Connect with us

Chandigarh

ਪੇਂਡੂ ਪੰਜਾਬ ਨੂੰ ਹੋਰ ਨਿਘਾਰ ਤੋਂ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਹੀ ਬਚਾ ਸਕਦੀਆਂ ਹਨ : ਜਸਟਿਸ ਰਣਜੀਤ ਸਿੰਘ

Published

on

ਚੰਡੀਗੜ੍ਹ, 5 ਜੁਲਾਈ (ਸ.ਬ.) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ, ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ ਹੀ ਨਿਰਪੱਖ ਪੰਚਾਇਤਾਂ ਪ੍ਰਭਾਵਸ਼ਾਲੀ ਚੰਗੇ ਸ਼ਾਸਨ ਲਈ ਰਾਹ ਪੱਧਰਾ ਕਰ ਸਕਦੀਆਂ ਹਨ ਅਤੇ ਪੇਂਡੂ ਪੰਜਾਬ ਨੂੰ ਹੋਰ ਪਤਨ ਤੋਂ ਬਚਾ ਸਕਦੀਆਂ ਹਨ।

ਜਸਟਿਸ ਰਣਜੀਤ ਸਿੰਘ ਨੇ ਲੋਕ ਏਕਤਾ ਮਿਸ਼ਨ ਲਹਿਰ ਵਿੱਚ ਸ਼ਾਮਲ ਹੋਣ ਤੋਂ ਬਾਅਦ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ ਗ੍ਰਾਮ ਪੰਚਾਇਤਾਂ, ਪਿੰਡਾਂ ਨੂੰ ਸਿਆਸੀ ਧੜੇਬੰਦੀ ਕਾਰਨ ਚਿੰਬੜੀਆਂ ਵੱਖ-ਵੱਖ ਬਿਮਾਰੀਆਂ (ਹਿੰਸਕ ਰੰਜਿਸ਼ਾਂ, ਅਣਚਾਹੀ ਮੁਕੱਦਮੇਬਾਜ਼ੀ ਅਤੇ ਵਿਨਾਸ਼ਕਾਰੀ ਮੁਕਾਬਲੇ) ਤੋਂ ਪੀੜਤ ਪਿੰਡਾਂ ਵਿੱਚ ਸਦਭਾਵਨਾ ਨੂੰ ਮੁੜ ਬਹਾਲ ਕਰਨਗੀਆਂ। ਇਹ ਪੇਂਡੂ ਵਿਕਾਸ ਅਤੇ ਪਿੰਡਾਂ ਦੇ ਆਧੁਨਿਕੀਕਰਨ ਨੂੰ ਵੀ ਤੇਜ਼ ਕਰਨ ਵਿੱਚ ਮਦਦ ਕਰਨਗੀਆਂ।

ਉਨ੍ਹਾਂ ਦੱਸਿਆ ਕਿ 2024 ਦੇ ਅੰਕੜਿਆਂ ਅਨੁਸਾਰ ਇਸ ਵੇਲੇ 5.1 ਕਰੋੜ ਅਦਾਲਤੀ ਕੇਸ ਲੰਬਿਤ ਹਨ। ਜਿਨ੍ਹਾਂ ਵਿੱਚੋਂ 1,80,000 ਜ਼ਿਲ੍ਹਾ ਅਤੇ ਉੱਚ ਅਦਾਲਤਾਂ ਵਿੱਚ 30 ਸਾਲਾਂ ਤੋਂ ਲੰਬਿਤ ਪਏ ਹਨ। ਲਮਕੇ ਕੇਸਾਂ ਵਿੱਚੋਂ 87 ਫ਼ੀਸਦੀ ਭਾਵ 4.5 ਕਰੋੜ ਕੇਸ ਤਾਂ ਜ਼ਿਲ੍ਹਾ ਅਦਾਲਤਾਂ ਵਿੱਚ ਹੀ ਹਨ। ਉਹਨਾਂ ਕਿਹਾ ਕਿ ਵੱਖ-ਵੱਖ ਅਦਾਲਤਾਂ ਵਿੱਚ 25 ਫੀਸਦੀ ਅਤੇ ਸੁਪਰੀਮ ਕੋਰਟ ਦੇ ਕੇਸਾਂ ਵਿੱਚੋਂ ਲਗਭਗ 66 ਫੀਸਦੀ ਸਿਰਫ ਜ਼ਮੀਨ ਅਤੇ ਜਾਇਦਾਦ ਦੇ ਝਗੜਿਆਂ ਨਾਲ ਸਬੰਧਤ ਹਨ। ਜੋ ਪੰਚਾਇਤਾਂ ਦੁਆਰਾ ਆਸਾਨੀ ਨਾਲ ਹੱਲ ਕੀਤੇ ਜਾ ਸਕਦੇ ਸਨ ਅਤੇ ਹੁਣ ਵੀ ਲੋਕ-ਅਦਾਲਤਾਂ ਵਿਚ ਸਮਝੌਤੇ ਕਰਵਾ ਕੇ ਨਿਪਟਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ”ਸਮੇਂ-ਸਿਰ ਨਿਆਂ” ਦੇਣ ਵਿੱਚ ਨਿਆਂਪਾਲਿਕਾ ਦੀ ਮਦਦ ਵੀ ਕਰਨਗੀਆਂ, ਜਿਸ ਨਾਲ ਕਾਨੂੰਨ ਵਿਵਸਥਾ ਵਿੱਚ ਸ਼ਾਨਦਾਰ ਸੁਧਾਰ ਹੋਵੇਗਾ।

