Connect with us

Mohali

ਲੋਕਾਂ ਨੂੰ ਫਾਇਦਾ ਦੇਣ ਦੀ ਥਾਂ ਭਾਰੀ ਨੁਕਸਾਨ ਪਹੁੰਚਾ ਰਹੇ ਹਨ ਸਾਲਾਂ ਪੁਰਾਣੇ ਕਾਨੂੰਨ : ਕੁਲਜੀਤ ਸਿੰਘ ਬੇਦੀ

Published

on

 

ਫੈਮਿਲੀ ਟਰਾਂਸਫਰ ਵਿੱਚ ਕੌਂਸਲਰ ਦੀ ਤਸਦੀਕ ਦੇ ਕਾਨੂੰਨ ਨੂੰ ਖਤਮ ਕਰਨ ਲਈ ਡਿਪਟੀ ਕਮਿਸ਼ਨਰ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਲਿਖਿਆ ਪੱਤਰ

ਐਸ ਏ ਐਸ ਨਗਰ, 3 ਜੁਲਾਈ (ਸ.ਬ.) ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਸਾਲਾਂ ਪੁਰਾਣੇ ਕਾਨੂੰਨ ਲੋਕਾਂ ਨੂੰ ਫਾਇਦਾ ਦੇਣ ਦੀ ਥਾਂ ਭਾਰੀ ਨੁਕਸਾਨ ਪਹੁੰਚਾ ਰਹੇ ਹਨ ਅਤੇ ਇਹਨਾਂ ਕਾਰਨ ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈਂਦਾ ਹੈ। ਇਸ ਸੰਬੰਧੀ ਉਹਨਾਂ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਵਰ੍ਹਿਆਂ ਪੁਰਾਣੇ ਕਾਨੂੰਨਾਂ (ਜੋ ਲੋਕਾਂ ਲਈ ਫਾਇਦੇਮੰਦ ਘੱਟ ਅਤੇ ਨੁਕਸਾਨ ਜ਼ਿਆਦਾ ਪਹੁੰਚਾਉਂਦੇ ਹਨ) ਨੂੰ ਖਤਮ ਕੀਤਾ ਜਾਵੇ ਅਤੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ।

ਉਹਨਾਂ ਦੱਸਿਆ ਕਿ ਗਮਾਡਾ ਦਾ ਅਜਿਹਾ ਹੀ ਇੱਕ ਵਿਅਰਥ ਜਿਹਾ ਕਾਨੂੰਨ ਫੈਮਿਲੀ ਟਰਾਂਸਫਰ ਦੇ ਬਾਰੇ ਵਿੱਚ ਹੈ ਜਿਸ ਵਿੱਚ ਫੈਮਿਲੀ ਟਰੀ ਦੀ ਤਸਦੀਕ ਕਰਨ ਵਾਸਤੇ ਨਗਰ ਨਿਗਮ ਦੇ ਕੌਂਸਲਰ ਦੇ ਦਸਤਖ਼ਤ ਜਰੂਰੀ ਕੀਤੇ ਗਏ ਹਨ। ਉਹਨਾਂ ਕਿਹਾ ਕਿ ਇਸ ਨਾਲ ਬਿਨਾਂ ਮਤਲਬ ਦਾ ਭੰਬਲਭੂਸਾ ਪੈਦਾ ਹੁੰਦਾ ਹੈ ਅਤੇ ਲੋਕ ਹੈਰਾਨ ਪਰੇਸ਼ਾਨ ਹੁੰਦੇ ਹਨ। ਲੋਕ ਦਫਤਰਾਂ ਦੇ ਧੱਕੇ ਖਾਂਦੇ ਰਹਿੰਦੇ ਹਨ ਪਰ ਉਹਨਾਂ ਦੀ ਕੋਈ ਸੁਣਵਾਈ ਨਹੀਂ ਹੁੰਦੀ।

