Chandigarh
ਮੁੱਖ ਚੋਣ ਕਮਿਸ਼ਨਰ ਵਲੋਂ ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼
ਚੋਣ ਦੀਆਂ ਤਿਆਰੀਆਂ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲੀਸ ਕਮਿਸ਼ਨਰ ਅਤੇ ਐਸ ਐਸ ਪੀ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 5 ਜੁਲਾਈ (ਸ.ਬ.) ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲੀਸ ਕਮਿਸ਼ਨਰ ਅਤੇ ਐਸਐਸਪੀ ਨੂੰ ਹਿਦਾਇਤ ਕੀਤੀ ਹੈ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਚੋਣ ਸੰਬੰਧੀ 10 ਜੁਲਾਈ ਨੂੰ ਹੋਣ ਵਾਲੀ ਵੋਟਿੰਗ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਕਦਮ ਚੁੱਕ ਜਾਣ। ਉਕਤ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਮੀਟਿੰਗ ਦੌਰਾਨ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਵੋਟਿੰਗ ਲਈ ਲੋੜੀਂਦੇ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕੀਤੇ ਜਾਣ ਤਾਂ ਜੋ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਚੋਣ ਨੂੰ ਨੇਪਰੇ ਚਾੜ੍ਹਿਆ ਜਾ ਸਕੇ।
ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰ ਨੂੰ ਪੋਲਿੰਗ ਸਟੇਸ਼ਨਾਂ ਤੇ ਵਾਟਰ ਕੂਲਰ, ਪੱਖੇ, ਬੈਠਣ ਲਈ ਢੁਕਵੀਂ ਥਾਂ, ਪਖਾਨਿਆਂ ਅਤੇ ਸ਼ੈੱਡਾਂ ਦਾ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਬਿਰਧਾਂ ਅਤੇ ਗਰਭਵਤੀ ਔਰਤਾਂ ਲਈ ਵੱਖਰੀਆਂ ਕਤਾਰਾਂ ਅਤੇ ਸਰੀਰਕ ਤੌਰ ਉੱਤੇ ਅਪਹਾਜ ਵੋਟਰਾਂ ਲਈ ਹਰੇਕ ਪੋਲਿੰਗ ਸਟੇਸ਼ਨ ਤੇ ਰੈਂਪ ਤੇ ਵੀਲਚੇਅਰ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਜੇਕਰ ਵੋਟਿੰਗ ਲਈ ਕਤਾਰ ਲੰਬੀ ਹੁੰਦੀ ਹੈ ਤਾਂ ਬੈਠਣ ਲਈ ਕੁਰਸੀਆਂ ਦਾ ਪ੍ਰਬੰਧ ਵੀ ਕੀਤਾ ਜਾਵੇ ਅਤੇ ਪੋਲਿੰਗ ਸਟਾਫ਼ ਨੂੰ ਮੈਡੀਕਲ ਕਿੱਟਾਂ ਵੀ ਦਿੱਤੀਆਂ ਜਾਣ। ਉਹਨਾਂ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ ਯਕੀਨੀ ਬਣਾਉਣ ਦੇ ਵੀ ਹੁਕਮ ਦਿੱਤੇ।
