Punjab
ਮਜ਼ਦੂਰਾਂ ਦੇ ਉੱਪਰ ਚੜ੍ਹਿਆ ਟਰੈਕਟਰ, ਨਰੇਗਾ ਵਰਕਰ 2 ਔਰਤਾਂ ਦੀ ਮੌਤ
ਨਾਭਾ, 3 ਜੁਲਾਈ (ਸ.ਬ.) ਨਾਭਾ ਬਲਾਕ ਦੇ ਪਿੰਡ ਹਸਨਪੁਰ ਪੁਲ ਦੇ ਨਜ਼ਦੀਕ ਨਰੇਗਾ ਮਜ਼ਦੂਰਾਂ ਦੇ ਉੱਪਰ ਟਰੈਕਟਰ ਚੜ੍ਹਨ ਕਾਰਣ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਦੋ ਨਰੇਗਾ ਮਜ਼ਦੂਰ ਔਰਤਾਂ ਦੀ ਮੌਤ ਹੋ ਗਈ, ਜਦਕਿ ਦਰਜਨ ਦੇ ਕਰੀਬ ਜ਼ਖਮੀ ਹੋ ਗਏ। ਜ਼ਖਮੀਆਂ ਵਿਚ ਇਕ ਬਜ਼ੁਰਗ ਵੀ ਸ਼ਾਮਲ ਹੈ। ਜ਼ਖਮੀਆਂ ਨੂੰ ਇਲਾਜ ਲਈ ਨਾਭਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਟਰੈਕਟਰ ਪ੍ਰਵਾਸੀ ਮਜ਼ਦੂਰ ਚਲਾ ਰਿਹਾ ਸੀ ਜਿਸ ਦੀ ਸਪੀਡ ਬਹੁਤ ਜ਼ਿਆਦਾ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨਾਭਾ ਦੇ ਸਰਕਾਰੀ ਹਸਪਤਾਲ ਵਿਚ ਜ਼ਖਮੀਆਂ ਦਾ ਹਾਲ ਜਾਨਣ ਲਈ ਪਹੁੰਚੇ ਅਤੇ ਅਣਗਹਿਲੀ ਵਰਤਣ ਵਾਲੇ ਟਰੈਕਟਰ ਚਾਲਕ ਖ਼ਿਲਾਫ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵੀ ਧਿਆਨ ਹਿੱਤ ਲਿਆਵਾਂਗਾ ਕਿ ਜੋ ਗਰੀਬ ਨਰੇਗਾ ਮਜ਼ਦੂਰਾਂ ਨਾਲ ਇਹ ਹਾਦਸਾ ਵਾਪਰਿਆ ਉਨ੍ਹਾਂ ਨੂੰ ਮਾਲੀ ਸਹਾਇਤਾ ਦਿੱਤੀ ਜਾਵੇ।
ਪ੍ਰਾਪਤ ਜਾਣਕਾਰੀ ਮੁਤਾਬਕ ਹਸਨਪੁਰ ਪਿੰਡ ਦੇ ਪੁੱਲ ਤੇ 50-60 ਨਰੇਗਾ ਮਜ਼ਦੂਰ ਹਾਜ਼ਰੀ ਲਗਾ ਸਨ ਤਾਂ ਬੇਲਗਾਮ ਟਰੈਕਟਰ ਚਾਲਕ ਜੋ ਕਿ ਪ੍ਰਵਾਸੀ ਮਜ਼ਦੂਰ ਚਲਾ ਰਿਹਾ ਸੀ ਨੇ ਟਰੈਕਟਰ ਸਿੱਧਾ ਮਜ਼ਦੂਰਾਂ ਉੱਪਰ ਚੜ੍ਹਾ ਦਿੱਤਾ। ਇਸ ਹਾਦਸੇ ਵਿੱਚ ਦੋ ਔਰਤਾਂ ਦੀ ਮੌਤ ਹੋ ਗਈ ਅਤੇ 12 ਦੇ ਕਰੀਬ ਜ਼ਖਮੀ ਹੋ ਗਏ। ਮ੍ਰਿਤਕ ਔਰਤਾਂ ਵਿਚ ਹਸਨਪੁਰ ਦੀ ਰਹਿਣ ਵਾਲੀ ਜਰਨੈਲ ਕੌਰ ਅਤੇ ਤੁੰਗਾਂ ਪਿੰਡ ਦੀ ਰਹਿਣ ਵਾਲੀ ਦਰੋਪਤੀ ਸ਼ਾਮਲ ਹੈ। ਹਾਦਸੇ ਵਿਚ ਕਈ ਔਰਤਾਂ ਦੀਆਂ ਲੱਤਾਂ ਟੁੱਟ ਗਈਆਂ ਅਤੇ ਕਈਆਂ ਦੀਆਂ ਬਾਹਾਂ। ਇਸ ਹਾਦਸੇ ਤੋਂ ਬਾਅਦ ਪ੍ਰਵਾਸੀ ਮਜ਼ਦੂਰ ਨੇ ਟਰੈਕਟਰ ਸਿੱਧਾ ਚੋਏ ਵਿਚ ਉਤਾਰ ਦਿੱਤਾ ਜੋ ਕਿ ਝੋਨੇ ਦੇ ਨਾਲ ਲੱਦਿਆ ਹੋਇਆ ਸੀ।
