Chandigarh
ਅਸ਼ੀਰਵਾਦ ਸਕੀਮ ਤਹਿਤ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਜਾਰੀ ਕੀਤੇ : ਡਾ. ਬਲਜੀਤ ਕੌਰ
ਚੰਡੀਗੜ੍ਹ, 5 ਜੁਲਾਈ (ਸ.ਬ.) ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਸਰਕਾਰ ਵਲੋਂ ਸਾਲ 2023-24 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਵਾਸਤੇ ਅਸ਼ੀਰਵਾਦ ਸਕੀਮ ਤਹਿਤ ਕੁੱਲ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਦੀ ਰਕਮ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਜਾਰੀ ਕੀਤੀ ਹੈ। ਉਹਨਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬਰਨਾਲਾ, ਫਰੀਦਕੋਟ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ 870 ਲਾਭਪਾਤਰੀਆਂ ਲਈ 4.43 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਸਾਲ 2023-24 ਦੌਰਾਨ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 870 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ 98, ਫਰੀਦਕੋਟ ਦੇ 128, ਮੋਗਾ ਦੇ 207, ਸ੍ਰੀ ਮੁਕਤਸਰ ਸਾਹਿਬ ਦੇ 237 ਅਤੇ ਰੂਪਨਗਰ ਦੇ 200 ਲਾਭਪਾਤਰੀ ਨੂੰ ਕਵਰ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ। ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ।
ਉਹਨਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।
Chandigarh
ਡੇਰਾ ਬੱਸੀ ਗੋਲੀਬਾਰੀ ਮਾਮਲੇ ਵਿੱਚ ਪੰਜਾਬ ਪੁਲੀਸ ਵੱਲੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਨੇੜਲਾ ਸਾਥੀ ਗ੍ਰਿਫ਼ਤਾਰ, ਇੱਕ ਪਿਸਤੌਲ ਬਰਾਮਦ
ਗ੍ਰਿਫ਼ਤਾਰ ਕੀਤਾ ਗਿਆ ਮਹਿਫੂਜ ਖਾਨ ਡੇਰਾ ਬੱਸੀ ਦੇ ਆਈਲੈਟਸ ਸੈਂਟਰ ਵਿਖੇ ਗੋਲੀਬਾਰੀ ਦੀ ਘਟਨਾ ਦਾ ਸੀ ਮਾਸਟਰਮਾਈਂਡ: ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ, 25 ਜਨਵਰੀ (ਸ.ਬ.) ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਐਸ. ਏ. ਐਸ. ਨਗਰ ਪੁਲੀਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਡੇਰਾਬੱਸੀ ਦੇ ਆਈਲੈਸਟ/ਇਮੀਗ੍ਰੇਸ਼ਨ ਸੈਂਟਰ ਤੇ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਨੇੜਲੇ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਡਾਇਰੈਕਟਰ ਜਨਰਲ ਆਫ਼ ਪੁਲੀਸ ਪੰਜਾਬ ਗੌਰਵ ਯਾਦਵ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮਹਿਫੂਜ ਉਰਫ਼ ਵਿਸ਼ਾਲ ਖਾਨ ਵਜੋਂ ਹੋਈ ਹੈ, ਜੋ ਡੇਰਾਬੱਸੀ ਦਾ ਰਹਿਣ ਵਾਲਾ ਹੈ। ਪੁਲੀਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਹਨ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਅਤੇ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦਾ ਇੱਕ ਹੋਰ ਮੈਂਬਰ ਮਨਜੀਤ ਉਰਫ਼ ਗੁਰੀ, ਜੋ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ, ਡੇਰਾਬੱਸੀ ਵਿੱਚ ਆਈਲੈਟਸ/ ਇਮੀਗ੍ਰੇਸ਼ਨ ਸੈਂਟਰ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਦੇ ਮਾਸਟਰਮਾਈਂਡ ਸਨ। ਜਿਕਰਯੋਗ ਹੈ ਕਿ 19 ਸਤੰਬਰ, 2024 ਨੂੰ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਦਿਨ-ਦਿਹਾੜੇ ਡੇਰਾਬੱਸੀ ਵਿੱਚ ਆਈਲੈਟਸ /ਇਮੀਗ੍ਰੇਸ਼ਨ ਸੈਂਟਰ ਦੇ ਬਾਹਰ ਮਾਲਕ ਤੋਂ ਫਿਰੌਤੀ ਮੰਗਣ ਦੇ ਸਬੰਧ ਵਿੱਚ ਗੋਲੀਆਂ ਚਲਾਈਆਂ ਸਨ।
ਡੀ ਜੀ ਪੀ ਨੇ ਕਿਹਾ ਕਿ ਇਸ ਘਟਨਾ ਵਿੱਚ ਸ਼ਾਮਲ ਹੋਰ ਸਾਰੇ ਮੁਲਜ਼ਮਾਂ ਜਿਨ੍ਹਾਂ ਵਿੱਚ ਜਗਦੀਪ ਜੱਗਾ, ਮੋਹਿਤ ਕੁਮਾਰ ਉਰਫ਼ ਬੰਟੀ, ਅਨਮੋਲ, ਗੁਰਕੀਰਤ ਸਿੰਘ ਬੇਦੀ, ਨਿਸ਼ਾਂਤ ਕੁਮਾਰ ਉਰਫ਼ ਨਿੱਕੂ ਰਾਣਾ ਸ਼ਾਮਲ ਹਨ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਮਹਿਫੂਜ ਉਰਫ਼ ਵਿਸ਼ਾਲ ਖਾਨ ਫਰਾਰ ਸੀ।
ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਏ ਜੀ ਟੀ ਐਫ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲੀਸ (ਏ ਡੀ ਜੀ ਪੀ) ਪ੍ਰਮੋਦ ਬਾਨ ਨੇ ਕਿਹਾ ਕਿ ਖੁਫੀਆ ਜਾਣਕਾਰੀ ਦੇ ਆਧਾਰ ਤੇ ਦੋਸ਼ੀ ਵਿਸ਼ਾਲ ਖਾਨ ਦੀਆਂ ਸੰਭਾਵਿਤ ਲੁਕਣਗਾਹਾਂ ਅਤੇ ਟਿਕਾਣਿਆਂ ਬਾਰੇ ਜਾਣਕਾਰੀ ਪ੍ਰਾਪਤ ਹੋਈ ਸੀ। ਉਹਨਾਂ ਕਿਹਾ ਕਿ ਇਸਤੇ ਕਾਰਵਾਈ ਕਰਦਿਆਂ ਏ ਆਈ ਜੀ ਗੁਰਮੀਤ ਚੌਹਾਨ ਦੀ ਨਿਗਰਾਨੀ ਹੇਠ ਐਸ ਐਸ ਪੀ, ਐਸ ਏ ਐਸ ਨਗਰ ਦੀਪਕ ਪਾਰੀਕ ਨਾਲ ਤਾਲਮੇਲ ਕਰਕੇ ਏ ਜੀ ਟੀ ਐਫ ਦੀਆਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਟੀਮਾਂ ਨੇ ਸੰਭਾਵਿਤ ਲੁਕਣਗਾਹਾਂ/ਟਿਕਾਵਾਂ ਤੇ ਲਗਾਤਾਰ ਨਜ਼ਰ ਬਣਾ ਕੇ ਰੱਖੀ ਅਤੇ ਮੁਲਜਮ ਨੂੰ ਬਰਵਾਲਾ ਨੇੜੇ ਪੰਜਾਬ-ਹਰਿਆਣਾ ਸਰਹੱਦ ਤੋਂ ਪਿਸਤੌਲ ਸਮੇਤ ਸਫਲਤਾਪੂਰਵਕ ਗ੍ਰਿਫਤਾਰ ਕਰ ਲਿਆ।
