Punjab
ਨਿਹੰਗਾਂ ਵੱਲੋਂ ਸ਼ਿਵ ਸੈਨਾ ਆਗੂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਲੁਧਿਆਣਾ, 5 ਜੁਲਾਈ (ਸ.ਬ.) ਅੱਜ ਸਵੇਰੇ ਸ਼ਿਵ ਸੈਨਾ ਪੰਜਾਬ ਦੇ ਆਗੂ ਸੰਦੀਪ ਥਾਪਰ ਗੋਰਾ ਤੇ ਸਿਵਲ ਹਸਪਤਾਲ ਨੇੜੇ ਨਿਹੰਗਾਂ ਦੇ ਭੇਸ ਵਿੱਚ ਆਏ ਕੁਝ ਹਮਲਾਵਰਾਂ ਨੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਗੋਰਾ ਦੇ ਗੰਨਮੈਨ ਨੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਫਰਾਰ ਹੋ ਗਏ। ਸੂਚਨਾ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲੀਸ ਮੌਕੇ ਤੇ ਪੁੱਜੀ ਜਿਸ ਨੇ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਗੋਰਾ ਨੂੰ ਸੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ। ਪੁਲੀਸ ਸੀਸੀਟੀਵੀ ਦੀ ਵੀ ਜਾਂਚ ਕਰ ਰਹੀ ਹੈ।
ਗੋਰਾ ਥਾਪਰ ਅੱਜ 12 ਵਜੇ ਦੇ ਕਰੀਬ ਸਿਵਲ ਹਸਪਤਾਲ ਪਹੁੰਚੇ ਜਦੋਂ ਉਹ ਸਿਵਲ ਹਸਪਤਾਲ ਤੋਂ ਬਾਹਰ ਨਿਕਲੇ ਤਾਂ ਸਾਈਕਲ ਸਟੈਂਡ ਲਾਗੇ ਚਾਰ ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰ ਦਿੱਤਾ ਜਿਸ ਵਿਚ ਉਨ੍ਹਾਂ ਦੇ ਸਿਰ, ਬਾਹਾਂ ਤੇ ਸਰੀਰ ਦੇ ਹੋਰ ਅੰਗਾਂ ਤੇ ਗੰਭੀਰ ਸੱਟਾਂ ਮਾਰੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਚਾਰ ਵਿਅਕਤੀ ਪਹਿਲਾਂ ਹੀ ਸਿਵਲ ਹਸਪਤਾਲ ਦੇ ਚੱਕਰ ਕੱਟ ਰਹੇ ਸਨ। ਜਿਉਂ ਹੀ ਗੋਰਾ ਥਾਪਰ ਹਸਪਤਾਲ ਤੋਂ ਬਾਹਰ ਨਿਕਲੇ, ਉਨ੍ਹਾਂ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਮੌਕੇ ਤੇ ਹੀ ਸ਼ਿਵ ਸੈਨਾ ਆਗੂਆਂ ਨੇ ਗੰਭੀਰ ਜ਼ਖ਼ਮੀ ਹੋਏ ਸ਼ਿਵ ਸੈਨਾ ਆਗੂ ਗੋਰਾ ਥਾਪਰ ਨੂੰ ਸਿਵਲ ਹਸਪਤਾਲ ਵਿੱਚ ਐਮਰਜੈਂਸੀ ਵਿੱਚ ਦਾਖ਼ਲ ਕਰਵਾਇਆ ਜਿੱਥੇ ਡਾਕਟਰਾਂ ਨੇ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪੀਜੀਆਈ ਰੈਫਰ ਕਰ ਦਿੱਤਾ। ਹਾਲਾਂਕਿ ਸ਼ਿਵ ਸੈਨਾ ਆਗੂਆਂ ਦਾ ਕਹਿਣਾ ਹੈ ਕਿ ਪੀਜੀਆਈ ਜਾਂ ਕਿਸੇ ਹੋਰ ਸਰਕਾਰੀ ਹਸਪਤਾਲ ਵਿੱਚ ਗੋਰਾ ਥਾਪਰ ਨੂੰ ਇਲਾਜ ਲਈ ਨਹੀਂ ਲੈ ਕੇ ਜਾਵਾਂਗੇ। ਸੀਐਮਸੀ ਹਸਪਤਾਲ ਵਿੱਚ ਹੀ ਇਲਾਜ ਕਰਵਾਵਾਂਗੇ।