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਜਦੋਂ ਕਿਸੇ ਵਿਅਕਤੀ ਨੇ ਆਪਣੀ ਜਾਇਦਾਦ ਆਪਣੇ ਹੀ ਪਰਿਵਾਰ ਦੇ ਕਿਸੇ ਮੈਂਬਰ ਦੇ ਨਾਂ ਤੇ ਟ੍ਰਾਂਸਫਰ ਕਰਨੀ ਹੁੰਦੀ ਹੈ, ਤਾਂ ਉਸ ਦੇ ਪਰਿਵਾਰ ਵਿਚਲੇ ਮੈਂਬਰਾਂ ਦੀ ਇੱਕ ਫੈਮਿਲੀ ਟਰੀ ਬਣਾਈ ਜਾਂਦੀ ਹੈ। ਉਹਨਾਂ ਕਿਹਾ ਕਿ ਇਸ ਫੈਮਿਲੀ ਟਰੀ ਦੀ ਤਸਦੀਕ ਮਿਉਂਸਪਲ ਕੌਂਸਲਰ ਤੋਂ ਕਰਵਾਉਣੀ ਲਾਜ਼ਮੀ ਹੈ।

ਉਹਨਾਂ ਲਿਖਿਆ ਹੈ ਕਿ ਪਿਛਲੇ ਸਮੇਂ ਦੌਰਾਨ ਮੁਹਾਲੀ ਸ਼ਹਿਰ ਬਹੁਤ ਜਿਆਦਾ ਵਿਸਤਾਰ ਕਰ ਚੁੱਕਿਆ ਹੈ ਅਤੇ ਇਸ ਵਿੱਚ ਬਹੁਤ ਵੱਡਾ ਖੇਤਰ ਅਜਿਹਾ ਹੈ ਜਿਹੜਾ ਜਾਂ ਤਾਂ ਗਮਾਡਾ ਦੇ ਅਧੀਨ ਹੈ ਜਾਂ ਫਿਰ ਵੱਖ-ਵੱਖ ਪ੍ਰਾਈਵੇਟ ਕਾਲੋਨਾਈਜ਼ਰਾਂ ਦੇ ਅਧੀਨ ਹੈ ਅਤੇ ਉੱਥੇ ਹੁਣ ਤਕ ਕੋਈ ਕੌਂਸਲਰ ਹੀ ਨਹੀਂ ਚੁਣਿਆ ਗਿਆ ਹੈ। ਉਹਨਾਂ ਕਿਹਾ ਕਿ ਇਹਨਾਂ ਇਲਾਕਿਆਂ ਦੇ ਲੋਕ ਸਿਰਫ ਧੱਕੇ ਖਾਂਦੇ ਰਹਿੰਦੇ ਹਨ ਅਤੇ ਵਿਭਾਗ ਦੇ ਕਰਮਚਾਰੀਆਂ ਦੇ ਅਧਿਕਾਰੀ ਇਹਨਾਂ ਦੀ ਇੱਕ ਨਹੀਂ ਸੁਣਦੇ।

ਉਹਨਾਂ ਕਿਹਾ ਕਿ ਦੂਜੇ ਪਾਸੇ ਮਿਉਂਸਪਲ ਕੌਂਸਲਰ ਵੀ ਆਪੋ ਆਪਣੇ ਵਾਰਡਾਂ ਵਿੱਚ ਪਰਿਵਾਰਾਂ ਬਾਰੇ ਬਹੁਤਾ ਨਹੀਂ ਜਾਣਦੇ ਹੁੰਦੇ ਅਤੇ ਉਹ ਕਿਸੇ ਕਾਨੂੰਨੀ ਪਚੜੇ ਵਿੱਚ ਵੀ ਫਸਣਾ ਨਹੀਂ ਚਾਹੁੰਦੇ। ਉਹਨਾਂ ਲਿਖਿਆ ਹੈ ਕਿ ਇਸਦੇ ਬਾਵਜੂਦ ਕੌਂਸਲਰ ਤਾਂ ਕਿਸੇ ਨਾ ਕਿਸੇ ਤਰੀਕੇ ਨਾਲ ਆਪਣੀ ਜਿੰਮੇਵਾਰੀ ਨਿਭਾ ਵੀ ਦਿੰਦੇ ਹਨ ਪਰ ਜਿੱਥੇ ਕੌਂਸਲਰ ਹੀ ਨਹੀਂ ਚੁਣਿਆ ਹੋਇਆ, ਉਥੋਂ ਦੇ ਲੋਕ ਕੀ ਕਰਨ।

