Chandigarh
ਐਸ ਪੀ ਸੀ ਏ ਦੀ ਮੀਟਿੰਗ ਦੌਰਾਨ ਪਸ਼ੂਆਂ ਵਿਰੁੱਧ ਹੁੰਦੀ ਹਿੰਸਾ ਤੇ ਵਿਚਾਰ ਵਟਾਂਦਰਾ
ਚੰਡੀਗੜ੍ਹ, 5 ਜੁਲਾਈ (ਸ.ਬ.) ਸੋਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਏਲਟੀ ਟੂ ਐਨੀਮਲਜ਼ (ਐਸ ਪੀ ਸੀ ਏ) ਚੰਡੀਗੜ੍ਹ ਦੀ ਗਵਰਨਿੰਗ ਬਾਡੀ ਦੀ ਮੀਟਿੰਗ ਨਗਰ ਨਿਗਮ ਦੀ ਕਮਿਸ਼ਨਰ ਅਨੰਦਿਤਾ ਮਿਤਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਿਰ ਹੋਏ।
ਮੀਟਿੰਗ ਦੌਰਾਨ ਪਸ਼ੂਆਂ ਦੇ ਖਿਲਾਫ ਹੁੰਦੀ ਹਿੰਸਾ ਤੇ ਕਾਬੂ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਏ ਡੀ ਸੀ ਸz. ਅਮਨਦੀਪ ਸਿੰਘ ਭੱਟੀ, ਮਿਉਂਸਪਲ ਕੌਂਸਲਰ ਸਤਿੰਦਰ ਸਿੱਧੂ, ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਪਵਿਤਰ ਸਿੰਘ, ਜੰਗਲਾਤ ਵਿਭਾਗ ਅਤੇ ਐਸ ਐਸ ਪੀ ਦਫਤਰ ਦੇ ਨੁਮਾਇੰਦੇ ਵੀ ਹਾਜਿਰ ਸਨ।
Chandigarh
ਵਿਜੀਲੈਂਸ ਬਿਊਰੋ ਵੱਲੋਂ ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਕਾਬੂ
ਚੰਡੀਗੜ੍ਹ, 24 ਜਨਵਰੀ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਦੇ ਲੰਬੜਦਾਰ ਸੰਜੇ ਕੁਮਾਰ ਵਾਸੀ ਸਰਪੰਚ ਕਲੋਨੀ, ਕੁਲੀਏਵਾਲ, ਲੁਧਿਆਣਾ ਨੂੰ ਇੱਕ ਸਫ਼ਾਈ ਸੇਵਕ ਤੋਂ ਪ੍ਰਤੀ ਮਹੀਨਾ 6,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਨਗਰ ਨਿਗਮ, ਲੁਧਿਆਣਾ ਦੇ ਸਫ਼ਾਈ ਸੇਵਕ ਸੰਦੀਪ ਵਾਸੀ ਐਲ. ਆਈ. ਜੀ ਕਲੋਨੀ, ਜਮਾਲਪੁਰ, ਲੁਧਿਆਣਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਤੇ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਸੰਜੇ ਕੁਮਾਰ ਉਸ ਦੀਆਂ ਹਾਜ਼ਰੀਆਂ ਲਗਾਉਣ ਅਤੇ ਹਾਜ਼ਰੀਆਂ ਦਾ ਰਿਕਾਰਡ ਰੱਖਣ ਲਈ ਮਹੀਨਾਵਾਰ ਰਿਸ਼ਵਤ ਦੇਣ ਦੀ ਮੰਗ ਕਰਦਾ ਸੀ। ਉਹਨਾਂ ਦੱਸਿਆ ਕਿ ਇਸ ਮੰਤਵ ਲਈ ਇਹ ਮੁਲਜ਼ਮ ਪਿਛਲੇ ਦੋ ਸਾਲਾਂ ਦੌਰਾਨ ਉਸ ਕੋਲੋਂ ਹੁਣ ਤੱਕ 1,40,000 ਰੁਪਏ ਵਸੂਲ ਚੁੱਕਾ ਹੈ। ਆਪਣੇ ਦਾਅਵਿਆਂ ਨੂੰ ਸਾਬਤ ਕਰਨ ਲਈ ਸ਼ਿਕਾਇਤਕਰਤਾ ਨੇ ਮੁਲਜ਼ਮ ਨਾਲ ਰਿਸ਼ਵਤ ਦੀ ਮੰਗ ਸਬੰਧੀ ਰਿਕਾਰਡ ਕੀਤੀ ਗੱਲਬਾਤ ਵੀ ਬਿਊਰੋ ਕੋਲ ਪੇਸ਼ ਕੀਤੀ।
ਬੁਲਾਰੇ ਨੇ ਕਿਹਾ ਕਿ ਸ਼ਿਕਾਇਤ ਦੀ ਪੂਰੀ ਜਾਂਚ ਉਪਰੰਤ ਲਾਏ ਗਏ ਦੋਸ਼ ਸਹੀ ਪਾਏ ਗਏ, ਜਿਹੜੇ ਜ਼ੁਬਾਨੀ ਅਤੇ ਦਸਤਾਵੇਜ਼ੀ ਸਬੂਤਾਂ ਦੁਆਰਾ ਸਮਰਥਿਤ ਸਨ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
Chandigarh
ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦਿਹਾਂਤ
ਚੰਡੀਗੜ੍ਹ, 24 ਜਨਵਰੀ (ਸ.ਬ.) ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦਿਹਾਂਤ ਹੋ ਗਿਆ ਹੈ। ਹਰਦੇਵ ਸਿੰਘ ਮੱਤੇਵਾਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਭ ਤੋਂ ਨੇੜਲੇ ਸਾਥੀਆਂ ਵਿੱਚੋਂ ਇਕ ਸਨ। ਉਨ੍ਹਾਂ ਦੇ ਪੁੱਤਰ ਪਵਿੱਤਰ ਸਿੰਘ ਮੱਤੇਵਾਲ ਵੀ ਮਸ਼ਹੂਰ ਵਕੀਲ ਹਨ।
ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਦੇਵ ਸਿੰਘ ਮੱਤੇਵਾਲ ਦੇ ਦਿਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਲਿਖਿਆ ਹੈ ਕਿ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦੇ ਦਿਹਾਂਤ ਨਾਲ ਪੰਜਾਬ ਨੇ ਕਾਨੂੰਨ ਦੇ ਖੇਤਰ ਵਿੱਚ ਇਕ ਮਹਾਨ ਸ਼ਖ਼ਸੀਅਤ ਗੁਆ ਦਿੱਤੀ ਹੈ। ਸੂਬੇ ਦੇ ਮਹੱਤਵਪੂਰਨ ਮਾਮਲਿਆਂ ਵਿੱਚ ਉਨ੍ਹਾਂ ਵਲੋਂ ਸੂਝ-ਬੂਝ ਨਾਲ ਕੀਤੀ ਗਈ ਸੇਵਾ ਹਮੇਸ਼ਾ ਯਾਦ ਰੱਖੀ ਜਾਵੇਗੀ।
Chandigarh
ਗੁਰਪਤਵੰਤ ਪੰਨੂ ਦੀ ਧਮਕੀ ਤੋਂ ਬਾਅਦ ਮੁੱਖ ਮੰਤਰੀ ਨੇ ਬਦਲਿਆ 26 ਜਨਵਰੀ ਵਾਲਾ ਪ੍ਰੋਗਰਾਮ?