ਫੱਟੜ ਬਜ਼ੁਰਗ ਨੇ ਦੱਸਿਆ ਕਿ ਅਸੀਂ ਨਰੇਗਾ ਦੀ ਹਾਜ਼ਰੀ ਲਗਵਾ ਰਹੇ ਸੀ ਤਾਂ ਪ੍ਰਵਾਸੀ ਮਜ਼ਦੂਰ ਨੇ ਸਾਡੇ ਉੱਪਰ ਟਰੈਕਟਰ ਚੜ੍ਹਾ ਦਿੱਤਾ ਅਤੇ ਮੇਰੇ ਵੀ ਢਿੱਡ ਦੇ ਉੱਪਰ ਟਾਇਰ ਲੰਘ ਗਿਆ ਜਦਕਿ ਦਰਜਨ ਦੇ ਕਰੀਬ ਹੋਰ ਵੀ ਮਜ਼ਦੂਰ ਫੱਟੜ ਹੋ ਗਏ ਹਨ। ਇਸ ਮੌਕੇ ਤੇ ਪਿੰਡ ਵਾਸੀਆਂ ਨੇ ਕਿਹਾ ਕਿ ਇਹ ਟਰੈਕਟਰ ਬਹੁਤ ਤੇਜ਼ ਸੀ ਅਤੇ ਇਕ ਪਾਸੇ 50-60 ਨਰੇਗਾ ਮਜ਼ਦੂਰ ਹਾਜ਼ਰੀ ਲਗਾ ਰਹੇ ਸੀ ਜਿਸ ਦੌਰਾਨ ਇਹ ਹਾਦਸਾ ਵਾਪਰਿਆ ਹੈ।
Mohali
4 ਨਵੰਬਰ ਨੂੰ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਵਾਲੀ ਵਿਸ਼ਾਲ ਰੈਲੀ ਦੇਵੇਗੀ ਪੰਜਾਬ ਵਿੱਚ ਕਾਂਗਰਸ ਦੀ ਮਜ਼ਬੂਤੀ ਦਾ ਸੁਨੇਹਾ : ਬਲਜੀਤ ਕੌਰ
ਐਸ ਏ ਐਸ ਨਗਰ, 30 ਅਕਤੂਬਰ (ਸ.ਬ.) ਪੰਜਾਬ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ ਨੇ ਕਿਹਾ ਹੈ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਕਾਂਗਰਸ ਪਾਰਟੀ ਵੱਲੋਂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੀਤੀ ਜਾ ਰਹੀ ਵਿਸ਼ਾਲ ਰੈਲੀ ਪੰਜਾਬ ਦੀ ਸਿਆਸਤ ਵਿੱਚ ਇੱਕ ਮਹੱਤਵਪੂਰਨ ਮੋੜ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਰੈਲੀ ਪੰਜਾਬ ਦੇ ਲੋਕਾਂ ਦੇ ਹੱਕਾਂ, ਕਿਸਾਨਾਂ, ਨੌਜਵਾਨਾਂ, ਮਹਿਲਾਵਾਂ ਅਤੇ ਆਮ ਵਰਗ ਦੀਆਂ ਸਮੱਸਿਆਵਾਂ ਨੂੰ ਉਠਾਉਣ ਲਈ ਇੱਕ ਵੱਡਾ ਮੰਚ ਬਣੇਗੀ।
ਬਲਜੀਤ ਕੌਰ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ ਅਤੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨਾਲ ਪਾਰਟੀ ਵਰਕਰਾਂ ਨੂੰ ਹੋਰ ਉਤਸ਼ਾਹ ਮਿਲੇਗਾ ਅਤੇ ਸੰਗਠਨਾਤਮਕ ਗਤੀਵਿਧੀਆਂ ਨੂੰ ਨਵੀਂ ਦਿਸ਼ਾ ਮਿਲੇਗੀ।