Mohali
ਮੇਅਰ ਜੀਤੀ ਸਿੱਧੂ ਅਤੇ ਕਮਿਸ਼ਨਰ ਵਲੋਂ ਸ਼ਾਹੀ ਮਾਜਰਾ ਦੇ ਆਰ ਐਮ ਸੀ ਪੁਆਇੰਟ ਦਾ ਦੌਰਾ

ਕੂੜੇ ਉੱਤੇ ਕਰਵਾਇਆ ਸਪਰੇਅ ਦਾ ਟਰਾਇਲ, ਘਰੇਲੂ ਕੂੜਾ ਕੁਝ ਦਿਨਾਂ ਵਿੱਚ ਹੋ ਜਾਂਦਾ ਹੈ ਡੀ ਕੰਪੋਜ਼ : ਮੇਅਰ ਜੀਤੀ ਸਿੱਧੂ
ਐਸ ਏ ਐਸ ਨਗਰ, 15 ਮਾਰਚ (ਸ..ਬ) ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਨਗਰ ਨਿਗਮ ਦੇ ਨਵੇਂ ਆਏ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਨਾਲ ਸ਼ਾਹੀ ਮਾਜਰਾ ਦੇ ਆਰ ਐਮ ਸੀ ਪੁਆਇੰਟ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਸ਼ਾਹੀ ਮਾਜਰਾ ਦੇ ਕੌਂਸਲਰ ਜਗਦੀਸ਼ ਸਿੰਘ ਜੱਗਾ ਅਤੇ ਫੇਜ਼ 5 ਦੇ ਕੌਂਸਲਰ ਬਲਜੀਤ ਕੌਰ ਮੁਹਾਲੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਸਫਾਈ ਜਾਂ ਕੂੜੇ ਪੱਖੋਂ ਸ਼ਹਿਰ ਵਾਸੀਆਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਹਾਈਕੋਰਟ ਦੀਆਂ ਹਦਾਇਤਾਂ ਤੋਂ ਬਾਅਦ ਡੰਪਿੰਗ ਗਰਾਊਂਡ ਬੰਦ ਹੋਣ ਕਾਰਨ ਆਰ ਐਮ ਸੀ ਪੁਆਇੰਟਾਂ ਉੱਤੇ ਕੂੜਾ ਸੁੱਟਵਾਇਆ ਜਾ ਰਿਹਾ ਹੈ ਅਤੇ ਉੱਥੇ ਹੀ ਕੂੜੇ ਦੀ ਪ੍ਰੋਸੈਸਿੰਗ ਕੀਤੀ ਜਾ ਰਹੀ ਹੈ। ਉਹਨਾਂ ਸਫਾਈ ਠੇਕੇਦਾਰਾਂ ਨੂੰ ਤਾੜਨਾ ਕੀਤੀ ਕਿ ਆਰਐਂਸੀ ਪੁਆਇੰਟਾਂ ਤੋਂ ਫੌਰੀ ਤੌਰ ਤੇ ਕੂੜਾ ਚੁਕਵਾਇਆ ਜਾਵੇ ਅਤੇ ਸਾਫ ਸਫਾਈ ਦੇ ਬਿਹਤਰ ਪ੍ਰਬੰਧ ਕੀਤੇ ਜਾਣ।
ਇਸ ਮੌਕੇ ਇੱਥੇ ਪਏ ਕੂੜੇ ਉੱਤੇ ਉਹਨਾਂ ਦੇ ਨਾਲ ਆਏ ਸ੍ਰੀ ਚੰਦਰਮੁਖੀ ਵਲੋਂ ਸਿੱਧੂ ਫਾਊਂਡੇਸ਼ਨ ਦੇ ਤਹਿਤ ਸਪਰੇਅ ਕਰਵਾਇਆ ਗਿਆ। ਮੇਅਰ ਜੀਤੀ ਸਿੱਧੂ ਨੇ ਦੱਸਿਆ ਕਿ ਇਸ ਸਪਰੇਅ ਦਾ ਟਰਾਇਲ ਕੀਤਾ ਜਾ ਰਿਹਾ ਹੈ। ਇਹ ਸਪਰੇਅ ਕਰਨ ਤੋਂ ਬਾਅਦ ਮੱਖੀ ਜਾਂ ਮੱਛਰ ਕੂੜੇ ਉੱਤੇ ਨਹੀਂ ਆਂਉਦੇ ਅਤੇ ਕੂੜਾ ਆਪਣੇ ਆਪ ਡੀ ਕੰਪੋਜ ਹੋ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਨਾਲ ਪਲਾਸਟਿਕ ਕੰਚ ਜਾਂ ਮਿੱਟੀ ਡੀ ਕੰਪੋਜ਼ ਨਹੀਂ ਹੁੰਦੇ ਪਰ ਘਰੇਲੂ ਰਸੋਈ ਦਾ ਕੂੜਾ ਕੁਝ ਸਪਰੇਆਂ ਬਾਅਦ ਆੋਾਨੀ ਨਾਲ ਡੀ ਕੰਪੋਜ ਹੋ ਕੇ ਖਾਦ ਵਿੱਚ ਤਬਦੀਲ ਹੋ ਜਾਂਦਾ ਹੈ ਜਿਸ ਨਾਲ ਕੂੜੇ ਦੀ ਮਾਤਰਾ ਵੀ ਕਾਫੀ ਘੱਟ ਜਾਂਦੀ ਹੈ ਅਤੇ ਖਾਦ ਵੱਖ ਵੱਖ ਪਾਰਕਾਂ ਵਿੱਚ ਵਰਤੀ ਜਾ ਸਕਦੀ ਹੈ।
ਇਸ ਮੌਕੇ ਮੇਅਰ ਨੇ ਵਿਸ਼ੇਸ਼ ਤੌਰ ਤੇ ਸ਼ਾਹੀ ਮਾਜਰਾ ਅਤੇ ਫੇਜ਼ ਪੰਜ ਦੀ ਗ੍ਰੀਨ ਬੈਲਟ (ਜਿੱਥੇ ਆਪਣੀ ਮੰਡੀ ਲੱਗਦੀ ਹੈ) ਦਾ ਵੀ ਦੌਰਾ ਕੀਹਤਾ ਅਤੇ ਅਧਿਕਾਰੀਆਂ ਨੂੰ ਇਸ ਥਾਂ ਦੀ ਸਫਾਈ ਵਿਵਸਥਾ ਠੀਕ ਕਰਨ ਲਈ ਹਦਾਇਤਾਂ ਦਿੱਤੀਆਂ। ਉਹਨਾਂ ਕਿਹਾ ਕਿ ਮੰਡੀ ਬੋਰਡ ਵੱਲੋਂ ਮੰਡੀ ਲੱਗਣ ਤੋਂ ਬਾਅਦ ਇੱਥੇ ਸਫਾਈ ਕਰਨ ਲਈ ਠੇਕਾ ਵੀ ਦਿੱਤਾ ਗਿਆ ਹੈ ਪਰ ਇਹ ਠੇਕੇਦਾਰ ਠੀਕ ਢੰਗ ਨਾਲ ਕੰਮ ਨਹੀਂ ਕਰਦਾ ਜਿਸ ਦੀ ਸ਼ਿਕਾਇਤ ਮੰਡੀ ਬੋਰਡ ਨੂੰ ਲਿਖਤੀ ਤੌਰ ਤੇ ਕੀਤੀ ਜਾਵੇਗੀ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ ਪਰਮਿੰਦਰ ਪਾਲ ਸਿੰਘ ਨੇ ਕਿਹਾ ਕਿ ਉਹ ਹਾਲੇ ਮੁਹਾਲੀ ਦੀਆਂ ਮੁੱਖ ਸਮੱਸਿਆਵਾਂ ਬਾਰੇ ਜਾਣੂ ਹੋ ਰਹੇ ਹਨ ਅਤੇ ਇਹਨਾਂ ਦੇ ਤਰਤੀਬਵਾਰ ਹੱਲ ਕੱਢੇ ਜਾਣਗੇ।
Chandigarh
ਪੰਜਾਬ ਵਿੱਚ ਫਿਰ ਬਦਲਿਆ ਮੌਸਮ
16 ਮਾਰਚ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ
ਚੰਡੀਗੜ੍ਹ, 15 ਮਾਰਚ (ਸ.ਬ.) ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ, ਜਿਸ ਕਾਰਨ ਇੱਕ ਵਾਰ ਫੇਰ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਨੇ ਪਹਿਲਾਂ ਹੀ 10 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੋਇਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐਸ. ਏ. ਐਸ. ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ 16 ਮਾਰਚ ਤੱਕ ਭਾਰੀ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਨੂੰ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਸੀ। ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹੇ, ਜਿਸ ਕਾਰਨ ਮੌਸਮ ਵਿੱਚ ਇਹ ਬਦਲਾਅ ਦੇਖਣ ਨੂੰ ਮਿਲਿਆ। ਹਾਲਾਂਕਿ, ਰਾਜ ਵਿੱਚ ਇਹ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਰਿਹਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਵਿੱਚ 31.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਦੋ ਦਿਨਾਂ ਵਿੱਚ ਤਾਪਮਾਨ ਵਿੱਚ 2 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਪਰ 16 ਮਾਰਚ ਤੋਂ ਬਾਅਦ ਇਕ ਵਾਰ ਫਿਰ ਪਾਰਾ ਵਧੇਗਾ, ਜਿਸ ਤੋਂ ਬਾਅਦ ਗਰਮੀ ਵਧੇਗੀ।
Mohali
ਗੁਰਦੁਆਰਾ ਧੰਨਾ ਭਗਤ ਵਿਖੇ 29ਵੇਂ ਸਾਲਾਨਾ ਗੁਰਮਤਿ ਸਮਾਗਮ ਦੌਰਾਨ ਸੰਤ ਢੱਡਰੀਆਂ ਵਾਲਿਆਂ ਸਮੇਤ ਅਨੇਕਾਂ ਮਹਾਂਪੁਰਸ਼ਾਂ ਨੇ ਕੀਤੀ ਸ਼ਮੂਲੀਅਤ

ਐਸ ਏ ਐਸ ਨਗਰ, 15 ਮਾਰਚ (ਸ.ਬ.) ਨਜ਼ਦੀਕੀ ਪਿੰਡ ਰੁੜਕਾ ਵਿਖੇ ਗੁਰਦੁਆਰਾ ਧੰਨਾ ਭਗਤ ਸਾਹਿਬ ਵਿਖੇ ਸੰਤ ਬਾਬਾ ਲਾਲ ਸਿੰਘ ਕਾਰ ਸੇਵਾ ਵਾਲਿਆਂ ਦੀ ਯਾਦ ਵਿੱਚ 29ਵਾਂ ਸਾਲਾਨਾ ਗੁਰਮਿਤ ਸਮਾਗਮ ਆਯੋਜਿਤ ਕੀਤਾ ਗਿਆ। ਬੀਬੀ ਨਛੱਤਰ ਕੌਰ, ਭਾਈ ਹਰਦੀਪ ਸਿੰਘ ਅਤੇ ਬੀਬਾ ਗੁਰਸਿਮਰਨ ਕੌਰ ਦੀ ਦੇਖ ਰੇਖ ਹੇਠ ਤਿੰਨ ਦਿਨ ਚੱਲੇ ਇਸ ਧਾਰਮਿਕ ਸਮਾਰੋਹ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਦਰਜਨ ਤੋਂ ਵੱਧ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਇਸ ਮੌਕੇ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਦੀਵਾਨ ਲਗਾਇਆ। ਉਨ੍ਹਾਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੁੜਨ ਅਤੇ ਅੰਮ੍ਰਿਤਧਾਰੀ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਸੰਤ ਮਨਜੀਤ ਸਿੰਘ ਛੰਨਾ ਵਾਲਿਆਂ ਅਤੇ ਸੰਤ ਸੁਰਿੰਦਰ ਸਿੰਘ ਨੇ ਵੀ ਸੰਗਤਾਂ ਨੂੰ ਗੁਰਬਾਣੀ ਸ਼ਬਦਾਂ ਦੇ ਨਾਲ ਨਾਲ ਸਵਰਗੀ ਸੰਤ ਲਾਲ ਸਿੰਘ ਅਤੇ ਸੰਤ ਦਰਸ਼ਨ ਸਿੰਘ ਦੇ ਜੀਵਨ ਕਾਰਜਾਂ ਤੋਂ ਵੀ ਜਾਣੂ ਕਰਾਇਆ। ਭਾਈ ਅਵਤਾਰ ਸਿੰਘ ਆਲਮ ਵੱਲੋਂ ਕੀਰਤਨ ਕੀਤਾ ਗਿਆ। ਗੁਰਮੀਤ ਸਿੰਘ ਝਾਮਪੁਰ ਦੇ ਢਾਡੀ ਜਥੇ ਵੱਲੋਂ ਢਾਡੀ ਵਾਰਾਂ ਸੁਣਾਈਆਂ ਗਈਆਂ।