ਹੁਣ ਪਟਿਆਲਾ ਵਿੱਚ ਫਹਿਰਾਉਣਗੇ ਤਿਰੰਗਾ ਝੰਡਾ
ਚੰਡੀਗੜ੍ਹ, 23 ਜਨਵਰੀ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਗਣਤੰਤਰ ਦਿਵਸ (26 ਜਨਵਰੀ) ਦੇ ਪ੍ਰੋਗਰਾਮ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ। ਹੁਣ ਉਹ ਫਰੀਦਕੋਟ ਵਿੱਚ ਤਿਰੰਗਾ ਨਹੀਂ ਲਹਿਰਾਉਣਗੇ ਬਲਕਿ ਉਹਨਾਂ ਵਲੋਂ ਹੁਣ ਪਟਿਆਲਾ ਵਿੱਚ ਤਿਰੰਗਾ ਝੰਡਾ ਫਹਿਰਾਇਆ ਜਾਵੇਗਾ।
ਪ੍ਰਾਪਤ ਜਾਣਾਕਰੀ ਅਨੁਸਾਰ ਪੰਜਾਬ ਸਰਕਾਰ ਵਲੋਂ ਬੀਤੀ ਦੇਰ ਰਾਤ ਇਹ ਫੈਸਲਾ ਲਿਆ ਹੈ। ਹੁਣ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਫਰੀਦਕੋਟ ਵਿੱਚ ਤਿਰੰਗਾ ਲਹਿਰਾਉਣਗੇ। ਫਰੀਦਕੋਟ ਦੇ ਡੀਸੀ ਵਿਨੀਤ ਕੁਮਾਰ ਨੇ ਇਸ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ, ਉਨ੍ਹਾਂ ਇਸ ਗੱਲ ਤੋਂ ਇਨਕਾਰ ਕੀਤਾ ਕਿ ਇਹ ਫੈਸਲਾ ਸੁਰੱਖਿਆ ਕਾਰਨਾਂ ਕਰਕੇ ਲਿਆ ਗਿਆ ਸੀ।
ਇੱਥੇ ਜ਼ਿਕਰਯੋਗ ਹੈ ਕਿ ਸਿੱਖ ਫਾਰ ਜਸਟਿਸ ਦੇ ਮੁਖੀ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਸੀਐਮ ਮਾਨ ਨੂੰ ਧਮਕੀ ਦਿੱਤੀ ਸੀ। ਪੰਨੂ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਜੋ ਵੀ ਉਲਟ ਚੱਲਦਾ ਹੈ ਉਸਦਾ ਹਾਲ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਵਰਗਾ ਹੋਵੇਗਾ। ਪੰਨੂ ਨੇ ਆਪਣੀ ਪਹੁੰਚ ਦਾ ਸਬੂਤ ਦਿੰਦਿਆਂ ਕਿਹਾ ਕਿ ਉਸ ਨੇ ਹੀ ਫਰੀਦਕੋਟ ਰੇਲਵੇ ਸਟੇਸ਼ਨ ਅਤੇ ਨਹਿਰੂ ਸਟੇਡੀਅਮ ਤੇ ਖਾਲਿਸਤਾਨੀ ਨਾਅਰੇ ਲਿਖਵਾਏ ਹਨ। ਇੱਥੇ ਸੀਐਮ ਭਗਵੰਤ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਤੇ ਝੰਡਾ ਲਹਿਰਾਉਣ ਜਾ ਰਹੇ ਹਨ। ਸਿੱਖ ਨੌਜਵਾਨ ਆਪਣੀ ਕਮਰ ਤੇ ਬੰਬ ਨਾ ਬੰਨ੍ਹਣ ਤੇ ਨਾ ਹੀ ਆਪਣੇ ਹੱਥਾਂ ਵਿੱਚ ਤਿਰੰਗਾ ਫੜਨ। ਉਨ੍ਹਾਂ ਨੂੰ ਸਿਰਫ਼ ਖਾਲਿਸਤਾਨ ਦਾ ਝੰਡਾ ਹੀ ਫੜਨਾ ਚਾਹੀਦਾ ਹੈ।
