Connect with us

Mohali

ਪਿੰਡ ਵਾਸੀਆਂ ਵੱਲੋਂ ਘੱਗਰ ਤੇ ਬਣਾਇਆ ਗਿਆ ਛੋਟਾ ਪੁਲ ਕਦੇ ਵੀ ਬਹਿ ਸਕਦਾ ਹੈ ਪਾਣੀ ਵਿੱਚ ਲੋਕਾਂ ੯ ਪੁੱਲ ਤੋਂ ਨਾ ਲੰਘਣ ਦੀ ਅਪੀਲ

Published

on

ਰਾਜਪੁਰਾ, 4 ਜੁਲਾਈ (ਜਤਿੰਦਰ ਲੱਕੀ) ੪ੰਭੂ ਬਾਰਡਰ ਤੇ ਚਲ ਰਹੇ ਧਰਨੇ ਦੇ ਕਾਰਨ ਲੁਧਿਆਣਾ ਅੰਮ੍ਰਿਤਸਰ ਮੁਹਾਲੀ ਤੋਂ ਦਿੱਲੀ ਜਾਣ ਵਾਲੀਆਂ ਗੱਡੀਆਂ ਵਲੋਂ ਪਿਛਲੇ ਕਈ ਦਿਨਾਂ ਤੋਂ ਨਾਲ ਲੱਗਦੇ ਪਿੰਡ ਝੱਜੋ ਟਿਵਾਣਾ ਤੇ ਬਣੇ ਹੋਏ ਆਰਜੀ ਪੁਲ ਦਾ ਇਸਤੇਮਾਲ ਕਰਕੇ ਆਵਾਜਾਈ ਚਲਾਈ ਜਾ ਰਹੀ ਸੀ, ਪਰ ਪਿਛਲੇ ਦਿਨੀ ਹੋਈ ਬਾਰਿ੪ ਦੇ ਕਾਰਨ ਘੱਗਰ ਦੇ ਵਿੱਚ ਪਾਣੀ ਵਧਣ ਇਸ ਛੋਟੇ ਜਿਹੇ ਆਰਜੀ ਪੁਲ ਦੀ ਹਾਲਤ ਵੀ ਮਾੜੀ ਹੋ ਗਈ ਹੈ। ਪਿੰਡ ਵਾਲਿਆਂ ਵੱਲੋਂ ਇਸ ਆਰਜੀ ਪੁਲ ਦੇ ਨਾਲ ਪੱਕੇ ਪੁੱਲ ਦੀ ਉਸਾਰੀ ਕੀਤੀ ਜਾ ਰਹੀ ਹੈ ਜਿਸ ਕਰਕੇ ਇੱਥੇ ਕਾਫੀ ਮਿੱਟੀ ਤੇ ਚਿੱਕੜ ਵੇਖਣ ੯ ਮਿਲ ਰਿਹਾ ਹੈ ਅਤੇ ਘੱਗਰ ਵਿੱਚ ਪਾਣੀ ਦਾ ਬਹਾਵ ਤੇ੭ ਹੋਣ ਦੌਰਾਨ ਜੇਕਰ ਕੋਈ ਵਿਅਕਤੀ ਇਸ ਪੁਲ ਤੋਂ ਲੰਘਦਾ ਹੈ ਤਾਂ ਉਸਦੇ ਜਾਨੀ ਮਾਲੀ ਨੁਕਸਾਨ ਹੋਣ ਦਾ ਖਤਰਾ ਹਮੇ੪ਾ ਬਣਿਆ ਰਹਿੰਦਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਕਿਹਾ ਕਿ ਇਹ ਪੁਲ ਆਮ ਦਿਨਾਂ ਵਿੱਚ ਤਾਂ ਲਾਹੇਵੰਦ ਸਿੱਧ ਹੋ ਰਿਹਾ ਸੀ ਪਰ ਤੇਜ ਬਰਸਾਤ ਕਾਰਨ ਇਹ ਪੁਲ ਕਿਸੇ ਵੀ ਸਮੇਂ ਬਹਿ ਸਕਦਾ ਹੈ। ਉਹਨਾਂ ਲੋਕਾਂ ੯ ਅਪੀਲ ਕੀਤੀ ਕਿ ਇਸ ਪੁਲ ਤੋਂ ਨਾ ਲੰਘ ਕੇ ਮੇਨ ਸੜਕ ਤੋਂ ਲੰਘਿਆ ਜਾਵੇ ਤਾਂ ਕਿ ਕਿਸੇ ਦਾ ਵੀ ਕਿਸੇ ਪ੍ਰਕਾਰ ਦਾ ਕੋਈ ਜਾਨੀ ਨੁਕਸਾਨ ਨਾ ਹੋਵੇ। ਹਾਲਾਂਕਿ ਪਿੰਡ ਵਾਸੀਆਂ ਦੇ ਅਪੀਲ ਕਰਨ ਤੋਂ ਬਾਵਜੂਦ ਲੋਕਾਂ ਵਲੋਂ ਆਪਣੀ ਜਾਨ ਮਾਲ ਦਾ ਖਿਆਲ ਨਾ ਕਰਦੇ ਹੋਏ ਗੱਡੀਆਂ ਦਾ ਲਾਂਘਾ ਲਗਾਤਾਰ ਜਾਰੀ ਰੱਖਿਆ ਜਾ ਰਿਹਾ ਹੈ।

