Mohali
ਕੌਂਸਲਰ ਰਵਿੰਦਰ ਸਿੰਘ ਨੇ ਪਿੰਡ ਮੁਹਾਲੀ ਦੇ ਸਰਕਾਰੀ ਸਕੂਲ ਵਿੱਚ ਬੱਚਿਆਂ ਵਾਸਤੇ ਲਗਵਾਇਆ ਵਾਟਰ ਕੂਲਰ
ਐਸ ਏ ਐਸ ਨਗਰ, 5 ਜੁਲਾਈ (ਸ.ਬ.) ਪਿੰਡ ਮੁਹਾਲੀ ਦੇ ਮਿਉਂਸਪਲ ਕੌਂਸਲਰ ਸz. ਰਵਿੰਦਰ ਸਿੰਘ (ਪੰਜਾਬ ਮੋਟਰ ਵਾਲੇ) ਵਲੋਂ ਪਿੰਡ ਵਿੱਚ ਸਥਿਤ ਸਰਕਾਰੀ ਪ੍ਰਾਈਮਰੀ ਸਕੂਲ ਦੇ ਬੱਚਿਆਂ ਨੂੰ ਪੀਣ ਵਾਲੇ ਸਾਫ ਅਤੇ ਠੰਡੇ ਪਾਣੀ ਦੀ ਸਹੂਲੀਅਤ ਦੇਣ ਲਈ ਆਪਣੇ ਵਲੋਂ ਇੱਕ ਵਾਟਰ ਕੂਲਰ ਦਾਨ ਦਿੱਤਾ ਗਿਆ ਹੈ। ਸz ਰਵਿੰਦਰ ਸਿੰਘ ਵਲੋਂ ਪਿੰਡ ਦੇ ਸਰਕਾਰੀ ਪ੍ਰਾਈਮਰੀ ਸਕੂਲ ਵਿੱਚ ਇਹ ਵਾਟਰ ਕੂਲਰ ਫਿਟ ਕਰਵਾ ਦਿੱਤਾ ਗਿਆ ਹੈ ਅਤੇ ਪ੍ਰਾਈਮਰੀ ਸਕੂਲ ਵਿੱਚ ਬੱਚਿਆਂ ਨੂੰ ਠੰਡੇ ਪਾਣੀ ਦੀ ਸਵਿਧਾ ਮਿਲਣ ਲੱਗ ਗਈ ਹੈ।
ਇਸ ਮੌਕੇ ਸz. ਰਵਿੰਦਰ ਸਿੰਘ ਨੇ ਕਿਹਾ ਕਿ ਉਹ ਸਕੂਲ ਦੀ ਕਮੇਟੀ ਦੇ ਮੈਂਬਰ ਹਨ ਅਤੇ ਪਿਛਲੇ ਸਮੇਂ ਦੌਰਾਨ ਉਹਨਾਂ ਨੇ ਮਹਿਸੂਸ ਕੀਤਾ ਸੀ ਕਿ ਸਕੂਲ ਦੇ ਬੱਚਿਆਂ ਵਾਸਤੇ ਪੀਣ ਵਾਲੇ ਠੰਡੇ ਪਾਣੀ ਦਾ ਪ੍ਰਬੰਧ ਕਰਨਾ ਚਾਹੀਦਾ ਹੈ ਅਤੇ ਅੱਜ ਉਹਨਾਂ ਵਲੋਂ ਸਕੂਲ ਵਾਸਤੇ ਇਹ ਵਾਟਰ ਕੂਲਰ ਦਿੱਤਾ ਗਿਆ ਹੈ। ਇਸ ਮੌਕੇ ਉਹਨਾਂ ਦੇ ਨਾਲ ਸਮਾਜਸੇਵੀ ਸz. ਗੁਰਿੰਦਰ ਸਿੰਘ ਵੀ ਮੌਜੂਦ ਸਨ।
ਇਸੋ ਮੌਕੇ ਸਕੂਲ ਦੇ ਸਟਾਫ ਵਲੋਂ ਸz. ਰਵਿੰਦਰ ਸਿੰਘ ਵਲੋਂ ਵਾਟਰ ਕੂਲਰ ਮੁਹਈਆ ਕਰਵਾਉਣ ਬਦਲੇ ਉਹਨਾਂ ਦਾ ਧੰਨਵਾਦ ਕੀਤਾ ਗਿਆ।
Mohali
ਭਗਤ ਕਬੀਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ
ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਭਗਤ ਕਬੀਰ ਵੈਲਫੇਅਰ ਫਾਊਂਡੇਸ਼ਨ (ਰਜਿ:) ਵਲੋਂ ਸ੍ਰੀ ਹਰੀ ਸ਼ਰਣਮ ਸੇਵਾ ਸੰਸਥਾਨ ਅਤੇ ਚੰਡੀਗੜ੍ਹ ਦਿਨ ਭਰ ਨਿਊਜ਼ ਚੈਨਲ ਦੇ ਸਹਿਯੋਗ ਨਾਲ ਮੁਹਾਲੀ ਦੇ ਨੈਸ਼ਨਲ ਇੰਸਟੀਚਿਊਟ ਆਫ ਫਾਰਮਰਸਟੀਕਲ ਐਜੂਕੇਸ਼ਨ ਐਂਡ ਰਿਸਰਚ (ਨਾਈਪਰ ) ਵਿਖੇ ਭਗਤ ਕਬੀਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਫਾਊਂਡੇਸ਼ਨ ਦੇ ਫਾਊਂਡਲ ਜਰਨਲ ਸਕੱਤਰ ਪਰਦੀਪ ਸਿੰਘ ਹੈਪੀ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੂਬਾ ਪੱਧਰੀ ਸੈਮੀਨਾਰ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਉਹਨਾਂ ਕਿਹਾ ਕਿ ਭਗਤ ਕਬੀਰ ਜੀ ਦੀ ਬਾਣੀ ਅੱਜ ਵੀ ਸਮੁੱਚੀ ਕਾਇਨਾਤ ਦੇ ਲਈ ਪ੍ਰਸੰਗਿਕ ਹੈ। ਉਹਨਾਂ ਕਿਹਾ ਕਿ ਭਗਤ ਕਬੀਰ ਜੀ ਨੇ ਅਧਿਆਤਮ ਦੀ ਜੋ ਸਿੱਖਿਆ ਦਿੱਤੀ, ਉਹ ਅੱਜ ਵੀ ਫਿਜ਼ਾ ਵਿੱਚ ਪੂਰੀ ਤਰ੍ਹਾਂ ਕਾਇਮ ਹੈ। ਉਹਨਾਂ ਨੇ ਲੋਕਾਂ ਨੂੰ ਗੁਰਬਾਣੀ ਦੇ ਜਰੀਏ ਜੋ ਰਸਤਾ ਵਿਖਾਇਆ ਹੈ, ਜੇਕਰ ਉਸ ਤੇ ਪੂਰੀ ਤਰ੍ਹਾਂ ਅਮਲ ਕੀਤਾ ਜਾਵੇ ਤਾਂ ਹਰ ਕੋਈ ਆਪਣੀ ਜ਼ਿੰਦਗੀ ਨੂੰ ਸਹੀ ਰਾਹ ਤੇ ਪਾ ਸਕਦਾ ਹੈ।
ਸੈਮੀਨਾਰ ਦੌਰਾਨ ਸੈਂਟਰ ਯੂਨੀਵਰਸਿਟੀ ਹਿਮਾਚਲ ਪ੍ਰਦੇਸ਼ ਦੇ ਸਾਬਕਾ ਵਾਈਸ ਚਾਂਸਲਰ ਡਾਕਟਰ ਕੁਲਦੀਪ ਚੰਦ ਅਗਨੀਹੋਤਰੀ ਨੇ ਭਗਤ ਕਬੀਰ ਜੀ ਦੀ ਦੇ ਜੀਵਨ ਅਤੇ ਸਿੱਖਿਆਵਾਂ ਸਦੇ ਸਬੰਧ ਵਿੱਚ ਵਿਸਥਾਰ ਵਿੱਚ ਚਰਚਾ ਕੀਤੀ। ਇਸ ਮੌਕੇ ਸਟੇਜ ਸੰਚਾਲਨ ਪ੍ਰਸਿੱਧ ਐਂਕਰ ਸਤਿੰਦਰ ਸੱਤੀ ਵੱਲੋਂ ਕੀਤਾ ਗਿਆ।
ਇਸ ਮੌਕੇ ਸ਼੍ਰੀ ਬ੍ਰਾਹਮਣ ਮਹਾਸਭਾ ਪੰਜਾਬ ਦੇ ਪ੍ਰਧਾਨ ਵਿਸ਼ਾਲ ਸ਼ਰਮਾ ਅਤੇ ਜਨਰਲ ਸਕੱਤਰ ਚੰਦਰਸ਼ੇਖਰ ਵੱਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ, ਹਰੀ ਸਿੰਘ ਮੈਮੋਰੀਅਲ ਚੈਰੀਟੇਬਲ ਟਰਸਟ ਦੀ ਚੇਅਰਪਰਸਨ ਜਗਜੀਤ ਕੌਰ ਕਾਹਲੋਂ, ਸੀਨੀਅਰ ਭਾਜਪਾ ਨੇਤਾ ਅਮਨਜੋਤ ਕੌਰ ਰਾਮੂਵਾਲੀਆ, ਜ਼ਿਲ੍ਹਾ ਭਾਜਪਾ ਪ੍ਰਧਾਨ ਸੰਜੀਵ ਵਸਿਸਟ, ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਪ੍ਰਧਾਨ ਸz. ਹਰਜਿੰਦਰ ਸਿੰਘ ਧਵਨ ਅਤੇ ਅਹੁਦੇਦਾਰ, ਕਮਲਜੀਤ ਸਿੰਘ ਰੂਬੀ, ਸੰਜੀਵ ਮਹਾਜਨ, ਪ੍ਰੇਮ ਸਿੰਘ ਢਿੱਲੋਂ, ਗੁਰਜੀਤ ਸਿੰਘ, ਰਾਜੀਵ ਜੇਤਲੀ, ਹਰਦੀਪ ਸਿੰਘ ਖਾਲਸਾ, ਬਾਬਾ ਨਰਿੰਦਰ ਸਿੰਘ, ਜਥੇਦਾਰ ਧੀਰਾ ਸਿੰਘ ਕਪੂਰਥਲਾ ਸਮੇਤ ਵੱਖ-ਵੱਖ ਧਾਰਮਿਕ ਅਤੇ ਰਾਜਨੀਤਿਕ ਪਾਰਟੀਆਂ ਦੇ ਨੇਤਾ ਅਤੇ ਆਗੂਆਂ ਤੋਂ ਇਲਾਵਾ ਮੁਹਾਲੀ ਵੀ ਹਾਜਿਰ ਸਨ।
Mohali
ਪੈਰਾਗਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ 71 ਵਿਖੇ ਕੰਪੋਜ਼ਿਟ ਮਲਟੀ ਸਕਿੱਲ ਅਤੇ ਏ ਆਈ ਲੈਬ ਦਾ ਉਦਘਾਟਨ
ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਪੈਰਾਗਨ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 71 ਮੁਹਾਲੀ ਵਲੋਂ ਆਪਣੀ ਕੰਪੋਜ਼ਿਟ ਮਲਟੀ ਸਕਿੱਲ ਅਤੇ ਏਆਈ ਲੈਬ ਦਾ ਉਦਘਾਟਨ ਕੀਤਾ ਗਿਆ ਹੈ।
ਸਕੂਲ ਦੇ ਪ੍ਰਧਾਨ ਸ਼੍ਰੀਮਤੀ ਕੁਲਵੰਤ ਕੌਰ ਸ਼ੇਰਗਿੱਲ ਨੇ ਦੱਸਿਆ ਕਿ ਸੀ ਬੀ ਐਸ ਈ ਵਲੋਂ 2026-27 ਸੈਸ਼ਨ ਲਈ ਤੀਜੀ ਤੋਂ 10ਵੀਂ ਕਲਾਸ ਵਾਸਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਕੰਪਿਊਟੇਸ਼ਨਲ ਥਿੰਕਿੰਗ (ਸੀਟੀ) ਨੂੰ ਲਾਜ਼ਮੀ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਲੈਬ ਦਾ ਉਦੇਸ਼ ਤਰਕਪੂਰਨ ਸੋਚ, ਸਮੱਸਿਆ-ਹੱਲ ਕਰਨ ਦੇ ਹੁਨਰ, ਪੈਟਰਨ ਪਛਾਣ ਅਤੇ ਏ ਆਈ ਦੇ ਨੈਤਿਕ ਵਰਤੋਂ ਦੀ ਸਮਝ ਨੂੰ ਵਿਕਸਤ ਕਰਨਾ ਹੈ। ਉਹਨਾਂ ਕਿਹਾ ਕਿ ਇਹ ਲੈਬ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰੇਗੀ ਅਤੇ ਵਿਦਿਆਰਥੀਆਂ ਨੂੰ 21ਵੀਂ ਸਦੀ ਦੇ ਜ਼ਰੂਰੀ ਹੁਨਰਾਂ ਨਾਲ ਲੈਸ ਕਰੇਗੀ।
Mohali
ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ
ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਫੇਜ਼-7, ਮੁਹਾਲੀ ਵਿੱਚ ਇੱਕ ਸਹੁੰ ਚੁੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਨਵੇਂ ਚੁਣੇ ਗਏ ਹੈਡ ਬੁਆਏ, ਹੈਡ ਗਰਲ ਅਤੇ ਹੋਰ ਵਿਦਿਆਰਥੀ ਪ੍ਰਤੀਨਿਧੀਆਂ ਨੂੰ ਉਨ੍ਹਾਂ ਦੇ ਅਹੁਦਿਆਂ ਅਤੇ ਜ਼ਿੰਮੇਵਾਰੀਆਂ ਦੀ ਸਹੁੰ ਚੁਕਾਈ ਗਈ। ਜਿਕਰਯੋਗ ਹੈ ਕਿ ਸਕੂਲ ਦੇ ਚਾਰੇ ਹਾਊਸਾਂ (ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ, ਸਾਹਿਬਜ਼ਾਦਾ ਜ਼ੋਰਾਵਰ ਸਿੰਘ, ਅਤੇ ਸਾਹਿਬਜ਼ਾਦਾ ਫਤਿਹ ਸਿੰਘ) ਲਈ ਇੱਕ ਵਿਦਿਆਰਥੀ ਕਪਤਾਨ ਅਤੇ ਇੱਕ ਉਪ-ਕਪਤਾਨ ਚੁਣਿਆ ਗਿਆ।