ਮੁੱਖ ਚੋਣ ਅਧਿਕਾਰੀ ਨੇ ਪੁਲੀਸ ਕਮਿਸ਼ਨਰ ਅਤੇ ਐੱਸਐਸਪੀ ਨੂੰ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਿਗਰਾਨੀ ਹੋਰ ਵਧਾਉਣ, ਨਾਕਿਆਂ ਉੱਤੇ ਸਖਤੀ ਕਰਨ ਅਤੇ ਸੀ ਸੀ ਟੀ ਵੀ ਰਾਹੀਂ 24 ਘੰਟੇ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਡਰੱਗ, ਸ਼ਰਾਬ, ਨਕਦੀ ਅਤੇ ਹੋਰ ਸਾਮਾਨ ਦੀ ਗੈਰਕਾਨੂੰਨੀ ਤਸਕਰੀ ਉੱਤੇ ਨੱਥ ਪਾਈ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਸੰਵੇਦਸ਼ਨੀਲ ਪੋਲਿੰਗ ਬੂਥਾਂ, ਸਟਰਾਂਗ ਰੂਮਾਂ ਅਤੇ ਕਾਊਂਟਿੰਗ ਸੈਂਟਰਾਂ ਉੱਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਲਈ ਕਿਹਾ। ਉਹਨਾਂ ਕਿਹਾ ਕਿ ਵੋਟਿੰਗ ਤੋਂ 48 ਘੰਟੇ ਪਹਿਲਾਂ ਬਾਹਰਲੇ ਵਿਅਕਤੀਆਂ ਦੀ ਹਲਕੇ ਵਿੱਚ ਐਂਟਰੀ ਪੂਰੀ ਤਰ੍ਹਾਂ ਬੈਨ ਕੀਤੀ ਜਾਵੇ ਅਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ।
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਕੁੱਲ 1 ਲੱਖ 72 ਹਜ਼ਾਰ 20 ਵੋਟਰ ਹਨ ਜਿਹਨਾਂ ਵਿੱਚ 82 ਹਜ਼ਾਰ 327 ਮਹਿਲਾ ਅਤੇ 89 ਹਜ਼ਾਰ 685 ਮਰਦ ਵੋਟਰ ਹਨ। ਦਿਵਿਆਂਗ ਵੋਟਰਾਂ ਦੀ ਕੁੱਲ ਗਿਣਤੀ 873 ਹੈ ਜਿਸ ਵਿੱਚ 389 ਦਿਵਿਆਂਗ ਮਹਿਲਾ ਵੋਟਰ ਅਤੇ 484 ਦਿਵਿਆਂਗ ਪੁਰਸ਼ ਵੋਟਰ ਹਨ। ਉਨ੍ਹਾਂ ਦੱਸਿਆ ਕਿ ਹਲਕੇ ਵਿੱਚ 18-19 ਸਾਲ ਦੇ ਨੌਜਵਾਨ ਵੋਟਰਾਂ ਗਿਣਤੀ 5005 ਹੈ, ਜਿਨ੍ਹਾਂ ਵਿੱਚ 2282 ਲੜਕੀਆਂ ਅਤੇ 2723 ਲੜਕੇ ਹਨ। ਇਸ ਤੋਂ ਇਲਾਵਾ 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 746 ਹੈ, ਜਿਨ੍ਹਾਂ ਵਿੱਚ 382 ਮਹਿਲਾ ਵੋਟਰ ਅਤੇ 364 ਪੁਰਸ਼ ਵੋਟਰ ਹਨ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆ ਦੱਸਿਆ ਕਿ ਹਲਕੇ ਵਿੱਚ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 181 ਹੈ।
Chandigarh
ਰਾਜ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤਾ ਹਟਾਇਆ
ਚੰਡੀਗੜ੍ਹ, 24 ਦਸੰਬਰ (ਸ.ਬ.) ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਦੀਆਂ ਆਮ/ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰੋਗਰਾਮ ਦੇ ਐਲਾਨ ਉਪਰੰਤ ਚੋਣ ਜਾਬਤਾ ਲਾਗੂ ਕੀਤਾ ਗਿਆ ਸੀ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਜੋ ਕਿ 08.12.2024 ਤੋਂ ਲਾਗੂ ਕੀਤਾ ਗਿਆ ਸੀ, ਹੁਣ ਚੋਣਾਂ ਦੀ ਸਮਾਪਤੀ ਤੋਂ ਬਾਅਦ, ਰਾਜ ਵਿੱਚ ਸਬੰਧਤ ਨਗਰ ਪਾਲਿਕਾਵਾਂ ਦੇ ਮਾਲ ਅਸਟੇਟ ਵਿੱਚ ਤੁਰੰਤ ਪ੍ਰਭਾਵ ਤੋਂ ਹਟਾ ਦਿੱਤਾ ਗਿਆ ਹੈ।