ਉਨ੍ਹਾਂ ਕਿਹਾ ਕਿ ਇਸ ਰੈਲੀ ਵਿੱਚ ਪੰਜਾਬ ਮਹਿਲਾ ਕਾਂਗਰਸ ਵੀ ਆਪਣੀ ਸਰਗਰਮ ਭੂਮਿਕਾ ਨਿਭਾਏਗੀ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਮਹਿਲਾ ਕਾਂਗਰਸ ਦੀਆਂ ਅਹੁਦੇਦਾਰਾਂ ਅਤੇ ਵਰਕਰਾਂ ਦੀ ਸ਼ਮੂਲੀਅਤ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਮਹਿਲਾਵਾਂ ਦੀ ਬਰਾਬਰ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਪੰਜਾਬ ਮਹਿਲਾ ਕਾਂਗਰਸ ਹਰ ਜ਼ਿਲ੍ਹੇ, ਹਰ ਬਲਾਕ ਅਤੇ ਹਰ ਬੂਥ ਪੱਧਰ ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਨਸ਼ਿਆਂ, ਬੇਰੁਜ਼ਗਾਰੀ, ਮਹਿੰਗਾਈ, ਵਿਗੜਦੀ ਕਾਨੂੰਨ-ਵਿਵਸਥਾ ਅਤੇ ਕਿਸਾਨੀ ਨਾਲ ਜੁੜੀਆਂ ਸਮੱਸਿਆਵਾਂ ਕਾਰਨ ਚਿੰਤਤ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਅਨੇਕਾਂ ਸਵਾਲ ਖੜ੍ਹੇ ਹੋ ਰਹੇ ਹਨ। ਕਾਂਗਰਸ ਪਾਰਟੀ ਲੋਕਾਂ ਦੇ ਇਨ੍ਹਾਂ ਸਵਾਲਾਂ ਦਾ ਜਵਾਬ ਸਰਕਾਰ ਤੋਂ ਮੰਗਦੀ ਰਹੇਗੀ।
ਉਹਨਾਂ ਕਿਹਾ ਕਿ 4 ਨਵੰਬਰ ਦੀ ਰੈਲੀ ਸਿਰਫ਼ ਇੱਕ ਸਿਆਸੀ ਇਕੱਠ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਰਾਸ਼ਟਰੀ ਪੱਧਰ ਤੇ ਉਠਾਉਣ ਅਤੇ ਸਰਕਾਰ ਤੋਂ ਜਵਾਬਦੇਹੀ ਮੰਗਣ ਦਾ ਇੱਕ ਮਹੱਤਵਪੂਰਨ ਮੰਚ ਹੋਵੇਗੀ। ਪੰਜਾਬ ਮਹਿਲਾ ਕਾਂਗਰਸ ਇਸ ਰੈਲੀ ਦੀ ਸਫਲਤਾ ਲਈ ਆਪਣੀ ਪੂਰੀ ਜ਼ਿੰਮੇਵਾਰੀ ਨਿਭਾਏਗੀ।
Mohali
ਕੁਲਜੀਤ ਸਿੰਘ ਬੇਦੀ ਵਲੋਂ ਪੰਜਾਬ ਮਿਸ਼ਨ 2027 ਬਾਰੇ ਪਿੰਡ ਕੁਰੜਾ ਦੇ ਵਸਨੀਕਾਂ ਨਾਲ ਚੋਣ ਮੀਟਿੰਗ
ਮਨਦੀਪ ਸਿੰਘ ਵੱਲੋਂ ਸਾਥੀਆਂ ਸਮੇਤ ਮੀਟਿੰਗ ਕਰਕੇ ਕੀਤੀ ਚਰਚਾ
ਐਸ ਏ ਐਸ ਨਗਰ, 30 ਅਕਤੂਬਰ (ਸ.ਬ.) ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਹੱਕ ਵਿੱਚ ਮੁਹਾਲੀ ਵਿਧਾਨ ਸਭਾ ਹਲਕੇ ਦੇ ਪਿੰਡ ਕੁਰੜਾ ਵਿਖੇ ਮਨਦੀਪ ਸਿੰਘ ਵੱਲੋਂ ਆਪਣੇ ਸਾਥੀਆਂ ਸਮੇਤ ਇੱਕ ਮੀਟਿੰਗ ਕੀਤੀ ਗਈ। ਇਸ ਦੌਰਾਨ ਪੰਜਾਬ ਮਿਸ਼ਨ 2027 ਅਤੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪਿੰਡ ਦੇ ਵੱਖ-ਵੱਖ ਮੁੱਦਿਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਪਿੰਡ ਵਾਸੀਆਂ ਨੇ ਕੁਲਜੀਤ ਸਿੰਘ ਬੇਦੀ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ।