ਉਹਨਾਂ ਕਿਹਾ ਕਿ ਵੈਸੇ ਵੀ ਫੈਮਿਲੀ ਟਰਾਂਸਫਰ ਵੇਲੇ ਲੋਕ ਆਪਣੇ ਹਲਫਨਾਮੇ ਵੀ ਦਿੰਦੇ ਹਨ ਅਤੇ ਗਮਾਡਾ ਦੇ ਹੋਰ ਸਾਰੇ ਦਸਤਾਵੇਜ਼ ਪੂਰੇ ਵੀ ਕਰਦੇ ਹਨ ਤਾਂ ਫਿਰ ਇਸ ਵਿੱਚ ਮਿਉਂਸਪਲ ਕੌਂਸਲਰ ਦਾ ਰੋਲ ਵਿੱਚ ਕਿਉਂ ਰੱਖਿਆ ਗਿਆ ਹੈ ਜਿਸ ਨਾ ਕੋਈ ਲੋੜ ਹੈ ਅਤੇ ਨਾ ਹੀ ਕੋਈ ਤੁਕ ਬਣਦੀ ਹੈ।

ਉਹਨਾਂ ਲਿਖਿਆ ਹੈ ਕਿ ਅਜਿਹਾ ਸਿਰਫ ਮੁਹਾਲੀ ਵਿੱਚ ਹੀ ਨਹੀਂ ਹੈ ਬਲਕਿ ਪੂਰੇ ਪੰਜਾਬ ਵਿੱਚ ਹੀ ਅਜਿਹਾ ਕੀ ਹੁੰਦਾ ਹੈ ਅਤੇ ਲੋਕ ਬਿਨਾਂ ਵਜ੍ਹਾ ਹੈਰਾਨ, ਪਰੇਸ਼ਾਨ ਹੁੰਦੇ ਹਨ। ਉਹਨਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਲੋਕਾਂ ਨੂੰ ਘਰ ਵਿੱਚ ਸਹੂਲਤ ਦੇਣ ਦੇ ਦਾਅਵੇ ਕਰਦੀ ਹੈ ਤੇ ਦੂਜੇ ਪਾਸੇ ਇਸ ਤਰੀਕੇ ਨਾਲ ਲੋਕਾਂ ਨੂੰ ਖੱਜਲ ਖਵਾਰ ਕੀਤਾ ਜਾਂਦਾ ਹੈ।

ਉਹਨਾਂ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਉਹ ਇਸ ਸੰਬੰਧੀ ਫੌਰੀ ਤੌਰ ਤੇ ਕਾਰਵਾਈ ਕਰਦੇ ਹੋਏ ਉਹ ਗਮਾਡਾ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਇਸ ਮਸਲੇ ਦਾ ਹੱਲ ਕਰਵਾਉਣ ਅਤੇ ਵਰਿਆ ਪੁਰਾਣੇ ਬਣੇ ਹੋਏ ਇਸ ਫਜ਼ੂਲ ਕਾਨੂੰਨ ਨੂੰ ਖਤਮ ਕਰਵਾਉਣ ਤਾਂ ਜੋ ਲੋਕਾਂ ਨੂੰ ਆਪਣੇ ਹੀ ਪਰਿਵਾਰਿਕ ਮੈਂਬਰਾਂ ਨੂੰ ਆਪਣੀ ਹੀ ਜਾਇਦਾਦ ਟਰਾਂਸਫਰ ਕਰਨ ਮੌਕੇ ਰਾਹਤ ਮਿਲ ਸਕੇ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending