Mohali
ਹਰਦੀਪ ਸਿਘ ਸੋਹੀ ਨੂੰ ੪ਰਧਾਂਜਲੀਆਂ ਭੇਂਟ
ਐਸ ਏ ਐਸ ਨਗਰ, 4 ਜੁਲਾਈ (ਸ਼ਬy) ਸਮਾਜਸੇਵੀ ਆਗੂ ਅਤੇ ਸੋਹੀ ਗਲਾਸ ਹਾਊਸ ਦੇ ਮਾਲਕ ਸzy ਹਰਦੀਪ ਸਿੰਘ ਸੋਹੀ (ਜੋ ਬੀਤੀ 27 ਜੂਨ ਨੂੰ ਅਕਾਲ ਚਲਾਣਾ ਕਰ ਗਏ ਸਨ) ਦੀ ਆਤਮਿਕ ੪ਾਂਤੀ ਲਈ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਸਿੰਘ ਸਭਾ, ਫੇ੭11 ਮੁਹਾਲੀ ਵਿਖੇ ਕਰਵਾਈ ਗਈ। ਇਸ ਮੌਕੇ ਪਰਿਵਾਰਕ ਮੈਂਬਰਾਂ, ਰਿ੪ਤੇਦਾਰਾਂ, ਸਨੇਹੀਆਂ ਤੋਂ ਇਲਾਵਾ ਵੱਖ ਵੱਖ ਸਮਾਜਸੇਵੀ ਸੰਸਥਾਵਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਉਹਨਾਂ ਨੂੰ ੪ਰਧਾਂਜਲੀ ਭੇਂਟ ਕੀਤੀ ਗਈ।
ਇਸ ਮੌਕੇ ਸzy ਸੋਹੀ ਦੇ ਪਰਿਵਾਰਕ ਮੇਂਬਰਾਂ ਅਤੇ ਨਜਦੀਕੀ ਰਿ੪ਤੇਦਾਰਾਂ ਤੋਂ ਇਲਾਵਾ ਸੇਵਾਮੁਕਤ ਐਸ ਪੀ ਤਜਿੰਦਰ ਸਿੰਘ, ਡੀ ਐਸ ਪੀ ਹਰਜੀਤ ਕੌਰ, ਸਤਿੰਦਰ ਸਿੰਘ ਪ੍ਰਿੰਸ, ਅਮਰਜੀਤ ਸਿੰਘ, ਗੁਰਦੀਪ ਸਿੰਘ ਢਿੱਲੋਂ, ਗੁਰਮੀਤ ਸਿੰਘ ਰੰਧਾਵਾ, ਦਰ੪ਨ ਸਿੰਘ ਸਿੱਧੂ, ਮਹਿਮਾ ਸਿੰਘ ਢੀਂਡਸਾ, ਜਗਦੀ੪ ਸਿੰਘ ਸਰਾਓ, ਭਗਵੰਤ ਸਿੰਘ ਬੇਦੀ, ਅਮਰਜੀਤ ਸਿੰਘ, ਨਿਰਮਲ ਸਿੰਘ ਸੰਧੂ, ਸੁਖਵਿੰਦਰ ਸਿੰਘ ਮਨੌਲੀ ਅਤੇ ਸਿੰਪੀ ਢੀਡਸਾ ਵੀ ਹਾਜਿਰ ਸਨ।
Mohali
ਮੁਹਾਲੀ ਹਲਕੇ ਵਿੱਚ ਸਿਹਤ ਸੇਵਾਵਾਂ ਦੇ ਅਧੂਰੇ ਪ੍ਰਾਜੈਕਟਾਂ ਨੂੰ ਤੁਰੰਤ ਮੁਕੰਮਲ ਕਰੇ ਸਰਕਾਰ : ਬਲਬੀਰ ਸਿੱਧੂ
ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਹਰ ਪ੍ਰਾਜੈਕਟ ਦੀ ਦਿੱਤੀ ਜਾਣਕਾਰੀ
ਐਸ ਏ ਐਸ ਨਗਰ, 23 ਜਨਵਰੀ (ਸ.ਬ.) ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਵਿਧਾਨ ਸਭਾ ਹਲਕਾ ਮੁਹਾਲੀ ਵਿਚ ਪਿਛਲੀ ਕਾਂਗਰਸ ਸਰਕਾਰ ਵਲੋਂ ਸਿਹਤ ਸਹੂਲਤਾਂ ਸਬੰਧੀ ਸ਼ੁਰੂ ਕੀਤੇ (ਪਰ ਅਧੂਰੇ ਪਏ ਪ੍ਰਾਜੈਕਟਾਂ ਨੂੰ) ਮੁਕੰਮਲ ਕੀਤਾ ਜਾਵੇ ਤਾਂ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲ ਸਕਣ।
ਇਸ ਸੰਬੰਧੀ ਮੁੱਖ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਉਹਨਾਂ ਕਿਹਾ ਹੈ ਕਿ ਸੈਕਟਰ 79 ਵਿੱਚ ਨਿਊਰੋਲੋਜੀ ਨਾਲ ਸਬੰਧਤ ਬੀਮਾਰੀਆਂ ਦੇ ਇਲਾਜ ਲਈ 12 ਕਰੋੜ ਰੁਪਏ ਦੀ ਲਾਗਤ ਵਾਲੇ ਸੈਂਟਰ ਦੀ ਉਸਾਰੀ ਸ਼ੁਰੂ ਕਰਵਾਈ ਗਈ ਸੀ, ਪਰ ਇਸ ਪ੍ਰਾਜੈਕਟ ਦਾ ਕੰਮ ਪਿਛਲੇ ਲੰਬੇ ਸਮੇਂ ਤੋ ਬੰਦ ਪਿਆ ਹੈ। ਇਸ ਅਹਿਮ ਅਤੇ ਬਹੁਤ ਹੀ ਲੋੜੀਂਦੇ ਪ੍ਰਾਜੈਕਟ ਨੂੰ ਪੂਰਾ ਕਰਨ ਵਾਸਤੇ ਕੋਈ ਯਤਨ ਹੁੰਦਾ ਦਿਸ ਨਹੀਂ ਰਿਹਾ ਅਤੇ ਲੋਕਾਂ ਨੂੰ ਇਹਨਾਂ ਬੀਮਾਰੀਆਂ ਦੇ ਇਲਾਜ ਲਈ ਪੀ. ਜੀ. ਆਈ. ਵਿਚ ਖੱਜਲ ਖੁਆਰ ਹੋਣਾ ਪੈ ਰਿਹਾ ਹੈ।
ਉਹਨਾਂ ਦੱਸਿਆ ਕਿ ਸੈਕਟਰ 79 ਵਿੱਚ ਬਣ ਰਹੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਦੀ ਉਸਾਰੀ ਲਈ 105 ਲੱਖ ਰੁਪਏ ਪ੍ਰਵਾਨ ਹੋਏ ਸਨ, ਪਰ ਇਸ ਕੰਮ ਦੀ ਉਸਾਰੀ ਵੀ ਪਿਛਲੇ ਲੰਬੇ ਸਮੇਂ ਤੋ ਬੰਦ ਹੈ। ਉਨ੍ਹਾਂ ਕਿਹਾ ਕਿ ਸੈਕਟਰ 69 ਵਿੱਚ ਕਾਂਗਰਸ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਪ੍ਰਾਇਮਰੀ ਹੈਲਥ ਸੈਂਟਰ ਦੀ ਇਮਾਰਤ ਦੀ ਉਸਾਰੀ ਦਾ ਕੰਮ ਪੂਰਾ ਹੋ ਚੁਕਿਆ ਹੈ ਪ੍ਰੰਤੂ ਇਸ ਹੈਲਥ ਸੈਂਟਰ ਵਿਚ ਸਟਾਫ ਦੀ ਤੈਨਾਤੀ ਨਾ ਹੋਣ ਕਾਰਨ ਲੋਕਾਂ ਨੂੰ ਇਸ ਦਾ ਲਾਹਾ ਨਹੀਂ ਮਿਲ ਰਿਹਾ।
ਸz. ਸਿੱਧੂ ਨੇ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਪਿੰਡ ਦਿਆਲਪੁਰ ਸੋਢੀਆਂ ਵਿਖੇ 50 ਬਿਸਤਰਿਆਂ ਦੇ ਆਯੁਰਵੈਦਿਕ ਹਸਪਤਾਲ ਦੀ ਉਸਾਰੀ ਲਈ 6.5 ਕਰੋੜ ਰੁਪਏ ਪ੍ਰਵਾਨ ਕੀਤੇ ਗਏ ਸਨ, ਪਰ ਇਸ ਦੀ ਉਸਾਰੀ ਲਈ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਇਹੋ ਹਾਲ ਸੈਕਟਰ 66 ਵਿੱਚ ਜਿਲ੍ਹਾ ਹਸਪਤਾਲ ਦੀ ਉਸਾਰੀ ਦਾ ਹੈ ਜਿਹੜਾ ਗਮਾਡਾ ਤੋਂ ਅਗਸਤ 2021 ਵਿੱਚ ਅਲਾਟ ਕਰਵਾਈ ਗਈ 8.72 ਏਕੜ ਜਮੀਨ ਉਤੇ ਬਣਾਇਆ ਜਾਣਾ ਹੈ। ਇਸ ਹਸਪਤਾਲ ਦਾ ਨੀਂਹ ਪੱਥਰ ਉਸ ਵੇਲੇ ਮੁੱਖ ਮੰਤਰੀ ਪੰਜਾਬ ਵੱਲੋਂ 9 ਨਵੰਬਰ 2021 ਨੂੰ ਰੱਖਿਆ ਗਿਆ ਸੀ ਅਤੇ ਤਿੰਨ ਸਾਲ ਦਾ ਸਮਾਂ ਲੰਘਣ ਤੋਂ ਬਾਅਦ ਵੀ ਇਸ ਕੰਮ ਵਿਚ ਕੋਈ ਪ੍ਰਗਤੀ ਨਹੀ ਹੋਈ।
ਕਾਂਗਰਸੀ ਆਗੂ ਨੇ ਕਿਹਾ ਕਿ ਉਹਨਾਂ ਵਲੋਂ ਕੀਤੇ ਗਏ ਵਿਸ਼ੇਸ਼ ਯਤਨਾਂ ਸਦਕਾ ਪਿੰਡ ਸਨੇਟਾ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਮਨਜ਼ੂਰ ਕਰਵਾਕੇ ਇਸ ਦੀ ਇਮਾਰਤ ਦੀ ਉਸਾਰੀ ਸਬੰਧੀ ਸ਼ੁਰੂ ਕਰਵਾਈ ਗਈ ਸੀ ਜਿਸ ਨੂੰ ਮੁਕੰਮਲ ਹੋਇਆਂ ਤਕਰੀਬਨ ਇਕ ਸਾਲ ਦਾ ਸਮਾਂ ਹੋ ਚੁੱਕਿਆ ਹੈ, ਪਰ ਅਜੇ ਤੱਕ ਕਿਸੇ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ ਦੀ ਤੈਨਾਤੀ ਨਾ ਹੋਣ ਕਾਰਨ ਇਹ ਸਹੂਲਤ ਚਾਲੂ ਨਹੀਂ ਹੋ ਸਕੀ।
ਉਹਨਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਨਿੱਜੀ ਦਿਲਚਸਪੀ ਲੈ ਕੇ ਇਹਨਾਂ ਪ੍ਰਾਜੈਕਟਾਂ ਨੂੰ ਮੁਕੰਮਲ ਕਰਵਾਉਣ ਲਈ ਢੁਕਵੇਂ ਦਿਸ਼ਾ ਨਿਰਦੇਸ਼ ਜਾਰੀ ਕਰਨ ਤਾਂ ਕਿ ਮੁਹਾਲੀ ਹਲਕੇ ਦੇ ਲੋਕ ਇਹਨਾਂ ਸਹੂਲਤਾਂ ਦਾ ਭਰਪੂਰ ਲਾਭ ਲੈ ਸਕਣ ।
Mohali
ਪਿੰਡ ਹਸਨਪੁਰ ਦੇ ਸਰਪੰਚ ਵੱਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ
ਘਨੌਰ, 23 ਜਨਵਰੀ (ਅਭਿਸ਼ੇਕ ਸੂਦ) ਘਨੌਰ ਨੇੜਲੇ ਪਿੰਡ ਹਸਨਪੁਰ ਦੇ ਸਰਪੰਚ ਵਲੋਂ ਪਿੰਡ ਦੀਆਂ ਪੁਰਾਣੀਆਂ ਪੰਚਾਇਤਾਂ ਵੇਲੇ ਦੇ ਰੁਕੇ ਕਾਰਜ਼ਾਂ ਨੂੰ ਮੁਕੰਮਲ ਕਰਨ ਲਈ ਕੰਮ ਸ਼ੁਰੂ ਕਰ ਦਿੱਤਾ ਹੈ। ਸਰਪੰਚ ਰੁੜ ਸਿੰਘ ਨੇ ਪਿੰਡ ਦੀ ਧਰਮਸ਼ਾਲਾ ਵਿੱਚ ਇੰਟਰਲਾਕਿੰਗ ਟਾਈਲਾਂ ਲਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ।
ਸਰਪੰਚ ਰੁੜ ਸਿੰਘ ਨੇ ਦੱਸਿਆ ਕਿ ਪੰਚਾਇਤ ਵਲੋਂ ਪਹਿਲਾਂ ਧਰਮਸ਼ਾਲਾ ਦੀ ਚਾਰਦੀਵਾਰੀ ਦਾ ਕੰਮ ਮੁਕੰਮਲ ਕਰਵਾਇਆ ਗਿਆ ਹੈ। ਇਸ ਤੋਂ ਬਾਅਦ ਨਹਿਰੀ ਪੀਣ ਵਾਲੇ ਪਾਣੀ ਦੀ ਪਾਈਪਲਾਈਨ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ ਅਤੇ ਹਰ ਘਰ ਵਿੱਚ ਵਾਟਰ ਵਰਕਸ ਦੀਆਂ ਟੂਟੀਆਂ ਦੇ ਕੁਨੈਕਸ਼ਨ ਦਿੱਤੇ ਜਾਣਗੇ। ਪੀਣ ਵਾਲੇ ਪਾਣੀ ਦੀ ਸਹੂਲਤ ਵੀ ਨਾਲੋ ਨਾਲ ਮੁਹੱਈਆ ਕਰਵਾਈ ਜਾਵੇਗੀ।
ਇਸ ਮੌਕੇ ਨਾਹਰ ਸਿੰਘ, ਸੁਖਜਿੰਦਰ ਸਿੰਘ, ਗੁਰਜੰਟ ਸਿੰਘ, ਜਸਪਾਲ ਕੌਰ, ਅਕਬਰੀ (ਸਾਰੇ ਪੰਚ), ਗਗਨ ਅੱਗਰਵਾਲ, ਕਸ਼ਮੀਰ ਸਿੰਘ, ਸਾਬਕਾ ਸਰਪੰਚ ਗਗਨ ਚੌਧਰੀ, ਮਨੋਜ ਕੁਮਾਰ ਬਾਂਸਲ, ਤਰਸੇਮ ਸਿੰਘ, ਐਡਵੋਕੇਟ ਕਰਮਜੀਤ ਚੌਧਰੀ, ਐਡਵੋਕੇਟ ਪਰਮਵੀਰ, ਸ਼ਿਵ ਸ਼ਰਮਾ, ਅਮਰਿੰਦਰ ਸਿੰਘ ਆਦਿ ਮੌਜੂਦ ਸਨ।
Mohali
ਰਾਜਪੁਰਾ ਪੁਲੀਸ ਵੱਲੋਂ ਇੱਕ ਮੋਟਰਸਾਈਕਲ ਚੋਰ ਗ੍ਰਿਫਤਾਰ
ਰਾਜਪੁਰਾ, 23 ਜਨਵਰੀ (ਜਤਿੰਦਰ ਲੱਕੀ) ਰਾਜਪੁਰਾ ਪੁਲੀਸ ਵੱਲੋਂ ਇੱਕ ਹੋਰ ਮੋਟਰਸਾਈਕਲ ਚੋਰ ਨੂੰ ਗ੍ਰਿਫਤਾਰ ਕਕੇ ਉਸਦੇ ਕਬਜੇ ਤੋਂ ਚੋਰੀ ਦੇ 5 ਮੋਟਰ ਸਾਈਕਲ ਬਰਾਮਦ ਕੀਤੇ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ ਐਚ ਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਹਿਦਾਇਤਾਂ ਤੇ ਸ਼ਰਾਰਤੀ ਅੰਸਰਾਂ ਤੇ ਨਕੇਲ ਕੱਸਣ ਲਈ ਚਲਾਈ ਮੁਹਿੰਮ ਤਹਿਤ ਅਭਿਸ਼ੇਕ ਵਾਸੀ ਪਟਿਆਲਾ ਨਾਮ ਦੇ ਇਸ ਵਿਅਕਤੀ ਨੂੰ ਲੱਕੜ ਮੰਡੀ ਚੌਂਕ ਰਾਜਪੁਰਾ ਤੋਂ ਨਾਕੇ ਦੌਰਾਨ ਗ੍ਰਿਫਤਾਰ ਕੀਤਾ ਗਿਆ ਹੈ। ਇਸ ਵਿਅਕਤੀ ਕੋਲੋਂ ਤਿੰਨ ਬਿਨਾਂ ਨੰਬਰ ਦੇ ਅਤੇ ਦੋ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤੇ ਹਨ।
ਉਹਨਾਂ ਦੱਸਿਆ ਕਿ ਪੁਲੀਸ ਵਲੋਂ ਇਸ ਸੰਬੰਧੀ ਉਕਤ ਵਿਅਕਤੀ ਦੇ ਖਿਲਾਫ ਬੀ ਐਨ ਐਸ ਐਕਟ ਦੀ ਧਾਰਾ 303(2), 317(2) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਅਭਿਸ਼ੇਕ ਕੁਮਾਰ ਦੇ ਖਿਲਾਫ ਪਹਿਲਾਂ ਵੀ ਪਟਿਆਲਾ ਅਤੇ ਅੰਬਾਲਾ ਦੇ ਵੱਖ-ਵੱਖ ਥਾਣਿਆਂ ਵਿੱਚ 10 ਮੁਕਦਮੇ ਦਰਜ ਹਨ ਤੇ ਇਹ ਗਿਆਰਵਾਂ ਮੁਕਦਮਾ ਦਰਜ ਹੋਇਆ ਹੈ।
-
National2 months ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
International1 month ago
ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ
-
International2 months ago
ਤਨਮਨਜੀਤ ਸਿੰਘ ਢੇਸੀ ਰਾਸ਼ਟਰੀ ਸੁਰੱਖਿਆ ਕਮੇਟੀ ਦੇ ਮੈਂਬਰ ਨਿਯੁਕਤ
-
National2 months ago
ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
-
National2 months ago
ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, 30,000 ਡਾਲਰ ਮੰਗੇ
-
International1 month ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
Chandigarh2 months ago
ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਵਿੱਚ ਆਉਂਦੇ ਸਾਰੇ ਅੜਿੱਕੇ ਦੂਰ ਕਰਾਂਗੇ: ਹਰਦੀਪ ਸਿੰਘ ਮੁੰਡੀਆਂ
-
National2 months ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