ਮੀਟਿੰਗ ਦੌਰਾਨ ਮਨਦੀਪ ਸਿੰਘ ਨੇ ਕਿਹਾ ਕਿ ਕੁਲਜੀਤ ਸਿੰਘ ਬੇਦੀ ਇੱਕ ਵਧੀਆ ਅਤੇ ਲੋਕਾਂ ਨਾਲ ਜੁੜੇ ਰਹਿਣ ਵਾਲੇ ਆਗੂ ਹਨ। ਉਹ ਹਮੇਸ਼ਾ ਲੋਕਾਂ ਨੂੰ ਨਾਲ ਲੈ ਕੇ ਚੱਲਦੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਦੀ ਤਹਿ ਤੱਕ ਜਾਂਦੇ ਹਨ।
ਇਸ ਮੌਕੇ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਲੋਕ ਹਿੱਤਾਂ ਨੂੰ ਪਹਿਲ ਦਿੱਤੀ ਹੈ ਅਤੇ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਹੈ। ਲੋੜ ਪੈਣ ਤੇ ਉਨ੍ਹਾਂ ਨੇ ਲੋਕਾਂ ਦੇ ਹੱਕਾਂ ਲਈ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਵੀ ਗੁਰੇਜ਼ ਨਹੀਂ ਕੀਤਾ। ਉਹਨਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਸਿਰਫ਼ ਰਾਜਨੀਤੀ ਕਰਨਾ ਨਹੀਂ, ਬਲਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦਾ ਢੁੱਕਵਾਂ ਹੱਲ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਅਸਲ ਵਿਕਾਸ ਉਦੋਂ ਹੀ ਸੰਭਵ ਹੈ, ਜਦੋਂ ਲੋਕਾਂ ਦੀ ਆਵਾਜ਼ ਸੁਣੀ ਜਾਵੇ ਅਤੇ ਉਨ੍ਹਾਂ ਦੀਆਂ ਲੋੜਾਂ ਮੁਤਾਬਕ ਯੋਜਨਾਵਾਂ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ਤੇ ਇਲਾਕੇ ਦੇ ਪਿੰਡਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ ਅਤੇ ਵਿਕਾਸ ਕਾਰਜ ਵੀ ਪਿੰਡ ਵਾਸੀਆਂ ਦੀ ਸਲਾਹ ਅਤੇ ਰਾਏ ਅਨੁਸਾਰ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਗਗਨਦੀਪ ਸਿੰਘ, ਗਗਨ ਧਾਲੀਵਾਲ, ਅਜੈਬ ਸਿੰਘ ਬਾਕਰਪੁਰ ਅਤੇ ਗੁਰਪ੍ਰੀਤ ਸਿੰਘ ਸਮੇਤ ਹੋਰ ਸਾਥੀ ਹਾਜ਼ਰ ਸਨ।