ਇਸ ਮੌਕੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਅਤੇ ਖੂਨ ਦਾਨ ਕੈਂਪ ਵੀ ਲਗਾਇਆ ਗਿਆ, ਜਿਸ ਵਿੱਚ ਵੱਖ-ਵੱਖ ਥਾਵਾਂ ਤੋਂ ਆਏ ਡਾਕਟਰਾਂ ਨੇ 50 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ। ਖੂਨ ਦਾਨ ਕੈਂਪ ਦੌਰਾਨ ਲਿਵਾਸਾ ਹਸਪਤਾਲ ਦੀ ਡਾਕਟਰੀ ਟੀਮ ਨੇ 60 ਦਾਨੀਆਂ ਤੋਂ ਖੂਨ ਇਕੱਤਰ ਕੀਤਾ। ਬੀਬੀ ਨਛੱਤਰ ਕੌਰ ਵੱਲੋਂ ਧਾਰਮਿਕ, ਸਮਾਜਿਕ ਸਖ਼ਸ਼ੀਅਤਾਂ ਤੋਂ ਇਲਾਵਾ ਸੇਵਾਦਾਰਾਂ ਅਤੇ ਡਾਕਟਰੀ ਟੀਮਾਂ ਦਾ ਸਨਮਾਨ ਵੀ ਕੀਤਾ ਗਿਆ।
-
International2 months ago
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
-
International1 month ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
International2 months ago
ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦੀ ਮਿਲੀ ਮਨਜ਼ੂਰੀ
-
International1 month ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ
-
International1 month ago
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 6 ਵਿਅਕਤੀਆਂ ਦੀ ਮੌਤ
-
Editorial2 months ago
ਪੰਜਾਬ ਵਿੱਚ ਦਿਨੋਂ ਦਿਨ ਵੱਧ ਰਹੀ ਹੈ ਆਵਾਰਾ ਖੂੰਖਾਰ ਕੁੱਤਿਆਂ, ਪਸ਼ੂਆਂ ਅਤੇ ਬਾਂਦਰਾਂ ਦੀ ਸਮੱਸਿਆ
-
International1 month ago
ਹਸੀਨਾ ਦੇ ਨਜ਼ਦੀਕੀਆਂ ਦੇ ਘਰ ਨੂੰ ਅੱਗ ਲਗਾਉਣ ਤੋਂ ਬਾਅਦ ਅਵਾਮੀ ਲੀਗ ਦੇ ਨੇਤਾਵਾਂ ਦੇ ਘਰਾਂ ਦੀ ਭੰਨਤੋੜ
-
International1 month ago
ਛੇ ਅਮਰੀਕੀ ਸੰਸਦ ਮੈਂਬਰਾਂ ਨੇ ਅਡਾਨੀ ਖਿਲਾਫ਼ ਮੁਕੱਦਮੇ ਲਈ ਨਵੇਂ ਅਟਾਰਨੀ ਜਨਰਲ ਨੂੰ ਪੱਤਰ ਲਿਖਿਆ