪ੍ਰੋਗਰਾਮ ਵਿੱਚ ਜੇਤੂ ਖਿਡਾਰੀਆਂ ਨੂੰ ਪ੍ਰਸੰਸ਼ਾ ਪੱਤਰ ਅਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।
ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਅਰਮਾਨ ਪ੍ਰੀਤ ਸਿੰਘ ਨੇ ਬਲਾਕ ਪੱਧਰ ਤੇ ਗੋਲੇ ਅਤੇ ਡਿਸਕਸ ਵਿੱਚ ਪਹਿਲਾ ਅਤੇ ਜਿਲਾ ਪੱਧਰ ਤੇ ਗੋਲੇ ਵਿੱਚ ਦੂਜਾ ਅਤੇ ਡਿਸਕਸ ਵਿੱਚ ਤੀਜਾ ਸਥਾਨ ਹਾਸਿਲ ਕੀਤਾ ਅਤੇ ਗੋਲੇ ਵਿੱਚ ਰਾਜ ਪੱਧਰੀ ਮੁਕਾਬਲਿਆਂ ਵਿੱਚ ਭੀ ਭਾਗ ਲਿਆ। ਤਰਨਪ੍ਰੀਤ ਸਿੰਘ ਨੇ ਬਲਾਕ ਪੱਧਰ ਤੇ ਗੋਲੇ ਵਿੱਚ ਦੂਜਾ ਸਥਾਨ ਹਾਸਿਲ ਕੀਤਾ। ਜਸਕਰਨ ਸਿੰਘ ਨੇ ਬਲਾਕ ਪੱਧਰ ਤੇ ਡਿਸਕਸ ਵਿੱਚ ਪਹਿਲਾ ਅਤੇ ਗੋਲੇ ਵਿੱਚ ਦੂਜਾ ਸਥਾਨ ਹਾਸਿਲ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਿੰਦਰ ਸਿੰਘ, ਕਪਿਲ ਮੋਹਨ ਅੱਗਰਵਾਲ, ਕੁਲਬੀਰ ਸਿੰਘ, ਜਸਬੀਰ ਸਿੰਘ, ਮਿੰਨੀ ਸ਼ਰਮਾ, ਮਨਿੰਦਰ ਕੌਰ, ਮੀਨਾਕਸ਼ੀ ਸ਼ਰਮਾ, ਅਮਰਜੀਤ ਸਿੰਘ, ਰਣਜੀਤ ਸਿੰਘ ਅਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਿਰ ਸਨ।
Mohali
ਪਟੇਲ ਕਾਲਜ ਵਿੱਚ ਸੱਤ ਰੋਜਾ ਐਨ. ਐਸ. ਐਸ. ਕੈਂਪ ਦਾ ਆਗਾਜ
ਰਾਜਪੁਰਾ, 24 ਜਨਵਰੀ (ਜਤਿੰਦਰ ਲੱਕੀ) ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਰਾਜਪੁਰਾ ਵਿੱਚ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ, ਡਾਇਰੈਕਟਰ ਪੀ. ਆਈ. ਐਮ. ਟੀ. ਪ੍ਰੋ. ਰਾਜੀਵ ਬਾਹੀਆ ਦੀ ਅਗਵਾਈ ਹੇਠ ਅਤੇ ਐਨ ਐਸ ਐਸ ਦੇ ਪ੍ਰੋਗਰਾਮ ਅਫਸਰ ਡਾ. ਮਨਦੀਪ ਸਿੰਘ, ਪ੍ਰੋ. ਵੰਦਨਾ ਗੁੱਪਤਾ, ਪ੍ਰੋ. ਅਵਤਾਰ ਸਿੰਘ, ਪ੍ਰੋ. ਗਗਨਦੀਪ ਕੌਰ, ਪ੍ਰੋ ਦਲਜੀਤ ਸਿੰਘ ਦੀ ਦੇਖ ਰੇਖ ਹੇਠ ਸੱਤ ਰੋਜਾ ਐਨ. ਐਸ. ਐਸ. ਕੈਂਪ ਦਾ ਆਗਾਜ ਕੀਤਾ ਗਿਆ।
ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪ੍ਰੋਗਰਾਮ ਅਫਸਰ ਡਾ. ਵੰਦਨਾ ਗੁਪਤਾ ਨੇ ਆਏ ਮਹਿਮਾਨਾਂ ਦਾ ਸੁਆਗਤ ਕੀਤਾ। ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਅਤੇ ਡਾਇਰੈਕਟਰ ਪੀ. ਆਈ. ਐਮ. ਟੀ. ਪ੍ਰੋ . ਰਾਜੀਵ ਬਾਹੀਆ ਨੇ ਵਲੰਟੀਅਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਕੈਂਪ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਜਰੂਰੀ ਹਨ। ਉਹਨਾਂ ਕਿਹਾ ਕਿ ਐਨ. ਐਸ. ਐਸ. ਅੱਜ ਵਿਦਿਆਰਥੀਆਂ ਨੂੰ ਨੈਸ਼ਨਲ ਪੱਧਰ ਦੇ ਮੌਕੇ ਪ੍ਰਦਾਨ ਕਰ ਰਿਹਾ ਹੈ ਅਤੇ ਐਨ. ਐਸ. ਐਸ ਦਾ ਹਿੱਸਾ ਬਣਕੇ ਵਿਦਿਆਰਥੀ ਨੈਸ਼ਨਲ ਅਵਾਰਡ ਵੀ ਹਾਸਲ ਕਰ ਸਕਦੇ ਹਨ।
ਪ੍ਰੋਗਰਾਮ ਅਫਸਰ ਪ੍ਰੋ. ਅਵਤਾਰ ਸਿੰਘ ਨੇ ਦੱਸਿਆ ਕਿ ਇਹ ਕੈਂਪ 28 ਜਨਵਰੀ ਤਕ ਲਗਾਇਆ ਜਾ ਰਿਹਾ ਹੈ, ਜਿਸ ਵਿੱਚ 150 ਵਲੰਟੀਅਰ ਹਿੱਸਾ ਲੈ ਰਹੇ ਹਨ। ਪ੍ਰੋ. ਗਗਨਦੀਪ ਕੌਰ ਨੇ ਐਨ. ਐਸ .ਐਸ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਪ੍ਰੋ. ਦਲਜੀਤ ਸਿੰਘ ਨੇ ਆਏ ਮਹਿਮਾਨਾ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਨੰਦਿਤਾ, ਪ੍ਰੋ. ਸੰਦੀਪ ਕੁਮਾਰ, ਡਾ. ਸ਼ੇਰ ਸਿੰਘ, ਡਾ. ਗੁਰਨਿੰਦਰ ਸਿੰਘ, ਮੰਜੂ ਬਾਲਾ ਕਲਰਕ ਹਾਜਰ ਸਨ।
-
National2 months ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
International1 month ago
ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ
-
International2 months ago
ਤਨਮਨਜੀਤ ਸਿੰਘ ਢੇਸੀ ਰਾਸ਼ਟਰੀ ਸੁਰੱਖਿਆ ਕਮੇਟੀ ਦੇ ਮੈਂਬਰ ਨਿਯੁਕਤ
-
National2 months ago
ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
-
National2 months ago
ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, 30,000 ਡਾਲਰ ਮੰਗੇ
-
International2 months ago
ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦਾ ਕਤਲ, ਦੋ ਮੁਲਜ਼ਮ ਗ੍ਰਿਫਤਾਰ
-
International1 month ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
Chandigarh2 months ago
ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਵਿੱਚ ਆਉਂਦੇ ਸਾਰੇ ਅੜਿੱਕੇ ਦੂਰ ਕਰਾਂਗੇ: ਹਰਦੀਪ ਸਿੰਘ ਮੁੰਡੀਆਂ