Chandigarh
ਬਜੁਰਗਾਂ ਦੀ ਸਿਹਤ ਸੰਭਾਲ ਪੰਜਾਬ ਸਰਕਾਰ ਦਾ ਮੁੱਖ ਟੀਚਾ: ਡਾ. ਬਲਜੀਤ ਕੌਰ
ਚੰਡੀਗੜ੍ਹ, 24 ਦਸੰਬਰ (ਸ.ਬ.) ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਬਜੁਰਗਾਂ ਦੀ ਸਿਹਤ ਸੰਭਾਲ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ। ਉਹਨਾਂ ਕਿਹਾ ਕਿ ਵਿਭਾਗ ਵਲੋਂ ਸੂਬੇ ਦੇ ਬਜ਼ੁਰਗਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਅਧੀਨ ਵਿਭਾਗ ਦੇ ਅਧਿਕਾਰੀ ਘਰ-ਘਰ ਜਾ ਕੇ ਬਜ਼ੁਰਗਾਂ ਦੀ ਸਿਹਤ ਸਬੰਧੀ ਜਾਣਕਾਰੀ ਇੱਕਠੀ ਕਰਨਗੇ।
ਉਹਨਾਂ ਦੱਸਿਆ ਕਿ ਬਜ਼ੁਰਗਾਂ ਦੇ ਜੀਵਨ ਨੂੰ ਸੌਖਾ ਬਣਾਉਣ ਅਤੇ ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਸਿਹਤ ਸਰਵੇਖਣ ਕਰਨ ਲਈ ਉਨ੍ਹਾਂ ਦੀ ਮੁਕੰਮਲ ਜਾਣਕਾਰੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਸਾਡੇ ਬਜ਼ੁਰਗ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਹਨਾਂ ਦੀ ਸਿਹਤ ਸੰਭਾਲ ਕਰਨੀ ਸਾਡੀ ਨੈਤਿਕ ਜਿੰਮੇਵਾਰੀ ਹੈ।
ਉਨ੍ਹਾਂ ਦੱਸਿਆ ਕਿ ਆਂਗਣਵਾੜੀ ਸੁਪਰਵਾਈਜ਼ਰ ਘਰ ਘਰ ਜਾ ਕੇ ਐਮ ਸੇਵਾ ਮੋਬਾਈਲ ਐਪ ਵਿੱਚ ਡਾਟਾ ਇਕੱਠਾ ਕਰਨਗੇ। ਮੋਬਾਈਲ ਐਪ ਹਰੇਕ ਸੁਪਰਵਾਈਜ਼ਰ ਨੂੰ ਨਿਰਧਾਰਤ ਪੈਨਸ਼ਨਰਾਂ ਦੇ ਵੇਰਵੇ ਪ੍ਰਦਰਸ਼ਿਤ ਕਰੇਗੀ। ਇਸ ਵਿੱਚ ਲਾਭਪਾਤਰੀ ਦਾ ਨਾਮ, ਪਿਤਾ-ਪਤੀ ਦਾ ਨਾਮ, ਪਿੰਡ,ਪਤਾ, ਫ਼ੋਨ ਨੰਬਰ, ਉਮਰ ਅਤੇ ਲਿੰਗ ਦੇ ਨਾਲ-ਨਾਲ ਉਹਨਾਂ ਦੀ ਸਿਹਤ ਅਤੇ ਤੰਦਰੁਸਤੀ ਦਾ ਮੁਲਾਂਕਣ ਕਰਨ ਲਈ ਤਿਆਰ ਕੀਤੇ ਗਏ ਸਰਵੇਖਣ ਸ਼ਾਮਲ ਹੈ।
ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ, ਬਾਲ ਵਿਕਾਸ ਪ੍ਰਜੈਕਟ ਅਫਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਬਜੁਰਗਾਂ ਦੇ ਸਿਹਤ ਸਰਵੇਖਣ ਲਈ ਟਰੇਨਿੰਗ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪੈਨਸ਼ਨਰਾਂ ਦੀ ਪੈਨਸ਼ਨ ਅਧੂਰੀ ਜਾਂ ਗਲਤ ਜਾਣਕਾਰੀ ਕਾਰਨ ਰੋਕੀ ਗਈ ਹੈ, ਉਹ ਡੀ.ਜੀ.ਆਰ ਹੈਲਪਲਾਈਨ (1100) ਰਾਹੀਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।