ਇਸ ਮੌਕੇ ਸੱਭਿਆਚਾਰ ਅਤੇ ਵਿਰਾਸਤ ਸੰਭਾਲ ਦੇ ਪ੍ਰਧਾਨ ਐਡਵੋਕੇਟ ਗੁਰਸਿਮਰਤ ਸਿੰਘ ਰੰਧਾਵਾ ਨੇ ਕਿਹਾ, ਕਿ ਦੇਸ਼ ਦੀ ਢਹਿ-ਢੇਰੀ ਹੋ ਰਹੀ ਨਿਆਂ ਪ੍ਰਣਾਲੀ ਦੀ ਸ਼ਰਮਨਾਕ ਸਥਿਤੀ ਨੇ ਹਰ ਤਰ੍ਹਾਂ ਦੇ ਅਪਰਾਧਾਂ ਅਤੇ ਅਪਰਾਧੀਆਂ ਜਿਹਨਾਂ ਵਿੱਚ ਗੁੰਡੇ, ਲੁਟੇਰੇ, ਕਾਤਲ, ਨਸ਼ਾ ਤਸਕਰ, ਗੈਂਗਸਟਰ, ਵਿਭਚਾਰੀ ਅਤੇ ਬਲਾਤਕਾਰੀ ਸਭ ਸ਼ਾਮਿਲ ਹਨ ਨੂੰ ਉਤਸ਼ਾਹਿਤ ਕੀਤਾ ਹੈ।

ਇਸ ਮੌਕੇ ਸz ਸਵਰਨ ਸਿੰਘ ਬੋਪਾਰਾਏ (ਪਦਮਸ਼੍ਰੀ, ਕੀਰਤੀ ਚੱਕਰ, ਸਾਬਕਾ ਕੇਂਦਰੀ ਸਕੱਤਰ ਅਤੇ ਵਾਈਸ ਚਾਂਸਲਰ, ਪੰਜਾਬੀ ਯੂਨੀਵਰਸਿਟੀ), ਡਾ: ਮਨਜੀਤ ਸਿੰਘ ਰੰਧਾਵਾ, ਪ੍ਰਧਾਨ ਲੋਕ-ਰਾਜ ਪੰਜਾਬ ਅਤੇ ਕਨਵੀਨਰ ਲੋਕ-ਏਕਤਾ ਮਿਸ਼ਨ ਨੇ ਵੀ ਸੰਬੋਧਨ ਕੀਤਾ।

Continue Reading

Chandigarh

ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ ਮੋਦੀ : ਭਗਵੰਤ ਸਿੰਘ ਮਾਨ

Published

on

By

 

 

ਹੈਂਕੜਬਾਜ਼ੀ ਛੱਡ ਕੇ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਖੋਲ੍ਹਣ ਦੀ ਦਿੱਤੀ ਨਸੀਹਤ

ਚੰਡੀਗੜ੍ਹ, 24 ਦਸੰਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਹਨਾਂ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਇਲਜਾਮ ਲਗਾਇਆ ਕਿ ਉਹ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੀਆਂ ਹੱਕੀ ਮੰਗਾਂ ਰੱਖਣ ਲਈ ਮੌਕਾ ਤਕ ਦੇਣ ਤੋਂ ਇਨਕਾਰੀ ਹੈ।

ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਆਪੂੰ ਬਣੇ ‘ਗਲੋਬਲ ਲੀਡਰ’ ਨਰਿੰਦਰ ਮੋਦੀ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਵਿੱਚ ਦਖਲਅੰਦਾਜ਼ੀ ਦੇਣ ਲਈ ਜ਼ਿਆਦਾ ਤਤਪਰ ਹਨ ਪਰ ਦੇਸ਼ ਦੇ ਅੰਨਦਾਤਿਆਂ ਪ੍ਰਤੀ ਪ੍ਰਧਾਨ ਮੰਤਰੀ ਦਾ ਰਵੱਈਆ ਬੇਗਾਨਗੀ ਵਾਲਾ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਬੁਰੀ ਤਰ੍ਹਾਂ ਨਜ਼ਰਅੰਦਾਜ਼ ਕਰ ਰਹੀ ਹੈ ਜੋ ਕਿ ਅਤਿ ਨਿੰਦਣਯੋਗ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਜਦੋਂ ਦੇਸ਼ ਅਨਾਜ ਉਤਪਾਦਨ ਦੇ ਗੰਭੀਰ ਸੰਕਟ ਦਾ ਸਾਹਮਣਾ ਕਰ ਰਿਹਾ ਸੀ ਤਾਂ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਇਆ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਕੌਮੀ ਅੰਨ ਭੰਡਾਰ ਭਰਨ ਲਈ ਬੇਸ਼ਕੀਮਤੀ ਕੁਦਰਤੀ ਵਸੀਲੇ ਜਰਖੇਜ਼ ਮਿੱਟੀ ਅਤੇ ਪਾਣੀ ਨੂੰ ਦਾਅ ਉਤੇ ਲਾ ਦਿੱਤਾ। ਉਹਨਾਂ ਕਿਹਾ ਕਿ ਕਿਸਾਨਾਂ ਦੇ ਵੱਡੇ ਯੋਗਦਾਨ ਦੇ ਬਾਵਜੂਦ ਕੇਂਦਰ ਸਰਕਾਰ ਨੇ ਉਨ੍ਹਾਂ ਪ੍ਰਤੀ ਵਿਰੋਧੀ ਰਵੱਈਆ ਅਪਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਹੈਰਾਨੀ ਦੀ ਗੱਲ ਹੈ ਕਿ ਕੇਂਦਰ ਸਰਕਾਰ ਕੌਮੀ ਰਾਜਧਾਨੀ ਤੋਂ 200 ਕਿਲੋਮੀਟਰ ਦੂਰ ਬੈਠੇ ਕਿਸਾਨਾਂ ਨਾਲ ਗੱਲ ਸੁਣਨ ਲਈ ਵੀ ਤਿਆਰ ਨਹੀਂ।

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਆਪਣਾ ਹੰਕਾਰੀ ਰਵੱਈਆ ਛੱਡਣ ਅਤੇ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਖੋਲ੍ਹਣ ਦੀ ਨਸੀਹਤ ਦਿੰਦਿਆਂ ਕਿਹਾ ਕਿ ਕੇਂਦਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਿਸੇ ਵਿਸ਼ੇਸ਼ ਮੌਕੇ ਦੀ ਉਡੀਕ ਨਹੀਂ ਕਰਨੀ ਚਾਹੀਦੀ, ਬਲਕਿ ਪਹਿਲ ਦੇ ਆਧਾਰ ਉਤੇ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨਾ ਚਾਹੀਦਾ ਹੈ।

Continue Reading

Chandigarh

ਰਾਜ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤਾ ਹਟਾਇਆ

Published

on

By

 

 

ਚੰਡੀਗੜ੍ਹ, 24 ਦਸੰਬਰ (ਸ.ਬ.) ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਦੀਆਂ ਆਮ/ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰੋਗਰਾਮ ਦੇ ਐਲਾਨ ਉਪਰੰਤ ਚੋਣ ਜਾਬਤਾ ਲਾਗੂ ਕੀਤਾ ਗਿਆ ਸੀ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਜੋ ਕਿ 08.12.2024 ਤੋਂ ਲਾਗੂ ਕੀਤਾ ਗਿਆ ਸੀ, ਹੁਣ ਚੋਣਾਂ ਦੀ ਸਮਾਪਤੀ ਤੋਂ ਬਾਅਦ, ਰਾਜ ਵਿੱਚ ਸਬੰਧਤ ਨਗਰ ਪਾਲਿਕਾਵਾਂ ਦੇ ਮਾਲ ਅਸਟੇਟ ਵਿੱਚ ਤੁਰੰਤ ਪ੍ਰਭਾਵ ਤੋਂ ਹਟਾ ਦਿੱਤਾ ਗਿਆ ਹੈ।