ਏ ਆਈ ਜੀ ਏ ਜੀ ਟੀ ਐਫ ਗੁਰਮੀਤ ਚੌਹਾਨ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ 2023 ਤੋਂ ਉਹ ਵਿਦੇਸ਼ ਆਧਾਰਤ ਅੱਤਵਾਦੀ ਗੋਲਡੀ ਬਰਾੜ ਦੇ ਨਿਰਦੇਸ਼ਾਂ ਤੇ ਕੰਮ ਕਰ ਰਿਹਾ ਹੈ। ਇਸ ਵਿਅਕਤੀ ਨੇ ਹਰਿਆਣਾ ਦੇ ਨਾਮੀ ਗੈਂਗਸਟਰ ਜੋਗਿੰਦਰ ਉਰਫ਼ ਜੋਗਾ ਤੋਂ ਹਥਿਆਰਾਂ ਦੀ ਖੇਪ ਵੀ ਹਾਸਲ ਕੀਤੀ ਸੀ। ਜਿਕਰਯੋਗ ਹੈ ਕਿ ਜੋਗਾ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਹਥਿਆਰ ਅਤੇ ਲੌਜਿਸਟਿਕਲ ਸਹਾਇਤਾ ਮੁਹਈਆ ਕਰਵਾਈ ਸੀ ਅਤੇ ਬਾਅਦ ਵਿੱਚ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਏਆਈਜੀ ਨੇ ਕਿਹਾ ਕਿ ਮਨਜੀਤ ਗੁਰੀ ਪਹਿਲਾਂ ਨਵੰਬਰ 2023 ਵਿੱਚ ਪੁਲੀਸ ਕਾਰਵਾਈ ਵਿੱਚ ਉਸ ਵੇਲੇ ਜ਼ਖਮੀ ਹੋ ਗਿਆ ਸੀ, ਜਦੋਂ ਉਸਨੂੰ ਗੋਲਡੀ ਬਰਾੜ ਨੇ ਜ਼ੀਰਕਪੁਰ ਵਿੱਚ ਕੁਝ ਕਾਰੋਬਾਰੀਆਂ ਦੇ ਕਤਲ ਨੂੰ ਅੰਜਾਮ ਦੇਣ ਦੇ ਨਿਰਦੇਸ਼ ਦਿੱਤੇ ਸਨ।
ਐਸ ਐਸ ਪੀ ਦੀਪਕ ਪਾਰੀਕ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਟ੍ਰਾਈਸਿਟੀ ਵਿੱਚ ਕੋਈ ਅਪਰਾਧ ਕਰਨ ਦੀ ਯੋਜਨਾ ਬਣਾ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੇ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਇਸ ਸਬੰਧੀ ਐਸ ਏ ਐਸ ਨਗਰ ਦੇ ਡੇਰਾਬੱਸੀ ਪੁਲੀਸ ਸਟੇਸ਼ਨ ਵਿਖੇ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 111, 109, 308 (5), 32 (ਬੀ), 333, ਅਤੇ 3(5) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਐਫਆਈਆਰ ਨੇ ਪਹਿਲਾਂ ਹੀ ਦਰਜ ਹੈ।
Chandigarh
19 ਪੁਲੀਸ ਅਧਿਕਾਰੀਆਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ
ਮੁਹਾਲੀ ਦੇ ਸਾਬਕਾ ਐਸ ਪੀ ਨਵਰੀਤ ਸਿੰਘ ਵਿਰਕ ਅਤੇ ਫੇਜ਼ 1 ਦੇ ਸਾਬਕਾ ਇੰਸਪੈਕਟਰ ਮਨਫੂਲ ਸਿੰਘ ਦਾ ਨਾਮ ਵੀ ਸ਼ਾਮਿਲ
