Connect with us

International

ਜਲੀਲੀ ਨੂੰ 30 ਲੱਖ ਵੋਟਾਂ ਦੇ ਫਰਕ ਨਾਲ ਹਰਾ ਕੇ ਇਰਾਨ ਦੇ ਰਾਸ਼ਟਰਪਤੀ ਬਣੇ ਮਸੂਦ ਪੇਜ਼ੇਸ਼ਕਿਆਨ

Published

on

 

ਤਹਿਰਾਨ, 6 ਜੁਲਾਈ (ਸ.ਬ.) ਇਰਾਨ ਵਿਚ ਰਾਸ਼ਟਰਪਤੀ ਚੋਣਾਂ ਦੇ ਨਤੀਜੇ ਆ ਗਏ ਹਨ। ਇਨ੍ਹਾਂ ਵਿਚ ਮਸੂਦ ਪੇਜ਼ੇਸ਼ਕਿਆਨ ਨੇ ਜਿੱਤ ਹਾਸਲ ਕੀਤੀ ਹੈ।

ਉਨ੍ਹਾਂ ਨੇ ਆਪਣੇ ਵਿਰੋਧੀ ਸਈਦ ਜਲੀਲੀ ਨੂੰ ਤੀਹ ਲੱਖ ਤੋਂ ਵਧ ਵੋਟਾਂ ਨਾਲ ਹਰਾਇਆ। ਮਸੂਦ ਪੇਸ਼ੇ ਵਜੋਂ ਦਿਲ ਦੇ ਸਰਜਨ ਹਨ ਅਤੇ ਉਹ ਇਰਾਨ ਦੀ ਤਬਰੀਜ ਮੈਡੀਕਲ ਯੂਨੀਵਰਸਿਟੀ ਦੇ ਮੁਖੀ ਰਹੇ ਹਨ। ਗ੍ਰਹਿ ਮੰਤਰਾਲੇ ਅਨੁਸਾਰ ਮਸੂਦ ਦੇਸ਼ ਦੇ ਅਗਲੇ ਰਾਸ਼ਟਰਪਤੀ ਬਣ ਗਏ ਹਨ। ਇਰਾਨ ਵਿਚ ਪੰਜ ਜੁਲਾਈ ਨੂੰ ਪਈਆਂ ਵੋਟਾਂ ਦੌਰਾਨ ਤਿੰਨ ਕਰੋੜ ਲੋਕਾਂ ਨੇ ਵੋਟ ਪਾਈ ਜਿਨ੍ਹਾਂ ਵਿਚੋਂ ਮਸੂਦ ਨੂੰ ਲਗਪਗ 1.64 ਕਰੋੜ ਜਦਕਿ ਜਲੀਲੀ ਨੂੰ 1.36 ਕਰੋੜ ਵੋਟ ਹਾਸਲ ਹੋਏ।

Continue Reading

International

ਪਾਕਿਸਤਾਨ ਵੱਲੋਂ ਅਫ਼ਗ਼ਾਨਿਸਤਾਨ ਤੇ ਕੀਤੇ ਹਵਾਈ ਹਮਲੇ ਦੌਰਾਨ 15 ਵਿਅਕਤੀਆਂ ਦੀ ਮੌਤ

Published

on

By

 

ਬਰਮਲ, 25 ਦਸੰਬਰ (ਸ.ਬ.) ਪਾਕਿਸਤਾਨ ਨੇ ਬੀਤੀ ਦੇਰ ਰਾਤ ਅਫ਼ਗ਼ਾਨਿਸਤਾਨ ਦੇ ਪਕਤਿਕਾ ਸੂਬੇ ਦੇ ਬਰਮਲ ਜ਼ਿਲ੍ਹੇ ਵਿੱਚ ਹਵਾਈ ਹਮਲੇ ਕੀਤੇ। ਇਸ ਹਮਲੇ ਵਿੱਚ ਕਰੀਬ 15 ਵਿਅਕਤੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਔਰਤਾਂ ਤੇ ਬੱਚੇ ਸ਼ਾਮਲ ਹਨ। ਇਸ ਦੇ ਨਾਲ ਹੀ ਅਫ਼ਗ਼ਾਨ ਅਧਿਕਾਰੀਆਂ ਨੇ ਇਸ ਹਮਲੇ ਬਾਰੇ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਹੋਏ ਹਵਾਈ ਹਮਲੇ ਵਿਚ ਲਮਨ ਸਮੇਤ ਕਰੀਬ ਸੱਤ ਪਿੰਡਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਇਕ ਹੀ ਪਰਵਾਰ ਦੇ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਹੈ।