Continue Reading

Chandigarh

ਬਜੁਰਗਾਂ ਦੀ ਸਿਹਤ ਸੰਭਾਲ ਪੰਜਾਬ ਸਰਕਾਰ ਦਾ ਮੁੱਖ ਟੀਚਾ: ਡਾ. ਬਲਜੀਤ ਕੌਰ

Published

on

By

 

ਚੰਡੀਗੜ੍ਹ, 24 ਦਸੰਬਰ (ਸ.ਬ.) ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਬਜੁਰਗਾਂ ਦੀ ਸਿਹਤ ਸੰਭਾਲ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ। ਉਹਨਾਂ ਕਿਹਾ ਕਿ ਵਿਭਾਗ ਵਲੋਂ ਸੂਬੇ ਦੇ ਬਜ਼ੁਰਗਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਅਧੀਨ ਵਿਭਾਗ ਦੇ ਅਧਿਕਾਰੀ ਘਰ-ਘਰ ਜਾ ਕੇ ਬਜ਼ੁਰਗਾਂ ਦੀ ਸਿਹਤ ਸਬੰਧੀ ਜਾਣਕਾਰੀ ਇੱਕਠੀ ਕਰਨਗੇ।

ਉਹਨਾਂ ਦੱਸਿਆ ਕਿ ਬਜ਼ੁਰਗਾਂ ਦੇ ਜੀਵਨ ਨੂੰ ਸੌਖਾ ਬਣਾਉਣ ਅਤੇ ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਸਿਹਤ ਸਰਵੇਖਣ ਕਰਨ ਲਈ ਉਨ੍ਹਾਂ ਦੀ ਮੁਕੰਮਲ ਜਾਣਕਾਰੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਸਾਡੇ ਬਜ਼ੁਰਗ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਹਨਾਂ ਦੀ ਸਿਹਤ ਸੰਭਾਲ ਕਰਨੀ ਸਾਡੀ ਨੈਤਿਕ ਜਿੰਮੇਵਾਰੀ ਹੈ।

ਉਨ੍ਹਾਂ ਦੱਸਿਆ ਕਿ ਆਂਗਣਵਾੜੀ ਸੁਪਰਵਾਈਜ਼ਰ ਘਰ ਘਰ ਜਾ ਕੇ ਐਮ ਸੇਵਾ ਮੋਬਾਈਲ ਐਪ ਵਿੱਚ ਡਾਟਾ ਇਕੱਠਾ ਕਰਨਗੇ। ਮੋਬਾਈਲ ਐਪ ਹਰੇਕ ਸੁਪਰਵਾਈਜ਼ਰ ਨੂੰ ਨਿਰਧਾਰਤ ਪੈਨਸ਼ਨਰਾਂ ਦੇ ਵੇਰਵੇ ਪ੍ਰਦਰਸ਼ਿਤ ਕਰੇਗੀ। ਇਸ ਵਿੱਚ ਲਾਭਪਾਤਰੀ ਦਾ ਨਾਮ, ਪਿਤਾ-ਪਤੀ ਦਾ ਨਾਮ, ਪਿੰਡ,ਪਤਾ, ਫ਼ੋਨ ਨੰਬਰ, ਉਮਰ ਅਤੇ ਲਿੰਗ ਦੇ ਨਾਲ-ਨਾਲ ਉਹਨਾਂ ਦੀ ਸਿਹਤ ਅਤੇ ਤੰਦਰੁਸਤੀ ਦਾ ਮੁਲਾਂਕਣ ਕਰਨ ਲਈ ਤਿਆਰ ਕੀਤੇ ਗਏ ਸਰਵੇਖਣ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ, ਬਾਲ ਵਿਕਾਸ ਪ੍ਰਜੈਕਟ ਅਫਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਬਜੁਰਗਾਂ ਦੇ ਸਿਹਤ ਸਰਵੇਖਣ ਲਈ ਟਰੇਨਿੰਗ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪੈਨਸ਼ਨਰਾਂ ਦੀ ਪੈਨਸ਼ਨ ਅਧੂਰੀ ਜਾਂ ਗਲਤ ਜਾਣਕਾਰੀ ਕਾਰਨ ਰੋਕੀ ਗਈ ਹੈ, ਉਹ ਡੀ.ਜੀ.ਆਰ ਹੈਲਪਲਾਈਨ (1100) ਰਾਹੀਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।

Continue Reading

Latest News

Trending