Chandigarh
ਪੰਜਾਬ ਦੇ ਖਨਨ ਖੇਤਰ ਵਿੱਚ ਸਾਲ 2023-24 ਵਿੱਚ ਮਾਲੀਆ ਵਸੂਲੀ ਵਧ ਕੇ 288.75 ਕਰੋੜ ਰੁਪਏ ਹੋਈ
ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਤਹਿਤ 1169 ਮਾਮਲੇ ਦਰਜ, 867 ਚਲਾਨ ਕੀਤੇ
ਚੰਡੀਗੜ੍ਹ, 24 ਦਸੰਬਰ (ਸ.ਬ.) ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਵਿਭਾਗ ਦੇ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਵਿਭਾਗ ਵਲੋਂ ਵਲੋਂ ਪੰਜਾਬ ਮਾਈਨਰ ਮਿਨਰਲ ਪਾਲਸੀ 2023 ਲਾਗੂ ਕਰਨ ਨਾਲ ਪੰਜਾਬ ਦੇ ਖਨਨ ਖੇਤਰ ਵਿੱਚ ਸਾਲ 2023-24 ਵਿੱਚ ਮਾਲੀਆ ਵਸੂਲੀ ਵਧ ਕੇ 288.75 ਕਰੋੜ ਰੁਪਏ ਹੋ ਗਈ ਹੈ, ਜਦਕਿ ਵਿੱਤੀ ਸਾਲ 2022-23 ਵਿੱਚ ਇਹ ਅੰਕੜਾ 247 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਪੰਜਾਬ ਮਾਈਨਰ ਮਿਨਰਲ ਪਾਲਿਸੀ-2023 ਲਾਗੂ ਕਰਕੇ ਜਨਤਕ ਖਣਨ ਪ੍ਰੋਗਰਾਮ ਵਿੱਚ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ ਜਿਸ ਤਹਿਤ 73 ਜਨਤਕ ਖਣਨ ਸਾਈਟਾਂ ਚਾਲੂ ਹੋ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਈਟਾਂ ਨਾਲ ਜਿੱਥੇ ਰੇਤ ਦੀਆਂ ਕੀਮਤਾਂ ਨੂੰ ਸਥਿਰ ਕਰਨ ਵਿੱਚ ਮਦਦ ਮਿਲੀ ਹੈ, ਉਥੇ ਸੂਬੇ ਨੂੰ 16.07 ਕਰੋੜ ਰੁਪਏ ਅਤੇ ਸਥਾਨਕ ਪਿੰਡਾਂ ਵਾਸੀਆਂ ਲਈ 13.77 ਕਰੋੜ ਰੁਪਏ ਦੀ ਆਮਦਨ ਜੁਟਾਈ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 18.37 ਲੱਖ ਮੀਟਰਕ ਟਨ ਰੇਤ ਦੀ ਵਿਕਰੀ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਵਿਭਾਗ ਨੇ ਵਪਾਰਕ ਖਣਨ ਗਤੀਵਿਧੀਆਂ ਤਹਿਤ 65 ਸਾਈਟਾਂ ਨੂੰ ਕਵਰ ਕਰਨ ਵਾਲੇ 41 ਕਲੱਸਟਰਾਂ ਦੀ ਸਫ਼ਲਤਾਪੂਰਵਕ ਨੀਲਾਮੀ ਕੀਤੀ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਨੂੰ ਕਾਬੂ ਕਰਨ ਲਈ ਸਬ-ਡਿਵੀਜ਼ਨਲ ਕਮੇਟੀਆਂ ਤੇ ਉੱਡਣ ਦਸਤੇ ਕਾਇਮ ਕਰਕੇ ਗ਼ੈਰਕਾਨੂੰਨੀ ਮਾਈਨਿੰਗ ਵਿਰੁੱਧ ਲੜਾਈ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਪ੍ਰੈਲ 2022 ਤੋਂ ਮਈ 2024 ਤੱਕ ਵਿਭਾਗ ਵੱਲੋਂ 1169 ਮਾਮਲੇ ਦਰਜ ਕਰਵਾਏ ਗਏ ਹਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿੱਚ ਸ਼ਾਮਲ 867 ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ।
