Connect with us

Chandigarh

5 ਜੁਲਾਈ ਨੂੰ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ

Published

on

ਸਹੁੰ ਚੁੱਕਣ ਲਈ ਮਿਲੀ 4 ਦਿਨਾਂ ਦੀ ਪੈਰੋਲ, ਡਿਬਰੂਗੜ੍ਹ ਜੇਲ੍ਹ ਤੋਂ ਸਿੱਧੇ ਸੰਸਦ ਪਹੁੰਚਣਗੇ ਅੰਮ੍ਰਿਤਪਾਲ ਸਿੰਘ

ਚੰਡੀਗੜ੍ਹ, 3 ਜੁਲਾਈ (ਸ.ਬ.) ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਚਾਰ ਦਿਨਾਂ ਦੀ ਪੈਰੋਲ ਮਿਲ ਗਈ ਹੈ। ਅੰਮ੍ਰਿਤਪਾਲ ਸਿੰਘ ਨੂੰ 5 ਜੁਲਾਈ ਤੋਂ 9 ਜੁਲਾਈ ਤੱਕ ਪੈਰੋਲ ਦਿੱਤੀ ਗਈ ਹੈ ਅਤੇ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸਹੁੰ ਚੁੱਕਣਗੇ। ਉਹ ਡਿਬਰੂਗੜ੍ਹ ਜੇਲ੍ਹ ਤੋਂ ਸਿੱਧੇ ਸੰਸਦ ਜਾਣਗੇ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਦੇ ਕਮਰੇ ਵਿੱਚ ਸਹੁੰ ਚੁੱਕਣਗੇ।

ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਸੰਸਦ ਮੈਂਬਰ ਵੱਲੋਂ ਪ੍ਰਾਪਤ ਹੋਈ ਦਰਖਾਸਤ ਤੇ ਸਾਰੀ ਜਾਂਚ ਪ੍ਰਕਿਰਿਆ ਮੁਕੰਮਲ ਕਰਨ ਮਗਰੋਂ ਇਹ ਸਿਫ਼ਾਰਸ਼ ਕੀਤੀ ਸੀ। ਇਹ ਪੈਰੋਲ 5 ਜੁਲਾਈ ਤੋਂ 9 ਜੁਲਾਈ ਤੱਕ ਦਿੱਤੀ ਗਈ ਹੈ। ਇਸ ਦੀਆਂ ਸ਼ਰਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੂੰ ਵੀ ਦੱਸ ਦਿੱਤੀਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਆਪਣੇ ਸਾਥੀਆਂ ਸਮੇਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਵਿੱਚ ਰਹਿੰਦਿਆਂ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਅਤੇ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1.97 ਲੱਖ ਵੋਟਾਂ ਨਾਲ ਹਰਾਇਆ ਸੀ। ਸੰਸਦ ਮੈਂਬਰ ਬਣਨ ਤੋਂ ਬਾਅਦ ਰਾਜਦੇਵ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਵਕੀਲ ਇਮਾਨ ਸਿੰਘ ਖਾਰਾ ਉਨ੍ਹਾਂ ਨੂੰ ਸਹੁੰ ਚੁੱਕਵਾਉਣ ਦੀ ਮੰਗ ਕਰ ਰਹੇ ਸਨ। ਇਸ ਸਬੰਧੀ ਅੰਮ੍ਰਿਤਪਾਲ ਸਿੰਘ ਵੱਲੋਂ ਵੀ ਜੇਲ੍ਹ ਸੁਪਰਡੈਂਟ ਨੂੰ ਪੱਤਰ ਲਿਖ ਕੇ ਸਹੁੰ ਚੁੱਕਣ ਲਈ ਕਿਹਾ ਗਿਆ ਸੀ। ਇਹ ਪੱਤਰ ਜੇਲ੍ਹ ਸੁਪਰਡੈਂਟ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਭੇਜਿਆ ਗਿਆ ਸੀ ਅਤੇ ਫਿਰ ਪੰਜਾਬ ਸਰਕਾਰ ਵਲੋਂ ਇਹ ਪੱਤਰ ਲੋਕ ਸਭਾ ਸਪੀਕਰ ਨੂੰ ਭੇਜਿਆ ਗਿਆ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਵਲੋਂ ਸਮੁੱਚੀ ਜਾਂਚ ਪ੍ਰਕਿਰਿਆ ਮੁਕੰਮਲ ਕਰਨ ਉਪਰੰਤ ਇਸ ਸੰਬੰਧੀ ਸਿਫਾਰਸ਼ ਕੀਤੀ ਗਈ ਕੀਤੀ ਹੈ, ਜਿਸ ਤੋਂ ਬਾਅਦ ਲੋਕ ਸਭਾ ਸਪੀਕਰ ਵੱਲੋਂ ਇਸ ਦੀ ਮਨਜ਼ੂਰੀ ਦਿੱਤੀ ਗਈ ਹੈ।