ਪਾਕਿਸਤਾਨੀ ਜੰਗੀ ਜਹਾਜ਼ਾਂ ਨੇ ਇਹ ਹਮਲਾ ਕੀਤਾ ਹੈ। ਇਸ ਹਮਲੇ ਵਿਚ ਬਰਮਾਲ ਦਾ ਮੁਰਗਾ ਬਾਜ਼ਾਰ ਬੁਰੀ ਤਰ੍ਹਾਂ ਤਬਾਹ ਹੋ ਗਿਆ ਹੈ। ਹਮਲੇ ਤੋਂ ਬਾਅਦ ਤਣਾਅ ਵਧ ਗਿਆ ਹੈ। ਇਸ ਦੇ ਨਾਲ ਹੀ ਰਾਹਤ ਕਾਰਜ ਸ਼ੁਰੂ ਕਰ ਦਿਤੇ ਗਏ ਹਨ। ਹਮਲੇ ਤੋਂ ਬਾਅਦ ਤਾਲਿਬਾਨ ਦੇ ਰਖਿਆ ਮੰਤਰਾਲੇ ਨੇ ਬਿਆਨ ਜਾਰੀ ਕੀਤਾ ਹੈ। ਰਖਿਆ ਮੰਤਰਾਲੇ ਨੇ ਬਰਮਾਲ, ਪਕਤਿਕਾ ਤੇ ਹਵਾਈ ਹਮਲੇ ਤੋਂ ਬਾਅਦ ਜਵਾਬੀ ਕਾਰਵਾਈ ਕਰਨ ਦੀ ਸਹੁੰ ਖਾਧੀ ਹੈ।

ਮੰਤਰਾਲੇ ਨੇ ਕਿਹਾ ਕਿ ਆਪਣੀ ਜ਼ਮੀਨ ਅਤੇ ਪ੍ਰਭੂਸੱਤਾ ਦੀ ਰਖਿਆ ਕਰਨਾ ਉਨ੍ਹਾਂ ਦਾ ਜਾਇਜ਼ ਅਧਿਕਾਰ ਹੈ ਅਤੇ ਹਮਲੇ ਦੀ ਨਿੰਦਾ ਕਰਦੇ ਹੋਏ ਦਾਅਵਾ ਕੀਤਾ ਕਿ ਨਿਸ਼ਾਨਾ ਬਣਾਏ ਗਏ ਵਜ਼ੀਰਿਸਤਾਨੀ ਸ਼ਰਨਾਰਥੀ ਸ਼ਾਮਲ ਸਨ। ਹਾਲਾਂਕਿ ਪਾਕਿਸਤਾਨੀ ਅਧਿਕਾਰੀਆਂ ਨੇ ਅਧਿਕਾਰਤ ਤੌਰ ਤੇ ਹਵਾਈ ਹਮਲੇ ਦੀ ਪੁਸ਼ਟੀ ਨਹੀਂ ਕੀਤੀ ਹੈ, ਪਰ ਫ਼ੌਜ ਦੇ ਨਜ਼ਦੀਕੀ ਸੁਰੱਖਿਆ ਸੂਤਰਾਂ ਨੇ ਕਿਹਾ ਕਿ ਇਹ ਹਮਲਾ ਸਰਹੱਦ ਨੇੜੇ ਤਾਲਿਬਾਨ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ।

Continue Reading

International

23 ਫਰਵਰੀ ਨੂੰ ਹੋਵੇਗਾ ਭਾਰਤ ਅਤੇ ਪਾਕਿਸਤਾਨ ਮੁਕਾਬਲਾ

Published

on

By

 

ਦੁਬਈ, 23 ਦਸੰਬਰ (ਸ.ਬ.) ਪ੍ਰਾਪਤ ਜਾਣਕਾਰੀ ਅਨੁਸਾਰ ਚੈਂਪੀਅਨਸ ਟਰਾਫ਼ੀ ਵਿੱਚ ਭਾਰਤ ਅਤੇ ਪਾਕਿਸਤਾਨ ਦਾ ਮੈਚ 23 ਫਰਵਰੀ ਨੂੰ ਖੇਡਿਆ ਜਾਵੇਗਾ।