Continue Reading

Mohali

ਭਗਤ ਕਬੀਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ

Published

on

By

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਭਗਤ ਕਬੀਰ ਵੈਲਫੇਅਰ ਫਾਊਂਡੇਸ਼ਨ (ਰਜਿ:) ਵਲੋਂ ਸ੍ਰੀ ਹਰੀ ਸ਼ਰਣਮ ਸੇਵਾ ਸੰਸਥਾਨ ਅਤੇ ਚੰਡੀਗੜ੍ਹ ਦਿਨ ਭਰ ਨਿਊਜ਼ ਚੈਨਲ ਦੇ ਸਹਿਯੋਗ ਨਾਲ ਮੁਹਾਲੀ ਦੇ ਨੈਸ਼ਨਲ ਇੰਸਟੀਚਿਊਟ ਆਫ ਫਾਰਮਰਸਟੀਕਲ ਐਜੂਕੇਸ਼ਨ ਐਂਡ ਰਿਸਰਚ (ਨਾਈਪਰ ) ਵਿਖੇ ਭਗਤ ਕਬੀਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਫਾਊਂਡੇਸ਼ਨ ਦੇ ਫਾਊਂਡਲ ਜਰਨਲ ਸਕੱਤਰ ਪਰਦੀਪ ਸਿੰਘ ਹੈਪੀ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੂਬਾ ਪੱਧਰੀ ਸੈਮੀਨਾਰ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਉਹਨਾਂ ਕਿਹਾ ਕਿ ਭਗਤ ਕਬੀਰ ਜੀ ਦੀ ਬਾਣੀ ਅੱਜ ਵੀ ਸਮੁੱਚੀ ਕਾਇਨਾਤ ਦੇ ਲਈ ਪ੍ਰਸੰਗਿਕ ਹੈ। ਉਹਨਾਂ ਕਿਹਾ ਕਿ ਭਗਤ ਕਬੀਰ ਜੀ ਨੇ ਅਧਿਆਤਮ ਦੀ ਜੋ ਸਿੱਖਿਆ ਦਿੱਤੀ, ਉਹ ਅੱਜ ਵੀ ਫਿਜ਼ਾ ਵਿੱਚ ਪੂਰੀ ਤਰ੍ਹਾਂ ਕਾਇਮ ਹੈ। ਉਹਨਾਂ ਨੇ ਲੋਕਾਂ ਨੂੰ ਗੁਰਬਾਣੀ ਦੇ ਜਰੀਏ ਜੋ ਰਸਤਾ ਵਿਖਾਇਆ ਹੈ, ਜੇਕਰ ਉਸ ਤੇ ਪੂਰੀ ਤਰ੍ਹਾਂ ਅਮਲ ਕੀਤਾ ਜਾਵੇ ਤਾਂ ਹਰ ਕੋਈ ਆਪਣੀ ਜ਼ਿੰਦਗੀ ਨੂੰ ਸਹੀ ਰਾਹ ਤੇ ਪਾ ਸਕਦਾ ਹੈ।

ਸੈਮੀਨਾਰ ਦੌਰਾਨ ਸੈਂਟਰ ਯੂਨੀਵਰਸਿਟੀ ਹਿਮਾਚਲ ਪ੍ਰਦੇਸ਼ ਦੇ ਸਾਬਕਾ ਵਾਈਸ ਚਾਂਸਲਰ ਡਾਕਟਰ ਕੁਲਦੀਪ ਚੰਦ ਅਗਨੀਹੋਤਰੀ ਨੇ ਭਗਤ ਕਬੀਰ ਜੀ ਦੀ ਦੇ ਜੀਵਨ ਅਤੇ ਸਿੱਖਿਆਵਾਂ ਸਦੇ ਸਬੰਧ ਵਿੱਚ ਵਿਸਥਾਰ ਵਿੱਚ ਚਰਚਾ ਕੀਤੀ। ਇਸ ਮੌਕੇ ਸਟੇਜ ਸੰਚਾਲਨ ਪ੍ਰਸਿੱਧ ਐਂਕਰ ਸਤਿੰਦਰ ਸੱਤੀ ਵੱਲੋਂ ਕੀਤਾ ਗਿਆ।