Chandigarh

ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦਿਹਾਂਤ

Published

on

By

 

ਚੰਡੀਗੜ੍ਹ, 24 ਜਨਵਰੀ (ਸ.ਬ.) ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦਿਹਾਂਤ ਹੋ ਗਿਆ ਹੈ। ਹਰਦੇਵ ਸਿੰਘ ਮੱਤੇਵਾਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਭ ਤੋਂ ਨੇੜਲੇ ਸਾਥੀਆਂ ਵਿੱਚੋਂ ਇਕ ਸਨ। ਉਨ੍ਹਾਂ ਦੇ ਪੁੱਤਰ ਪਵਿੱਤਰ ਸਿੰਘ ਮੱਤੇਵਾਲ ਵੀ ਮਸ਼ਹੂਰ ਵਕੀਲ ਹਨ।

ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਦੇਵ ਸਿੰਘ ਮੱਤੇਵਾਲ ਦੇ ਦਿਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਲਿਖਿਆ ਹੈ ਕਿ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦੇ ਦਿਹਾਂਤ ਨਾਲ ਪੰਜਾਬ ਨੇ ਕਾਨੂੰਨ ਦੇ ਖੇਤਰ ਵਿੱਚ ਇਕ ਮਹਾਨ ਸ਼ਖ਼ਸੀਅਤ ਗੁਆ ਦਿੱਤੀ ਹੈ। ਸੂਬੇ ਦੇ ਮਹੱਤਵਪੂਰਨ ਮਾਮਲਿਆਂ ਵਿੱਚ ਉਨ੍ਹਾਂ ਵਲੋਂ ਸੂਝ-ਬੂਝ ਨਾਲ ਕੀਤੀ ਗਈ ਸੇਵਾ ਹਮੇਸ਼ਾ ਯਾਦ ਰੱਖੀ ਜਾਵੇਗੀ।

Continue Reading

Chandigarh

ਗੁਰਪਤਵੰਤ ਪੰਨੂ ਦੀ ਧਮਕੀ ਤੋਂ ਬਾਅਦ ਮੁੱਖ ਮੰਤਰੀ ਨੇ ਬਦਲਿਆ 26 ਜਨਵਰੀ ਵਾਲਾ ਪ੍ਰੋਗਰਾਮ?

Published

on

By

 

ਹੁਣ ਪਟਿਆਲਾ ਵਿੱਚ ਫਹਿਰਾਉਣਗੇ ਤਿਰੰਗਾ ਝੰਡਾ

ਚੰਡੀਗੜ੍ਹ, 23 ਜਨਵਰੀ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਗਣਤੰਤਰ ਦਿਵਸ (26 ਜਨਵਰੀ) ਦੇ ਪ੍ਰੋਗਰਾਮ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ। ਹੁਣ ਉਹ ਫਰੀਦਕੋਟ ਵਿੱਚ ਤਿਰੰਗਾ ਨਹੀਂ ਲਹਿਰਾਉਣਗੇ ਬਲਕਿ ਉਹਨਾਂ ਵਲੋਂ ਹੁਣ ਪਟਿਆਲਾ ਵਿੱਚ ਤਿਰੰਗਾ ਝੰਡਾ ਫਹਿਰਾਇਆ ਜਾਵੇਗਾ।