ਚੰਡੀਗੜ੍ਹ, 25 ਜਨਵਰੀ (ਸ.ਬ.) ਪੰਜਾਬ ਦੇ ਰਾਜਪਾਲ ਵਲੋਂ ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ਤੇ ਗਣਤੰਤਰ ਦਿਵਸ-2025 ਮੌਕੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।
ਪੰਜਾਬ ਦੇ ਰਾਜਪਾਲ ਵਲੋਂ ਪੁਲੀਸ ਚੌਕੀ ਜੈਜੋਂ, ਹੁਸ਼ਿਆਰਪੁਰ ਦੇ ਚਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਏ ਐਸ ਆਈ ਮੰਨਾ ਸਿੰਘ, ਏ ਐਸ ਆਈ ਰਾਜਿੰਦਰ ਸਿੰਘ, ਲੇਡੀ ਸੀਨੀਅਰ ਕਾਂਸਟੇਬਲ ਕੁਲਵਿੰਦਰ ਕੌਰ ਅਤੇ ਪੰਜਾਬ ਹੋਮਗਾਰਡ ਗੁਰਦੀਪ ਸਿੰਘ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਐਲਾਨ ਕੀਤਾ ਹੈ। ਜਿਕਰਯੋਗ ਹੈ ਕਿ ਇਸ ਪੁਲੀਸ ਟੀਮ ਨੇ 11 ਅਗਸਤ, 2024 ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਜੈਜੋਂ ਖੱਡ ਨਦੀ ਪਾਰ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦੀਪਕ ਕੁਮਾਰ (ਜਿਸਦੀ ਇਨੋਵਾ ਕਾਰ ਪਲਟ ਕੇ ਨਦੀ ਵਿੱਚ ਰੁੜ੍ਹ ਗਈ ਸੀ) ਦੀ ਜਾਨ ਬਚਾਈ ਸੀ।
ਇਸੇ ਤਰ੍ਹਾਂ ਸੀ ਆਈ ਡੀ ਯੂਨਿਟ ਲੁਧਿਆਣਾ ਦੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਵੀ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਗੁਰਪ੍ਰੀਤ ਸਿੰਘ ਨੇ 29 ਅਗਸਤ, 2024 ਨੂੰ ਇੱਕ ਵਿਅਕਤੀ, ਜੋ ਆਪਣੀ ਨਵ-ਵਿਆਹੀ ਪਤਨੀ ਨਾਲ ਜ਼ੁਬਾਨੀ ਝਗੜੇ ਤੋਂ ਬਾਅਦ ਖੁਦਕੁਸ਼ੀ ਕਰਨ ਜਾ ਰਿਹਾ ਸੀ, ਨੂੰ ਸਰਹਿੰਦ ਨਹਿਰ ਵਿੱਚੋਂ ਬਾਹਰ ਕੱਢ ਕੇ ਉਸਦੀ ਜਾਨ ਬਚਾਈ ਸੀ।
ਇਸਦੇ ਨਾਲ ਨਾਲ ਅੱਠ ਪੀ ਪੀ ਐਸ ਅਧਿਕਾਰੀ ਐਸ ਪੀ ਪੀ ਬੀ ਆਈ ਸੰਗਰੂਰ ਨਵਰੀਤ ਸਿੰਘ ਵਿਰਕ, ਐਸਪੀ ਪੀ ਬੀ ਆਈ ਅਤੇ ਇੰਵੈਟੀਗੇਸ਼ਨ ਫਰੀਦਕੋਟ ਜਸਮੀਤ ਸਿੰਘ, ਐਸ ਪੀ ਹੈੱਡਕੁਆਰਟਰ ਗੁਰਦਾਸਪੁਰ ਜੁਗਰਾਜ ਸਿੰਘ, ਕਮਾਂਡੈਂਟ ਚੌਥੀ ਕਮਾਂਡੋ ਬਟਾਲੀਅਨ ਪਰਮਪਾਲ ਸਿੰਘ, ਜੁਆਇੰਟ ਡਾਇਰੈਕਟਰ ਵਿਜੀਲੈਂਸ ਬਿਊਰੋ ਦਿਗਵਿਜੈ ਕਪਿਲ, ਏ ਆਈ ਜੀ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਵਨੀਤ ਕੌਰ ਸਿੱਧੂ, ਐਸ ਪੀ ਡਿਟੈਕਟਿਵ ਅੰਮ੍ਰਿਤਸਰ ਦਿਹਾਤੀ ਹਰਿੰਦਰ ਸਿੰਘ ਅਤੇ ਡੀ ਐਸ ਪੀ ਲਾਅ ਐਂਡ ਆਰਡਰ ਵਿੰਗ ਸਮਰ ਪਾਲ ਸਿੰਘ ਉਨ੍ਹਾਂ 19 ਅਧਿਕਾਰੀਆਂ ਅਤੇ ਕਰਮਚਾਰੀਆਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਲਈ ਚੁਣਿਆ ਗਿਆ ਹੈ।