ਇਸ ਮੌਕੇ ਐਨ.ਸੀ.ਸੀ. ਦੇ ਵਿਦਿਆਰਥੀਆਂ ਨੇ ਪਰੇਡ ਕੀਤੀ ਅਤੇ ਸਲਾਮੀ ਦਿੱਤੀ। ਵਿਦਿਆਰਥੀਆਂ ਨੇ ਸਕੂਲ ਦੇ ਨਿਯਮਾਂ ਦੀ ਪਾਲਣਾ ਕਰਨ, ਅਨੁਸ਼ਾਸਨ ਬਣਾਈ ਰੱਖਣ ਅਤੇ ਆਪਣੇ ਫਰਜ਼ਾਂ ਨੂੰ ਨਿਭਾਉਣ ਦਾ ਪ੍ਰਣ ਲਿਆ। ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ।
ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਬੱਚਿਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਆਪਣੇ ਅਹੁਦੇ ਦੀ ਅਹਿਮੀਅਤ ਨੂੰ ਸਮਝਣ ਅਤੇ ਨਿਰਪੱਖ ਹੋ ਕੇ ਕੰਮ ਕਰਨ। ਉਹਨਾਂ ਵਿਦਿਆਰਥੀਆਂ ਨੂੰ ਝੰਡੇ ਅਤੇ ਸੈਸ਼ ਵੀ ਸੌਂਪੇ ਗਏ।
ਸਕੂਲ ਡਾਇਰੈਕਟਰ ਸ੍ਰੀਮਤੀ ਪਵਨਦੀਪ ਕੌਰ ਗਿੱਲ ਨੇ ਵੀ ਵਿਦਿਆਰਥੀਆਂ ਨੂੰ ਸਕੂਲ ਦੇ ਮਾਣ-ਸਨਮਾਨ, ਗੌਰਵ ਅਤੇ ਅਨੁਸ਼ਾਸ਼ਨ ਨੂੰ ਕਾਇਮ ਰੱਖਣ ਦਾ ਸੰਦੇਸ਼ ਦਿੱਤਾ।
-
International2 months ago
ਇਰਾਨ ਵਿੱਚ ਮੌਜੂਦ ਹਨ 10,000 ਤੋਂ ਵਧੇਰੇ ਭਾਰਤੀ
-
International2 months agoਲੰਡਨ ਵਿੱਚ ਮਕਾਨ ਨੂੰ ਅੱਗ ਲੱਗਣ ਕਾਰਨ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ
-
Editorial1 month agoਚੋਣ ਪ੍ਰਚਾਰ ਦਾ ਹਿੱਸਾ ਕਿਉਂ ਨਹੀਂ ਬਣਦੇ ਲੋਕ ਮਸਲੇ?
-
Chandigarh2 months ago
ਪੰਜਾਬ ਵਿਚ ਸਕੂਲਾਂ ਦਾ ਸਮਾਂ ਬਦਲਿਆ
-
National2 months agoਛਿੜ ਗਿਆ ਵਿਸ਼ਵ ਯੁੱਧ : ਇਜ਼ਰਾਈਲ ਵੱਲੋਂ ਇਰਾਨ ਦੀ ਰਾਜਧਾਨੀ ਤਹਿਰਾਨ ਤੇ ਹੋਰ ਸ਼ਹਿਰਾਂ ਤੇ ਹਵਾਈ ਹਮਲਾ
-
Mohali1 month agoਭਾਰਤੀ ਨਵਵਰਸ਼ ਦੇ ਸਵਾਗਤ ਵਿੱਚ ਪ੍ਰਭਾਤ ਫੇਰੀ ਕੱਢੀ
-
Editorial1 month agoਜੰਗ ਦੀ ਅੱਗ ਵਿਚੋਂ ਵੀ ਆਰਥਿਕ ਲਾਭ ਲੱਭ ਰਹੇ ਨੇ ਪੂੰਜੀਪਤੀ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