ਪ੍ਰਾਪਤ ਜਾਣਾਕਰੀ ਅਨੁਸਾਰ ਪੰਜਾਬ ਸਰਕਾਰ ਵਲੋਂ ਬੀਤੀ ਦੇਰ ਰਾਤ ਇਹ ਫੈਸਲਾ ਲਿਆ ਹੈ। ਹੁਣ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਫਰੀਦਕੋਟ ਵਿੱਚ ਤਿਰੰਗਾ ਲਹਿਰਾਉਣਗੇ। ਫਰੀਦਕੋਟ ਦੇ ਡੀਸੀ ਵਿਨੀਤ ਕੁਮਾਰ ਨੇ ਇਸ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ, ਉਨ੍ਹਾਂ ਇਸ ਗੱਲ ਤੋਂ ਇਨਕਾਰ ਕੀਤਾ ਕਿ ਇਹ ਫੈਸਲਾ ਸੁਰੱਖਿਆ ਕਾਰਨਾਂ ਕਰਕੇ ਲਿਆ ਗਿਆ ਸੀ।

ਇੱਥੇ ਜ਼ਿਕਰਯੋਗ ਹੈ ਕਿ ਸਿੱਖ ਫਾਰ ਜਸਟਿਸ ਦੇ ਮੁਖੀ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਸੀਐਮ ਮਾਨ ਨੂੰ ਧਮਕੀ ਦਿੱਤੀ ਸੀ। ਪੰਨੂ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਜੋ ਵੀ ਉਲਟ ਚੱਲਦਾ ਹੈ ਉਸਦਾ ਹਾਲ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਵਰਗਾ ਹੋਵੇਗਾ। ਪੰਨੂ ਨੇ ਆਪਣੀ ਪਹੁੰਚ ਦਾ ਸਬੂਤ ਦਿੰਦਿਆਂ ਕਿਹਾ ਕਿ ਉਸ ਨੇ ਹੀ ਫਰੀਦਕੋਟ ਰੇਲਵੇ ਸਟੇਸ਼ਨ ਅਤੇ ਨਹਿਰੂ ਸਟੇਡੀਅਮ ਤੇ ਖਾਲਿਸਤਾਨੀ ਨਾਅਰੇ ਲਿਖਵਾਏ ਹਨ। ਇੱਥੇ ਸੀਐਮ ਭਗਵੰਤ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਤੇ ਝੰਡਾ ਲਹਿਰਾਉਣ ਜਾ ਰਹੇ ਹਨ। ਸਿੱਖ ਨੌਜਵਾਨ ਆਪਣੀ ਕਮਰ ਤੇ ਬੰਬ ਨਾ ਬੰਨ੍ਹਣ ਤੇ ਨਾ ਹੀ ਆਪਣੇ ਹੱਥਾਂ ਵਿੱਚ ਤਿਰੰਗਾ ਫੜਨ। ਉਨ੍ਹਾਂ ਨੂੰ ਸਿਰਫ਼ ਖਾਲਿਸਤਾਨ ਦਾ ਝੰਡਾ ਹੀ ਫੜਨਾ ਚਾਹੀਦਾ ਹੈ।

ਪਨੂੰ ਨੇ ਕਿਹਾ ਕਿ ਹੁਣ ਅਮਰੀਕਾ ਵਿੱਚ ਡੋਨਾਲਡ ਟਰੰਪ ਦੀ ਸਰਕਾਰ ਸੱਤਾ ਵਿੱਚ ਆ ਗਈ ਹੈ। ਸਰਕਾਰਾਂ ਬਦਲਣ ਨਾਲ ਬਹੁਤ ਸਾਰੀਆਂ ਚੀਜ਼ਾਂ ਬਦਲ ਜਾਂਦੀਆਂ ਹਨ। ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ। ਉਸ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਤੇ ਕਿਸਾਨ ਜੋ ਪੰਜਾਬ ਤੇ ਹਰਿਆਣਾ ਦੀ ਸਰਹੱਦ ਤੇ ਬੈਠੇ ਹਨ, ਉਨ੍ਹਾਂ ਨੂੰ ਅੰਮ੍ਰਿਤਸਰ, ਗੁਰਦਾਸਪੁਰ ਤੇ ਜਲੰਧਰ ਵਰਗੇ ਜ਼ਿਲ੍ਹਿਆਂ ਦੇ ਡੀਸੀ ਦਫ਼ਤਰਾਂ ਤੇ ਖਾਲਿਸਤਾਨ ਦੇ ਝੰਡੇ ਲਹਿਰਾਉਣੇ ਚਾਹੀਦੇ ਹਨ ਤਾਂ ਜੋ ਪੰਜਾਬ ਦਾ ਸੁਨੇਹਾ ਸਿੱਧਾ ਡੋਨਾਲਡ ਟਰੰਪ ਤੱਕ ਪਹੁੰਚ ਸਕੇ।