ਪਨੂੰ ਨੇ ਕਿਹਾ ਕਿ ਹੁਣ ਅਮਰੀਕਾ ਵਿੱਚ ਡੋਨਾਲਡ ਟਰੰਪ ਦੀ ਸਰਕਾਰ ਸੱਤਾ ਵਿੱਚ ਆ ਗਈ ਹੈ। ਸਰਕਾਰਾਂ ਬਦਲਣ ਨਾਲ ਬਹੁਤ ਸਾਰੀਆਂ ਚੀਜ਼ਾਂ ਬਦਲ ਜਾਂਦੀਆਂ ਹਨ। ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ। ਉਸ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਤੇ ਕਿਸਾਨ ਜੋ ਪੰਜਾਬ ਤੇ ਹਰਿਆਣਾ ਦੀ ਸਰਹੱਦ ਤੇ ਬੈਠੇ ਹਨ, ਉਨ੍ਹਾਂ ਨੂੰ ਅੰਮ੍ਰਿਤਸਰ, ਗੁਰਦਾਸਪੁਰ ਤੇ ਜਲੰਧਰ ਵਰਗੇ ਜ਼ਿਲ੍ਹਿਆਂ ਦੇ ਡੀਸੀ ਦਫ਼ਤਰਾਂ ਤੇ ਖਾਲਿਸਤਾਨ ਦੇ ਝੰਡੇ ਲਹਿਰਾਉਣੇ ਚਾਹੀਦੇ ਹਨ ਤਾਂ ਜੋ ਪੰਜਾਬ ਦਾ ਸੁਨੇਹਾ ਸਿੱਧਾ ਡੋਨਾਲਡ ਟਰੰਪ ਤੱਕ ਪਹੁੰਚ ਸਕੇ।
ਪਨੂੰ ਨੇ ਐਲਾਨ ਕੀਤਾ ਕਿ ਕੈਨੇਡਾ, ਯੂਕੇ, ਇਟਲੀ, ਆਸਟ੍ਰੇਲੀਆ ਤੇ ਨਿਊਜ਼ੀਲੈਂਡ ਦੇ ਦੂਤਾਵਾਸਾਂ ਵਿੱਚ ਵਾਸ਼ਿੰਗਟਨ ਡੀਸੀ, ਸੈਨ ਫਰਾਂਸਿਸਕੋ, ਟੋਰਾਂਟੋ, ਓਟਾਵਾ, ਵੈਨਕੂਵਰ ਵਿੱਚ ਖਾਲਿਸਤਾਨ ਦੇ ਝੰਡੇ ਲਹਿਰਾਏ ਜਾਣਗੇ। ਉਸ ਨੇ ਕਿਹਾ ਕਿ ਅਜਿਹਾ ਕਰਕੇ ਉਹ ਸਥਾਨਕ ਸਰਕਾਰਾਂ ਨੂੰ, ਖਾਸ ਕਰਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ, ਇਹ ਸੁਨੇਹਾ ਦੇਣਗੇ ਕਿ ਸਿੱਖਾਂ ਤੇ ਭਾਰਤ ਸਰਕਾਰ ਵਿੱਚ ਧਰਮ ਤੇ ਰਾਜਨੀਤੀ ਨੂੰ ਲੈ ਕੇ ਬਹੁਤ ਵੱਡਾ ਅੰਤਰ ਹੈ।
-
National2 months ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
International2 months ago
ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ
-
International2 months ago
ਤਨਮਨਜੀਤ ਸਿੰਘ ਢੇਸੀ ਰਾਸ਼ਟਰੀ ਸੁਰੱਖਿਆ ਕਮੇਟੀ ਦੇ ਮੈਂਬਰ ਨਿਯੁਕਤ
-
National2 months ago
ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
-
National2 months ago
ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, 30,000 ਡਾਲਰ ਮੰਗੇ
-
International2 months ago
ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦਾ ਕਤਲ, ਦੋ ਮੁਲਜ਼ਮ ਗ੍ਰਿਫਤਾਰ
-
National2 months ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
-
International1 month ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