ਇਸ ਮੌਕੇ ਸ਼੍ਰੀ ਬ੍ਰਾਹਮਣ ਮਹਾਸਭਾ ਪੰਜਾਬ ਦੇ ਪ੍ਰਧਾਨ ਵਿਸ਼ਾਲ ਸ਼ਰਮਾ ਅਤੇ ਜਨਰਲ ਸਕੱਤਰ ਚੰਦਰਸ਼ੇਖਰ ਵੱਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਸਨਮਾਨ ਕੀਤਾ ਗਿਆ।

ਇਸ ਮੌਕੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ, ਹਰੀ ਸਿੰਘ ਮੈਮੋਰੀਅਲ ਚੈਰੀਟੇਬਲ ਟਰਸਟ ਦੀ ਚੇਅਰਪਰਸਨ ਜਗਜੀਤ ਕੌਰ ਕਾਹਲੋਂ, ਸੀਨੀਅਰ ਭਾਜਪਾ ਨੇਤਾ ਅਮਨਜੋਤ ਕੌਰ ਰਾਮੂਵਾਲੀਆ, ਜ਼ਿਲ੍ਹਾ ਭਾਜਪਾ ਪ੍ਰਧਾਨ ਸੰਜੀਵ ਵਸਿਸਟ, ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਪ੍ਰਧਾਨ ਸz. ਹਰਜਿੰਦਰ ਸਿੰਘ ਧਵਨ ਅਤੇ ਅਹੁਦੇਦਾਰ, ਕਮਲਜੀਤ ਸਿੰਘ ਰੂਬੀ, ਸੰਜੀਵ ਮਹਾਜਨ, ਪ੍ਰੇਮ ਸਿੰਘ ਢਿੱਲੋਂ, ਗੁਰਜੀਤ ਸਿੰਘ, ਰਾਜੀਵ ਜੇਤਲੀ, ਹਰਦੀਪ ਸਿੰਘ ਖਾਲਸਾ, ਬਾਬਾ ਨਰਿੰਦਰ ਸਿੰਘ, ਜਥੇਦਾਰ ਧੀਰਾ ਸਿੰਘ ਕਪੂਰਥਲਾ ਸਮੇਤ ਵੱਖ-ਵੱਖ ਧਾਰਮਿਕ ਅਤੇ ਰਾਜਨੀਤਿਕ ਪਾਰਟੀਆਂ ਦੇ ਨੇਤਾ ਅਤੇ ਆਗੂਆਂ ਤੋਂ ਇਲਾਵਾ ਮੁਹਾਲੀ ਵੀ ਹਾਜਿਰ ਸਨ।

Continue Reading

Mohali

ਪੈਰਾਗਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ 71 ਵਿਖੇ ਕੰਪੋਜ਼ਿਟ ਮਲਟੀ ਸਕਿੱਲ ਅਤੇ ਏ ਆਈ ਲੈਬ ਦਾ ਉਦਘਾਟਨ

Published

on

By

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਪੈਰਾਗਨ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 71 ਮੁਹਾਲੀ ਵਲੋਂ ਆਪਣੀ ਕੰਪੋਜ਼ਿਟ ਮਲਟੀ ਸਕਿੱਲ ਅਤੇ ਏਆਈ ਲੈਬ ਦਾ ਉਦਘਾਟਨ ਕੀਤਾ ਗਿਆ ਹੈ।