ਪਨੂੰ ਨੇ ਐਲਾਨ ਕੀਤਾ ਕਿ ਕੈਨੇਡਾ, ਯੂਕੇ, ਇਟਲੀ, ਆਸਟ੍ਰੇਲੀਆ ਤੇ ਨਿਊਜ਼ੀਲੈਂਡ ਦੇ ਦੂਤਾਵਾਸਾਂ ਵਿੱਚ ਵਾਸ਼ਿੰਗਟਨ ਡੀਸੀ, ਸੈਨ ਫਰਾਂਸਿਸਕੋ, ਟੋਰਾਂਟੋ, ਓਟਾਵਾ, ਵੈਨਕੂਵਰ ਵਿੱਚ ਖਾਲਿਸਤਾਨ ਦੇ ਝੰਡੇ ਲਹਿਰਾਏ ਜਾਣਗੇ। ਉਸ ਨੇ ਕਿਹਾ ਕਿ ਅਜਿਹਾ ਕਰਕੇ ਉਹ ਸਥਾਨਕ ਸਰਕਾਰਾਂ ਨੂੰ, ਖਾਸ ਕਰਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ, ਇਹ ਸੁਨੇਹਾ ਦੇਣਗੇ ਕਿ ਸਿੱਖਾਂ ਤੇ ਭਾਰਤ ਸਰਕਾਰ ਵਿੱਚ ਧਰਮ ਤੇ ਰਾਜਨੀਤੀ ਨੂੰ ਲੈ ਕੇ ਬਹੁਤ ਵੱਡਾ ਅੰਤਰ ਹੈ।

Continue Reading

Chandigarh

ਸ਼ੋਸ਼ਲ ਮੀਡੀਆ ਤੇ ਹਥਿਆਰਾਂ ਦੀ ਪ੍ਰਦਰਸ਼ਨੀ ਨੂੰ ਲੈ ਕੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

Published

on

By

 

ਚੰਡੀਗੜ੍ਹ, 23 ਜਨਵਰੀ (ਸ.ਬ.) ਸੋਸ਼ਲ ਮੀਡੀਆ ਉੱਤੇ ਹਥਿਆਰਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਟਿੱਪਣੀ ਕੀਤੀ ਹੈ। ਹਾਈ ਕੋਰਟ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ਉੱਤੇ ਸ਼ਰੇਆਮ ਹਥਿਆਰਾਂ ਨਾਲ ਪ੍ਰਦਰਸ਼ਨ ਕੀਤਾ ਜਾਂਦਾ ਹੈ ਜੋ ਕਿ ਸਮਾਜ ਲਈ ਨੁਕਸਾਨਦਾਇਕ ਹੈ। ਹਾਈ ਕੋਰਟ ਨੇ ਕਿਹਾ ਹੈ ਕਿ ਵਿਆਹਾਂ ਵਿੱਚ ਵੀ ਹਥਿਆਰਾਂ ਦਾ ਪ੍ਰਦਰਸ਼ਨ ਕੀਤਾ ਜਾਂਦਾ ਹੈ ਅਤੇ ਕਈ ਥਾਵਾਂ ਉੱਤੇ ਗੋਲੀ ਚੱਲਣ ਕਰਕੇ ਮੌਤਾਂ ਵੀ ਹੋਈਆਂ ਹਨ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 3 ਮਾਰਚ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ ਅਤੇ ਸੁਝਾਅ ਵੀ ਮੰਗਿਆ ਹੈ ਕਿ ਇਸ ਨਾਲ ਕਿਵੇਂ ਨਜਿੱਠਿਆ ਜਾਵੇ।

Continue Reading

Latest News

Trending