ਇਹ ਮੈਚ ਯੂ.ਏ.ਈ. ਦੇ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿਚ ਖੇਡਿਆ ਜਾਵੇਗਾ। ਪਾਕਿਸਤਾਨ ਕ੍ਰਿਕਟ ਬੋਰਡ ਦੇ ਸੂਤਰ ਨੇ ਦੱਸਿਆ ਕਿ ਸੰਯੁਕਤ ਅਰਬ ਅਮੀਰਾਤ ਦੇ ਦੁਬਈ ਸ਼ਹਿਰ ਨੂੰ ਚੈਂਪੀਅਨਜ਼ ਟਰਾਫ਼ੀ 2025 ਵਿਚ ਭਾਰਤ ਦੇ ਮੈਚਾਂ ਦੀ ਮੇਜ਼ਬਾਨੀ ਲਈ ਚੁਣਿਆ ਹੈ। ਟੂਰਨਾਮੈਂਟ ਦਾ ਪਹਿਲਾ ਮੈਚ 19 ਫਰਵਰੀ ਨੂੰ ਕਰਾਚੀ ਵਿਚ ਮੇਜ਼ਬਾਨ ਪਾਕਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ। ਫਾਈਨਲ 9 ਮਾਰਚ ਨੂੰ ਲਾਹੌਰ ਵਿਚ ਹੋਵੇਗਾ। ਟੀਮ ਇੰਡੀਆ ਦਾ ਪਹਿਲਾ ਮੈਚ 20 ਫਰਵਰੀ ਨੂੰ ਬੰਗਲਾਦੇਸ਼ ਨਾਲ ਹੋਵੇਗਾ। ਜੇਕਰ ਟੀਮ ਇੰਡੀਆ ਨਾਕਆਊਟ ਲਈ ਕੁਆਲੀਫਾਈ ਕਰਦੀ ਹੈ ਤਾਂ ਸੈਮੀਫਾਈਨਲ ਅਤੇ ਫਾਈਨਲ ਵੀ ਦੁਬਈ ਵਿੱਚ ਹੀ ਹੋਣਗੇ।

 

Continue Reading

International

ਬ੍ਰਾਜ਼ੀਲ ਵਿੱਚ ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 10 ਵਿਅਕਤੀਆਂ ਦੀ ਮੌਤ

Published

on

By

 

ਬ੍ਰਾਸੀਲੀਆ, 23 ਦਸੰਬਰ (ਸ.ਬ.) ਦੱਖਣੀ ਬ੍ਰਾਜ਼ੀਲ ਦੇ ਸ਼ਹਿਰ ਗ੍ਰਾਮਾਡੋ ਵਿਚ ਬੀਤੇ ਦਿਨ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਕਈ ਯਾਤਰੀ ਸਵਾਰ ਸਨ। ਜਹਾਜ਼ ਵਿੱਚ ਸਫਰ ਕਰ ਰਹੇ 10 ਵਿਅਕਤੀਆਂ ਦੀ ਮੌਤ ਹੋ ਗਈ ਹੈ। ਰੀਓ ਗ੍ਰਾਂਡੇ ਡੋ ਸੁਲ ਸੂਬੇ ਦੇ ਜਨਤਕ ਸੁਰੱਖਿਆ ਦਫਤਰ ਦੇ ਅਨੁਸਾਰ, 15 ਵਿਅਕਤੀਆਂ ਨੂੰ ਸ਼ਹਿਰ ਦੇ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਹਾਦਸੇ ਵਿੱਚ ਲੱਗੀ ਅੱਗ ਕਾਰਨ ਪੀੜਤ ਸਨ।

ਅਧਿਕਾਰੀਆਂ ਨੇ ਦੱਸਿਆ ਕਿ ਜਹਾਜ਼ ਪਹਿਲਾਂ ਇੱਕ ਇਮਾਰਤ ਦੀ ਚਿਮਨੀ ਅਤੇ ਫਿਰ ਇੱਕ ਘਰ ਦੀ ਦੂਜੀ ਮੰਜ਼ਿਲ ਨਾਲ ਟਕਰਾ ਗਿਆ। ਇਸ ਤੋਂ ਬਾਅਦ ਇਸ ਨੇ ਫਰਨੀਚਰ ਦੀ ਦੁਕਾਨ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਜਹਾਜ਼ ਦਾ ਮਲਬਾ ਨੇੜੇ ਦੀ ਇਕ ਸਰਾਏ ਤੱਕ ਵੀ ਪਹੁੰਚ ਗਿਆ। ਸ਼ਹਿਰ ਦੇ ਗਵਰਨਰ ਐਡੁਆਰਡੋ ਲੀਤੇ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਤੇ ਇੱਕ ਪੋਸਟ ਵਿੱਚ ਕਿਹਾ ਕਿ ਬਦਕਿਸਮਤੀ ਨਾਲ, ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਜਹਾਜ਼ ਵਿੱਚ ਸਵਾਰ ਲੋਕ ਨਹੀਂ ਬਚੇ।

Continue Reading

Latest News

Trending