ਬਾਕੀ ਅਧਿਕਾਰੀਆਂ ਅਤੇ ਕਰਮਚਾਰੀਆਂ ਵਿੱਚ ਇੰਸਪੈਕਟਰ ਪਰਾਨ ਨਾਥ, ਇੰਸਪੈਕਟਰ ਪ੍ਰਿਤਪਾਲ ਸਿੰਘ, ਇੰਸਪੈਕਟਰ ਸੁਖਮੰਦਰ ਸਿੰਘ, ਇੰਸਪੈਕਟਰ ਮਨਫੂਲ ਸਿੰਘ, ਐਸ ਆਈ ਰਾਜੇਸ਼ ਕੁਮਾਰ, ਐਸ ਆਈ ਪਰਮਿੰਦਰ ਸਿੰਘ, ਐਸਆਈ ਜੁਗਲ ਕਿਸ਼ੋਰ ਸ਼ਰਮਾ, ਐਸਆਈ ਸੁਮੀਤ ਐਰੀ, ਏਐਸਆਈ ਹਰਪਾਲ ਸਿੰਘ, ਹੈੱਡ ਕਾਂਸਟੇਬਲ ਮੁਖਜੀਤ ਸਿੰਘ ਅਤੇ ਕਾਂਸਟੇਬਲ ਸਿਮਰਨਜੀਤ ਸਿੰਘ ਸ਼ਾਮਲ ਹਨ।
Chandigarh
ਚੰਡੀਗੜ੍ਹ ਦੇ ਮੇਅਰ ਦੀ ਚੋਣ ਲਈ ਆਪ ਨੇ ਪ੍ਰੇਮਲਤਾ ਨੂੰ ਬਣਾਇਆ ਉਮੀਦਵਾਰ
ਭਾਜਪਾ ਦੇ ਹਰਪ੍ਰੀਤ ਬਬਲਾ ਨਾਲ ਹੋਵੇਗਾ ਮੁਕਾਬਲਾ
ਚੰਡੀਗੜ੍ਹ, 25 ਜਨਵਰੀ (ਸ.ਬ.) ਚੰਡੀਗੜ੍ਹ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਲਈ ਅੱਜ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ। ਮੇਅਰ ਦੇ ਅਹੁਦੇ ਲਈ ਆਮ ਆਦਮੀ ਪਾਰਟੀ ਦੀ ਪ੍ਰੇਮਲਤਾ ਅਤੇ ਭਾਜਪਾ ਦੀ ਹਰਪ੍ਰੀਤ ਕੌਰ ਬਬਲਾ ਵਿਚਾਲੇ ਮੁਕਾਬਲਾ ਹੋਵੇਗਾ।
ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਕਾਂਗਰਸ ਦੇ ਜਸਬੀਰ ਸਿੰਘ ਬੰਟੀ ਅਤੇ ਭਾਜਪਾ ਦੀ ਬਿਮਲਾ ਦੂਬੇ ਵਿਚਾਲੇ ਮੁਕਾਬਲਾ ਹੋਵੇਗਾ। ਡਿਪਟੀ ਮੇਅਰ ਦੇ ਅਹੁਦੇ ਲਈ ਕਾਂਗਰਸ ਦੀ ਤਰੁਣਾ ਮਹਿਤਾ ਅਤੇ ਭਾਜਪਾ ਦੇ ਲਖਬੀਰ ਬਿੱਲੂ ਵਿਚਾਲੇ ਮੁਕਾਬਲਾ ਹੋਵੇਗਾ।
-
National2 months ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
International2 months ago
ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ
-
International2 months ago
ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦਾ ਕਤਲ, ਦੋ ਮੁਲਜ਼ਮ ਗ੍ਰਿਫਤਾਰ
-
International2 months ago
ਤਨਮਨਜੀਤ ਸਿੰਘ ਢੇਸੀ ਰਾਸ਼ਟਰੀ ਸੁਰੱਖਿਆ ਕਮੇਟੀ ਦੇ ਮੈਂਬਰ ਨਿਯੁਕਤ
-
National2 months ago
ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, 30,000 ਡਾਲਰ ਮੰਗੇ
-
International1 month ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
National2 months ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
-
Mohali2 months ago
ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