ਸਕੂਲ ਦੇ ਪ੍ਰਧਾਨ ਸ਼੍ਰੀਮਤੀ ਕੁਲਵੰਤ ਕੌਰ ਸ਼ੇਰਗਿੱਲ ਨੇ ਦੱਸਿਆ ਕਿ ਸੀ ਬੀ ਐਸ ਈ ਵਲੋਂ 2026-27 ਸੈਸ਼ਨ ਲਈ ਤੀਜੀ ਤੋਂ 10ਵੀਂ ਕਲਾਸ ਵਾਸਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਕੰਪਿਊਟੇਸ਼ਨਲ ਥਿੰਕਿੰਗ (ਸੀਟੀ) ਨੂੰ ਲਾਜ਼ਮੀ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਲੈਬ ਦਾ ਉਦੇਸ਼ ਤਰਕਪੂਰਨ ਸੋਚ, ਸਮੱਸਿਆ-ਹੱਲ ਕਰਨ ਦੇ ਹੁਨਰ, ਪੈਟਰਨ ਪਛਾਣ ਅਤੇ ਏ ਆਈ ਦੇ ਨੈਤਿਕ ਵਰਤੋਂ ਦੀ ਸਮਝ ਨੂੰ ਵਿਕਸਤ ਕਰਨਾ ਹੈ। ਉਹਨਾਂ ਕਿਹਾ ਕਿ ਇਹ ਲੈਬ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰੇਗੀ ਅਤੇ ਵਿਦਿਆਰਥੀਆਂ ਨੂੰ 21ਵੀਂ ਸਦੀ ਦੇ ਜ਼ਰੂਰੀ ਹੁਨਰਾਂ ਨਾਲ ਲੈਸ ਕਰੇਗੀ।

Continue Reading

Mohali

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ

Published

on

By

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਫੇਜ਼-7, ਮੁਹਾਲੀ ਵਿੱਚ ਇੱਕ ਸਹੁੰ ਚੁੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਨਵੇਂ ਚੁਣੇ ਗਏ ਹੈਡ ਬੁਆਏ, ਹੈਡ ਗਰਲ ਅਤੇ ਹੋਰ ਵਿਦਿਆਰਥੀ ਪ੍ਰਤੀਨਿਧੀਆਂ ਨੂੰ ਉਨ੍ਹਾਂ ਦੇ ਅਹੁਦਿਆਂ ਅਤੇ ਜ਼ਿੰਮੇਵਾਰੀਆਂ ਦੀ ਸਹੁੰ ਚੁਕਾਈ ਗਈ। ਜਿਕਰਯੋਗ ਹੈ ਕਿ ਸਕੂਲ ਦੇ ਚਾਰੇ ਹਾਊਸਾਂ (ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ, ਸਾਹਿਬਜ਼ਾਦਾ ਜ਼ੋਰਾਵਰ ਸਿੰਘ, ਅਤੇ ਸਾਹਿਬਜ਼ਾਦਾ ਫਤਿਹ ਸਿੰਘ) ਲਈ ਇੱਕ ਵਿਦਿਆਰਥੀ ਕਪਤਾਨ ਅਤੇ ਇੱਕ ਉਪ-ਕਪਤਾਨ ਚੁਣਿਆ ਗਿਆ।

ਇਸ ਮੌਕੇ ਐਨ.ਸੀ.ਸੀ. ਦੇ ਵਿਦਿਆਰਥੀਆਂ ਨੇ ਪਰੇਡ ਕੀਤੀ ਅਤੇ ਸਲਾਮੀ ਦਿੱਤੀ। ਵਿਦਿਆਰਥੀਆਂ ਨੇ ਸਕੂਲ ਦੇ ਨਿਯਮਾਂ ਦੀ ਪਾਲਣਾ ਕਰਨ, ਅਨੁਸ਼ਾਸਨ ਬਣਾਈ ਰੱਖਣ ਅਤੇ ਆਪਣੇ ਫਰਜ਼ਾਂ ਨੂੰ ਨਿਭਾਉਣ ਦਾ ਪ੍ਰਣ ਲਿਆ। ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ।

ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਬੱਚਿਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਆਪਣੇ ਅਹੁਦੇ ਦੀ ਅਹਿਮੀਅਤ ਨੂੰ ਸਮਝਣ ਅਤੇ ਨਿਰਪੱਖ ਹੋ ਕੇ ਕੰਮ ਕਰਨ। ਉਹਨਾਂ ਵਿਦਿਆਰਥੀਆਂ ਨੂੰ ਝੰਡੇ ਅਤੇ ਸੈਸ਼ ਵੀ ਸੌਂਪੇ ਗਏ।

ਸਕੂਲ ਡਾਇਰੈਕਟਰ ਸ੍ਰੀਮਤੀ ਪਵਨਦੀਪ ਕੌਰ ਗਿੱਲ ਨੇ ਵੀ ਵਿਦਿਆਰਥੀਆਂ ਨੂੰ ਸਕੂਲ ਦੇ ਮਾਣ-ਸਨਮਾਨ, ਗੌਰਵ ਅਤੇ ਅਨੁਸ਼ਾਸ਼ਨ ਨੂੰ ਕਾਇਮ ਰੱਖਣ ਦਾ ਸੰਦੇਸ਼ ਦਿੱਤਾ।

Continue Reading

Latest News

Trending