Mohali
ਸਰਕਾਰੀ ਕਾਲਜ, ਮੁਹਾਲੀ ਦੇ ਰੈਡ ਰਿਬਨ ਕਲੱਬ ਵੱਲੋਂ ਖ਼ੂਨਦਾਨ ਜਾਗਰੂਕਤਾ ਰੈਲੀ ਦਾ ਆਯੋਜਨ
ਐਸ ਏ ਐਸ ਨਗਰ, 30 ਅਕਤੂਬਰ (ਸ.ਬ.) ਐਸ. ਐਮ. ਐਚ. ਐਸ. ਸਰਕਾਰੀ ਕਾਲਜ, ਫੇਜ਼-6, ਮੁਹਾਲੀ ਦੇ ਰੈਡ ਰਿਬਨ ਕਲੱਬ ਵੱਲੋਂ ਖ਼ੂਨਦਾਨ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ ਲਈ ਇੱਕ ਰੈਲੀ ਕੱਢੀ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਖ਼ੂਨ ਦੀ ਹਰ ਬੂੰਦ, ਜ਼ਿੰਦਗੀ ਦੀ ਨਵੀਂ ਉਮੀਦ ਅਤੇ ਖ਼ੂਨਦਾਨ, ਮਹਾਂਦਾਨ ਆਦਿ ਨਾਅਰਿਆਂ ਰਾਹੀਂ ਲੋਕਾਂ ਨੂੰ ਸਵੈ-ਇੱਛਾ ਨਾਲ ਖ਼ੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਰੈਲੀ ਵਿੱਚ ਲਗਭਗ 90 ਵਿਦਿਆਰਥੀਆਂ ਨੇ ਭਾਗ ਲਿਆ।
ਰੈਲੀ ਦੀ ਸ਼ੁਰੂਆਤ ਮੌਕੇ ਸੰਬੋਧਨ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਨੇ ਵਿਦਿਆਰਥੀਆਂ ਨੂੰ ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਦੇ ਕਾਰਜਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਰੈੱਡ ਰਿਬਨ ਕਲੱਬ ਦੀ ਕਨਵੀਨਰ ਪ੍ਰੋ. ਮੁਨੀਸ਼ਾ ਮਹਾਜਨ ਦੀ ਅਗਵਾਈ ਹੇਠ ਕਰਵਾਏ ਇਹ ਪ੍ਰੋਗਰਾਮ ਦੌਰਾਨ ਕਲੱਬ ਦੇ ਮੈਂਬਰਾਂ ਪ੍ਰੋ. ਆਸ਼ੀਸ਼ ਕੇ. ਬਾਜਪਾਈ, ਪ੍ਰੋ. ਸ਼ਾਲੂ, ਪ੍ਰੋ. ਰੁਪਿੰਦਰ ਕੌਰ, ਪ੍ਰੋ. ਸਿਮਰਨ ਕੌਰ, ਪ੍ਰੋ. ਦਵਿੰਦਰ ਕੁਮਾਰ, ਸ਼੍ਰੀਮਤੀ ਰਾਜਵੰਤ ਕੌਰ, ਸ਼੍ਰੀ ਜਗਮੋਹਨ ਸਿੰਘ ਅਤੇ ਸ਼੍ਰੀਮਤੀ ਹਰਪ੍ਰੀਤ ਕੌਰ ਨੇ ਸਰਗਰਮ ਭੂਮਿਕਾ ਨਿਭਾਈ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National2 months agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
International2 months ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