ਸ੍ਰੀ ਗੋਇਲ ਨੇ ਦੱਸਿਆ ਕਿ ਵਿਭਾਗ ਵਲੋਂ ”ਪੰਜਾਬ ਮਾਈਨਜ਼ ਇੰਸਪੈਕਸ਼ਨ ਐਪ” ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਨਾਲ ਨਾਗਰਿਕ ਮਲਟੀਮੀਡੀਆ ਢੰਗਾਂ ਜਿਵੇਂ ਤਸਵੀਰਾਂ, ਵੀਡੀਉਜ਼ ਜਾਂ ਦੋਵਾਂ ਨਾਲ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਬਾਰੇ ਤੁਰੰਤ ਸੂਚਨਾ ਦੇਣ ਦੇ ਯੋਗ ਹੋਏ ਹਨ। ਇਸ ਤੋਂ ਇਲਾਵਾ ਕਰੱਸ਼ਰ ਸਾਈਟਾਂ ਤੇ ਆਧੁਨਿਕ ਕੰਡੇ ਅਤੇ ਨਿਗਰਾਨੀ ਪ੍ਰਣਾਲੀਆਂ ਸਥਾਪਤ ਕਰਨ ਲਈ ਪੀ.ਪੀ.ਪੀ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ। ਉਹਨਾਂ ਕਿਹਾ ਕਿ ਕਰੱਸ਼ਰ ਯੂਨੀਅਨਾਂ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਪੰਜਾਬ ਕਰੱਸ਼ਰ ਪਾਲਿਸੀ-2023 ਨੂੰ ਲਾਗੂ ਕੀਤਾ ਗਿਆ ਹੈ ਅਤੇ ਪੰਜਾਬ ਜਨਤਕ ਖ਼ਰੀਦ ਪਾਰਦਰਸ਼ਤਾ ਐਕਟ ਅਧੀਨ ਤੇ ਕਰੱਸ਼ਰ ਇਕਾਈਆਂ ਵੱਲੋਂ ਦਰਸਾਏ ਘੱਟ ਤੋਂ ਘੱਟ ਖਣਿਜ ਮੁੱਲ ਤੇ ਆਧਾਰਤ ਪਬਲਿਕ ਕਰੱਸ਼ਰ ਯੂਨਿਟਾਂ ਦੀ ਚੋਣ ਲਈ ਪਾਰਦਰਸ਼ੀ ਈ-ਟੈਂਡਰਿੰਗ ਦੀ ਯੋਜਨਾ ਬਣਾਈ ਗਈ ਹੈ।
-
International2 months ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਰੱਖਿਆ ਮੰਤਰੀ ਯੋਵ ਗੈਲੈਂਟ ਨੂੰ ਬਰਖਾਸਤ ਕੀਤਾ
-
International2 months ago
ਭਾਰਤੀ ਮੁੱਕੇਬਾਜ਼ ਮਨਦੀਪ ਜਾਂਗੜਾ ਨੇ ਜਿੱਤਿਆ ਡਬਲਯੂ ਬੀ ਐਫ ਵਿਸ਼ਵ ਖਿਤਾਬ
-
International2 months ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
International1 month ago
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਸz. ਅਮਰੀਕ ਸਿੰਘ ਤਹਿਸੀਲਦਾਰ ਫਾਊਂਡੇਸ਼ਨ ਵੱਲੋਂ ਉਹਨਾਂ ਦੇ 89ਵੇਂ ਜਨਮ ਦਿਨ ਨੂੰ ਸਮਰਪਿਤ ਸਨਮਾਨ ਸਮਾਰੋਹ ਆਯੋਜਿਤ
-
Mohali1 month ago
ਜੂਡੋ ਇੰਟਰ ਕਾਲਜ ਵਿੱਚ ਘਨੌਰ ਕਾਲਜ ਨੇ ਜਿੱਤੇ ਗੋਲ਼ਡ ਮੈਡਲ
-
Mohali2 months ago
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਕਾਨੂੰਨੀ ਸੇਵਾਵਾਂ ਦਿਵਸ